ਪਰਕਾਸ਼ ਦੀ ਪੋਥੀ 22

1

ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵਗਦੀ ਸੀ।

2

ਇਹ ਸ਼ਹਿਰ ਦੀ ਗਲੀ ਦੇ ਵਿਚਕਾਰ ਵਗਦੀ ਹੈ। ਨਦੀ ਦੇ ਦੋਹਾਂ ਕੰਢਿਆਂ ਉੱਪਰ ਜੀਵਨ ਦਾ ਰੁੱਖ ਸੀ। ਜੀਵਨ ਦਾ ਰੁੱਖ ਸਾਲ ਵਿੱਚ ਬਾਰ੍ਹਾਂ ਵਾਰੀਂ ਫ਼ਲ ਦਿੰਦਾ ਹੈ। ਇਹ ਹਰ ਮਹੀਨੇ ਫ਼ਲ ਦਿੰਦਾ ਹੈ। ਰੁੱਖ ਦੇ ਪਤਿਆਂ ਦੀ ਵਰਤੋਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੰਗਾ ਕਰਨ ਲਈ ਕੀਤੀ ਜਾਂਦੀ ਹੈ।

3

ਪਰਮੇਸ਼ੁਰ ਲਈ ਇਸ ਸ਼ਹਿਰ ਦੇ ਲੋਕਾਂ ਨੂੰ ਕੋਸਣਾ ਹੋਰ ਵਧੇਰੇ ਜਰੂਰੀ ਨਹੀਂ ਹੋਵੇਗਾ। ਪਰਮੇਸ਼ੁਰ ਅਤੇ ਲੇਲੇ ਦਾ ਤਖਤ ਸ਼ਹਿਰ ਵਿੱਚ ਹੋਵੇਗਾ। ਪਰਮੇਸ਼ੁਰ ਦੇ ਸੇਵਕ ਉਸਦੀ ਉਪਾਸਨਾ ਕਰਨਗੇ।

4

ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮਥਿਆਂ ਤੇ ਲਿਖਿਆ ਹੋਵੇਗਾ।

5

ਉਥੇ ਕਦੇ ਵੀ ਫ਼ੇਰ ਰਾਤ ਨਹੀਂ ਪਵੇਗੀ। ਲੋਕਾਂ ਨੂੰ ਕਿਸੇ ਦੀਵੇ ਦੀ ਰੌਸ਼ਨੀ ਜਾਂ ਸੂਰਜ ਦੀ ਰੌਸ਼ਨੀ ਦੀ ਲੋਡ਼ ਨਹੀਂ ਪਵੇਗੀ। ਪ੍ਰਭੂ ਪਰਮੇਸ਼ੁਰ ਉਨ੍ਹਾਂ ਨੂੰ ਰੌਸ਼ਨੀ ਦੇਵੇਗਾ। ਅਤੇ ਉਹ ਰਾਜਿਆਂ ਵਾਂਗ ਸਦਾ ਰਾਜ ਕਰਨਗੇ।

6

ਦੂਤ ਨੇ ਮੈਨੂੰ ਆਖਿਆ, "ਇਹ ਸ਼ਬਦ ਸੱਚੇ ਹਨ ਅਤੇ ਵਿਸ਼ਵਾਸ ਕਰਨ ਯੋਗ ਹਨ। ਪ੍ਰਭੂ ਆਤਮਿਆਂ ਅਤੇ ਨਬੀਆਂ ਦਾ ਪਰਮੇਸ਼ੁਰ ਹੈ। ਪਰਮੇਸ਼ੁਰ ਨੇ ਆਪਣਾ ਦੂਤ ਆਪਣੇ ਲੋਕਾਂ ਨੂੰ ਉਹ ਘਟਨਾਵਾਂ ਦਰਸਾਉਣ ਲਈ ਭੇਜਿਆ ਹੈ ਜਿਹਡ਼ੀਆਂ ਛੇਤੀ ਹੀ ਵਾਪਰਨੀਆਂ ਚਾਹੀਦੀਆਂ ਹਨ।"

7

"ਧਿਆਨ ਨਾਲ ਸੁਣੋ ਮੈਂ ਛੇਤੀ ਹੀ ਆ ਰਿਹਾ ਹਾਂ। ਜਿਹਡ਼ਾ ਵਿਅਕਤੀ ਇਸ ਪੁਸਤਕ ਦੇ ਸੰਦੇਸ਼ ਦੇ ਬਚਨਾਂ ਦੀ ਪਾਲਣਾ ਕਰਦਾ ਹੈ ਉਹ ਖੁਸ਼ ਹੋਵੇਗਾ।

