A A A A A


ਖੋਜ

ਮੈਥਿਊ 1:21
ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ


ਮੈਥਿਊ 3:6
ਅਤੇ ਆਪੋ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ


ਮੈਥਿਊ 9:2
ਅਤੇ ਵੇਖੋ ਇੱਕ ਮੰਜੀ ਉੱਤੇ ਪਏ ਹੋਏ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤ੍ਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ


ਮੈਥਿਊ 9:5
ਭਲਾ, ਕਿਹੜੀ ਗੱਲ ਸੁਖਾਲੀ ਹੈ, ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ?


ਮੈਥਿਊ 9:6
ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਤਦ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ


ਮੈਥਿਊ 9:10
ਤਾਂ ਐਉਂ ਹੋਇਆ ਕਿ ਜਾਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ ਤਾਂ ਵੇਖੋ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਆਣ ਕੇ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ


ਮੈਥਿਊ 9:11
ਅਤੇ ਫ਼ਰੀਸਿਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?


ਮੈਥਿਊ 9:13
ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।


ਮੈਥਿਊ 11:19
ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਅਤੇ ਓਹ ਆਖਦੇ ਹਨ, ਵੇਖੋ, ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਰ ਪਾਪੀਆਂ ਦਾ ਯਾਰ ਸੋ ਗਿਆਨ ਆਪਣੇ ਕਰਮਾਂ ਤੋਂ ਸੱਚਾ ਠਹਿਰਿਆ! ।।


ਮੈਥਿਊ 12:31
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਜੋ ਹਰੇਕ ਪਾਪ ਅਤੇ ਕੁਫ਼ਰ ਮਨੁੱਖਾਂ ਨੂੰ ਮਾਫ਼ ਕੀਤਾ ਜਾਵੇਗਾ ਪਰ ਉਹ ਕੁਫ਼ਰ ਜਿਹੜਾ ਆਤਮਾ ਦੇ ਵਿਰੁੱਧ ਹੋਵੇ ਮਾਫ਼ ਨਹੀਂ ਕੀਤਾ ਜਾਵੇਗਾ


ਮੈਥਿਊ 18:21
ਤਦ ਪਤਰਸ ਨੇ ਕੋਲ ਆਣ ਕੇ ਉਹ ਨੂੰ ਆਖਿਆ, ਪ੍ਰਭੁ ਜੀ, ਮੇਰਾ ਭਾਈ ਕਿੰਨੀ ਵਾਰੀ ਮੇਰਾ ਪਾਪ ਕਰੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ ਤੀਕਰ?


ਮੈਥਿਊ 26:28
ਕਿਉਂ ਜੋ ਨੇਮ ਦਾ ਇਹ ਮੇਰਾ ਉਹ ਲਹੂ ਹੈ ਜਿਹੜਾ ਬਹੁਤਿਆਂ ਦੀ ਖ਼ਾਤਰ ਪਾਪਾਂ ਦੀ ਮਾਫ਼ੀ ਦੇ ਲਈ ਵਹਾਇਆ ਜਾਂਦਾ ਹੈ


ਮੈਥਿਊ 26:45
ਫੇਰ ਚੇਲਿਆਂ ਕੋਲ ਆਣ ਕੇ ਉਨ੍ਹਾਂ ਨੂੰ ਆਖਿਆ, ਹੁਣ ਤੁਸੀਂ ਸੁੱਤੇ ਰਹੋ ਅਤੇ ਵਿਸਰਾਮ ਕਰੋ। ਵੇਖੋ, ਘੜੀ ਆ ਗਈ ਹੈ ਅਤੇ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ


ਮੈਥਿਊ 27:4
ਅਤੇ ਬੋਲਿਆ, ਮੈਂ ਪਾਪ ਕੀਤਾ ਜੋ ਨਿਰਦੋਸ਼ ਜਿੰਦ ਨੂੰ ਫੜਵਾ ਦਿੱਤਾ। ਪਰ ਉਹੋ ਬੋਲੇ, ਸਾਨੂੰ ਕੀ? ਤੂੰ ਹੀ ਜਾਣ


ਮਾਰਕ 1:4
ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ


ਮਾਰਕ 1:5
ਅਤੇ ਸਾਰਾ ਯਹੂਦਿਯਾ ਦੇਸ ਅਰ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਚੱਲੇ ਆਉਂਦੇ ਅਤੇ ਆਪੋ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਤੇ ਹੱਥੋਂ ਬਪਤਿਸਮਾ ਲੈਂਦੇ ਸਨ


ਮਾਰਕ 2:5
ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤ੍ਰ ਤੇਰੇ ਪਾਪ ਮਾਫ ਹੋਏ


ਮਾਰਕ 2:7
ਭਈ ਇਹ ਕਿਉਂ ਇਸ ਤਰਾਂ ਬੋਲਦਾ ਹੈ? ਇਹ ਕੁਫ਼ਰ ਬਕਦਾ ਹੈ। ਇੱਕ ਪਰਮੇਸ਼ੁਰ ਦੇ ਬਿਨਾਂ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ?


ਮਾਰਕ 2:9
ਕਿਹੜੀ ਗੱਲ ਸੁਖਾਲੀ ਹੈ, ਇਸ ਅਧਰੰਗੀ ਨੂੰ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ


ਮਾਰਕ 2:10
ਪਰ ਇਸ ਲਈ ਜੋ ਤੁਸੀਂ ਜਾਣੋ ਭਈ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਹ ਨੇ ਅਧਰੰਗੀ ਨੂੰ ਆਖਿਆ,


ਮਾਰਕ 2:15
ਤਾਂ ਐਉਂ ਹੋਇਆ ਕਿ ਉਹ ਉਸ ਦੇ ਘਰ ਵਿੱਚ ਰੋਟੀ ਖਾਣ ਬੈਠਾ ਅਤੇ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਯਿਸੂ ਅਰ ਉਹ ਦੇ ਚੇਲਿਆਂ ਨਾਲ ਬੈਠ ਗਏ ਕਿਉਂਕਿ ਓਹ ਬਹੁਤ ਸਾਰੇ ਸਨ ਅਤੇ ਉਹ ਦੇ ਮਗਰ ਤੁਰੇ ਆਉਂਦੇ ਸਨ


ਮਾਰਕ 2:16
ਅਰ ਜਦ ਫਰੀਸਿਆਂ ਦੇ ਗ੍ਰ੍ਰੰਥਿਆਂ ਨੇ ਉਹ ਨੂੰ ਪਾਪੀਆਂ ਅਤੇ ਮਸੂਲੀਆਂ ਦੇ ਨਾਲ ਖਾਂਦਿਆਂ ਵੇਖਿਆ ਤਾਂ ਉਹ ਦੇ ਚੇਲਿਆਂ ਨੂੰ ਕਿਹਾ, ਉਹ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?


ਮਾਰਕ 2:17
ਯਿਸੂ ਨੇ ਸੁਣ ਕੇ ਉਨ੍ਹਾਂ ਨੂੰ ਆਖਿਆ, ਨਵੇਂ ਨਰੋਇਆਂ ਨੂੰ ਨਹੀਂ ਪਰ ਰੋਗੀਆਂ ਨੂੰ ਹਕੀਮ ਦੀ ਲੋੜ ਹੈ। ਮੈਂ ਧਰਮੀਆਂ ਨੂੰ ਨਹੀਂ ਪਰ ਪਾਪੀਆਂ ਨੂੰ ਬੁਲਾਉਣ ਆਇਆ ਹਾਂ।।


ਮਾਰਕ 3:28
ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤ੍ਰਾਂ ਦੇ ਸਾਰੇ ਪਾਪ ਅਤੇ ਕੁਫ਼ਰ ਜਿੰਨੇ ਓਹ ਬਕਣਗੇ ਮਾਫ਼ ਕੀਤੇ ਜਾਣਗੇ


ਮਾਰਕ 3:29
ਪਰ ਜੋ ਕੋਈ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਗਿਆ


ਮਾਰਕ 8:38
ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀਹੜੀ ਦੇ ਲੋਕਾਂ ਵਿੱਚੋਂ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਵੇਗਾ ਮਨੁੱਖ ਦਾ ਪੁੱਤ੍ਰ ਭੀ ਉਸ ਤੋਂ ਸ਼ਰਮਾਵੇਗਾ ਜਿਸ ਵੇਲੇ ਉਹ ਆਪਣੇ ਪਿਤਾ ਦੇ ਤੇਜ ਨਾਲ ਪਵਿੱਤ੍ਰ ਦੂਤਾਂ ਸਣੇ ਆਵੇਗਾ ।।


ਮਾਰਕ 14:41
ਅਤੇ ਓਨ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਆ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ


ਲੂਕਾ 1:77
ਭਈ ਉਹ ਦੀ ਪਰਜਾ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,


ਲੂਕਾ 3:3
ਅਤੇ ਉਸ ਨੇ ਯਰਦਨ ਦੇ ਸਾਰੇ ਲਾਂਭ ਛਾਂਭ ਦੇ ਦੇਸ਼ ਵਿੱਚ ਆਣ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ


ਲੂਕਾ 5:8
ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਪਿਆ ਅਤੇ ਬੋਲਿਆ, ਪ੍ਰਭੁ ਜੀ ਮੇਰੇ ਕੋਲੋਂ ਚੱਲਿਆ ਜਾਹ ਕਿਉਂ ਜੋ ਮੈਂ ਪਾਪੀ ਬੰਦਾ ਹਾਂ


ਲੂਕਾ 5:20
ਅਤੇ ਉਸ ਨੇ ਉਨ੍ਹਾਂ ਦੀ ਨਿਹਚਾ ਵੇਖ ਕੇ ਕਿਹਾ, ਮਨੁੱਖਾ ਤੇਰੇ ਪਾਪ ਤੈਨੂੰ ਮਾਫ਼ ਹੋਏ


ਲੂਕਾ 5:21
ਤਾਂ ਗ੍ਰੰਥੀ ਅਰ ਫ਼ਰੀਸੀ ਵਿਚਾਰ ਕਰਨ ਲੱਗੇ ਭਈ ਇਹ ਕੌਣ ਹੈ ਜਿਹੜਾ ਕੁਫ਼ਰ ਬਕਦਾ ਹੈ? ਇੱਕ ਪਰਮੇਸ਼ੁਰ ਬਿਨਾ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ?


ਲੂਕਾ 5:23
ਕਿਹੜੀ ਗੱਲ ਸੁਖਾਲੀ ਹੈ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ?


ਲੂਕਾ 5:24
ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤ੍ਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਇਖ਼ਤਿਆਰ ਹੈ ਉਸ ਨੇ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਰ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾਹ


ਲੂਕਾ 5:30
ਫ਼ਰੀਸੀ ਅਰ ਉਨ੍ਹਾਂ ਦੇ ਗ੍ਰੰਥੀ ਉਸ ਦੇ ਚੇਲਿਆਂ ਉੱਤੇ ਬੁੜਬੜਾ ਕੇ ਕਹਿਣ ਲੱਗੇ ਭਈ ਤੁਸੀਂ ਕਿਉਂ ਮਸੂਲੀਆਂ ਅਤੇ ਪਾਪੀਆਂ ਨਾਲ ਖਾਂਦੇ ਪੀਂਦੇ ਹੋ?


