ਮੱਤੀ 13

1

ਉਸੇ ਦਿਨ ਯਿਸੂ ਘਰੋ ਨਿਕਲ ਕੇ ਝੀਲ ਦੇ ਨੇਡ਼ੇ ਜਾ ਬੈਠਾ।

2

ਜਦੋਂ ਬਹੁਤ ਭੀਡ਼ ਉਸਦੇ ਆਸ-ਪਾਸ ਇਕਠੀ ਹੋ ਗਈ ਤਾਂ ਉਹ ਬੇਡ਼ੀ ਤੇ ਚਢ਼ ਬੈਠ ਗਿਆ ਅਤੇ ਸਾਰੇ ਲੋਕ ਕੰਢੇ ਤੇ ਖਢ਼ੇ ਸਨ।

3

ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸਨੇ ਆਖਿਆ, “ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ।

4

ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸਡ਼ਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏ।

5

ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉਥੇ ਬੀਜ ਬਹੁਤ ਜਲਦੀ ਉਗ੍ਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ।

6

ਪਰ ਜਦੋਂ ਸੂਰਜ ਚਢ਼ਿਆ, ਤਾਂ ਬੂਟੇ ਸਡ਼ ਗਏ, ਉਹ ਇਸਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜਢ਼ਾਂ ਡੂੰਘੀਆਂ ਨਹੀਂ ਸਨ।

7

ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾਡ਼ੀਆਂ ਵਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ।

8

ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵਧ ਅਨਾਜ ਪੈਦਾ ਹੋਇਆ, ਕੁਝ ਤੋਂ ਸਠ ਗੁਣਾ ਵਧ ਅਤੇ ਕੁਝ ਤੋਂ ਤੀਹ ਗੁਣਾ ਵਧ ਅਨਾਜ ਪੈਦਾ ਹੋਇਆ।

9

ਤੁਸੀਂ ਜੋ ਲੋਕ ਮੈਨੂੰ ਸੁਣਦੇ ਹੋ, ਸੁਣੋ।”

10

ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”

11

ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।

12

ਕਿਉਂਕਿ ਜਿਸ ਕੋਲ ਹੈ, ਉਸਨੂੰ ਵਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋਡ਼ਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ।

13

ਇਸਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ।

14

ਇਸਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ: ‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ ਪਰ ਸਮਝੋਗੇ ਨਹੀਂ। ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ ਪਰ ਦੇਖੋਂਗੇ ਨਹੀਂ।

15

ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਾ ਵੇਖ ਸਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’ਯਸਾਯਾਹ 6:9-10

16

ਪਰ ਤੁਹਾਡੀਆਂ ਅਖੀਆਂ ਧੰਨ ਹਨ, ਕਿਉਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਧੰਨ ਹਨ ਕਿਉਂ ਜੁ ਉਹ ਸੁਣਦੇ ਹਨ।

17

ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।

18

“ਇਸਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ।

19

ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।

20

ਅਤੇ ਜਿਹਡ਼ਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ।

21

ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋਡ਼ਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸਨੂੰ ਦੁਖ ਜਾਂ ਕਸ਼ਟ ਦਾ ਸਾਮ੍ਹਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।

22

ਜਿਹਡ਼ਾ ਬੀਜ ਕੰਡਿਆਲੀਆਂ ਤੇ ਡਿਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸਕਦਾ।

23

ਪਰ ਜਿਹਡ਼ਾ ਬੀਜ ਉਪਜਾਊ ਜ਼ਮੀਨ ਤੇ ਡਿਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”

24

ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਆਖਿਆ, “ਸਵਰਗ ਦਾ ਰਾਜ ਇੱਕ ਅਜਿਹੇ ਮਨੁੱਖ ਵਰਗਾ ਹੈ ਜਿਸਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।

25

ਪਰ ਜਦੋਂ ਸਾਰੇ ਲੋਕ ਸੁਤ੍ਤੇ ਹੋਏ ਸਨ, ਉਸਦਾ ਵੈਰੀ ਆਇਆ ਅਤੇ ਉਸਦੀ ਕਣਕ ਵਿੱਚ ਜੰਗਲੀ ਬੂਟੀ ਬੀਜਕੇ ਚਲਿਆ ਗਿਆ।

26

ਕਣਕ ਵਧੀ ਅਤੇ ਕਣਕ ਦੇ ਸਿੱਟੇ ਵੀ ਵਧੇ। ਅਤੇ ਉਸਦੇ ਨਾਲ ਜੰਗਲੀ ਬੂਟੀ ਵੀ ਵਧੀ।

27

ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿਥੋਂ ਆਈ?’

