ਯੂਹੰਨਾ 5

1

ਇਸਤੋਂ ਬਾਦ ਯਿਸੂ ਇੱਕ ਵਿਸ਼ੇਸ਼ ਯਹੂਦੀ ਤਿਉਹਾਰ ਲਈ ਯਰੂਸ਼ਲਮ ਗਿਆ।

2

ਯਰੂਸ਼ਲਮ ਵਿੱਚ ਇੱਕ ਤਲਾ ਹੈ ਜਿਸਦੇ ਪੰਜ ਬਰਾਂਡੇ ਢਕੇ ਹੋਏ ਹਨ। ਇਸ ਤਲਾ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾ ਭੇਡਾਂ ਵਾਲੇ ਦਰਵਾਜ਼ੇ ਦੇ ਨੇਡ਼ੇ ਹੈ।

3

ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇਡ਼ੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗਡ਼ੇ ਤੇ ਕੁਝ ਅਧਰੰਗੀ ਸਨ।

4

[This verse may not be a part of this translation]

5

[This verse may not be a part of this translation]

6

ਯਿਸੂ ਨੇ ਉਸ ਆਦਮੀ ਨੂੰ ਉਥੇ ਲੇਟਿਆ ਦੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”

7

ਉਸ ਬਿਮਾਰ ਆਦਮੀ ਨੇ ਆਖਿਆ, “ਸ਼੍ਰੀਮਾਨ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਲਾ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵਡ਼ ਜਾਂਦਾ ਹੈ।”

8

ਫਿਰ ਯਿਸੂ ਨੇ ਉਸਨੂੰ ਆਖਿਆ, “ਉਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”

9

ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸਨੇ ਆਪਣਾ ਬਿਸਤਰਾ ਚੁਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।

10

ਇਸ ਲਈ ਯਹੂਦੀਆਂ ਨੇ ਉਸ ਰਾਜੀ ਹੋ ਜਾਣ ਵਾਲੇ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ ਤੇ ਤੇਰਾ ਬਿਸਤਰਾ ਚੁੱਕਣਾ ਨੇਮ ਦੇ ਖਿਲਾਫ਼ ਹੈ।”

11

ਪਰ ਉਸਨੇ ਆਖਿਆ, “ਉਹ ਵਿਅਕਤੀ ਜਿਸਨੇ ਮੈਨੂੰ ਚੰਗਾ ਕੀਤਾ ਹੈ, ਉਸਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਤੁਰ।”

12

ਯਹੂਦੀਆਂ ਨੇ ਉਸਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ?”

13

ਪਰ ਜੋ ਆਦਮੀ ਰਾਜੀ ਕੀਤਾ ਗਿਆ ਸੀ ਉਸਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਜਾ ਚੁਕਿਆ ਸੀ।

14

ਬਾਦ ਵਿੱਚ ਯਿਸੂ ਨੇ ਉਸਨੂੰ ਮੰਦਰ ਵਿੱਚ ਵੇਖਿਆ। ਅਤੇ ਉਸਨੂੰ ਅਖ਼ਿਆ, “ਵੇਖ ਹੁਣ ਤੂੰ ਰਾਜੀ ਹੋ ਗਿਆ ਹੈ ਪਾਪ ਕਰਨੇ ਬੰਦ ਕਰਦੇ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈਡ਼ੀ ਗੱਲ ਵੀ ਵਾਪਰ ਸਕਦੀ ਹੈ।”

15

ਤਦ ਉਹ ਆਦਮੀ ਉਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸਨੇ ਮੈਨੂੰ ਰਾਜੀ ਕੀਤਾ ਸੀ, ਉਹ ਯਿਸੂ ਸੀ।

16

ਇਸ ਤਰ੍ਹਾਂ ਦੀਆਂ ਗੱਲਾਂ ਯਿਸੂ ਸਬਤ ਵਾਲੇ ਦਿਨ ਕਰ ਰਿਹਾ ਸੀ। ਇਸ ਲਈ ਯਹੂਦੀ ਉਸਨੂੰ ਦੁਖ ਦੇਣ ਲੱਗੇ।

17

ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”

18

ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋਡ਼ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ”

19

ਪਰ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।

20

ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਮਹਾਨ ਗੱਲਾਂ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।

21

ਪਿਤਾ ਮੁਰਦਿਆਂ ਨੂੰ ਉਭਾਰਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਇਉਂ ਹੀ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ, ਜੀਵਨ ਦਿੰਦਾ ਹੈ।

22

ਪਿਤਾ ਕਿਸੇ ਦਾ ਨਿਰਣਾ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।

23

ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਸਤਿਕਾਰ ਕਰਨ ਜਿਵੇਂ ਉਹ ਪਿਤਾ ਦਾ ਸਤਿਕਾਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਸਤਿਕਾਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਸਤਿਕਾਰ ਨਹੀਂ ਕਰਦਾ, ਜਿਸਨੇ ਉਸਨੂੰ ਭੇਜਿਆ ਹੈ।

24

“ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਉਹ ਮੇਰੇ ਸ਼ਬਦ ਸੁਣਦਾ ਹੈ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਕਰਦਾ ਹੈ। ਉਹ ਇੱਕ, ਜਿਸਨੇ ਮੈਨੂੰ ਭੇਜਿਆ ਹੈ, ਸਦੀਵੀ ਜੀਵਨ ਹੈ। ਉਸਦਾ ਨਿਰਣਾ ਨਹੀਂ ਹੋਵੇਗਾ। ਉਸਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਵੀ ਜੀਵਨ ਵਿੱਚ ਦਾਖਲ ਹੋ ਚੁਕਿਆ ਹੈ।