8

ਮੈਂ ਯੂਹੰਨਾ ਹਾਂ। ਮੈਂ ਹੀ ਸੀ ਜਿਸਨੇ ਇਹ ਗੱਲਾਂ ਸੁਣੀਆਂ ਤੇ ਦੇਖੀਆਂ ਸਨ। ਇਹ ਗੱਲਾਂ ਸੁਨਣ ਅਤੇ ਦੇਖਾਣ ਤੋਂ ਬਾਅਦ, ਮੈਂ ਉਸ ਦੂਤ ਦੇ ਚਰਣਾਂ ਉੱਤੇ ਸ਼ੀਸ਼ ਨਿਵਾਇਆ ਜਿਸਨੇ ਉਸਦੀ ਉਪਾਸਨਾ ਕਰਾਉਣ ਲਈ ਮੈਨੂੰ ਇਹ ਸਭ ਗੱਲਾਂ ਦਰਸ਼ਾਈਆਂ।

9

ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰੋ। ਮੈਂ ਵੀ ਤੁਹਾਡੇ ਅਤੇ ਤੁਹਾਡੇ ਨਬੀਆਂ ਭਰਾਵਾਂ ਵਰਗਾ ਹੀ ਹਾਂ। ਮੈਂ ਵੀ ਹੋਰ ਸਾਰਿਆਂ, ਵਰਗਾ ਇੱਕ ਸੇਵਕ ਹਾਂ ਜਿਹਡ਼ੇ ਇਸ ਵਿੱਚ ਲਿਖੇ ਬਚਨਾਂ ਦਾ ਅਨੁਸਰਣ ਕਰਦੇ ਹਨ। ਤੁਹਾਨੂੰ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।"

10

ਫ਼ਿਰ ਦੂਤ ਨੇ ਮੈਨੂੰ ਕਿਹਾ, "ਇਸ ਪੁਸਤਕ ਦੇ ਅਗੰਮ ਵਾਕ ਦੇ ਬਚਨਾਂ ਨੂੰ ਗੁਪਤ ਨਾ ਰਖ। ਇਨ੍ਹਾਂ ਗੱਲਾਂ ਦੇ ਵਾਪਰਨ ਦਾ ਸਮਾਂ ਬਹੁਤ ਨੇਡ਼ੇ ਹੈ।

11

ਜਿਹਡ਼ਾ ਵਿਅਕਤੀ ਬੁਰਾ ਕਰਦਾ ਹੈ, ਉਸਨੂੰ ਬੁਰਾ ਕਰੀ ਜਾਣ ਦਿਓ। ਜਿਹਡ਼ਾ ਵਿਅਕਤੀ ਗੰਦਾ ਹੈ, ਉਸਨੂੰ ਹੋਰ ਵੀ ਗੰਦਾ ਹੁੰਦਾ ਜਾਣ ਦਿਓ। ਜਿਹਡ਼ਾ ਵਿਅਕਤੀ ਓਹੀ ਕਰਦਾ ਹੈ ਜੋ ਧਰਮੀ ਹੈ, ਉਸਨੂੰ ਉਹੋ ਕਰੀ ਜਾਣ ਦਿਓ ਜੋ ਧਰਮੀ ਹੈ। ਜਿਹਡ਼ਾ ਪਵਿੱਤਰ ਹੈ ਉਸਨੂੰ ਪਵਿੱਤਰ ਬਣਿਆ ਰਹਿਣ ਦਿਓ।"

12

ਸੁਣੋ। ਮੈਂ ਬਹੁਤ ਛੇਤੀ ਆ ਰਿਹਾ ਹਾਂ। ਮੈਂ ਆਪਣੇ ਨਾਲ ਇਨਾਮ ਲਿਆਵਾਂਗਾ। ਮੈਂ ਹਰੇਕ ਵਿਅਕਤੀ ਨੂੰ ਉਸਦੇ ਕੀਤੇ ਦਾ ਫ਼ਲ ਦੇਵਾਂਗਾ।

13

ਮੈਂ ਅਲਫ਼ਾ ਤੇ ਉਮੇਗਾ ਹਾਂ, ਪਹਿਲਾ ਤੇ ਆਖਰੀ, ਆਦਿ ਤੇ ਅੰਤ।

14

"ਉਹ ਲੋਕ ਜਿਨ੍ਹਾਂ ਨੇ ਆਪਣੇ ਚੋਲੇ ਧੋਤੇ ਹਨ, ਸੁਭਾਗੇ ਹੋਣਗੇ। ਉਨ੍ਹਾਂ ਨੂੰ ਜੀਵਨ ਦੇ ਰੁੱਖ ਦਾ ਫ਼ਲ ਖਾਣ ਦਾ ਇਖਤਿਆਰ ਹੋਵੇਗਾ। ਉਹ ਬੂਹਿਆਂ ਰਾਹੀਂ ਸ਼ਹਿਰ ਵਿੱਚ ਦਾਖਿਲ ਹੋਣਗੇ।

