A A A A A

Additional: [Cannibalism]


2 ਕੁਰਿੰਥੀਆਂ 5:8
ਇਸ ਲਈ ਮੈਂ ਕਹਿੰਦਾ ਹਾਂ ਕਿ ਸਾਨੂੰ ਯਕੀਨ ਹੈ। ਅਤੇ ਅਸੀਂ ਸੱਚ ਮੁੱਚ ਇਸ ਸ਼ਰੀਰ ਨੂੰ ਛੱਡਣਾ ਲੋਚਦੇ ਹਾਂ ਅਤੇ ਪ੍ਰਭੂ ਦੀ ਹਾਜ਼ਰੀ ਵਿੱਚ ਰਹਿਣਾ ਚਾਹੁੰਦੇ ਹਾਂ।

ਲੂਕਾ 16:19-26
[19] ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।[20] ਉਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸ਼ਰੀਰ ਫ਼ੋਡ਼ਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।[21] ਉਸਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸਦੇ ਫ਼ੋਡ਼ਿਆਂ ਨੂੰ ਵੀ ਚੱਟਦੇ।[22] ਫ਼ੇਰ ਗਰੀਬ ਲਾਜ਼ਰ ਮਰ ਗਿਆ ਦੂਤਾਂ ਨੇ ਉਸਨੂੰ ਲਿਆ ਅਤੇ ਅਬਰਾਹਾਮ ਦੇ ਪਾਸੇ ਪਾ ਦਿੱਤਾ, ਫ਼ੇਰ ਉਹ ਅਮੀਰ ਆਦਮੀ ਵੀ ਮਰ ਗਿਆ ਅਤੇ ਦਫ਼ਨਾਇਆ ਗਿਆ।[23] ਉਸਨੇ ਪਤਾਲ ਵਿੱਚੋਂ ਜਿਥੇ ਉਹ ਦੁਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰ ਅਬਰਾਹਾਮ ਦੇ ਨਾਲ ਲਾਜ਼ਰ ਨੂੰ ਵੇਖਿਆ।[24] ਤਾਂ ਉਸਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿਲ੍ਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁਖ ਝੱਲ ਰਿਹਾ ਹਾਂ।’[25] ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾਡ਼ੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁਖ ਭੋਗ ਰਿਹਾ ਹੈ ਤੇ ਤੂੰ ਦੁਖ।[26] ਇਸਤੋਂ ਇਲਾਵਾ ਤੇਰੇ ਤੇ ਸਾਡੇ ਵਿਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਇਥੋਂ ਪਾਰ ਲੰਘਕੇ ਸਾਡੇ ਪਾਸੇ ਆ ਸਕਦਾ ਹੈ।’

ਪਰਕਾਸ਼ ਦੀ ਪੋਥੀ 20:11-15
[11] ਫ਼ੇਰ ਮੈਂ ਇੱਕ ਵੱਡਾ ਸਾਰਾ ਚਿਟ੍ਟਾ ਤਖਤ ਦੇਖਿਆ। ਮੈਂ ਉਸਨੂੰ ਵੀ ਦੇਖਿਆ ਜਿਹਡ਼ਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।[12] ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹਡ਼ੇ ਮਰ ਚੁੱਕੇ ਸਨ, ਦੋਹਾਂ ਵਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉਥੇ ਹੋਰ ਪੁਸਤਕਾਂ ਵੀ ਖੁਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।[13] ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ।[14] ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ।[15] ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।

1 ਕੁਰਿੰਥੀਆਂ 14:34-35
[34] ਔਰਤਾਂ ਨੂੰ ਕਲੀਸਿਯਾ ਦੀਆਂ ਇਕੱਤਰਤਾਵਾਂ ਵਿੱਚ ਖਾਮੋਸ਼ ਰਹਿਣਾ ਚਹੀਦਾ ਹੈ। ਪਰਮੇਸ਼ੁਰ ਦੇ ਲੋਕਾਂ ਦੀਆਂ ਸਾਰੀਆਂ ਕਲੀਸਿਯਾਵਾਂ ਵਿੱਚ ਇਵੇਂ ਹੀ ਹੁੰਦਾ ਹੈ। ਔਰਤਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੂੰ ਅਧੀਨਤਾ ਸਵੀਕਾਰ ਕਰ ਲੈਣੀ ਚਾਹੀਦੀ ਹੈ, ਜਿਵੇਂ ਮੂਸਾ ਦੀ ਸ਼ਰ੍ਹਾ ਆਖਦੀ ਹੈ।[35] ਜੇ ਕੋਈ ਅਜਿਹੀ ਗੱਲ ਹੈ ਜਿਹਡ਼ੀ ਔਰਤਾਂ ਜਾਨਣਾ ਚਾਹੁੰਦੀਆਂ ਹਨ, ਤਾਂ ਉਨ੍ਹਾਂ ਨੂੰ ਘਰ ਆਕੇ ਆਪਣੇ ਪਤੀਆਂ ਕੋਲੋਂ ਪੁਛਣੀ ਚਾਹੀਦੀ ਹੈ। ਇੱਕ ਆਵ੍ਰਤ ਲਈ ਕਲੀਸਿਯਾ ਦੀ ਸਭਾ ਵਿੱਚ ਬੋਲਣਾ ਸ਼ਰਮਿੰਦਗੀ ਵਾਲੀ ਗੱਲ ਹੈ।

ਲੂਕਾ 1:37
ਕਿਉਂਕਿ ਪਰਮੇਸ਼ੁਰ ਲਈ ਕੁਝ ਵੀ ਅਸੰਭਵ ਨਹੀਂ ਹੈ।”

ਜੌਹਨ 1:1
ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ।

1 ਤਿਮੋਥਿਉਸ 2:11-15
[11] ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ।[12] ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।[13] ਕਿਉਂ? ਕਿਉਂਕਿ ਆਦਮ ਨੂੰ ਪਹਿਲਾਂ ਸਾਜਿਆ ਗਿਆ ਸੀ ਅਤੇ ਫ਼ੇਰ ਹਵਾਹ ਬਣਾਈ ਗਈ ਸੀ।[14] ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵਗਿਆਕਾਰੀ ਬਣ ਗਈ।[15] ਪਰ ਔਰਤਾਂ ਨੂੰ ਬੱਚੇ ਪੈਦਾ ਕਰਨ ਦੇ ਆਪਣੇ ਕਾਰਜ ਰਾਹੀਂ ਮੁਕਤੀ ਮਿਲੇਗੀ, ਉਹ ਬਚਾਈਆਂ ਜਾਣਗੀਆਂ ਜੇ ਉਹ ਆਪਣੇ ਵਿਸ਼ਵਾਸ ਵਿੱਚ ਟਿਕੀਆਂ ਰਹਿਣਗੀਆਂ ਅਤੇ ਪਿਆਰ ਅਤੇ ਪਵਿੱਤਰਤਾ ਅਤੇ ਸਹੀ ਢੰਗ ਨਾਲ ਸਵੈ ਉੱਪਰ ਕਾਬੂ ਰੱਖਣਗੀਆਂ।

1 ਤਿਮੋਥਿਉਸ 5:3-16
[3] ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇਕੱਲੀਆਂ ਹਨ।[4] ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹਡ਼ੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।[5] ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇਕੱਲੀ ਹੈ, ਤਾਂ ਉਹ ਆਸ ਰਖਦੀ ਹੈ ਕਿ ਪਰਮੇਸ਼ੁਰ ਇਕੱਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰਖਦੀ ਹੈ।[6] ਪਰ ਜਿਹਡ਼ੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ।[7] ਉਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸਕੇ ਕਿ ਉਹ ਗਲਤ ਕੰਮ ਕਰ ਰਹੇ ਹਨ।[8] ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸਕਰ, ਉਸਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਨਾਸਥਾਵਾਨ ਨਾਲੋਂ ਵੀ ਭੈਡ਼ਾ ਹੈ।[9] ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁਡ਼ਨ ਲਈ ਉਹ ਸਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਆਹੀਦੀ ਹਾਯ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ।[10] ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗਿਆਂ ਗੱਲਾਂ ਹਨ, ਜਿਵੇਂ ਆਪਣੇ ਬਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹਡ਼ੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।[11] ਪਰ ਉਸ ਪਤ੍ਰ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿਤ੍ਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕਡ਼ੀਆਂ ਸ਼ਰੀਰਕ ਲੋਡ਼ਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।[12] ਇਸ ਵਾਸਤੇ ਉਨ੍ਹਾਂ ਦਾ ਨਿਰਣਾ ਹੋਵੇਗਾ। ਕਿਉਂਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਅਦਾ ਨਹੀਂ ਨਿਭਾਇਆ।[13] ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹਡ਼ੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।[14] ਇਸ ਲਈ ਮੈਂ ਚਾਹੁੰਨਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।[15] ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁਡ਼ ਚੁੱਕੀਆਂ ਹਨ।[16] ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਕਲੀਸਿਯਾ ਨੂੰ ਉਨ੍ਹਾਂ ਦਾ ਧਿਆਨ ਰੱਖਣ ਦਾ ਬੋਝ ਨਹੀਂ ਉਠਾਉਣਾ ਚਾਹੀਦਾ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰਖ ਸਕੇਗੀ ਜਿਨ੍ਹਾਂ ਦਾ ਪਰਿਵਾਰ ਜਿਉਂਦਾ ਨਹੀਂ ਹੈ।