28

“ਮਨੁੱਖ ਨੇ ਜਵਾਬ ਦਿੱਤਾ, ‘ਕਿਸੇ ਵੈਰੀ ਨੇ ਅਜਿਹਾ ਕੀਤਾ ਹੈ।’ ਨੋਕਰਾਂ ਨੇ ਪੁੱਛਿਆ, ‘ਕੀ ਸਾਨੂੰ ਜੰਗਲੀ ਬੂਟੀਆਂ ਨੂੰ ਇਕੱਠਾ ਕਰਨ ਜਾਣਾ ਚਾਹੀਦਾ ਹੈ?’

29

ਮਨੁੱਖ ਨੇ ਜਵਾਬ ਦਿੱਤਾ, ‘ਨਹੀਂ, ਜਦੋਂ ਤੁਸੀਂ ਜੰਗਲੀ ਬੂਟੀ ਨੂੰ ਪੁੱਟੋਂਗੇ ਤਾਂ ਹੋ ਸਕਦਾ ਹੈ ਕਿ ਤੁਸੀਂ ਕਣਕ ਨੂੰ ਵੀ ਪੁੱਟ ਸੁੱਟੋਂ।

30

ਇਸਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।”‘

31

ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।

32

ਇਹ ਸਭ ਚੀਜ਼ਾਂ ਤੋਂ ਛੋਟਾ ਹੈ ਪਰ ਜਦੋਂ ਬੀਜ ਉੱਗਦਾ ਹੈ, ਇਹ ਬਾਗ ਦੇ ਸਾਰਿਆਂ ਪੌਦਿਆਂ ਨਾਲੋਂ ਵੱਡਾ ਹੁੰਦਾ ਹੈ। ਅਤੇ ਇਹ ਇੱਕ ਰੁੱਖ ਬਣ ਜਾਂਦਾ ਹੈ। ਪੰਛੀ ਆਕੇ ਇਸ ਦੀਆਂ ਸ਼ਾਖਾਂ ਵਿੱਚ ਆਪਣੇ ਆਲ੍ਹਣੇ ਬਣਾਉਂਦੇ ਹਨ।”

33

ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸਨੂੰ ਔਰਤ ਨੇ ਲੈਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”

34

ਇਹ ਸਾਰੀਆਂ ਗੱਲਾਂ ਯਿਸੂ ਰਾਹੀਂ ਲੋਕਾਂ ਨੂੰ ਦ੍ਰਿਸ਼ਟਾਂਤ ਵਿੱਚ ਦਸੀਆਂ ਗਈਆਂ ਸਨ। ਉਸਨੇ ਦ੍ਰਿਸ਼ਟਾਂਤਾਂ ਦਾ ਇਸਤੇਮਾਲ ਕੀਤੇ ਬਿਨਾ ਲੋਕਾਂ ਨੂੰ ਕੁਝ ਨਹੀਂ ਦਸਿਆ।

35

ਇਹ ਉਵੇਂ ਸੀ ਜਿਹਡ਼ਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹਡ਼ੀਆਂ ਕਿ ਦੁਨੀਆਂ ਦੇ ਮੁਢ ਤੋਂ ਗੁਪਤ ਰਹੀਆਂ ਹਨ। ਜ਼ਬੂਰ 78:2

36

ਫ਼ਿਰ ਯਿਸੂ ਨੇ ਲੋਕਾਂ ਨੂੰ ਵਿਦਾ ਕੀਤਾ ਅਤੇ ਘਰ ਆ ਗਿਆ ਉਸਦੇ ਚੇਲੇ ਉਸ ਕੋਲ ਆਏ ਅਤੇ ਆਖਿਆ, “ਸਾਨੂੰ ਖੇਤ ਦੀ ਜੰਗਲੀ ਬੂਟੀ ਦੀ ਦ੍ਰਿਸ਼ਟਾਂਤ ਦੀ ਵਿਆਖਿਆ ਕਰਕੇ ਦੱਸ।”

