A A A A A


ਖੋਜ

ਮੈਥਿਊ 1:18
ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ


ਮੈਥਿਊ 1:20
ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ


ਮੈਥਿਊ 3:11
ਮੈਂ ਤਾਂ ਤੁਹਾਨੂੰ ਤੋਬਾ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੇ ਆਉਣ ਵਾਲਾ ਹੈ ਉਹ ਮੈਥੋਂ ਬਲਵੰਤ ਹੈ ਅਤੇ ਮੈਂ ਉਹ ਦੀ ਜੁੱਤੀ ਚੁੱਕਣ ਦੇ ਜੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਊ


ਮੈਥਿਊ 3:16
ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ


ਮੈਥਿਊ 4:1
ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਭਈ ਸ਼ਤਾਨ ਕੋਲੋਂ ਪਰਤਾਇਆ ਜਾਵੇ


ਮੈਥਿਊ 10:20
ਬੋਲਣ ਵਾਲੇ ਤੁਸੀਂ ਤਾਂ ਨਹੀਂ ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ


ਮੈਥਿਊ 12:18
ਵੇਖੋ ਮੇਰਾ ਸੇਵਕ ਜਿਹ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀ ਪਰਸਿੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਉਂ ਦੀ ਖ਼ਬਰ ਕਰੇਗਾ।


ਮੈਥਿਊ 12:28
ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਪਹੁੰਚਿਆ ਹੈ


ਮੈਥਿਊ 12:31
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਜੋ ਹਰੇਕ ਪਾਪ ਅਤੇ ਕੁਫ਼ਰ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ ਪਰ ਉਹ ਕੁਫ਼ਰ ਜਿਹੜਾ ਆਤਮਾ ਦੇ ਵਿਰੁੱਧ ਹੋਵੇ ਮਾਫ਼ ਨਹੀਂ ਕੀਤਾ ਜਾਵੇਗਾ


ਮੈਥਿਊ 12:32
ਅਤੇ ਜੋ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਕੋਈ ਪਵਿੱਤ੍ਰ ਆਤਮਾ ਦੇ ਵਿਰੁੱਧ ਗੱਲ ਕਰੇ ਇਹ ਉਸ ਨੂੰ ਨਾ ਇਸ ਜੁਗ ਵਿੱਚ ਨਾ ਆਉਣ ਵਾਲੇ ਜੁਗ ਵਿੱਚ ਮਾਫ਼ ਕੀਤਾ ਜਾਵੇਗਾ


ਮੈਥਿਊ 12:43
ਪਰ ਜਾਂ ਭ੍ਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਭਾਲਦਾ ਫਿਰਦਾ ਹੈ ਪਰ ਨਹੀਂ ਲੱਭਦਾ


ਮੈਥਿਊ 22:43
ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੇ ਰਾਹੀਂ ਕਿੱਕੁਰ ਉਹ ਨੂੰ ਪ੍ਰਭੁ ਆਖਦਾ ਹੈ? ਕਿ


ਮੈਥਿਊ 26:41
ਜਾਗੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ


ਮੈਥਿਊ 28:19
ਇਸ ਲਈ ਤੁਸਾਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ


ਮਾਰਕ 1:8
ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ।।


ਮਾਰਕ 1:10
ਅਰ ਪਾਣੀ ਵਿਚੋਂ ਨਿੱਕਲਦੇ ਸਾਰ ਉਹ ਨੇ ਅਕਾਸ਼ ਨੂੰ ਖੁਲ੍ਹਦਿਆਂ ਅਤੇ ਆਤਮਾ ਨੂੰ ਆਪਣੇ ਉੱਤੇ ਕਬੂਤਰ ਦੀ ਨਿਆਈਂ ਉੱਤਰਦਿਆਂ ਡਿੱਠਾ


ਮਾਰਕ 1:12
ਆਤਮਾ ਝੱਟ ਉਹ ਨੂੰ ਉਜਾੜ ਵਿੱਚ ਲੈ ਗਿਆ


ਮਾਰਕ 1:23
ਅਤੇ ਉਸ ਵੇਲੇ ਉਨ੍ਹਾਂ ਦੀ ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਅਤੇ ਇਉਂ ਕਹਿ ਕੇ ਉੱਚੀ ਅਵਾਜ਼ ਨਾਲ ਬੋਲ ਉੱਠਿਆ,


ਮਾਰਕ 1:26
ਸੋ ਉਹ ਭਰਿਸ਼ਟ ਆਤਮਾ ਉਸ ਨੂੰ ਮਰੋੜ ਮਰਾੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਉਸ ਵਿੱਚੋਂ ਨਿੱਕਲ ਗਿਆ


ਮਾਰਕ 2:8
ਅਤੇ ਓਵੇਂ ਯਿਸੂ ਨੇ ਆਪਣੇ ਆਤਮਾ ਨਾਲ ਜਾਣ ਕੇ ਜੋ ਉਹ ਆਪਣੇ ਮੰਨਾਂ ਵਿੱਚ ਇਉਂ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹ ਨੂੰ ਆਪਣੇ ਮਨਾਂ ਵਿਚ ਅਜੇਹੇ ਵਿਚਾਰ ਕਰਦੇ ਹਨ?


ਮਾਰਕ 3:29
ਪਰ ਜੋ ਕੋਈ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਗਿਆ


ਮਾਰਕ 3:30
ਕਿਉਂ ਜੋ ਉਨ੍ਹਾਂ ਆਖਿਆ ਸੀ ਭਈ ਭਰਿਸ਼ਟ ਆਤਮਾ ਉਹ ਦੇ ਵਿੱਚ ਹੈ।।


ਮਾਰਕ 5:2
ਅਰ ਜਾਂ ਉਹ ਬੇੜੀ ਉੱਤੋਂ ਉੱਤਰਿਆ ਤਾਂ ਓਵੇਂ ਇੱਕ ਮਨੁੱਖ ਜਿਹ ਦੇ ਵਿੱਚ ਭਰਿਸ਼ਟ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ


ਮਾਰਕ 5:8
ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਭ੍ਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾਹ!


ਮਾਰਕ 7:25
ਕਿਉਂ ਜੋ ਓਵੇਂ ਇੱਕ ਤੀਵੀਂ ਜਿਹ ਦੀ ਛੋਟੀ ਧੀ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖਬਰ ਸੁਣ ਕੇ ਆਈ ਅਤੇ ਉਹ ਦੇ ਪੈਰੀਂ ਪਈ


ਮਾਰਕ 8:12
ਅਤੇ ਉਸ ਨੇ ਆਪਣੇ ਆਤਮਾ ਥੀਂ ਹੌਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ


ਮਾਰਕ 12:36
ਦਾਊਦ ਨੇ ਪਵਿੱਤ੍ਰ ਆਤਮਾ ਦੀ ਰਾਹੀਂ ਆਪੇ ਆਖਿਆ ਹੈ ਕਿ ਪ੍ਰਭੁ ਨੇ ਮੇਰੇ ਪ੍ਰਭੁ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ ।।


ਮਾਰਕ 13:11
ਪਰ ਜਾਂ ਤੁਹਾਨੂੰ ਲੈ ਜਾਕੇ ਹਵਾਲੇ ਕਰਨ, ਅੱਗੋਂ ਹੀ ਚਿੰਤਾ ਨਾ ਕਰਨੀ ਭਈ ਅਸੀਂ ਕੀ ਆਖਾਂਗੇ ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਕਹਿਣਾ ਕਿਉਂਕਿ ਕਹਿਣ ਵਾਲੇ ਤੁਸੀਂ ਨਹੀਂ ਹੋ ਪਰ ਪਵਿੱਤ੍ਰ ਆਤਮਾ ਹੈ


ਮਾਰਕ 14:38
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ


ਲੂਕਾ 1:15
ਕਿਉਂਕਿ ਉਹ ਪ੍ਰਭੁ ਦੇ ਸਨਮੁਖ ਵੱਡਾ ਹੋਵੇਗਾ ਅਤੇ ਨਾ ਮੈ ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੀ ਕੁੱਖੋਂ ਹੀ ਪਵਿੱਤ੍ਰ ਆਤਮਾ ਨਾਲ ਭਰ ਜਾਵੇਗਾ


ਲੂਕਾ 1:17
ਉਹ ਉਸ ਦੇ ਅੱਗੇ ਅੱਗੇ ਏਲੀਯਾਹ ਦੇ ਆਤਮਾ ਅਰ ਬਲ ਨਾਲ ਚੱਲੇਗਾ ਜੋ ਪੇਵਾਂ ਦੇ ਦਿਲਾਂ ਨੂੰ ਬਾਲਕਾਂ ਦੀ ਵੱਲ ਅਤੇ ਬੇਮੁਖਾਂ ਨੂੰ ਧਰਮੀਆਂ ਦੀ ਬੁੱਧ ਦੀ ਵੱਲ ਮੋੜੇ ਭਈ ਪ੍ਰਭੁ ਦੇ ਸੁਧਾਰੀ ਹੋਈ ਕੌਮ ਨੂੰ ਤਿਆਰ ਕਰੇ


ਲੂਕਾ 1:35
ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤ੍ਰ ਆਤਮਾ ਤੇਰੇ ਉੱਪਰ ਆਵੇਗਾ ਅਰ ਅੱਤ ਮਹਾਨ ਦੀ ਕੁਦਰਤ ਤੇਰੇ ਉੱਤੇ ਛਾਇਆ ਕਰੇਗੀ ਇਸ ਕਰਕੇ ਜਿਹੜਾ ਜੰਮੇਗਾ ਉਹ ਪਵਿੱਤ੍ਰ ਅਤੇ ਪਰਮੇਸ਼ੁਰ ਦਾ ਪੁੱਤ੍ਰ ਕਹਾਵੇਗਾ


ਲੂਕਾ 1:41
ਤਾਂ ਐਉਂ ਹੋਇਆ ਕਿ ਜਾਂ ਇਲੀਸਬਤ ਨੇ ਮਰਿਯਮ ਦਾ ਪਰਨਾਮ ਸੁਣਿਆ ਤਾਂ ਬੱਚਾ ਉਹ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤ੍ਰ ਆਤਮਾ ਨਾਲ ਭਰ ਗਈ


ਲੂਕਾ 1:47
ਅਤੇ ਮੇਰਾ ਆਤਮਾ ਮੇਰੇ ਮੁਕਤੀ ਦਾਤੇ ਪਰਮੇਸ਼ੁਰ ਤੋਂ ਨਿਹਾਲ ਹੋਇਆ,


ਲੂਕਾ 1:67
ਤਾਂ ਉਹ ਦਾ ਪਿਤਾ ਜ਼ਕਰਯਾਹ ਪਵਿੱਤ੍ਰ ਆਤਮਾ ਨਾਲ ਭਰ ਗਿਆ ਅਤੇ ਅਗੰਮ ਵਾਕ ਕਰਕੇ ਕਹਿਣ ਲੱਗਾ-


ਲੂਕਾ 1:80
ਅਤੇ ਉਹ ਬਾਲਕ ਵਧਦਾ ਅਰ ਆਤਮਾ ਵਿੱਚ ਜ਼ੋਰ ਫੜਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੀਕਰ ਉਜਾੜ ਵਿੱਚ ਰਿਹਾ।।


ਲੂਕਾ 2:25
ਅਤੇ ਵੇਖੋ, ਯਰੂਸ਼ਲਮ ਵਿੱਚ ਸਿਮਓਨ ਕਰਕੇ ਇੱਕ ਮਨੁੱਖ ਸੀ ਅਰ ਉਹ ਧਰਮੀ ਅਤੇ ਭਗਤ ਲੋਕ ਸੀ ਅਤੇ ਇਸਰਾਏਲ ਦੀ ਤਸੱਲੀ ਦੀ ਉਡੀਕ ਵਿੱਚ ਸੀ ਅਰ ਪਵਿੱਤ੍ਰ ਆਤਮਾ ਉਸ ਉੱਤੇ ਸੀ


ਲੂਕਾ 2:26
ਅਰ ਉਹ ਨੂੰ ਪਵਿੱਤ੍ਰ ਆਤਮਾ ਨੇ ਖਬਰ ਦਿੱਤੀ ਸੀ ਭਈ ਜਦ ਤੀਕਰ ਤੂੰ ਪ੍ਰਭੁ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ


ਲੂਕਾ 2:27
ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਿਸ ਵੇਲੇ ਮਾਪੇ ਉਸ ਬਾਲਕ ਯਿਸੂ ਨੂੰ ਅੰਦਰ ਲਈ ਆਉਂਦੇ ਸਨ ਜੋ ਸ਼ਰ੍ਹਾ ਦੀ ਰੀਤ ਅਨੁਸਾਰ ਉਹ ਦੇ ਲਈ ਅਮਲ ਕਰਨ


ਲੂਕਾ 3:16
ਤਾਂ ਯੂਹੰਨਾ ਨੇ ਸਭਨਾਂ ਨੂੰ ਅੱਗੋ ਆਖਿਆ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਇੱਕ ਮੈਥੋਂ ਬਲਵੰਤ ਆਉਂਦਾ ਹੈ ਜਿਹਦੀ ਜੁੱਤੀ ਦਾ ਤਸਮਾ ਮੈਂ ਖੋਲਣ ਦੇ ਜੋਗ ਨਹੀਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ


ਲੂਕਾ 3:22
ਅਤੇ ਪਵਿੱਤ੍ਰ ਆਤਮਾ ਦਿਹ ਦਾ ਰੂਪ ਧਾਰ ਕੇ ਕਬੂਤਰ ਦੀ ਨਿਆਈਂ ਉਸ ਉੱਤੇ ਉਤਰਿਆ ਅਤੇ ਇਕ ਸੁਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤ੍ਰ ਹੈਂ,ਤੈਥੋਂ ਮੈਂ ਪਰਸਿੰਨ ਹਾਂ।।


ਲੂਕਾ 4:1
ਤਾਂ ਯਿਸੂ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਤੋਂ ਮੁੜਿਆ ਅਰ ਆਤਮਾ ਦੀ ਅਗਵਾਈ ਨਾਲ


ਲੂਕਾ 4:14
ਯਿਸੂ ਆਤਮਾ ਦੀ ਸ਼ਕਤੀ ਵਿੱਚ ਗਲੀਲ ਨੂੰ ਮੁੜਿਆ ਅਰ ਉਹ ਦਾ ਜਸ ਸਾਰੇ ਇਲਾਕੇ ਵਿੱਚ ਖਿੰਡ ਗਿਆ


ਲੂਕਾ 4:18
ਪ੍ਰਭੁ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਹ ਨੇ ਮੈਨੂੰ ਮਸਹ ਕੀਤਾ ਭਈ ਗਰੀਬਾਂ ਨੂੰ ਖੁਸ਼ ਖਬਰੀ ਸੁਣਾਵਾਂ। ਓਸ ਮੈਨੂੰ ਘੱਲਿਆ ਹੈ ਕਿ ਬੰਧੂਆਂ ਨੂੰ ਛੁੱਟਣ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ, ਤੇ ਕੁਚਲਿਆਂ ਹੋਇਆਂ ਨੂੰ ਛੁਡਾਵਾਂ,


ਲੂਕਾ 4:33
ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭ੍ਰਿਸ਼ਟ ਭੂਤ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ


ਲੂਕਾ 8:29
ਕਿਉਂਕਿ ਉਹ ਉਸ ਭਿਸ਼੍ਰਟ ਆਤਮਾ ਨੂੰ ਹੁਕਮ ਕਰ ਰਿਹਾ ਸੀ ਕਿ ਇਸ ਮਨੁੱਖ ਵਿੱਚੋਂ ਨਿੱਕਲ ਜਾਹ ਇਸ ਲਈ ਜੋ ਉਹ ਬਹੁਤ ਵਾਰੀ ਉਹ ਨੂੰ ਖਿੱਚ ਕਰਦਾ ਸੀ ਅਤੇ ਉਹ ਸੰਗਲਾਂ ਅਤੇ ਬੇੜੀਆਂ ਨਾਲ ਜਕੜਿਆ ਹੋਇਆ ਪਹਿਰੇ ਵਿੱਚ ਰਹਿੰਦਾ ਸੀ ਪਰ ਉਹ ਬੰਧਨਾਂ ਨੂੰ ਤੋਂੜ ਸੁੱਟਦਾ ਅਤੇ ਭੂਤ ਉਹ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ


ਲੂਕਾ 8:55
ਅਤੇ ਉਹ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜੀ ਹੋਈ, ਅਰ ਉਸ ਨੇ ਹੁਕਮ ਕੀਤਾ ਜੋ ਉਹ ਨੂੰ ਕੁਝ ਖਾਣ ਲਈ ਦਿੱਤਾ ਜਾਏ


ਲੂਕਾ 9:42
ਉਹ ਅਜੇ ਆਉਂਦਾ ਹੀ ਸੀ ਕਿ ਭੂਤ ਨੇ ਉਹ ਨੂੰ ਪਟਕ ਦਿੱਤਾ ਅਤੇ ਵੱਡਾ ਮਰੋੜਿਆ ਪਰ ਯਿਸੂ ਨੇ ਉਸ ਭ੍ਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਬਾਲਕ ਨੂੰ ਚੰਗਾ ਕੀਤਾ ਅਰ ਉਹ ਨੂੰ ਉਹ ਦੇ ਪਿਉ ਨੂੰ ਸੌਂਪ ਦਿੱਤਾ


ਲੂਕਾ 10:21
ਉਸੇ ਘੜੀ ਉਹ ਪਵਿੱਤ੍ਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਰ ਉਨ੍ਹਾਂ ਨੂੰ ਇਆਣਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੈਨੂੰ ਚੰਗਾ ਲੱਗਾ


ਲੂਕਾ 11:13
ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਉਹ ਸੁਰਗੀ ਪਿਤਾ ਕਿੰਨਾ ਵਧੀਕ ਆਪਣੇ ਮੰਗਣ ਵਾਲਿਆਂ ਨੂੰ ਪਵਿੱਤ੍ਰ ਆਤਮਾ ਦੇਵੇਗਾ! ।।


ਲੂਕਾ 11:24
ਜਾਂ ਭਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਢੂੰਢਦਾ ਫਿਰਦਾ ਹੈ ਅਤੇ ਨਾ ਲੱਭ ਕੇ ਆਖਦਾ ਹੈ, ਮੈਂ ਆਪਣੇ ਘਰ ਮੁੜ ਜਾਵਾਂਗਾ ਜਿੱਥੋਂ ਨਿੱਕਲਿਆਂ ਸਾਂ


ਲੂਕਾ 12:10
ਅਤੇ ਜੋ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬਕੇ ਉਹ ਨੂੰ ਮਾਫ਼ ਨਾ ਕੀਤਾ ਜਾਵੇਗਾ


ਲੂਕਾ 12:12
ਕਿਉਂਕਿ ਪਵਿੱਤ੍ਰ ਆਤਮਾ ਉਸੇ ਘੜੀ ਤੁਹਾਨੂੰ ਸਿਖਾਲੇਗਾ ਭਈ ਕੀ ਕਹਿਣਾ ਚਾਹੀਦਾ ਹੈ।।


ਲੂਕਾ 13:11
ਅਰ ਵੇਖੋਂ ਇੱਕ ਤੀਵੀਂ ਸੀ ਜਿਹ ਨੂੰ ਅਠਾਰਾਂ ਵਰਿਹਾਂ ਤੋਂ ਮਾਂਦਗੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਹੈਸੀ ਅਰ ਕਿਸੇ ਤਰਾਂ ਸਿੱਧੀ ਨਹੀਂ ਸੀ ਹੋ ਸਕਦੀ


ਲੂਕਾ 23:46
ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ


ਜੌਹਨ 1:32
ਯੂਹੰਨਾ ਨੇ ਇਹ ਸਾਖੀ ਦੇ ਕੇ ਆਖਿਆ ਕਿ ਮੈਂ ਆਤਮਾ ਨੂੰ ਕਬੂਤਰ ਦੀ ਨਿਆਈਂ ਅਕਾਸ਼ੋਂ ਉੱਤਰਦਾ ਵੇਖਿਆ ਅਤੇ ਉਹ ਉਸ ਉੱਤੇ ਠਹਿਰਿਆ


ਜੌਹਨ 1:33
ਅਰ ਮੈਂ ਉਸ ਨੂੰ ਨਹੀਂ ਜਾਣਦਾ ਸਾਂ ਪਰ ਜਿਹ ਨੇ ਮੈਨੂੰ ਜਲ ਨਾਲ ਬਪਤਿਸਮਾ ਦੇਣ ਲਈ ਘੱਲਿਆ ਉਸੇ ਨੇ ਮੈਨੂੰ ਆਖਿਆ ਕਿ ਜਿਹ ਦੇ ਉੱਤੇ ਆਤਮਾ ਨੂੰ ਉੱਤਰਦਾ ਅਤੇ ਉਸ ਉੱਤੇ ਠਹਿਰਦਾ ਵੇਖੇਂ ਇਹ ਉਹੋ ਹੈ ਜੋ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੰਦਾ ਹੈ


ਜੌਹਨ 3:5
ਯਿਸੂ ਨੇ ਉੱਤਰ ਦਿੱਤਾ, ਮੈਂ ਤੈਨੂੰ ਸੱਚ ਸੱਚ ਆਖਦਾ ਹਾਂ ਕਿ ਕੋਈ ਮਨੁੱਖ ਜੇਕਰ ਜਲ ਅਰ ਆਤਮਾ ਤੋਂ ਨਾ ਜੰਮੇ ਤਾਂ ਪਰਮੇਸ਼ੁਰ ਦੇ ਰਾਜ ਵਿੱਚ ਵੜ ਨਹੀਂ ਸੱਕਦਾ


ਜੌਹਨ 3:6
ਜਿਹੜਾ ਸਰੀਰ ਤੋਂ ਜੰਮਿਆ ਉਹ ਸਰੀਰ ਅਤੇ ਜਿਹੜਾ ਆਤਮਾ ਤੋਂ ਜੰਮਿਆ ਉਹ ਆਤਮਾ ਹੈ


ਜੌਹਨ 3:8
ਪੌਣ ਜਿੱਧਰ ਚਾਹੁੰਦੀ ਹੈ ਵਗਦੀ ਹੈ ਅਤੇ ਤੂੰ ਉਹ ਦੀ ਅਵਾਜ਼ ਸੁਣਦਾ ਹੈਂ ਪਰ ਇਹ ਨਹੀਂ ਜਾਣਦਾ ਜੋ ਉਹ ਕਿੱਧਰੋਂ ਆਈ ਅਤੇ ਕਿੱਧਰ ਨੂੰ ਜਾਂਦੀ ਹੈ । ਹਰ ਕੋਈ ਜੋ ਆਤਮਾ ਤੋਂ ਜੰਮਿਆ ਸੋ ਇਹੋ ਜਿਹਾ ਹੈ


ਜੌਹਨ 3:34
ਜਿਹ ਨੂੰ ਪਰਮੇਸ਼ੁਰ ਨੇ ਭੇਜਿਆ ਹੈ ਸੋ ਪਰਮੇਸ਼ੁਰ ਦੀਆਂ ਗੱਲਾਂ ਬੋਲਦਾ ਹੈ ਇਸ ਲਈ ਜੋ ਉਹ ਆਤਮਾ ਮਿਣ ਕੇ ਨਹੀਂ ਦਿੰਦਾ


ਜੌਹਨ 4:23
ਪਰ ਉਹ ਸਮਾ ਆਉਂਦਾ ਹੈ ਸਗੋਂ ਹੁਣੇ ਹੈ ਜੋ ਸੱਚੇ ਭਗਤ ਆਤਮਾ ਅਰ ਸਚਿਆਈ ਨਾਲ ਪਿਤਾ ਦੀ ਭਗਤੀ ਕਰਨਗੇ ਕਿਉਂਕਿ ਪਿਤਾ ਏਹੋ ਜੇਹੇ ਭਗਤਾਂ ਨੂੰ ਚਾਹੁੰਦਾ ਹੈ


ਜੌਹਨ 4:24
ਪਰਮੇਸ਼ੁਰ ਆਤਮਾ ਹੈ ਅਤੇ ਜੋ ਉਹ ਦੀ ਭਗਤੀ ਕਰਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਭਈ ਓਹ ਆਤਮਾ ਅਤੇ ਸਚਿਆਈ ਨਾਲ ਭਗਤੀ ਕਰਨ


ਜੌਹਨ 6:63
ਜੀਉਂਦਾਤਾ ਤਾਂ ਆਤਮਾ ਹੈ। ਮਾਸ ਤੋਂ ਕੁਝ ਲਾਭ ਨਹੀਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਓਹ ਆਤਮਾ ਨਾਲ ਹਨ ਅਤੇ ਜੀਉਣ ਹਨ


ਜੌਹਨ 7:39
ਪਰ ਉਹ ਨੇ ਇਹ ਗੱਲ ਆਤਮਾ ਦੇ ਵਿਖੇ ਆਖੀ ਜਿਹੜਾ ਉਨ੍ਹਾਂ ਨੂੰ ਪ੍ਰਾਪਤ ਹੋਣਾ ਸੀ ਜਿਨ੍ਹਾਂ ਉਸ ਉੱਤੇ ਨਿਹਚਾ ਕੀਤੀ ਕਿਉਂਕਿ ਆਤਮਾ ਅਜੇ ਦਿੱਤਾ ਨਾ ਗਿਆ ਸੀ ਇਸ ਲਈ ਜੋ ਯਿਸੂ ਦਾ ਤੇਜ ਅਜੇ ਪਰਕਾਸ਼ ਨਹੀਂ ਸੀ ਹੋਇਆ


ਜੌਹਨ 11:33
ਉਪਰੰਤ ਜਾਂ ਯਿਸੂ ਨੇ ਉਹ ਨੂੰ ਰੋਦਿਆਂ ਅਤੇ ਉਨ੍ਹਾਂ ਯਹੂਦੀਆਂ ਨੂੰ ਵੀ ਜੋ ਉਹ ਦੇ ਨਾਲ ਆਏ ਸਨ ਰੋਂਦੇ ਵੇਖਿਆ ਤਾਂ ਆਤਮਾ ਵਿੱਚ ਕਲਪਿਆ ਅਤੇ ਘਬਰਾਇਆ


ਜੌਹਨ 13:21
ਏਹ ਗੱਲਾਂ ਕਹਿ ਕੇ ਯਿਸੂ ਆਤਮਾ ਵਿੱਚ ਘਬਰਾਉਣ ਲੱਗਾ ਅਤੇ ਸਾਖੀ ਦੇ ਕੇ ਬੋਲਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ


ਜੌਹਨ 14:17
ਅਰਥਾਤ ਸਚਿਆਈ ਦਾ ਆਤਮਾ ਜਿਹ ਨੂੰ ਜਗਤ ਨਹੀਂ ਪਾ ਸੱਕਦਾ ਕਿਉਂ ਜੋ ਉਹ ਉਸ ਨੂੰ ਵੇਖਦਾ ਨਹੀਂ, ਨਾ ਉਸ ਨੂੰ ਜਾਣਦਾ ਹੈ। ਤੁਸੀਂ ਉਸ ਨੂੰ ਜਾਣਦੇ ਹੋ ਕਿਉਂਕਿ ਉਹ ਤੁਹਾਡੇ ਸੰਗ ਰਹਿੰਦਾ ਹੈ ਅਤੇ ਤੁਹਾਡੇ ਵਿੱਚ ਹੋਵੇਗਾ


ਜੌਹਨ 14:26
ਪਰ ਉਹ ਸਹਾਇਕ ਅਰਥਾਤ ਪਵਿੱਤ੍ਰ ਆਤਮਾ ਜਿਹ ਨੂੰ ਪਿਤਾ ਮੇਰੇ ਨਾਲ ਉੱਤੇ ਘੱਲੇਗਾ ਸੋ ਤੁਹਾਨੂੰ ਸੱਭੋ ਕੁਝ ਸਿਖਾਲੇਗਾ ਅਤੇ ਸੱਭੋ ਕੁਝ ਜੋ ਮੈਂ ਤੁਹਾਨੂੰ ਆਖਿਆ ਹੈ ਤੁਹਾਨੂੰ ਚੇਤੇ ਕਰਾਵੇਗਾ


ਜੌਹਨ 15:26
ਪਰ ਜਾਂ ਉਹ ਸਹਾਇਕ ਆਵੇ ਜਿਹ ਨੂੰ ਮੈਂ ਤੁਹਾਡੇ ਕੋਲ ਪਿਤਾ ਦੀ ਵੱਲੋਂ ਘੱਲਾਂਗਾ ਅਰਥਾਤ ਸਚਿਆਈ ਦਾ ਆਤਮਾ ਜਿਹੜਾ ਪਿਤਾ ਵੱਲੋਂ ਨਿੱਕਲਦਾ ਹੈ ਤਾਂ ਉਹ ਮੇਰੇ ਹੱਕ ਵਿੱਚ ਸਾਖੀ ਦੇਵੇਗਾ


ਜੌਹਨ 16:13
ਪਰ ਜਦ ਉਹ ਅਰਥਾਤ ਸਚਿਆਈ ਦਾ ਆਤਮਾ ਆਵੇ ਤਦ ਉਹ ਸਾਰੀ ਸਚਿਆਈ ਵਿੱਚ ਤੁਹਾਡੀ ਅਗਵਾਈ ਕਰੇਗਾ ਕਿਉਂ ਜੋ ਉਹ ਆਪਣੀ ਵੱਲੋਂ ਨਾ ਕਰੇਗਾ ਪਰ ਜੋ ਕੁਝ ਸੁਣੇਗਾ ਸੋਈ ਆਖੇਗਾ ਅਤੇ ਉਹ ਹੋਣ ਵਾਲੀਆਂ ਗੱਲਾਂ ਤੁਹਾਨੂੰ ਦੱਸੇਗਾ


ਜੌਹਨ 20:22
ਉਸ ਨੇ ਇਹ ਕਹਿ ਕੇ ਉਨ੍ਹਾਂ ਉੱਤੇ ਫੂਕ ਮਾਰੀ ਅਤੇ ਕਿਹਾ, ਤੁਸੀਂ ਪਵਿੱਤ੍ਰ ਆਤਮਾ ਲਓ


ਰਸੂਲਾਂ ਦੇ ਕਰਤੱਬ 1:2
ਉਸ ਦਿਨ ਤੀਕੁਰ ਕਿ ਉਹ ਉਨ੍ਹਾਂ ਰਸੂਲਾਂ ਨੂੰ ਜਿਹੜੇ ਉਸਨੇ ਚੁਣੇ ਸਨ ਪਵਿੱਤ੍ਰ ਆਤਮਾ ਦੇ ਰਾਹੀਂ ਹੁਕਮ ਦੇ ਕੇ ਉਤਾਹਾਂ ਉਠਾ ਲਿਆ ਗਿਆ


ਰਸੂਲਾਂ ਦੇ ਕਰਤੱਬ 1:5
ਕਿਉਂ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜੇ ਦਿਨਾਂ ਪਿੱਛੋਂ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।।


ਰਸੂਲਾਂ ਦੇ ਕਰਤੱਬ 1:8
ਪਰ ਜਾਂ ਪਵਿੱਤ੍ਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ ਅਰ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਬੰਨੇ ਤੀਕੁਰ ਮੇਰੇ ਗਵਾਹ ਹੋਵੋਗੇ


ਰਸੂਲਾਂ ਦੇ ਕਰਤੱਬ 1:16
ਹੇ ਭਾਈਓ ਜਰੂਰ ਸੀ ਕਿ ਉਹ ਲਿਖਤ ਪੂਰੀ ਹੋਵੇ ਜੋ ਪਵਿੱਤ੍ਰ ਆਤਮਾ ਨੇ ਦਾਊਦ ਦੀ ਜਬਾਨੀ ਯਹੂਦਾ ਦੇ ਵਿਖੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਅਗੇਤਰੀ ਆਖੀ


ਰਸੂਲਾਂ ਦੇ ਕਰਤੱਬ 2:4
ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।


ਰਸੂਲਾਂ ਦੇ ਕਰਤੱਬ 2:17
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਜੋ ਮੈਂ ਆਪਣੇ ਆਤਮਾ ਵਿੱਚੋਂ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤ੍ਰ ਅਰ ਤੁਹਾਡੀਆਂ ਧੀਆਂ ਅਗੰਮ ਵਾਕ ਕਰਨਗੇ, ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਅਤੇ ਤੁਹਾਡੇ ਬੁੱਢੇ ਸੁਫ਼ਨੇ ਵੇਖਣਗੇ


ਰਸੂਲਾਂ ਦੇ ਕਰਤੱਬ 2:18
ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹੀਂ ਦਿਨੀਂ ਆਪਣੇ ਆਤਮਾ ਵਿੱਚੋਂ ਵਹਾ ਦਿਆਂਗਾ, ਅਰ ਓਹ ਅੰਗਮ ਵਾਕ ਕਰਨਗੇ।।


ਰਸੂਲਾਂ ਦੇ ਕਰਤੱਬ 2:33
ਸੋ ਪਰਮੇਸ਼ੁਰ ਦੇ ਸੱਜੇ ਹੱਥ ਕੋਲ ਅੱਤ ਉੱਚਾ ਹੋ ਕੇ ਅਰ ਪਿਤਾ ਤੋਂ ਪਵਿੱਤ੍ਰ ਆਤਮਾ ਦਾ ਕਰਾਰ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਵਹਾ ਦਿੱਤਾ


ਰਸੂਲਾਂ ਦੇ ਕਰਤੱਬ 2:38
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ


ਰਸੂਲਾਂ ਦੇ ਕਰਤੱਬ 4:8
ਤਦੋਂ ਪਤਰਸ ਨੇ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਉਨ੍ਹਾਂ ਨੂੰ ਆਖਿਆ, ਹੇ ਕੌਮ ਦੇ ਸਰਦਾਰੋ ਅਤੇ ਬਜ਼ੁਰਗੋ


ਰਸੂਲਾਂ ਦੇ ਕਰਤੱਬ 4:25
ਤੈਂ ਪਵਿੱਤ੍ਰ ਆਤਮਾ ਦੇ ਰਾਹੀਂ ਸਾਡੇ ਵਡੇਰੇ ਆਪਣੇ ਬੰਦੇ ਦਾਊਦ ਦੀ ਜ਼ਬਾਨੀ ਆਖਿਆ, - ਕੌਮਾਂ ਕਾਹ ਨੂੰ ਡੰਡ ਪਾਈ ਹੈ, ਅਤੇ ਉੱਮਤਾ ਨੇ ਵਿਅਰਥ ਸੋਚਾਂ ਕਿਉਂ ਕੀਤੀਆਂ ਹਨॽ


ਰਸੂਲਾਂ ਦੇ ਕਰਤੱਬ 4:31
ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।।


ਰਸੂਲਾਂ ਦੇ ਕਰਤੱਬ 5:3
ਤਦ ਪਤਰਸ ਨੇ ਆਖਿਆ, ਹਨਾਨਿਯਾ ਸ਼ਤਾਨ ਤੇਰੇ ਮਨ ਵਿੱਚ ਕਿਉਂ ਸਮਾਇਆ ਜੋ ਤੂੰ ਪਵਿੱਤ੍ਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂॽ


ਰਸੂਲਾਂ ਦੇ ਕਰਤੱਬ 5:9
ਤਦ ਪਤਰਸ ਨੇ ਉਹ ਨੂੰ ਕਿਹਾ ਕਿ ਕਿਉਂ ਤੁਸਾਂ ਪ੍ਰਭੁ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾॽ ਵੇਖ ਤੇਰੇ ਭਰਤ ਦੇ ਦੱਬਣ ਵਾਲਿਆਂ ਦੇ ਪੈਰ ਦਰ ਉੱਤੇ ਹਨ ਅਤੇ ਓਹ ਤੈਨੂੰ ਬਾਹਰ ਲੈ ਜਾਣਗੇ!


ਰਸੂਲਾਂ ਦੇ ਕਰਤੱਬ 5:32
ਅਸੀਂ ਏਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤ੍ਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ।।


ਰਸੂਲਾਂ ਦੇ ਕਰਤੱਬ 6:3
ਸੋ ਭਾਈਓ ਆਪਣੇ ਵਿੱਚੋਂ ਸੱਤ ਨੇਕ ਨਾਮ ਆਦਮੀਆਂ ਨੂੰ ਜਿਹੜੇ ਆਤਮਾ ਅਤੇ ਬੁੱਧ ਨਾਲ ਭਰਪੂਰ ਹੋਣ ਚੁਣ ਲਓ ਭਈ ਅਸੀਂ ਓਹਨਾਂ ਨੂੰ ਇਸ ਕੰਮ ਉੱਤੇ ਠਹਿਰਾਈਏ


ਰਸੂਲਾਂ ਦੇ ਕਰਤੱਬ 6:5
ਇਹ ਗੱਲ ਸਾਰੀ ਸੰਗਤ ਨੂੰ ਚੰਗੀ ਲੱਗੀ ਅਤੇ ਉਨ੍ਹਾਂ ਨੇ ਇਸਤੀਫ਼ਾਨ ਨਾਮੇ ਇੱਕ ਪੁਰਸ਼ ਨੂੰ ਜਿਹੜਾ ਨਿਹਚਾ ਅਰ ਪਵਿੱਤ੍ਰ ਆਤਮਾ ਨਾਲ ਭਰਪੂਰ ਸੀ ਅਰ ਫਿਲਿਪੁੱਸ ਅਰ ਪ੍ਰੋਖੋਰੁਸ ਅਤੇ ਨਿਕਾਨੋਰ ਅਤੇ ਤੀਮੋਨ ਅਰ ਪਰਮਨਾਸ ਅਰ ਨਿਕਲਾਉਸ ਨੂੰ ਜੋ ਅੰਤਾਕਿਯਾ ਦਾ ਇੱਕ ਯਹੂਦੀ-ਮੁਰੀਦ ਸੀ ਚੁਣਿਆ


ਰਸੂਲਾਂ ਦੇ ਕਰਤੱਬ 6:10
ਪਰ ਓਹ ਉਸ ਬੁੱਧ ਅਰ ਆਤਮਾ ਦਾ ਜਿਹ ਦੇ ਨਾਲ ਉਹ ਗੱਲਾਂ ਕਰਦਾ ਸੀ ਸਾਹਮਣਾ ਨਾ ਕਰ ਸੱਕੇ


ਰਸੂਲਾਂ ਦੇ ਕਰਤੱਬ 7:51
ਹੇ ਹਠੀ ਅਤੇ ਮਨ ਅਰ ਕੰਨ ਦੇ ਬੇ ਸੁੰਨਤੀ ਲੋਕੋ, ਤੁਸੀਂ ਸਦਾ ਪਵਿੱਤ੍ਰ ਆਤਮਾ ਦਾ ਸਾਹਮਣਾ ਕਰਦੇ ਹੋ! ਜਿਵੇਂ ਤੁਹਾਡੇ ਪਿਉ ਦਾਦਿਆਂ ਨੇ ਕੀਤਾ ਤਿਹਾ ਤੁਸੀਂ ਵੀ ਕਰਦੇ ਹੋ


ਰਸੂਲਾਂ ਦੇ ਕਰਤੱਬ 7:55
ਪਰ ਉਹ ਨੇ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਨਜ਼ਰ ਲਾਈ ਹੋਈ ਪਰਮੇਸ਼ੁਰ ਦੇ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜਾ ਵੇਖਿਆ


ਰਸੂਲਾਂ ਦੇ ਕਰਤੱਬ 7:59
ਸੋ ਉਨ੍ਹਾਂ ਨੇ ਇਸਤੀਫ਼ਾਨ ਨੂੰ ਪਥਰਾਹ ਕੀਤਾ ਜੋ ਬੇਨਤੀ ਕਰਦਾ ਅਤੇ ਇਹ ਆਖਦਾ ਸੀ ਕਿ ਹੇ ਪ੍ਰਭੁ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!


ਰਸੂਲਾਂ ਦੇ ਕਰਤੱਬ 8:15
ਓਹਨਾਂ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਭਈ ਓਹ ਪਵਿੱਤ੍ਰ ਆਤਮਾ ਪਾਉਣ


ਰਸੂਲਾਂ ਦੇ ਕਰਤੱਬ 8:17
ਤਦ ਇਨ੍ਹਾਂ ਨੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਪਵਿੱਤ੍ਰ ਆਤਮਾ ਮਿਲਿਆ


ਰਸੂਲਾਂ ਦੇ ਕਰਤੱਬ 8:18
ਸੋ ਜਾਂ ਸ਼ਮਊਨ ਨੇ ਵੇਖਿਆ ਜੋ ਰਸੂਲਾਂ ਦੇ ਹੱਥ ਰੱਖਣ ਨਾਲ ਪਵਿੱਤ੍ਰ ਆਤਮਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਦੇ ਕੋਲ ਰੁਪਏ ਲਿਆਇਆ


ਰਸੂਲਾਂ ਦੇ ਕਰਤੱਬ 8:19
ਅਤੇ ਬੋਲਿਆ ਕਿ ਮੈਨੂੰ ਭੀ ਇਹ ਸ਼ਕਤੀ ਦਿਓ ਤਾਂ ਜੋ ਮੈਂ ਜਿਸ ਕਿਸੇ ਤੇ ਹੱਥ ਰੱਖਾਂ ਸੋ ਉਹ ਨੂੰ ਪਵਿੱਤ੍ਰ ਆਤਮਾ ਮਿਲੇ


ਰਸੂਲਾਂ ਦੇ ਕਰਤੱਬ 8:29
ਤਾਂ ਆਤਮਾ ਨੇ ਫ਼ਿਲਿੱਪੁਸ ਨੂੰ ਕਿਹਾ ਕਿ ਅਗਾਹਾਂ ਚੱਲ ਅਤੇ ਐਸ ਰਥ ਨਾਲ ਮਿਲ ਜਾਹ


ਰਸੂਲਾਂ ਦੇ ਕਰਤੱਬ 8:39
ਅਰ ਜਾਂ ਉਹ ਪਾਣੀ ਵਿੱਚੋਂ ਨਿੱਕਲ ਆਏ ਤਾਂ ਪ੍ਰਭੁ ਦਾ ਆਤਮਾ ਫ਼ਿਲਿੱਪੁਸ ਨੂੰ ਫੜ ਕੇ ਲੈ ਗਿਆ ਅਤੇ ਖੋਜੇ ਨੇ ਉਹ ਨੂੰ ਫੇਰ ਨਾ ਵੇਖਿਆ ਕਿਉਂ ਜੋ ਉਹ ਅਨੰਦ ਨਾਲ ਆਪਣੇ ਰਾਹ ਚੱਲਿਆ ਗਿਆ


ਰਸੂਲਾਂ ਦੇ ਕਰਤੱਬ 9:17
ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਰ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੁ ਅਰਥਾਤ ਯਿਸੂ ਨੇ ਜੋ ਤੈਨੂੰ ਰਾਹ ਵਿੱਚ ਜਿਸ ਤੋਂ ਤੂੰ ਆਇਆ ਸੀ ਵਿਖਾਈ ਦਿੱਤਾ ਮੈਨੂੰ ਘੱਲਿਆ ਹੈ ਭਈ ਤੂੰ ਸੁਜਾਖਾ ਹੋ ਜਾਵੇਂ ਅਰ ਪਵਿੱਤ੍ਰ ਆਤਮਾ ਨਾਲ ਭਰ ਜਾਵੇਂ


ਰਸੂਲਾਂ ਦੇ ਕਰਤੱਬ 9:31
ਸੋ ਸਾਰੇ ਯਹੂਦਿਯਾ ਅਤੇ ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਨੇ ਸੁੱਖ ਪਾਇਆ ਅਤੇ ਬਣਦੀ ਗਈ ਅਤੇ ਪ੍ਰਭੁ ਦੇ ਭੌ ਅਤੇ ਪਵਿੱਤ੍ਰ ਆਤਮਾ ਦੀ ਤਸੱਲੀ ਵਿੱਚ ਚੱਲਦਿਆਂ ਹੋਇਆਂ ਵਧਦੀ ਜਾਂਦੀ ਸੀ।।


ਰਸੂਲਾਂ ਦੇ ਕਰਤੱਬ 10:19
ਜਾਂ ਪਤਰਸ ਉਸ ਦਰਸ਼ਣ ਦੀ ਸੋਚ ਵਿੱਚ ਪਿਆ ਹੋਇਆ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਭਾਲਦੇ ਹਨ


ਰਸੂਲਾਂ ਦੇ ਕਰਤੱਬ 10:38
ਅਰਥਾਤ ਯਿਸੂ ਨਾਸਰੀ ਭਈ ਪਰਮੇਸ਼ੁਰ ਨੇ ਕਿਸ ਬਿਧ ਨਾਲ ਉਹ ਨੂੰ ਪਵਿੱਤ੍ਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ਤਾਨ ਦੇ ਕਾਬੂ ਕੀਤੇ ਹੋਏ ਸਨ ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ


ਰਸੂਲਾਂ ਦੇ ਕਰਤੱਬ 10:44
ਪਤਰਸ ਏਹ ਗੱਲਾਂ ਕਰਦਾ ਹੀ ਸੀ ਕਿ ਪਵਿੱਤ੍ਰ ਆਤਮਾ ਬਚਨ ਦੇ ਸਭਨਾਂ ਸੁਣਨ ਵਾਲਿਆਂ ਤੇ ਉਤਰਿਆ


ਰਸੂਲਾਂ ਦੇ ਕਰਤੱਬ 10:45
ਅਰ ਸੁੰਨਤ ਕੀਤੇ ਹੋਏ ਨਿਹਚਾਵਾਨ ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਦੰਗ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤ੍ਰ ਆਤਮਾ ਦੀ ਦਾਤ ਵਹਾਈ ਗਈ


ਰਸੂਲਾਂ ਦੇ ਕਰਤੱਬ 10:47
ਕੀ ਕੋਈ ਪਾਣੀ ਨੂੰ ਰੋਕ ਸੱਕਦਾ ਹੈ ਕਿ ਏਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਙੁ ਪਵਿੱਤ੍ਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇॽ


ਰਸੂਲਾਂ ਦੇ ਕਰਤੱਬ 11:12
ਅਰ ਆਤਮਾ ਨੇ ਮੈਨੂੰ ਕਿਹਾ ਭਈ ਤੂੰ ਉਨ੍ਹਾਂ ਦੇ ਨਾਲ ਚੱਲਿਆ ਜਾਹ ਅਤੇ ਕੁਝ ਭਿੰਨ ਭੇਦ ਨਾ ਰੱਖ ਅਤੇ ਏਹ ਛੇਓ ਭਾਈ ਵੀ ਮੇਰੇ ਨਾਲ ਤੁਰ ਪਏ ਅਤੇ ਅਸੀਂ ਉਹ ਮਨੁੱਖ ਦੇ ਘਰ ਜਾ ਵੜੇ


ਰਸੂਲਾਂ ਦੇ ਕਰਤੱਬ 11:15
ਅਤੇ ਜਾਂ ਮੈਂ ਗੱਲਾਂ ਕਰਨ ਲੱਗਾਂ ਤਾਂ ਪਵਿੱਤ੍ਰ ਆਤਮਾ ਉਨ੍ਹਾਂ ਤੇ ਉਤਰਿਆ ਜਿਸ ਤਰਾਂ ਪਹਿਲਾਂ ਸਾਡੇ ਉੱਤੇ ਉਤਰਿਆ ਸੀ


ਰਸੂਲਾਂ ਦੇ ਕਰਤੱਬ 11:16
ਤਦ ਮੈਨੂੰ ਪ੍ਰਭੁ ਦਾ ਬਚਨ ਚੇਤੇ ਆਇਆ ਕਿ ਕਿਸ ਤਰਾਂ ਉਹ ਨੇ ਆਖਿਆ ਸੀ ਭਈ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ


ਰਸੂਲਾਂ ਦੇ ਕਰਤੱਬ 11:24
ਕਿਉਂਕਿ ਉਹ ਭਲਾ ਮਾਨਸ ਅਰ ਪਵਿੱਤ੍ਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ ਅਰ ਬਹੁਤ ਸਾਰੇ ਲੋਕ ਪ੍ਰਭੁ ਦੇ ਨਾਲ ਮਿਲ ਗਏ


ਰਸੂਲਾਂ ਦੇ ਕਰਤੱਬ 11:28
ਇੱਕ ਨੇ ਉਨ੍ਹਾਂ ਵਿੱਚੋਂ ਜਿਹ ਦਾ ਨਾਮ ਆਗਬੁਸ ਸੀ ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨਿਆ ਵਿੱਚ ਵੱਡਾ ਕਾਲ ਪਏਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ


ਰਸੂਲਾਂ ਦੇ ਕਰਤੱਬ 13:2
ਜਾਂ ਇਹ ਪ੍ਰਭੁ ਦੀ ਉਪਾਸਨਾ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤ੍ਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਵੱਖਰਾ ਕਰੋ ਜਿਹ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ


ਰਸੂਲਾਂ ਦੇ ਕਰਤੱਬ 13:4
ਸੋ ਉਹ ਪਵਿੱਤ੍ਰ ਆਤਮਾ ਦੇ ਘੱਲੇ ਹੋਏ ਸਿਲੂਕਿਯਾ ਨੂੰ ਆਏ ਅਰ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ


ਰਸੂਲਾਂ ਦੇ ਕਰਤੱਬ 13:9
ਪਰ ਸੌਲੁਸ ਨੇ ਜਿਹ ਨੂੰ ਪੌਲੁਸ ਵੀ ਆਖੀਦਾ ਹੈ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ


ਰਸੂਲਾਂ ਦੇ ਕਰਤੱਬ 13:52
ਅਤੇ ਚੇਲੇ ਅਨੰਦ ਅਰ ਪਵਿੱਤ੍ਰ ਆਤਮਾ ਨਾਲ ਭਰੇ ਰਹਿੰਦੇ ਸਨ।।


ਰਸੂਲਾਂ ਦੇ ਕਰਤੱਬ 15:8
ਅਤੇ ਪਰਮੇਸ਼ੁਰ ਨੇ ਜੋ ਅੰਤਰਜਾਮੀ ਹੈ ਜਿਹਾ ਸਾਨੂੰ ਤਿਹਾ ਹੀ ਉਨ੍ਹਾਂ ਨੂੰ ਭੀ ਪਵਿਤ੍ਰ ਆਤਮਾ ਦੇ ਕੇ ਉਨ੍ਹਾਂ ਉੱਤੇ ਸਾਖੀ ਦਿੱਤੀ


ਰਸੂਲਾਂ ਦੇ ਕਰਤੱਬ 15:28
ਕਿਉਂਕਿ ਪਵਿੱਤ੍ਰ ਆਤਮਾ ਨੇ ਅਤੇ ਅਸਾਂ ਚੰਗਾ ਜਾਣਿਆ ਜੋ ਇਨ੍ਹਾਂ ਜਰੂਰੀ ਗੱਲਾਂ ਤੋਂ ਬਿਨਾ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ


ਰਸੂਲਾਂ ਦੇ ਕਰਤੱਬ 16:6
ਓਹ ਫ਼ਰੁਗਿਯਾ ਅਰ ਗਲਾਤਿਯਾ ਦੇ ਇਲਾਕੇ ਵਿੱਚ ਦੀ ਲੰਘ ਗਏ ਕਿਉਂ ਜੋ ਪਵਿੱਤ੍ਰ ਆਤਮਾ ਨੇ ਉਨ੍ਹਾਂ ਨੂੰ ਆਸਿਯਾ ਵਿੱਚ ਬਚਨ ਸੁਣਾਉਣ ਤੋਂ ਮਨਾ ਕੀਤਾ ਸੀ


ਰਸੂਲਾਂ ਦੇ ਕਰਤੱਬ 16:7
ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਜਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ


ਰਸੂਲਾਂ ਦੇ ਕਰਤੱਬ 19:2
ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਾਂ ਤੁਸਾਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤ੍ਰ ਆਤਮਾ ਮਿਲਿਆॽ ਉਨ੍ਹਾਂ ਉਸ ਨੂੰ ਕਿਹਾ, ਅਸਾਂ ਤਾਂ ਇਹ ਸੁਣਿਆ ਭੀ ਨਹੀਂ ਭਈ ਪਵਿੱਤ੍ਰ ਆਤਮਾ ਹੈਗਾ ਹੈ


ਰਸੂਲਾਂ ਦੇ ਕਰਤੱਬ 19:6
ਅਤੇ ਜਾਂ ਪੌਲੁਸ ਨੇ ਉਨ੍ਹਾਂ ਉੱਤੇ ਹੱਥ ਧਰੇ ਤਾਂ ਪਵਿੱਤ੍ਰ ਆਤਮਾ ਉਨ੍ਹਾਂ ਤੇ ਉਤਰਿਆ ਅਰ ਓਹ ਬੋਲੀਆਂ ਬੋਲਣ ਅਤੇ ਅਗੰਮ ਵਾਕ ਕਰਨ ਲੱਗੇ


ਰਸੂਲਾਂ ਦੇ ਕਰਤੱਬ 19:15
ਪਰ ਦੁਸ਼ਟ ਆਤਮਾ ਨੇ ਓਹਨਾਂ ਨੂੰ ਉੱਤਰ ਦਿੱਤਾ ਭਈ ਯਿਸੂ ਨੂੰ ਮੈਂ ਸਿਆਣਦਾ ਹਾਂ ਅਤੇ ਪੌਲੁਸ ਨੂੰ ਮੈਂ ਜਾਣਦਾ ਹਾਂ ਪਰ ਤੁਸੀਂ ਕੌਣ ਹੋॽ


ਰਸੂਲਾਂ ਦੇ ਕਰਤੱਬ 19:16
ਅਤੇ ਉਹ ਮਨੁੱਖ ਜਿਹ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਓਹਨਾਂ ਉੱਤੇ ਆਣ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਓਹਨਾਂ ਤੇ ਐਡੀ ਸਖਤੀ ਕੀਤੀ ਜੋ ਓਹ ਨੰਗੇ ਅਤੇ ਘਾਇਲ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ


ਰਸੂਲਾਂ ਦੇ ਕਰਤੱਬ 20:22
ਹੁਣ ਵੇਖੋ ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਉੱਤੇ ਕੀ ਬੀਤੇਗਾ


ਰਸੂਲਾਂ ਦੇ ਕਰਤੱਬ 20:23
ਪਰ ਐੱਨਾ ਜਾਣਦਾ ਹਾਂ ਭਈ ਪਵਿੱਤ੍ਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਸਾਖੀ ਦਿੰਦਾ ਹੈ ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ


ਰਸੂਲਾਂ ਦੇ ਕਰਤੱਬ 20:28
ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਖਬਰਦਾਰੀ ਕਰੋ ਜਿਹ ਦੇ ਉੱਤੇ ਪਵਿੱਤ੍ਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਹ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ


ਰਸੂਲਾਂ ਦੇ ਕਰਤੱਬ 21:4
ਅਰ ਚੇਲਿਆਂ ਨੂੰ ਲੱਭ ਕੇ ਅਸੀਂ ਸੱਤ ਦਿਨ ਉੱਥੇ ਠਹਿਰੇ । ਉਨ੍ਹਾਂ ਨੇ ਆਤਮਾ ਦੇ ਰਾਹੀਂ ਪੌਲੁਸ ਨੂੰ ਆਖਿਆ ਜੋ ਯਰੂਸ਼ਲਮ ਨੂੰ ਨਾ ਜਾਹ


ਰਸੂਲਾਂ ਦੇ ਕਰਤੱਬ 21:11
ਉਹ ਨੇ ਸਾਡੇ ਕੋਲ ਆਣ ਕੇ ਪੌਲੁਸ ਦਾ ਕਮਰਪਟਕਾ ਚੁੱਕ ਲਿਆ ਅਤੇ ਆਪਣੇ ਹੱਥ ਪੈਰ ਬੰਨ੍ਹ ਕੇ ਕਿਹਾ, ਪਵਿੱਤ੍ਰ ਆਤਮਾ ਇਉਂ ਆਖਦਾ ਹੈ ਭਈ ਯਹੂਦੀ ਲੋਕ ਯਰੂਸ਼ਲਮ ਵਿੱਚ ਉਸ ਮਨੁੱਖ ਨੂੰ ਜਿਹ ਦਾ ਇਹ ਪਟਕਾ ਹੈ ਇਸੇ ਤਰਾਂ ਬੰਨ੍ਹਣਗੇ ਅਤੇ ਪਰਾਈਆਂ ਕੌਮਾਂ ਦੇ ਹੱਥਾਂ ਵਿੱਚ ਹਵਾਲੇ ਕਰਨਗੇ


ਰਸੂਲਾਂ ਦੇ ਕਰਤੱਬ 23:8
ਕਿਉਂ ਜੋ ਸਦੂਕੀ ਆਖਦੇ ਹਨ ਭਈ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ


ਰਸੂਲਾਂ ਦੇ ਕਰਤੱਬ 23:9
ਤਦ ਵੱਡਾ ਰੌਲਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਗ੍ਰੰਥੀਆਂ ਵਿੱਚੋਂ ਕਈਕੁ ਪੁਰਸ਼ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਐਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਮਲੂਮ ਹੁੰਦੀ ਪਰ ਜੇ ਕਿਸੇ ਆਤਮਾ ਯਾ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ ਤਾਂ ਫੇਰ ਕੀ ਹੋਇਆॽ


ਰਸੂਲਾਂ ਦੇ ਕਰਤੱਬ 28:25
ਜਾਂ ਓਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਓਹ ਚੱਲੇ ਗਏ ਕਿ ਪਵਿੱਤ੍ਰ ਆਤਮਾ ਨੂੰ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ, -


ਰੋਮੀਆਂ 1:4
ਅਤੇ ਪਵਿੱਤਰਤਾਈ ਦੇ ਆਤਮਾ ਦੇ ਸਰਬੰਧ ਕਰਕੇ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਸਮਰੱਥਾ ਨਾਲ ਪਰਮੇਸ਼ੁਰ ਦਾ ਪੁੱਤ੍ਰ ਸਾਡਾ ਪ੍ਰਭੁ ਯਿਸੂ ਮਸੀਹ ਮਿਥਿਆ ਗਿਆ


ਰੋਮੀਆਂ 1:9
ਕਿਉਂ ਜੋ ਪਰਮੇਸ਼ੁਰ ਜਿਹ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤ੍ਰ ਦੀ ਖੁਸ਼ ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿੱਕੁਰ ਹਰ ਵੇਲੇ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ


ਰੋਮੀਆਂ 2:29
ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋ ਹੋਵੇ ਅਤੇ ਸੁਨੰਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ ਨਾ ਲਿਖਤ ਵਿੱਚ, ਜਿਹ ਦੀ ਸੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।।


ਰੋਮੀਆਂ 5:5
ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪ੍ਰੇਮ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਹਿਰਦਿਆਂ ਵਿੱਚ ਪਾਇਆ ਗਿਆ ਹੋਇਆ ਹੈ


ਰੋਮੀਆਂ 7:6
ਪਰ ਅਸੀਂ ਉਹ ਦੀ ਵੱਲੋਂ ਮਰ ਕੇ ਜਿਹ ਦੇ ਵਿੱਚ ਬੱਧੇ ਹੋਏ ਸਾਂ ਸ਼ਰਾ ਤੋਂ ਹੁਣ ਛੁੱਟ ਗਏ ਹਾਂ, ਜਿਸ ਕਰਕੇ ਅਸੀਂ ਆਤਮਾ ਦੀ ਨਵੀਂ ਰੀਤ ਉੱਤੇ, ਨਾ ਕਿ ਲਿਖਤ ਦੀ ਪੁਰਾਣੀ ਰੀਤ ਉੱਤੇ ਸੇਵਾ ਕਰਦੇ ਹਾਂ ।।