ਲੂਕਾ 5:32
ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਤੋਬਾ ਦੇ ਲਈ ਬੁਲਾਉਣ ਆਇਆ ਹਾਂ


ਲੂਕਾ 6:32
ਜੇ ਤੁਸੀਂ ਉਨ੍ਹਾਂ ਨਾਲ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਆਪਣਿਆਂ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?


ਲੂਕਾ 6:33
ਅਰ ਜੇ ਤੁਸੀਂ ਉਨ੍ਹਾਂ ਹੀ ਦਾ ਭਲਾ ਕਰੋ ਜਿਹੜੇ ਤੁਹਾਡਾ ਭਲਾ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਇਹੋ ਕਰਦੇ ਹਨ?


ਲੂਕਾ 6:34
ਜੇ ਤੁਸੀਂ ਉਨ੍ਹਾਂ ਹੀ ਨੂੰ ਉਧਾਰ ਦਿਓ ਜਿਨ੍ਹਾਂ ਕੋਲੋਂ ਲੈਣ ਦੀ ਆਸਾ ਹੋਵੇ ਤਾਂ ਤੁਹਾਡਾ ਕੀ ਹਸਾਨ ਹੈ? ਪਾਪੀ ਲੋਕ ਵੀ ਪਾਪੀਆਂ ਨੂੰ ਉਧਾਰ ਦਿੰਦੇ ਹਨ ਭਈ ਮੁੜ ਕੇ ਉਨ੍ਹਾਂ ਤੋਂ ਉੱਨਾ ਹੀ ਲੈ ਲੈਣ


ਲੂਕਾ 7:34
ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਕਹਿੰਦੇ ਹੋ, ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ, ਮਸੂਲੀਆਂ ਅਰ ਪਾਪੀਆਂ ਦਾ ਯਾਰ!


ਲੂਕਾ 7:37
ਅਤੇ ਵੇਖੋ ਉਸ ਨਗਰ ਵਿੱਚ ਇੱਕ ਤੀਵੀਂ ਹੈਸੀ ਜਿਹੜੀ ਪਾਪਣ ਸੀ ਅਤੇ ਉਹ ਇਹ ਜਾਣ ਕੇ ਭਈ ਉਹ ਫ਼ਰੀਸੀ ਜੇ ਘਰ ਖਾਣ ਬੈਠਾ ਹੈ ਇੱਕ ਸ਼ੀਸ਼ੀ ਵਿੱਚ ਅਤਰ ਲਿਆਈ


ਲੂਕਾ 7:39
ਅਰ ਇਹ ਵੇਖ ਕੇ ਫ਼ਰੀਸੀ ਜਿਹ ਨੇ ਉਹ ਨੂੰ ਨੇਉਤਾ ਦਿੱਤਾ ਸੀ ਆਪਣੇ ਜੀ ਵਿੱਚ ਕਹਿਣ ਲੱਗਾ ਭਈ ਇਹ ਮਨੁੱਖ ਜੇ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਤੀਵੀਂ ਜੋ ਉਹ ਨੂੰ ਛੋਹੰਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ


ਲੂਕਾ 7:47
ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਹ ਦੇ ਪਾਪ ਜੋ ਬਹੁਤੇ ਹਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਪਿਆਰ ਬਹੁਤ ਕੀਤਾ, ਪਰ ਜਿਹ ਨੂੰ ਥੋੜਾ ਮਾਫ਼ ਕੀਤਾ ਗਿਆ ਸੋ ਥੋੜਾ ਪਿਆਰ ਕਰਦਾ ਹੈ


ਲੂਕਾ 7:48
ਫੇਰ ਓਨ ਤੀਵੀਂ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ


ਲੂਕਾ 7:49
ਅਤੇ ਜਿਹੜੇ ਉਹ ਦੇ ਨਾਲ ਖਾਣ ਬੈਠੇ ਸਨ ਆਪਣੇ ਮਨ ਵਿੱਚ ਕਹਿਣ ਲੱਗੇ ਭਈ ਇਹ ਕੌਣ ਹੈ ਜੋ ਪਾਪ ਭੀ ਮਾਫ਼ ਕਰਦਾ ਹੈ?


ਲੂਕਾ 11:4
ਅਤੇ ਸਾਡੇ ਪਾਪ ਸਾਨੂੰ ਮਾਫ਼ ਕਰ,ਕਿਉਂ ਜੋ ਅਸੀਂ ਆਪ ਵੀ ਆਪਣੇ ਹਰੇਕ ਕਰਜਾਈ ਨੂੰ ਮਾਫ਼ ਕਰਦੇ ਹਾਂ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ।।


ਲੂਕਾ 13:2
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਭਲਾ, ਤੁਸੀਂ ਸਮਝਦੇ ਹੋ ਭਈ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਵੱਡੇ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁਖ ਸਹੇ?


ਲੂਕਾ 13:4
ਯਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਢੱਠਾ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ, ਭਲਾ, ਤੁਸੀਂ ਏਹ ਸਮਝਦੇ ਹੋ ਜੋ ਓਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?


ਲੂਕਾ 15:1
ਸਭ ਮਸੂਲੀਏ ਅਰ ਪਾਪੀ ਉਹ ਦੀ ਸੁਣਨ ਲਈ ਉਹ ਦੇ ਨੇੜੇ ਆਉਂਦੇ ਸਨ


ਲੂਕਾ 15:2
ਅਤੇ ਫ਼ਰੀਸੀ ਅਰ ਗ੍ਰੰਥੀ ਦੋਵੇਂ ਬੁੜਬੁੜਾ ਕੇ ਬੋਲੇ ਭਈ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਹੈ!


ਲੂਕਾ 15:7
ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰਾਂ ਸੁਰਗ ਵਿੱਚ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਨੜਿੰਨਵਿਆਂ ਧਰਮੀਆਂ ਨਾਲੋਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਬਹੁਤ ਖੁਸ਼ੀ ਹੋਵੇਗੀ।।


ਲੂਕਾ 15:10
ਮੈਂ ਤੁਹਾਨੂੰ ਆਖਦਾ ਹਾਂ ਭਈ ਇਸੇ ਤਰਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਖੁਸ਼ੀ ਹੁੰਦੀ ਹੈ।।


ਲੂਕਾ 18:13
ਪਰ ਉਸ ਮਸੂਲੀਏ ਨੇ ਕੁਝ ਫ਼ਰਕ ਨਾਲ ਖੜੋ ਕੋ ਐੱਨਾ ਵੀ ਨਾ ਚਾਹਿਆ ਜੋ ਆਪਣੀਆਂ ਅੱਖੀਆਂ ਅਕਾਸ਼ ਦੀ ਵੱਲ ਚੁੱਕੇ ਸਗੋਂ ਆਪਣੀ ਛਾਤੀ ਪਿੱਟਦਾ ਅਤੇ ਏਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ਮੈਂ ਪਾਪੀ ਉੱਤੇ ਦਯਾ ਕਰ!


ਲੂਕਾ 19:7
ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਮਨੁੱਖ ਦੇ ਘਰ ਜਾ ਉੱਤਰਿਆ ਹੈ


ਲੂਕਾ 24:7
ਭਈ ਮਨੁੱਖ ਦੇ ਪੁੱਤ੍ਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਏ ਦਿਨ ਜੀ ਉੱਠਣਾ ਜ਼ਰੂਰ ਹੈ


ਲੂਕਾ 24:47
ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਹ ਦੇ ਨਾਮ ਉੱਤੇ ਤੋਬਾ ਅਰ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ


ਜੌਹਨ 1:29
ਦੂਜੇ ਦਿਨ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਸ ਨੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ ਜਿਹੜਾ ਜਗਤ ਦਾ ਪਾਪ ਚੁੱਕ ਲੈ ਜਾਂਦਾ ਹੈ!


ਜੌਹਨ 5:14
ਇਹ ਦੇ ਪਿੱਛੋਂ ਯਿਸੂ ਉਹ ਨੂੰ ਹੈਕਲ ਵਿੱਚ ਮਿਲਿਆ ਅਤੇ ਉਹ ਨੂੰ ਕਿਹਾ, ਵੇਖ ਹੁਣ ਤੂੰ ਚੰਗਾ ਹੋ ਗਿਆ ਹੈਂ, ਫੇਰ ਪਾਪ ਨਾ ਕਰੀਂ ਕਿਤੇ ਐਉਂ ਨਾ ਹੋਵੇ ਜੋ ਐਸ ਨਾਲੋਂ ਵੀ ਕੋਈ ਬੁਰੀ ਬਿਪਤਾ ਤੇਰੇ ਉੱਤੇ ਆ ਪਵੇ


ਜੌਹਨ 8:11
ਉਹ ਬੋਲੀ, ਪ੍ਰਭੁ ਜੀ, ਕਿਸੇ ਨੇ ਵੀ ਨਹੀਂ। ਤਾਂ ਯਿਸੂ ਨੇ ਕਿਹਾ, ਮੈਂ ਵੀ ਨਹੀਂ ਦਿੰਦਾ। ਜਾਹ, ਏਦੋਂ ਅੱਗੇ ਫੇਰ ਪਾਪ ਨਾ ਕਰੀਂ।। ]


ਜੌਹਨ 8:21
ਉਸ ਨੇ ਫੇਰ ਉਨ੍ਹਾਂ ਨੂੰ ਆਖਿਆ, ਮੈਂ ਤਾਂ ਚੱਲਿਆ ਜਾਂਦਾ ਹਾਂ ਅਰ ਤੁਸੀਂ ਮੈਨੂੰ ਭਾਲੋਗੇ ਅਤੇ ਆਪਣੇ ਪਾਪ ਵਿੱਚ ਮਰੋਗੇ। ਜਿੱਥੇ ਮੈਂ ਜਾਂਦਾ ਹਾਂ ਤੁਸੀਂ ਨਹੀਂ ਆ ਸੱਕਦੇ


ਜੌਹਨ 8:24
ਇਸ ਲਈ ਮੈਂ ਤੁਹਾਨੂੰ ਆਖਿਆ ਜੋ ਤੁਸੀਂ ਆਪਣੇ ਪਾਪਾਂ ਵਿੱਚ ਮਰੋਗੇ ਕਿਉਂਕਿ ਜੇ ਤੁਸੀਂ ਪਰਤੀਤ ਨਾ ਕਰੋ ਕਿ ਮੈਂ ਉਹੋ ਹਾਂ ਤਾਂ ਆਪਣੇ ਪਾਪਾਂ ਵਿੱਚ ਮਰੋਗੇ


ਜੌਹਨ 8:34
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਹਰੇਕ ਜੋ ਪਾਪ ਕਰਦਾ ਹੈ ਸੋ ਪਾਪ ਦਾ ਗੁਲਾਮ ਹੈ


