A A A A A

Additional: [Alcohol]


1 ਪਤਰਸ 4:3
ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਨਾਸਥਾਵਾਨ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।

1 ਤਿਮੋਥਿਉਸ 5:23
ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।

ਅਫ਼ਸੀਆਂ 5:18
ਮੈ ਨਾਲ ਸ਼ਰਾਬੀ ਨਾ ਹੋਵੋ। ਇਹ ਆਤਮਕ ਤੌਰ ਤੇ ਤੁਹਾਨੂੰ ਤਬਾਹ ਕਰ ਦੇਵੇਗੀ, ਪਰ ਇਸਦੀ ਜਗ਼੍ਹਾ ਆਤਮਾ ਨਾਲ ਭਰਪੂਰ ਹੋਵੇ।

ਰੋਮੀਆਂ 13:13
ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਿਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸ਼ਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।

1 ਕੁਰਿੰਥੀਆਂ 10:23-24
[23] “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ, ਪਰ ਸਭ ਕੁਝ ਮਦਦਗਾਰ ਨਹੀਂ ਹੈ।” “ਸਾਰੀਆਂ ਗੱਲਾਂ ਦੀ ਇਜਾਜ਼ਤ ਹੈ।” ਹਾਂ ਪਰ ਸਾਰੀਆਂ ਗੱਲਾਂ ਬਲਵਾਨ ਹੋਣ ਵਿੱਚ ਸਹਾਇਤਾ ਨਹੀਂ ਕਰਦੀਆਂ।[24] ਕਿਸੇ ਵੀ ਵਿਅਕਤੀ ਨੂੰ ਉਹੀ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ ਜਿਹਡ਼ੀਆਂ ਕੇਵਲ ਉਸ ਦੀ ਸਹਾਇਤਾ ਕਰਨ। ਉਸਨੂੰ ਵੀ ਉਹੀ ਕਰਨਾ ਚਾਹੀਦਾ ਹੈ ਜੋ ਦੂਸਰਿਆਂ ਲਈ ਮਦਦਗਾਰ ਹੈ।

ਗਲਾਟੀਆਂ 5:19-21
[19] ਮੰਦੇ ਕੰਮ, ਜਿਹਡ਼ੇ ਸਾਡਾ ਪਾਪੀ ਆਪਾ ਕਰਦਾ ਹੈ ਬਡ਼ੇ ਸਪਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ,[20] ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗਡ਼ਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲਡ਼ਾਉਣਾ, ਵੰਡੀਆਂ ਪਾਉਣੀਆਂ,[21] ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹਡ਼ੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ।

