A A A A A

Angels and Demons: [Demons]


1 ਯੂਹੰਨਾ 4:4
ਮੇਰੇ ਪਿਆਰੇ ਬਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂ? ਕਿਉਂਕਿ ਇੱਕ ਜਿਹਡ਼ਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ।

1 ਤਿਮੋਥਿਉਸ 4:1
ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹਡ਼ੇ ਝੂਠ ਆਖਦੇ ਹ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।

2 ਕੁਰਿੰਥੀਆਂ 2:11
ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉਠਾ ਸਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ।

2 ਕੁਰਿੰਥੀਆਂ 4:4
ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹਡ਼ੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸਕਦੇ। ਸਿਰਫ਼ ਮਸੀਹ ਹੀ ਹੈ ਜਿਹਡ਼ਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।

ਜੇਮਜ਼ 2:19
ਤੁਸੀਂ ਨਿਹਚਾ ਕਰਦੇ ਹੋ ਕਿ ਪਰਮੇਸ਼ੁਰ ਇੱਕ ਹੈ। ਠੀਕ ਹੈ। ਪਰ ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਹਨ ਅਤੇ ਡਰ ਨਾਲ ਕੰਬਦੀਆਂ ਹਨ।

ਮੈਥਿਊ 8:31
ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜਡ਼ ਵਿੱਚ ਘਲ ਦੇ।”

ਮੈਥਿਊ 12:45
ਤਦ ਉਹ ਪ੍ਰੇਤ ਆਤਮਾ ਜਾਂਦਾ ਹੈ ਅਤੇ ਆਪਣੇ ਤੋਂ ਵੀ ਵਧ ਭੈਡ਼ੇ ਸੱਤ ਹੋਰ ਭ੍ਰਿਸ਼ਟ ਆਤਮੇ ਨਾਲ ਲਿਆਉਂਦਾ ਹੈ। ਫ਼ਿਰ ਉਹ ਸਾਰੇ ਆਤਮੇ ਉਸ ਮਨੁੱਖ ਅੰਦਰ ਜਾ ਵਸਦੇ ਹਨ। ਫ਼ੇਰ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਵਧ ਬੁਰਾ ਹੁੰਦਾ ਹੈ।” ਇਹੀ ਦੁਸ਼ਟ ਲੋਕਾਂ ਨਾਲ ਵਾਪਰੇਗਾ ਜੋ ਅੱਜ ਜਿਉਂਦੇ ਹਨ।”

ਲੂਕਾ 8:30
ਯਿਸੂ ਨੇ ਉਸਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਮਨੁੱਖ ਨੇ ਜਵਾਬ ਦਿੱਤਾ, “ਲਸ਼ਕਰ” ਕਿਉਂਕਿ ਉਸ ਵਿੱਚ ਬਹੁਤ ਸਾਰੇ ਭੂਤਾਂ ਦਾ ਵਾਸਾ ਸੀ।

ਪਰਕਾਸ਼ ਦੀ ਪੋਥੀ 20:10
ਅਤੇ ਸ਼ੈਤਾਨ ਨੂੰ ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ, ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।

1 ਕੁਰਿੰਥੀਆਂ 10:20-21
[20] ਪਰ ਮੈਂ ਇਹ ਆਖਦਾ ਹਾਂ ਕਿ ਜਿਹਡ਼ੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।[21] ਤੁਸੀਂ ਇੱਕੋ ਵੇਲੇ ਪ੍ਰਭੂ ਦੇ ਪਿਆਲੇ ਵਿੱਚੋਂ ਅਤੇ, ਭੂਤਾਂ ਦੇ ਪਿਆਲੇ ਵਿੱਚੋਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੇ ਮੇਜ਼ ਨੂੰ ਅਤੇ ਫ਼ੇਰ ਭੂਤਾਂ ਦੇ ਮੇਜ਼ ਨੂੰ ਸਾਂਝਾ ਨਹੀਂ ਕਰ ਸਕਦੇ।

ਅਫ਼ਸੀਆਂ 6:10-12
[10] ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕਡ਼ੇ ਹੋਣਾ ਚਾਹੀਦਾ ਹੈ।[11] ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲਡ਼ ਸਕੋ।[12] ਸਾਡੀ ਲਡ਼ਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲਡ਼ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹਡ਼ੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲਡ਼ ਰਹੇ ਹਾਂ।

ਰਸੂਲਾਂ ਦੇ ਕਰਤੱਬ 19:13-16
[13] [This verse may not be a part of this translation][14] [This verse may not be a part of this translation][15] ਪਰ ਭਰਿਸ਼ਟ ਆਤਮਿਆਂ ਨੇ ਉਨ੍ਹਾਂ ਨੂੰ ਉੱਤਰ ਦਿੱਤਾ “ਮੈਂ ਯਿਸੂ ਨੂੰ ਵੀ ਜਾਣਦਾ ਹਾਂ ਅਤੇ ਪੌਲੁਸ ਨੂੰ ਵੀ, ਪਰ ਤੁਸੀਂ ਕੌਣ ਹੋਂ?”[16] ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵਧ ਤਾਕਤਵਰ ਸੀ। ਉਸਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪਡ਼ੇ ਪਾਡ਼ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।

2 ਪਤਰਸ 2:4-10
[4] ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾਡ਼ੇ ਤੱਕ ਓਥੇ ਹੀ ਰੱਖਿਆ ਗਿਆ ਹੈ।[5] ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹਡ਼ੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹਢ਼ ਲਿਆਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦਸਿਆ।[6] ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾਡ਼ਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਸੀ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁਡ਼ਨਗੇ।[7] ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵਗਿਆ ਕ੍ਕਰਕੇ ਜੀਵਨ ਵਤੀਤ ਕੀਤਾ।[8] ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।[9] ਇਸ ਲਈ ਪ੍ਰਭੂ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਵੱਲੋਂ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਰਣੇ ਦੇ ਦਿਲ ਲਈ ਰੱਖਿਆ ਗਿਆ ਹੈ।[10] ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹਡ਼ੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।

