A A A A A

Angels and Demons: [Beelzebub]


ਮੈਥਿਊ 12:24
ਫ਼ਰੀਸੀਆਂ ਨੇ ਲੋਕਾਂ ਨੂੰ ਇਸ ਤਰ੍ਹਾਂ ਕਹਿੰਦਿਆਂ ਸੁਣਿਆ ਅਤੇ ਆਖਿਆ, “ਉਹ ਬਆਲ-ਜ਼ਬੂਲ ਦੇ ਸ਼ਾਸਕ ਦੀ ਸਹਾਇਤਾ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਕਢਦਾ ਹੈ।”

ਮਾਰਕ 3:22
ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬਡ਼ਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕਢਦਾ ਹੈ।”

ਮੈਥਿਊ 10:25
ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ਮਾਲਕ ਨੂੰ ਬਆਲ-ਜ਼ਬੂਲ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸਦਿਆ ਜ੍ਜਾਵੇਗਾ।

ਮੈਥਿਊ 12:27
ਜੇਕਰ ਮੈਂ ਭੂਤਾਂ ਨੂੰ ਕਢਣ ਵਾਸਤੇ ਬਆਲ-ਜ਼ਬੂਲ ਦੀ ਸ਼ਕਤੀ ਦੀ ਵਰਤੋਂ ਕਰਦਾ ਹਾਂ, ਤਾਂ ਤੁਹਾਡੇ ਚੇਲੇ ਭੂਤ ਕਢਣ ਵਾਸਤੇ ਕਿਸ ਸ਼ਕਤੀ ਦੀ ਵਰਤੋਂ ਕਰਦੇ ਹਨ? ਇਸਲਈ ਤੁਹਾਡੇ ਆਪਣੇ ਲੋਕ ਇਹ ਸਾਬਿਤ ਕਰ ਦਿੰਦੇ ਹਨ ਕਿ ਤੁਸੀਂ ਗਲਤ ਹੋ।

ਲੂਕਾ 11:15-19
[15] ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਤ ਦੀ ਸਹਾਇਤਾ ਨਾਲ ਭੂਤਾਂ ਨੂੰ ਕਢ੍ਢਦਾ ਹੈ।”[16] ਅਤੇ ਹੋਰਾਂ ਨੇ ਉਸਨੂੰ ਪਰੱਖਣ ਲਈ ਸਵਰਗ ਵੱਲੋਂ ਨਿਸ਼ਾਨ ਦਰਸ਼ਾਉਣ ਲਈ ਆਖਿਆ।[17] ਪਰ ਯਿਸੂ ਉਨ੍ਹਾਂ ਦੇ ਮਨ ਦੀਆਂ ਜਾਣਦਾ ਸੀ ਸੋ ਉਸਨੇ ਲੋਕਾਂ ਨੂੰ ਆਖਿਆ, “ਇੱਕ ਰਾਜ, ਜੋ ਵੰਡਿਆ ਹੋਇਆ ਅਤੇ ਆਪਣੇ ਵਿਰੁੱਧ ਲਡ਼ਦਾ ਹੈ, ਨਸ਼ਟ ਹੋ ਜਾਵੇਗਾ। ਅਤੇ ਇੰਝ ਹੀ ਇੱਕ ਘਰ ਜਿਹਡ਼ਾ ਕਿ ਵੰਡਿਆ ਹੋਇਆ ਹੈ ਅਤੇ ਆਪਣੇ ਵਿਰੁੱਧ ਲਡ਼ਦਾ ਹੈ, ਢਹਿ ਜਾਵੇਗਾ।[18] ਜੇਕਰ ਸ਼ੈਤਾਨ ਆਪਸ ਵਿੱਚ ਵੰਡਿਆ ਹੋਇਆ ਹੈ ਤਾਂ ਉਨ੍ਹਾਂ ਦਾ ਰਾਜ ਕਿਵੇ ਠਹਿਰੇਗਾ? ਮੈਂ ਅਜਿਹਾ ਇਸ ਲਈ ਆਖਦਾ ਕਿਉਂਕਿ ਤੁਸੀਂ ਆਖਦੇ ਹੋ ਕਿ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ।[19] ਅਤੇ ਜੇਕਰ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ ਤਾਂ ਫ਼ਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਬਾਹਰ ਕਢ੍ਢਦੇ ਹਨ? ਇਉਂ ਤੁਹਾਡੇ ਆਪਣੇ ਲੋਕ ਹੀ ਇਹ ਸਾਬਤ ਕਰ ਰਹੇ ਹਨ ਕਿ ਤੁਸੀਂ ਗਲਤ ਹੋ।

ਲੂਕਾ 11:18
ਜੇਕਰ ਸ਼ੈਤਾਨ ਆਪਸ ਵਿੱਚ ਵੰਡਿਆ ਹੋਇਆ ਹੈ ਤਾਂ ਉਨ੍ਹਾਂ ਦਾ ਰਾਜ ਕਿਵੇ ਠਹਿਰੇਗਾ? ਮੈਂ ਅਜਿਹਾ ਇਸ ਲਈ ਆਖਦਾ ਕਿਉਂਕਿ ਤੁਸੀਂ ਆਖਦੇ ਹੋ ਕਿ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ।

ਮਾਰਕ 3:20-30
[20] ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀਡ਼ ਇਕਠੀ ਹੋ ਗਈ ਕਿ ਯਿਸੂ ਅਤੇ ਉਸਦੇ ਚੇਲੇ ਰੋਟੀ ਵੀ ਨਾ ਖਾ ਸਕੇ।[21] ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁਧ-ਬੁਧ ਵਿੱਚ ਨਹੀਂ ਸੀ।[22] ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬਡ਼ਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕਢਦਾ ਹੈ।”[23] ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕਢ ਸਕਦਾ ਹੈ।[24] ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲਡ਼ਦਾ ਹੈ, ਤਾਂ ਇਹ ਨਹੀਂ ਰਹਿ ਸਕਦਾ।[25] ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲਡ਼ ਰਿਹਾ ਹੈ ਤਾਂ ਇਹ ਨਹੀਂ ਬਚ ਸਕਦਾ।[26] ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸਕਦਾ ਅਤੇ ਉਸਦਾ ਅੰਤ ਹੋ ਜਾਵੇਗਾ।[27] ਪਰ ਜਦੋਂ ਕੋਈ ਬੰਦਾ ਕਿਸੇ ਤਕਡ਼ੇ ਆਦਮੀ ਦੇ ਘਰ ਵਿੱਚ ਵਡ਼ਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸਨੂੰ ਤਕਡ਼ੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸਕਦਾ ਹੈ।[28] ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,[29] ਪਰ ਜੇਕਰ ਕੋਈ ਪਵਿੱਤਰ ਆਤਮੇ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”[30] ਯਿਸੂ ਨੇ ਇਹ ਇਸਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵਸ੍ਸ ਹੈ।

ਮੈਥਿਊ 9:34
ਪਰ ਫ਼ਰੀਸੀਆਂ ਨੇ ਕਿਹਾ, “ਉਹ ਤਾਂ ਭੂਤਾਂ ਦੇ ਆਗੂ ਦੀ ਸਹਾਇਤਾ ਨਾਲ ਭੂਤਾਂ ਨੂੰ ਕਢਦਾ ਹੈ।”

ਪਰਕਾਸ਼ ਦੀ ਪੋਥੀ 21:20
ਚੌਥਾ ਪੰਨੇ ਦਾ, ਪੰਜਵਾਂ ਸੁਲੇਮਾਨੀ ਦਾ, ਛੇਵਾਂ ਲਾਲ ਅਕੀਕ ਦਾ, ਸੱਤਵਾਂ ਜ਼ੁਬਰਜ਼ਦ੍ਦ ਦਾ, ਅਠਵਾਂ ਬੈਰੁਜ਼ ਦਾ, ਨੌਵਾਂ ਸੁਨਹਿਲੇ ਦਾ, ਦੱਸਵਾਂ ਹਰੇ ਅਕੀਕ ਦਾ, ਗਿਆਰਵਾਂ ਜ਼ੁਰਕਨ ਦਾ ਬਾਰ੍ਹਵਾਂ ਕਟਹਲੇ ਦਾ।

ਜੌਹਨ 1:1
ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ।

ਲੂਕਾ 11:19
ਅਤੇ ਜੇਕਰ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ ਤਾਂ ਫ਼ਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਬਾਹਰ ਕਢ੍ਢਦੇ ਹਨ? ਇਉਂ ਤੁਹਾਡੇ ਆਪਣੇ ਲੋਕ ਹੀ ਇਹ ਸਾਬਤ ਕਰ ਰਹੇ ਹਨ ਕਿ ਤੁਸੀਂ ਗਲਤ ਹੋ।