1 ਕੁਰਿੰਥੀਆਂ 9:19-23
[19] ਮੈਂ ਆਜ਼ਾਦ ਹਾਂ। ਮੈਂ ਕਿਸੇ ਵੀ ਮਨੁੱਖ ਦੇ ਅਧੀਨ ਨਹੀਂ। ਪਰ ਮੈਂ ਆਪਣੇ-ਆਪ ਨੂੰ ਸਮੂਹ ਲੋਕਾਂ ਦਾ ਗੁਲਾਮ ਬਨਾਉਂਦਾ ਹਾਂ। ਇਹ ਗੱਲ ਮੈਂ ਇਸ ਵਾਸਤੇ ਕਰਦਾ ਹਾਂ ਤਾਂ ਜੋ ਵਧ ਤੋਂ ਵਧ ਲੋਕਾਂ ਨੂੰ ਬਚਾ ਸਕਾਂ।[20] ਯਹੂਦੀਆਂ ਵਾਸਤੇ ਮੈਂ ਯਹੂਦੀਆਂ ਜਿਹਾ ਬਣ ਗਿਆ ਸਾਂ। ਅਜਿਹਾ ਮੈਂ ਯਹੂਦੀਆਂ ਨੂੰ ਬਚਾਉਣ ਵਿੱਚ ਸਹਾਇਤਾ ਕਰਨ ਲਈ ਕੀਤਾ। ਭਾਵੇਂ ਮੇਰੇ ਉੱਤੇ ਸ਼ਰ੍ਹਾ ਦਾ ਸ਼ਾਸਨ ਨਹੀਂ ਹੈ, ਮੈਂ ਉਨ੍ਹਾਂ ਵਰਗਾ ਬਣ ਗਿਆ ਹਾਂ ਜਿਨ੍ਹਾਂ ਉੱਤੇ ਸ਼ਰ੍ਹਾ ਦਾ ਸ਼ਾਸਨ ਹੁੰਦਾ ਹੈ। ਮੈਂ ਅਜਿਹਾ ਕੀਤਾ ਤਾਂ ਜੋ ਮੈਂ ਉਨ੍ਹਾਂ ਨੂੰ ਮੁਕਤੀ ਵੱਲ ਲੈ ਜਾ ਸਕਾਂ ਜਿਨ੍ਹਾਂ ਉੱਤੇ ਸ਼ਰ੍ਹਾ ਦੁਆਰਾ ਸ਼ਾਸਨ ਹੁੰਦਾ ਹੈ।[21] ਉਨ੍ਹਾਂ ਲਈ ਜਿਹਡ਼ੇ ਨੇਮ ਤੋਂ ਬਿਨਾ ਹਨ ਮੈਂ ਉਨ੍ਹਾਂ ਲਈ ਉਹੋ ਜਿਹਾ ਬਣ ਜਾਂਦਾ ਹਾਂ ਜੋ ਨੇਮ ਤੋਂ ਬਿਨਾ ਹੈ। ਮੈਂ ਇਹ ਉਨ੍ਹਾਂ ਲੋਕਾਂ ਦੀ ਮੁਕਤੀ ਵੱਲ ਅਗਵਾਈ ਕਰਨ ਲਈ ਕਰਦਾ ਹਾਂ ਜਿਨ੍ਹਾਂ ਕੋਲ ਨੇਮ ਨਹੀਂ ਹੈ। ਪਰ ਅਸਲ ਵਿੱਚ ਮੈਂ ਪਰਮੇਸ਼ੁਰ ਦੇ ਨੇਮ ਤੋਂ ਬਿਨਾ ਨਹੀਂ ਹਾਂ। ਮੈਂ ਮਸੀਹ ਦੇ ਨੇਮ ਦੇ ਅਧੀਨ ਹਾਂ।[22] ਮੈਂ ਕਮਜ਼ੋਰ ਬਣ ਗਿਆ ਹਾਂ ਤਾਂ ਜੋ ਮੈਂ ਉਨ੍ਹਾਂ ਦੀ ਮੁਕਤੀ ਵੱਲ ਅਗਵਾਈ ਕਰ ਸਕਾਂ ਜਿਹਡ਼ੇ ਕਮਜ਼ੋਰ ਹਨ। ਮੈਂ ਸਮੂਹ ਲੋਕਾਂ ਲਈ ਚੀਜ਼ਾਂ ਬਣ ਜਾਂਦਾ ਹਾਂ। ਮੈਂ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ ਮੈਂ ਹਰ ਸੰਭਵ ਢੰਗ ਨਾਲ ਸਮੂਹ ਲੋਕਾਂ ਨੂੰ ਬਚਾ ਸਕਾਂ।[23] ਮੈਂ ਇਹ ਸਾਰੀਆਂ ਗੱਲਾਂ ਖੁਸ਼ਖਬਰੀ ਦੇ ਕਾਰਣ ਕਰਦਾ ਹਾਂ। ਮੈਂ ਇਹ ਸਭ ਗੱਲਾਂ ਕਰਦਾ ਹਾਂ ਤਾਂ ਜੋ ਮੈਂ ਖੁਸ਼ਖਬਰੀ ਦੀਆਂ ਸ਼ੁਭਕਾਮਨਾਵਾਂ ਵਿੱਚ ਭਾਈਵਾਲ ਹੋ ਸਕਾਂ।

ਰੋਮੀਆਂ 14:15-21
[15] ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਆਸਥਾ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹਡ਼ਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ।[16] ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ।[17] ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉਥੇ ਇਹ ਚੀਜ਼ਾਂ ਮਹੱਤਵਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।[18] ਜਿਹਡ਼ਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।[19] ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹਡ਼ੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।[20] ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹਡ਼ਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।[21] ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।

ਜੌਹਨ 2:3-11
[3] ਉਥੇ ਮੈ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁਕ੍ਕ ਗਈ ਯਿਸੂ ਦੀ ਮਾਤਾ ਨੇ ਉਸਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈ ਨਹੀਂ ਹੈ।”[4] ਯਿਸੂ ਨੇ ਉੱਤਰ ਦਿੱਤਾ, “ਮੇਰਾ ਇਸ ਨਾਲ ਕੀ ਸਰੋਕਾਰ, ਮੇਰਾ ਸਮਾਂ ਅਜੇ ਨਹੀਂ ਆਇਆ।”[5] ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”[6] ਉਸ ਥਾਂ ਤੇ ਪੱਥਰ ਦੇ ਛੇ ਵੱਡੇ ਜਲ ਦੇ ਮਟ੍ਟ ਸਨ। ਯਹੂਦੀ ਇਸ ਤਰ੍ਹਾਂ ਦੇ ਜਲ ਮਟ੍ਟ ਸ਼ੁਧੀਕਰਨ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਜਲ ਮਟ੍ਟ ਵਿੱਚ 100 ਲੀਟਰ ਤੋਂ ਲੈਕੇ 150 ਲੀਟਰ ਤੱਕ ਜਲ ਰੱਖਿਆ ਜਾ ਸਕਦਾ ਹੈ।[7] ਯਿਸੂ ਨੇ ਉਨ੍ਹਾਂ ਟਹਿਲੂਆਂ ਨੂੰ ਆਖਿਆ, “ਇਨ੍ਹਾਂ ਮਟ੍ਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮਟ੍ਟਾਂ ਨੂੰ ਜਲ ਨਾਲ ਨਕ੍ਕੋ-ਨਕ੍ਕ ਭਰ ਦਿੱਤਾ।[8] ਫਿਰ ਯਿਸੂ ਨੇ ਟਹਿਲੂਆਂ ਨੂੰ ਆਖਿਆ, “ਹੁਣ ਕੁਝ ਪਾਣੀ ਖਿਚ੍ਚੋ ਅਤੇ ਦਾਵਤਾਂ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਟਹਿਲੂਆਂ ਨੇ ਪਾਣੀ ਲਿਆ ਅਤੇ ਉਸਨੂੰ ਦੇ ਦਿੱਤਾ।[9] ਉਸਨੇ ਉਹ ਜਲ ਚਖ ਕੇ ਵੇਖਿਆ। ਉਹ ਮੈ ਬਣ ਚੁੱਕੀ ਸੀ। ਉਸ ਨੂੰ ਪਤਾ ਨਹੀਂ ਸੀ ਕਿ ਮੈ ਕਿਥੋਂ ਆਈ ਹੈ। ਪਰ ਜਿਨ੍ਹਾਂ ਟਹਿਲੂਆਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸੀ। ਦਾਵਤ ਦੇ ਪਰਧਾਨ ਨੇ ਲਾਡ਼ੇ ਨੂੰ ਸਦਿਆ।[10] ਅਤੇ ਉਸਨੂੰ ਆਖਿਆ, “ਹਮੇਸ਼ਾ ਲੋਕ ਪਹਿਲਾਂ ਚੰਗੀ ਮੈ ਦਿੰਦੇ ਹਨ, ਜਦੋਂ ਮਹਿਮਾਨ ਸ਼ਰਾਬੀ ਹੁੰਦੇ ਹਨ ਫ਼ੇਰ ਉਹ ਸਸਤੀ ਮੈ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਮੈ ਰਖੀ ਹੈ।”[11] ਇਹ ਪਹਿਲਾ ਕਰਿਸ਼ਮਾ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਾਨਤਾ ਪ੍ਰਗਟਾਈ। ਉਸਦੇ ਚੇਲਿਆਂ ਨੇ ਇਸ ਵਿੱਚ ਵਿਸ਼ਵਾਸ ਕੀਤਾ।

Punjabi Bible 2000
NT: © 2000 Bible League International; OT: © 2002 Bible League International