ਮੈਥਿਊ 1:20 |
ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ
|
ਮੈਥਿਊ 2:22 |
ਪਰ ਜਾਂ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ ਪਰ ਸੁਫਨੇ ਵਿੱਚ ਖ਼ਬਰ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ
|
ਮੈਥਿਊ 8:26 |
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜੀ ਪਰਤੀਤ ਵਾਲਿਓ ਤੁਸੀਂ ਕਿਉਂ ਡਰਦੇ ਹੋ? ਤਦ ਉਹ ਨੇ ਉੱਠ ਕੇ ਪੌਣ ਅਤੇ ਝੀਲ ਨੂੰ ਦਬਕਾ ਦਿੱਤਾ ਅਤੇ ਵੱਡਾ ਚੈਨ ਹੋ ਗਿਆ
|
ਮੈਥਿਊ 9:8 |
ਅਤੇ ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਐੱਨਾ ਇਖ਼ਤਿਆਰ ਦਿੱਤਾ।।
|
ਮੈਥਿਊ 10:26 |
ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ ਕਿਉਂਕਿ ਕੋਈ ਚੀਜ ਲੁਕੀ ਨਹੀਂ ਹੈ ਜਿਹੜੀ ਪਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ
|
ਮੈਥਿਊ 10:28 |
ਅਰ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹੀ ਨੂੰ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹੀ ਅਤੇ ਰੂਹ ਦੋਹਾਂ ਦਾ ਨਰਕ ਵਿੱਚ ਨਾਸ ਕਰ ਸੱਕਦਾ ਹੈ
|
ਮੈਥਿਊ 10:31 |
ਸੋ ਨਾ ਡਰੋ। ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ
|
ਮੈਥਿਊ 14:5 |
ਪਰ ਜਾਂ ਉਸ ਨੇ ਉਹ ਨੂੰ ਮਾਰ ਸੁੱਟਣਾ ਚਾਹਿਆ ਤਾਂ ਲੋਕਾਂ ਤੋਂ ਡਰਿਆ ਕਿਉਂ ਜੋ ਓਹ ਉਸ ਨੂੰ ਨਬੀ ਮੰਨਦੇ ਸਨ
|
ਮੈਥਿਊ 14:26 |
ਅਤੇ ਜਾਂ ਚੇਲਿਆਂ ਨੇ ਉਹ ਨੂੰ ਝੀਲ ਤੇ ਤੁਰਦਿਆਂ ਵੇਖਿਆ ਤਾਂ ਡੈਂਬਰ ਕੇ ਆਖਣ ਲੱਗੇ, ਇਹ ਭੂਤਨਾ ਹੈ! ਅਤੇ ਡਰ ਕੇ ਡਡਿਆ ਉੱਠੇ
|
ਮੈਥਿਊ 14:27 |
ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ
|
ਮੈਥਿਊ 14:30 |
ਪਰ ਪੌਣ ਵੇਖ ਕੇ ਡਰਿਆ ਅਰ ਜਾਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੁ ਜੀ, ਮੈਨੂੰ ਬਚਾ ਲੈ!
|
ਮੈਥਿਊ 17:6 |
ਅਤੇ ਚੇਲੇ ਇਹ ਸੁਣ ਕੇ ਮੂੰਧੇ ਮੂੰਹ ਡਿੱਗ ਪਏ ਅਤੇ ਬਹੁਤ ਡਰੇ
|
ਮੈਥਿਊ 17:7 |
ਪਰ ਯਿਸੂ ਨੇ ਨੇੜੇ ਆਣ ਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ
|
ਮੈਥਿਊ 21:26 |
ਅਰ ਜੇ ਕਹੀਏ, \ਮਨੁੱਖਾਂ ਵੱਲੋਂ\ ਤਾਂ ਲੋਕਾਂ ਤੋਂ ਡਰਦੇ ਹਾਂ ਕਿਉਂ ਜੋ ਸੱਭੇ ਯੂਹੰਨਾ ਨੂੰ ਨਬੀ ਜਾਣਦੇ ਹਨ
|
ਮੈਥਿਊ 21:46 |
ਅਤੇ ਜਾਂ ਓਹ ਉਸ ਨੂੰ ਫੜਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ ਇਸ ਲਈ ਜੋ ਓਹ ਉਸ ਨੂੰ ਨਬੀ ਮੰਨਦੇ ਹਨ।।
|
ਮੈਥਿਊ 25:25 |
ਸੋ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਤੋੜੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਏਹ ਆਪਣਾ ਲੈ ਲਓ
|
ਮੈਥਿਊ 27:54 |
ਸੂਬੇਦਾਰ ਅਰ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੁਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ ਮੁੱਚ ਪਰਮੇਸ਼ੁਰ ਦਾ ਪੁੱਤ੍ਰ ਸੀ!
