A A A A A

God: [Commandments]


ਮਾਰਕ 10:19
ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।”‘

ਲੂਕਾ 18:20
ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇਜ੍ਜਤ ਕਰਨੀ ਚਾਹੀਦੀ ਹੈ।”

ਮੈਥਿਊ 22:34-40
[34] ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕਠੇ ਹੋਏ।[35] ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸਨੂੰ ਇੱਕ ਸਵਾਲ ਪੁੱਛਿਆ,[36] ਫ਼ਰੀਸੀ ਨੇ ਆਖਿਆ, “ਗੁਰੂ ਜੀ, ਸ਼ਰ੍ਹਾ ਵਿੱਚ ਸਭ ਤੋਂ ਜ਼ਰੂਰੀ ਹੁਕਮ ਕਿਹਡ਼ਾ ਹੈ?”[37] ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।[38] ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ।[39] ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: “ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।[40] ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।

ਰੋਮੀਆਂ 13:9
ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਮਰਦਾ ਹੈਂ।”

ਮੈਥਿਊ 19:16-19
[16] ਇੱਕ ਮਨੁੱਖ ਨੇ ਉਸ ਕੋਲ ਆਕੇ ਉਸਨੂੰ ਕਿਹਾ, “ਗੁਰੂ ਜੀ ਮੈਂ ਕਿਹਡ਼ਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਵੀ ਜੀਵਨ ਮਿਲੇ?”[17] ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”[18] ਉਸਨੇ ਪੁੱਛਿਆ, “ਕਿਹਡ਼ੇ ਹੁਕਮ?” ਯਿਸੂ ਨੇ ਕਿਹਾ, “ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।[19] ਆਪਣੇ ਮਾਂ-ਬਾਪ ਦਾ ਆਦਰ ਕਰੋ ‘ਅਤੇ ਆਪਣੇ-ਆਪ ਵਾਂਗ ਆਪਣੇ ਗੁਆਂਢੀ ਨੂੰ ਵੀ ਪਿਆਰ ਕਰੋ।”‘

ਮੈਥਿਊ 22:36-40
[36] ਫ਼ਰੀਸੀ ਨੇ ਆਖਿਆ, “ਗੁਰੂ ਜੀ, ਸ਼ਰ੍ਹਾ ਵਿੱਚ ਸਭ ਤੋਂ ਜ਼ਰੂਰੀ ਹੁਕਮ ਕਿਹਡ਼ਾ ਹੈ?”[37] ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ।[38] ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ।[39] ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: “ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ।[40] ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ।

ਮੈਥਿਊ 10:17-22
[17] ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਣਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋਡ਼ੇ ਮਾਰਨਗੇ।[18] ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹਡ਼ੇ ਗੈਰ-ਯਹੂਦੀ ਹਨ।[19] ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦਸੀਏ। ਕਿਉਂਕਿ ਜਿਹਡ਼ੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘਡ਼ੀ ਤੁਹਾਨੂੰ ਦਿੱਤੇ ਜਾਣਗੇ।[20] ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋਵੋਂਗੇ, ਸਗੋਂ ਤੁਹਾਡੇ ਪਿਤਾ ਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੋਵੇਗਾ।[21] ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਆਪਣੇ ਬਚਿਆਂ ਦੇ ਵਿਰੁੱਧ ਖਢ਼ੇ ਹੋ ਜਾਣਗੇ ਅਤੇ ਬੱਚੇ ਆਪਾਣੇ ਮਾਪਿਆਂ ਦੇ ਖਿਲਾਫ਼ ਖਢ਼ੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।[22] ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹਡ਼ਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।

ਰੋਮੀਆਂ 13:8-14
[8] ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹਡ਼ਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।[9] ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਮਰਦਾ ਹੈਂ।”[10] ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ।[11] ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਮ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਡੇ ਨਿਹਚਾ ਕਰਨ ਦੇ ਸਮੇਂ ਤੋਵੀ ਬਹੁਤ ਨੇਡ਼ੇ ਹੈ।[12] ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚਢ਼ਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ।[13] ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਿਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸ਼ਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।[14] ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।

