ਨਵਾਂ ਨੇਮ
Punjabi Bible 2000
← 20

ਜੌਹਨ 21

1 →
1

ਬਾਦ ਵਿੱਚ ਯਿਸੂ ਨੇ ਆਪਣੇ-ਆਪ ਨੂੰ ਚੇਲਿਆਂ ਅੱਗੇ ਦਰਸ਼ਾਇਆ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।

2

ਕੁਝ ਚੇਲੇ ਉਥੇ ਇਕੱਤਰ ਹੋਏ ਸਨ। ਉਹ ਸ਼ਮਊਨ ਪਤਰਸ, ਥੋਮਾ, ਜਿਹਡ਼ਾ ਕਿ ਦਦਿਮੁਸ ਕਹਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸਦੇ ਚੇਲਿਆਂ ਵਿੱਚੋਂ ਦੋ ਹੋਰ ਸਨ।

3

ਸ਼ਮਊਨ ਪਤਰਸ ਨੇ ਕਿਹਾ, “ਮੈਂ ਮਛੀਆਂ ਫ਼ਡ਼ਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇਡ਼ੀ ਵਿੱਚ ਚਢ਼ ਗਏ। ਉਨ੍ਹਾਂ ਉਸ ਰਾਤ ਮਛੀਆਂ ਫ਼ਡ਼ਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮਛੀ ਨਾ ਫ਼ਡ਼ ਸਕੇ।

4

ਅਗਲੀ ਸਵੇਰ ਯਿਸੂ ਕਿਨਾਰੇ ਤੇ ਖਲੋਤਾ ਸੀ ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।

5

ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਮਛੀ ਫ਼ਡ਼ੀ?” ਚੇਲਿਆਂ ਨੇ ਆਖਿਆ, “ਨਹੀਂ।”

6

ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇਡ਼ੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉਥੇ ਤੁਹਾਨੂੰ ਕੁਝ ਮਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉਥੇ ਮਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸਨੂੰ ਬੇਡ਼ੀ ਵੱਲ ਖਿਚ੍ਚਣ ਦੇ ਅਯੋਗ ਸਨ।

7

ਉਹ ਚੇਲਾ ਜਿਸਨੂੰ ਯਿਸੂ ਨੇ ਪਿਆਰ ਕੀਤਾ ਉਸਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਪਤਰਸ ਨੇ ਉਸਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸਨੇ ਆਪਣਾ ਕੱਪਡ਼ਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ (ਇਸਤੋਂ ਪਹਿਲਾਂ ਮਛੀਆਂ ਫ਼ਡ਼ਦੇ ਹੋਏ ਉਸਨੇ ਆਪਣੇ ਕੱਪਡ਼ੇ ਲਾਹੇ ਹੋਏ ਸਨ।)

8

ਦੂਜੇ ਚੇਲੇ ਬੇਡ਼ੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮਛੀਆਂ ਦਾ ਭਰਿਆ ਹੋਇਆ ਜਾਲ ਖਿਚ੍ਚਣ ਲੱਗੇ। ਉਹ ਕਿਨਾਰੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।

9

ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮਛੀ ਅਤੇ ਰੋਟੀ ਪਈ ਸੀ।

10

ਯਿਸੂ ਨੇ ਆਖਿਆ ਉਹ “ਮਛੀ ਲਿਆਓ ਜਿਹਡ਼ੀ ਤੁਸੀਂ ਹੁਣੇ ਫ਼ਡ਼ੀ ਹੈ।”

11

ਸ਼ਮਊਨ ਪਤਰਸ ਬੇਡ਼ੀ ਵਿੱਚ ਗਿਆ ਅਤੇ ਜਾਲ ਨੂੰ ਕਿਨਾਰੇ ਤੇ ਖਿਚ੍ਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮਛੀਆਂ ਨਾਲ ਭਰਿਆ ਹੋਇਆ ਸੀ ਭਾਵੇਂ ਮਛੀਆਂ ਬਡ਼ੀਆਂ ਭਾਰੀਆਂ ਸਨ ਪਰ ਜਾਲ ਤਾਂ ਵੀ ਨਾ ਪਾਟਿਆ।

