A A A A A

Church: [False Teachers]


ਲੂਕਾ 6:26
“ਤੁਹਾਡੇ ਤੇ ਲਾਹਨਤ, ਜਦੋਂ ਸਾਰੇ ਲੋਕਾਂ ਦੁਆਰਾ ਤੁਹਾਡੀ ਉਸਤਤਿ ਹੁੰਦੀ ਹੈ। ਕਿਉਂਕਿ ਉਨ੍ਹਾਂ ਦੇ ਪੁਰਖਿਆਂ ਨੇ ਵੀ ਝੂਠੇ ਨਬੀਆਂ ਨਾਲ ਇਵੇਂ ਹੀ ਕੀਤਾ ਸੀ।

ਮੈਥਿਊ 24:24
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।

ਮੈਥਿਊ 16:11-12
[11] ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”[12] ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।

2 ਤਿਮੋਥਿਉਸ 4:3-4
[3] ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹਡ਼ੇ ਉਹੀ ਗੱਲਾਂ ਆਖਣਾਗੇ ਜਿਹਡ਼ੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ।[4] ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘਡ਼ਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ।

2 ਤਿਮੋਥਿਉਸ 4:3-4
[3] ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹਡ਼ੇ ਉਹੀ ਗੱਲਾਂ ਆਖਣਾਗੇ ਜਿਹਡ਼ੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ।[4] ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘਡ਼ਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ।

ਰਸੂਲਾਂ ਦੇ ਕਰਤੱਬ 20:28-30
[28] ਤੁਸੀਂ ਆਪਣੇ-ਆਪ ਲਈ ਸਾਵਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹਡ਼ੇ ਕਿ ਤੁਹਨੂੰ ਪ੍ਰਭੂ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜਡ਼ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜਡ਼ੀ ਵਾਂਗ ਹੋਣਾ ਚਾਹੀਦਾ ਹੈ ਜਿਹਡ਼ੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।[29] ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆਡ਼ਾਂ ਵਰਗੇ ਹੋਣਗੇ ਅਤੇ ਇੱਜਡ਼ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।[30] ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ।

2 ਪਤਰਸ 3:14-18
[14] ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁਦ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।[15] ਯਾਦ ਰਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦਸੀ ਸੀ ਜਦੋਂ ਉਸਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹਡ਼ੀ ਪਰਮੇਸ਼ੁਰ ਨੇ ਉਸਨੂੰ ਸੂਝ ਦਿੱਤੀ ਸੀ।[16] ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹਡ਼ੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਅਪ ਨੂੰ ਤਬਾਹ ਕਰ ਰਹੇ ਹਨ।[17] ਪਿਆਰੇ ਮਿੱਤਰ ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੋਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅਢ਼ਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।[18] ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਈਹ ਦੀ ਕਿਰਪਾ ਅਤੇ ਗਿਆਨ ਵਿੱਚ ਵਧੋ। ਹੁਣ ਅਤੇ ਸਦਾ ਲਈ ਮਹਿਮਾ ਉਸਨੂੰ ਹੋਵੇ। ਆਮੀਨ।