25

ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਇਹ ਪਹਿਲਾਂ ਹੀ ਇਥੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹਡ਼ੇ ਲੋਕ ਉਸਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।

26

ਪਿਤਾ ਹੀ ਜੀਵਨ ਦਾ ਸਤ੍ਰੋਤ ਹੈ, ਇਸ ਲਈ ਉਸਨੇ ਆਪਣੇ ਪੁੱਤਰ ਨੂੰ ਵੀ ਜੀਵਨ ਦਾ ਸਤ੍ਰੋਤ ਬਣਾ ਦਿੱਤਾ ਹੈ।

27

ਪਿਤਾ ਨੇ ਨਿਰਣਾ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਆਦਮੀ ਦਾ ਪੁੱਤਰ ਹੈ।

28

ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ‘ਚ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ।

29

ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਾਗੇ, ਉਹ ਜਿਨ੍ਹਾਂ ਨੇ ਭਲੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਰਣੇ ਲਈ ਉਭਾਰੇ ਜਾਣਗੇ।

30

“ਮੈਂ ਆਪਣੇ-ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਰਣਾ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਰਣਾ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।

31

ਜੇਕਰ ਮੈਂ ਆਪਣੇ ਬਾਰੇ ਸਾਖੀ ਦੇਵਾਂ, ਤਾਂ ਮੇਰੀ ਸਾਖੀ ਦੀ ਕੋਈ ਕੀਮਤ ਨਹੀਂ ਹੈ।

32

ਪਰ ਇੱਕ ਹੋਰ ਆਦਮੀ ਹੈ ਜੋ ਮੇਰੇ ਬਾਰੇ ਸਾਖੀ ਦਿੰਦਾ ਹੈ। ਅਤੇ ਮੈਂ ਜਾਣਦਾ ਹਾਂ ਕਿ ਉਸਦੀ ਮੇਰੇ ਬਾਰੇ ਸਾਖੀ ਸੱਚੀ ਹੈ।

33

ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸਨੇ ਸੱਚ ਬਾਰੇ ਸਾਖੀ ਦਿੱਤੀ।

34

ਪਰ ਮੈਂ ਇੱਕ ਆਦਮੀ ਦੀ ਸਾਖੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋਂ।

35

ਯੂਹੰਨਾ ਇੱਕ ਦੀਵੇ ਵਾਂਗ ਸੀ ਜੋ ਬਲਿਆ ਤੇ ਜਿਸਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।

36

“ਪਰ ਜੋ ਸਾਖੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਸਾਖੀ ਨਾਲੋਂ ਵਡੇਰੀ ਹੈ। ਜੋ ਕਾਰਜ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ ਉਹ ਮੇਰੇ ਬਾਰੇ ਸਾਖੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।

37

ਅਤੇ ਉਹ ਪਿਤਾ ਜਿਸਨੇ ਮੈਨੂੰ ਭੇਜਿਆ ਉਸਨੇ ਮੇਰੇ ਬਾਰੇ ਸਾਖ਼ੀ ਦਿੱਤੀ। ਪਰ ਤੁਸੀਂ ਕਦੇ ਉਸਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।

38

ਉਸ ਪਿਤਾ ਦੇ ਉਪਦੇਸ਼ ਵੀ ਤੁਹਾਡੇ ਅੰਦਰ ਨਹੀਂ ਹਨ। ਕਿਉਂਕਿ, ਤੁਸੀਂ ਉਸ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।

39

ਤੁਸੀਂ ਇਹ ਸੋਚਕੇ ਪੋਥੀਆਂ ਨੂੰ ਧਿਆਨ ਨਾਲ ਪਢ਼ਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਵੀ ਜੀਵਨ ਪ੍ਰਾਪਤ ਕਰੋਂਗੇ। ਉਹੀ ਪੋਥੀਆਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ!

40

ਹਾਲੇ ਵੀ ਤੁਸੀਂ ਉਸ ਸਦੀਵੀ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇਨਕਾਰ ਕਰਦੇ ਹੋ।

41

“ਮੈਨੂੰ ਲੋਕਾਂ ਤੋਂ ਉਸਤਤਿ ਕਰਾਉਣ ਦੀ ਲੋਡ਼ ਨਹੀਂ।

42

ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਨਹੀਂ।

43

ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸਨੂੰ ਕਬੂਲ ਕਰ ਲਵੋਂਗੇ।

44

ਤੁਸੀਂ ਇੱਕ ਦੂਜੇ ਤੋਂ ਉਸਤਤਿ ਚਾਹੁੰਦੇ ਹੋ। ਪਰ ਤੁਸੀਂ ਉਸ ਉਸਤਤਿ ਦੀ ਚਾਹਨਾ ਨਹੀਂ ਰਖਦੇ ਜਿਹਡ਼ੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?

45

ਇਹ ਨਾ ਸੋਚੋ ਕਿ ਪਿਤਾ ਦੇ ਸਾਮ੍ਹਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਵਿੱਚ ਰਖੀ ਹੋਈ ਹੈ।

46

ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸਨੇ ਮੇਰੇ ਬਾਰੇ ਲਿਖਿਆ।

47

ਕਿਉਂਕਿ ਤੁਸੀਂ ਉਸ ਦੀਆਂ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਕਰੋਂਗੇ।”