ਇਕ ਸਾਲ ਵਿਚ ਬਾਈਬਲ
ਜੂਨ 15


ਜੌਹਨ 12:1-26
1. ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ (ਜਿਸਨੂੰ ਯਿਸੂ ਨੇ ਮੌਤ ਤੋਂ ਉਭਾਰਿਆ)
2. ਉਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
3. ਮਰਿਯਮ ਨੇ ਨਰਦ ਦੀ ਜਢ਼ ਤੋਂ ਬਣੇ ਮਹਿੰਗੇ ਅਤਰ ਦਾ ਅਧਾ ਸੇਰ ਲਿਆ। ਉਸਨੇ ਇਸਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
4. ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸਨੇ ਯਿਸੂ ਦੇ ਖਿਲਾਫ਼ ਹੋ ਜਾਣਾ ਸੀ) ਯਹੂਦਾ ਨੇ ਆਖਿਆ
5. “ਉਹ ਅਤਰ ਚਾਂਦੀ ਦੇ ਤਿੰਨ ਸੌ ਸਿਕਿਆਂ ਦੇ ਮੁਲ੍ਲ ਦਾ ਸੀ। ਯਿਸੂ ਉੱਪਰ ਮਲਨ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
6. ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੁ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ।
7. ਯਿਸੂ ਨੇ ਆਖਿਆ, “ਉਸਨੂੰ ਨਾ ਰੋਕੋ, ਉਸਨੂੰ ਇਹ ਮੇਰੇ ਜਨਾਜ਼ੇ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
8. ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ, ਪਰ ਮੈਂ ਹਮੇਸ਼ਾ ਤੁਹਾਡੇ ਨਾਲ ਨਹੀਂ ਹੋਵਾਂਗਾ।”
9. ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਆਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਦੇ ਮੁਰਦੇ ਤੋਂ ਜਿਵਾਇਆ ਸੀ।
10. ਤਾਂ ਪਰਧਾਨ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਵਿਉਂਤ ਬਣਾਈ।
11. “ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
12. ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆ ਰਿਹਾ ਸੀ। ਉਥੇ ਬਹੁਤ ਸਾਰੇ ਲੋਕ ਸਨ ਜਿਹਡ਼ੇ ਪਸਾਹ ਦੇ ਤਿਉਹਾਰ ਤੇ ਆਏ ਸਨ।
13. ਉਹ ਖਜ਼ੂਰ ਦੀਆਂ ਟਹਿਣੀਆਂ ਲੈਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ! ਪਰਮੇਸ਼ੁਰ ਉਸਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਜ਼ਬੂਰ 118:25-26 ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”
14. [This verse may not be a part of this translation]
15. [This verse may not be a part of this translation]
16. ਯਿਸੂ ਦੇ ਚੇਲੇ ਉਸ ਵਕਤ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਉਭਰਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸਦੇ ਬਾਰੇ ਲਿਲਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
17. ਜਦੋਂ ਯਿਸੂ ਨੇ ਲਾਜ਼ਰ ਨੂੰ ਮੌਤ ਤੋਂ ਉਭਾਰਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀਡ਼ ਸੀ ਅਤੇ ਉਸਨੇ ਲਾਜ਼ਰ ਨੂੰ ਸਦਿਆ ਕਿ ਕ੍ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ।
18. ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸਦੇ ਕੀਤੇ ਇਸ ਕਰਿਸ਼ਮੇ ਬਾਰੇ ਸੁਣਿਆ ਸੀ।
19. ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਕਹਿਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸਦਾ ਅਨੁਸਰਣ ਕਰ ਰਹੇ ਹਨ।”
20. ਉਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ।
21. ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ, “ਜਨਾਬ! ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
22. ਫ਼ਿਲਿਪੁੱਸ ਨੇ ਆਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆਕੇ ਯਿਸੂ ਨੂੰ ਕਿਹਾ।
23. ਯਿਸੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਲਈ ਮਹਿਮਾਮਈ ਹੋਣ ਦਾ ਵੇਲਾ ਆ ਗਿਆ ਹੈ।
24. ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
25. ਜਿਹਡ਼ਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹਡ਼ਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸਨੂੰ ਮਰ ਜੀਵਨ ਲਈ ਬਚਾ ਲਵੇਗਾ।
26. ਜਿਹਡ਼ਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹਡ਼ਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸਨੂੰ ਸਤਿਕਾਰਦਾ ਹੈ।