ਜੌਹਨ 9:2
ਅਰ ਉਸ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਸੁਆਮੀ ਜੀ, ਕਿਹ ਨੇ ਪਾਪ ਕੀਤਾ ਇਸ ਨੇ ਯਾ ਇਹ ਦੇ ਮਾਪਿਆਂ ਨੇ ਜੋ ਇਹ ਅੰਨ੍ਹਾ ਜੰਮਿਆ ਹੈॽ


ਜੌਹਨ 9:3
ਯਿਸੂ ਨੇ ਉੱਤਰ ਦਿੱਤਾ, ਨਾ ਤਾਂ ਇਸ ਨੇ ਪਾਪ ਕੀਤਾ ਨਾ ਇਹ ਦੇ ਮਾਪਿਆਂ ਨੇ ਪਰ ਇਹ ਇਸ ਲਈ ਹੋਇਆ ਜੋ ਪਰਮੇਸ਼ੁਰ ਦੇ ਕੰਮ ਉਸ ਵਿੱਚ ਪਰਗਟ ਕੀਤੇ ਜਾਣ


ਜੌਹਨ 9:16
ਉਪਰੰਤ ਫ਼ਰੀਸੀਆਂ ਵਿੱਚੋਂ ਕਿੰਨਿਆਂ ਨੇ ਕਿਹਾ, ਇਹ ਮਨੁੱਖ ਪਰਮੇਸ਼ੁਰ ਦੀ ਵੱਲੋਂ ਨਹੀਂ ਜੋ ਸਬਤ ਦੇ ਦਿਨ ਨੂੰ ਨਹੀਂ ਮੰਨਦਾ । ਪਰ ਹੋਰਨਾਂ ਆਖਿਆ, ਪਾਪੀ ਮਨੁੱਖ ਇਹੋ ਜੇਹੇ ਨਿਸ਼ਾਨ ਕਿੱਕੁਰ ਵਿਖਾਲ ਸੱਕਦਾ ਹੈॽ ਸੋ ਉਨ੍ਹਾਂ ਵਿੱਚ ਫੁੱਟ ਪੈ ਗਈ


ਜੌਹਨ 9:24
ਉਪਰੰਤ ਉਨ੍ਹਾਂ ਨੇ ਉਸ ਮਨੁੱਖ ਨੂੰ ਜਿਹੜਾ ਅੰਨ੍ਹਾ ਸੀ ਦੂਈ ਵਾਰ ਸੱਦਿਆ ਅਤੇ ਉਹ ਨੂੰ ਆਖਿਆ ਕਿ ਪਰਮੇਸ਼ੁਰ ਦੀ ਵਡਿਆਈ ਕਰ । ਅਸੀਂ ਜਾਣਦੇ ਹਾਂ ਜੋ ਇਹ ਮਨੁੱਖ ਪਾਪੀ ਹੈ


ਜੌਹਨ 9:25
ਤਾਂ ਉਸ ਉੱਤਰ ਦਿੱਤਾ ਭਈ ਉਹ ਪਾਪੀ ਹੈ ਕਿ ਨਹੀਂ ਸੋ ਮੈਂ ਨਹੀਂ ਜਾਣਦਾ। ਇੱਕ ਗੱਲ ਮੈਂ ਜਾਣਦਾ ਹਾਂ ਕਿ ਮੈਂ ਜੋ ਅੰਨ੍ਹਾ ਸੀ ਹੁਣ ਵੇਖਦਾ ਹਾਂ


ਜੌਹਨ 9:31
ਅਸੀਂ ਤਾਂ ਜਾਣਦੇ ਹਾਂਗੇ ਜੋ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ ਪਰ ਜੇ ਕੋਈ ਪਰਮੇਸ਼ੁਰ ਦਾ ਭਗਤ ਹੋਵੇ ਅਤੇ ਉਹ ਦੀ ਮਰਜ਼ੀ ਉੱਤੇ ਚੱਲੇ ਤਾਂ ਉਹ ਦੀ ਸੁਣਦਾ ਹੈ


ਜੌਹਨ 9:34
ਉਨ੍ਹਾਂ ਨੇ ਉਸ ਨੂੰ ਉੱਤਰ ਦਿੱਤਾ, ਤੂੰ ਤਾਂ ਨਿਰਾ ਪੁਰਾ ਪਾਪਾਂ ਵਿੱਚ ਜੰਮਿਆ ਹੈਂ, ਫੇਰ ਸਾਨੂੰ ਸਿਖਲਾਉਂਦਾ ਹੈਂॽ ਅਤੇ ਉਨ੍ਹਾਂ ਉਸ ਨੂੰ ਛੇਕ ਦਿੱਤਾ।।


ਜੌਹਨ 9:41
ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਅੰਨ੍ਹੇ ਹੁੰਦੇ ਤਾਂ ਤੁਹਾਡਾ ਪਾਪ ਨਾ ਹੁੰਦਾ ਪਰ ਹੁਣ ਜੋ ਤੁਸੀਂ ਆਖਦੇ ਹੋ ਭਈ ਅਸੀਂ ਵੇਖਦੇ ਹਾਂ ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।।


ਜੌਹਨ 15:22
ਜੇ ਮੈਂ ਨਾ ਆਉਂਦਾ ਅਤੇ ਉਨ੍ਹਾਂ ਨਾਲ ਗੱਲਾਂ ਨਾ ਕਰਦਾ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ, ਪਰ ਹੁਣ ਉਨ੍ਹਾਂ ਕੋਲ ਉਨ੍ਹਾਂ ਦੇ ਪਾਪ ਦਾ ਕੋਈ ਪੱਜ ਨਹੀਂ


ਜੌਹਨ 15:24
ਜੇ ਮੈਂ ਉਨ੍ਹਾਂ ਵਿੱਚ ਓਹ ਕੰਮ ਨਾ ਕਰਦਾ ਜੋ ਹੋਰ ਕਿਨੇ ਨਹੀਂ ਕੀਤੇ ਤਾਂ ਉਨ੍ਹਾਂ ਦਾ ਪਾਪ ਨਾ ਹੁੰਦਾ ਪਰ ਹੁਣ ਤਾਂ ਉਨ੍ਹਾਂ ਨੇ ਮੈਨੂੰ ਅਤੇ ਨਾਲੇ ਮੇਰੇ ਪਿਤਾ ਨੂੰ ਵੇਖਿਆ ਅਤੇ ਸਾਡੇ ਨਾਲ ਵੈਰ ਵੀ ਕੀਤਾ ਹੈ


ਜੌਹਨ 16:8
ਅਤੇ ਉਹ ਆਣ ਕੇ ਜਗਤ ਨੂੰ ਪਾਪ, ਧਰਮ ਅਰ ਨਿਆਉਂ ਦੇ ਵਿਖੇ ਕਾਇਲ ਕਰੇਗਾ


ਜੌਹਨ 16:9
ਪਾਪ ਦੇ ਵਿਖੇ ਇਸ ਲਈ ਜੋ ਓਹ ਮੇਰੇ ਉੱਤੇ ਨਿਹਚਾ ਨਹੀਂ ਕਰਦੇ ਹਨ


ਜੌਹਨ 19:11
ਯਿਸੂ ਨੇ ਉਹ ਨੂੰ ਉੱਤਰ ਦਿੱਤਾ ਜੇ ਤੈਨੂੰ ਇਹ ਉਪਰੋਂ ਨਾ ਦਿੱਤਾ ਜਾਂਦਾ ਤਾਂ ਮੇਰੇ ਉੱਤੇ ਤੇਰਾ ਕੁਝ ਵੱਸ ਨਾ ਚੱਲਦਾ। ਇਸ ਕਾਰਨ ਜਿਨ ਮੈਨੂੰ ਤੇਰੇ ਹਵਾਲੇ ਕੀਤਾ ਉਹ ਦਾ ਪਾਪ ਵੱਧ ਹੈ


ਜੌਹਨ 20:23
ਜਿਨ੍ਹਾਂ ਦੇ ਪਾਪ ਤੁਸੀਂ ਮਾਫ਼ ਕਰੋ ਓਹ ਉਨ੍ਹਾਂ ਨੂੰ ਮਾਫ਼ ਕੀਤੇ ਜਾਂਦੇ ਹਨ ਅਰ ਜਿਨ੍ਹਾਂ ਦੇ ਤੁਸੀਂ ਕਾਇਮ ਰੱਖੋ ਉਨ੍ਹਾਂ ਦੇ ਕਾਇਮ ਰਹੇ ਹਨ।।


ਰਸੂਲਾਂ ਦੇ ਕਰਤੱਬ 2:38
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ


ਰਸੂਲਾਂ ਦੇ ਕਰਤੱਬ 3:19
ਇਸ ਲਈ ਤੋਬਾ ਕਰੋ ਅਤੇ ਮੁੜੋ ਭਈ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੁ ਦੇ ਹਜ਼ੂਰੋ ਸੁਖ ਦੇ ਦਿਨ ਆਉਣ


ਰਸੂਲਾਂ ਦੇ ਕਰਤੱਬ 5:31
ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਹਾਕਮ ਅਤੇ ਮਕੁਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ


ਰਸੂਲਾਂ ਦੇ ਕਰਤੱਬ 7:60
ਫੇਰ ਉਹ ਗੋਡੇ ਟੇਕ ਕੇ ਉੱਚੀ ਬੋਲਿਆ ਕਿ ਹੇ ਪ੍ਰਭੁ ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾ! ਅਤੇ ਇਹ ਕਹਿ ਕੇ ਉਹ ਸੌਂ ਗਿਆ, ਅਰ ਸੌਲੁਸ ਉਹ ਦੇ ਮਾਰ ਦੇਣ ਉੱਤੇ ਰਾਜ਼ੀ ਸੀ।।


ਰਸੂਲਾਂ ਦੇ ਕਰਤੱਬ 10:43
ਉਹ ਦੇ ਉੱਤੇ ਸਭ ਨਬੀ ਸਾਖੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਨਿਹਚਾ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।।


ਰਸੂਲਾਂ ਦੇ ਕਰਤੱਬ 13:38
ਸੋ ਹੇ ਭਾਈਓ, ਇਹ ਜਾਣੋ ਕਿ ਓਸੇ ਦੇ ਵਸੀਲੇ ਨਾਲ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖਬਰ ਦਿੱਤੀ ਜਾਂਦੀ ਹੈ


ਰਸੂਲਾਂ ਦੇ ਕਰਤੱਬ 22:16
ਹੁਣ ਤੂੰ ਕਿਉਂ ਢਿੱਲ ਕਰਦਾ ਹੈਂॽ ਉੱਠ ਅਤੇ ਉਹ ਦਾ ਨਾਮ ਲੈਂਦਾ ਹੋਇਆ ਬਪਤਿਸਮਾ ਲੈ ਅਤੇ ਆਪਣੇ ਪਾਪ ਧੋ ਸੁੱਟ


ਰਸੂਲਾਂ ਦੇ ਕਰਤੱਬ 26:18
ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਭਈ ਓਹ ਅਨ੍ਹੇਰੇ ਤੋਂ ਚਾਨਣ ਦੀ ਵੱਲ ਅਤੇ ਸ਼ਤਾਨ ਦੇ ਵੱਸ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਕਿ ਓਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਵਿੱਚ ਜੋ ਮੇਰੇ ਉੱਤੇ ਨਿਹਚਾ ਕਰ ਕੇ ਪਵਿੱਤ੍ਰ ਹੋਏ ਹਨ ਵਿਰਸਾ ਪਾਉਣ


ਰੋਮੀਆਂ 2:12
ਕਿਉਂਕਿ ਜਿੰਨਿਆ ਨੇ ਬਿਨਾ ਸ਼ਰਾ ਦੇ ਪਾਪ ਕੀਤੇ ਸੋ ਬਿਨਾ ਸ਼ਰਾ ਦੇ ਨਾਸ ਭੀ ਹੋਣਗੇ ਅਤੇ ਜਿੰਨਿਆ ਨੇ ਸ਼ਰਾ ਦੇ ਹੁੰਦਿਆ ਸੁੰਦਿਆ ਪਾਪ ਕੀਤੇ ਸੋ ਸ਼ਰਾ ਦੇ ਅਨੁਸਾਰ ਉਨ੍ਹਾਂ ਦਾ ਨਿਆਉਂ ਹੋਵੇਗਾ


ਰੋਮੀਆਂ 3:7
ਪਰ ਜੇ ਪਰਮੇਸ਼ੁਰ ਦਾ ਸਤ ਮੇਰੇ ਕੁਸਤ ਕਰਕੇ ਉਹ ਦੀ ਵਡਿਆਈ ਵਾਫ਼ਰ ਕਰਦਾ ਹੈ ਤਾਂ ਕਾਹ ਨੂੰ ਮੈਂ ਅਜੇ ਤੀਕ ਪਾਪੀ ਵਾਂਙੁ ਦੋਸ਼ੀ ਠਹਿਰਾਇਆ ਜਾਂਦਾ ਹਾਂॽ


ਰੋਮੀਆਂ 3:9
ਤਾਂ ਫੇਰ ਕੀॽ ਭਲਾ, ਅਸੀਂ ਓਹਨਾਂ ਨਾਲੋਂ ਚੰਗੇ ਹਾਂॽ ਰਤਾ ਭੀ ਨਹੀਂ! ਕਿਉਂ ਜੋ ਅਸੀਂ ਤਾਂ ਅੱਗੇ ਆਖ ਬੈਠੇ ਹਾਂ ਸੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ


ਰੋਮੀਆਂ 3:20
ਇਸ ਲਈ ਜੋ ਉਹ ਦੇ ਅੱਗੇ ਸ਼ਰਾ ਦੇ ਕਰਮਾਂ ਤੋਂ ਕੋਈ ਸਰੀਰ ਧਰਮੀ ਨਹੀਂ ਠਹਿਰੇਗਾ ਕਿਉਂ ਜੋ ਸ਼ਰਾ ਦੇ ਰਾਹੀਂ ਪਾਪ ਦੀ ਪਛਾਣ ਹੀ ਹੁੰਦੀ ਹੈ।।


ਰੋਮੀਆਂ 3:23
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੇ ਪਰਤਾਪ ਤੋਂ ਰਹਿ ਗਏ ਹਨ


ਰੋਮੀਆਂ 3:25
ਜਿਹ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਨਿਹਚਾ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੇ ਧਰਮ ਨੂੰ ਪਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਖਿਮਾ ਨਾਲ ਪਿੱਛਲੇ ਸਮੇਂ ਦੇ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ


ਰੋਮੀਆਂ 4:7
ਧੰਨ ਓਹ ਜਿੰਨ੍ਹਾਂ ਦੇ ਅਪਰਾਧ ਖਿਮਾ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਹੋਏ ਹਨ।


ਰੋਮੀਆਂ 4:8
ਧੰਨ ਹੈ ਉਹ ਪੁਰਖ ਜਿਹ ਦੇ ਲੇਖੇ ਵਿੱਚ ਪ੍ਰਭੁ ਪਾਪ ਨਾ ਗਿਣੇਗਾ।।


ਰੋਮੀਆਂ 5:8
ਪਰੰਤੂ ਪਰਮੇਸ਼ੁਰ ਆਪਣਾ ਪ੍ਰੇਮ ਸਾਡੇ ਉੱਤੇ ਇਉਂ ਪਰਗਟ ਕਰਦਾ ਹੈ ਭਈ ਜਾਂ ਅਸੀਂ ਅਜੇ ਪਾਪੀ ਹੀ ਸਾਂ ਤਾਂ ਮਸੀਹ ਸਾਡੇ ਲਈ ਮੋਇਆ


ਰੋਮੀਆਂ 5:12
ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲਰ ਗਈ ਏਸ ਲਈ ਜੋ ਸਭਨਾਂ ਨੇ ਪਾਪ ਕੀਤਾ


ਰੋਮੀਆਂ 5:13
ਸ਼ਰਾ ਦੇ ਸਮੇਂ ਤੀਕ ਪਾਪ ਤਾਂ ਸੰਸਾਰ ਵਿੱਚ ਹੈਸੀ ਪਰ ਜਿੱਥੇ ਸ਼ਰਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ


ਰੋਮੀਆਂ 5:14
ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤਾਈਂ ਮੌਤ ਨੇ ਉਨ੍ਹਾਂ ਉੱਤੇ ਭੀ ਰਾਜ ਕੀਤਾ ਜਿਨ੍ਹਾਂ ਆਦਮ ਦੇ ਅਪਰਾਧ ਵਰਗਾ ਪਾਪ ਨਹੀਂ ਸੀ ਕੀਤਾ। ਇਹ ਆਦਮ ਆਉਣ ਵਾਲੇ ਦਾ ਨਮੂਨਾ ਸੀ


ਰੋਮੀਆਂ 5:16
ਅਤੇ ਜਿਵੇਂ ਇੱਕ ਪਾਪ ਕਰਨ ਵਾਲੇ ਦੇ ਕਾਰਨ ਫਲ ਹੋਇਆ ਤਿਵੇਂ ਹੀ ਬਖ਼ਸ਼ੀਸ਼ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਦੇ ਨਿਆਉਂ ਨੇ ਸਜ਼ਾ ਦਾ ਹੁਕਮ ਲਿਆਂਦਾ ਪਰ ਉਸ ਬਖ਼ਸ਼ੀਸ਼ ਨੇ ਬਹੁਤ ਸਾਰੇ ਅਪਰਾਧਾਂ ਤੋਂ ਧਰਮੀ ਠਹਿਰਾਉਣ ਦਾ ਹੱਕ ਲਿਆਂਦਾ


ਰੋਮੀਆਂ 5:19
ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਹੀ ਬਹੁਤ ਧਰਮੀ ਠਹਿਰਾਏ ਜਾਣਗੇ


ਰੋਮੀਆਂ 5:20
ਨਾਲੇ ਸ਼ਰਾ ਭੀ ਆਈ ਭਈ ਅਪਰਾਧ ਬਾਹਲਾ ਹੋਵੇ ਪਰ ਜਿੱਥੇ ਪਾਪ ਬਾਹਲਾ ਹੋਇਆ ਉੱਥੇ ਹੀ ਕਿਰਪਾ ਅੱਤ ਵਧੀਕ ਹੋਈ


ਰੋਮੀਆਂ 5:21
ਇਸ ਲਈ ਕਿ ਜਿਵੇਂ ਪਾਪ ਨੇ ਮੌਤ ਨਾਲ ਰਾਜ ਕੀਤਾ ਤਿਵੇਂ ਕਿਰਪਾ ਭੀ ਯਿਸੂ ਮਸੀਹ ਸਾਡੇ ਪ੍ਰਭੁ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਰਮ ਦੇ ਰਾਹੀਂ ਰਾਜ ਕਰੇ।।


ਰੋਮੀਆਂ 6:1
ਹੁਣ ਅਸੀਂ ਕੀ ਆਖੀਏ ॽ ਕੀ ਪਾਪ ਕਰਨ ਵਿੱਚ ਲੱਗੇ ਰਹੀਏ ਭਈ ਕਿਰਪਾ ਬਾਹਲੀ ਹੋਵੇॽ


ਰੋਮੀਆਂ 6:2
ਕਦੇ ਨਹੀਂ! ਅਸੀਂ ਜਿਹੜੇ ਪਾਪ ਦੀ ਵੱਲੋਂ ਮੋਏ ਹੁਣ ਅਗਾਹਾਂ ਨੂੰ ਓਸ ਜੀਵਨ ਵਿੱਚ ਕਿੱਕੁਰ ਜੀਵਨ ਕੱਟੀਏॽ


ਰੋਮੀਆਂ 6:6
ਕਿਉਂ ਜੋ ਅਸੀਂ ਇਹ ਜਾਣਦੇ ਹਾਂ ਜੋ ਸਾਡੀ ਪੁਰਾਣੀ ਮਨੁੱਖਤਾਈ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਭਈ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਅਗਾਹਾਂ ਨੂੰ ਅਸੀਂ ਪਾਪ ਦੀ ਗੁਲਾਮੀ ਨਾ ਕਰੀਏ


ਰੋਮੀਆਂ 6:7
ਕਿਉਂਕਿ ਜਿਹੜਾ ਮੋਇਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ


ਰੋਮੀਆਂ 6:10
ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ ਪਰ ਜਿਹੜਾ ਜੀਵਨ ਉਹ ਜੀਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜੀਉਂਦਾ ਹੈ


ਰੋਮੀਆਂ 6:11
ਇਸੇ ਤਰਾਂ ਤੁਸੀਂ ਭੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮੋਏ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜੀਉਂਦੇ ਸਮਝੋ।।


ਰੋਮੀਆਂ 6:12
ਉਪਰੰਤ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ ਜੋ ਤੁਸੀਂ ਉਹ ਦਿਆਂ ਬੁਰਿਆਂ ਵਿਸ਼ਿਆਂ ਦੇ ਅਧੀਨ ਹੋਵੇ


ਰੋਮੀਆਂ 6:13
ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ


ਰੋਮੀਆਂ 6:14
ਕਿਉਂ ਜੋ ਤੁਹਾਡੇ ਉੱਤੇ ਪਾਪ ਦੀ ਵਾਹ ਨਾ ਚੱਲੇਗੀ ਇਸ ਲਈ ਜੋ ਤੁਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹੋ ।।


ਰੋਮੀਆਂ 6:15
ਤਾਂ ਫੇਰ ਕੀॽ ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹਾਂॽ ਕਦੇ ਨਹੀਂ!