37

ਉਸਨੇ ਜਵਾਬ ਦਿੱਤਾ, “ਜਿਸ ਵਿਅਕਤੀ ਨੇ ਚੰਗਾ ਬੀਜ ਬੀਜਿਆ ਉਹ ਮਨੁੱਖ ਦਾ ਪੁੱਤਰ ਹੈ।

38

ਖੇਤ ਦੁਨੀਆਂ ਹੈ ਅਤੇ ਚੰਗੇ ਬੀਜ, ਹਕੂਮਤ ਦੇ ਪੁੱਤਰ ਹਨ। ਅਤੇ ਜੰਗਲੀ ਬੂਟੀਆਂ ਦੁਸ਼ਟ ਦੇ ਪੁੱਤਰ ਹਨ।

39

ਅਤੇ ਉਹ ਵੈਰੀ ਜਿਸਨੇ ਉਨ੍ਹਾਂ ਨੂੰ ਬੀਜਿਆ ਉਹ ਸ਼ੈਤਾਨ ਹੈ। ਵਾਢੀ ਦਾ ਵੇਲਾ ਜੁਗ ਦੇ ਅੰਤ ਦਾ ਸਮਾਂ ਹੈ ਅਤੇ ਵੱਢਣ ਵਾਲੇ ਪਰਮੇਸ਼ੁਰ ਦੇ ਦੂਤ ਹਨ।

40

ਸੋ ਜਿਸ ਪ੍ਰਕਾਰ ਜੰਗਲੀ ਬੂਟੀ ਇਕਠੀ ਕੀਤੀ ਜਾਂਦੀ ਹੈ ਅਤੇ ਅੱਗ ਵਿੱਚ ਫ਼ੂਕੀ ਜਾਂਦੀ ਹੈ, ਇਸੇ ਤਰ੍ਹਾਂ ਇਸ ਜੁਗ ਦੇ ਅੰਤ ਦੇ ਸਮੇਂ ਹੋਵੇਗਾ।

41

ਮਨੁੱਖ ਦਾ ਪੁੱਤਰ ਆਪਣਿਆਂ ਦੂਤਾਂ ਨੂੰ ਆਪਣੇ ਰਾਜ ਵਿੱਚੋਂ ਪਾਪ ਕਰਾਉਣ ਦੇ ਸਾਰੇ ਕਾਰਣਾ ਅਤੇ ਭੈਡ਼ੀਆਂ ਵਸਤਾਂ ਅਤੇ ਪਾਪੀਆਂ ਤੇ ਸਾਰੇ ਕੁਕਰਮੀਆਂ ਨੂੰ ਇਕਠਿਆਂ ਕਰਨ ਲਈ ਘੱਲੇਗਾ।

42

ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਥੇ ਉਹ ਲੋਕ ਰੋਣਗੇ ਅਤੇ ਆਪਣੇ ਦੰਦ ਪੀਸਣਗੇ।

43

ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਹਡ਼ੇ ਲੋਕ ਸੁਣ ਸਕਦੇ ਹਨ ਸੁਨਣ।

44

“ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹਡ਼ਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸਨੂੰ ਲਭ ਲਿਆ, ਉਸਨੇ ਇਸਨੂੰ ਖੇਤ ਵਿੱਚ ਫ਼ੇਰ ਦਬ੍ਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।

45

“ਫ਼ੇਰ ਸਵਰਗ ਦਾ ਰਾਜ ਉਸ ਵਪਾਰੀ ਵਰਗਾ ਹੈ ਜੋ ਕਿ ਚੰਗੇ ਮੋਤੀਆਂ ਨੂੰ ਲਭ ਰਿਹਾ ਸੀ।

46

ਜਦ ਉਸਨੂੰ ਇੱਕ ਮੋਤੀ ਭਾਰੇ ਦਾਮ ਦਾ ਮਿਲਿਆ ਤਾਂ ਜਾਕੇ ਆਪਣਾ ਸਭ ਕੁਝ ਵੇਚ-ਵੱਟਕੇ ਉਸਨੇ ਉਹ ਮੋਤੀ ਮੁਲ੍ਲ ਲੈ ਲਿਆ।

47

“ਸਵਰਗ ਦਾ ਰਾਜ ਇੱਕ ਜਾਲ ਵਰਗਾ ਵੀ ਹੈ, ਜਿਹਡ਼ਾ ਝੀਲ ਵਿੱਚ ਪਾਇਆ ਹੋਇਆ ਹੈ। ਉਸ ਜਾਲ ਨੇ ਵਖਰੀ ਪ੍ਰਕਾਰ ਦੀਆਂ ਮਛੀਆਂ ਫ਼ਡ਼ੀਆਂ।