ਲੂਕਾ 3:1
ਤਿਬਿਰਿਯੁਸ ਕੈਸਰ ਦੇ ਪੰਦਰ੍ਹਵੇਂ ਵਰ੍ਹੇ ਵਿੱਚ, ਇਹ ਆਦਮੀ ਕੈਸਰ ਦੇ ਅਧੀਨ ਸਨ: ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ, ਹੇਰੋਦੇਸ ਯਹੂਦਿਯਾ ਦਾ ਹਾਕਮ, ਹੇਰੋਦੇਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤ੍ਰਖੋਨੀਤਿਸ, ਲੁਸਨਿਯੁਸ ਅਬਿਲੇਨੇ ਦਾ ਹਾਕਮ।

ਪਰਕਾਸ਼ ਦੀ ਪੋਥੀ 16:16
ਫ਼ੇਰ ਬਦਰੂਹਾਂ ਨੇ ਰਾਜਿਆਂ ਨੂੰ ਉਸ ਸਥਾਨ ਤੇ ਇਕਠਿਆਂ ਕ੍ਕੀਤਾ ਜਿਸਨੂੰ ਇਬਰਾਨੀ ਭਾਸ਼ਾ ਵਿੱਚ ਆਰਮਾਗੇਡਨ ਆਖਿਆ ਜਾਂਦਾ ਹੈ।

ਮੈਥਿਊ 22:37
ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।

ਮਾਰਕ 3:1-6
[1] ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁਂਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।[2] ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ਡ਼ਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸਦੇ ਵਿਰੁੱਧ ਦੋਸ਼ ਲਾ ਸਕਣ। ਇਸ ਲਈ ਸਭ ਉਸਨੂੰ ਬਡ਼ੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾਡ਼ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁਂਡੇ ਨੂੰ ਠੀਕ ਕਰੇਗਾ ਕਿ ਨਹੀਂ।[3] ਯਿਸੂ ਨੇ ਉਸ ਟੁਂਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇਥੇ ਵਿਚਾਲੇ ਖਢ਼ਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ।[4] ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।[5] ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।[6] ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ।

ਮਾਰਕ 10:46-52
[46] ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸਡ਼ਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸਡ਼ਕ ਕੰਢੇ ਬੈਠ ਭੀਖ ਮੰਗ ਰਿਹਾ ਸੀ।[47] ਉਸਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”[48] ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿਡ਼ਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”[49] ਯਿਸੂ ਉਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”[50] ਅੰਨ੍ਹਾ ਆਦਮੀ ਫ਼ਟਾ-ਫ਼ਟ ਖਡ਼ਾ ਹੋਇਆ, ਉਸਨੇ ਆਪਣਾ ਕੱਪਡ਼ਾ ਉਥੇ ਹੀ ਛਡਿਆ ਤ੍ਤੇ ਉਸ ਕੋਲ ਆ ਗਿਆ।[51] ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸਨੇ ਜਵਾਬ ਦਿੱਤਾ, “ਗੁਰੂ, ਮੈਂ ਮੁਡ਼ ਤੋਂ ਵੇਖਣਾ ਚਾਹੁੰਦਾ ਹਾਂ।”[52] ਉਸਨੇ ਕਿਹਾ, “ਜਾ, ਤੇਰੀ ਆਸਥਾ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।

ਮੈਥਿਊ 10:3
ਫ਼ਿਲਿਪੁਸ ਅਤੇ ਬਰਤੁਲਮਈ; ਥੋਮਾ ਅਤੇ ਮੱਤੀ ਮਸੂਲੀਆ, ਹਲਫਈ ਦਾ ਪੁੱਤਰ ਯਾਕੂਬ ਅਤੇ ਥਦ੍ਦਈ;

ਰਸੂਲਾਂ ਦੇ ਕਰਤੱਬ 2:9
ਅਸੀਂ ਜਿਹਡ਼ੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ।

ਰਸੂਲਾਂ ਦੇ ਕਰਤੱਬ 6:5
ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹਡ਼ਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।

ਪਰਕਾਸ਼ ਦੀ ਪੋਥੀ 1:11
ਆਵਾਜ਼ ਨੇ ਆਖਿਆ, "ਉਹ ਸਾਰੀਆਂ ਗੱਲਾਂ ਜਿਹਡ਼ੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।

ਮਾਰਕ 3:23
ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕਢ ਸਕਦਾ ਹੈ।

Punjabi Bible 2000
NT: © 2000 Bible League International; OT: © 2002 Bible League International