ਰੋਮੀਆਂ 6:16
ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ


ਰੋਮੀਆਂ 6:17
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸਾਓ ਪਰ ਜਿਸ ਸਿੱਖਿਆ ਦੇ ਸੰਚੇ ਵਿੱਚ ਢਾਲੇ ਗਏ ਤੁਸੀਂ ਮਨੋਂ ਉਹ ਦੇ ਆਗਿਆਕਾਰ ਹੋ ਗਏ


ਰੋਮੀਆਂ 6:18
ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਰਮ ਦੇ ਦਾਸ ਬਣ ਗਏ


ਰੋਮੀਆਂ 6:20
ਤਾਂ ਤੁਸੀਂ ਪਾਪ ਦੇ ਦਾਸ ਸਾਓ ਤਾਂ ਧਰਮ ਤੋਂ ਅਜ਼ਾਦ ਸਾਓ


ਰੋਮੀਆਂ 6:22
ਪਰ ਹੁਣ ਤੁਸਾਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਓੜਕ ਨੂੰ ਸਦੀਪਕ ਜੀਵਨ ਪਾਉਂਦੇ ਹੋ


ਰੋਮੀਆਂ 6:23
ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।।


ਰੋਮੀਆਂ 7:5
ਜਦ ਅਸੀਂ ਸਰੀਰਕ ਸਾਂ ਤਦ ਪਾਪਾਂ ਦੀਆਂ ਕਾਮਨਾਂ ਜੋ ਸ਼ਰਾ ਦੇ ਕਾਰਨ ਸਨ ਸਾਡੇ ਅੰਗਾਂ ਵਿਚੇ ਪ੍ਰੇਰਨਾ ਕਰਦੀਆਂ ਸਨ ਭਈ ਮੌਤ ਦੇ ਲਈ ਫਲ ਦੇਣ


ਰੋਮੀਆਂ 7:7
ਬੱਸ, ਅਸੀਂ ਕੀ ਆਖੀਏॽ ਕੀ ਸ਼ਰਾ ਪਾਪ ਹੈॽ ਕਦੇ ਨਹੀਂ! ਸਗੋਂ ਸ਼ਰਾ ਤੋਂ ਬਿਨਾ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਸ਼ਰਾ ਨਾ ਕਹਿੰਦੀ ਭਈ ਲੋਭ ਨਾ ਕਰ ਤਾਂ ਮੈਂ ਲੋਭ ਨੂੰ ਨਾ ਜਾਣਦਾ


ਰੋਮੀਆਂ 7:8
ਪਰ ਪਾਪ ਨੇ ਦਾਓ ਪਾ ਕੇ ਹੁਕਮਨਾਮੇ ਦੇ ਕਾਰਨ ਮੇਰੇ ਵਿੱਚ ਹਰ ਪਰਕਾਰ ਦਾ ਲੋਭ ਪੈਦਾ ਕੀਤਾ ਕਿਉਂ ਜੋ ਸ਼ਰਾ ਬਾਝੋਂ ਪਾਪ ਮੁਰਦਾ ਹੈ


ਰੋਮੀਆਂ 7:9
ਅਤੇ ਮੈਂ ਅੱਗੇ ਸ਼ਰਾ ਦੇ ਬਾਝੋਂ ਜੀਉਂਦਾ ਸਾਂ ਪਰ ਜਦ ਹੁਕਮਨਾਮਾ ਆਇਆ ਤਦ ਪਾਪ ਜੀ ਪਿਆ ਅਤੇ ਮੈਂ ਮਰ ਗਿਆ


ਰੋਮੀਆਂ 7:11
ਕਿਉਂ ਜੋ ਪਾਪ ਨੇ ਦਾਉ ਪਾ ਕੇ ਹੁਕਮਨਾਮੇ ਦੀ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ


ਰੋਮੀਆਂ 7:13
ਹੁਣ ਉਹ ਜਿਹੜਾ ਚੰਗਾ ਹੈ ਕੀ ਮੇਰੇ ਲਈ ਮੌਤ ਹੋਇਆॽ ਕਦੇ ਨਹੀਂ! ਪਰ ਪਾਪ ਨੇ ਭਈ ਉਹ ਪਾਪ ਹੀ ਮਲੂਮ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ


ਰੋਮੀਆਂ 7:14
ਅਸੀਂ ਜਾਣਦੇ ਤਾਂ ਹਾਂ ਜੋ ਸ਼ਰਾ ਆਤਮਕ ਹੈ ਪਰ ਮੈਂ ਸਰੀਰਕ ਅਤੇ ਪਾਪ ਦੇ ਹੱਥ ਵਿਕਿਆ ਹੋਇਆ ਹਾਂ


ਰੋਮੀਆਂ 7:17
ਸੋ ਹੁਣ ਮੈਂ ਤਾਂ ਉਹ ਦੇ ਕਰਨ ਵਾਲ ਨਹੀਂ ਸਗੋਂ ਪਾਪ ਹੈ ਜਿਹੜਾ ਮੇਰੇ ਵਿੱਚ ਵੱਸਦਾ ਹੈ


ਰੋਮੀਆਂ 7:20
ਪਰ ਜੇ ਮੈਂ ਉਹ ਕੰਮ ਕਰਦਾ ਹਾਂ ਜਿਹੜਾ ਮੈਂ ਨਹੀਂ ਚਾਹੁੰਦਾ ਤਾਂ ਕਰਨ ਵਾਲਾ ਮੈਂ ਨਹੀਂ ਸਗੋਂ ਪਾਪ ਹੈ ਜੋ ਮੇਰੇ ਵਿੱਚ ਵੱਸਦਾ ਹੈ


ਰੋਮੀਆਂ 7:23
ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਾਨੂੰਨ ਵੀ ਵੇਖਦਾ ਹਾਂ ਜੋ ਮੇਰੀ ਬੁੱਧ ਦੇ ਕਾਨੂਨ ਨਾਲ ਲੜਦਾ ਹੈ ਅਤੇ ਮੈਨੂੰ ਓਸ ਪਾਪ ਦੇ ਕਾਨੂਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ ਬੰਧਨ ਵਿੱਚ ਲੈ ਆਉਂਦਾ ਹੈ


ਰੋਮੀਆਂ 7:25
ਮਸੀਹ ਸਾਡੇ ਪ੍ਰਭੁ ਦੇ ਵਸੀਲੇ ਪਰਮੇਸ਼ੁਰ ਦਾ ਧੰਨਵਾਦ ਹੋਵੇ! ਸੋ ਮੈਂ ਆਪ ਬੁੱਧ ਨਾਲ ਪਰਮੇਸ਼ੁਰ ਦੇ ਕਾਨੂਨ ਦੀ ਗੁਲਾਮੀ ਕਰਦਾ ਪਰ ਸਰੀਰ ਨਾਲ ਪਾਪ ਦੇ ਕਾਨੂਨ ਦੀ ।।


ਰੋਮੀਆਂ 8:2
ਕਿਉਂਕਿ ਜੀਵਨ ਦੇ ਆਤਮਾ ਦੀ ਸ਼ਰਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਸ਼ਰਾ ਤੋਂ ਛੁਡਾ ਦਿੱਤਾ


ਰੋਮੀਆਂ 8:3
ਜੋ ਸ਼ਰਾ ਤੋਂ ਨਾ ਹੋ ਸੱਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਨਿਤਾਣੀ ਸੀ, ਪਰਮੇਸ਼ੁਰ ਨੇ ਆਪਣਾ ਪੁੱਤ੍ਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਘੱਲ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ


ਰੋਮੀਆਂ 8:10
ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਦੇਹੀ ਪਾਪ ਦੇ ਕਾਰਨ ਮਰ ਗਈ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ


ਰੋਮੀਆਂ 11:27
ਅਤੇ ਓਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜਾਂ ਮੈਂ ਓਹਨਾਂ ਦੇ ਪਾਪ ਚੁੱਕ ਲੈ ਜਾਵਾਂਗਾ।।


ਰੋਮੀਆਂ 14:23
ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਨਿਹਚਾ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਨਿਹਚਾ ਥੀਂ ਨਹੀਂ ਹੁੰਦਾ ਹੈ ਸੋ ਪਾਪ ਹੈ।।


1 ਕੁਰਿੰਥੀਆਂ 6:18
ਹਰਾਮਕਾਰੀ ਤੋਂ ਭੱਜੋਂ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ


1 ਕੁਰਿੰਥੀਆਂ 7:28
ਪਰ ਜੇ ਤੂੰ ਵਿਆਹ ਕਰ ਲਵੇਂ ਤਾਂ ਪਾਪ ਨਹੀਂ ਕਰਦਾ ਅਤੇ ਜੇ ਕੁਆਰੀ ਵਿਆਹੀ ਜਾਵੇ ਤਾਂ ਉਹ ਪਾਪ ਨਹੀਂ ਕਰਦੀ ਪਰ ਇਹੋ ਜੇਹੇ ਲੋਕ ਸਰੀਰ ਵਿੱਚ ਦੁੱਖ ਭੋਗਣਗੇ ਅਤੇ ਮੈਂ ਤੁਹਾਨੂੰ ਬਚਾਉਣਾ ਚਾਹੁੰਦਾ ਹਾਂ


1 ਕੁਰਿੰਥੀਆਂ 7:36
ਪਰ ਜੇ ਕੋਈ ਇਹ ਸਮਝੇ ਭਈ ਮੇਰਾ ਵਰਤਾਉ ਆਪਣੀ ਕੁਆਰੀ ਨਾਲ ਅਜੋਗ ਹੈ ਜੋ ਇਹ ਆਪਣੀ ਜੁਆਨੀ ਦੀ ਉਮਰੋਂ ਲੰਘ ਗਈ ਹੋਵੇ ਅਤੇ ਅਜਿਹਾ ਹੀ ਹੋਣਾ ਲੋੜੀਦਾ ਹੋਵੇ ਤਾਂ ਜੋ ਚਾਹੁੰਦੇ ਹੈ ਸੋ ਕਰ ਲਵੇ, ਉਹ ਪਾਪ ਨਹੀਂ ਕਰਦਾ। ਉਹ ਵਿਆਹ ਕਰ ਲੈਣ


1 ਕੁਰਿੰਥੀਆਂ 8:12
ਅਤੇ ਐਉਂ ਭਾਈਆਂ ਦਾ ਪਾਪ ਕਰ ਕੇ ਅਤੇ ਉਨ੍ਹਾਂ ਦੇ ਅੰਤਹਕਰਨ ਨੂੰ ਜਦੋਂ ਉਹ ਨਿਤਾਣਾ ਹੈ ਸੱਟ ਲਾ ਕੇ ਤੁਸੀਂ ਮਸੀਹ ਦਾ ਪਾਪ ਕਰਦੇ ਹੋ


1 ਕੁਰਿੰਥੀਆਂ 15:3
ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪਰਾਪਤ ਵੀ ਹੋਈ ਜੋ ਮਸੀਹ ਪੁਸਤਕਾਂ ਦੇ ਅਨੁਸਾਰ ਸਾਡਿਆਂ ਪਾਪਾਂ ਦੇ ਕਾਰਨ ਮੋਇਆ


1 ਕੁਰਿੰਥੀਆਂ 15:17
ਅਤੇ ਜੇ ਮਸੀਹ ਨਹੀਂ ਜੀ ਉੱਠਿਆ ਹੈ ਤਾਂ ਤੁਹਾਡੀ ਨਿਹਚਾ ਅਕਾਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ


1 ਕੁਰਿੰਥੀਆਂ 15:34
ਤੁਸੀਂ ਧਰਮ ਲਈ ਸੁਰਤ ਸਮ੍ਹਾਲੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹੈ।।


1 ਕੁਰਿੰਥੀਆਂ 15:56
ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਬਲ ਸ਼ਰਾ ਹੈ


2 ਕੁਰਿੰਥੀਆਂ 5:21
ਉਹ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦਾ ਧਰਮ ਬਣੀਏ।।


2 ਕੁਰਿੰਥੀਆਂ 11:7
ਅਥਵਾ ਮੈਂ ਜੋ ਪਰਮੇਸ਼ੁਰ ਦੀ ਖੁਸ਼ ਖਬਰੀ ਤੁਹਾਨੂੰ ਮੁਖਤ ਸੁਣਾ ਕੇ ਆਪ ਨੂੰ ਨੀਵੀਆਂ ਕੀਤਾ ਭਈ ਤੁਸੀਂ ਉੱਚੇ ਕੀਤੇ ਜਾਓ ਭਲਾ, ਇਹ ਦੇ ਵਿੱਚ ਕੋਈ ਪਾਪ ਕੀਤਾ


2 ਕੁਰਿੰਥੀਆਂ 12:21
ਅਰ ਅਜਿਹਾ ਨਾ ਹੋਵੇ ਭਈ ਜਾਂ ਮੈਂ ਫੇਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹੌਲਿਆਂ ਪਾਵੇ ਅਤੇ ਮੈਂ ਓਹਨਾਂ ਵਿੱਚੋਂ ਬਾਹਲਿਆਂ ਦੇ ਲਈ ਸੋਗ ਕਰਾਂ ਜਿਨ੍ਹਾਂ ਦੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦ ਮੰਦ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ।।


2 ਕੁਰਿੰਥੀਆਂ 13:2
ਮੈਂ ਅੱਗੇ ਕਹਿ ਚੁੱਕਿਆ ਅਤੇ ਜਿਵੇਂ ਮੈਂ ਦੂਜੀ ਵਾਰ ਸਨਮੁਖ ਹੋ ਕੇ ਕਿਹਾ ਸੀ ਤਿਵੇਂ ਹੁਣ ਵੀ ਪਰੋਖੇ ਹੋ ਕੇ ਉਨ੍ਹਾਂ ਨੂੰ ਜਿਨ੍ਹਾਂ ਨੇ ਅੱਗੇ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਅਗੇਤਾ ਆਖਦਾ ਹਾਂ ਭਈ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਾ!


ਗਲਾਟੀਆਂ 1:4
ਜਿਹ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ ਭਈ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਇੱਛਿਆ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਜੁੱਗ ਤੋਂ ਬਚਾ ਲਵੇ


ਗਲਾਟੀਆਂ 2:15
ਅਸੀਂ ਜਨਮ ਕਰਕੇ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ


ਗਲਾਟੀਆਂ 2:17
ਪਰ ਜੇ ਅਸੀਂ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ ਤਾਂ ਭਲਾ, ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ!


ਗਲਾਟੀਆਂ 3:22
ਪਰ ਧਰਮ ਪੁਸਤਕ ਨੇ ਸਭਨਾਂ ਨੂੰ ਪਾਪ ਦੇ ਹੇਠਾਂ ਬੰਦ ਕਰ ਛੱਡਿਆ ਭਈ ਉਹ ਬਚਨ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਮਿਲਦਾ ਹੈ ਨਿਹਚਾ ਕਰਨ ਵਾਲਿਆਂ ਨੂੰ ਦਿੱਤਾ ਜਾਵੇ।।


ਅਫ਼ਸੀਆਂ 2:1
ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ


ਅਫ਼ਸੀਆਂ 4:26
ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਤੁਹਾਡੇ ਕ੍ਰੋਧ ਉੱਤੇ ਨਾ ਡੁੱਬ ਜਾਵੇ!


ਕੁਲੁੱਸੀਆਂ 1:14
ਉਸ ਦੇ ਵਿੱਚ ਸਾਨੂੰ ਨਿਸਤਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ


1 ਥੱਸਲੁਨੀਕੀਆਂ 2:16
ਓਹ ਸਾਨੂੰ ਪਰਾਈਆਂ ਕੌਮਾਂ ਨਾਲ ਗੱਲ ਕਰਨ ਤੋਂ ਵਰਜਦੇ ਹਨ ਜਿਸ ਤੋਂ ਓਹ ਬਚਾਏ ਜਾਣ ਤਾਂ ਜੋ ਓਹਨਾਂ ਦੇ ਪਾਪਾਂ ਦਾ ਪੈਮਾਨਾ ਸਦਾ ਭਰਿਆ ਰਹੇ! ਪਰ ਕ੍ਰੋਧ ਓਹਨਾਂ ਦੇ ਉੱਤੇ ਹੱਦ ਤੀਕ ਆਣ ਪਿਆ ਹੈ!।।


1 ਤਿਮੋਥਿਉਸ 1:9
ਇਹ ਜਾਣ ਕੇ ਜੋ ਸ਼ਰਾ ਧਰਮੀ ਦੇ ਲਈ ਨਹੀਂ ਸਗੋਂ ਸ਼ਰਾਹੀਨਾਂ ਅਤੇ ਢੀਠਾਂ ਲਈ, ਕੁਧਰਮੀਆਂ ਅਤੇ ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾ ਲਈ, ਪਿਉ ਦੇ ਮਾਰਨ ਵਾਲਿਆਂ ਅਤੇ ਮਾਂ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ


1 ਤਿਮੋਥਿਉਸ 1:15
ਇਹ ਬਚਨ ਪੱਕਾ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ ਭਈ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਜਗਤ ਵਿੱਚ ਆਇਆ ਜਿਨ੍ਹਾਂ ਵਿੱਚੋਂ ਮਹਾਂ ਪਾਪੀ ਮੈਂ ਹਾਂ


1 ਤਿਮੋਥਿਉਸ 1:16
ਪਰ ਮੇਰੇ ਉੱਤੇ ਇਸ ਕਾਰਨ ਰਹਮ ਹੋਇਆ ਭਈ ਮੇਰੇ ਸਬੱਬੋਂ ਜਿਹੜਾ ਮਹਾਂ ਪਾਪੀ ਹਾਂ ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਨਿਹਚਾ ਕਰਨਗੇ ਇੱਕ ਨਮੂਨਾ ਹੋਵੇ


1 ਤਿਮੋਥਿਉਸ 5:20
ਜਿਹੜੇ ਪਾਪ ਕਰਦੇ ਹਨ ਓਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇਹ ਭਈ ਬਾਕੀ ਦਿਆਂ ਨੂੰ ਭੀ ਡਰ ਰਹੇ


1 ਤਿਮੋਥਿਉਸ 5:22
ਕਿਸੇ ਉੱਤੇ ਹੱਥ ਛੇਤੀ ਨਾ ਧਰ, ਨਾ ਹੋਰਨਾਂ ਦੇ ਪਾਪਾਂ ਦਾ ਭਾਗੀ ਬਣ । ਆਪਣੇ ਆਪ ਨੂੰ ਸੁੱਚਾ ਰੱਖ


1 ਤਿਮੋਥਿਉਸ 5:24
ਕਈ ਮਨੁੱਖਾ ਦੇ ਪਾਪ ਪਰਤੱਖ ਹਨ ਅਤੇ ਅਦਾਲਤ ਵਿੱਚ ਅੱਗੇ ਹੀ ਜਾਂਦੇ ਹਨ ਅਤੇ ਕਈਆਂ ਤੇ ਪਿੱਛੇ ਹੀ ਆਉਂਦੇ ਹਨ


2 ਤਿਮੋਥਿਉਸ 3:6
ਕਿਉਂ ਜੋ ਏਹਨਾਂ ਵਿੱਚੋਂ ਓਹ ਹਨ ਜਿਹੜੇ ਘਰੋ ਘਰ ਘੁਸ ਕੇ ਉਨ੍ਹਾਂ ਹੋਛੀਆਂ ਤੀਵੀਆਂ ਨੂੰ ਮੋਹ ਲੈਂਦੇ ਹਨ ਜਿਹੜੀਆਂ ਪਾਪਾਂ ਨਾਲ ਲੱਦੀਆਂ ਹੋਈਆਂ ਹਨ ਅਤੇ ਨਾਨਾ ਪਰਕਾਰ ਦੀਆਂ ਕਾਮਨਾਂ ਦੇ ਪਿੱਛੇ ਵਹਿ ਚਲਦੀਆਂ ਹਨ


ਟਾਈਟਸ 3:11
ਕਿਉਂ ਜੋ ਤੂੰ ਜਾਣਦਾ ਹੈਂ ਭਈ ਇਹੋ ਜਿਹਾ ਮਨੁੱਖ ਬੇਮੁਖ ਹੋਇਆ ਹੋਇਆ ਹੈ ਅਤੇ ਪਾਪ ਕਰਦਾ ਅਤੇ ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।।


ਇਬਰਾਨੀ 1:3
ਉਹ ਉਸ ਦੇ ਤੇਜ ਦਾ ਪਿਰਤ ਬਿੰਬ ਅਤੇ ਉਸ ਦੀ ਜ਼ਾਤ ਦਾ ਨਕਸ਼ ਹੋ ਕੇ ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸਮ੍ਹਾਲ ਕੇ ਅਰ ਪਾਪਾਂ ਨੂੰ ਸਾਫ਼ ਕਰ ਕੇ ਪਰਮ ਧਾਮ ਵਿੱਚ ਸ੍ਰੀ ਵਾਹਗੁਰੂ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ


ਇਬਰਾਨੀ 2:17
ਇਸ ਕਾਰਨ ਚਾਹੀਦਾ ਸੀ ਭਈ ਉਹ ਸਭਨੀਂ ਗੱਲੀਂ ਆਪਣੇ ਭਾਈਆਂ ਵਰਗਾ ਬਣੇ ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਪਰਮੇਸ਼ੁਰ ਨਾਲ ਸਰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪਰਾਸਚਿਤ ਕਰਨ ਨੂੰ ਦਿਆਲੂ ਅਤੇ ਮਾਤਬਰ ਪਰਧਾਨ ਜਾਜਕ ਹੋਵੇ


ਇਬਰਾਨੀ 3:13
ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਆਖੀਦਾ ਹੈ ਤੁਸੀਂ ਨਿੱਤ ਇੱਕ ਦੂਏ ਨੂੰ ਉਪਦੇਸ਼ ਕਰਿਆ ਕਰੋ ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ


ਇਬਰਾਨੀ 3:17
ਅਤੇ ਉਹ ਕਿਨ੍ਹਾਂ ਨਾਲ ਚਾਲੀ ਵਰਹੇ ਗਰੰਜ ਰਿਹਾ ॽ ਭਲਾ, ਉਨ੍ਹਾਂ ਨਾਲ ਨਹੀਂ ਜਿਨ੍ਹਾਂ ਪਾਪ ਕੀਤਾ ਅਤੇ ਜਿਨ੍ਹਾਂ ਦੀਆਂ ਲੋਥਾਂ ਉਜਾੜ ਵਿੱਚ ਪਈਆਂ ਰਹੀਆਂ ॽ