48

ਜਦੋਂ ਉਹ ਭਰ ਗਿਆ ਤਾਂ ਮਛੇਰੇ ਜਾਲ ਨੂੰ ਕੰਢੇ ਉੱਤੇ ਖਿਚ੍ਚਕੇ ਲੈ ਆਏ ਅਤੇ ਬੈਠ ਕੇ ਚੰਗੀਆਂ ਮਛੀਆਂ ਨੂੰ ਬਾਲਟੀ ਵਿੱਚ ਜਮਾ ਕੀਤਾ ਅਤੇ ਫ਼ਿਜ਼ੂਲ ਨੂੰ ਪਰੇ ਸੁੱਟ ਦਿੱਤਾ।

49

ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚਾਂਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ।

50

ਅਤੇ ਉਹ ਉਨ੍ਹਾਂ ਨੂੰ ਅੱਗ ਦੇ ਭਠੇ ਵਿੱਚ ਸੁੱਟ ਦੇਣਗੇ। ਉਸ ਜਗ੍ਹਾ ਤੇ ਲੋਕਾਂ ਨੂੰ ਰੋਣਾ ਪਵੇਗਾ ਅਤੇ ਆਪਣੇ ਦੰਦ ਪੀਸਣੇ ਪੈਣਗੇ।”

51

ਯਿਸੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਕੀ ਤੁਸੀਂ ਇਹ ਸਭ ਗੱਲਾਂ ਸਮਝਦੇ ਹੋ?” ਚੇਲਿਆਂ ਨੇ ਜਵਾਬ ਦਿੱਤਾ, “ਹਾਂ, ਅਸੀਂ ਸਮਝਦੇ ਹਾਂ।

52

ਤਦ ਉਸਨੇ ਉਨ੍ਹਾਂ ਨੂੰ ਕਿਹਾ, “ਇਸਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸਨੂੰ ਇਸ ਸਵਰਗ ਦੇ ਰਾਜ ਬਾਰੇ ਸਿਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹਡ਼ਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕਢਦਾ ਹੈ।”

53

ਜਦੋਂ ਯਿਸੂ ਨੇ ਇਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉਹ ਉਥੋਂ ਤੁਰ ਪਿਆ।

54

ਯਿਸੂ ਉਸ ਨਗਰ ਵਿੱਚ ਗਿਆ ਜਿਥੇ ਉਹ ਵੱਡਾ ਹੋਇਆ ਸੀ ਅਤੇ ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਤਾਂ ਉਹ ਲੋਕ ਹੈਰਾਨ ਹੋ ਗਏ ਅਤੇ ਪੁੱਛਿਆ, “ਉਸਨੇ ਕਰਿਸ਼ਮੇ ਕਰਨ ਦਾ ਇਹ ਗਿਆਨ ਅਤੇ ਸ਼ਕਤੀ ਕਿਥੋਂ ਪ੍ਰਾਪਤ ਕੀਤੀ ਹੈ?

55

ਭਲਾ ਇਹ ਤਰਖਾਣ ਦਾ ਪੁੱਤਰ ਨਹੀਂ, ਅਤੇ ਇਸਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਸਦੇ ਭਾਈ ਯਾਕੂਬ, ਯੂਸੁਫ਼, ਸ਼ਮਊਨ ਅਤੇ ਯਹੂਦਾ ਨਹੀਂ ਹਨ?

56

ਅਤੇ ਉਸ ਦੀਆਂ ਸਾਰੀਆਂ ਭੈਣਾਂ ਭਲਾ ਸਾਡੇ ਕੋਲ ਨਹੀਂ ਹਨ? ਫ਼ੇਰ ਉਸਨੂੰ ਇਹ ਸਭ ਕੁਝ ਕਿਥੋਂ ਮਿਲਿਆ?”

57

ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸਦੇ ਆਪਾਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”

58

ਉਥੇ ਯਿਸੂ ਨੇ ਬਹੁਤੇ ਕਰਿਸ਼ਮੇ ਨਾ ਕੀਤੇ ਕਿਉਂਕਿ ਉਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ।