A A A A A


ਖੋਜ

ਮੈਥਿਊ 4:16
ਜਿਹੜੇ ਲੋਕ ਅਨ੍ਹੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ ਅਤੇ ਜਿਹੜੇ ਮੌਤ ਦੇ ਦੇਸ ਅਤੇ ਛਾਇਆ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਕਾਸ਼ ਹੋਇਆ।।


ਮੈਥਿਊ 10:21
ਅਰ ਭਾਈ ਭਾਈ ਨੂੰ ਅਤੇ ਪਿਉ ਪੁੱਤ੍ਰ ਨੂੰ ਮੌਤ ਲਈ ਫੜਵਾਏਗਾ ਅਤੇ ਬਾਲਕ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ


ਮੈਥਿਊ 13:45
ਫੇਰ ਸੁਰਗ ਦਾ ਰਾਜ ਇੱਕ ਬੁਪਾਰੀ ਵਰਗਾ ਹੈ ਜਿਹੜਾ ਚੰਗੇ ਮੌਤੀਆਂ ਨੂੰ ਲੱਭਦਾ ਫਿਰਦਾ ਸੀ


ਮੈਥਿਊ 13:46
ਜਦ ਉਹ ਨੂੰ ਇੱਕ ਮੌਤੀ ਭਾਰੇ ਮੁੱਲ ਦਾ ਮਿਲਿਆ ਤਾਂ ਗਿਆ ਅਤੇ ਆਪਣਾ ਸਭ ਕੁਝ ਵੇਚ ਕੇ ਉਹ ਨੂੰ ਮੁੱਲ ਲਿਆ।।


ਮੈਥਿਊ 16:28
ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕੋਈ ਏਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤੋੜੀ ਮਨੁੱਖ ਦੇ ਪੁੱਤ੍ਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।।


ਮਾਰਕ 9:1
ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਨ੍ਹਾਂ ਵਿਚੋਂ ਜਿਹੜੇ ਐਥੇ ਖੜੇ ਹਨ ਕਈ ਹਨ ਕਿ ਜਦ ਤੀਕਰ ਪਰਮੇਸ਼ੁਰ ਦੇ ਰਾਜ ਨੂੰ ਕੁਦਰਤ ਨਾਲ ਆਇਆ ਹੋਇਆ ਨਾ ਵੇਖਣ ਕਦੀ ਮੌਤ ਦਾ ਸਵਾਦ ਨਾ ਚੱਖਣਗੇ।।


ਲੂਕਾ 1:79
ਭਈ ਉਨ੍ਹਾਂ ਨੂੰ ਜੋ ਅਨ੍ਹੇਰੇ ਤੇ ਮੌਤ ਦੇ ਸਾਯੇ ਵਿੱਚ ਬੈਠੇ ਹੋਏ ਹਨ ਚਾਨਣ ਦੇਵੇ, ਅਤੇ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਪਾਵੇ।।


ਲੂਕਾ 9:27
ਪਰ ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕਈ ਕੁੰ ਉਨ੍ਹਾਂ ਵਿੱਚੋਂ ਜਿਹੜੇ ਐਥੇ ਖੜੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤਾਈਂ ਪਰਮੇਸ਼ੁਰ ਦੇ ਰਾਜ ਨੂੰ ਨਾ ਵੇਖਣ।।


ਜੌਹਨ 5:24
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰਾ ਬਚਨ ਸੁਣਦਾ ਅਤੇ ਉਹ ਦੀ ਪਰਤੀਤ ਕਰਦਾ ਹੈ ਜਿਨ੍ਹ ਮੈਨੂੰ ਘੱਲਿਆ ਸਦੀਪਕ ਜੀਉਣ ਉਹ ਦਾ ਹੈ ਅਰ ਉਸ ਉੱਤੇ ਸਜ਼ਾ ਦਾ ਹੁਕਮ ਨਹੀਂ ਹੁੰਦਾ ਸਗੋਂ ਮੌਤ ਤੋਂ ਪਾਰ ਲੰਘ ਕੇ ਉਹ ਜੀਉਣ ਵਿੱਚ ਜਾ ਪਹੁੰਚਿਆ ਹੈ


ਜੌਹਨ 8:51
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੇ ਕੋਈ ਮੇਰੇ ਬਚਨ ਦੀ ਪਾਲਨਾ ਕਰੇ ਤਾਂ ਉਹ ਮੂਲੋਂ ਕਦੇ ਮੌਤ ਨਾ ਵੇਖੇਗਾ


ਜੌਹਨ 8:52
ਯਹੂਦੀਆਂ ਨੇ ਉਹ ਨੂੰ ਆਖਿਆ, ਹੁਣ ਅਸੀਂ ਜਾਣ ਗਏ ਜੋ ਤੈਨੂੰ ਇੱਕ ਭੂਤ ਚਿੰਬੜਿਆ ਹੋਇਆ ਹੈ! ਅਬਰਾਹਾਮ ਮਰ ਗਿਆ, ਨਾਲੇ ਨਬੀ ਵੀ ਅਤੇ ਤੂੰ ਆਖਦਾ ਹੈਂ ਭਈ ਜੇ ਕੋਈ ਮੇਰੇ ਬਚਨ ਦੀ ਪਾਲਨਾ ਕਰੇ ਤਾਂ ਉਹ ਮੌਤ ਦਾ ਸੁਆਦ ਮੂਲੋਂ ਕਦੇ ਨਾ ਚੱਖੂ


ਜੌਹਨ 11:4
ਯਿਸੂ ਨੇ ਸੁਣ ਕੇ ਕਿਹਾ, ਇਹ ਬਿਮਾਰੀ ਮੌਤ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਵਡਿਆਈ ਦੇ ਨਿਮਿੱਤ ਹੈ ਜੋ ਇਸ ਤੋਂ ਪਰਮੇਸ਼ੁਰ ਦੇ ਪੁੱਤ੍ਰ ਦੀ ਵਡਿਆਈ ਹੋਵੇ


ਜੌਹਨ 11:13
ਯਿਸੂ ਨੇ ਤਾਂ ਉਹ ਦੀ ਮੌਤ ਦੀ ਗੱਲ ਕੀਤੀ ਸੀ ਪਰ ਓਹ ਸਮਝੇ ਜੇ ਉਹ ਨੇ ਨੀਂਦ ਦੇ ਅਰਾਮ ਦੀ ਗੱਲ ਆਖੀ ਹੈ


ਜੌਹਨ 12:33
ਉਸ ਨੇ ਇਹ ਆਖਿਆ ਭਈ ਪਤਾ ਦੇਵੇ ਜੋ ਉਹ ਨੇ ਆਪ ਕਿਹੜੀ ਮੌਤ ਨਾਲ ਮਰਨਾ ਸੀ


ਜੌਹਨ 18:32
ਇਹ ਇਸ ਲਈ ਹੋਇਆ ਕਿ ਯਿਸੂ ਦਾ ਉਹ ਬਚਨ ਪੂਰਾ ਹੋਵੇ ਜਿਹੜਾ ਓਨ ਇਸ ਗੱਲ ਦਾ ਪਤਾ ਦੇਣ ਨੂੰ ਕਿਹਾ ਸੀ ਭਈ ਮੈਂ ਕਿਹੜੀ ਮੌਤ ਨਾਲ ਮਰਨਾ ਹੈ।।


ਜੌਹਨ 21:19
ਉਸ ਨੇ ਇਹ ਗੱਲ ਇਸ ਲਈ ਆਖੀ ਭਈ ਪਤਾ ਦੇਵੇ ਜੋ ਉਹ ਕਿਹੜੀ ਮੌਤ ਨਾਲ ਪਰਮੇਸ਼ੁਰ ਦੀ ਵਡਿਆਈ ਕਰੇਗਾ ਅਰ ਇਹ ਕਹਿ ਕੇ ਉਹ ਨੂੰ ਆਖਿਆ, ਮੇਰੇ ਮਗਰ ਹੋ ਤੁਰ


ਰਸੂਲਾਂ ਦੇ ਕਰਤੱਬ 22:4
ਅਰ ਮੈਂ ਪੁਰਖਾਂ ਅਤੇ ਤੀਵੀਆਂ ਨੂੰ ਬੰਨ੍ਹ ਬੰਨ੍ਹ ਕੇ ਅਰ ਕੈਦ ਵਿੱਚ ਪੁਆ ਕੇ ਇਸ ਪੰਥ ਦੇ ਲੋਕਾਂ ਨੂੰ ਮੌਤ ਤੀਕੁਰ ਸਤਾਇਆ


ਰੋਮੀਆਂ 5:10
ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤ੍ਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਵਾਂਗੇ


ਰੋਮੀਆਂ 5:12
ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲਰ ਗਈ ਏਸ ਲਈ ਜੋ ਸਭਨਾਂ ਨੇ ਪਾਪ ਕੀਤਾ


ਰੋਮੀਆਂ 5:14
ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤਾਈਂ ਮੌਤ ਨੇ ਉਨ੍ਹਾਂ ਉੱਤੇ ਭੀ ਰਾਜ ਕੀਤਾ ਜਿਨ੍ਹਾਂ ਆਦਮ ਦੇ ਅਪਰਾਧ ਵਰਗਾ ਪਾਪ ਨਹੀਂ ਸੀ ਕੀਤਾ। ਇਹ ਆਦਮ ਆਉਣ ਵਾਲੇ ਦਾ ਨਮੂਨਾ ਸੀ


ਰੋਮੀਆਂ 5:17
ਜਦੋਂ ਉਸ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾ ਬਹੁਤ ਵਧੀਕ ਓਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਰਮ ਦੀ ਬਖ਼ਸ਼ੀਸ਼ ਵਾਫ਼ਰ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ


ਰੋਮੀਆਂ 5:21
ਇਸ ਲਈ ਕਿ ਜਿਵੇਂ ਪਾਪ ਨੇ ਮੌਤ ਨਾਲ ਰਾਜ ਕੀਤਾ ਤਿਵੇਂ ਕਿਰਪਾ ਭੀ ਯਿਸੂ ਮਸੀਹ ਸਾਡੇ ਪ੍ਰਭੁ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਰਮ ਦੇ ਰਾਹੀਂ ਰਾਜ ਕਰੇ।।


ਰੋਮੀਆਂ 6:3
ਅਥਵਾ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਭਈ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਦਾ ਬਪਤਿਸਮਾ ਲਿਆ ਉਹ ਦੀ ਮੌਤ ਦਾ ਬਪਤਿਸਮਾ ਲਿਆॽ


ਰੋਮੀਆਂ 6:4
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।।


ਰੋਮੀਆਂ 6:5
ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਹ ਦੇ ਨਾਲ ਜੋੜੇ ਗਏ ਤਾ ਉਹ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਹੋਵਾਂਗੇ


ਰੋਮੀਆਂ 6:9
ਕਿਉਂ ਜੋ ਅਸੀਂ ਇਹ ਜਾਣਦੇ ਹਾਂ ਭਈ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰਦਾ। ਅਗਾਹਾਂ ਨੂੰ ਮੌਤ ਦਾ ਓਸ ਉੱਤੇ ਵੱਸ ਨਹੀਂ


ਰੋਮੀਆਂ 6:10
ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ ਪਰ ਜਿਹੜਾ ਜੀਵਨ ਉਹ ਜੀਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜੀਉਂਦਾ ਹੈ


ਰੋਮੀਆਂ 6:16
ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ


ਰੋਮੀਆਂ 6:21
ਸੋ ਓਸ ਵੇਲੇ ਤੁਹਾਨੂੰ ਓਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਲੱਜਿਆ ਆਉਂਦੀ ਹੈ ਕਿਉਂ ਜੋ ਓਹਨਾਂ ਦਾ ਓੜਕ ਮੌਤ ਹੈ


ਰੋਮੀਆਂ 6:23
ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।।


ਰੋਮੀਆਂ 7:5
ਜਦ ਅਸੀਂ ਸਰੀਰਕ ਸਾਂ ਤਦ ਪਾਪਾਂ ਦੀਆਂ ਕਾਮਨਾਂ ਜੋ ਸ਼ਰਾ ਦੇ ਕਾਰਨ ਸਨ ਸਾਡੇ ਅੰਗਾਂ ਵਿਚੇ ਪ੍ਰੇਰਨਾ ਕਰਦੀਆਂ ਸਨ ਭਈ ਮੌਤ ਦੇ ਲਈ ਫਲ ਦੇਣ


ਰੋਮੀਆਂ 7:10
ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ


ਰੋਮੀਆਂ 7:13
ਹੁਣ ਉਹ ਜਿਹੜਾ ਚੰਗਾ ਹੈ ਕੀ ਮੇਰੇ ਲਈ ਮੌਤ ਹੋਇਆॽ ਕਦੇ ਨਹੀਂ! ਪਰ ਪਾਪ ਨੇ ਭਈ ਉਹ ਪਾਪ ਹੀ ਮਲੂਮ ਹੋਵੇ ਮੇਰੇ ਲਈ ਚੰਗੀ ਗੱਲ ਦੇ ਵਸੀਲੇ ਨਾਲ ਮੌਤ ਨੂੰ ਪੈਦਾ ਕੀਤਾ ਤਾਂ ਜੋ ਹੁਕਮਨਾਮੇ ਦੇ ਕਾਰਨ ਪਾਪ ਅੱਤ ਬੁਰਾ ਠਹਿਰੇ


ਰੋਮੀਆਂ 7:24
ਮੈਂ ਕਿੱਡਾ ਮੰਦਭਾਗੀ ਮਨੁੱਖ ਹਾਂ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ ॽ


ਰੋਮੀਆਂ 8:2
ਕਿਉਂਕਿ ਜੀਵਨ ਦੇ ਆਤਮਾ ਦੀ ਸ਼ਰਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਸ਼ਰਾ ਤੋਂ ਛੁਡਾ ਦਿੱਤਾ


ਰੋਮੀਆਂ 8:6
ਕਿਉਂ ਜੋ ਸਰੀਰਕ ਮਨਸ਼ਾ ਮੌਤ ਹੈ ਪਰ ਆਤਮਕ ਮਨਸ਼ਾ ਜੀਵਨ ਅਤੇ ਸ਼ਾਂਤੀ ਹੈ


ਰੋਮੀਆਂ 8:38
ਕਿਉਂ ਜੋ ਮੈਨੂੰ ਪਰਤੀਤ ਹੈ ਭਈ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ


1 ਕੁਰਿੰਥੀਆਂ 3:22
ਕੀ ਪੌਲੁਸ, ਕੀ ਅਪੁੱਲੋਸ, ਕੀ ਕੇਫਾਸ, ਕੀ ਦੁਨੀਆਂ, ਕੀ ਜੀਵਨ, ਕੀ ਮੌਤ, ਕੀ ਵਰਤਮਾਨ ਵਸਤਾਂ, ਕੀ ਹੋਣ ਵਾਲੀਆਂ ਵਸਤਾਂ, ਸੱਭੇ ਤੁਹਾਡੀਆਂ ਹਨ!


1 ਕੁਰਿੰਥੀਆਂ 11:26
ਕਿਉਂਕਿ ਜਦ ਕਦੇ ਤੁਸੀਂ ਇਹ ਰੋਟੀ ਖਾਓ ਅਤੇ ਪਿਆਲਾ ਪੀਓ ਤਾਂ ਤੁਸੀਂ ਪ੍ਰਭੁ ਦੀ ਮੌਤ ਦਾ ਪਰਚਾਰ ਕਰਦੇ ਰਹਿੰਦੇ ਹੋ ਜਦ ਤੀਕਰ ਉਹ ਨਾ ਆਵੇ


1 ਕੁਰਿੰਥੀਆਂ 15:21
ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦੀ ਕਿਆਮਤ ਵੀ ਹੋਈ


1 ਕੁਰਿੰਥੀਆਂ 15:26
ਛੇਕੜਲਾ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ


1 ਕੁਰਿੰਥੀਆਂ 15:54
ਪਰ ਜਾਂ ਇਹ ਨਾਸਵਾਨ ਅਵਿਨਾਸ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਉਦਾਲੇ ਪਾ ਚੁੱਕੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, - ਮੌਤ ਫਤਹ ਦੀ ਬੁਰਕੀ ਹੋ ਗਈ।


1 ਕੁਰਿੰਥੀਆਂ 15:55
ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?।।


1 ਕੁਰਿੰਥੀਆਂ 15:56
ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਬਲ ਸ਼ਰਾ ਹੈ


2 ਕੁਰਿੰਥੀਆਂ 1:9
ਸਗੋਂ ਅਸੀਂ ਆਪੇ ਆਪਣੇ ਆਪ ਵਿੱਚ ਮੌਤ ਦਾ ਹੁਕਮ ਪਾ ਚੁੱਕੇ ਹਾਂ ਭਈ ਅਸੀਂ ਆਪਣਾ ਨਹੀਂ ਸਗੋਂ ਪਰਮੇਸ਼ੁਰ ਦਾ ਜਿਹੜਾ ਮੁਰਦਿਆਂ ਨੂੰ ਜੁਆਲਦਾ ਹੈ ਆਸਰਾ ਰੱਖੀਏ


2 ਕੁਰਿੰਥੀਆਂ 1:10
ਜਿਹ ਨੇ ਸਾਨੂੰ ਇਹੋ ਜਿਹੀ ਡਾਢੀ ਮੌਤ ਤੋਂ ਛੁਡਾਇਆ ਹੈ ਅਤੇ ਛੁਡਾਵੇਗਾ ਜਿਹ ਦੇ ਉੱਤੇ ਅਸਾਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ


2 ਕੁਰਿੰਥੀਆਂ 2:16
ਏਹਨਾਂ ਨੂੰ ਮੌਤ ਲਈ ਮੌਤ ਦੀ ਬੋ ਪਰ ਓਹਨਾਂ ਨੂੰ ਜੀਵਨ ਲਈ ਜੀਵਨ ਦੀ ਬੋ ਹਾਂ ਅਤੇ ਇਨ੍ਹਾਂ ਗਲਾਂ ਜੋਗਾ ਕੌਣ ਹੈॽ


2 ਕੁਰਿੰਥੀਆਂ 3:7
ਪਰੰਤੂ ਜੇ ਮੌਤ ਦੀ ਸੇਵਕਾਈ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਭਈ ਮੂਸਾ ਦੇ ਮੁਖ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ ਇਸਾਰਏਲ ਦਾ ਵੰਸ਼ ਉਹ ਦੇ ਮੁਖ ਵੱਲ ਤੱਕ ਨਾ ਸੱਕਿਆ,


2 ਕੁਰਿੰਥੀਆਂ 4:11
ਕਿਉਂਕਿ ਅਸੀਂ ਜੋ ਜੀਉਂਦੇ ਹਾਂ ਸੋ ਨਿੱਤ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਭਈ ਯਿਸੂ ਦਾ ਜੀਵਨ ਭੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ


2 ਕੁਰਿੰਥੀਆਂ 4:12
ਸੋ ਮੌਤ ਤਾਂ ਸਾਡੇ ਵਿੱਚ ਪਰ ਜੀਵਨ ਤੁਹਾਡੇ ਵਿੱਚ ਪੋਹੰਦਾ ਹੈ


2 ਕੁਰਿੰਥੀਆਂ 7:10
ਕਿਉਂ ਜੋ ਪਰਮੇਸ਼ੁਰ ਜੋਗ ਉਦਾਸੀ ਮੁਕਤੀ ਲਈ ਅਜਿਹਾ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਨਹੀਂ ਪਛਤਾਉਂਦਾ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ


2 ਕੁਰਿੰਥੀਆਂ 11:23
ਕੀ ਓਹ ਮਸੀਹ ਦੇ ਸੇਵਕ ਹਨॽ ਮੈਂ ਬੇਸੁੱਧ ਵਾਂਙੁ ਬੋਲਦਾ ਹਾਂ, ਮੈਂ ਵਧੀਕ ਹਾਂ, ਅਰਥਾਤ ਮਿਹਨਤਾਂ ਦੇ ਵਿੱਚ ਵਧੀਕ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਵਿੱਚ ਬਹੁਤ ਵਾਰੀ


ਫ਼ਿਲਪੀਨ 2:8
ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤਾਈਂ ਸਗੋਂ ਸਲੀਬ ਦੀ ਮੌਤ ਤਾਈਂ ਆਗਿਆਕਾਰ ਬਣਿਆ


ਫ਼ਿਲਪੀਨ 2:30
ਇਸ ਕਰਕੇ ਜੋ ਉਹ ਮਸੀਹ ਦੇ ਕੰਮ ਲਈ ਮੌਤ ਦੇ ਮੂੰਹ ਵਿੱਚ ਆਇਆ ਕਿਉਂ ਜੋ ਮੇਰੀ ਟਹਿਲ ਕਰਨ ਵਿੱਚ ਜੋ ਤੁਹਾਡੀ ਵੱਲੋਂ ਥੁੜ ਸੀ ਉਹ ਨੂੰ ਪੂਰਿਆਂ ਕਰਨ ਲਈ ਓਨ ਆਪਣੀ ਜਾਨ ਤਲੀ ਉੱਤੇ ਧਰੀ।।


ਫ਼ਿਲਪੀਨ 3:10
ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸ਼ਕਤੀ ਨੂੰ ਅਤੇ ਉਹ ਦਿਆਂ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ


ਕੁਲੁੱਸੀਆਂ 1:22
ਉਸ ਨੇ ਹੁਣ ਉਹ ਦੀ ਮਾਸ ਦੀ ਕਾਇਆਂ ਨਾਲ ਮੌਤ ਦੇ ਵਸੀਲੇ ਮਿਲਾ ਲਿਆ ਤਾਂ ਜੋ ਉਹ ਤੁਹਾਨੂੰ ਪਵਿੱਤਰ, ਨਿਰਦੋਸ਼, ਅਤੇ ਬੇਇਲਜ਼ਾਮ ਆਪਣੇ ਸਨਮੁਖ ਖੜਾ ਕਰੇ


1 ਤਿਮੋਥਿਉਸ 2:9
ਇਸੇ ਤਰਾਂ ਚਾਹੁੰਦਾ ਹਾਂ ਭਈ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆ ਵਾਲਾਂ ਅਤੇ ਸੋਨੇ ਯਾ ਮੌਤੀਆਂ ਯਾ ਭਾਰੇ ਮੁੱਲ ਦੇ ਬਸਤ੍ਰਾਂ ਨਾਲ


2 ਤਿਮੋਥਿਉਸ 1:10
ਪਰ ਹੁਣ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਜੀਵਨ ਅਤੇ ਅਬਨਾਸ ਨੂੰ ਖੁਸ਼ ਖਬਰੀ ਦੇ ਰਾਹੀਂ ਪਰਕਾਸ਼ ਕੀਤਾ


ਇਬਰਾਨੀ 2:9
ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜੇ ਚਿਰ ਲਈ ਘੱਟ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁਖ ਝੱਲਣ ਦੇ ਕਾਰਨ ਪਰਤਾਪ ਅਤੇ ਮਾਣ ਦਾ ਮੁਕਟ ਰੱਖਿਆ ਹੋਇਆ ਵੇਖਦੇ ਹਾਂ ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ


ਇਬਰਾਨੀ 2:14
ਸੋ ਜਦ ਬਾਲਕ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ ਤਾਂ ਉਨ੍ਹਾਂ ਵਾਂਙੁ ਉਹ ਆਪ ਵੀ ਇਨ੍ਹਾਂ ਹੀ ਵਿੱਚ ਭਿਆਲ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਹ ਦੇ ਵੱਸ ਵਿੱਚ ਮੌਤ ਹੈ ਅਰਥਾਤ ਸ਼ਤਾਨ ਨੂੰ ਨਾਸ ਕਰੇ


ਇਬਰਾਨੀ 2:15
ਅਤੇ ਉਨ੍ਹਾਂ ਨੂੰ ਜਿਹੜੇ ਮੌਤ ਦੇ ਡਰ ਤੋਂ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ਛੁਡਾਵੇ