1 ਕੁਰਿੰਥੀਆਂ 11:2-16
[2] ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੁ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹਡ਼ੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।[3] ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਸਮਝ ਲਵੋ; ਹਰ ਮਨੁੱਖ ਦਾ ਮੁਖੀ ਮਸੀਹ ਹੈ। ਔਰਤ ਦਾ ਮੁਖੀ ਮਰਦ ਹੈ। ਅਤੇ ਮਸੀਹ ਦਾ ਮੁਖੀ ਪਰਮੇਸ਼ੁਰ ਹੈ।[4] ਜੇਕਰ ਕੋਈ ਵੀ ਆਦਮੀ ਜਿਹਡ਼ਾ ਸਿਰ ਢਕਕੇ ਪ੍ਰਾਰਥਨਾ ਜਾਂ ਭਵਿਖ੍ਖਬਾਣੀ ਕਰਦਾ ਹੈ, ਉਹ ਆਪਣੇ ਸਿਰ ਸ਼ਰਮਸਾਰੀ ਲਿਆਉਂਦਾ ਹੈ।[5] ਪਰ ਹਰ ਔਰਤ ਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ, ਜਦੋਂ ਉਹ ਪ੍ਰਾਰਥਨਾ ਜਾਂ ਅਗੰਮ ਵਾਕ ਕਰ ਰਹੀ ਹੋਵੇ। ਜੇ ਉਸਦਾ ਸਿਰ ਢਕਿਆ ਹੋਇਆ ਨਹੀਂ ਹੈ, ਫ਼ੇਰ ਉਹ ਆਪਣੇ ਸਿਰ ਉੱਤੇ ਸ਼ਰਮਸਾਰੀ ਲਿਆਉਂਦੀ ਹੈ। ਫ਼ੇਰ ਉਸ ਵਿੱਚ ਅਤੇ ਸਿਰ ਮੁਨ੍ਨੇ ਵਾਲੀ ਔਰਤ ਵਿੱਚ ਕੋਈ ਫ਼ਰਕ ਨਹੀਂ ਹੈ।[6] ਜੇ ਇੱਕ ਔਰਤ ਆਪਣਾ ਸਿਰ ਨਹੀਂ ਢਕਦੀ, ਇਹ ਉਸਦੇ ਵਾਲ ਕਟਾਉਣ ਵਰਗਾ ਹੀ ਹੈ। ਪਰ ਕਿਸੇ ਔਰਤ ਵਾਸਤੇ ਆਪਣੇ ਵਾਲ ਕਟਾਉਣੇ ਜਾਂ ਸਿਰ ਮੁਨਾਉਣਾ ਸ਼ਰਮਿੰਦਗੀ ਵਾਲੀ ਗੱਲ ਹੈ। ਇਸ ਲਈ ਉਸਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ।[7] ਪਰ ਆਦਮੀ ਨੂੰ ਆਪਣਾ ਸਿਰ ਨਹੀਂ ਢਕਣਾ ਚਾਹੀਦਾ। ਕਿਉਂ? ਕਿਉਂਕਿ ਉਹ ਪਰਮੇਸ਼ੁਰ ਦੇ ਰੂਪ ਵਿੱਚ ਰਚਿਆ ਗਿਆ ਹੈ ਅਤੇ ਉਹ ਪਰਮੇਸ਼ੁਰ ਦੀ ਮਹਿਮਾ ਹੈ।