ਲੂਕਾ 5

1

ਯਿਸੂ ਗਨੇਸਰਤ ਦੀ ਝੀਲ ਕੰਢੇ ਖਢ਼ਾ ਸੀ ਅਤੇ ਭੀਡ਼ ਪਰਮੇਸ਼ੁਰ ਦੇ ਉਪਦੇਸ਼ ਸੁਨਣ ਲਈ, ਉਸਦੇ ਆਸ-ਪਾਸ ਇਕਠੀ ਹੋ ਰਹੀ ਸੀ।

2

ਫ਼ਿਰ ਉਸਨੇ ਝੀਲ ਦੇ ਕੰਢੇ ਦੋ ਬੇਡ਼ੀਆਂ ਦੇਖੀਆਂ। ਬੇਡ਼ੀਆਂ ਵਿੱਚੋਂ ਮਾਛੀ ਬਾਹਰ ਆਕੇ ਆਪਣੇ ਜਾਲਾਂ ਨੂੰ ਧੋ ਰਹੇ ਸਨ।

3

ਯਿਸੂ ਇੱਕ ਬੇਡ਼ੀ ਵਿੱਚ ਚਢ਼ ਗਿਆ ਜੋ ਕਿ ਸ਼ਮਊਨ ਦੀ ਸੀ ਅਤੇ ਉਸਨੇ ਬੇਡ਼ੀ ਨੂੰ ਕੰਢੇ ਤੋਂ ਥੋਡ਼ੀ ਦੂਰ ਲੈ ਜਾਣ ਲਈ ਆਖਿਆ, ਤਾਂ ਉਹ ਬੇਡ਼ੀ ਵਿੱਚ ਬੈਠਕੇ ਕੰਢੇ ਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।

4

ਜਦੋਂ ਉਹ ਬੋਲ ਹਟਿਆ, ਉਸਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”

5

ਸ਼ਮਊਨ ਨੇ ਜਵਾਬ ਦਿੱਤਾ, “ਮਾਲਕ! ਅਸੀਂ ਸਾਰੀ ਰਾਤ ਮਛੀਆਂ ਫ਼ਡ਼ਨ ਲਈ ਬਹੁਤ ਕੋਸ਼ਿਸ਼ ਕਰਦੇ ਰਹੇ, ਪਰ ਸਾਡੇ ਹੱਥ ਕੁਝ ਵੀ ਨਹੀਂ ਲੱਗਾ। ਪਰ ਤੁਸੀਂ ਆਖਦੇ ਹੋ ਕਿ ਮੈਂ ਜਾਲ ਪਾਣੀ ਵਿੱਚ ਪਾਵਾਂ। ਇਸ ਲਈ ਮੈਂ ਇੰਝ ਹੀ ਕਰਦਾ ਹਾਂ ਜਿਵੇਂ ਤੁਸੀਂ ਆਖਦੇ ਹੋ।

6

ਸਭ ਮਛੀਆਂ ਨੇ ਆਪਣੇ ਜਾਲ ਪਾਣੀ ਵਿੱਚ ਪਾਏ ਤਾਂ ਉਨ੍ਹਾਂ ਦੇ ਜਾਲ ਮਛੀਆਂ ਨਾਲ ਇਸ ਕਦਰ ਭਾਰੇ ਹੋ ਗਏ ਹੋ ਕਿ ਉਹ ਭਾਰ ਨਾਲ ਟੁਟ੍ਟਣੇ ਸ਼ੁਰੂ ਹੋ ਗਏ।

7

ਉਨ੍ਹਾਂ ਨੇ ਦੂਜੀ ਬੇਡ਼ੀ ਵਿੱਚ ਬੈਠੇ ਆਪਣੇ ਹੋਰਨਾਂ ਸਾਥੀਆਂ ਨੂੰ ਆਪਣੀ ਮਦਦ ਲਈ ਬੁਲਾਇਆ। ਜਦੋਂ ਉਨ੍ਹਾਂ ਦੇ ਮਿੱਤਰ ਮਦਦ ਲਈ ਆਏ ਤਾਂ ਉਨ੍ਹਾਂ ਦੀਆਂ ਦੋਨੇ ਬੇਡ਼ੀਆਂ ਇਸ ਕਦਰ ਮਛੀਆਂ ਨਾਲ ਭਰ ਗਈਆਂ ਕਿ ਇੰਝ ਮਾਲੂਮ ਹੁੰਦਾ ਸੀ ਕਿ ਬੇਡ਼ੀਆਂ ਹੁਣੇ ਹੀ ਡੁੱਬ ਜਾਣਗੀਆਂ।

8

[This verse may not be a part of this translation]

9

[This verse may not be a part of this translation]

10

ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬਡ਼ੇ ਹੈਰਾਨ ਹੋਏ। ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ। ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।”

11

ਫ਼ੇਰ ਉਨ੍ਹਾਂ ਨੇ ਆਪਣੀਆਂ ਬੇਡ਼ੀਆਂ ਨੂੰ ਕੰਢੇ ਤੇ ਲਿਆਂਦਾ। ਅਤੇ ਉਨ੍ਹਾਂ ਨੇ ਸਭ ਕੁਝ ਪਿਛੇ ਛਡ ਦਿੱਤਾ ਅਤੇ ਯਿਸੂ ਦੇ ਮਗਰ ਹੋ ਤੁਰੇ।

12

ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉਥੇ ਕੋਢ਼ ਨਾਲ ਭਰਪੂਰ ਇੱਕ ਬੰਦਾ ਸੀ। ਜਦੋਂ ਉਸਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸਕਦੇ ਹੋਂ।

13

ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸਨੂੰ ਛੋਹਿਆ ਅਤੇ ਉਸਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋਢ਼ ਗਾਇਬ ਹੋ ਗਿਆ।

14

ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਬਲੀ ਭੇਟਾ ਕਰ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”

15

ਪਰ ਯਿਸੂ ਦੀ ਚਰਚਾ ਵਧ ਤੋਂ ਵਧ ਫ਼ੈਲਦੀ ਗਈ। ਲੋਕਾਂ ਦੀ ਭੀਡ਼ ਉਸਦੇ ਉਪਦੇਸ਼ ਸੁਨਣ ਅਤੇ ਆਪਣੇ ਰੋਗਾਂ ਤੋਂ ਰਾਜੀ ਹੋਣ ਲਈ ਉਸ ਕੋਲ ਆਈ।

16

ਪਰ ਅਕਸਰ ਯਿਸੂ ਇਕਾਂਤ ਵਾਲੀਆਂ ਥਾਵਾਂ ਤੇ ਪ੍ਰਾਰਥਨਾ ਕਰਨ ਲਈ ਚਲਿਆ ਜਾਂਦਾ ਸੀ।

17

ਇੱਕ ਦਿਨ ਯਿਸੂ ਜਦੋਂ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਤਾਂ ਫ਼ਰੀਸੀ, ਅਤੇ ਕੁਝ ਨੇਮ ਦੇ ਉਪਦੇਸ਼ਕ ਵੀ ਉਥੇ ਬੈਠੇ ਹੋਏ ਸਨ। ਉਹ ਗਲੀਲ ਅਤੇ ਯਹੂਦਿਯਾ ਦੇ ਹਰ ਨਗਰ ਤੋਂ ਅਤੇ ਯਰੂਸ਼ਲਮ ਤੋਂ ਵੀ ਆਏ ਸਨ। ਪ੍ਰਭੂ ਯਿਸੂ ਨੂੰ ਲੋਕਾਂ ਨੂੰ ਠੀਕ ਕਰਨ ਲਈ ਆਪਣੀ ਸਮਰਥਾ ਦੇ ਰਿਹਾ ਸੀ।

18

ਉਥੇ ਇੱਕ ਮਨੁੱਖ ਸੀ ਜਿਸਨੂੰ ਅਧਰੰਗ ਹੋਇਆ ਸੀ। ਕੁਝ ਲੋਕ ਉਸਨੂੰ ਮੰਜੀ ਤੇ ਚੁੱਕ ਕੇ ਲਿਆਏ। ਉਹ ਆਦਮੀ ਚਾਹੁੰਦੇ ਸਨ ਕਿ ਉਹ ਇਸ ਅਧਰੰਗੀ ਨੂੰ ਅੰਦਰ ਲੈਜਾਕੇ ਯਿਸੂ ਦੇ ਸਾਮ੍ਹਣੇ ਰੱਖਣ।