ਇਬਰਾਨੀ 5:7
ਉਹ ਨੇ ਉਨੀਂ ਦਿਨੀਂ ਜਦੋਂ ਦੇਹ ਧਾਰੀ ਹੋਈ ਸੀ ਬਹੁਤ ਢਾਹਾਂ ਮਾਰ ਮਾਰ ਕੇ ਅਤੇ ਅੰਝੂ ਕੇਰ ਕੇਰ ਕੇ ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸੱਕਦਾ ਸੀ ਬੇਨਤੀਆਂ ਅਤੇ ਮਿੰਨਤਾ ਕੀਤੀਆਂ ਅਤੇ ਪਰਮੇਸ਼ੁਰ ਦਾ ਭੈ ਰੱਖਣ ਦੇ ਕਾਰਨ ਉਹ ਦੀ ਸੁਣੀ ਗਈ


ਇਬਰਾਨੀ 7:23
ਫੇਰ ਓਹ ਤਾਂ ਬਹੁਤੇ ਜਾਜਕ ਬਣੇ ਸਨ ਏਸ ਲਈ ਜੋ ਮੌਤ ਨੇ ਉਨ੍ਹਾਂ ਨੂੰ ਟਿਕਣ ਨਾ ਦਿੱਤਾ


ਇਬਰਾਨੀ 9:15
ਇਸੇ ਕਾਰਨ ਉਹ ਨਵੇਂ ਨੇਮ ਦਾ ਵਿਚੋਲਾ ਹੈ ਕਿਉਂਕਿ ਇੱਕ ਮੌਤ ਹੋਈ ਹੈ ਜਿਹੜੀ ਪਹਿਲੇ ਨੇਮ ਦੇ ਅਪਰਾਧਾਂ ਤੋਂ ਛੁਡਾਉਂਦੀ ਹੈ ਭਈ ਓਹ ਜਿਹੜੇ ਸੱਦੇ ਹੋਏ ਹਨ ਸਦੀਪਕਾਲ ਦੇ ਵਿਰਸੇ ਦੇ ਵਾਇਦੇ ਨੂੰ ਪਰਾਪਤ ਕਰਨ


ਇਬਰਾਨੀ 9:16
ਜਿੱਥੇ ਵਸੀਅਤ ਹੈ ਉੱਥੇ ਉਹ ਦੇ ਕਾਰਨ ਵਾਲੇ ਦੀ ਮੌਤ ਨੂੰ ਸਾਬਤ ਕਰਨਾ ਪੈਂਦਾ ਹੈ


ਇਬਰਾਨੀ 9:17
ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾ ਚਿਰ ਵਸੀਅਤ ਕਰਨ ਵਾਲਾ ਜੀਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ


ਇਬਰਾਨੀ 11:5
ਨਿਹਚਾ ਨਾਲ ਹਨੋਕ ਉਤਾਹਾਂ ਚੁੱਕਿਆ ਗਿਆ ਭਈ ਮੌਤ ਨਾ ਵੇਖੇ ਅਤੇ ਉਹ ਦਾ ਪਤਾ ਨਾ ਲੱਗਾ ਇਸ ਲਈ ਜੋ ਪਰਮੇਸ਼ੁਰ ਨੇ ਉਹ ਨੂੰ ਉਤਾਹਾਂ ਚੁੱਕ ਲਿਆ ਕਿਉਂ ਜੋ ਉਹ ਦੇ ਉਤਾਹਾਂ ਚੁੱਕੇ ਜਾਣ ਤੋਂ ਪਹਿਲਾਂ ਇਹ ਸਾਖੀ ਦਿੱਤੀ ਗਈ ਸੀ ਭਈ ਉਹ ਪਰਮੇਸ਼ੁਰ ਦੇ ਮਨ ਭਾਉਂਦਾ ਹੈ


ਜੇਮਜ਼ 1:15
ਤਦ ਕਾਮਨਾ ਜਾਂ ਗਰਭਣੀ ਹੋਈ ਤਾਂ ਪਾਪ ਨੂੰ ਜਣਦੀ ਹੈ, ਅਤੇ ਪਾਪ ਜਾਂ ਪੂਰੇ ਵਿੱਤ ਨੂੰ ਪੁੱਜਦਾ ਹੈ ਤਾਂ ਮੌਤ ਨੂੰ ਜਨਮ ਦਿੰਦਾ ਹੈ


ਜੇਮਜ਼ 5:20
ਤਾਂ ਉਹ ਜਾਣ ਲਵੇ ਭਈ ਜਿਹ ਨੇ ਇੱਕ ਪਾਪੀ ਨੂੰ ਉਹ ਦੀ ਬਦਰਾਹੀ ਤੋਂ ਮੋੜ ਲਿਆਂਦਾ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਾਹਲਿਆਂ ਪਾਪਾਂ ਨੂੰ ਢੱਕ ਦੇਵੇਗਾ।।


1 ਯੂਹੰਨਾ 3:14
ਅਸੀਂ ਜਾਣਦੇ ਹਾਂ ਭਈ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ । ਇਸ ਲਈ ਜੋ ਅਸੀਂ ਭਰਾਵਾਂ ਨਾਲ ਪ੍ਰੇਮ ਰੱਖਦੇ ਹਾਂ । ਜਿਹੜਾ ਪ੍ਰੇਮ ਨਹੀਂ ਕਰਦਾ ਉਹ ਮੌਤ ਵਿੱਚ ਰਹਿੰਦਾ ਹੈ


1 ਯੂਹੰਨਾ 5:16
ਜੇ ਕੋਈ ਆਪਣੇ ਭਰਾ ਨੂੰ ਅਜਿਹਾ ਪਾਪ ਕਰਦਾ ਵੇਖੇ ਜੋ ਮੌਤ ਦਾ ਕਾਰਨ ਨਹੀਂ ਤਾਂ ਉਹ ਮੰਗੇ ਅਤੇ ਪਰਮੇਸ਼ੁਰ ਉਹ ਨੂੰ ਜੀਵਨ ਦੇਵੇਗਾ ਅਰਥਾਤ ਉਨ੍ਹਾਂ ਲਈ ਜਿਹੜੇ ਇਹੋ ਜਿਹਾ ਪਾਪ ਕਰਦੇ ਹਨ ਜੋ ਮੌਤ ਦਾ ਕਾਰਨ ਨਹੀਂ । ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਹੈ । ਉਹ ਦੇ ਵਿਖੇ ਮੈਂ ਨਹੀਂ ਆਖਦਾ ਭਈ ਉਹ ਬੇਨਤੀ ਕਰੇ


1 ਯੂਹੰਨਾ 5:17
ਸਾਰਾ ਕੁਧਰਮ ਪਾਪ ਹੈ ਅਤੇ ਇਹੋ ਜਿਹਾ ਇੱਕ ਪਾਪ ਹੈ ਜਿਹੜਾ ਮੌਤ ਦਾ ਕਾਰਨ ਨਹੀਂ ।।


ਪਰਕਾਸ਼ ਦੀ ਪੋਥੀ 1:18
ਅਤੇ ਜੀਉਂਦਾ ਹਾਂ । ਮੈਂ ਮੁਰਦਾ ਸਾਂ ਅਰ ਵੇਖ, ਮੈਂ ਜੁੱਗੋ ਜੁੱਗ ਜੀਉਂਦਾ ਹਾਂ ਅਤੇ ਮੌਤ ਅਤੇ ਪਤਾਲ ਦੀਆਂ ਕੁੰਜੀਆਂ ਮੇਰੇ ਕੋਲ ਹਨ


ਪਰਕਾਸ਼ ਦੀ ਪੋਥੀ 2:11
ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਦੂਜੀ ਮੌਤ ਤੋਂ ਉਹ ਦਾ ਕਦੇ ਵਿਗਾੜ ਨਾ ਹੋਵੇਗਾ।।


ਪਰਕਾਸ਼ ਦੀ ਪੋਥੀ 6:8
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕੁੱਲਾ ਘੋੜਾ ਹੈ ਅਤੇ ਜਿਹੜਾ ਓਸ ਉੱਤੇ ਸਵਾਰ ਹੈ ਉਹ ਦਾ ਨਾਉਂ ਮੌਤ ਹੈ ਅਤੇ ਪਤਾਲ ਉਹ ਦੇ ਮਗਰ ਮਗਰ ਚੱਲਿਆ ਆਉਂਦਾ ਹੈ ਅਤੇ ਓਹਨਾਂ ਨੂੰ ਧਰਤੀ ਦੀ ਚੁਥਾਈ ਉੱਤੇ ਇਖ਼ਤਿਆਰ ਦਿੱਤਾ ਗਿਆ ਭਈ ਤਲਵਾਰ ਨਾਲ, ਕਾਲ ਨਾਲ, ਮਰੀ ਨਾਲ ਅਤੇ ਧਰਤੀ ਦਿਆਂ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।।


ਪਰਕਾਸ਼ ਦੀ ਪੋਥੀ 9:6
ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਬਿੱਧ ਲੱਭੇਗੀ ਨਹੀਂ ਅਤੇ ਮਰਨ ਨੂੰ ਲੋਚਣਗੇ ਅਤੇ ਮੌਤ ਉਨ੍ਹਾਂ ਤੋਂ ਨੱਸ ਜਾਵੇਗੀ


ਪਰਕਾਸ਼ ਦੀ ਪੋਥੀ 13:3
ਮੈਂ ਉਹ ਦਿਆਂ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਘਾਉ ਲੱਗਾ ਹੋਇਆ ਵੇਖਿਆ ਅਤੇ ਉਹ ਦੀ ਉਹ ਕਾਰੀ ਸੱਟ ਚੰਗੀ ਹੋ ਗਈ ਅਤੇ ਸਾਰਾ ਸੰਸਾਰ ਓਸ ਦਰਿੰਦੇ ਦੇ ਪਿੱਛੇ ਹੱਕਾ ਬੱਕਾ ਹੋ ਕੇ ਤੁਰ ਪਿਆ


ਪਰਕਾਸ਼ ਦੀ ਪੋਥੀ 17:4
ਅਤੇ ਓਸ ਤੀਵੀਂ ਨੇ ਬੈਂਗਨੀ ਅਤੇ ਕਿਰਮਚੀ ਪੁਸ਼ਾਕ ਪਹਿਨੀ ਹੋਈ ਸੀ ਅਤੇ ਉਹ ਸੋਨੇ, ਮੌਤੀਆਂ ਅਤੇ ਜਵਾਹਰਾਂ ਨਾਲ ਸਿੰਗਾਰੀ ਹੋਈ ਸੀ । ਉਹ ਨੇ ਇੱਕ ਪਿਆਲਾ ਸੋਨੇ ਦਾ ਆਪਣੇ ਹੱਥ ਵਿੱਚ ਫੜਿਆ ਹੋਇਆ ਸੀ ਜਿਹੜਾ ਘਿਣਾਉਣੀਆਂ ਵਸਤਾਂ ਅਤੇ ਉਹ ਦੀ ਹਰਾਮਕਰੀ ਦੀਆਂ ਭ੍ਰਿਸ਼ਟਤਾਈਆਂ ਨਾਲ ਭਰਿਆ ਹੋਇਆ ਸੀ


ਪਰਕਾਸ਼ ਦੀ ਪੋਥੀ 18:8
ਇਸ ਕਰਕੇ ਉਹ ਦੀਆਂ ਬਵਾਂ ਇੱਕੋ ਦਿਨ ਵਿੱਚ ਆ ਪੈਣਗੀਆਂ, ਮੌਤ ਅਤੇ ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੁ ਪਰਮੇਸ਼ੁਰ ਜੋ ਉਹ ਦਾ ਨਿਆਉਂ ਕਰਦਾ!।।


ਪਰਕਾਸ਼ ਦੀ ਪੋਥੀ 18:12
ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੌਤੀਆਂ ਅਤੇ ਕਤਾਨ ਦਾ ਅਤੇ ਬੈਂਗਨੀ ਰੇਸ਼ਮੀ ਅਤੇ ਕਿਰਮਚੀ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਖ ਮਰਮਰ ਦੀ ਹਰੇਕ ਵਸਤ


ਪਰਕਾਸ਼ ਦੀ ਪੋਥੀ 18:16
ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਨੀ ਅਤੇ ਕਿਰਮਚੀ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੌਤੀਆਂ ਦੇ ਨਾਲ ਸਿੰਗਾਰੀ ਹੋਈ ਸੀ,


ਪਰਕਾਸ਼ ਦੀ ਪੋਥੀ 20:6
ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲੀ ਕਿਆਮਤ ਵਿੱਚ ਸ਼ਾਮਿਲ ਹੈ! ਏਹਨਾਂ ਉੱਤੇ ਦੂਈ ਮੌਤ ਦਾ ਕੁਝ ਵੱਸ ਨਹੀਂ ਸਗੋਂ ਓਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਵਰ੍ਹੇ ਰਾਜ ਕਰਨਗੇ।।


ਪਰਕਾਸ਼ ਦੀ ਪੋਥੀ 20:14
ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਈ ਮੌਤ ਹੈ ਅਰਥਾਤ ਅੱਗ ਦੀ ਝੀਲ


ਪਰਕਾਸ਼ ਦੀ ਪੋਥੀ 21:4
ਅਤੇ ਓਹ ਓਹਨਾਂ ਦੀਆਂ ਅੱਖੀਆਂ ਤੋਂ ਹਰੇਕ ਅੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ, ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ


ਪਰਕਾਸ਼ ਦੀ ਪੋਥੀ 21:8
ਪਰ ਡਰਾਕਲਾਂ, ਬੇ ਪਰਤੀਤਿਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਓਸ ਝੀਲ ਵਿੱਚ ਹੋਵੇਗਾ ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਈ ਮੌਤ ਹੈ ।।


ਪਰਕਾਸ਼ ਦੀ ਪੋਥੀ 21:21
ਅਤੇ ਬਾਰਾਂ ਦਰਵੱਜੇ ਬਾਰਾਂ ਮੌਤੀ ਸਨ। ਇੱਕ ਇੱਕ ਦਰਵੱਜਾ ਇੱਕ ਇੱਕ ਮੌਤੀ ਦਾ ਸੀ, ਅਤੇ ਓਸ ਨਗਰੀ ਦਾ ਚੌਂਕ ਨਖਾਲਸ ਸੋਨੇ ਦਾ ਸੀ ਨਿਰਮਲ ਸ਼ੀਸ਼ੇ ਵਰਗਾ


Punjabi Bible 2016
Copyright © 2016 by The Bible Society of India