A A A A A

Church: [Deacons]


1 ਤਿਮੋਥਿਉਸ 3:1-13
[1] ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।[2] ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣ ਚਾਹੀਦਾ ਹੈ ਕਿ ਲੋਕ ਉਸਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸਕਣ। ਉਸਦੀ ਕੇਵਲ ਇੱਕ ਹੀਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸਨੂੰ ਇੱਜ਼ਤ ਦੇ ਸਕਣ। ਉਸਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਾਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।[3] ਉਸਨੂੰ ਬਹੁਤੀ ਸੁਰਾ ਨਹੀਂ ਪੀਣੀ ਚਾਹੀਦੀ। ਉਸਨੂੰ ਝਗਡ਼ਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।[4] ਉਸਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।[5] ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸਕਦਾ।[6] ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹਡ਼ਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।[7] ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹਡ਼ੇ ਕਲੀਸਿਯਾ ਨਾਲ ਸੰਬੰਧ ਨਹੀਂ ਰਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸਕਦਾ।[8] ਇਸੇ ਢੰਗ ਨਾਲ, ਜਿਹਡ਼ੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਡੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸੁਰਾ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹਡ਼ੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।[9] ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸਨੂੰ ਉਹ ਸਹੀ ਸਮਝਦੇ ਹਨ।[10] ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸਕਦੇ ਹਨ।[11] ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹਡ਼ੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸਕੇ।[12] ਜਿਹਡ਼ੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹਾਯ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।[13] ਉਹ ਜਿਹਡ਼ੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ। ਸਾਡੀ ਜ਼ਿੰਦਗੀ ਦਾ ਰਹੱਸ

ਫ਼ਿਲਪੀਨ 1:1
ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।

ਰਸੂਲਾਂ ਦੇ ਕਰਤੱਬ 6:1-7
[1] ਉਨ੍ਹੀਂ ਦਿਨੀ, ਯਿਸੂ ਦੇ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ। ਇਸ ਅੰਤਰਾਲ ਵਿੱਚ, ਯੂਨਾਨੀ ਬੋਲਣ ਵਾਲੇ ਚੇਲਿਆਂ ਨੇ ਦੂਜੇ ਚੇਲਿਆਂ ਬਾਰੇ, ਜੋ ਕਿ ਇਸਰਾਏਲੀ ਸਨ, ਸ਼ਿਕਾਇਤ ਕੀਤੀ। ਉਨ੍ਹਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਹਰ ਰੋਜ਼ ਭੋਜਨ ਦੀ ਵੰਡ ਦਾ ਸਹੀ ਹਿੱਸਾ ਨਹੀਂ ਮਿਲ ਰਿਹਾ ਸੀ।[2] ਤਾਂ ਬਾਰ੍ਹਾਂ ਰਸੂਲਾਂ ਨੇ ਸਾਰੇ ਚੇਲਿਆਂ ਨੂੰ ਇੱਕਠਿਆਂ ਕੀਤਾ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ੁਰ ਦੇ ਸ਼ਬਦ ਦੀ ਸੇਵਾ ਦੀ ਥਾਂ ਤੇ ਭੋਜਨ ਵਰਤਾਉਣ ਵਿੱਚ ਆਪਣਾ ਸਮਾਂ ਬਰਬਾਦ ਕਰੀਏ।[3] ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ।[4] ਫ਼ੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸਕਾਂਗੇ।”[5] ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹਡ਼ਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।[6] ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਮ੍ਹਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰਖੇ।[7] ਪਰਮੇਸ਼ੁਰ ਦਾ ਬਚਨ ਵਧ ਤੋਂ ਵਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵਧਦੀ ਗਫੀ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮਤ੍ਤ ਦੇ ਮੰਨਣ ਵਾਲੇ ਹੋ ਗਏ।

ਰੋਮੀਆਂ 16:1
ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕ ਹੈ।

ਟਾਈਟਸ 1:7
ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹਡ਼ਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸਨੂੰ ਪਿਆਕਲ ਨਹੀਂ ਹੋਣਾ ਚਾਹੀਦਾ। ਉਸਨੂੰ ਝਗਡ਼ਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹਡ਼ਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।