1 ਯੂਹੰਨਾ 4:1-6
[1] ਮੇਰੇ ਪਿਆਰੇ ਮਿੱਤਰੋ, ਇਥੇ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਨਬੀ ਹਨ। ਇਸ ਲਈ ਹਰੇਕ ਤੇ ਵਿਸ਼ਵਾਸ ਨਾ ਕਰੋ ਜਿਹਡ਼ਾ ਆਖਦਾ ਹੈ ਕਿ ਉਸ ਕੋਲ ਪਰਮੇਸ਼ੁਰ ਦਾ ਆਤਮਾ ਹੈ। ਇਸਦੀ ਜਗ਼੍ਹਾ, ਇਹ ਵੇਖਣ ਲਈ ਉਨ੍ਹਾਂ ਨੂੰ ਪਰਤਿਆਓ ਕਿ ਜਿਹਡ਼ਾ ਆਤਮਾ ਉਨ੍ਹਾਂ ਕੋਲ ਹੈ ਸੱਚਮੁਚ ਪਰਮੇਸ਼ੁਰ ਵੱਲੋਂ ਹੈ।[2] ਇਸ ਤਰੀਕੇ ਨਾਲ, ਤੁਸੀਂ ਪਰਮੇਸ਼ੁਰ ਦੇ ਆਤਮੇ ਨੂੰ ਪਛਾਣ ਸਕਦੇ ਹੋ। ਇੱਕ ਆਤਮਾ ਆਖਦਾ ਹੈ, “ਮੈਨੂੰ ਵਿਸ਼ਵਾਸ ਹੈ ਕਿ ਯਿਸੂ ਹੀ ਮਸੀਹ ਹੈ ਜਿਹਡ਼ਾ ਧਰਤੀ ਤੇ ਮਨੁੱਖੀ ਰੂਪ ਵਿੱਚ ਆਇਆ।” ਅਜਿਹਾ ਆਤਮਾ ਪਰਮੇਸ਼ੁਰ ਵੱਲੋਂ ਹੈ।[3] ਅਤੇ ਦੂਜਾ ਆਤਮਾ ਜਿਹਡ਼ਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਆਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਆ ਚੁਕਿਆ ਹੈ।[4] ਮੇਰੇ ਪਿਆਰੇ ਬਚਿਓ, ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। ਇਸ ਲਈ ਤੁਸੀਂ ਇਨ੍ਹਾਂ ਝੂਠੇ ਉਪਦੇਸ਼ਕਾਂ ਨੂੰ ਹਰਾ ਦਿੱਤਾ ਹੈ। ਕਿਉਂ? ਕਿਉਂਕਿ ਇੱਕ ਜਿਹਡ਼ਾ ਤੁਹਾਡੇ ਅੰਦਰ ਹੈ ਉਹ ਉਸ ਇੱਕ ਨਾਲੋਂ ਵਡੇਰਾ ਹੈ ਜੋ ਦੁਨੀਆਂ ਵਿੱਚ ਹੈ।[5] ਇਹ ਝੂਠੇ ਉਪਦੇਸ਼ਕ ਦੁਨੀਆਂ ਨਾਲ ਸੰਬੰਧਿਤ ਹਨ। ਇਸ ਲਈ ਜੋ ਉਹ ਆਖਦੇ ਹਨ ਦੁਨੀਆਂ ਵੱਲੋਂ ਹੈ, ਅਤੇ ਦੁਨੀਆਂ ਉਹ ਸੁਣਦੀ ਹੈ ਜੋ ਉਹ ਆਖਦੇ ਹਨ।[6] ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹਡ਼ੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮੇ ਅਤੇ ਫ਼ਰੇਬੀ ਆਤਮੇ ਨੂੰ ਜਾਣਦੇ ਹਾਂ।

ਮੈਥਿਊ 7:15-20
[15] “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆਡ਼ਾਂ ਵਰਗੇ ਹਨ।[16] ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈਡ਼ੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾਡ਼ੀਆਂ ਤੇ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖਡ਼ੇ ਤੇ ਅੰਜੀਰ ਉਗਦੇ ਹਨ।[17] ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾਡ਼ਾ ਬਿਰਛ ਮਾਡ਼ਾ ਫ਼ਲ ਦਿੰਦਾ ਹੈ।[18] ਚੰਗੇ ਬਿਰਛ ਬੁਰਾ ਫ਼ਲ ਨਹੀਂ ਦੇ ਸਕ੍ਕਦੇ ਅਤੇ ਨਾ ਹੀ ਮਾਡ਼ਾ ਬਿਰਛ ਚੰਗਾ ਫ਼ਲ ਦੇ ਸਕਦਾ ਹੈ।[19] ਹਰੇਕ ਬਿਰਛ ਜਿਹਡ਼ਾ ਚੰਗਾ ਫ਼ਲ ਨਹੀਂ ਦਿੰਦਾ ਵਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁਟਿਆ ਜ੍ਜਾਂਦਾ ਹੈ।[20] ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।

2 ਪਤਰਸ 1:12-21
[12] ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿਡ਼ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।[13] ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।[14] ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸ਼ਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।[15] ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।[16] ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸਦੇ ਆਉਣ ਬਾਰੇ ਦਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅਖਾਂ ਨਾਲ ਵੇਖਿਆ ਸੀ।[17] ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”[18] ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।[19] ਇਹ ਗੱਲਾਂ ਸਾਨੂੰ ਹੋਰ ਵਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚਢ਼ਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚਢ਼ਨ ਤੱਕ ਰਹਿੰਦਾ ਹੈ।[20] ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।[21] ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।