ਇਬਰਾਨੀ 4:15
ਕਿਉਂ ਜੋ ਸਾਡਾ ਪਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਦੁਰਬਲਤਾਈਆਂ ਵਿੱਚ ਸਾਡਾ ਦਰਦੀ ਨਾ ਹੋ ਸੱਕੇ ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਙੁ ਪਰਤਾਇਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ


ਇਬਰਾਨੀ 5:1
ਹਰੇਕ ਪਰਧਾਨ ਜਾਜਕ ਜੋ ਮਨੁੱਖਾਂ ਹੀ ਵਿੱਚੋਂ ਲਿਆ ਜਾਂਦਾ ਹੈ ਪਰਮੇਸ਼ੁਰ ਦਿਆਂ ਕੰਮਾਂ ਦੇ ਲਈ ਮਨੁੱਖਾਂ ਦੀ ਰੀਤ ਨਮਿੱਤ ਥਾਪਿਆ ਜਾਂਦਾ ਹੈ ਭਈ ਭੇਟਾਂ ਅਤੇ ਪਾਪਾਂ ਦੇ ਲਈ ਬਲੀਦਾਨ ਚੜ੍ਹਾਵੇ


ਇਬਰਾਨੀ 5:3
ਅਤੇ ਇਸੇ ਕਾਰਨ ਜਿਵੇਂ ਪਰਜਾ ਲਈ ਤਿਵੇਂ ਆਪਣੇ ਲਈ ਵੀ ਉਹ ਨੂੰ ਪਾਪਾਂ ਦੇ ਲਈ ਬਲੀ ਚੜ੍ਹਾਉਣੀ ਪੈਂਦੀ ਹੈ


ਇਬਰਾਨੀ 7:26
ਇਹੋ ਜਿਹਾ ਪਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ


ਇਬਰਾਨੀ 7:27
ਜਿਹ ਨੂੰ ਉਨ੍ਹਾਂ ਪਰਧਾਨ ਜਾਜਕਾਂ ਵਾਂਙੁ ਲੋੜ ਨਹੀਂ ਭਈ ਪਹਿਲਾਂ ਆਪਣਿਆਂ ਅਤੇ ਫੇਰ ਪਰਜਾ ਦਿਆਂ ਪਾਪਾਂ ਲਈ ਬਲੀਦਾਨ ਨਿੱਤ ਚੜ੍ਹਾਇਆ ਕਰੇ ਕਿਉਂ ਜੋ ਉਹ ਇੱਕੋ ਵਾਰ ਇਹ ਕਰ ਗੁਜ਼ਰਿਆ ਜਦੋਂ ਆਪਣੇ ਆਪ ਨੂੰ ਚੜ੍ਹਾ ਦਿੱਤਾ


ਇਬਰਾਨੀ 8:12
ਮੈਂ ਤਾਂ ਓਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਓਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।


ਇਬਰਾਨੀ 9:26
ਇਉਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ। ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਭਈ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ


ਇਬਰਾਨੀ 9:28
ਤਿਵੇਂ ਮਸੀਹ ਭੀ ਬਾਹਲਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਚੜ੍ਹਾਇਆ ਗਿਆ ਅਤੇ ਓਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮ ਤੋਂ ਅੱਡ ਹੋ ਕੇ ਮੁਕਤੀ ਲਈ ਦੂਈ ਵਾਰ ਪਰਗਟ ਹੋਵੇਗਾ।।


ਇਬਰਾਨੀ 10:2
ਨਹੀਂ ਤਾਂ, ਕੀ ਉਨ੍ਹਾਂ ਦਾ ਚੜ੍ਹਾਉਣਾ ਬੰਦ ਨਾ ਹੋ ਜਾਂਦਾ ਇਸ ਕਾਰਨ ਕਿ ਜੇ ਓਹ ਇੱਕ ਵਾਰੀ ਸ਼ੁੱਧ ਹੋ ਜਾਂਦੇ ਤਾਂ ਓਹਨਾਂ ਨੂੰ ਪਾਪਾਂ ਦਾ ਖਿਆਲ ਹੀ ਨਾ ਹੁੰਦਾॽ


ਇਬਰਾਨੀ 10:3
ਪਰ ਇਨ੍ਹਾਂ ਬਲੀਦਾਨਾਂ ਤੋਂ ਵਰਹੇ ਦੇ ਵਰਹੇ ਪਾਪ ਚੇਤੇ ਆਉਂਦੇ ਹਨ


ਇਬਰਾਨੀ 10:4
ਕਿਉਂ ਜੋ ਅਣਹੋਣਾ ਹੈ ਭਈ ਵਹਿੜਕਿਆਂ ਅਤੇ ਬੱਕਰਿਆਂ ਦਾ ਲਹੂ ਪਾਪਾਂ ਨੂੰ ਲੈ ਜਾਵੇ


ਇਬਰਾਨੀ 10:6
ਹੋਮਬਲੀ ਅਰ ਪਾਪਬਲੀ ਤੋਂ ਤੂੰ ਪਰਸੰਨ ਨਹੀਂ ਹੁੰਦਾ,


ਇਬਰਾਨੀ 10:8
ਉੱਪਰ ਜੋ ਕਹਿੰਦਾ ਹੈ ਭਈ ਤੈਂ ਬਲੀਦਾਨਾਂ, ਭੇਟਾਂ, ਹੋਮਬਲੀਆਂ ਅਰ ਪਾਪਬਲੀਆਂ ਨੂੰ ਨਾ ਚਾਹਿਆ, ਨਾ ਉਨ੍ਹਾਂ ਤੋਂ ਪਰਸੰਨ ਹੋਇਆ, - ਪਰ ਏਹ ਸ਼ਰਾ ਦੇ ਅਨੁਸਾਰ ਚੜ੍ਹਾਏ ਜਾਂਦੇ ਹਨ —


ਇਬਰਾਨੀ 10:11
ਅਤੇ ਹਰੇਕ ਜਾਜਕ ਨਿੱਤ ਖੜਾ ਹੋ ਕੇ ਉਪਾਸਨਾ ਕਰਦਾ ਹੈ ਅਤੇ ਇੱਕੋ ਪਰਕਾਰ ਦੇ ਬਲੀਦਾਨ ਜਿਹੜੇ ਪਾਪਾਂ ਨੂੰ ਕਦੇ ਲੈ ਜਾ ਨਹੀਂ ਸੱਕਦੇ ਵਾਰ ਵਾਰ ਚੜ੍ਹਾਉਂਦਾ ਹੈ


ਇਬਰਾਨੀ 10:12
ਪਰ ਏਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ


ਇਬਰਾਨੀ 10:17
ਅਤੇ ਓਹਨਾਂ ਦੇ ਪਾਪਾਂ ਨੂੰ, ਅਤੇ ਓਹਨਾਂ ਦੀਆਂ ਬਦਕਾਰੀਆਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।


ਇਬਰਾਨੀ 10:18
ਸੋ ਜਿੱਥੇ ਇਨ੍ਹਾਂ ਦੀ ਮਾਫ਼ੀ ਹੈ ਉੱਥੇ ਪਾਪ ਲਈ ਫੇਰ ਭੇਟ ਨਹੀਂ ਚੜ੍ਹਾਈ ਜਾਂਦੀ।।


ਇਬਰਾਨੀ 10:26
ਜੇ ਅਸੀਂ ਸਤ ਦਾ ਗਿਆਨ ਪਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਨਮਿੱਤ ਫੇਰ ਕੋਈ ਬਲੀਦਾਨ ਨਹੀਂ


ਇਬਰਾਨੀ 11:25
ਕਿਉਂ ਜੋ ਉਹ ਨੇ ਪਾਪ ਦੇ ਭੋਗ ਬਿਲਾਸ ਨਾਲੋਂ ਜੋ ਥੋੜੇ ਚਿਰ ਲਈ ਹੈ ਪਰਮੇਸ਼ੁਰ ਦੀ ਪਰਜਾ ਨਾਲ ਜਬਰੀ ਝੱਲਣ ਨੂੰ ਬਾਹਲਾ ਪਸੰਦ ਕੀਤਾ


ਇਬਰਾਨੀ 12:1
ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਸਹਿਜ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਸਬਰ ਨਾਲ ਦੌੜੀਏ


ਇਬਰਾਨੀ 12:3
ਤੁਸੀਂ ਉਹ ਨੂੰ ਸੋਚੋ ਜਿਹ ਨੇ ਆਪਣੇ ਉੱਤੇ ਪਾਪੀਆਂ ਦੀ ਐਡੀ ਲਾਗਬਾਜ਼ੀ ਸਹਿ ਲਈ ਭਈ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਜੀ ਵਿੱਚ ਢਿੱਲੇ ਪੈ ਜਾਓ


ਇਬਰਾਨੀ 12:4
ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੀਕੁਰ ਸਾਹਮਣਾ ਨਹੀਂ ਕੀਤਾ


ਇਬਰਾਨੀ 13:11
ਕਿਉਂਕਿ ਜਿਨ੍ਹਾਂ ਪਸੂਆਂ ਦਾ ਲਹੂ ਪਰਧਾਨ ਜਾਜਕ ਪਵਿੱਤਰ ਅਸਥਾਨ ਵਿੱਚ ਪਾਪ ਨਮਿੱਤ ਲੈ ਜਾਂਦਾ ਹੈ ਉਨ੍ਹਾਂ ਦੇ ਸਰੀਰ ਡੇਰਿਓਂ ਬਾਹਰ ਸਾੜੇ ਜਾਂਦੇ ਹਨ


ਜੇਮਜ਼ 1:15
ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ


ਜੇਮਜ਼ 2:9
ਪਰ ਜੇ ਤੁਸੀਂ ਪੱਖ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਸ਼ਰਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ


ਜੇਮਜ਼ 4:8
ਪਰਮੇਸ਼ੁਰ ਦੇ ਨੇੜੇ ਜਾਓ ਤਾਂ ਉਹ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ


ਜੇਮਜ਼ 4:17
ਸੋ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਏਹ ਉਸ ਦੇ ਲਈ ਪਾਪ ਹੈ।।


ਜੇਮਜ਼ 5:15
ਅਤੇ ਪ੍ਰਾਰਥਨਾ ਜਿਹੜੀ ਨਿਹਚਾ ਨਾਲ ਹੋਵੇ ਓਸ ਬਿਮਾਰ ਨੂੰ ਬਚਾਵੇਗੀ ਅਤੇ ਪ੍ਰਭੁ ਉਹ ਨੂੰ ਉਠਾ ਖੜਾ ਕਰੇਗਾ, ਅਤੇ ਜੇ ਉਹ ਨੇ ਪਾਪ ਕੀਤੇ ਹੋਣ ਤਾਂ ਉਹ ਨੂੰ ਮਾਫ਼ ਕੀਤੇ ਜਾਣਗੇ