|
ਮੈਥਿਊ 28:5 |
ਪਰ ਦੂਤ ਨੇ ਅੱਗੋਂ ਤੀਵੀਆਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ ਭਾਲਦੀਆਂ ਹੋ
|
ਮੈਥਿਊ 28:10 |
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਓਹ ਉੱਥੇ ਮੈਨੂੰ ਵੇਖਣਗੇ।।
|
ਮਾਰਕ 4:40 |
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ?
|
ਮਾਰਕ 5:15 |
ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਿਆ
|
ਮਾਰਕ 5:33 |
ਤਦ ਉਹ ਜਨਾਨੀ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਡਰਦੀ ਅਤੇ ਕੰਬਦੀ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਹਕੀਕਤ ਉਹ ਨੂੰ ਦੱਸ ਦਿੱਤੀ
|
ਮਾਰਕ 5:36 |
ਪਰ ਯਿਸੂ ਨੇ ਉਸ ਗੱਲ ਦੀ ਜੋ ਓਹ ਆਖਦੇ ਸਨ ਪਰਵਾਹ ਨਾ ਕਰਕੇ ਸਮਾਜ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਨਿਹਚਾ ਕਰ
|
ਮਾਰਕ 6:20 |
ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤ੍ਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਰ ਉਹ ਦੀ ਰੱਛਿਆ ਕਰਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧੇ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਹ ਦੀ ਸੁਣਦਾ ਸੀ
|
ਮਾਰਕ 6:50 |
ਕਿਉਂਕਿ ਓਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਓਵੇਂ ਉਨ੍ਹਾਂ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
|
ਮਾਰਕ 9:6 |
ਕਿਉਂ ਜੋ ਉਹ ਨਹੀਂ ਜਾਣਦਾ ਸੀ ਭਈ ਕੀ ਉੱਤਰ ਦੇਵੇ ਇਸ ਲਈ ਜੋ ਓਹ ਬਹੁਤ ਡਰ ਗਏ ਸਨ
|
ਮਾਰਕ 9:32 |
ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।।
|
ਮਾਰਕ 10:32 |
ਓਹ ਰਾਹ ਵਿੱਚ ਹੋ ਕੇ ਯਰੂਸ਼ਲਮ ਨੂੰ ਜਾਂਦੇ ਸਨ ਅਰ ਯਿਸੂ ਉਨ੍ਹਾਂ ਦੇ ਅੱਗੇ ਅੱਗੇ ਤੁਰਿਆ ਜਾਂਦਾ ਸੀ ਅਤੇ ਓਹ ਦੰਗ ਹੋਏ ਅਰ ਮਗਰ ਆਉਣ ਵਾਲੇ ਡਰਦੇ ਸਨ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ
|
ਮਾਰਕ 11:18 |
ਪਰਧਾਨ ਜਾਜਕ ਅਰ ਗ੍ਰੰਥੀ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਭਈ ਉਹ ਦਾ ਕਿੱਕੁਰ ਨਾਸ ਕਰੀਏ ਕਿਉਂਕਿ ਓਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਹ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ
|
ਮਾਰਕ 11:32 |
ਪਰ ਜੇ ਕਹੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ ਕਿਉਂ ਜੋ ਸੱਭੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ ਮੁੱਚ ਨਬੀ ਹੈ
|
ਮਾਰਕ 12:12 |
ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਕਿਹਾ ਹੈ ਅਤੇ ਓਹ ਉਸ ਨੂੰ ਛੱਡ ਕੇ ਚਲੇ ਗਏ ।।
|
Markus 16:8 |
ਅਤੇ ਓਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਓਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ ।।
|
ਜੌਹਨ 6:19 |
ਫੇਰ ਜਦ ਓਹ ਢਾਈ ਯਾ ਤਿੰਨ ਕੋਹ ਤੀਕੁਰ ਨਿੱਕਲ ਗਏ ਸਨ ਤਦ ਯਿਸੂ ਨੂੰ ਝੀਲ ਦੇ ਉੱਤੋਂ ਦੀ ਤੁਰਦਾ ਅਤੇ ਬੇੜੀ ਦੇ ਨੇੜੇ ਢੁਕਦਾ ਵੇਖਿਆ ਅਤੇ ਡਰ ਗਏ
|
ਜੌਹਨ 6:20 |
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਹਾਂ ਡਰੋ ਨਾ!
|
ਜੌਹਨ 7:13 |
ਪਰ ਤਾਂ ਵੀ ਯਹੂਦੀਆਂ ਦੇ ਡਰ ਦੇ ਮਾਰੇ ਕੋਈ ਉਹ ਦੀ ਗੱਲ ਖੋਲ੍ਹ ਕੇ ਨਹੀਂ ਕਰਦਾ ਸੀ।।
|
ਜੌਹਨ 9:22 |
ਉਹ ਦੇ ਮਾਪਿਆਂ ਨੇ ਯਹੂਦੀਆਂ ਤੋਂ ਡਰ ਦੇ ਮਾਰੇ ਏਹ ਗੱਲਾਂ ਕਹੀਆਂ ਕਿਉਂ ਜੋ ਯਹੂਦੀਆਂ ਨੇ ਏਕਾ ਕਰ ਲਿਆ ਸੀ ਭਈ ਜੇ ਕੋਈ ਉਹ ਨੂੰ ਮਸੀਹ ਕਰਕੇ ਮੰਨ ਲਵੇ ਤਾਂ ਉਹ ਸਮਾਜ ਵਿੱਚੋਂ ਛੇਕਿਆ ਜਾਵੇ
|
ਜੌਹਨ 12:15 |
ਸੀਯੋਨ ਦੀ ਬੇਟੀ, ਨਾ ਡਰ, ਵੇਖ ਤੇਰਾ ਪਾਤਸ਼ਾਹ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।।
|
ਜੌਹਨ 14:27 |
ਮੈਂ ਤੁਹਾਨੂੰ ਸ਼ਾਂਤੀ ਦੇ ਜਾਂਦਾ ਹਾਂ । ਆਪਣੀ ਸ਼ਾਂਤੀ ਮੈਂ ਤੁਹਾਨੂੰ ਦਿੰਦਾ ਹਾਂ । ਜਿਸ ਤਰਾਂ ਸੰਸਾਰ ਦਿੰਦਾ ਹੈ ਮੈਂ ਉਸ ਤਰਾਂ ਤੁਹਾਨੂੰ ਨਹੀਂ ਦਿੰਦਾ ਹਾਂ। ਤੁਹਾਡਾ ਦਿਲ ਨਾ ਘਬਰਾਵੇ ਅਤੇ ਨਾ ਡਰੇ
|
ਜੌਹਨ 19:8 |
ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਦ ਹੋਰ ਵੀ ਡਰ ਗਿਆ
|
ਜੌਹਨ 19:38 |
ਇਹ ਦੇ ਪਿੱਛੋਂ ਅਰਿਮਥੇਆ ਦੇ ਯੂਸੁਫ਼ ਨੇ ਜਿਹੜਾ ਯਹੂਦੀਆਂ ਦਾ ਡਰ ਦੇ ਮਾਰੇ ਗੁੱਝਾ ਗੁੱਝਾ ਯਿਸੂ ਦਾ ਚੇਲਾ ਸੀ ਪਿਲਾਤੁਸ ਕੋਲ ਅਰਜ਼ ਕੀਤੀ ਜੋ ਮੈਂ ਯਿਸੂ ਦੀ ਲੋਥ ਲੈ ਜਾਵਾਂ, ਅਰ ਪਿਲਾਤੁਸ ਨੇ ਹੁਕਮ ਦੇ ਦਿੱਤਾ। ਸੋ ਉਹ ਆਇਆ ਅਰ ਉਹ ਦੀ ਲੋਥ ਲੈ ਗਿਆ
|
Johannes 20:19 |
ਫੇਰ ਉਸੇ ਦਿਨ ਜੋ ਹਫਤੇ ਦਾ ਪਹਿਲਾ ਦਿਨ ਸੀ ਜਾਂ ਸੰਝ ਹੋਈ ਤਾਂ ਜਿੱਥੇ ਓਹ ਚੇਲੇ ਸਨ ਅਰ ਯਹੂਦੀਆਂ ਦੇ ਡਰ ਦੇ ਮਾਰੇ ਬੂਹੇ ਵੱਜੇ ਹੋਏ ਸਨ ਯਿਸੂ ਆਇਆ ਅਤੇ ਵਿਚਕਾਰ ਖਲੋ ਕੇ ਉਨ੍ਹਾਂ ਨੂੰ ਆਖਿਆ, ਤੁਹਾਡੀ ਸ਼ਾਂਤੀ ਹੋਵੇ!
|
ਗਲਾਟੀਆਂ 2:12 |
ਇਸ ਲਈ ਕਿ ਉਸ ਤੋਂ ਅਗੇ ਜੋ ਕਈਕੁ ਜਣੇ ਯਾਕੂਬ ਦੀ ਵੱਲੋਂ ਆਏ ਉਹ ਪਰਾਈ ਕੌਮ ਵਾਲਿਆਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਾਂ ਓਹ ਆਏ ਤਾਂ ਸੁੰਨਤੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹਟ ਗਿਆ ਅਤੇ ਆਪਣੇ ਆਪ ਨੂੰ ਅੱਡ ਕੀਤਾ
|
ਗਲਾਟੀਆਂ 4:11 |
ਤੁਹਾਡੇ ਲਈ ਮੈਂ ਡਰਦਾ ਹਾਂ ਭਈ ਕਿਤੇ ਐਉਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਵੇਂ ਮਿਹਨਤ ਕੀਤੀ ਹੋਵੇ।।
|
ਅਫ਼ਸੀਆਂ 6:5 |
ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਸਰਬੰਧ ਕਰਕੇ ਤੁਹਾਡੇ ਮਾਲਕ ਹਨ ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ
|
ਫ਼ਿਲਪੀਨ 1:28 |
ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ ਜਿਹੜਾ ਓਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ
|
ਫ਼ਿਲਪੀਨ 2:12 |
ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸਾਂ ਸਦਾ ਆਗਿਆਕਾਰੀ ਕੀਤੀ ਨਿਰੇ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਪਰੋਖੇ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦਾ ਕੰਮ ਨਿਬਾਹੋ
|
1 ਤਿਮੋਥਿਉਸ 5:20 |
ਜਿਹੜੇ ਪਾਪ ਕਰਦੇ ਹਨ ਓਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇਹ ਭਈ ਬਾਕੀ ਦਿਆਂ ਨੂੰ ਭੀ ਡਰ ਰਹੇ
|
2 ਤਿਮੋਥਿਉਸ 1:7 |
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ ਸਗੋਂ ਸਮਰੱਥਾ ਅਤੇ ਪ੍ਰੇਮ ਅਤੇ ਸੰਜਮ ਦਾ ਆਤਮਾ ਦਿੱਤਾ
|
ਇਬਰਾਨੀ 2:15 |
ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ
|
ਇਬਰਾਨੀ 4:1 |
ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਭਈ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆ ਸੁੰਦਿਆਂ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਿਹਾ ਹੋਇਆ ਮਲੂਮ ਹੋਵੇ
|
ਇਬਰਾਨੀ 11:23 |
ਨਿਹਚਾ ਨਾਲ ਜਾਂ ਮੂਸਾ ਜੰਮਿਆ ਤਾਂ ਉਹ ਦੇ ਮਾਪਿਆਂ ਦੇ ਉਹ ਨੂੰ ਤਿੰਨਾਂ ਮਹੀਨਿਆਂ ਤੀਕ ਲੁਕਾ ਰੱਖਿਆ ਕਿਉਂ ਜੋ ਉਨ੍ਹਾਂ ਵੇਖਿਆ ਭਈ ਬਾਲਕ ਸੋਹਣਾ ਹੈ ਅਤੇ ਓਹ ਪਾਤਸ਼ਾਹ ਦੇ ਫ਼ਰਮਾਨ ਤੋਂ ਨਾ ਡਰੇ
|
ਇਬਰਾਨੀ 12:21 |
ਅਤੇ ਉਹ ਜੋ ਦਿੱਸਿਆ ਸੋ ਅਜਿਹਾ ਭਿਆਣਕ ਸੀ ਜੋ ਮੂਸਾ ਨੇ ਆਖਿਆ ਭਈ ਮੈਂ ਬਹੁਤ ਹੀ ਡਰਦਾ ਅਤੇ ਥਰ ਥਰ ਕੰਬਦਾ ਹਾਂ!
|
ਇਬਰਾਨੀ 13:6 |
ਇਸ ਕਰਕੇ ਅਸੀਂ ਹੌਸਲੇ ਨਾਲ ਆਖਦੇ ਹਾਂ, - ਪ੍ਰਭੁ ਮੇਰਾ ਸਹਾਈ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰੇਗਾॽ।।
|
1 ਪਤਰਸ 3:6 |
ਜਿਵੇਂ ਸਾਰਾਹ ਅਬਰਾਹਾਮ ਨੂੰ ਸੁਆਮੀ ਕਹਿ ਕੇ ਉਹ ਦੇ ਅਧੀਨ ਰਹੀ ਜਿਹ ਦੀਆਂ ਤੁਸੀਂ ਬੱਚੀਆਂ ਹੋਈਆਂ ਜੇ ਸ਼ੁਭ ਕਰਮ ਕਰਦੀਆਂ ਅਤੇ ਕਿਸੇ ਪਰਕਾਰ ਦੇ ਡਹਿਲ ਨਾਲ ਨਾ ਡਰਦੀਆਂ ਹੋਵੋ ।।
|
1 ਪਤਰਸ 3:14 |
ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁਖ ਮਿਲੇ ਵੀ ਤਾਂ ਧੰਨ ਹੋ! ਉਨ੍ਹਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
|
ਪਰਕਾਸ਼ ਦੀ ਪੋਥੀ 1:17 |
ਜਾਂ ਮੈਂ ਉਹ ਨੂੰ ਡਿੱਠਾ ਤਾਂ ਉਹ ਦੀ ਪੈਰੀਂ ਮੁਰਦੇ ਵਾਂਙੁ ਡਿੱਗ ਪਿਆ ਤਾਂ ਉਹ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਪਿਛਲਾ ਹਾਂ
|
ਪਰਕਾਸ਼ ਦੀ ਪੋਥੀ 2:10 |
ਜਿਹੜੇ ਦੁਖ ਤੈਂ ਭੋਗਣੇ ਹਨ ਤੂੰ ਓਹਨਾਂ ਤੋਂ ਨਾ ਡਰੀ। ਵੇਖੋ, ਸ਼ਤਾਨ ਤੁਹਾਡੇ ਵਿੱਚੋਂ ਕਈਆਂ ਨੂੰ ਕੈਦ ਵਿੱਚ ਪਾ ਸੁੱਟੇਗਾ ਭਈ ਤੁਸੀਂ ਪਰਤਾਏ ਜਾਓ ਅਤੇ ਤੁਹਾਨੂੰ ਦਸਾਂ ਦਿਨਾਂ ਤੀਕ ਬਿਪਤਾ ਹੋਵੇਗੀ। ਤੂੰ ਮਰਨ ਤੋੜੀ ਵਫ਼ਾਦਾਰ ਰਹੁ ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ
|
ਪਰਕਾਸ਼ ਦੀ ਪੋਥੀ 14:7 |
ਅਤੇ ਓਸ ਨੇ ਵੱਡੀ ਅਵਾਜ਼ ਨਾਲ ਆਖਿਆ ਭਈ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਇਸ ਲਈ ਜੋ ਉਹ ਦੇ ਨਿਆਉਂ ਦਾ ਸਮਾ ਆ ਪੁੱਜਾ ਹੈ ਅਤੇ ਜਿਹ ਨੇ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਪਾਣੀਆਂ ਦੇ ਸੁੰਬਾਂ ਨੂੰ ਬਣਾਇਆ ਤੁਸੀਂ ਉਹ ਨੂੰ ਮੱਥਾ ਟੇਕੋ!।।
|
ਪਰਕਾਸ਼ ਦੀ ਪੋਥੀ 15:4 |
ਹੇ ਪ੍ਰਭੁ ਕੌਣ ਤੈਥੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾॽ ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ ਸੋ ਸਾਰੀਆਂ ਕੌਮਾਂ ਆਉਣ ਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣ ਗੀਆਂ, ਇਸ ਲਈ ਜੋ ਤੇਰੇ ਨਿਆਉਂ ਦੇ ਕੰਮ ਪਰਗਟ ਹੋ ਗਏ ਹਨ!।।
|
ਪਰਕਾਸ਼ ਦੀ ਪੋਥੀ 18:10 |
ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਓਹ ਦੂਰ ਖਲੋ ਕੇ ਆਖਣਗੇ, - ਹਾਇ, ਹਾਇ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ!
|
ਪਰਕਾਸ਼ ਦੀ ਪੋਥੀ 18:15 |
ਇਨ੍ਹਾਂ ਵਸਤਾਂ ਦੇ ਬੁਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ ਓਹ ਦੇ ਦੁਖ ਤੋਂ ਡਰ ਦੇ ਮਾਰੇ ਦੂਰ ਖਲੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ, -
|
ਪਰਕਾਸ਼ ਦੀ ਪੋਥੀ 21:8 |
ਪਰ ਡਰਾਕਲਾਂ, ਬੇ ਪਰਤੀਤਿਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਓਸ ਝੀਲ ਵਿੱਚ ਹੋਵੇਗਾ ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਈ ਮੌਤ ਹੈ ।।
|
Punjabi Bible 2016 |
Copyright © 2016 by The Bible Society of India |