ਟਾਈਟਸ 1:6-16
[6] ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹਡ਼ੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।[7] ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹਡ਼ਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸਨੂੰ ਪਿਆਕਲ ਨਹੀਂ ਹੋਣਾ ਚਾਹੀਦਾ। ਉਸਨੂੰ ਝਗਡ਼ਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹਡ਼ਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।[8] ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇਛੁਕ ਹੋਣਾ ਚਾਹੀਦਾ ਹੈ। ਉਸਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।[9] ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿਥੇ ਗਲਤ ਹਨ।[10] ਬਹੁਤ ਸਾਰੇ ਅਜਿਹੇ ਲੋਕ ਹਨ ਜਿਹਡ਼ੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹਡ਼ੇ ਫ਼ਿਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹਡ਼ੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।[11] ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇਕੇ, ਜਿਹਡ਼ੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ।[12] ਉਨ੍ਹਾਂ ਦੇ ਇੱਕ ਆਪਣੇ ਨਬੀ ਕਰੇਤੀ ਨੇ ਆਖਿਆ ਹੈ, “ਕਰੇਤੀ ਦੇ ਨਿਵਾਸੀ ਹਮੇਸ਼ਾ ਝੂਠੇ ਹਨ। ਉਹ ਭੈਡ਼ੇ ਪਸ਼ੂ ਅਤੇ ਨਿਕੰਮੇ ਹਨ ਜਿਹਡ਼ੇ ਖਾਣ ਤੋਂ ਸਿਵਾ ਕੁਝ ਵੀ ਨਹੀਂ ਕਰਦੇ।”[13] ਜਿਹਡ਼ੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ।[14] ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਙੇ ਜਿਹਡ਼ੇ ਸੱਚ ਦੀ ਪ੍ਰਵਾਹ ਨਹੀਂ ਕਰਦੇ।[15] ਸ਼ੁਧ ਲੋਕਾਂ ਲਈ ਸਭ ਕੁਝ ਸ਼ੁਧ ਹੈ, ਪਰ ਜਿਹਡ਼ੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰਖਦੇ, ਉਨ੍ਹਾਂ ਲਈ ਕੁਝ ਵੀ ਸ਼ੁਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ।[16] ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹਡ਼ੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬਡ਼ੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।

2 ਪਤਰਸ 2:1-22
[1] ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸਤਰ੍ਹਾਂ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹਡ਼ੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।[2] ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।[3] ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸਕੇ ਤੁਹਾਡਾ ਨਜਾਇਜ਼ ਫ਼ਾਇਦਾ ਉਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।[4] ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾਡ਼ੇ ਤੱਕ ਓਥੇ ਹੀ ਰੱਖਿਆ ਗਿਆ ਹੈ।[5] ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹਡ਼ੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹਢ਼ ਲਿਆਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦਸਿਆ।[6] ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾਡ਼ਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਸੀ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁਡ਼ਨਗੇ।[7] ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵਗਿਆ ਕ੍ਕਰਕੇ ਜੀਵਨ ਵਤੀਤ ਕੀਤਾ।[8] ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।[9] ਇਸ ਲਈ ਪ੍ਰਭੂ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਵੱਲੋਂ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਰਣੇ ਦੇ ਦਿਲ ਲਈ ਰੱਖਿਆ ਗਿਆ ਹੈ।[10] ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹਡ਼ੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।[11] ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ।[12] ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹਡ਼ੇ ਸੋਚ ਨਹੀ ਸਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ਡ਼ੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ।[13] ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਦੇ ਵਿਚਕਾਰ ਭੱਦੇ ਦਾਗਾਂ ਅਤੇ ਧਬਿਆਂ ਵਰਗੇ ਹਨ।[14] ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲਭਦੇ ਰਹਿੰਦੇ ਹਨ। ਉਨ੍ਹਾਂ ਦੀ ਪਾਪ ਕਰਨ ਦੀ ਇੱਛਾ ਕਦੇ ਵੀ ਸੰਤੁਸ਼ਟ ਨਹੀਂ ਹੋਵੇਗੀ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹਡ਼ੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।[15] ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡਕੇ ਗਲਤ ਰਾਹ ਫ਼ਡ਼ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ਡ਼ਿਆ ਹੈ ਜਿਹਡ਼ਾ ਬਿਲਆਮ ਨੇ ਫ਼ਡ਼ਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।[16] ਪਰ ਇੱਕ ਗਧੇ ਨੇ ਬਿਲਆਮ ਨੂੰ ਦਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।[17] ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁਕ੍ਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।[18] ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।[19] ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਅਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।[20] ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁਡ਼ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯਂਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵਧੇਰੇ ਖਰਾਬ ਹੋ ਜਾਂਦੀ ਹੈ।[21] ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਇ ਇਸਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁਡ਼ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।[22] ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ; “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁਡ਼ ਚਿੱਕਡ਼ ਵਿੱਚ ਲਿਟਣ ਲਈ ਵਾਪਸ ਚਲਿਆ ਜਾਂਦਾ ਹੈ।”

