1 ਪਤਰਸ 3

1

[This verse may not be a part of this translation]

2

[This verse may not be a part of this translation]

3

ਤੁਹਾਡੀ ਸੁੰਦਰਤਾ ਤੁਹਾਡੇ ਵਾਲਾਂ ਦਾ ਸਿੰਗਾਰ, ਗਹਿਣੇ ਜਾਂ ਵਧੀਆ ਕੱਪਡ਼ੇ ਨਹੀਂ ਹੋਣੇ ਚਾਹੀਦੇ।

4

ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।

5

ਅਤੀਤ ਵਿੱਚ, ਇਸੇ ਢੰਗ ਨਾਲ, ਪਵਿੱਤਰ ਔਰਤਾਂ, ਆਪਣੀ ਆਸ ਪਰਮੇਸ਼ੁਰ ਵਿੱਚ ਰੱਖਕੇ ਆਪਣੇ ਆਪ ਨੂੰ ਸੁੰਦਰ ਬਣਾਉਂਦੀਆਂ ਸਨ। ਉਨ੍ਹਾਂ ਨੇ ਆਪਣੇ ਪਤੀਆਂ ਦੇ ਅਧਿਕਾਰ ਨੂੰ ਸਵੀਕਾਰਿਆ ਸੀ।

6

ਮੈਂ ਸਾਰਾਹ ਵਰਗੀਆਂ ਔਰਤਾਂ ਬਾਰੇ ਗੱਲ ਕਰ ਰਿਹਾ ਹਾਂ ਜਿਸਨੇ ਆਪਣੇ ਪਤੀ ਅਬਰਾਹਾਮ ਦੇ ਹੁਕਮ ਦੀ ਪਾਲਣਾ ਕੀਤੀ ਅਤੇ ਉਸਨੂੰ ਮਾਲਕ ਬੁਲਾਇਆ। ਇਸੇ ਲਈ ਔਰਤੋ, ਜੇ ਤੁਸੀਂ ਵੀ ਉਹੀ ਕਰੋ ਜੋ ਸਹੀ ਹੈ ਅਤੇ ਕਾਸੇ ਤੋਂ ਵੀ ਭੈਭੀਤ ਨਾ ਹੋਵੋ, ਤਾਂ ਤੁਸੀਂ ਵੀ ਸਾਰਾਹ ਦੀਆਂ ਅਸਲੀ ਬਚ੍ਚੀਆਂ ਹੋਵੋਂਗੀਆਂ।

7

ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ।

8

ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ।

9

ਜਿਹਡ਼ਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸਦੇ ਨਾਲ ਬੁਰਾ ਨਾ ਕਰੋ। ਜਾਂ ਜਿਹਡ਼ਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।

10

ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹਡ਼ਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।

11

ਉਸਨੂੰ ਸ਼ਾਂਤੀ ਲਭਣੀ ਚਾਹੀਦੀ ਹੈ ਅਤੇ ਇਸਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ।

12

ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹਡ਼ੇ ਬਦੀ ਕਰਦੇ ਹਨ।” ਜ਼ਬੂਰ 34:12-16

13

ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ।

14

ਜਦੋਂ ਤੁਸੀਂ ਉਹੀ ਕਰੋਂ ਜੋ ਚੰਗਾ ਹੈ, ਸ਼ਾਇਦ ਤੁਹਾਨੂੰ ਦੁਖ ਭੋਗਣਾ ਪਵੇ। ਜੇ ਅਜਿਹਾ ਵਾਪਰਦਾ ਹੈ ਤਾਂ ਤੁਸੀਂ ਧੰਨ ਹੋ। “ਉਨ੍ਹਾਂ ਲੋਕਾਂ ਤੋਂ ਨਾ ਡਰੋ ਜਿਹਡ਼ੇ ਤੁਹਾਨੂੰ ਧਮਕਾਉਂਦੇ ਹਨ ਅਤੇ ਪਰੇਸ਼ਾਨ ਨਾ ਹੋਵੋ।”