ਜੇਮਜ਼ 5:16
ਇਸ ਲਈ ਤੁਸੀਂ ਆਪੋ ਵਿੱਚੀ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ


ਜੇਮਜ਼ 5:20
ਤਾਂ ਉਹ ਜਾਣ ਲਵੇ ਭਈ ਜਿਹ ਨੇ ਇੱਕ ਪਾਪੀ ਨੂੰ ਉਹ ਦੀ ਬਦਰਾਹੀ ਤੋਂ ਮੋੜ ਲਿਆਂਦਾ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਾਹਲਿਆਂ ਪਾਪਾਂ ਨੂੰ ਢੱਕ ਦੇਵੇਗਾ।।


1 ਪਤਰਸ 2:20
ਜੇ ਤੁਸੀਂ ਪਾਪ ਦੇ ਕਾਰਨ ਮੁੱਕੇ ਖਾ ਕੇ ਧੀਰਜ ਕਰੋ ਤਾਂ ਕੀ ਵਡਿਆਈ ਹੈ ॽ ਪਰ ਜੇ ਤੁਸੀਂ ਸ਼ੁਭ ਕਰਮਾਂ ਦੇ ਕਾਰਨ ਦੁਖ ਝੱਲ ਕੇ ਧੀਰਜ ਕਰੋ ਤਾਂ ਇਹ ਪਰਮੇਸ਼ੁਰ ਨੂੰ ਪਰਵਾਨ ਹੈ


1 ਪਤਰਸ 2:22
ਉਹ ਨੇ ਕੋਈ ਪਾਪ ਨਹੀਂ ਕੀਤਾ, ਨਾ ਉਹ ਦੇ ਮੂੰਹ ਵਿੱਚੋਂ ਵਲ ਛਲ ਦੀ ਗੱਲ ਨਿੱਕਲੀ


1 ਪਤਰਸ 2:24
ਓਸ ਆਪ ਸਾਡਿਆਂ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ ਉੱਤੇ ਚੁੱਕ ਲਿਆ ਭਈ ਅਸੀਂ ਪਾਪ ਦੀ ਵੱਲੋਂ ਮਰ ਕੇ ਧਰਮ ਦੀ ਵੱਲੋਂ ਜੀਵੀਏ । ਓਸੇ ਦੇ ਮਾਰ ਖਾਣ ਤੋਂ ਤੁਸੀਂ ਨਰੋਏ ਕੀਤੇ ਗਏ


1 ਪਤਰਸ 3:18
ਕਿਉਂ ਜੋ ਮਸੀਹ ਨੇ ਭੀ ਇੱਕ ਵਾਰ ਪਾਪਾਂ ਦੇ ਪਿੱਛੇ ਦੁਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਭਈ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਪੁਚਾਵੇ । ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਵਾਲਿਆ ਗਿਆ


1 ਪਤਰਸ 4:1
ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁਖ ਝੱਲਿਆ ਤਾਂ ਤੁਸੀਂ ਵੀ ਓਸੇ ਮਨਸ਼ਾ ਦੇ ਹਥਿਆਰ ਬੰਨ੍ਹੋਂ ਕਿਉਂਕਿ ਜਿਹ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ


1 ਪਤਰਸ 4:8
ਸਭ ਤੋਂ ਪਹਿਲਾਂ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ ਕਿਉਂ ਜੋ ਪ੍ਰੇਮ ਬਾਹਲਿਆਂ ਪਾਪਾਂ ਨੂੰ ਢੱਕ ਲੈਂਦਾ ਹੈ


1 ਪਤਰਸ 4:18
ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾॽ।।


2 ਪਤਰਸ 1:9
ਪਰ ਜਿਹ ਦੇ ਵਿੱਚ ਏਹ ਗੁਣ ਨਹੀਂ ਉਹ ਅੰਨ੍ਹਾ ਹੈ ਅਤੇ ਉਹ ਨੂੰ ਮੋਟਾ ਵਿਖਾਈ ਦਿੰਦਾ ਹੈ ਅਤੇ ਭੁੱਲ ਗਿਆ ਹੈ ਭਈ ਮੈਂ ਆਪਣੇ ਅਗਲੇ ਪਾਪਾਂ ਤੋਂ ਸ਼ੁੱਧ ਕੀਤਾ ਗਿਆ ਸਾਂ


2 ਪਤਰਸ 2:4
ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਜਿਸ ਵੇਲੇ ਉਨ੍ਹਾਂ ਪਾਪ ਕੀਤਾ ਨਾ ਛੱਡਿਆ ਸਗੋਂ ਓਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕੂਪਾਂ ਵਿੱਚ ਪਾ ਦਿੱਤਾ ਭਈ ਨਿਆਉਂ ਦੇ ਲਈ ਕਾਬੂ ਰਹਿਣ


2 ਪਤਰਸ 2:14
ਉਨ੍ਹਾਂ ਦੀਆਂ ਅੱਖਾਂ ਵਿਭਚਾਰਣ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸੱਕਦੀਆਂ। ਓਹ ਡੋਲਣ ਵਾਲੇ ਜੀਵਾਂ ਨੂੰ ਭੁਚਲਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹੋਏ ਹਨ । ਓਹ ਸਰਾਪ ਦੇ ਪੁੱਤ੍ਰ ਹਨ!


1 ਯੂਹੰਨਾ 1:7
ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ


1 ਯੂਹੰਨਾ 1:8
ਜੇ ਆਖੀਏ ਭਈ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਹੈ ਨਹੀਂ


1 ਯੂਹੰਨਾ 1:9
ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ


1 ਯੂਹੰਨਾ 1:10
ਜੇ ਆਖੀਏ ਭਈ ਅਸਾਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।।


1 ਯੂਹੰਨਾ 2:1
ਹੇ ਮੇਰਿਓ ਬੱਚਿਓ, ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਭਈ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਇੱਕ ਸਹਾਇਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ


1 ਯੂਹੰਨਾ 2:2
ਅਤੇ ਉਹ ਸਾਡਿਆਂ ਪਾਪਾਂ ਦਾ ਪਰਾਸਚਿੱਤ ਹੈ ਪਰ ਨਿਰੇ ਸਾਡਿਆਂ ਹੀ ਦਾ ਨਹੀਂ ਸਗੋਂ ਸਾਰੇ ਸੰਸਾਰ ਦਾ ਵੀ ਹੈ


1 ਯੂਹੰਨਾ 2:12
ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ


1 ਯੂਹੰਨਾ 3:4
ਹਰ ਕੋਈ ਜਿਹੜਾ ਪਾਪ ਕਰਦਾ ਹੈ ਸ਼ਰਾ ਦਾ ਉਲਟ ਕਰਦਾ ਹੈ ਅਤੇ ਪਾਪ ਤਾਂ ਸ਼ਰਾ ਦਾ ਉਲਟ ਹੀ ਹੈ


1 ਯੂਹੰਨਾ 3:5
ਤੁਸੀਂ ਜਾਣਦੇ ਹੋ ਜੋ ਉਹ ਇਸ ਲਈ ਪਰਗਟ ਹੋਇਆ ਭਈ ਪਾਪਾਂ ਨੂੰ ਚੁੱਕ ਲੈ ਜਾਵੇ, ਅਤੇ ਉਹ ਦੇ ਵਿੱਚ ਪਾਪ ਨਹੀਂ ਹੈ


1 ਯੂਹੰਨਾ 3:6
ਹਰ ਕੋਈ ਜੋ ਉਸ ਵਿੱਚ ਕਾਇਮ ਰਹਿੰਦਾ ਹੈ ਪਾਪ ਨਹੀਂ ਕਰਦਾ । ਹਰ ਕੋਈ ਜਿਹੜਾ ਪਾਪ ਕਰਦਾ ਹੈ ਓਸ ਨੇ ਉਹ ਨੂੰ ਨਹੀਂ ਵੇਖਿਆ, ਨਾ ਉਹ ਨੂੰ ਜਾਣਿਆ ਹੈ


1 ਯੂਹੰਨਾ 3:8
ਜਿਹੜਾ ਪਾਪ ਕਰਦਾ ਹੈ ਉਹ ਸ਼ਤਾਨ ਤੋਂ ਹੈ ਕਿਉਂ ਜੋ ਸ਼ਤਾਨ ਮੁੱਢੋਂ ਹੀ ਪਾਪ ਕਰਦਾ ਆਇਆ ਹੈ । ਪਰਮੇਸ਼ੁਰ ਦਾ ਪੁੱਤ੍ਰ ਇਸੇ ਲਈ ਪਰਗਟ ਹੋਇਆ ਭਈ ਸ਼ਤਾਨ ਦੇ ਕੰਮਾਂ ਨੂੰ ਨਸ਼ਟ ਕਰੇ


1 ਯੂਹੰਨਾ 3:9
ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਪਾਪ ਨਹੀਂ ਕਰਦਾ ਕਿਉਂ ਜੋ ਉਹ ਦਾ ਬੀ ਓਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸੱਕਦਾ ਇਸ ਲਈ ਜੋ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ


1 ਯੂਹੰਨਾ 4:10
ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ


1 ਯੂਹੰਨਾ 5:16
ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਭਈ ਉਹ ਬੇਨਤੀ ਕਰੇ


1 ਯੂਹੰਨਾ 5:17
ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ ।।


1 ਯੂਹੰਨਾ 5:18
ਅਸੀਂ ਜਾਣਦੇ ਹਾਂ ਭਈ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਸੋ ਪਾਪ ਨਹੀਂ ਕਰਦਾ ਹੈ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਸੀ ਉਹ ਉਸ ਦੀ ਰੱਛਿਆ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ


ਪਰਕਾਸ਼ ਦੀ ਪੋਥੀ 1:5
ਨਾਲੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਜੇਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪ੍ਰੇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਛੁਡਾ ਦਿੱਤਾ


ਪਰਕਾਸ਼ ਦੀ ਪੋਥੀ 18:4
ਮੈਂ ਇੱਕ ਹੋਰ ਅਵਾਜ਼ ਅਕਾਸ਼ੋਂ ਇਹ ਆਖਦੇ ਸੁਣੀ, - ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਮਤੇ ਤੁਸੀਂ ਉਹ ਦਿਆਂ ਪਾਪਾਂ ਦੇ ਭਾਗੀ ਬਣੋ, ਮਤੇ ਤੁਸੀਂ ਉਹ ਦਿਆਂ ਬਵਾਂ ਵਿੱਚ ਸਾਂਝੀ ਹੋਵੋ!


ਪਰਕਾਸ਼ ਦੀ ਪੋਥੀ 18:5
ਉਹ ਦੇ ਪਾਪ ਤਾਂ ਅਕਾਸ਼ ਨੂੰ ਅੱਪੜ ਪਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਚੇਤੇ ਕੀਤੇ ਹਨ ।


Punjabi Bible 2016
Copyright © 2016 by The Bible Society of India