A A A A A

Bad Character: [Betrayal]


ਮੈਥਿਊ 27:3-4
[3] ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ਡ਼ਾ ਦਿੱਤਾ ਸੀ। ਜਦੋਂ ਉਸਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋਡ਼ ਦਿੱਤੇ।[4] ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ਡ਼ਵਾ ਦਿੱਤਾ।” ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮਸਿਆ ਹੈ, ਤੂੰ ਜਾਣ।”

ਮੈਥਿਊ 6:14-15
[14] ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ।[15] ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ।

ਮਾਰਕ 11:25
ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।”

ਮੈਥਿਊ 7:12
“ਇਸ ਲਈ ਜੋ ਕੁਝ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਉਨ੍ਹਾਂ ਨਾਲ ਵੀ ਉਵੇਂ ਦੀਆਂ ਹੀ ਗੱਲਾਂ ਕਰੋ। ਕਿਉਂਕਿ ਮੂਸਾ ਦੀ ਸ਼ਰ੍ਹਾ ਅਤੇ ਨਬੀਆਂ ਦੀਆਂ ਲਿਖਤਾਂ ਦਾ ਇਹੋ ਨਚੋਡ਼ ਹੈ।

ਇਬਰਾਨੀ 4:15
ਯਿਸੂ, ਜਿਹਡ਼ਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਿਆਇਆ ਗਿਆ ਸੀ। ਪਰ ਉਸਨੇ ਕਦੇ ਪਾਪ ਨਹੀਂ ਕੀਤਾ ਸੀ।

ਰੋਮੀਆਂ ๓:๒๓
ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ।

Thailand Bible 1940
Public Domain: 1940