A A A A A


ਖੋਜ

ਮਾਰਕ 10:21
ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦਿਹ ਦੇ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ


ਜੌਹਨ 3:16
ਕਿਉਂਕਿ ਪਰਮੇਸ਼ੁਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਜੋ ਉਹ ਨੇ ਆਪਣੇ ਇਕਲੌਤਾ ਪੁੱਤ੍ਰ ਬਖ਼ਸ਼ ਦਿੱਤਾ ਤਾਂ ਜੋ ਹਰੇਕ ਜੋ ਉਸ ਉੱਤੇ ਨਿਹਚਾ ਕਰੇ ਨਾਸ ਨਾ ਹੋਵੇ ਪਰ ਸਦੀਪਕ ਜੀਉਣ ਪਾਵੇ


ਜੌਹਨ 3:19
ਅਤੇ ਦੋਸ਼ੀ ਠਹਿਰਨ ਦਾ ਇਹ ਕਾਰਨ ਹੈ ਕਿ ਚਾਨਣ ਜਗਤ ਵਿੱਚ ਆਇਆ ਅਤੇ ਮਨੁੱਖਾਂ ਨੇ ਏਸ ਲਈ ਭਈ ਉਨ੍ਹਾਂ ਦੇ ਕੰਮ ਭੈੜੇ ਸਨ ਅਨ੍ਹੇਰੇ ਨੂੰ ਚਾਨਣ ਨਾਲੋਂ ਵਧੀਕ ਪਿਆਰ ਕੀਤਾ


ਜੌਹਨ 13:34
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ


ਜੌਹਨ 15:9
ਜਿਵੇਂ ਪਿਤਾ ਨੇ ਮੇਰੇ ਨਾਲ ਪਿਆਰ ਕੀਤਾ ਤਿਵੇਂ ਮੈਂ ਵੀ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਮੇਰੇ ਪ੍ਰੇਮ ਵਿੱਚ ਰਹੋ


ਜੌਹਨ 15:12
ਮੇਰਾ ਹੁਕਮ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ


ਜੌਹਨ 17:23
ਮੈਂ ਓਹਨਾਂ ਵਿੱਚ ਅਤੇ ਤੂੰ ਮੇਰੇ ਵਿੱਚ ਤਾਂ ਕਿ ਉਹ ਸਿੱਧ ਹੋ ਕੇ ਇੱਕ ਹੋ ਜਾਣ ਭਈ ਜਗਤ ਜਾਣ ਲਵੇ ਜੋ ਤੈਂ ਮੈਨੂੰ ਘੱਲਿਆ ਅਤੇ ਓਹਨਾਂ ਨਾਲ ਪਿਆਰ ਕੀਤਾ ਜਿਵੇਂ ਤੈਂ ਮੇਰੇ ਨਾਲ ਪਿਆਰ ਕੀਤਾ


ਜੌਹਨ 17:24
ਹੇ ਪਿਤਾ ਮੈਂ ਚਾਹੁੰਦਾ ਹਾਂ ਭਈ ਜਿਹੜੇ ਤੈਂ ਮੈਨੂੰ ਦਿੱਤੇ ਸੋ ਜਿੱਥੇ ਮੈਂ ਹਾਂ ਓਹ ਵੀ ਮੇਰੇ ਨਾਲ ਹੋਂਣ ਤਾਂ ਜੋ ਓਹ ਮੇਰੀ ਵਡਿਆਈ ਜੋ ਤੈਂ ਮੈਨੂੰ ਦਿੱਤੀ ਹੈ ਵੇਖਣ ਕਿਉਂਕਿ ਤੈਂ ਮੇਰੇ ਨਾਲ ਜਗਤ ਦੀ ਨੀਉਂ ਧਰਨ ਤੋਂ ਅੱਗੇ ਹੀ ਪਿਆਰ ਕੀਤਾ


ਜੌਹਨ 17:26
ਅਰ ਮੈਂ ਤੇਰਾ ਨਾਮ ਏਹਨਾਂ ਉੱਤੇ ਪਰਗਟ ਕੀਤਾ ਅਤੇ ਪਰਗਟ ਕਰਾਂਗਾ ਤਾਂ ਜਿਸ ਪ੍ਰੇਮ ਨਾਲ ਤੈਂ ਮੈਨੂੰ ਪਿਆਰ ਕੀਤਾ ਸੋਈ ਓਹਨਾਂ ਵਿੱਚ ਹੋਵੇ ਅਤੇ ਮੈਂ ਓਹਨਾਂ ਵਿੱਚ ਹੋਵਾਂ।।


ਪਰਕਾਸ਼ ਦੀ ਪੋਥੀ 3:9
ਵੇਖ, ਮੈਂ ਸ਼ਤਾਨ ਦੀ ਮੰਡਲੀ ਵਿੱਚੋਂ ਅਰਥਾਤ ਓਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਅਤੇ ਨਹੀਂ ਹਨ ਸਗੋਂ ਝੂਠ ਮਾਰਦੇ ਹਨ ਕਿੰਨਿਆਂ ਨੂੰ ਤੇਰੇ ਗੋਚਰੇ ਕਰਦਾ ਹਾਂ। ਵੇਖ ਮੈਂ ਅਜਿਹਾ ਕਰਾਂਗਾ ਭਈ ਓਹ ਆਉਣਗੇ ਅਤੇ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣਗੇ ਅਤੇ ਜਾਣ ਲੈਣਗੇ ਜੋ ਮੈਂ ਤੇਰੇ ਨਾਲ ਪਿਆਰ ਕੀਤਾ


Punjabi Bible 2016
Copyright © 2016 by The Bible Society of India