[8] ਪਰ ਔਰਤ ਆਦਮੀ ਦਾ ਗੌਰਵ ਹੈ। ਕਿਉਂਕਿ ਆਦਮੀ ਔਰਤ ਤੋਂ ਨਹੀਂ ਆਇਆ, ਸਗੋਂ, ਇਹ ਔਰਤ ਹੀ ਸੀ ਜੋ ਆਦਮੀ ਤੋਂ ਆਈ।[9] ਇਹ ਵੀ ਕਿ, ਆਦਮੀ ਔਰਤ ਲਈ ਨਹੀਂ ਬਣਾਇਆ ਗਿਆ ਸੀ, ਸਗੋਂ ਔਰਤ ਆਦਮੀ ਲਈ ਬਣਾਈ ਗਈ ਸੀ।[10] ਇਸੇ ਲਈ ਔਰਤ ਨੂੰ ਇਹ ਦਰਸ਼ਾਉਣ ਲਈ ਕਿ ਉਹ ਕਿਸੇ ਦੇ ਅਧਿਕਾਰ ਹੇਠਾਂ ਹੈ ਆਪਣਾ ਸਿਰ ਢਕਣਾ ਚਾਹੀਦਾ ਹੈ। ਅਤੇ ਉਸਨੂੰ ਇਹ ਦੂਤਾਂ ਦੀ ਖਾਤਿਰ ਵੀ ਕਰਨਾ ਚਾਹੀਦਾ ਹੈ।[11] ਪਰ ਪ੍ਰਭੂ ਵਿੱਚ, ਔਰਤ ਆਦਮੀ ਲਈ ਮਹੱਤਵਪੂਰਣ ਹੈ ਅਤੇ ਆਦਮੀ ਔਰਤ ਲਈ ਮਹੱਤਵਪੂਰਣ ਹੈ।[12] ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ।[13] ਇਸਦਾ ਫ਼ੈਸਲਾ ਖੁਦ ਕਰੋ; ਕੀ ਔਰਤ ਲਾਈ ਠੀਕ ਹੈ, ਕੀ ਉਹ ਬਿਨ ਸਿਰ ਢਕੇ ਪਰਮੇਸ਼ੁਰ ਦੀ ਪ੍ਰਾਰਥਨਾ ਕਰੇ?[14] ਕੁਦਰਤ ਵੀ ਤੁਹਾਨੂੰ ਇਹ ਸਿਖਾਉਂਦੀ ਹੈ ਕਿ ਲੰਬੇ ਬਾਲ ਰੱਖਣਾ ਆਦਮੀ ਲਈ ਨਮੋਸ਼ੀ ਵਲੀ ਗੱਲ ਹੈ।[15] ਪਰ ਲੰਮੇ ਬਾਲ ਹੋਣਾ ਔਰਤ ਲਈ ਮਾਣ ਵਾਲੀ ਗੱਲ ਹੈ। ਔਰਤ ਨੂੰ ਲੰਮੇ ਬਾਲ ਇਸ ਲਈ ਦਿੱਤੇ ਗਏ ਹਨ ਕਿ ਉਹ ਆਪਣਾ ਸਿਰ ਢਕ ਸਕੇ।[16] ਕੁਝ ਲੋਕ ਫ਼ੇਰ ਵੀ ਇਸ ਬਾਰੇ ਸ਼ਾਇਦ ਵਾਦ-ਵਿਵਾਦ ਕਰਨਾ ਚਾਹੁੰਦੇ ਹੋਣ। ਪਰ ਅਸੀਂ ਅਤੇ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਉਹ ਪ੍ਰਵਾਨ ਨਹੀਂ ਕਰਦੀਆਂ ਜੋ ਇਹ ਲੋਕ ਕਰ ਰਹੇ ਹਨ।

Punjabi Bible 2000
NT: © 2000 Bible League International; OT: © 2002 Bible League International