ਪਰਕਾਸ਼ ਦੀ ਪੋਥੀ 9:1-7
[1] ਪੰਜਵੇਂ ਦੂਤ ਨੇ ਅਪਣਾ ਬਿਗਲ ਵਜਾਇਆ। ਫ਼ੇਰ ਮੈਂ ਅਕਾਸ਼ ਤੋਂ ਟੁਟ੍ਟਕੇ ਧਰਤੀ ਉੱਤੇ ਡਿੱਗਦੇ ਹੋਏ ਤਾਰੇ ਨੂੰ ਦੇਖਿਆ। ਤਾਰੇ ਨੂੰ ਉਸ ਡੂੰਘੇ ਸੁਰਾਖ ਦੀ ਕੁੰਜੀ ਦਿੱਤੀ ਹੋਈ ਸੀ ਜੋ ਥੱਲੇ ਤਲਹੀਣ ਖੱਡ ਨੂੰ ਜਾਂਦਾ ਸੀ।[2] ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹਡ਼ਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿਚੋਂ ਧੂਂਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂਂਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ।[3] ਫ਼ੇਰ ਧੂਂਏ ਵਿੱਚੋਂ ਹੇਠਾਂ ਧਰਤੀ ਤੇ ਸਲਾ ਦੇ ਟਿੱਡੀਆਂ ਦਾ ਇੱਕ ਦਲ ਆਇਆ। ਜਿਨ੍ਹਾਂ ਕੋਲ ਬਿਛੂਆਂ ਵਾਂਗ ਡੰਗ ਮਾਰਨ ਦੀ ਸ਼ਕਤੀ ਸੀ।[4] ਇਨ੍ਹਾਂ ਟਿੱਡੀਆਂ ਨੂੰ ਧਰਤੀ ਦੇ ਘਾਹ, ਜਾਂ ਕਿਸੇ ਬੂਟੇ ਜਾਂ ਕਿਸੇ ਵੀ ਰੁੱਖ ਨੂੰ ਨੁਕਸਾਨ ਨਾ ਪਹੁੰਚਾਣ ਲਈ ਕਿਹਾ ਗਿਆ ਸੀ। ਉਹ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਨੁਕਸਾਨ ਪਹੁੰਚਾ ਸਕਦੀਆਂ ਸਨ ਜਿਨ੍ਹਾਂ ਦੇ ਮਥਿਆਂ ਉੱਤੇ ਪਰਮੇਸ਼ੁਰ ਦਾ ਨਿਸ਼ਾਨ ਨਹੀਂ ਸੀ।[5] ਇਨ੍ਹਾਂ ਟਿੱਡੀਆਂ ਨੂੰ ਲੋਕਾਂ ਉੱਤੇ ਪੰਜਾਂ ਮਹੀਨਿਆਂ ਤੱਕ ਦਰਦ ਲਿਆਉਣ ਦਾ ਕਾਰਣ ਬਣਨ ਦੀ ਸ਼ਕਤੀ ਦਿੱਤੀ ਗਈ ਸੀ। ਟਿੱਡੀਆਂ ਨੂੰ ਲੋਕਾਂ ਨੂੰ ਮਾਰਨ ਦੀ ਸ਼ਕਤੀ ਨਹੀਂ ਸੀ ਦਿੱਤੀ ਗਈ। ਅਤੇ ਉਹ ਪੀਡ਼ ਜਿਹਡ਼ੀ ਲੋਕਾਂ ਨੇ ਮਹਿਸੂਸ ਕੀਤੀ ਉਸੇ ਤਰ੍ਹਾਂ ਦੀ ਸੀ ਜਿਸ ਤਰ੍ਹਾਂ ਦੀ ਪੀਡ਼ ਕਿਸੇ ਵਿਅਕਤੀ ਨੂੰ ਬਿਛੂ ਦੇ ਡੰਗਣ ਨਾਲ ਹੁੰਦੀ ਹੈ।[6] ਉਨ੍ਹਾਂ ਦਿਨਾਂ ਵਿੱਚ, ਲੋਕ ਮਰਨ ਲਈ ਕੋਈ ਰਾਹ ਲਭਣਗੇ ਪਰ ਉਨ੍ਹਾਂ ਨੂੰ ਇੱਕ ਵੀ ਰਾਹ ਨਹੀਂ ਮਿਲੇਗਾ। ਉਹ ਮਰਨਾ ਚਾਹੁੰਣਗੇ ਪਰ ਮੌਤ ਉਨ੍ਹਾਂ ਪਾਸੋਂ ਛੁਪ ਜਾਵੇਗੀ।[7] ਟਿੱਡੀਆਂ ਉਨ੍ਹਾਂ ਘੋਡ਼ਿਆਂ ਵਾਂਗ ਦਿਖਾਈ ਦੇ ਰਹੇ ਸਨ ਜੋ ਯੁਧ ਲਈ ਤਿਆਰ ਸਨ। ਉਨ੍ਹਾਂ ਨੇ ਆਪਣੇ ਸਿਰਾਂ ਉੱਤੇ ਸੋਨੇ ਦੇ ਤਾਜ ਵਾਂਗ ਲਗਦੀਆਂ ਚੀਜ਼ਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਦੇ ਚਿਹਰੇ ਇਨਸਾਨੀ ਚਿਹਰਿਆਂ ਵਰਗੇ ਦਿਖਾਈ ਦਿੰਦੇ ਸਨ।