ਮੈਥਿਊ 23:1-29
[1] ਫ਼ੇਰ ਯਿਸੂ ਨੇ ਭੀਡ਼ ਅਤੇ ਆਪਣੇ ਚੇਲਿਆਂ ਨਾਲ ਗੱਲ ਕੀਤੀ, ਅਤੇ ਆਖਿਆ,[2] ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ, ਮੂਸਾ ਦੀ ਸ਼ਰ੍ਹਾ ਬਾਰੇ ਉਪਦੇਸ਼ ਦੇਣ ਦਾ ਅਧਿਕਾਰ ਹੈ ਕਿ ਉਹ ਕੀ ਆਖਦੀ ਹੈ।[3] ਇਸ ਲਈ ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਜੋ ਉਹ ਕਹਿਣ ਧਿਆਨ ਨਾਲ ਕਰੋ, ਪਰ ਉਨ੍ਹਾਂ ਵਰਗੇ ਕੰਮ ਨਾ ਕਰੋ ਕਿਉਂਕਿ ਉਨ੍ਹਾਂ ਦੇ ਜੀਵਨ ਚੰਗੇ ਉਦਾਹਰਣ ਨਹੀਂ ਹਨ ਕਿਉਂਕਿ ਜੋ ਵੀ ਉਹ ਕਰਨ ਨੂੰ ਕਹਿੰਦੇ ਹਨ ਖੁਦ ਉਨ੍ਹਾਂ ਤੇ ਅਮਲ ਨਹੀਂ ਕਰਦੇ।[4] ਉਹ ਸਖਤ ਨੇਮ ਬਣਾਉਂਦੇ ਹਨ ਜਿਹਡ਼ੇ ਮੰਨਣ ਲਈ ਬਡ਼ੇ ਕਠੋਰ ਹਨ, ਉਹ ਇਨ੍ਹਾਂ ਨੂੰ ਲੋਕਾਂ ਤੇ ਲਾਗੂ ਕਰਦੇ ਹਨ। ਪਰ ਉਹ ਇਨ੍ਹਾਂ ਵਿੱਚੋਂ ਕਿਸੇ ਵੀ ਨੇਮ ਦਾ ਅਨੁਸਰਣ ਕਰਨ ਦੀ ਕੋਸ਼ਿਸ਼ ਵੀ ਨਹੀਂ ਕਰਦੇ।[5] “ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ।[6] ਉਹ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਦਾਵਤਾਂ ਵਿੱਚ ਉੱਚੀਆਂ ਥਾਵਾਂ ਦੇ ਲੋਭੀ ਹਨ, ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਵੀ ਉੱਚੇ ਅਹੁਦੇ ਮਲ੍ਲਣ ਦੇ ਬਡ਼ੇ ਭੁਖੇ ਹਨ।[7] ਬਜ਼ਾਰਾਂ ਵਿੱਚ ਮਾਨ ਸਨਮਾਨ ਲੈਣ ਦੇ ਵੀ ਬਡ਼ੇ ਭੁਖੇ ਹਨ। ਉਹ ਮਨੁੱਖਾਂ ਕੋਲੋਂ ਗੁਰੂ ਕਹਾਉਣਾ ਚਾਹੁੰਦੇ ਹਨ।[8] “ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੁ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ।[9] ਅਤੇ ਧਰਤੀ ਉੱਪਰ ਕਿਸੇ ਵੀ ਮਨੁੱਖ ਨੂੰ ਆਪਣਾ ਪਿਤਾ ਨਾ ਆਖੋ ਕਿਉਂ ਜੋ ਤੁਹਾਡਾ ਸਿਰਫ਼ ਇੱਕੋ ਹੀ ਪਿਤਾ ਹੈ, ਜੋ ਸਵਰਗ ਵਿੱਚ ਹੈ।[10] ਅਤੇ ਤੁਸੀਂ ਆਪਣੇ-ਆਪ ਨੂੰ ਮਾਲਕ ਵੀ ਨਹੀਂ ਕਹਾਉਣਾ ਕਿਉਂਕਿ ਤੁਹਾਡਾ ਸਭਨਾਂ ਦਾ ਮਾਲਕ ਵੀ ਇੱਕੋ ਭਾਵ ਮਸੀਹ ਹੈ।