ਰਸੂਲਾਂ ਦੇ ਕਰਤੱਬ 6:3
ਇਸੇ ਲਈ, ਹੇ ਭਰਾਵੋ, ਤੁਸੀਂ ਆਪਣੇ ਵਿੱਚੋਂ ਉਨ੍ਹਾਂ ਸੱਤ ਆਦਮੀਆਂ ਨੂੰ ਚੁਣੋ, ਜਿਨ੍ਹਾਂ ਦੀ ਪ੍ਰਤਿਸ਼ਠਾ ਚੰਗੀ ਹੋਵੇ। ਉਹ ਸਿਆਣਪ ਅਤੇ ਆਤਮਾ ਨਾਲ ਭਰਪੂਰ ਹੋਣੇ ਚਾਹੀਦੇ ਹਨ। ਅਸੀਂ ਉਨ੍ਹਾਂ ਨੂੰ ਇਹ ਕਾਰਜ ਸੌਂਪ ਦੇਵਾਂਗੇ।

ਜੌਹਨ 8:32
ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”

ਅਫ਼ਸੀਆਂ 4:11
ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।

ਰਸੂਲਾਂ ਦੇ ਕਰਤੱਬ 20:28
ਤੁਸੀਂ ਆਪਣੇ-ਆਪ ਲਈ ਸਾਵਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹਡ਼ੇ ਕਿ ਤੁਹਨੂੰ ਪ੍ਰਭੂ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜਡ਼ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜਡ਼ੀ ਵਾਂਗ ਹੋਣਾ ਚਾਹੀਦਾ ਹੈ ਜਿਹਡ਼ੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।

ਜੌਹਨ 6:54
ਉਹ ਮਨੁੱਖ ਜਿਹਡ਼ਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਵੀ ਜੀਵਨ ਉਸੇ ਦਾ ਹੈ ਅਤੇ ਮੈਂ ਉਸਨੂੰ ਅਖੀਰਲੇ ਦਿਨ ਉਭਾਰਾਂਗਾ।

ਮਾਰਕ 6:3
ਉਹ ਤਾਂ ਕੇਵਲ ਤਰਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇਥੇ ਸਾਡੇ ਵਿਚਕਾਰ ਰਹਿੰਦੀਆਂ ਹਨ।” ਇਸੇ ਕਾਰਣ ਲੋਕਾਂ ਨੇ ਉਸਨੂੰ ਸਵੀਕਾਰ ਨਾ ਕੀਤਾ।

1 ਕੁਰਿੰਥੀਆਂ 12:28
ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹਡ਼ੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹਡ਼ੇ ਅਗਵਾਈਆਂ ਕਰ ਸਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹਡ਼ੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸਕਦੇ ਹਨ।

ਗਲਾਟੀਆਂ 1:19
ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ।

ਇਬਰਾਨੀ 13:17
ਆਪਣੇ ਆਗੂਆਂ ਦਾ ਹੁਕਮ ਮੰਨੋ ਅਤੇ ਉਨ੍ਹਾਂ ਦੇ ਅਧੀਨ ਰਹੋ। ਉਹ ਲੋਕ ਤੁਹਾਡੇ ਲਈ ਜ਼ਿੰਮੇਵਾਰ ਹਨ। ਇਸ ਲਈ ਉਹ ਹਮੇਸ਼ਾ ਤੁਹਾਡਾ ਧਿਆਨ ਰਖਦੇ ਹਨ। ਉਨ੍ਹਾਂ ਲੋਕਾਂ ਦਾ ਹੁਕਮ ਮੰਨੋ ਤਾਂ ਜੋ ਉਹ ਅਜਿਹਾ ਕੰਮ ਖੁਸ਼ੀ ਨਾਲ ਕਰ ਸਕਣ, ਉਦਾਸੀ ਨਾਲ ਨਹੀਂ। ਉਨ੍ਹਾਂ ਦੇ ਕੰਮ ਨੂੰ ਮੁਸ਼ਕਿਲ ਬਣਾਕੇ ਤੁਹਾਡਾ ਭਲਾ ਨਹੀਂ ਹੋਵੇਗਾ।

ਜੌਹਨ 3:3-5
[3] ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”[4] ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁਢਾ ਹੈ ਤਾਂ ਉਹ ਕਿਵੇਂ ਜੰਮ ਸਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁਖ ਵਿੱਚ ਦੂਸਰੀ ਵਾਰ ਨਹੀਂ ਵਡ਼ ਸਕਦਾ!”[5] ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕ੍ਕਦਾ।