ਮਾਰਕ 1:21-27
[21] ਯਿਸੂ ਅਤੇ ਉਸਦੇ ਚੇਲੇ ਫ਼ਿਰ ਕਫ਼ਰਨਾਹੂਮ ਵਿੱਚ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਜਾਕੇ ਲੋਕਾਂ ਨੂੰ ਉਪਦੇਸ਼ ਦੇਣ ਲੱਗੇ।[22] ਲੋਕ ਯਿਸੂ ਦੇ ਉਪਦੇਸ਼ ਤੇ ਹੈਰਾਨ ਸਨ। ਉਸਨੇ ਉਨ੍ਹਾਂ ਨੂੰ ਉਸ ਮਨੁੱਖ ਵਾਂਗ ਉਪਦੇਸ਼ ਦਿੱਤੇ ਜਿਸ ਕੋਲ ਅਧਿਕਾਰ ਹੋਵੇ ਨਾ ਕਿ ਨੇਮ ਦੇ ਉਪਦੇਸ਼ਕਾਂ ਵਾਂਗ।[23] ਜਦੋਂ ਅਜੇ ਯਿਸੂ ਪ੍ਰਾਰਥਨਾ ਸਥਾਨ ਵਿੱਚ ਹੀ ਸੀ, ਉਥੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ। ਅਤੇ ਉਹ ਚੀਕਦਾ ਹੋਇਆ ਯਿਸੂ ਕੋਲ ਆਇਆ,[24] “ਓ ਯਿਸੂ ਨਾਸਰੀ! ਤੂੰ ਸਾਡੇ ਕੋਲ ਕਿਸ ਲਈ ਆਇਆ ਹੈਂ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ, ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।”[25] ਯਿਸੂ ਨੇ ਬਡ਼ੇ ਰੋਅਬ ਨਾਲ ਉਸਨੂੰ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ!”[26] ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇਡ਼ੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।[27] ਲੋਕ ਇਹ ਵੇਖਕੇ ਹੈਰਾਨ ਹੋਏ। ਉਨ੍ਹਾਂ ਇੱਕ ਦੂਜੇ ਤੋਂ ਪੁੱਛਿਆ, “ਇਥੇ ਕੀ ਹੋ ਰਿਹਾ ਹੈ? ਇਹ ਨਵੀਂ ਤਰ੍ਹਾਂ ਦਾ ਹੀ ਉਪਦੇਸ਼ ਹੈ, ਇਹ ਆਦਮੀ ਤਾਂ ਬਡ਼ੇ ਅਧਿਕਾਰ ਦੇ ਨਾਲ ਉਪਦੇਸ਼ ਦਿੰਦਾ ਹੈ ਅਤੇ ਇਥੋਂ ਤੱਕ ਕਿ ਇਹ ਤਾਂ ਭਰਿਸ਼ਟ ਆਤਮਿਆਂ ਨੂੰ ਹੁਕਮ ਵੀ ਦਿੰਦਾ ਹੈ ਅਤੇ ਉਹ ਉਸਦੀ ਮੰਨ ਲੈਂਦੇ ਹਨ।”

ਮੈਥਿਊ 7:14-20
[14] ਪਰ ਉਹ ਫਾਟਕ ਬਡ਼ਾ ਭੀਡ਼ਾ ਹੈ ਅਤੇ ਔਖਾ ਹੈ ਜਿਹਡ਼ਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹਡ਼ੇ ਉਸਨੂੰ ਲਭਦੇ ਹਨ ਉਹ ਵਿਰਲੇ ਹਨ।[15] “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆਡ਼ਾਂ ਵਰਗੇ ਹਨ।[16] ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈਡ਼ੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾਡ਼ੀਆਂ ਤੇ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖਡ਼ੇ ਤੇ ਅੰਜੀਰ ਉਗਦੇ ਹਨ।[17] ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾਡ਼ਾ ਬਿਰਛ ਮਾਡ਼ਾ ਫ਼ਲ ਦਿੰਦਾ ਹੈ।[18] ਚੰਗੇ ਬਿਰਛ ਬੁਰਾ ਫ਼ਲ ਨਹੀਂ ਦੇ ਸਕ੍ਕਦੇ ਅਤੇ ਨਾ ਹੀ ਮਾਡ਼ਾ ਬਿਰਛ ਚੰਗਾ ਫ਼ਲ ਦੇ ਸਕਦਾ ਹੈ।[19] ਹਰੇਕ ਬਿਰਛ ਜਿਹਡ਼ਾ ਚੰਗਾ ਫ਼ਲ ਨਹੀਂ ਦਿੰਦਾ ਵਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁਟਿਆ ਜ੍ਜਾਂਦਾ ਹੈ।[20] ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।