19

ਪਰ ਉਥੇ ਇੰਨੀ ਭੀਡ਼ ਸੀ ਕਿ ਜਦ ਉਨ੍ਹਾਂ ਨੂੰ ਅੰਦਰ ਜਾਣ ਦਾ ਕੋਈ ਢੰਗ ਨਾ ਦਿਸਿਆ ਫ਼ਿਰ ਉਹ ਛੱਤ ਉੱਤੇ ਚਢ਼ੇ ਅਤੇ ਉਨ੍ਹਾਂ ਨੇ ਕੁਝ ਖਪਰੈਲਾਂ ਕਢ੍ਢੀਆਂ ਅਤੇ ਭੀਡ਼ ਦੇ ਵਿਚਕਾਰ ਅਤੇ ਠੀਕ ਯਿਸੂ ਦੇ ਸਾਮ੍ਹਣੇ ਉਸ ਬਿਮਾਰ ਮਨੁੱਖ ਨੂੰ ਉਸਦੇ ਬਿਸਤਰੇ ਸਮੇਤ ਹੇਠਾਂ ਲਾਹ ਦਿੱਤਾ।

20

ਯਿਸੂ ਨੇ ਉਨ੍ਹਾਂ ਦੀ ਆਸਥਾ ਵੇਖਕੇ ਬਿਮਾਰ ਮਨੁੱਖ ਨੂੰ ਕਿਹਾ, “ਮਿੱਤਰ, ਤੇਰੇ ਪਾਪ ਬਖਸ਼ੇ ਗਏ ਹਨ।”

21

ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪ੍ਰਭੂ ਹੀ ਪਾਪ ਮਾਫ਼ ਕਰ ਸਕਦਾ ਹੈ।”

22

ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿਚਾਰ ਕਿਉਂ ਪੈਦਾ ਹੋ ਰਹੇ ਹਨ?

23

ਕਿਹਡ਼ੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉਠ ਅਤੇ ਚੱਲ।’

24

ਪਰ ਮੈਂ ਤੁਹਾਨੂੰ ਇਹ ਸਬੂਤ ਦਿਆਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ।” ਤਾਂ ਉਸਨੇ ਅਧਰੰਗੀ ਮਨੁੱਖ ਨੂੰ ਆਖਿਆ। “ਮੈਂ ਤੈਨੂੰ ਕਹਿੰਦਾ ਹਾਂ, ਖਢ਼ਾ ਹੋ ਆਪਣਾ ਬਿਸਤਰਾ ਚੁੱਕ ਅਤੇ ਘਰ ਨੂੰ ਜਾ।”

25

ਤਾਂ ਉਹ ਮਨੁੱਖ ਤੁਰੰਤ ਹੀ ਉਨ੍ਹਾਂ ਸਾਮ੍ਹਣੇ ਉਠ ਖਲੋਇਆ। ਉਸਨੇ ਆਪਣਾ ਬਿਸਤਰਾ ਚੁਕਿਆ ਅਤੇ ਪ੍ਰਭੂ ਦੀ ਉਸਤਤਿ ਕਰਦਾ ਹੋਇਆ ਘਰ ਨੂੰ ਚਲਾ ਗਿਆ।

26

ਉਹ ਹੈਰਾਨ ਸਨ ਅਤੇ ਉਨ੍ਹਾਂ ਨੇ ਪੂਰੀ ਇਜ੍ਜਤ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਅੱਜ ਅਸੀਂ ਹੈਰਾਨੀ ਭਰੀਆਂ ਗੱਲਾਂ ਵੇਖਿਆਂ ਹਨ।”

27

ਇਸਤੋਂ ਬਾਦ ਯਿਸੂ ਬਾਹਰ ਗਿਆ ਉਸਨੇ ਇੱਕ ਮਸੂਲੀਏ ਲੇਵੀ ਨੂੰ ਮਸੂਲ ਦੀ ਚੌਕੀਂ ਤੇ ਬੈਠੇ ਵੇਖਿਆ। ਯਿਸੂ ਨੇ ਉਸਨੂੰ ਕਿਹਾ, “ਮੇਰੇ ਪਿਛੇ ਹੋ ਤੁਰ!”

28

ਲੇਵੀ ਸਭ ਕੁਝ ਛੱਡਕੇ ਉਸਦੇ ਪਿਛੇ ਹੋ ਤੁਰਿਆ।

29

ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇਕੱਤਰ ਹੋਏ ਸਨ।

30

ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਯਿਸੂ ਦੇ ਚੇਲਿਆਂ ਨੂੰ ਸ਼ਿਕਾਇਤ ਕੀਤੀ “ਤੁਸੀਂ ਮਸੂਲੀਆਂ ਅਤੇ ਪਾਪੀਆਂ ਨਾਲ ਕਿਉਂ ਖਾ-ਪੀ ਰਹੇ ਹੋ?”

