A A A A A


ਖੋਜ

ਮੈਥਿਊ 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ


ਮੈਥਿਊ 6:5
ਅਤੇ ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਙੁ ਨਾ ਹੋ ਕਿਉਂ ਜੋ ਓਹ ਸਮਾਜਾਂ ਅਤੇ ਚੌਂਕਾਂ ਦੇ ਖੂੰਜਿਆਂ ਵਿੱਚ ਖੜੇ ਹੋਕੇ ਪ੍ਰਾਰਥਨਾ ਕਰਨੀ ਪਸਿੰਦ ਕਰਦੇ ਹਨ ਜੋ ਮਨੁੱਖ ਉਨ੍ਹਾਂ ਨੂੰ ਵੇਖਣ । ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ


ਮੈਥਿਊ 6:6
ਪਰ ਜਾਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੀ ਕੋਠੜੀ ਵਿੱਚ ਵੜ ਅਤੇ ਆਪਣਾ ਬੂਹਾ ਭੇੜ ਕੇ ਆਪਣੇ ਪਿਤਾ ਤੋਂ ਜਿਹੜਾ ਗੁਪਤ ਹੈ ਪ੍ਰਾਰਥਨਾ ਕਰ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ


ਮੈਥਿਊ 6:7
ਅਤੇ ਤੁਸੀਂ ਪ੍ਰਾਰਥਨਾ ਕਰਦਿਆਂ ਹੋਇਆਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗਰ ਬਕ ਬਕ ਨਾ ਕਰੋ ਕਿਉਂ ਜੋ ਓਹ ਸਮਝਦੇ ਹਨ ਭਈ ਸਾਡੇ ਬਹੁਤ ਬੋਲਣ ਕਰਕੇ ਸਾਡੀ ਸੁਣੀ ਜਾਵੇਗੀ


ਮੈਥਿਊ 6:9
ਸੋ ਤੁਸੀਂ ਇਸ ਬਿਧ ਨਾਲ ਪ੍ਰਾਰਥਨਾ ਕਰੋ, - ਹੇ ਸਾਡੇ ਪਿਤਾ, ਜਿਹੜਾ ਸੁਰਗ ਵਿੱਚ ਹੈਂ, ਤੇਰਾ ਨਾਮ ਪਾਕ ਮੰਨਿਆ ਜਾਵੇ,


ਮੈਥਿਊ 14:23
ਅਤੇ ਉਹ ਭੀੜ ਨੂੰ ਵਿਦਿਆ ਕਰ ਕੇ ਪ੍ਰਾਰਥਨਾ ਕਰਨ ਲਈ ਨਿਰਾਲੇ ਵਿੱਚ ਪਹਾੜ ਤੇ ਚੜ੍ਹ ਗਿਆ ਅਰ ਜਾਂ ਸੰਝ ਹੋਈ ਤਾਂ ਉਹ ਉੱਥੇ ਇੱਕਲਾ ਹੀ ਸੀ


ਮੈਥਿਊ 19:13
ਤਦ ਛੋਟੇ ਬਾਲਕਾਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ


ਮੈਥਿਊ 21:13
ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦੀ ਖੋਹ ਬਣਾਉਂਦੇ ਹੋ


ਮੈਥਿਊ 21:22
ਅਤੇ ਸਭ ਕੁਝ ਜੋ ਤੁਸੀਂ ਨਿਹਚਾ ਨਾਲ ਪ੍ਰਾਰਥਨਾ ਕਰ ਕੇ ਮੰਗੋ ਸੋ ਪਾਓਗੇ।।


ਮੈਥਿਊ 24:20
ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਯਾ ਸਬਤ ਦੇ ਦਿਨ ਨਾ ਹੋਵੇ


ਮੈਥਿਊ 26:36
ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ਤੁਸੀਂ ਐਥੇ ਬੈਠੋ ਜਿੰਨਾ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ


ਮੈਥਿਊ 26:39
ਅਰ ਥੋੜਾ ਅੱਗੇ ਵੱਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ਹੇ ਮੇਰੇ ਪਿਤਾ, ਜੇ ਹੋ ਸੱਕੇ ਤਾਂ ਇਹ ਪਿਆਲਾ ਮੈਥੋਂ ਟਲ ਜਾਵੇ ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹੋ ਜੋ ਤੂੰ ਚਾਹੁੰਦਾ ਹੈਂ


ਮੈਥਿਊ 26:41
ਜਾਗੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ


ਮੈਥਿਊ 26:42
ਫੇਰ ਉਹ ਦੂਈ ਵਾਰ ਗਿਆ ਅਤੇ ਏਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨਾ ਨਹੀਂ ਟਲ ਸੱਕਦਾ ਤਾਂ ਤੇਰੀ ਮਰਜੀ ਹੋਵੇ


ਮੈਥਿਊ 26:44
ਅਤੇ ਉਨ੍ਹਾਂ ਨੂੰ ਫੇਰ ਛੱਡ ਕੇ ਗਿਆ ਅਰ ਉਹੋ ਗੱਲ ਕਹਿ ਕੇ ਤੀਜੀ ਵਾਰੀ ਪ੍ਰਾਰਥਨਾ ਕੀਤੀ


ਮਾਰਕ 1:35
ਉਹ ਵੱਡੇ ਤੜਕੇ ਕੁਝ ਰਾਤ ਰਹਿੰਦਿਆ ਉੱਠ ਕੇ ਬਾਹਰ ਨਿੱਕਲਿਆ ਅਰ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ


ਮਾਰਕ 6:46
ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ


ਮਾਰਕ 9:29
ਉਸ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਪਰਕਾਰ ਦੀ ਪ੍ਰਾਰਥਨਾ ਬਿਨਾ ਕਿਸੇ ਹੋਰ ਤਰਾਂ ਨਹੀਂ ਨਿੱਕਲ ਸੱਕਦੀ।।


ਮਾਰਕ 11:17
ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ? ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ ਹੈ!


ਮਾਰਕ 11:24
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਪਰਤੀਤ ਕਰੋ ਜੋ ਸਾਨੂੰ ਮਿਲ ਗਿਆ ਤਾਂ ਤੁਹਾਨੂੰ ਮਿਲੇਗਾ


ਮਾਰਕ 11:25
ਜਦ ਕਦੇ ਤੁਸੀਂ ਖਲੋ ਕੇ ਪ੍ਰਾਰਥਨਾ ਕਰਦੇ ਹੋ,ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜੋ ਸੁਰਗ ਵਿੱਚ ਹੈ ਤੁਹਾਡੇ ਅਪਰਾਧਾਂ ਨੂੰ ਮਾਫ ਕਰੇ


ਮਾਰਕ 12:40
ਓਹ ਵਿਧਵਾਂ ਦੇ ਘਰਾਂ ਨੂੰ ਚੱਟ ਕਰ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ ਲੰਮੀਆਂ ਪ੍ਰਾਰਥਨਾਂ ਕਰਦੇ ਹਨ। ਉਨ੍ਹਾਂ ਨੂੰ ਵਧੀਕ ਸਜ਼ਾ ਮਿਲੇਗੀ।।


ਮਾਰਕ 13:18
ਪਰ ਤੁਸੀਂ ਪ੍ਰਾਰਥਨਾ ਕਰੋ ਜੋ ਇਹ ਸਿਆਲ਼ ਵਿੱਚ ਨਾ ਹੋਵੇ


ਮਾਰਕ 13:33
ਖਬਰਦਾਰ, ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਵੇਲਾ ਕਦ ਹੋਵੇਗਾ


ਮਾਰਕ 14:32
ਫੇਰ ਓਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੀਕਰ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ


ਮਾਰਕ 14:35
ਅਤੇ ਉਹ ਥੋੜਾ ਅੱਗੇ ਵੱਧ ਕੇ ਭੁਞੇਂ ਡਿੱਗ ਪਿਆ ਅਰ ਪ੍ਰਾਰਥਨਾ ਕੀਤੀ ਕਿ ਜੇ ਹੋ ਸੱਕੇ ਤਾਂ ਇਹ ਘੜੀ ਮੈਥੋਂ ਟੱਲ ਜਾਏ


ਮਾਰਕ 14:38
ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ


ਮਾਰਕ 14:39
ਤਾਂ ਉਹ ਫੇਰ ਗਿਆ ਅਰ ਉਹੋ ਗੱਲ ਕਹਿ ਕੇ ਪ੍ਰਾਰਥਨਾ ਕੀਤੀ


ਲੂਕਾ 1:10
ਅਤੇ ਧੂਪ ਧੁਖਾਉਣ ਵੇਲੇ ਲੋਕਾਂ ਦੀ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ


ਲੂਕਾ 3:21
ਜਾਂ ਸਾਰੇ ਲੋਕ ਬਪਤਿਸਮਾ ਲੈ ਹਟੇ ਅਰ ਯਿਸੂ ਵੀ ਬਪਤਿਸਮਾ ਲੈਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਐਉਂ ਹੋਇਆ ਜੋ ਅਕਾਸ਼ ਖੁਲ੍ਹ ਗਿਆ


ਲੂਕਾ 5:16
ਪਰ ਉਹ ਆਪ ਉਜਾੜਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।।


ਲੂਕਾ 6:12
ਉਨ੍ਹੀਂ ਦਿਨੀਂ ਅਜਿਹਾ ਹੋਇਆ ਜੋ ਉਹ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਗਿਆ ਅਰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਿਆਂ ਸਾਰੀ ਰਾਤ ਕੱਟੀ


ਲੂਕਾ 6:28
ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਅਸੀਸ ਦਿਓ। ਜੋ ਤੁਹਾਡੀ ਪਤ ਲਾਹੁਣ ਉਨ੍ਹਾਂ ਲਈ ਪ੍ਰਾਰਥਨਾ ਕਰੋ


ਲੂਕਾ 9:18
ਫੇਰ ਅਜਿਹਾ ਹੋਇਆ ਕਿ ਜਾਂ ਉਹ ਨਿਰਾਲੇ ਵਿੱਚ ਪ੍ਰਾਰਥਨਾ ਕਰਦਾ ਸੀ ਤਾਂ ਚੇਲੇ ਉਹ ਦੇ ਨਾਲ ਸਨ ਅਰ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਪੁੱਛਿਆ ਭਈ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?


ਲੂਕਾ 9:28
ਇਨ੍ਹਾਂ ਗੱਲਾਂ ਦੇ ਅੱਠਕੁ ਦਿਨ ਪਿੱਛੋਂ ਐਉਂ ਹੋਇਆ ਜੋ ਉਹ ਪਤਰਸ ਅਰ ਯੂਹੰਨਾ ਅਰ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਚੜ੍ਹਿਆ


ਲੂਕਾ 9:29
ਅਰ ਉਹ ਦੇ ਪ੍ਰਾਰਥਨਾ ਕਰਦਿਆਂ ਉਹ ਦੇ ਮੂੰਹ ਦਾ ਰੂਪ ਹੋਰ ਹੀ ਹੋ ਗਿਆ ਅਤੇ ਉਹ ਦੀ ਪੁਸ਼ਾਕ ਚਿੱਟੀ ਅਤੇ ਚਮਕੀਲੀ ਹੋ ਗਈ


ਲੂਕਾ 11:1
ਤਾਂ ਐਉਂ ਹੋਇਆ ਕਿ ਉਹ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਰ ਜਾਂ ਕਰ ਹਟਿਆ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾਲ ਜਿਵੇਂ ਯੂਹੰਨਾ ਨੇ ਭੀ ਆਪਣੇ ਚੇਲਿਆਂ ਨੂੰ ਸਿਖਾਲੀ


ਲੂਕਾ 11:2
ਫੇਰ ਜਦ ਉਸ ਨੇ ਉਨ੍ਹਾਂ ਨੂੰ ਕਿਹਾ, ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਹੋ,ਹੇ ਪਿਤਾ, ਤੇਰਾ ਨਾਮ ਪਾਕ ਮੰਨਿਆਂ ਜਾਵੇ,ਤੇਰਾ ਰਾਜ ਆਵੇ,


ਲੂਕਾ 18:1
ਉਸ ਨੇ ਉਨ੍ਹਾਂ ਨੂੰ ਇਸ ਮਤਲਬ ਦਾ ਇੱਕ ਦ੍ਰਿਸ਼ਟਾਂਤ ਦਿੱਤਾ ਜੋ ਸਦਾ ਪ੍ਰਾਰਥਨਾ ਵਿੱਚ ਲੱਗਿਆ ਰਹਿਣਾ ਅਤੇ ਸੁਸਤੀ ਨਹੀਂ ਕਰਨੀ ਚਾਹੀਦੀ


ਲੂਕਾ 18:10
ਕਿ ਦੋ ਮਨੁੱਖ ਪ੍ਰਾਰਥਨਾ ਕਰਨ ਲਈ ਹੈਕਲ ਵਿੱਚ ਆਏ, ਇੱਕ ਫ਼ਰੀਸੀ ਅਤੇ ਦੂਆ ਮਸੂਲੀਆ


ਲੂਕਾ 18:11
ਫ਼ਰੀਸੀ ਨੇ ਖਲੋ ਕੇ ਆਪਣੇ ਜੀ ਵਿੱਚ ਇਉਂ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ ਮੈਂ ਤੇਰਾ ਸ਼ੁਕਰ ਕਰਦਾ ਹਾਂ ਭਈ ਮੈਂ ਹੋਰਨਾਂ ਵਾਂਙੁ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਜ਼ਨਾਹਕਾਰ ਹਨ ਅਤੇ ਨਾ ਇਸ ਮਸੂਲੀਏ ਵਰਗਾ ਹਾਂ!


ਲੂਕਾ 19:46
ਅਰ ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਹੋਵੇਗਾ ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ।।


ਲੂਕਾ 20:47
ਓਹ ਵਿਧਵਾਂ ਦੇ ਘਰਾਂ ਨੂੰ ਚਟ ਕਰ ਜਾਂਦੇ ਹਨ ਅਤੇ ਵਿਖਾਲਣ ਲਈ ਲੰਮੀਆਂ ਪ੍ਰਾਰਥਨਾਂ ਕਰਦੇ ਹਨ । ਉਨ੍ਹਾਂ ਨੂੰ ਵਧੀਕ ਸਜ਼ਾ ਮਿਲੇਗੀ।।


ਲੂਕਾ 22:40
ਅਰ ਉਸ ਥਾਂ ਅੱਪੜ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ


ਲੂਕਾ 22:41
ਤਾਂ ਉਸ ਨੇ ਉਨ੍ਹਾਂ ਤੋਂ ਕੋਈ ਢੀਮ ਦੀ ਮਾਰ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,


ਲੂਕਾ 22:44
ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਮਨੋਂ ਤਨੋਂ ਪ੍ਰਾਰਥਨਾ ਕਰਨ ਲੱਗਾ ਅਰ ਉਹ ਦਾ ਮੁੜ੍ਹਕਾ ਲਹੂ ਦੀਆਂ ਬੂੰਦਾਂ ਵਾਂਙੁ ਭੁੰਞੇਂ ਡਿਗਦਾ ਸੀ


ਲੂਕਾ 22:45
ਫੇਰ ਪ੍ਰਾਰਥਨਾ ਤੋਂ ਉੱਠ ਕੇ ਉਹ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆ ਡਿੱਠਾ


ਲੂਕਾ 22:46
ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹ ਨੂੰ ਸੌਂਦੇ ਹੋॽ ਉੱਠ ਕੇ ਪ੍ਰਾਰਥਨਾ ਕਰੋ ਭਈ ਪਰਤਾਵੇ ਵਿੱਚ ਨਾ ਪਓ।।


ਰਸੂਲਾਂ ਦੇ ਕਰਤੱਬ 1:14
ਏਹ ਸਭ ਇੱਕ ਮਨ ਹੋ ਕੇ ਇਸਤ੍ਰੀਆਂ ਅਤੇ ਯਿਸੂ ਦੀ ਮਾਤਾ ਮਰਿਯਮ ਅਤੇ ਉਹ ਦੇ ਭਰਾਵਾਂ ਦੇ ਨਾਲ ਲਗਾਤਾਰ ਪ੍ਰਾਰਥਨਾ ਕਰਦੇ ਰਹੇ।।


ਰਸੂਲਾਂ ਦੇ ਕਰਤੱਬ 1:24
ਅਰ ਪ੍ਰਾਰਥਨਾ ਕਰ ਕੇ ਆਖਿਆ ਕਿ ਹੇ ਪ੍ਰਭੁ ਤੂੰ ਜੋ ਸਭਨਾਂ ਦਾ ਅੰਤਰਜਾਮੀ ਹੈਂ ਵਿਖਾਲ ਕਿ ਇਨ੍ਹਾਂ ਦੋਹਾਂ ਵਿੱਚੋਂ ਤੈਂ ਕਿਹਨੂੰ ਚੁਣਿਆ ਹੈ


ਰਸੂਲਾਂ ਦੇ ਕਰਤੱਬ 2:42
ਅਤੇ ਓਹ ਲਗਾਤਾਰ ਰਸੂਲਾਂ ਦੀ ਸਿੱਖਿਆ ਅਤੇ ਸੰਗਤ ਵਿੱਚ ਅਤੇ ਰੋਟੀ ਤੋਂੜਨ ਅਰ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।।


ਰਸੂਲਾਂ ਦੇ ਕਰਤੱਬ 3:1
ਪਤਰਸ ਅਤੇ ਯੂਹੰਨਾ ਪ੍ਰਾਰਥਨਾ ਕਰਨ ਦੇ ਵੇਲੇ ਤੀਏ ਪਹਿਰ ਹੈਕਲ ਨੂੰ ਚੱਲੇ ਜਾਂਦੇ ਸਨ


ਰਸੂਲਾਂ ਦੇ ਕਰਤੱਬ 6:4
ਪਰ ਅਸੀਂ ਪ੍ਰਾਰਥਨਾ ਵਿੱਚ ਅਰ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ


ਰਸੂਲਾਂ ਦੇ ਕਰਤੱਬ 6:6
ਅਤੇ ਓਹਨਾਂ ਨੂੰ ਰਸੂਲਾਂ ਦੇ ਅੱਗੇ ਖੜਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰ ਕੇ ਓਹਨਾਂ ਉੱਤੇ ਹੱਥ ਰੱਖੇ।।


ਰਸੂਲਾਂ ਦੇ ਕਰਤੱਬ 8:15
ਓਹਨਾਂ ਜਾ ਕੇ ਉਨ੍ਹਾਂ ਦੇ ਲਈ ਪ੍ਰਾਰਥਨਾ ਕੀਤੀ ਭਈ ਓਹ ਪਵਿੱਤ੍ਰ ਆਤਮਾ ਪਾਉਣ


ਰਸੂਲਾਂ ਦੇ ਕਰਤੱਬ 9:11
ਤਾਂ ਪ੍ਰਭੁ ਨੇ ਉਹ ਨੂੰ ਕਿਹਾ, ਉੱਠ ਅਤੇ ਉਸ ਗਲੀ ਵਿੱਚ ਜੋ ਸਿੱਧੀ ਕਹਾਉਂਦੀ ਹੈ ਜਾਹ ਅਤੇ ਯਹੂਦਾ ਦੇ ਘਰ ਵਿੱਚ ਸੌਲੁਸ ਨਾਮੇ ਤਰਸੁਸ ਦੇ ਰਹਿਣ ਵਾਲੇ ਦੇ ਲਈ ਪੁੱਛ ਕਿਉਂਕਿ ਵੇਖ ਉਹ ਪ੍ਰਾਰਥਨਾ ਕਰਦਾ ਹੈ


ਰਸੂਲਾਂ ਦੇ ਕਰਤੱਬ 9:40
ਪਰ ਪਤਰਸ ਨੇ ਸਭਨਾਂ ਨੂੰ ਬਾਹਰ ਕੱਢਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਰ ਲੋਥ ਦੀ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਹ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!


ਰਸੂਲਾਂ ਦੇ ਕਰਤੱਬ 10:4
ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੁ ਜੀ, ਕੀ ਹੈॽ ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ


ਰਸੂਲਾਂ ਦੇ ਕਰਤੱਬ 10:9
ਦੂਜੇ ਦਿਨ ਜਾਂ ਓਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਢੁੱਕੇ ਤਾਂ ਪਤਰਸ ਦੁਪਹਿਰ ਕੁ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਗਿਆ


ਰਸੂਲਾਂ ਦੇ ਕਰਤੱਬ 10:30
ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਹੋਏ ਮੈਂ ਇਸੇ ਵੇਲੇ ਤੀਕੁਰ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸਾਂ ਅਤੇ ਵੇਖੋ, ਇੱਕ ਪੁਰਖ ਭੜਕੀਲੇ ਬਸਤਰ ਪਹਿਨੀ ਮੇਰੇ ਸਾਹਮਣੇ ਖੜਾ ਸੀ


ਰਸੂਲਾਂ ਦੇ ਕਰਤੱਬ 10:31
ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਦਰਗਾਹੇ ਯਾਦ ਹੋਏ


ਰਸੂਲਾਂ ਦੇ ਕਰਤੱਬ 11:5
ਕਿ ਮੈਂ ਯਾੱਪਾ ਦੇ ਨਗਰ ਵਿੱਚ ਪ੍ਰਾਰਥਨਾ ਕਰਦਾ ਸਾਂ ਅਤੇ ਬੇਸੁਧੀ ਵਿੱਚ ਦਰਸ਼ਣ ਡਿੱਠਾ ਕਿ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਅਕਾਸ਼ੋਂ ਲਮਕਾਈ ਹੋਈ ਉਤਰਦੀ ਮੇਰੇ ਤੀਕੁਰ ਆਈ


ਰਸੂਲਾਂ ਦੇ ਕਰਤੱਬ 12:5
ਸੋ ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ


ਰਸੂਲਾਂ ਦੇ ਕਰਤੱਬ 12:12
ਫੇਰ ਸੋਚ ਕੇ ਯੂਹੰਨਾ ਜੋ ਮਰਕੁਸ ਕਹਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ


ਰਸੂਲਾਂ ਦੇ ਕਰਤੱਬ 13:3
ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਧਰੇ ਅਤੇ ਉਨ੍ਹਾਂ ਨੂੰ ਵਿਦਿਆ ਕੀਤਾ।।


ਰਸੂਲਾਂ ਦੇ ਕਰਤੱਬ 14:23
ਜਾਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ ਅਤੇ ਵਰਤ ਨਾਲ ਪ੍ਰਾਰਥਨਾ ਕੀਤੀ ਤਾਂ ਓਹਨਾਂ ਨੂੰ ਪ੍ਰਭੁ ਦੇ ਹੱਥ ਸੌਂਪ ਦਿੱਤਾ ਜਿਹ ਦੇ ਉੱਤੇ ਓਹਨਾਂ ਨਿਹਚਾ ਕੀਤੀ ਸੀ


ਰਸੂਲਾਂ ਦੇ ਕਰਤੱਬ 16:25
ਪਰ ਅੱਧੀਕੁ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦੇ ਭਜਨ ਗਾਉਂਦੇ ਸਨ ਅਰ ਕੈਦੀ ਉਨ੍ਹਾਂ ਦੀ ਸੁਣਦੇ ਸਨ


ਰਸੂਲਾਂ ਦੇ ਕਰਤੱਬ 20:36
ਉਸ ਨੇ ਇਉਂ ਕਹਿ ਕੇ ਗੋਡੇ ਟੇਕੇ ਅਰ ਉਨ੍ਹਾਂ ਸਭਨਾਂ ਦੇ ਨਾਲ ਪ੍ਰਾਰਥਨਾ ਕੀਤੀ


ਰਸੂਲਾਂ ਦੇ ਕਰਤੱਬ 21:5
ਅਤੇ ਇਉਂ ਹੋਇਆ ਕਿ ਜਾਂ ਅਸੀਂ ਉਨ੍ਹਾਂ ਦਿਨਾਂ ਨੂੰ ਪੂਰੇ ਕਰ ਚੁੱਕੇ ਤਾਂ ਨਿੱਕਲ ਕੇ ਤੁਰ ਪਏ ਅਤੇ ਓਹ ਸਾਰੇ ਤੀਵੀਆਂ ਅਤੇ ਬਾਲਕਾਂ ਸਣੇ ਨਗਰ ਦੇ ਬਾਹਰ ਤੀਕੁਰ ਸਾਡੇ ਨਾਲ ਆਏ ਅਤੇ ਸਮੁੰਦਰ ਦੇ ਕੰਢੇ ਤੇ ਗੋਡੇ ਟੇਕ ਕੇ ਅਸਾਂ ਪ੍ਰਾਰਥਨਾ ਕੀਤੀ


ਰਸੂਲਾਂ ਦੇ ਕਰਤੱਬ 22:17
ਅਤੇ ਐਉਂ ਹੋਇਆ ਕਿ ਜਾਂ ਮੈਂ ਯਰੂਸ਼ਲਮ ਨੂੰ ਮੁੜਿਆ ਤਾਂ ਹੈਕਲ ਵਿੱਚ ਪ੍ਰਾਰਥਨਾ ਕਰਦੇ ਹੋਏ ਮੈਂ ਬੇਸੁਧ ਹੋ ਗਿਆ


ਰਸੂਲਾਂ ਦੇ ਕਰਤੱਬ 28:8
ਤਾਂ ਐਉਂ ਹੋਇਆ ਜੋ ਪੁਬਲਿਯੁਸ ਦਾ ਪਿਉ ਤਾਪ ਅਤੇ ਮਰੋੜਾਂ ਨਾਲ ਮਾਂਦਾ ਪਿਆ ਹੋਇਆ ਸੀ ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤਾ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ


ਰੋਮੀਆਂ 1:9
ਕਿਉਂ ਜੋ ਪਰਮੇਸ਼ੁਰ ਜਿਹ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤ੍ਰ ਦੀ ਖੁਸ਼ ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿੱਕੁਰ ਹਰ ਵੇਲੇ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ


ਰੋਮੀਆਂ 8:26
ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ


ਰੋਮੀਆਂ 12:12
ਆਸਾ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ


ਰੋਮੀਆਂ 15:30
ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਮਿੱਤ ਅਰ ਆਤਮਾ ਦੇ ਪ੍ਰੇਮ ਦੇ ਨਮਿੱਤ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ


1 ਕੁਰਿੰਥੀਆਂ 7:5
ਤੁਸੀਂ ਇੱਕ ਦੂਏ ਤੋਂ ਅੱਡ ਨਾ ਹੋਵੋ ਪਰ ਥੋੜੇ ਚਿਰ ਲਈ ਅਰ ਇਹ ਵੀ ਤਦ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇੱਕਠੇ ਹੋਵੋ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ


1 ਕੁਰਿੰਥੀਆਂ 11:4
ਹਰੇਕ ਪੁਰਖ ਜਿਹੜਾ ਸਿਰ ਕੱਜਿਆ ਹੋਇਆ ਪ੍ਰਾਰਥਨਾ ਅਥਵਾ ਅਗੰਮ ਵਾਕ ਕਰਦਾ ਹੈ ਉਹ ਆਪਣੇ ਸਿਰ ਨੂੰ ਬੇਪਤ ਕਰਦਾ ਹੈ