15

ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹਡ਼ਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹਡ਼ੀ ਤੁਹਾਨੂੰ ਹੈ।

16

ਪਰ ਉਨ੍ਹਾਂ ਲੋਕਾਂ ਨੂੰ ਕੋਮਲਤਾ ਅਤੇ ਇੱਜ਼ਤ ਨਾਲ ਉੱਤਰ ਦਿਉ। ਤੁਹਾਨੂੰ ਹਮੇਸ਼ਾ ਇਹ ਮਹਿਸੂਸ ਕਰਨ ਦੇ ਯੋਗ ਹੋਣਾ ਚਾਹੀਦਾ ਕਿ ਤੁਸੀਂ ਸਹੀ ਗੱਲ ਕਰ ਰਹੇ ਹੋ। ਜੇ ਤੁਸੀਂ ਇਸ ਤਰ੍ਹਾਂ ਕਰੋਂਗੇ, ਤਾਂ ਇਹ ਲੋਕ ਜਿਹਡ਼ੇ ਮਸੀਹ ਵਿੱਚ ਤੁਹਾਡੇ ਚੰਗੇ ਜੀਵਨ ਬਾਰੇ ਮੰਦਾ ਬੋਲਦੇ ਹਨ, ਸ਼ਰਮਿੰਦਾ ਹੋਣਗੇ।

17

ਬਦੀ ਕਰਕੇ ਦੁੱਖ ਝੱਲਣ ਨਾਲੋਂ, ਚੰਗਿਆਈ ਕਰਕੇ ਦੁੱਖ ਝੱਲਣਾ ਬੇਹਤਰ ਹੈ, ਜੇਕਰ ਇਹੀ ਪਰਮੇਸ਼ੁਰ ਚਾਹੁੰਦਾ ਹੈ।

18

ਮਸੀਹ ਨੇ ਵੀ ਦੁੱਖ ਝਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸ਼ਰੀਰ ਮਰ ਗਿਆ ਪਰ ਉਹ ਆਪਣੇ ਆਤਮੇ ਵਿੱਚ ਜਿਉਂਦਾ ਰਿਹਾ।

19

ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ।

20

ਇਹ ਆਤਮੇ ਉਹੀ ਹਨ ਜਿਨ੍ਹਾਂ ਨੇ ਨੂਹ ਦੇ ਵੇਲੇ ਪਰਮੇਸ਼ੁਰ ਦਾ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਜਦੋਂ ਨੂਹ ਕਿਸ਼ਤੀ ਬਣਾ ਰਿਹਾ ਸੀ। ਪਰਮੇਸ਼ੁਰ ਉਨ੍ਹਾਂ ਦਾ ਸਬਰ ਨਾਲ ਇੰਤਜ਼ਾਰ ਕਰ ਰਿਹਾ ਸੀ। ਸਿਰਫ਼ ਥੋਡ਼ੇ ਜਿਹੇ ਲੋਕ ਜਿਹਡ਼ੇ ਗਿਣਤੀ ਵਿੱਚ ਕੁਲ ਅਠ ਸਨ ਪਾਣੀ ਵਿੱਚੋਂ ਕਿਸ਼ਤੀ ਰਾਹੀਂ ਬਚਾਏ ਜਾ ਸਕੇ।

21

ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸ਼ਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂਕਿ ਯਿਸੂ ਮਸੀਹ ਮੌਤ ਤੋਂ ਉਭਾਰਿਆ ਗਿਆ ਸੀ।

22

ਹੁਣ ਯਿਸੂ ਸਵਰਗ ਵਿੱਚ ਚਲਾ ਗਿਆ ਹੈ। ਅਤੇ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਦਾ ਹੈ। ਉਹ ਦੂਤਾਂ, ਅਧਿਕਾਰੀਆਂ ਅਤੇ ਸ਼ਕਤੀਆਂ ਤੇ ਰਾਜ ਕਰਦਾ ਹੈ।