ਲੂਕਾ 4:31-41
[31] ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।[32] ਲੋਕ ਉਸਦੇ ਉਪਦੇਸ਼ ਤੇ ਹੈਰਾਨ ਹੋ ਗਏ ਕਿਉਂਕਿ ਉਹ ਅਧਿਕਾਰ ਨਾਲ ਬੋਲਿਆ।[33] ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ,[34] “ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਾਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।”[35] ਪਰ ਯਿਸੂ ਨੇ ਉਸਨੂੰ ਰੋਕਕੇ ਤਾਡ਼ਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਮ੍ਹਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।[36] ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”[37] ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ।[38] ਕੇਨਾਨ ਅਨੋਸ਼ ਦਾ ਪੁੱਤਰ ਸੀ, ਅਨੋਸ਼ ਸੇਥ ਦਾ ਪੁੱਤਰ ਸੀ, ਸੇਥ ਆਦਮ ਦਾ ਪੁੱਤਰ ਸੀ ਅਤੇ ਆਦਮ ਪਰਮੇਸ਼ੁਰ ਦਾ ਪੁੱਤਰ ਸੀ। ਯਿਸੂ ਦਾ ਸ਼ੈਤਾਨ ਵੱਲੋਂ ਪਰਤਿਆਇਆ ਜਾਣਾ[39] ਯਿਸੂ ਨੇ ਉਸਦੇ ਬਿਸਤਰੇ ਦੇ ਨਜ਼ਦੀਕ ਖਢ਼ਾ ਹੋਕੇ ਬੁਖਾਰ ਨੂੰ ਝਿਡ਼ਕਿਆ। ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖਢ਼ੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।[40] ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀਡ਼ਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।[41] ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿਡ਼ਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।

ਅਫ਼ਸੀਆਂ 6:1-18
[1] ਬਚਿਓ, ਤ੍ਤੁਹਾਨੂੰ ਆਪਣੇ ਮਾਪਿਆਂ ਦੀ ਆਗਿਆ ਦੀ ਪਾਲਣਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਪ੍ਰਭੂ ਤੁਹਾਥੋਂ ਚਾਹੁੰਦਾ ਹੈ। ਇਹੀ ਗੱਲ ਕਰਨ ਲਈ ਸਹੀ ਹੈ।[2] ਹੁਕਮ ਆਖਦਾ ਹੈ; “ਤੁਹਾਨੂੰ ਆਪਣੇ ਮਾਤਾ ਅਤੇ ਪਿਤਾ ਨੂੰ ਸਤਿਕਾਰਨਾ ਚਾਹੀਦਾ ਹੈ।” ਇਹ ਪਹਿਲਾ ਹੁਕਮ ਹੈ ਜਿਸਦੇ ਨਾਲ ਇੱਕ ਆਉਂਦਾ ਹੋਇਆ ਵਾਦਾ ਹੈ।[3] ਉਹ ਵਾਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।”[4] ਪਿਤਾਓ, ਆਪਣੇ ਬਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬਚਿਆਂ ਦਾ ਪਾਲਣ ਪੋਸ਼ਣ ਕਰੋ।[5] ਗੁਲਾਮੋ ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ।[6] ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।[7] ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ।[8] ਯਾਦ ਰਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ।[9] [This verse may not be a part of this translation][10] ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕਡ਼ੇ ਹੋਣਾ ਚਾਹੀਦਾ ਹੈ।[11] ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲਡ਼ ਸਕੋ।[12] ਸਾਡੀ ਲਡ਼ਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲਡ਼ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹਡ਼ੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲਡ਼ ਰਹੇ ਹਾਂ।[13] ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲਡ਼ਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।[14] ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ।[15] ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸਕਦੇ ਹੋ।[16] ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸਕਦੇ ਹੋ।[17] ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ਡ਼ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿਖਿਆ ਹੈ।[18] ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾਵਾਂ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾਵਾਂ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।

Punjabi Bible 2000
NT: © 2000 Bible League International; OT: © 2002 Bible League International