[11] ਜਿਹਡ਼ਾ ਮਨੁੱਖ ਤੁਹਾਡਾ ਸੇਵਕ ਬਣ ਤੁਹਾਡੀ ਸੇਵਾ ਕਰਦਾ ਹੈ, ਉਹ ਤੁਹਾਡੇ ਸਾਰਿਆਂ ਵਿੱਚੋਂ ਵੱਡਾ ਹੈ।[12] ਜਿਹਡ਼ਾ ਵਿਅਕਤੀ ਆਪਣੇ-ਆਪ ਨੂੰ ਮਹਾਨ ਸਮਝਦਾ ਦੀਨ ਬਣਾਇਆ ਜਾਵੇਗਾ ਅਤੇ ਜੋ ਕੋਈ ਆਪਣੇ-ਆਪ ਨੂੰ ਸਭ ਵਿੱਚੋਂ ਨੀਵਾਂ ਜਾਣੇਗਾ ਉਸਨੂੰ ਸਭ ਤੋਂ ਉੱਚਾ ਸਮਝਿਆ ਜਾਵੇਗਾ।[13] ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅਡ਼ਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”[14] [This verse may not be a part of this translation][15] “ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸਨੂੰ ਆਪਣੇ ਨਾਲੋਂ ਵੀ ਦੁਗ੍ਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।[16] “ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੰਧ ਹੈ।’[17] ਮੂਰਖੋ ਤੁਸੀਂ ਅੰਨ੍ਹੇ ਹੋ! ਕਿਹਡ਼ਾ ਵੱਡਾ ਹੈ? ਸੋਨਾ ਜਾਂ ਮੰਦਰ, ਜਿਹਡ਼ਾ ਕਿ ਸੋਨੇ ਨੂੰ ਵੀ ਪਵਿੱਤਰ ਬਣਾਉਦਾ ਹੈ।[18] ਤੁਸੀਂ ਇਹ ਵੀ ਕਹਿੰਦੇ ਹੋ, ‘ਜੇਕਰ ਕੋਈ ਜਗ੍ਗਵੇਦੀ ਦੀ ਸੌਂਹ ਖਾਂਦਾ ਹੈ, ਇਸਦਾ ਕੋਈ ਅਰਥ ਨਹੀਂ, ਪਰ ਜੇਕਰ ਉਹ ਜਗਵੇਦੀ ਦੀ ਭੇਂਟ ਦੀ ਸੌਹ ਖਾਂਦਾ ਹੈ, ਤਾਂ ਉਹ ਸੌਂਹ ਬਧ ਹੈ।’[19] ਤੁਸੀਂ ਅੰਨ੍ਹੇ ਹੋ! ਕਿਹਡ਼ੀ ਚੀਜ਼ ਵੱਡੀ ਹੈ: ਭੇਟ, ਜਾਂ ਜਗਵੇਦੀ, ਜੋ ਭੇਂਟ ਨੂੰ ਪਵਿੱਤਰ ਬਣਾਉਂਦੀ ਹੈ?[20] “ਇਸ ਲਈ ਜੇਕਰ ਕੋਈ ਜਗਵੇਦੀ ਦੀ ਸੌਂਹ ਖਾਂਦਾ ਹੈ, ਉਹ ਜਗਵੇਦੀ ਅਤੇ ਉਸ ਉਪਰਲੀਆਂ ਸਭ ਵਸਤਾਂ ਦੀ ਸੌਂਹ ਖਾਂਦਾ ਹੈ।[21] ਜੇਕਰ ਕੋਈ ਮੰਦਰ ਦੀ ਸੌਂਹ ਖਾਂਦਾ ਹੈ, ਤਾਂ ਉਹ ਮੰਦਰ ਦੀ ਅਤੇ ਉਸਦੀ ਸੌਂਹ ਖਾਂਦਾ ਜੋ ਉਸ ਵਿੱਚ ਰਹਿੰਦਾ ਹੈ।[22] ਜੇਕਰ ਕੋਈ ਸਵਰਗ ਦੀ ਸੌਂਹ ਖਾਂਦਾ ਹੈ ਸੋ ਪਰਮੇਸ਼ੁਰ ਦੇ ਸਿੰਘਾਸਨ ਦੀ ਅਤੇ ਉਸ ਉੱਪਰ ਬੈਠਣ ਵਾਲੇ ਦੀ ਸੌਂਹ ਖਾਂਦਾ ਹੈ।