A A A A A

Additional: [Broken Heart]


1 ਕੁਰਿੰਥੀਆਂ 13:7
ਪ੍ਰੇਮ ਖਾਮੋਸ਼ੀ ਨਾਲ ਸਭ ਕੁਝ ਬਰਦਾਸ਼ਤ ਕਰ ਲੈਂਦਾ ਹੈ, ਪ੍ਰੇਮ ਸਦਾ ਭਰੋਸਾ ਕਰਦਾ ਹੈ, ਇਹ ਸਦਾ ਆਸਵੰਦ ਹੁੰਦਾ ਹੈ, ਅਤੇ ਸਭ ਗੱਲਾਂ ਝੱਲ ਲੈਂਦਾ ਹੈ।

1 ਪਤਰਸ 5:7
ਆਪਣੀਆਂ ਸਰੀਆਂ ਚਿੰਤਾਵਾਂ ਉਸ ਵੱਲ ਮੋਡ਼ ਦਿਉ ਕਿਉਂਕਿ ਉਹ ਤੁਹਾਡਾ ਧਿਆਨ ਰਖਦਾ ਹੈ।

2 ਕੁਰਿੰਥੀਆਂ 5:7
ਅਸੀਂ ਉਸੇ ਸੰਗ ਰਹਿੰਦੇ ਹਾਂ ਜਿਸ ਵਿੱਚ ਅਸੀਂ ਵਿਸ਼ਵਾਸ ਰੱਖਦੇ ਹਾਂ ਨਾ ਕਿ ਜੋ ਸਾਨੂੰ ਨਜ਼ਰ ਆਉਂਦਾ ਹੈ।

2 ਕੁਰਿੰਥੀਆਂ 12:9
ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸਕਦੀ ਹੈ।

ਇਬਰਾਨੀ 13:5
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰਖੋ। ਅਤੇ ਜਿਹਡ਼ੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।” ਬਿਵਸਥਾ 31:6

ਜੌਹਨ 3:16
ਪਰਮੇਸ਼ੁਰ ਨੇ ਦੁਨੀਆਂ ਦੇ ਲੋਕਾਂ ਨੂੰ ਇੰਨਾ ਪਿਆਰ ਕੀਤਾ ਅਤੇ ਉਸਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰਖਦਾ ਹੈ ਗਵਾਚੇਗਾ ਨਹੀਂ ਸਗੋਂ ਸਦੀਵੀ ਜੀਵਨ ਪ੍ਰਾਪਤ ਕਰ ਲਵੇਗਾ।

ਜੌਹਨ 12:40
“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।” ਯਸਾਯਾਹ 6:10

ਜੌਹਨ 14:1
ਯਿਸੂ ਨੇ ਆਖਿਆ, “ਤੁਹਾਡੇ ਦਿਲ ਦੁਖੀ ਨਹੀਂ ਹੋਣੇ ਚਹੀਦੇ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।

ਜੌਹਨ 14:27
“ਮੈਂ ਤੁਹਾਡੇ ਲਈ ਸ਼ਾਂਤੀ ਛੱਡਦਾ ਹਾਂ। ਮੈਂ ਆਪਣਾ ਅਮਨ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।

ਜੌਹਨ 16:33
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”

ਲੂਕਾ 24:38
ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?

ਮਾਰਕ 11:23
ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾਡ਼ ਨੂੰ ਕਹੋ, ਖਡ਼ਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ। ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਆਸਥਾ ਰਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ।

ਮੈਥਿਊ 5:8
ਉਹ ਵਡਭਾਗੇ ਹਨ ਜਿਹਡ਼ੇ ਦਿਲੋਂ ਸ਼ੁਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।

ਮੈਥਿਊ 11:28
“ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।

ਪਰਕਾਸ਼ ਦੀ ਪੋਥੀ 21:4
ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।"

ਰੋਮੀਆਂ 8:28
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।

ਰੋਮੀਆਂ 12:2
ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹਡ਼ੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹਡ਼ੀਆਂ ਗੱਲਾਂ ਸਹੀ ਹਨ।

1 ਕੁਰਿੰਥੀਆਂ 6:19-20
[19] ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸ਼ਰੀਰ ਇੱਕ ਮੰਦਰ ਹੈ ਜਿਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁਦ ਦੇ ਨਹੀਂ ਹੋ।[20] ਤੁਹਾਨੂੰ ਪਰਮੇਸ਼ੁਰ ਦੁਆਰਾ ਮੁਲ੍ਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸ਼ਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।

ਫ਼ਿਲਪੀਨ 4:6-7
[6] ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋਡ਼ੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਸ਼ੁਕਰਾਨਾ ਕਰੋ।[7] ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰਖਵਾਲੀ ਕਰੇਗੀ।

ਮੈਥਿਊ 11:28-30
[28] “ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ।[29] ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮੇ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।[30] ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”

Punjabi Bible 2000
NT: © 2000 Bible League International; OT: © 2002 Bible League International