ਰੋਮੀਆਂ 8:2
ਕਿਉਂਕਿ ਜੀਵਨ ਦੇ ਆਤਮਾ ਦੀ ਸ਼ਰਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਸ਼ਰਾ ਤੋਂ ਛੁਡਾ ਦਿੱਤਾ


ਰੋਮੀਆਂ 8:4
ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਸ਼ਰਾ ਦਾ ਰਾਸਤ ਹੁਕਮ ਪੂਰਾ ਹੋਵੇ


ਰੋਮੀਆਂ 8:5
ਜਿਹੜੇ ਸਰੀਰਕ ਹਨ ਓਹ ਸਰੀਰ ਦੀਆਂ ਵਸਤਾਂ ਉੱਤੇ ਪਰ ਜਿਹੜੇ ਆਤਮਕ ਹਨ ਓਹ ਆਤਮਾ ਦੀਆਂ ਵਸਤਾਂ ਉੱਤੇ ਮਨ ਲਾਉਂਦੇ ਹਨ


ਰੋਮੀਆਂ 8:9
ਪਰ ਤੁਸੀਂ ਸਰੀਰਕ ਨਹੀਂ ਸਗੋਂ ਆਤਮਕ ਹੋ ਪਰ ਤਦੇ ਜੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ ਪਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ ਹੈ ਸੋ ਉਹ ਉਹ ਦਾ ਨਹੀਂ ਹੈ


ਰੋਮੀਆਂ 8:10
ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਦੇਹੀ ਪਾਪ ਦੇ ਕਾਰਨ ਮਰ ਗਈ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ


ਰੋਮੀਆਂ 8:11
ਅਤੇ ਜੇ ਉਹ ਦਾ ਆਤਮਾ ਜਿਹ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜੀਵਾਲਿਆ ਤੁਹਾਡੇ ਵਿੱਚ ਵੱਸਦਾ ਹੈ ਤਾਂ ਜਿਹ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੀਆਂ ਮਰਨਹਾਰ ਦੇਹੀਆਂ ਨੂੰ ਵੀ ਜਿਵਾਏਗਾ।।


ਰੋਮੀਆਂ 8:13
ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਦੇਹੀ ਦੇ ਕਾਰਜਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ


ਰੋਮੀਆਂ 8:14
ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ ਓਹੀ ਪਰਮੇਸ਼ੁਰ ਦੇ ਪੁੱਤ੍ਰ ਹਨ


ਰੋਮੀਆਂ 8:15
ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤ੍ਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ \ਅੱਬਾ\, ਹੇ ਪਿਤਾ, ਪੁਕਾਰਦੇ ਹਾਂ


ਰੋਮੀਆਂ 8:16
ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਸਾਖੀ ਦਿੰਦਾ ਹੈ ਭਈ ਅਸੀਂ ਪਰਮੇਸ਼ੁਰ ਦੇ ਬਾਲਕ ਹਾਂ


ਰੋਮੀਆਂ 8:23
ਅਤੇ ਨੀਰੀ ਉਹ ਤਾਂ ਨਹੀਂ ਸਗੋਂ ਅਸੀਂ ਆਪ ਭੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਹੁਕੇ ਭਰਦੇ ਹਾਂ ਅਤੇ ਪੁੱਤ੍ਰ ਹੋਣ ਦੀ ਅਰਥਾਤ ਆਪਣੀ ਦੇਹੀ ਦੇ ਨਿਸਤਾਰੇ ਦੀ ਉਡੀਕ ਵਿੱਚ ਬੈਠੇ ਹਾਂ


ਰੋਮੀਆਂ 8:26
ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ


ਰੋਮੀਆਂ 8:27
ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ ਭਈ ਆਤਮਾ ਦੀ ਕੀ ਮਨਸਾ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸੰਤਾਂ ਦੇ ਲਈ ਸਫ਼ਾਰਸ਼ ਕਰਦਾ ਹੈ


ਰੋਮੀਆਂ 9:1
ਮੈਂ ਮਸੀਹ ਵਿੱਚ ਸਤ ਆਖਦਾ ਹਾਂ, ਝੂਠ ਨਹੀਂ ਕਹਿੰਦਾ ਅਤੇ ਮੇਰਾ ਅੰਤਹਕਰਨ ਪਵਿੱਤਰ ਆਤਮਾ ਵਿੱਚ ਮੇਰਾ ਗਵਾਹ ਹੈ


ਰੋਮੀਆਂ 12:11
ਮਿਹਨਤ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੁ ਦੀ ਸੇਵਾ ਕਰਿਆ ਕਰੋ


ਰੋਮੀਆਂ 14:17
ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ


ਰੋਮੀਆਂ 15:13
ਹੁਣ ਆਸਾ ਦਾ ਪਰਮੇਸ਼ੁਰ ਤੁਹਾਨੂੰ ਨਿਹਚਾ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਭਈ ਤੁਸੀਂ ਪਵਿੱਤਰ ਆਤਮਾ ਦੀ ਸਮਰਥ ਨਾਲ ਆਸਾ ਵਿੱਚ ਵਧਦੇ ਜਾਵੋ।।


ਰੋਮੀਆਂ 15:16
ਭਈ ਮੈਂ ਪਰਮੇਸ਼ੁਰ ਦੀ ਖੁਸ਼ ਖਬਰੀ ਵਿੱਚ ਜਾਜਕਪੁਣੇ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਪਰਵਾਨ ਹੋਵੇ


ਰੋਮੀਆਂ 15:19
ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮੱਰਥਾ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੋੜੀ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫੇਰੇ ਇੱਲੁਰਿਕੁਨ ਤੀਕ ਮਸੀਹ ਦੀ ਖੁਸ਼ ਖਬਰੀ ਦਾ ਪੂਰਾ ਪਰਚਾਰ ਕੀਤਾ


ਰੋਮੀਆਂ 15:30
ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਮਿੱਤ ਅਰ ਆਤਮਾ ਦੇ ਪ੍ਰੇਮ ਦੇ ਨਮਿੱਤ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ


1 ਕੁਰਿੰਥੀਆਂ 2:4
ਅਤੇ ਮੇਰਾ ਬਚਨ ਅਤੇ ਮੇਰਾ ਪਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪਰਮਾਣ ਨਾਲ ਸੀ


1 ਕੁਰਿੰਥੀਆਂ 2:10
ਓਹਨਾਂ ਨੂੰ ਪਰਮੇਸ਼ੁਰ ਨੇ ਆਤਮਾ ਦੇ ਦੁਆਰਾ ਸਾਡੇ ਉੱਤੇ ਪਰਗਟ ਕੀਤਾ ਕਿਉਂ ਜੋ ਆਤਮਾ ਸਾਰੀਆਂ ਵਸਤਾਂ ਦੀ ਸਗੋਂ ਪਰਮੇਸ਼ੁਰ ਦੀਆਂ ਡੂੰਘੀਆਂ ਵਸਤਾਂ ਦੀ ਜਾਚ ਕਰ ਲੈਂਦਾ ਹੈ


1 ਕੁਰਿੰਥੀਆਂ 2:11
ਮਨੁੱਖ ਦੇ ਆਤਮਾ ਤੋਂ ਬਿਨਾਂ ਜੋ ਉਹ ਦੇ ਅੰਦਰ ਹੈ ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨਾ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ


1 ਕੁਰਿੰਥੀਆਂ 2:12
ਪਰ ਸਾਨੂੰ ਜਗਤ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਪਦਾਰਥਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖਸ਼ੇ ਹਨ


1 ਕੁਰਿੰਥੀਆਂ 2:13
ਅਸੀਂ ਇੰਨ੍ਹਾਂ ਗੱਲਾਂ ਨੂੰ ਮਾਣਸ ਗਿਆਨ ਦਿਆਂ ਦੱਸਿਆ ਹੋਇਆਂ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦਿਆਂ ਦੱਸਿਆਂ ਹੋਇਆ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ


1 ਕੁਰਿੰਥੀਆਂ 2:14
ਪਰ ਪ੍ਰਾਣਿਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ ਕਿਉਂ ਜੋ ਉਹ ਉਸ ਦੇ ਲੇਖੇ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਜਾਣ ਸੱਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਜਾਚ ਕਰੀਦੀ ਹੈ


1 ਕੁਰਿੰਥੀਆਂ 3:16
ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?


1 ਕੁਰਿੰਥੀਆਂ 4:21
ਤੁਸੀਂ ਕੀ ਚਾਹੁੰਦੇ ਹੋ ਭਈ ਮੈਂ ਸੋਟਾ ਫੜ ਕੇ ਤੁਹਾਡੇ ਕੋਲ ਆਵਾਂ ਅਥਵਾ ਪ੍ਰੇਮ ਅਤੇ ਨਰਮਾਈ ਦੇ ਆਤਮਾ ਨਾਲ?।।


1 ਕੁਰਿੰਥੀਆਂ 5:3
ਮੈਂ ਤਾਂ ਸਰੀਰ ਦੁਆਰਾ ਨਹੀਂ ਪਰ ਆਤਮਾ ਦੁਆਰਾ ਤੁਹਾਡੇ ਸਨਮੁਖ ਹੋਣ ਕਰਕੇ ਜਿਹ ਨੇ ਇਹ ਕੰਮ ਐਉਂ ਕੀਤਾ ਉਹ ਦਾ ਨਬੇੜਾ ਇਸ ਪਰਕਾਰ ਕਰ ਹਟਿਆ ਭਈ ਜਾਣੋ ਮੈਂ ਸਨਮੁਖ ਹੀ ਸਾਂ


1 ਕੁਰਿੰਥੀਆਂ 5:4
ਜਦ ਪ੍ਰਭੁ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੁ ਯਿਸੂ ਦੀ ਸਮਰੱਥਾ ਨਾਲ ਇੱਕਠੇ ਹੋਏ


1 ਕੁਰਿੰਥੀਆਂ 5:5
ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ਤਾਨ ਦੇ ਹਵਾਲੇ ਕਰੋ ਭਈ ਉਹ ਦਾ ਆਤਮਾ ਪ੍ਰਭੁ ਯਿਸੂ ਦੇ ਦਿਨ ਬਚ ਜਾਏ


1 ਕੁਰਿੰਥੀਆਂ 6:11
ਅਤੇ ਤੁਹਾਡੇ ਵਿੱਚੋਂ ਕਈਕੁ ਏਹੋ ਜੇਹੇ ਸਨ ਪਰ ਪ੍ਰਭੁ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਰ ਤੁਸੀਂ ਪਵਿੱਤਰ ਕੀਤੇ ਗਏ ਅਰ ਤੁਸੀਂ ਧਰਮੀ ਠਹਿਰਾਏ ਗਏ।।


1 ਕੁਰਿੰਥੀਆਂ 6:17
ਪਰ ਜੋ ਕੋਈ ਪ੍ਰਭੁ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ


1 ਕੁਰਿੰਥੀਆਂ 6:19
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤ੍ਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?


1 ਕੁਰਿੰਥੀਆਂ 7:34
ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ। ਅਣਵਿਆਹੀ ਇਸਤ੍ਰੀ ਯਾ ਕੁਆਰੀ ਪ੍ਰਭੁ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇਹੀ ਅਤੇ ਆਤਮਾ ਵਿੱਚ ਪਵਿੱਤ੍ਰ ਹੋਵੇ ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ


1 ਕੁਰਿੰਥੀਆਂ 7:40
ਪਰ ਜੇਕਰ ਉਹ ਐਵੇਂ ਹੀ ਰਹੇ ਤਾਂ ਮੇਰੀ ਜਾਚ ਵਿੱਚ ਏਦੋਂ ਭੀ ਭਾਗਵਾਨ ਹੈ ਅਤੇ ਮੈਂ ਸਮਝਦਾ ਹਾਂ ਜੋ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਭੀ ਹੈ।।


1 ਕੁਰਿੰਥੀਆਂ 12:3
ਸੋ ਮੈਂ ਤੁਹਾਨੂੰ ਇਹ ਦੱਸਦਾ ਹਾਂ ਕਿ ਪਰਮੇਸ਼ੁਰ ਦੇ ਆਤਮਾ ਦੇ ਰਾਹੀਂ ਬੋਲ ਕੇ ਕੋਈ ਨਹੀਂ ਆਖਦਾ ਹੈ, \ਯਿਸੂ ਸਰਾਪਤ ਹੈ\, ਨਾ ਕੋਈ ਕਹਿ ਸੱਕਦਾ ਹੈ, \ਯਿਸੂ ਪ੍ਰਭੁ ਹੈ\ ਪਰ ਨਿਰਾ ਪਵਿੱਤ੍ਰ ਆਤਮਾ ਦੇ ਰਾਹੀਂ।।


1 ਕੁਰਿੰਥੀਆਂ 12:4
ਦਾਤਾਂ ਅਨੇਕ ਪਰਕਾਰ ਦੀਆਂ ਹਨ ਪਰ ਆਤਮਾ ਇੱਕੋ ਹੈ


1 ਕੁਰਿੰਥੀਆਂ 12:7
ਪਰ ਆਤਮਾ ਦਾ ਪਰਕਾਸ਼ ਜੋ ਸਭਨਾਂ ਦੇ ਲਾਭ ਲਈ ਹੈ ਇੱਕ ਇੱਕ ਨੂੰ ਦਿੱਤਾ ਜਾਂਦਾ ਹੈ


1 ਕੁਰਿੰਥੀਆਂ 12:8
ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪਰਾਪਤ ਹੁੰਦੀ ਹੈ ਅਤੇ ਦੂਏ ਨੂੰ ਉਸੇ ਆਤਮਾ ਦੇ ਅਨੁਸਾਰ ਵਿਦਿਆ ਦੀ ਗੱਲ


1 ਕੁਰਿੰਥੀਆਂ 12:9
ਅਤੇ ਹੋਰ ਕਿਸੇ ਨੂੰ ਉਸੇ ਆਤਮਾ ਤੋਂ ਨਿਹਚਾ ਅਤੇ ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਨਰੋਇਆ ਕਰਨ ਦੀਆਂ ਦਾਤਾਂ


1 ਕੁਰਿੰਥੀਆਂ 12:11
ਪਰ ਉਹ ਇੱਕੋ ਆਤਮਾ ਇਹ ਸਭ ਕੁੱਝ ਕਰਦਾ ਹੈ ਅਤੇ ਉਹ ਜਿਸ ਤਰ੍ਹਾਂ ਚਾਹੁੰਦਾ ਹੈ ਹਰੇਕ ਨੂੰ ਇੱਕ ਇੱਕ ਕਰਕੇ ਵੰਡ ਦਿੰਦਾ ਹੈ।।


1 ਕੁਰਿੰਥੀਆਂ 12:13
ਕਿਉਂ ਜੋ ਅਸੀਂ ਸਭਨਾਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਦੇ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਅਸਾਂ ਸਭਨਾਂ ਨੂੰ ਇੱਕ ਆਤਮਾ ਪਿਆਇਆ ਗਿਆ ਹੈ


1 ਕੁਰਿੰਥੀਆਂ 14:2
ਜਿਹੜਾ ਪਰਾਈ ਭਾਖਿਆ ਬੋਲਦਾ ਹੈ ਉਹ ਮਨੁੱਖਾਂ ਨਾਲ ਨਹੀਂ ਸਗੋਂ ਪਰਮੇਸ਼ੁਰ ਨਾਲ ਬੋਲਦਾ ਹੈ ਇਸ ਲਈ ਕਿ ਕੋਈ ਨਹੀਂ ਸਮਝਦਾ ਹੈ ਪਰ ਉਹ ਆਤਮਾ ਵਿੱਚ ਭੇਤ ਦੀਆਂ ਗੱਲਾਂ ਕਰਦਾ ਹੈ


1 ਕੁਰਿੰਥੀਆਂ 14:14
ਜੇ ਮੈਂ ਪਰਾਈ ਭਾਖਿਆ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸਫਲ ਹੈ


1 ਕੁਰਿੰਥੀਆਂ 14:15
ਫਿਰ ਗੱਲ ਕੀ ਹੈ? ਮੈਂ ਤਾਂ ਆਤਮਾ ਨਾਲ ਪ੍ਰਾਰਥਨਾ ਕਰਾਂਗਾ ਅਤੇ ਸਮਝ ਨਾਲ ਵੀ ਪ੍ਰਾਰਥਨਾ ਕਰਾਂਗਾ ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ


1 ਕੁਰਿੰਥੀਆਂ 14:16
ਨਹੀਂ ਤਾਂ ਜੇ ਤੂੰ ਆਤਮਾ ਹੀ ਨਾਲ ਉਸਤਤ ਕਰੇਂ ਤਾਂ ਜਿਹੜਾ ਅਣਪੜ੍ਹ ਦੇ ਥਾਂ ਬੈਠਾ ਹੋਇਆ ਹੈ ਜਦੋਂ ਉਹ ਨਹੀਂ ਜਾਣਦਾ ਜੋ ਤੂੰ ਕੀ ਆਖਦਾ ਹੈਂ ਉਹ ਤੇਰੇ ਧੰਨਵਾਦ ਕਰਨ ਉੱਤੇ ਆਮੀਨ ਕਿਵੇਂ ਆਖੇ?


1 ਕੁਰਿੰਥੀਆਂ 15:45
ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾਂ ਮਨੁੱਖ ਆਦਮ ਜੀਉਂਦੀ ਜਾਨ ਹੋਇਆ, ਛੇਕੜਲਾ ਆਦਮ ਜੀਵਨ ਦਾਤਾ ਆਤਮਾ ਹੋਇਆ


1 ਕੁਰਿੰਥੀਆਂ 16:18
ਕਿਉਂ ਜੋ ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਤ੍ਰਿਪਤ ਕੀਤਾ ਇਸ ਕਰਕੇ ਤੁਸੀਂ ਏਹੋ ਜੇਹਿਆਂ ਨੂੰ ਮੰਨੋ।।


2 ਕੁਰਿੰਥੀਆਂ 1:22
ਉਹ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਮਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।।


2 ਕੁਰਿੰਥੀਆਂ 2:13
ਤਾਂ ਜਦੋਂ ਆਪਣੇ ਭਾਈ ਤੀਤੁਸ ਨੂੰ ਉੱਥੇ ਨਾ ਵੇਖਿਆ ਮੇਰੇ ਆਤਮਾ ਨੂੰ ਚੈਨ ਨਾ ਹੋਇਆ ਪਰ ਉਨ੍ਹਾਂ ਤੋਂ ਵਿਦਿਆ ਹੋ ਕੇ ਮਕਦੂਨਿਯਾ ਨੂੰ ਗਿਆ


2 ਕੁਰਿੰਥੀਆਂ 3:3
ਪਰਤੱਖ ਹੈ ਭਈ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਟਹਿਲ ਦੀ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਅਕਾਲ ਪੁਰਖ ਦੇ ਆਤਮਾ ਨਾਲ ਲਿਖੀ ਹੋਈ ਹੈ, ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਹਿਰਦਿਆਂ ਦੀਆਂ ਪੱਟੀਆਂ ਉੱਤੇ।।


2 ਕੁਰਿੰਥੀਆਂ 3:6
ਜਿਹ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਲਿਖਤ ਦੇ ਸੇਵਕ ਨਹੀਂ ਸਗੋਂ ਆਤਮਾ ਦੇ ਕਿਉਂ ਜੋ ਲਿਖਤ ਮਾਰ ਸੁੱਟਦੀ ਪਰ ਆਤਮਾ ਜੁਆਲਦਾ ਹੈ


2 ਕੁਰਿੰਥੀਆਂ 3:8
ਤਾਂ ਆਤਮਾ ਦੀ ਸੇਵਕਾਈ ਏਦੂੰ ਵਧ ਕੇ ਤੇਜ ਨਾਲ ਕਿੱਕੁਰ ਨਾ ਹੋਵੇਗੀॽ


2 ਕੁਰਿੰਥੀਆਂ 3:17
ਹੁਣ ਉਹ ਪ੍ਰਭੁ ਤਾਂ ਆਤਮਾ ਹੈ ਅਰ ਜਿੱਥੇ ਕਿੱਤੇ ਪ੍ਰੁਭੁ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ


2 ਕੁਰਿੰਥੀਆਂ 3:18
ਪਰ ਅਸੀਂ ਸਭ ਅਣਕੱਜੇ ਮੁਖ ਨਾਲ ਪ੍ਰਭੁ ਦੇ ਤੇਜ ਦਾ ਮਾਨੋ ਸ਼ੀਸੇ ਵਿੱਚ ਪ੍ਰਤਿਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੀਕ ਜਿਵੇਂ ਪ੍ਰਭੁ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।।


2 ਕੁਰਿੰਥੀਆਂ 4:13
ਨਿਹਚਾ ਦਾ ਉਹੋ ਆਤਮਾ ਸਾਨੂੰ ਮਿਲਿਆ ਹੈ ਜਿਵੇਂ ਲਿਖਿਆ ਹੋਇਆ ਹੈ ਭਈ ਮੈਂ ਨਿਹਚਾ ਕੀਤੀ ਇਸ ਲਈ ਬੋਲਿਆ ਸੋ ਅਸੀਂ ਵੀ ਨਿਹਚਾ ਕਰਦੇ ਹਾਂ ਇਸ ਲਈ ਬੋਲਦੇ ਵੀ ਹਾਂ


2 ਕੁਰਿੰਥੀਆਂ 5:5
ਅਤੇ ਜਿਹ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਹ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ।।


2 ਕੁਰਿੰਥੀਆਂ 6:6
ਨਿਰਮਲਤਾਈਂ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪ੍ਰੇਮ ਤੋਂ,


2 ਕੁਰਿੰਥੀਆਂ 7:1
ਸੋ ਹੇ ਪਿਆਰਿਓ, ਜਦੋਂ ਏਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਮਲੀਨਤਾਈ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਭੌ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।।


2 ਕੁਰਿੰਥੀਆਂ 7:13
ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨਾ ਅਸਾਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵਧ ਕੇ ਅਨੰਦ ਕੀਤਾ ਕਿਉਂ ਜੋ ਉਹ ਦਾ ਆਤਮਾ ਤੁਸਾਂ ਸਭਨਾਂ ਤਾਜ਼ਾ ਹੋਇਆ ਹੈ


2 ਕੁਰਿੰਥੀਆਂ 11:4
ਜੇ ਤਾਂ ਕੋਈ ਆਉਣ ਵਾਲਾ ਕਿਸੇ ਦੂਜੇ ਯਿਸੂ ਦੀ ਮਨਾਦੀ ਕਰਦਾ ਜਿਹ ਦੀ ਅਸਾਂ ਨਾ ਕੀਤੀ ਯਾ ਤੁਹਾਨੂੰ ਕੋਈ ਹੋਰ ਆਤਮਾ ਮਿਲਦਾ ਜਿਹੜਾ ਤੁਹਾਨੂੰ ਨਾ ਮਿਲਿਆ ਯਾ ਕੋਈ ਹੋਰ ਖੁਸ਼ ਖਬਰੀ ਜਿਹ ਨੂੰ ਤੁਸਾਂ ਕਬੂਲ ਨਾ ਕੀਤਾ ਤਾਂ ਤੁਸੀਂ ਅੱਛੀ ਤਰਾਂ ਉਹ ਨੂੰ ਸਹਾਰ ਲੈਂਦੇ!


2 ਕੁਰਿੰਥੀਆਂ 12:18
ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਹ ਦੇ ਨਾਲ ਉਸ ਭਰਾ ਨੂੰ ਘੱਲਿਆ। ਕੀ ਤੀਤੁਸ ਨੇ ਤੁਹਾਥੋਂ ਕੋਈ ਲਾਹਾ ਕੱਢਿਆॽ ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਲੀਹ ਉੱਤੇ ਨਹੀਂ ਚੱਲੇॽ।।


2 ਕੁਰਿੰਥੀਆਂ 13:14
ਪ੍ਰਭੁ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪ੍ਰੇਮ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਸਾਂ ਸਭਨਾਂ ਦੇ ਨਾਲ ਹੋਵੇ।।


ਗਲਾਟੀਆਂ 3:2
ਮੈਂ ਤੁਹਾਥੋਂ ਨਿਰਾ ਇੰਨਾ ਮਲੂਮ ਕਰਨਾ ਚਾਹੁੰਦਾ ਹਾਂ ਭਈ ਤੁਹਾਨੂੰ ਸ਼ਰਾ ਦੇ ਕੰਮਾਂ ਤੋਂ ਆਤਮਾ ਪਰਾਪਤ ਹੋਇਆ ਅਥਵਾ ਨਿਹਚਾ ਦੇ ਸੁਨੇਹੇ ਤੋਂ?


ਗਲਾਟੀਆਂ 3:3
ਕੀ ਤੁਸੀਂ ਇਹੋ ਜਿਹੇ ਮੂਰਖ ਹੋ? ਭਲਾ, ਆਤਮਾ ਦੁਆਰਾ ਆਰੰਭ ਕਰਕੇ ਤੁਸੀਂ ਹੁਣ ਸਰੀਰ ਦੁਆਰਾ ਸਮਾਪਤ ਕਰਦੇ ਹੋ?


ਗਲਾਟੀਆਂ 3:5
ਫੇਰ ਜਿਹੜਾ ਤੁਹਾਨੂੰ ਆਤਮਾ ਦਿੰਦਾ ਅਤੇ ਤੁਹਾਡੇ ਵਿੱਚ ਕਰਾਮਾਤਾਂ ਵਿਖਾਉਂਦਾ ਹੈ ਸੋ ਸ਼ਰਾ ਦੇ ਕੰਮਾਂ ਤੋਂ ਯਾ ਨਿਹਚਾ ਦੇ ਸੁਨੇਹੇ ਤੋਂ ਇਹ ਕਰਦਾ ਹੈ?।।


ਗਲਾਟੀਆਂ 3:14
ਭਈ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਆਤਮਾ ਦੇ ਬਚਨ ਨੂੰ ਨਿਹਚਾ ਦੇ ਰਾਹੀਂ ਪਰਾਪਤ ਕਰੀਏ।।


ਗਲਾਟੀਆਂ 4:6
ਅਤੇ ਤੁਸੀਂ ਜੋ ਪੁੱਤ੍ਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਘੱਲ ਦਿੱਤਾ ਜਿਹੜਾ “ਅੱਬਾ” ਅਰਥਾਤ “ਹੇ ਪਿਤਾ” ਪੁਕਾਰਦਾ ਹੈ


ਗਲਾਟੀਆਂ 4:29
ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆ ਸੀ ਤਿਵੇਂ ਹੁਣ ਵੀ ਹੁੰਦਾ ਹੈ


ਗਲਾਟੀਆਂ 5:5
ਅਸੀਂ ਤਾਂ ਆਤਮਾ ਦੇ ਕਾਰਨ ਨਿਹਚਾ ਨਾਲ ਧਰਮ ਦੀ ਆਸ ਦੀ ਉਡੀਕ ਕਰਦੇ ਹਾਂ


ਗਲਾਟੀਆਂ 5:16
ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੁਆਰਾ ਚੱਲੋ ਤਾਂ ਸਰੀਰ ਦੇ ਵਿਸ਼ਿਆਂ ਨੂੰ ਕਦੇ ਪੂਰਿਆਂ ਨਾ ਕਰੋਗੇ


ਗਲਾਟੀਆਂ 5:17
ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਲੋਚਦਾ ਹੈ ਕਿਉਂ ਜੋ ਏਹ ਇੱਕ ਦੂਏ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਸੋ ਨਾ ਕਰੋ


ਗਲਾਟੀਆਂ 5:18
ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਸ਼ਰਾ ਦੇ ਮਤਹਿਤ ਨਹੀਂ ਹੋ


ਗਲਾਟੀਆਂ 5:22
ਪਰ ਆਤਮਾ ਦਾ ਫਲ ਇਹ ਹੈ - ਪ੍ਰੇਮ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ


ਗਲਾਟੀਆਂ 5:25
ਜੇ ਅਸੀਂ ਆਤਮਾ ਦੁਆਰਾ ਜੀਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ


ਗਲਾਟੀਆਂ 6:8
ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰੋਂ ਬਿਨਾਸ ਨੂੰ ਵੱਢੇਗਾ ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਨੂੰ ਵੱਢੇਗਾ


ਗਲਾਟੀਆਂ 6:18
ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।।


ਅਫ਼ਸੀਆਂ 1:13
ਉਸ ਵਿੱਚ ਜਿਸ ਵੇਲੇ ਤੁਸਾਂ ਸਚਿਆਈ ਦੇ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ ਖਬਰੀ ਸੁਣੀ ਅਤੇ ਉਸ ਵਿੱਚ ਨਿਹਚਾ ਭੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਨਾਲ ਤੁਹਾਡੇ ਉੱਤੇ ਵੀ ਮੋਹਰ ਲੱਗੀ


ਅਫ਼ਸੀਆਂ 1:17
ਭਈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਜਿਹੜਾ ਤੇਜ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਅਤੇ ਪਰਕਾਸ਼ ਦਾ ਆਤਮਾ ਤੁਹਾਨੂੰ ਦਾਨ ਕਰੇ


ਅਫ਼ਸੀਆਂ 2:18
ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਅਸਾਂ ਦੋਹਾਂ ਦੀ ਢੋਈ ਹੁੰਦੀ ਹੈ


ਅਫ਼ਸੀਆਂ 2:22
ਜਿਸ ਵਿੱਚ ਤੁਸੀਂ ਵੀ ਆਤਮਾ ਵਿੱਚ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।।


ਅਫ਼ਸੀਆਂ 3:5
ਉਹ ਹੋਰਨਾਂ ਸਮਿਆਂ ਵਿੱਚ ਇਨਸਾਨਾਂ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪਰਕਾਸ਼ ਕੀਤਾ ਗਿਆ ਹੈ


ਅਫ਼ਸੀਆਂ 3:16
ਭਈ ਉਹ ਆਪਣੇ ਪਰਤਾਪ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ


ਅਫ਼ਸੀਆਂ 4:3
ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦਾ ਜਤਨ ਕਰੋ


ਅਫ਼ਸੀਆਂ 4:4
ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੇ ਸੱਦੇ ਦੀ ਇੱਕੋ ਆਸ ਵਿੱਚ ਸੱਦੇ ਗਏ


ਅਫ਼ਸੀਆਂ 4:30
ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਜਿਹ ਦੇ ਨਾਲ ਨਿਸਤਾਰੇ ਦੇ ਦਿਨ ਤੀਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ ਉਦਾਸ ਨਾ ਕਰੋ


ਅਫ਼ਸੀਆਂ 5:18
ਅਤੇ ਮੈਂ ਨਾਲ ਮਸਤ ਨਾ ਹੋਵੋ ਜਿਹ ਦੇ ਵਿੱਚ ਲੁੱਚਪੁਣਾ ਹੁੰਦਾ ਹੈ ਸਗੋਂ ਆਤਮਾ ਨਾਲ ਭਰਪੂਰ ਹੋ ਜਾਓ


ਅਫ਼ਸੀਆਂ 6:17
ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦੀ ਬਾਣੀ ਹੈ ਲੈ ਲਵੋ


ਅਫ਼ਸੀਆਂ 6:18
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨੱਮਿਤ ਸਾਰਿਆਂ ਸੰਤਾਂ ਲਈ ਬਹੁਤ ਤਕੜਾਈ ਅਤੇ ਬੇਨਤੀ ਨਾਲ ਜਾਗਦੇ ਰਹੋ


ਫ਼ਿਲਪੀਨ 1:19
ਕਿਉਂ ਜੋ ਮੈਂ ਜਾਣਦਾ ਹਾਂ ਭਈ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਏਹ ਮੇਰੀ ਮੁਕਤੀ ਦੇ ਲਈ ਨਿੱਕਲੇਗਾ


ਫ਼ਿਲਪੀਨ 1:27
ਨਿਰੀ ਤੁਸੀਂ ਮਸੀਹ ਦੀ ਖੁਸ਼ ਖਬਰੀ ਦੇ ਜੋਗ ਚਾਲ ਚੱਲੋ ਇਸ ਲਈ ਜੋ ਮੈਂ ਭਾਵੇ ਆਣ ਕੇ ਤੁਹਾਨੂੰ ਮਿਲਾਂ ਭਾਵੇਂ ਤੁਹਾਥੋਂ ਪਰੋਖੇ ਹੋਵਾਂ ਪਰ ਤੁਹਾਡੀ ਇਹ ਵਿਥਿਆ ਸੁਣਾਂ ਭਈ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ ਅਤੇ ਇੱਕ ਮਨ ਹੋ ਕੇ ਖੁਸ਼ ਖਬਰੀ ਦੀ ਨਿਹਚਾ ਲਈ ਜਤਨ ਕਰਦੇ


ਫ਼ਿਲਪੀਨ 2:1
ਸੋ ਜੋ ਮਸੀਹ ਵਿੱਚ ਕੁਝ ਦਿਲਾਸਾ, ਜੇ ਪ੍ਰੇਮ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ


ਫ਼ਿਲਪੀਨ 3:3
ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰਖਦੇ


ਫ਼ਿਲਪੀਨ 4:23
ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੁੰਦੀ ਰਹੇ।।


ਕੁਲੁੱਸੀਆਂ 1:8
ਜਿਹ ਨੇ ਤੁਹਾਡਾ ਉਹ ਪ੍ਰੇਮ ਵੀ ਜੋ ਆਤਮਾ ਤੋਂ ਹੈ ਸਾਨੂੰ ਦੱਸਿਆ।।


ਕੁਲੁੱਸੀਆਂ 2:5
ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਥੋਂ ਪਰੋਖੇ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੀ ਮਰਜਾਦਾ ਅਤੇ ਤੁਹਾਡੀ ਮਸੀਹ ਉੱਤੇ ਨਿਹਚਾ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।।


1 ਥੱਸਲੁਨੀਕੀਆਂ 1:5
ਇਸ ਲਈ ਜੋ ਸਾਡੀ ਖੁਸ਼ ਖਬਰੀ ਨਿਰੀਆਂ ਗੱਲਾਂ ਹੀ ਗੱਲਾਂ ਨਹੀਂ ਸੀ ਸਗੋਂ ਸਮਰੱਥਾ ਨਾਲ ਅਤੇ ਪਵਿੱਤਰ ਆਤਮਾ ਅਤੇ ਪੂਰੇ ਯਕੀਨ ਨਾਲ ਭੀ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਜੋ ਤੁਹਾਡੇ ਨਮਿੱਤ ਤੁਸਾਂ ਨਾਲ ਸਾਡਾ ਕਿਹੋ ਜਿਹਾ ਵਰਤਾਰਾ ਸੀ


1 ਥੱਸਲੁਨੀਕੀਆਂ 1:6
ਅਤੇ ਤੁਸੀਂ ਉਸ ਬਚਨ ਨੂੰ ਵੱਡੀ ਬਿਪਤਾ ਵਿੱਚ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ ਸਾਡੀ ਅਤੇ ਪ੍ਰਭੁ ਦੀ ਰੀਸ ਕਰਨ ਲੱਗ ਪਏ ਸਾਓ


1 ਥੱਸਲੁਨੀਕੀਆਂ 4:8
ਉਪਰੰਤ ਜੋ ਕੋਈ ਇਹ ਨੂੰ ਰੱਦਦਾ ਹੈ ਸੋ ਮਨੁੱਖ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਰੱਦਦਾ ਹੈ ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।।


1 ਥੱਸਲੁਨੀਕੀਆਂ 5:19
ਆਤਮਾ ਨੂੰ ਨਾ ਬੁਝਾਓ


1 ਥੱਸਲੁਨੀਕੀਆਂ 5:23
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪੇ ਤੁਹਾਨੂੰ ਪੂਰੀ ਤਰਾਂ ਪਵਿੱਤਰ ਕਰੇ ਅਰ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੁ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ ਸੰਪੂਰਨ ਬਚਿਆ ਰਹੇ


2 ਥੱਸਲੁਨੀਕੀਆਂ 2:13
ਪਰ ਹੇ ਭਰਾਵੋ, ਪ੍ਰਭੁ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰੀਏ ਇਸ ਕਰਕੇ ਜੋ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਭਈ ਤੁਹਾਨੂੰ ਆਤਮਾ ਤੋਂ ਪਵਿੱਤਰ ਹੋਣ ਨਾਲ ਅਤੇ ਸੱਚ ਨੂੰ ਮੰਨਣ ਨਾਲ ਮੁਕਤੀ ਹੱਥ ਆਵੇ


1 ਤਿਮੋਥਿਉਸ 3:16
ਅਤੇ ਨਿਸੰਗ ਭਗਤੀ ਦਾ ਭੇਤ ਵੱਡਾ ਹੈ — ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਤੋਂ ਵੇਖਿਆ ਗਿਆ, ਕੌਮਾਂ ਵਿੱਚ ਉਹ ਦਾ ਪਰਚਾਰ ਕੀਤਾ ਗਿਆ, ਜਗਤ ਵਿੱਚ ਉਸ ਉੱਤੇ ਨਿਹਚਾ ਕੀਤੀ ਗਈ, ਤੇਜ ਵਿੱਚ ਉਤਾਹਾਂ ਉਠਾ ਲਿਆ ਗਿਆ।।


1 ਤਿਮੋਥਿਉਸ 4:1
ਪਰ ਆਤਮਾ ਸਾਫ਼ ਆਖਦਾ ਹੈ ਭਈ ਆਉਣ ਵਾਲਿਆਂ ਸਮਿਆਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਚਿੱਤ ਲਾ ਕੇ ਨਿਹਚਾ ਤੋਂ ਫਿਰ ਜਾਣਗੇ


2 ਤਿਮੋਥਿਉਸ 1:7
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ ਸਗੋਂ ਸਮਰੱਥਾ ਅਤੇ ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ


2 ਤਿਮੋਥਿਉਸ 1:14
ਪਵਿੱਤਰ ਆਤਮਾ ਦੇ ਦੁਆਰਾ ਜੋ ਸਾਡੇ ਵਿੱਚ ਵੱਸਦਾ ਹੈ ਉਸ ਭਲੀ ਅਮਾਨਤ ਦੀ ਰਖਵਾਲੀ ਕਰ ।।


2 ਤਿਮੋਥਿਉਸ 3:16
ਸਾਡੀ ਲਿਖਤ ਪਰਮੇਸ਼ੁਰ ਦੇ ਆਤਮਾ ਤੋਂ ਹੈ ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਰਮ ਦੇ ਗਿਝਾਉਣ ਲਈ ਗੁਣਕਾਰ ਹੈ


2 ਤਿਮੋਥਿਉਸ 4:22
ਪ੍ਰਭੁ ਤੇਰੇ ਆਤਮਾ ਦੇ ਅੰਗ ਸੰਗ ਰਹੇ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।।


ਟਾਈਟਸ 3:5
ਤਾਂ ਉਸ ਨੇ ਉਨ੍ਹਾਂ ਦੇ ਧਰਮ ਦੇ ਕਰਮਾਂ ਕਰਕੇ ਨਹੀਂ ਜੋ ਅਸਾਂ ਕੀਤੇ ਸਗੋਂ ਆਪਣੇ ਰਹਿਮ ਦੇ ਅਨੁਸਾਰ ਨਵੇਂ ਜਨਮ ਦੇ ਅਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੇ ਵਸੀਲੇ ਨਾਲ ਸਾਨੂੰ ਬਚਾਇਆ


ਫਿਲੇਮੋਨ 1:25
ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ ।। ਆਮੀਨ।।


ਇਬਰਾਨੀ 2:4
ਪਰਮੇਸ਼ੁਰ ਵੀ ਨਿਸ਼ਾਨੀਆਂ ਅਤੇ ਅਚੰਭਿਆਂ ਅਤੇ ਨਾਨਾ ਪਰਕਾਰ ਦੀਆਂ ਕਰਾਮਾਤਾਂ ਅਤੇ ਪਵਿੱਤਰ ਆਤਮਾ ਦੀਆਂ ਵੰਡਾਂ ਦੇ ਵਸੀਲੇ ਆਪਣੀ ਇੱਛਿਆਂ ਦੇ ਅਨੁਸਾਰ ਉਨ੍ਹਾਂ ਦੇ ਨਾਲ ਸਾਖੀ ਦਿੰਦਾ ਰਿਹਾ ।।


ਇਬਰਾਨੀ 3:7
ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, - ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,


ਇਬਰਾਨੀ 4:12
ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ


ਇਬਰਾਨੀ 6:4
ਕਿਉਂਕਿ ਓਹ ਜਿਹੜੇ ਇੱਕ ਵਾਰੀ ਉਜਿਆਲੇ ਕੀਤੇ ਗਏ ਅਤੇ ਸੁਰਗੀ ਦਾਨ ਦਾ ਸੁਆਦ ਚੱਖਿਆ ਅਤੇ ਪਵਿੱਤਰ ਆਤਮਾ ਵਿੱਚ ਸਾਂਝੀ ਹੋਏ


ਇਬਰਾਨੀ 9:8
ਇਸ ਤੋਂ ਪਵਿੱਤਰ ਆਤਮਾ ਇਹ ਦੱਸਦਾ ਸੀ ਭਈ ਪਵਿੱਤਰ ਅਸਥਾਨਾਂ ਦਾ ਰਾਹ ਅਜੇ ਖੁਲ੍ਹਾਂ ਨਹੀਂ ਸੀ ਹੋਇਆ ਜਿੰਨਾ ਚਿਰ ਪਹਿਲਾ ਡੇਹਰਾ ਖਲੋਤਾ ਸੀ


ਇਬਰਾਨੀ 9:14
ਤਾਂ ਕਿੰਨਾ ਹੀ ਵਧੀਕ ਮਸੀਹ ਦਾ ਲਹੂ ਜਿਹ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਭਈ ਤੁਸੀਂ ਜੀਉਂਦੇ ਪਰਮੇਸ਼ੁਰ ਦੀ ਉਪਸਨਾ ਕਰੋ।।


ਇਬਰਾਨੀ 10:15
ਅਤੇ ਪਵਿੱਤਰ ਆਤਮਾ ਭੀ ਸਾਨੂੰ ਸਾਖੀ ਦਿੰਦਾ ਹੈ ਕਿਉਂ ਜੋ ਇਹ ਦੇ ਮਗਰੋਂ ਜਦ ਆਖਿਆ ਸੀ, -


ਇਬਰਾਨੀ 10:29
ਤਾਂ ਤੁਹਾਡੇ ਖਿਆਲ ਵਿੱਚ ਉਹ ਕਿੰਨੀਕੁ ਹੋਰ ਵੀ ਕਰੜੀ ਸਜ਼ਾ ਦੇ ਜੋਗ ਠਹਿਰਾਇਆ ਜਾਵੇਗਾ ਜਿਹ ਨੇ ਪਰਮੇਸ਼ੁਰ ਦੇ ਪੁੱਤ੍ਰ ਨੂੰ ਪੈਰਾਂ ਹੇਠ ਲਤਾੜਿਆ ਅਤੇ ਨੇਮ ਦਾ ਲਹੂ ਜਿਹ ਦੇ ਨਾਲ ਉਹ ਪਵਿੱਤਰ ਕੀਤਾ ਗਿਆ ਸੀ ਐਵੇਂ ਕਿਵੇਂ ਜਾਣਿਆ ਅਤੇ ਕਿਰਪਾ ਦੇ ਆਤਮਾ ਦਾ ਅਪਜਸ ਕੀਤਾ


ਜੇਮਜ਼ 2:26
ਜਿੱਕੁਰ ਆਤਮਾ ਬਾਝੋਂ ਸਰੀਰ ਮੁਰਦਾ ਹੈ ਤਿੱਕੁਰ ਹੀ ਅਮਲਾਂ ਬਾਝੋਂ ਨਿਹਚਾ ਮੁਰਦਾ ਹੈ।।


ਜੇਮਜ਼ 4:5
ਅਥਵਾ ਕੀ ਤੁਸੀਂ ਇਹ ਭਰਮ ਕਰਦੋ ਹੋ ਜੋ ਧਰਮ ਪੁਸਤਕ ਐਂਵੇਂ ਕਹਿੰਦਾ ਹੈ ਭਈ ਉਹ ਉਸ ਆਤਮਾ ਲਈ ਜਿਹੜਾ ਉਹ ਨੇ ਸਾਡੇ ਵਿੱਚ ਵਸਾਇਆ ਹੈ ਅਣਖ ਨਾਲ ਲੋਚਦਾ ਹੈॽ