12

ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆਕੇ ਖਾਵੋ।” ਕਿਸੇ ਚੇਲੇ ਵਿੱਚ ਉਸਨੂੰ ਇਹ ਪੁਛਣ ਦਾ ਹੌਂਸਲਾ ਨਹੀਂ ਸੀ, “ਤੂੰ ਕੌਣ ਹੈਂ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਸੀ।

13

ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇੰਝ ਹੀ ਮਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।

14

ਮੌਤ ਤੋਂ ਉਭਰਨ ਤੋਂ ਬਾਦ ਇਹ ਤੀਜੀ ਵਾਰ ਸੀ ਕਿ ਯਿਸੂ ਚੇਲਿਆਂ ਨੂੰ ਪ੍ਰਗਟ ਹੋਇਆ ਸੀ।

15

ਉਨ੍ਹਾਂ ਦੇ ਖਾ ਹਟਯਣ ਤੋਂ ਬਾਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵਧ੍ਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”

16

ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦਾ ਖਿਆਲ ਕਰੀਂ।”

17

ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।

18

ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹਕੇ ਜਿਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਓਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉਥੇ ਲੈ ਜਾਵੇਗਾ।”

19

ਯਿਸੂ ਨੇ ਉਸਨੂੰ ਇਹ ਸੂਚਿਤ ਕਰਨ ਲਈ ਕਿਹਾ ਕਿ ਪਰਮੇਸ਼ੁਰ ਨੂੰ ਮਹਿਮਾਮਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿਕੇ ਉਸਨੇ ਆਖਿਆ, “ਮੇਰਾ ਅਨੁਸਰਣ ਕਰ।”

20

ਪਤਰਸ ਆਸੇ-ਪਾਸੇ ਮੁਡ਼ਿਆ ਅਤੇ ਵੇਖਿਆ ਕਿ ਜਿਸਨੂੰ ਯਿਸੂ ਨੇ ਬਹੁਤ ਪਿਆਰ ਕੀਤਾ ਸੀ ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹਡ਼ਾ ਉਸ ਰਾਤ ਦੇ ਖਾਨੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਨਾਂ ਹੱਥੀਂ ਕੌਣ ਫ਼ਡ਼ਵਾਏਗਾ?)

21

ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਪਾਇਆ ਤਾਂ ਉਸਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਨਾਲ ਕੀ ਬੀਤੇਗੀ?”

22

ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਜੀਵੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।”

23

ਤਾਂ ਇਹ ਕਹਾਣੀ ਚੇਲਿਆਂ ਵਿੱਚ ਫ਼ੈਲ ਗਈ। ਉਹ ਆਖ ਰਹੇ ਸਨ ਕਿ ਇਹ ਚੇਲਾ ਜਿਸਨੂੰ ਯਿਸੂ ਨੇ ਬਹੁਤ ਪਿਆਰ ਕੀਤਾ, ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਜ਼ਰੂਰ ਜੀਵੇ ਤਾਂ ਤੁਹਾਨੂੰ ਕੀ?”

24

ਇਹ ਉਹ ਚੇਲਾ ਹੈ ਜਿਸਨੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਹੈ। ਅਤੇ ਜਿਸਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸਦੀ ਪ੍ਰਮਾਣਕਤਾ ਸੱਚੀ ਹੈ।

25

ਯਿਸੂ ਨੇ ਹੋਰ ਵੀ ਬਹੁਤ ਗੱਲਾਂ ਕੀਤੀਆਂ। ਜੇ ਉਹ ਸਾਰੀਆਂ ਇੱਕ-ਇੱਕ ਕਰਕੇ ਲਿਖੀਆਂ ਜਾਂਦੀਆਂ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰੀ ਦੁਨੀਆਂ ਵੀ ਕਾਫ਼ੀ ਨਾ ਹੁੰਦੀ।

Punjabi Bible 2000
NT: © 2000 Bible League International; OT: © 2002 Bible League International