31

ਯਿਸੂ ਨੇ ਉਨ੍ਹਾਂ ਨੂੰ ਆਖਿਆ, “ਇਹ ਬਿਮਾਰ ਮਨੁੱਖ ਹਨ, ਜਿਨ੍ਹਾਂ ਨੂੰ ਵੈਦ ਦੀ ਜ਼ਰੂਰਤ ਹੈ ਨਾ ਕਿ ਤੰਦਰੁਸਤਾਂ ਨੂੰ।

32

ਮੈਂ ਪਾਪੀਆਂ ਨੂੰ ਉਨ੍ਹਾਂ ਦੇ ਦਿਲ ਅਤੇ ਜੀਵਨ ਬਦਲਣ ਲਈ ਆਖਣ ਲਈ ਆਇਆ ਹਾਂ, ਨਾ ਕਿ ਧਰਮੀਆਂ ਨੂੰ।”

33

ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”

34

ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਲਾਡ਼ੇ ਦੇ ਦੋਸਤਾਂ ਤੋਂ ਵਰਤ ਰੱਖਵਾ ਸਕਦੇ ਹੋ ਜਦੋਂ ਤੱਕ ਕਿ ਲਾਡ਼ਾ ਉਨ੍ਹਾਂ ਦੇ ਨਾਲ ਹੁੰਦਾ ਹੈ?

35

ਪਰ ਵਕਤ ਆਵੇਗਾ ਜਦੋਂ ਲਾਡ਼ਾ ਉਨ੍ਹਾਂ ਤੋਂ ਲੈ ਲਿਆ ਜਾਵੇਗਾ। ਉਸ ਵਕਤ ਉਹ ਵਰਤ ਰੱਖਣ੍ਣਗੇ।”

36

ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਕੋਈ ਵੀ ਮਨੁੱਖ ਨਵੇਂ ਕੱਪਡ਼ੇ ਦੀ ਟਾਕੀ ਪਾਡ਼ਕੇ ਪੁਰਾਣੇ ਕੱਪਡ਼ੇ ਉੱਤੇ ਨਹੀਂ ਲਾਉਂਦਾ। ਜੇਕਰ ਉਹ ਇਹ ਕਰਦਾ ਹੈ ਤਾਂ ਉਹ ਨਵੀਂ ਪੁਸ਼ਾਕ ਨੂੰ ਖਰਾਬ ਕਰ ਲਵੇਗਾ, ਪਰ ਹਾਂ ਨਵੀਂ ਪੁਸ਼ਾਕ ਦੀ ਟਾਕੀ ਵੀ ਪੁਰਾਣੀ ਪੁਸ਼ਾਕ ਤੇ ਮੇਲ ਨਹੀਂ ਖਾਂਦੀ।

37

ਲੋਕ ਨਵੀਂ ਮੈਅ ਨੂੰ ਕਦੇ ਵੀ ਪੁਰਾਣੀ ਮਸ਼ਕਾਂ ਵਿੱਚ ਨਹੀਂ ਪਾਉਂਦੇ। ਕਿਉਂ? ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾਡ਼ ਦੇਵੇਗੀ ਅਤੇ ਮੈ ਉਨ੍ਹਾਂ ਵਿੱਚੋਂ ਡੁਲ੍ਹ ਜਾਵੇਗੀ ਅਤੇ ਮਸ਼ਕਾਂ ਨਸ਼ਟ ਹੋ ਜਾਣਗੀਆਂ।

38

ਇਸੇ ਲਈ ਲੋਕ ਨਵੀਂ ਮੈ ਹਮੇਸ਼ਾ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ।

39

ਅਤੇ ਪੁਰਾਣੀ ਮੈ ਪੀਕੇ ਨਵੀਂ ਕੋਈ ਨਹੀਂ ਚਾਹੁੰਦਾ। ਕਿਉਂ? ਕਿਉਂਕਿ ਉਹ ਆਖਦਾ ਹੈ ਕਿ, ‘ਪੁਰਾਣੀ ਮੈ ਹੀ ਵਧੀਆ ਹੈ।”‘