15

ਸ਼ਹਿਰ ਤੋਂ ਬਾਹਰ, ਉਥੇ ਕੁੱਤੇ ਹਨ, ਉਹ ਜੋ ਜਾਦੂ ਕਰਦੇ ਹਨ, ਜਿਨਸੀ ਪਾਪ ਕਰਦੇ ਹਨ, ਜਿਹਡ਼ੇ ਕਤਲ ਕਰਦੇ ਹਨ, ਜਿਹਡ਼ੇ ਮੂਰਤੀਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਜਿਹਡ਼ੇ ਝੂਠ ਨੂੰ ਪਿਆਰ ਕਰਦੇ ਹਨ ਅਤੇ ਝੂਠ ਬੋਲਦੇ ਹਨ।

16

"ਮੈਂ, ਯਿਸੂ ਨੇ ਕਲੀਸਿਯਾ ਨੂੰ ਇਹ ਗੱਲਾਂ ਦੱਸਣ ਲਈ ਆਪਣੇ ਦੂਤ ਭੇਜਦਾ ਹਾਂ। ਮੈਂ ਦਾਊਦ ਦੇ ਪਰਿਵਾਰ ਦੀ ਔਲਾਦ ਹਾਂ। ਮੈਂ ਸਵੇਰ ਦਾ ਚਮਕਦਾ ਸਿਤਾਰਾ ਹਾਂ।"

17

ਆਤਮਾ ਅਤੇ ਲਾਡ਼ੀ ਆਖਦੇ ਹਨ, "ਆਓ।" ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, "ਆਓ।" ਜੇਕਰ ਕੋਈ ਪਿਆਸਾ ਹੈ, ਉਸਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਨੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।

18

ਹੁਣ ਮੈਂ ਉਨ੍ਹਾਂ ਸਭ ਨੂੰ ਚਿਤਾਵਨੀ ਦਿੰਦਾ ਹਾਂ ਜਿਹਡ਼ੇ ਇਸ ਪੁਸਤਕ ਦੀ ਅਗੰਮ ਵਾਕ ਦੇ ਸ਼ਬਦਾਂ ਨੂੰ ਸੁਣਦੇ ਹਨ। ਜੇਕਰ ਕੋਈ ਇਨ੍ਹਾਂ ਸ਼ਬਦਾਂ ਵਿੱਚ ਕੁਝ ਜੋਡ਼ਦਾ ਹੈ, ਪਰਮੇਸ਼ੁਰ ਉਸ ਉੱਤੇ ਉਹ ਮੁਸੀਬਤਾਂ ਲਿਆਵੇਗਾ ਜਿਨ੍ਹਾਂ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੋਇਆ।

19

ਅਤੇ ਜੇਕਰ ਕੋਈ ਵੀ ਅਗੰਮ ਵਾਕ ਦੀ ਇਸ ਪੁਸਤਕ ਵਿੱਚੋਂ ਸ਼ਬਦਾਂ ਨੂੰ ਕਢਦਾ ਹੈ, ਪਰਮੇਸ਼ੁਰ ਜੀਵਨ ਦੇ ਰੁੱਖ ਵਿੱਚੋਂ ਉਸਦਾ ਹਿੱਸਾ ਅਤੇ ਪਵਿੱਤਰ ਸ਼ਹਿਰ ਵਿੱਚੋਂ ਉਸਦੀ ਥਾਂ ਲੈ ਲਵੇਗਾ। ਜਿਸ ਬਾਰੇ ਇਸ ਪੁਸਤਕ ਵਿੱਚ ਲਿਖਿਆ ਹੈ।

20

ਯਿਸੂ ਹੀ ਹੈ ਜਿਹਡ਼ਾ ਆਖਦਾ ਹੈ ਕਿ ਇਹ ਸਾਰੀਆਂ ਗੱਲਾਂ ਸੱਚ ਹਨ। ਹੁਣ ਉਹ ਆਖਦਾ ਹੈ, "ਤਾਂ, ਮੈਂ ਛੇਤੀ ਆ ਰਿਹਾ ਹਾਂ।" ਆਮੀਨ, ਆਓ ਪ੍ਰਭੂ ਯਿਸੂ।

21

ਪ੍ਰਭੂ ਯਿਸੂ ਦੀ ਮਿਹਰ ਸਭਨਾਂ ਤੇ ਹੋਵੇ।