ਇਬਰਾਨੀ 12:14
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।

ਰਸੂਲਾਂ ਦੇ ਕਰਤੱਬ 6:4
ਫ਼ੇਰ ਅਸੀਂ ਆਪਣਾ ਸਾਰਾ ਸਮਾਂ ਪ੍ਰਾਰਥਨਾ ਅਤੇ ਪਰਮੇਸ਼ੁਰ ਦੇ ਬਚਨਾਂ ਦਾ ਉਪਦੇਸ਼ ਕਰਨ ਵਿੱਚ ਬਿਤਾ ਸਕਾਂਗੇ।”

1 ਤਿਮੋਥਿਉਸ 3:1-7
[1] ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।[2] ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣ ਚਾਹੀਦਾ ਹੈ ਕਿ ਲੋਕ ਉਸਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸਕਣ। ਉਸਦੀ ਕੇਵਲ ਇੱਕ ਹੀਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸਨੂੰ ਇੱਜ਼ਤ ਦੇ ਸਕਣ। ਉਸਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਾਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।[3] ਉਸਨੂੰ ਬਹੁਤੀ ਸੁਰਾ ਨਹੀਂ ਪੀਣੀ ਚਾਹੀਦੀ। ਉਸਨੂੰ ਝਗਡ਼ਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।[4] ਉਸਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।[5] ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸਕਦਾ।[6] ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹਡ਼ਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।[7] ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹਡ਼ੇ ਕਲੀਸਿਯਾ ਨਾਲ ਸੰਬੰਧ ਨਹੀਂ ਰਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸਕਦਾ।

1 ਤਿਮੋਥਿਉਸ 2:12
ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।

ਰਸੂਲਾਂ ਦੇ ਕਰਤੱਬ 14:23
ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।

1 ਤਿਮੋਥਿਉਸ 5:17
ਜਿਹਡ਼ੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹਡ਼ੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹਡ਼ੇ ਮਹਾਨ ਇੱਜ਼ਤ ਦੇ ਯੋਗੀ ਹਨ।

ਇਬਰਾਨੀ 13:7
ਆਪਣੇ ਆਗੂਆਂ ਨੂੰ ਚੇਤੇ ਰਖੋ। ਉਨਹਆਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।

ਟਾਈਟਸ 1:8
ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇਛੁਕ ਹੋਣਾ ਚਾਹੀਦਾ ਹੈ। ਉਸਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।

1 ਪਤਰਸ 5:2
ਤੁਹਾਨੂੰ ਪਰਮੇਸ਼ੁਰ ਦੇ ਇੱਜਡ਼ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।

ਟਾਈਟਸ 1:6
ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹਡ਼ੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।

1 ਤਿਮੋਥਿਉਸ 5:22
ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁਧ ਰਖੋ।

ਟਾਈਟਸ 1:5
ਮੈਂ ਕਰੀਟ ਵਿੱਚ ਤੁਹਾਨੂੰ ਇਸ ਲਈ ਛਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸਕੋ ਜਿਹਡ਼ੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੀਟ ਵਿੱਚ ਛਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ।

ਗਲਾਟੀਆਂ 4:19
ਮੇਰੇ ਬਚਿਓ, ਇੱਕ ਵਾਰੀ ਫ਼ੇਰ ਮੈਂ ਤੁਹਾਡੇ ਲਈ ਉਸੇ ਤਰ੍ਹਾਂ ਦਾ ਦੁਖ ਮਹਿਸੂਸ ਕਰ ਰਿਹਾ ਹਾਂ ਜਿਸ ਤਰ੍ਹਾਂ ਦਾ ਕੋਈ ਜਨਣੀ ਬੱਚੇ ਦੇ ਜਨਮ ਸਮੇਂ ਅਨੁਭਵ ਕਰਦੀ ਹੈ। ਅਜਿਹਾ ਮੈਂ ਉਦੋਂ ਤੱਕ ਮਹਿਸੂਸ ਕਰਦਾ ਰਹਾਂਗਾ ਜਦੋਂ ਤੱਕ ਕਿ ਤੁਸੀਂ ਸੱਚਮੁਚ ਮਸੀਹ ਵਾਂਗ ਨਹੀਂ ਬਾਣ ਜਾਂਦੇ।

Punjabi Bible 2000
NT: © 2000 Bible League International; OT: © 2002 Bible League International