[23] ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸੌਂਧ ਦਿੰਦੇ ਹੋ ਪਰ ਤੁਸੀਂ ਸ਼ਰ੍ਹਾ ਦੇ ਵਧ ਮਹੱਤਵ ਪੂਰਣ ਉਪਦੇਸ਼ਾਂ ਨੂੰ ਮੰਨਣ ਤੋਂ ਅਣਗਹਿਲੀ ਕਰਦੇ ਹੋ, ਜੋ ਨਿਆਂ, ਦਇਆ, ਅਤੇ ਵਫ਼ਾਦਾਰੀ ਹਨ। ਇਹ ਮਹੱਤਵਪੂਰਣ ਹੈ ਕਿ ਤੁਸੀਂ ਦੂਜੇ ਅਸੂਲਾਂ ਦੀ ਅਣਗਹਿਲੀ ਕੀਤੇ ਬਿਨਾ ਇਨ੍ਹਾਂ ਗੱਲਾਂ ਤੇ ਵੀ ਅਮਲ ਕਰੋ।[24] ਤੁਸੀਂ ਅੰਨ੍ਹੇ ਆਗੂ ਹੋ! ਤੁਸੀਂ ਉਹ ਹੋ ਜੋ ਮਛਰ-ਮਖੀ ਤਾਂ ਪੁਣ ਲੈਂਦੇ ਹਨ ਪਰ ਊਠ ਨੂੰ ਨਿਗਲ ਜਾਂਦੇ ਹਨ।[25] “ਤੁਹਾਡੇ ਤੇ ਲਾਹਨਤ ਹੈ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ। ਤੁਸੀਂ ਕਪਟੀ ਹੋ। ਤੁਸੀਂ ਆਪਣੇ ਕਟੋਰੇ ਅਤੇ ਥਾਲੀਆਂ ਨੂੰ ਬਾਹਰੋਂ ਤਾਂ ਸਾਫ਼ ਕਰਦੇ ਹੋ। ਪਰ ਅੰਦਰਲੇ ਪਾਸੇ, ਉਨ੍ਹਾਂ ਗੱਲਾਂ ਨਾਲ ਭਰੇ ਹੋਏ ਹੋ ਜਿਹਡ਼ੀਆਂ ਤੁਸੀਂ ਦੂਜਿਆਂ ਨਾਲ ਦਗਾਬਾਜ਼ੀ ਕਰਕੇ ਅਤੇ ਆਪਣੇ-ਆਪ ਨੂੰ ਪ੍ਰਸੰਨ ਕਰਕੇ ਪ੍ਰਾਪਤ ਕੀਤੀਆਂ ਹਨ।[26] “ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।[27] “ਤੁਹਾਡੇ ਤੇ ਲਾਹਨਤ, ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਤੁਸੀਂ ਕਲੀ ਕੀਤੀਆਂ ਕਬਰਾਂ ਵਾਂਗ ਹੋ, ਜੋ ਬਾਹਰੋਂ ਸੋਹਣੀਆਂ ਦਿਸਦੀਆਂ ਹਨ ਪਰ ਜੋ ਅੰਦਰੋਂ ਮੁਰਦਾ ਲੋਕਾਂ ਦੀਆਂ ਹੱਡੀਆਂ ਅਤੇ ਹੋਰ ਅਣਧੋਤੀਆਂ ਚੀਜ਼ਾਂ ਨਾਲ ਭਰੀਆਂ ਹੋਈਆਂ ਹਨ।”[28] ਤੁਸੀਂ ਵੀ ਉਵੇਂ ਹੀ ਹੋ। ਤੁਸੀਂ ਬਾਹਰੋਂ ਚੰਗੇ ਮਨੁੱਖਾਂ ਵਾਂਗ ਦਿਖਾਈ ਦਿੰਦੇ ਹੋ ਪਰ ਅੰਦਰੋਂ ਕਪਟਤਾ ਅਤੇ ਦੁਸ਼ਟਤਾ ਨਾਲ ਭਰੇ ਹੋਏ ਹੋ।[29] “ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੁ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।

Punjabi Bible 2000
NT: © 2000 Bible League International; OT: © 2002 Bible League International