1 ਕੁਰਿੰਥੀਆਂ 11:5
ਪਰ ਹੇਰਕ ਇਸਤ੍ਰੀ ਜਿਹੜੀ ਅਣਕੱਜੇ ਸਿਰ ਪ੍ਰਾਰਥਨਾ ਅਥਵਾ ਅਗੰਮ ਵਾਕ ਕਰਦੀ ਹੈ ਉਹ ਆਪਣੇ ਸਿਰ ਨੂੰ ਬੇਪਤ ਕਰਦੀ ਹੈ ਕਿਉਂ ਜੋ ਇਹ ਇਹੋ ਜਿਹੀ ਗੱਲ ਹੈ ਭਈ ਮਾਨੋ ਉਹ ਦਾ ਸਿਰ ਮੁੰਨਿਆ ਗਿਆ ਹੈ


1 ਕੁਰਿੰਥੀਆਂ 11:13
ਤੁਸੀਂ ਆਪੇ ਨਿਆਉਂ ਕਰੋ, ਭਲਾ, ਇਹ ਫਬਦਾ ਹੈ ਜੋ ਇਸਤ੍ਰੀ ਨੰਗੇ ਸਿਰ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰੇ?


1 ਕੁਰਿੰਥੀਆਂ 14:13
ਇਸ ਕਰਕੇ ਜਿਹੜਾ ਪਰਾਈ ਭਾਖਿਆ ਬੋਲਦਾ ਹੈ ਉਹ ਪ੍ਰਾਰਥਨਾ ਕਰੇ ਭਈ ਅਰਥ ਵੀ ਕਰ ਸੱਕੇ


1 ਕੁਰਿੰਥੀਆਂ 14:14
ਜੇ ਮੈਂ ਪਰਾਈ ਭਾਖਿਆ ਵਿੱਚ ਪ੍ਰਾਰਥਨਾ ਕਰਾਂ ਤਾਂ ਮੇਰਾ ਆਤਮਾ ਪ੍ਰਾਰਥਨਾ ਕਰਦਾ ਹੈ ਪਰ ਮੇਰੀ ਸਮਝ ਨਿਸਫਲ ਹੈ


1 ਕੁਰਿੰਥੀਆਂ 14:15
ਫਿਰ ਗੱਲ ਕੀ ਹੈ? ਮੈਂ ਤਾਂ ਆਤਮਾ ਨਾਲ ਪ੍ਰਾਰਥਨਾ ਕਰਾਂਗਾ ਅਤੇ ਸਮਝ ਨਾਲ ਵੀ ਪ੍ਰਾਰਥਨਾ ਕਰਾਂਗਾ ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ


2 ਕੁਰਿੰਥੀਆਂ 13:7
ਅਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕਰਦੇ ਹਾਂ ਜੋ ਤੁਸੀਂ ਕੁਝ ਬੁਰਾ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਪਰਵਾਨ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲਾ ਕਰੋ ਭਾਵੇਂ ਅਸੀਂ ਅਪਰਵਾਨ ਜੇਹੇ ਹੋਈਏ


2 ਕੁਰਿੰਥੀਆਂ 13:9
ਜਾਂ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਅਨੰਦ ਹੁੰਦੇ ਹਾਂ ਅਤੇ ਇਹ ਪ੍ਰਾਰਥਨਾ ਵੀ ਕਰਦੇ ਹਾਂ ਭਈ ਤੁਸੀਂ ਸਿੱਧ ਹੋ ਜਾਓ


ਅਫ਼ਸੀਆਂ 1:16
ਤਾਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਨੂੰ ਚੇਤੇ ਕਰਦਿਆਂ ਤੁਹਾਡੇ ਲਈ ਧੰਨਵਾਦ ਕਰਨ ਤੋਂ ਨਹੀਂ ਹਟਦਾ


ਅਫ਼ਸੀਆਂ 6:18
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨੱਮਿਤ ਸਾਰਿਆਂ ਸੰਤਾਂ ਲਈ ਬਹੁਤ ਤਕੜਾਈ ਅਤੇ ਬੇਨਤੀ ਨਾਲ ਜਾਗਦੇ ਰਹੋ


ਫ਼ਿਲਪੀਨ 1:9
ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪ੍ਰੇਮ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ


ਫ਼ਿਲਪੀਨ 4:6
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ


ਕੁਲੁੱਸੀਆਂ 1:3
ਅਸੀਂ ਪਰਮੇਸ਼ੁਰ ਦਾ ਜੋ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਿਤਾ ਹੈ ਧੰਨਵਾਦ ਕਰਦੇ ਹਾਂ ਅਤੇ ਨਿੱਤ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਾਂ


ਕੁਲੁੱਸੀਆਂ 1:9
ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਤੁਹਾਡੇ ਲਈ ਇਹ ਪ੍ਰਾਰਥਨਾ ਅਤੇ ਅਰਦਾਸ ਕਰਨ ਤੋਂ ਨਹੀਂ ਹਟਦੇ ਭਈ ਤੁਸੀਂ ਹਰ ਪਰਕਾਰ ਦੇ ਆਤਮਕ ਗਿਆਨ ਅਤੇ ਸਮਝ ਨਾਲ ਉਹ ਦੀ ਇੱਛਿਆ ਦੀ ਪਛਾਣ ਤੋਂ ਭਰਪੂਰ ਹੋ ਜਾਓ


ਕੁਲੁੱਸੀਆਂ 4:2
ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਸੁਚੇਤ ਰਹੋ


ਕੁਲੁੱਸੀਆਂ 4:3
ਨਾਲੇ ਸਾਡੇ ਲਈ ਭੀ ਪ੍ਰਾਰਥਨਾ ਕਰੋ ਭਈ ਪਰਮੇਸ਼ੁਰ ਸਾਡੇ ਲਈ ਬਾਣੀ ਲਈ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਹ ਦੇ ਕਾਰਨ ਮੈਂ ਜਕੜਿਆ ਵੀ ਪਿਆ ਹਾਂ


ਕੁਲੁੱਸੀਆਂ 4:12
ਇਪਫ੍ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡੀ ਸੁਖ ਸਾਂਦ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਜਤਨ ਕਰਦਾ ਹੈ ਭਈ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਿਆ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ


1 ਥੱਸਲੁਨੀਕੀਆਂ 1:2
ਅਸੀਂ ਆਪਣੀਆਂ ਪ੍ਰਾਰਥਨਾਂ ਵਿੱਚ ਤੁਹਾਡਾ ਜ਼ਿਕਰ ਕਰਦਿਆਂ ਤੁਸਾਂ ਸਭਨਾਂ ਦੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ


1 ਥੱਸਲੁਨੀਕੀਆਂ 5:17
ਨਿੱਤ ਪ੍ਰਾਰਥਨਾ ਕਰੋ


1 ਥੱਸਲੁਨੀਕੀਆਂ 5:25
ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।।


2 ਥੱਸਲੁਨੀਕੀਆਂ 1:11
ਇਸੇ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਭਈ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਜੋਗ ਜਾਣੇ ਅਤੇ ਨੇਕੀ ਦੀ ਸਾਰੀ ਭਾਵਨਾ ਨੂੰ ਅਤੇ ਨਿਹਚਾ ਦੇ ਕੰਮ ਨੂੰ ਸਮਰੱਥਾ ਨਾਲ ਪੂਰਿਆਂ ਕਰੇ


2 ਥੱਸਲੁਨੀਕੀਆਂ 3:1
ਮੁਕਦੀ ਗੱਲ, ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ ਭਈ ਪ੍ਰਭੁ ਦਾ ਬਚਨ ਫੈਲਰੇ ਅਤੇ ਵਡਿਆਇਆ ਜਾਵੇ ਜਿਵੇਂ ਤੁਹਾਡੇ ਵਿੱਚ ਵੀ ਹੈ


1 ਤਿਮੋਥਿਉਸ 2:1
ਸੋ ਮੈਂ ਸਭ ਤੋਂ ਪਹਿਲਾਂ ਇਹ ਤਗੀਦ ਕਰਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਨ


1 ਤਿਮੋਥਿਉਸ 2:8
ਉਪਰੰਤ ਮੈਂ ਇਹ ਚਾਹੁੰਦਾ ਹਾਂ ਭਈ ਪੁਰਖ ਸਭਨੀਂ ਥਾਈਂ ਕ੍ਰੋਧ ਅਤੇ ਵਿਵਾਦ ਤੋਂ ਬਿਨਾ ਪਵਿੱਤਰ ਹੱਥ ਅੱਡ ਕੇ ਪ੍ਰਾਰਥਨਾ ਕਰਨ


1 ਤਿਮੋਥਿਉਸ 5:5
ਜਿਹੜੀ ਸੱਚ ਮੁੱਚ ਵਿਧਵਾ ਅਤੇ ਇਕੱਲੀ ਕਾਰੀ ਹੈ ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ


ਫਿਲੇਮੋਨ 1:5
ਉਹ ਦੀ ਖਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਂ ਵਿੱਚ ਤੇਰੀ ਗੱਲ ਕਰਦਿਆਂ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ


ਫਿਲੇਮੋਨ 1:22
ਨਾਲੇ ਕੋਈ ਉਤਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ ਕਿਉਂ ਜੋ ਮੈਨੂੰ ਆਸ ਹੈ ਭਈ ਤੁਹਾਡੀਆਂ ਪ੍ਰਾਰਥਨਾ ਦੇ ਦੁਆਰਾ ਤੁਹਾਨੂੰ ਬਖ਼ਸ਼ਿਆ ਜਾਵਾਂਗਾ।।


ਇਬਰਾਨੀ 13:18
ਸਾਡੇ ਲਈ ਪ੍ਰਾਰਥਨਾ ਕਰੋ ਕਿਉਂ ਜੋ ਸਾਨੂੰ ਨਿਹਚਾ ਹੈ ਭਈ ਸਾਡਾ ਅੰਤਹਕਰਨ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ


ਜੇਮਜ਼ 5:13
ਕੀ ਤੁਹਾਡੇ ਵਿੱਚ ਕੋਈ ਦੁਖੀ ਹੈ ॽ ਤਾਂ ਪ੍ਰਾਰਥਨਾ ਕਰੇ। ਕੋਈ ਅਨੰਦ ਹੈॽ ਤਾਂ ਭਜਨ ਗਾਵੇ


ਜੇਮਜ਼ 5:14
ਕੀ ਤੁਹਾਡੇ ਵਿੱਚ ਕੋਈ ਮਾਂਦਾ ਹੈॽ ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦ ਘੱਲੇ ਅਤੇ ਓਹ ਪ੍ਰਭੁ ਦਾ ਨਾਮ ਲੈ ਕੇ ਉਹ ਨੂੰ ਤੇਲ ਝੱਸਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ


ਜੇਮਜ਼ 5:15
ਅਤੇ ਪ੍ਰਾਰਥਨਾ ਜਿਹੜੀ ਨਿਹਚਾ ਨਾਲ ਹੋਵੇ ਓਸ ਬਿਮਾਰ ਨੂੰ ਬਚਾਵੇਗੀ ਅਤੇ ਪ੍ਰਭੁ ਉਹ ਨੂੰ ਉਠਾ ਖੜਾ ਕਰੇਗਾ, ਅਤੇ ਜੇ ਉਹ ਨੇ ਪਾਪ ਕੀਤੇ ਹੋਣ ਤਾਂ ਉਹ ਨੂੰ ਮਾਫ਼ ਕੀਤੇ ਜਾਣਗੇ


ਜੇਮਜ਼ 5:16
ਇਸ ਲਈ ਤੁਸੀਂ ਆਪੋ ਵਿੱਚੀ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ


ਜੇਮਜ਼ 5:17
ਏਲੀਯਾਹ ਸਾਡੇ ਵਰਗਾ ਦੁਖ ਸੁਖ ਭੋਗਣ ਵਾਲਾ ਮਨੁੱਖ ਸੀ ਅਤੇ ਉਹ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਭਈ ਵਰਖਾ ਨਾ ਹੋਵੇ ਤਾਂ ਸਾਢੇ ਤਿੰਨਾਂ ਵਰਿਹਾਂ ਤੀਕ ਉਸ ਧਰਤੀ ਉੱਤੇ ਵਰਖਾ ਨਾ ਹੋਈ


ਜੇਮਜ਼ 5:18
ਅਤੇ ਉਹ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਵਰਖਾ ਕੀਤੀ ਅਤੇ ਧਰਤੀ ਨੇ ਆਪਣੇ ਫਲ ਉਗਾਏ।।


1 ਪਤਰਸ 3:7
ਇਸੇ ਤਰਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਵੱਸੋ ਅਤੇ ਇਸਤ੍ਰੀ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਅਤੇ ਇਹ ਭੀ ਭਈ ਤੁਸੀਂ ਦੋਵੇਂ ਜੀਵਨ ਦੀ ਬ਼ਖ਼ਸ਼ੀਸ਼ ਦੇ ਸਾਂਝੇ ਅਧਕਾਰੀ ਹੋ ਉਹ ਦਾ ਆਦਰ ਕਰੇ ਤਾਂ ਜੋ ਤੁਹਾਡੀਆਂ ਪ੍ਰਾਰਥਨਾਂ ਰੁਕ ਨਾ ਜਾਣ ।।


1 ਪਤਰਸ 4:7
ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ । ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਲਈ ਸੁਚੇਤ ਰਹੋ


3 ਯੂਹੰਨਾ 1:2
ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਜਿਵੇਂ ਤੇਰੀ ਜਾਨ ਸੁਖ ਸਾਂਦ ਨਾਲ ਹੈ ਤਿਵੇਂ ਤੂੰ ਸਭਨੀਂ ਗੱਲੀਂ ਸੁਖ ਸਾਂਦ ਨਾਲ ਅਤੇ ਨਰੋਆ ਰਹੇ


ਯਹੂਦਾਹ 1:20
ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੀ ਅੱਤ ਪਵਿੱਤਰ ਨਿਹਚਾ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ


ਪਰਕਾਸ਼ ਦੀ ਪੋਥੀ 5:8
ਅਤੇ ਜਾਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਜੰਤੂ ਅਤੇ ਚੱਵੀ ਬਜ਼ੁਰਗ ਲੇਲੇ ਦੇ ਅੱਗੇ ਡਿਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ ਜਿਹੜੇ ਸੰਤਾਂ ਦੀਆਂ ਪ੍ਰਾਰਥਨਾ ਹਨ


ਪਰਕਾਸ਼ ਦੀ ਪੋਥੀ 8:3
ਫੇਰ ਇੱਕ ਹੋਰ ਦੂਤ ਆਇਆ ਅਤੇ ਸੋਨੇ ਦੀ ਧੂਪਦਾਨੀ ਲਈ ਜਗਵੇਦੀ ਉੱਤੇ ਜਾ ਖਲੋਤਾ, ਅਤੇ ਬਹੁਤ ਸਾਰੀ ਧੂਪ ਉਹ ਨੂੰ ਦਿੱਤੀ ਗਈ ਭਈ ਉਹ ਉਸ ਨੂੰ ਸਭਨਾਂ ਸੰਤਾਂ ਦੀਆਂ ਪ੍ਰਾਰਥਨਾ ਦੇ ਨਾਲ ਨਾਲ ਓਸ ਸੋਨੇ ਦੀ ਜਗਵੇਦੀ ਉੱਤੇ ਧੁਖਾਉਂਦਾ ਰਹੇ ਜਿਹੜੀ ਸਿੰਘਾਸਣ ਦੇ ਅੱਗੇ ਹੈ


ਪਰਕਾਸ਼ ਦੀ ਪੋਥੀ 8:4
ਅਤੇ ਧੂਪ ਦਾ ਧੂੰਆਂ ਸੰਤਾਂ ਦੀਆਂ ਪ੍ਰਾਰਥਨਾ ਨਾਲ ਓਸ ਦੂਤ ਦੇ ਹੱਥੋਂ ਪਰਮੇਸ਼ੁਰ ਦੇ ਹਜ਼ੂਰ ਅੱਪੜ ਗਿਆ


Punjabi Bible 2016
Copyright © 2016 by The Bible Society of India