1 ਪਤਰਸ 1:2
ਜਿਹੜੇ ਪਿਤਾ ਪਰਮੇਸ਼ੁਰ ਦੇ ਅਗੇਤ੍ਰੇ ਗਿਆਨ ਦੇ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਨਾਲ ਚੁਣੇ ਹੋਏ ਹਨ ਭਈ ਆਗਿਆਕਾਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਨ੍ਹਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ।।


1 ਪਤਰਸ 1:11
ਅਤੇ ਓਹ ਇਹ ਖੋਜ ਵਿਚਾਰ ਕਰਦੇ ਸਨ ਭਈ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦ ਮਸੀਹ ਦਿਆਂ ਦੁਖਾਂ ਦੇ ਅਤੇ ਉਨ੍ਹਾਂ ਦੇ ਪਿੱਛੋਂ ਦੀ ਮਹਿਮਾ ਦੇ ਵਿਖੇ ਅੱਗੋਂ ਹੀ ਸਾਖੀ ਦਿੰਦਾ ਸੀ ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦਾ ਪਤਾ ਦਿੰਦਾ ਸੀ


1 ਪਤਰਸ 1:12
ਸੋ ਉਨ੍ਹਾਂ ਉੱਤੇ ਇਹ ਪਰਗਟ ਕੀਤਾ ਗਿਆ ਭਈ ਓਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਓਹ ਗੱਲਾਂ ਆਖਦੇ ਸਨ ਜਿਨ੍ਹਾਂ ਦੀ ਖਬਰ ਹੁਣ ਤੁਹਾਨੂੰ ਉਨ੍ਹਾਂ ਦੇ ਰਾਹੀਂ ਮਿਲੀ ਜਿਨ੍ਹਾਂ ਪਵਿੱਤਰ ਆਤਮਾ ਨਾਲ ਜੋ ਸੁਰਗੋਂ ਘੱਲਿਆ ਗਿਆ ਤੁਹਾਨੂੰ ਖੁਸ਼ ਖਬਰੀ ਸੁਣਾਈ ਅਤੇ ਦੂਤ ਵੱਡੀ ਚਾਹ ਨਾਲ ਇਨ੍ਹਾਂ ਗੱਲਾਂ ਨੂੰ ਮਲੂਮ ਕਰਨਾ ਚਾਹੁੰਦੇ ਹਨ!।।


1 ਪਤਰਸ 3:4
ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਓਸ ਅਵਨਾਸੀ ਸਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੇ ਲੇਖੇ ਵੱਡੇ ਮੁੱਲ ਦਾ ਹੈ


1 ਪਤਰਸ 3:18
ਕਿਉਂ ਜੋ ਮਸੀਹ ਨੇ ਭੀ ਇੱਕ ਵਾਰ ਪਾਪਾਂ ਦੇ ਪਿੱਛੇ ਦੁਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਭਈ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਪੁਚਾਵੇ । ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਵਾਲਿਆ ਗਿਆ


1 ਪਤਰਸ 4:6
ਕਿਉਂ ਜੋ ਮੁਰਦਿਆਂ ਨੂੰ ਵੀ ਇੰਜੀਲ ਇਸੇ ਲਈ ਸੁਣਾਈ ਗਈ ਭਈ ਸਰੀਰ ਕਰਕੇ ਉਨ੍ਹਾਂ ਦਾ ਨਿਆਉਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਓਹ ਪਰਮੇਸ਼ੁਰ ਵਾਂਙੁ ਜੀਉਂਦੇ ਰਹਿਣ ।।


1 ਪਤਰਸ 4:14
ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ ਇਸ ਲਈ ਜੋ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ


2 ਪਤਰਸ 1:21
ਕਿਉਂਕਿ ਕੋਈ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਾਸਣ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।।


1 ਯੂਹੰਨਾ 3:24
ਅਤੇ ਜਿਹੜਾ ਉਹ ਦੇ ਹੁਕਮਾਂ ਦੀ ਪਾਲਨਾ ਕਰਦਾ ਹੈ ਇਹ ਉਹ ਦੇ ਵਿੱਚ ਅਤੇ ਉਹ ਇਹ ਦੇ ਵਿੱਚ ਰਹਿੰਦਾ ਹੈ । ਉਹ ਨੇ ਆਤਮਾ ਸਾਨੂੰ ਦਿੱਤਾ ਹੈ, ਇਸ ਤੋਂ ਅਸੀਂ ਜਾਣਦੇ ਹਾਂ ਭਈ ਉਹ ਸਾਡੇ ਵਿੱਚ ਰਹਿੰਦਾ ਹੈ।।


1 ਯੂਹੰਨਾ 4:1
ਹੇ ਪਿਆਰਿਓ, ਹਰੇਕ ਆਤਮਾ ਦੀ ਪਰਤੀਤ ਨਾ ਕਰ ਲਓ ਸਗੋਂ ਆਤਮਿਆਂ ਨੂੰ ਪਰਖੋ ਭਈ ਓਹ ਪਰਮੇਸ਼ੁਰ ਤੋਂ ਹਨ ਕਿ ਨਹੀਂ ਕਿਉਂ ਜੋ ਬਾਹਲੇ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ


1 ਯੂਹੰਨਾ 4:2
ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਓ । ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਭਈ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ ਸੋ ਪਰਮੇਸ਼ੁਰ ਤੋਂ ਹੈ


1 ਯੂਹੰਨਾ 4:3
ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਸੋ ਪਰਮੇਸ਼ੁਰ ਤੋਂ ਨਹੀਂ, ਅਤੇ ਇਹੋ ਮਸੀਹ ਦੇ ਵਿਰੋਧੀ ਦਾ ਉਹ ਆਤਮਾ ਹੈ ਜਿਹੜਾ ਤੁਸਾਂ ਸੁਣਿਆ ਭਈ ਆਉਂਦਾ ਹੈ ਅਤੇ ਹੁਣ ਭੀ ਸੰਸਾਰ ਵਿੱਚ ਹੈ


1 ਯੂਹੰਨਾ 4:6
ਅਸੀਂ ਪਰਮੇਸ਼ੁਰ ਤੋਂ ਹਾਂ । ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ ਉਹ ਸਾਡੀ ਸੁਣਦਾ ਹੈ । ਜੋ ਕੋਈ ਪਰਮੇਸ਼ੁਰ ਤੋਂ ਨਹੀਂ, ਉਹ ਸਾਡੀ ਨਹੀਂ ਸੁਣਦਾ । ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਬਦਰਾਹੀ ਦੇ ਆਤਮਾ ਨੂੰ ਜਾਣ ਲੈਂਦੇ ਹਾਂ ।।


1 ਯੂਹੰਨਾ 4:13
ਉਹ ਨੇ ਆਪਣੇ ਆਤਮਾ ਵਿੱਚੋਂ ਸਾਨੂੰ ਦਾਨ ਜੋ ਕੀਤਾ ਹੈ ਇਸ ਤੋਂ ਅਸੀਂ ਜਾਣਦੇ ਹਾਂ ਜੋ ਅਸੀਂ ਉਹ ਦੇ ਵਿੱਚ ਰਹਿੰਦੇ ਹਾਂ ਅਤੇ ਉਹ ਸਾਡੇ ਵਿੱਚ ਰਹਿੰਦਾ ਹੈ


1 ਯੂਹੰਨਾ 5:7
ਅਤੇ ਆਤਮਾ ਉਹ ਹੈ ਜਿਹੜਾ ਸਾਖੀ ਦਿੰਦਾ ਹੈ ਕਿਉਂ ਜੋ ਆਤਮਾ ਸਚਿਆਈ ਹੈ


1 ਯੂਹੰਨਾ 5:8
ਕਿਉਂ ਜੋ ਤਿੰਨ ਹਨ ਜਿਹੜੇ ਸਾਖੀ ਦਿੰਦੇ ਹਨ ਅਰਥਾਤ ਆਤਮਾ ਅਤੇ ਪਾਣੀ ਅਤੇ ਲਹੂ, ਅਤੇ ਏਹ ਤਿੰਨ ਸਹਿਮਤ ਹਨ


ਯਹੂਦਾਹ 1:19
ਏਹ ਓਹੋ ਹਨ ਜਿਹੜੇ ਧੜੇਬਾਜ਼, ਸਰੀਰਕ ਹਨ ਜਿਨ੍ਹਾਂ ਵਿੱਚ ਆਤਮਾ ਨਹੀਂ


ਯਹੂਦਾਹ 1:20
ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੀ ਅੱਤ ਪਵਿੱਤਰ ਨਿਹਚਾ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ


ਪਰਕਾਸ਼ ਦੀ ਪੋਥੀ 1:10
ਮੈਂ ਪ੍ਰਭੁ ਦੇ ਦਿਨ ਆਤਮਾ ਵਿੱਚ ਆਇਆ ਅਤੇ ਮੈਂ ਆਪਣੇ ਪਿੱਛੇ ਤੁਰ੍ਹੀ ਜਿਹੀ ਦੀ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ


ਪਰਕਾਸ਼ ਦੀ ਪੋਥੀ 2:7
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਅਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ਖਾਣ ਲਈ ਦਿਆਂਗਾ।।


ਪਰਕਾਸ਼ ਦੀ ਪੋਥੀ 2:11
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਦੂਜੀ ਮੌਤ ਤੋਂ ਉਹ ਦਾ ਕਦੇ ਵਿਗਾੜ ਨਾ ਹੋਵੇਗਾ।।


ਪਰਕਾਸ਼ ਦੀ ਪੋਥੀ 2:17
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਗੁਪਤ ਮੰਨ ਵਿੱਚੋਂ ਦਿਆਂਗਾ ਅਤੇ ਮੈਂ ਉਹਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਉਂ ਲਿਖਿਆ ਹੋਇਆ ਹੈ, ਜਿਹ ਨੂੰ ਉਹ ਦੇ ਲੈਣ ਵਾਲੇ ਤੋਂ ਛੁੱਟ ਹੋਰ ਕੋਈ ਨਹੀਂ ਜਾਣਦਾ ਹੈ।।


ਪਰਕਾਸ਼ ਦੀ ਪੋਥੀ 2:29
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।


ਪਰਕਾਸ਼ ਦੀ ਪੋਥੀ 3:6
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।


ਪਰਕਾਸ਼ ਦੀ ਪੋਥੀ 3:13
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।


ਪਰਕਾਸ਼ ਦੀ ਪੋਥੀ 3:22
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।


ਪਰਕਾਸ਼ ਦੀ ਪੋਥੀ 4:2
ਓਵੇਂ ਹੀ ਮੈਂ ਆਤਮਾ ਵਿੱਚ ਆਇਆ । ਤਾਂ ਕੀ ਵੇਖਦਾ ਹਾਂ ਭਈ ਸੁਰਗ ਵਿੱਚ ਇੱਕ ਸਿੰਘਾਸਣ ਧਰਿਆ ਹੋਇਆ ਹੈ ਅਤੇ ਓਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ


ਪਰਕਾਸ਼ ਦੀ ਪੋਥੀ 11:11
ਸਾਢੇ ਤਿੰਨਾਂ ਦਿਨਾਂ ਦੇ ਪਿੱਛੋਂ ਜੀਵਨ ਦਾ ਆਤਮਾ ਪਰਮੇਸ਼ੁਰ ਦੀ ਵੱਲੋਂ ਓਹਨਾਂ ਵਿੱਚ ਆ ਗਿਆ ਅਤੇ ਓਹ ਆਪਣਿਆਂ ਪੈਰਾਂ ਉੱਤੇ ਖਲੋ ਗਏ ਅਤੇ ਜਿਨ੍ਹਾਂ ਓਹਨਾਂ ਨੂੰ ਵੇਖਿਆ ਉਨ੍ਹਾਂ ਨੂੰ ਵੱਡਾ ਡਹਿਲ ਪੈ ਗਿਆ


ਪਰਕਾਸ਼ ਦੀ ਪੋਥੀ 14:13
ਫੇਰ ਮੈਂ ਇੱਕ ਆਵਾਜ਼ ਅਕਾਸ਼ੋਂ ਇਹ ਆਖਦੇ ਸੁਣੀ ਭਈ ਲਿਖ ਲੈ, ਧੰਨ ਓਹ ਮੁਰਦੇ ਜਿਹੜੇ ਏਦੋਂ ਅੱਗੇ ਪ੍ਰਭੁ ਵਿੱਚ ਹੋ ਕੇ ਮਰਨ । ਆਤਮਾ ਆਖਦਾ ਹੈ, ਹਾਂ, ਇਸ ਲਈ ਜੋ ਓਹਨਾਂ ਦੀਆਂ ਮਿਹਨਤਾਂ ਤੋਂ ਓਹਨਾਂ ਨੂੰ ਅਰਾਮ ਮਿਲੇਗਾ ਕਿਉਂ ਜੋ ਓਹਨਾਂ ਦੇ ਕੰਮ ਓਹਨਾਂ ਦੇ ਨਾਲ ਨਾਲ ਜਾਂਦੇ ਹਨ।।


ਪਰਕਾਸ਼ ਦੀ ਪੋਥੀ 17:3
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਉਜਾੜ ਵੱਲ ਲੈ ਗਿਆ ਅਤੇ ਮੈਂ ਇੱਕ ਤੀਵੀਂ ਨੂੰ ਕਿਰਮਚੀ ਰੰਗ ਦੇ ਇੱਕ ਦਰਿੰਦੇ ਉੱਤੇ ਜਿਹੜਾ ਕੁਫ਼ਰ ਦੇ ਨਾਵਾਂ ਨਾਲ ਭਰਿਆ ਹੋਇਆ ਸੀ ਅਤੇ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਬੈਠੇ ਵੇਖਿਆ


ਪਰਕਾਸ਼ ਦੀ ਪੋਥੀ 18:2
ਅਤੇ ਉਹ ਨੇ ਡਾਢੀ ਉੱਚੀ ਹਾਕ ਮਾਰ ਕੇ ਆਖਿਆ, - ਢਹਿ ਪਈ ਬਾਬੁਲ, ਵੱਡੀ ਨਗਰੀ ਢਹਿ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਭ੍ਰਿਸ਼ਟ ਆਤਮਾ ਦਾ ਅੱਡਾ, ਹਰ ਭ੍ਰਿਸ਼ਟ ਅਰ ਘਿਣਾਉਣੇ ਪੰਛੀ ਦਾ ਅੱਡਾ ।


ਪਰਕਾਸ਼ ਦੀ ਪੋਥੀ 21:10
ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਓਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਅਕਾਸ਼ੋਂ ਉਤਰਦੀ ਮੈਨੂੰ ਵਿਖਾਈ ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ


ਪਰਕਾਸ਼ ਦੀ ਪੋਥੀ 22:17
ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਕਹੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਅੰਮ੍ਰਿਤ ਜਲ ਮੁਖਤ ਲਵੇ।।


Punjabi Bible 2016
Copyright © 2016 by The Bible Society of India