ਮਾਰਕ 12:28-34
[28] ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬਡ਼ੇ ਵਧੀਆ ਜਵਾਬ ਦਿੱਤੇ ਹਨ, ਤਾਂ ਉਸਨੇ ਯਿਸੂ ਨੂੰ ਪੁੱਛਿਆ, “ਕਿਹਡ਼ਾ ਹੁਕਮ ਸਭ ਤੋਂ ਵਧ ਮਹੱਤਵਯੋਗ ਹੈ?”[29] ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ।[30] ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ।’[31] ਦੂਜਾ ਮਹੱਤਵਪੂਰਨ ਹੁਕਮ ਇਹ ਹੈ ਕਿ, ‘ਜਿਵੇਂ ਤੂੰ ਆਪਣੇ-ਆਪ ਨਾਲ ਪਿਆਰ ਕਰਦਾ ਹੈ ਇਵੇਂ ਹੀ ਦੂਜਿਆਂ ਨੂੰ ਵੀ ਪਿਆਰ ਕਰ।’ ਇਹੀ ਹੁਕਮ ਸਭ ਤੋਂ ਵਧ ਮਹੱਤਵਪੂਰਣ ਹਨ।”[32] ਤਦ ਉਸ ਆਦਮੀ ਨੇ ਕਿਹਾ, “ਗੁਰੂ ਜੀ! ਤੁਸੀਂ ਬਿਲਕੁਲ ਠੀਕ ਆਖਿਆ ਹੈ ਕਿ ਪਰਮੇਸ਼ੁਰ ਸਿਰਫ਼ ਇੱਕ ਹੈ ਹੋਰ ਉਸਤੋਂ ਬਿਨਾ ਦੂਜਾ ਪਰਮੇਸ਼ੁਰ ਕੋਈ ਨਹੀਂ ਹੈ।[33] ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵਧ ਮਹੱਤਵਪੂਰਣ ਹਨ।”[34] ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇਡ਼ੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ।

ਜੌਹਨ 14:15
“ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।

ਮੈਥਿਊ 19:18
ਉਸਨੇ ਪੁੱਛਿਆ, “ਕਿਹਡ਼ੇ ਹੁਕਮ?” ਯਿਸੂ ਨੇ ਕਿਹਾ, “ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।

ਜੌਹਨ 15:10
ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਵਿੱਚ ਸਥਿਰ ਰਹੋਂਗੇ।

ਮੈਥਿਊ 5:17
“ਇਹ ਨਾ ਸੋਚੋ ਕਿ ਮੈਂ ਮੂਸਾ ਦੀ ਸ਼ਰ੍ਹਾ ਜਾਂ ਨਬੀਆਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਲਈ ਆਇਆ ਹਾਂ। ਮੈਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਨਸ਼ਟ ਕਰਨ ਨਹੀਂ ਸਗੋਂ ਉਨ੍ਹਾਂ ਨੂੰ ਸੰਪੂਰਣ ਕਰਨ ਲਈ ਆਇਆ ਹਾਂ।

ਜੌਹਨ 15:12-17
[12] ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।[13] ਦੋਸਤ ਲਈ ਮਰਨਾ ਮਹਾਨ ਪਿਆਰ ਹੈ, ਜੋ ਕੋਈ ਵਿਅਕਤੀ ਦਰਸ਼ਾ ਸਕਦਾ ਹੈ।[14] ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।[15] ਮੈਂ ਤੁਹਾਨੂੰ ਹੁਣ ਹੋਰ ਨੌਕਰ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।[16] ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸਕੋਂ। ਮੇਰੀ ਇੱਛਾ ਇਹ ਹੈ ਕਿ ਤੁਹਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸਕੇ।[17] ਇੱਕ ਦੂਜੇ ਨਾਲ ਪ੍ਰੇਮ ਕਰੋ, ਇਹੀ ਮੇਰਾ ਤੁਹਾਨੂੰ ਹੁਕਮ ਹੈ।

Punjabi Bible 2000
NT: © 2000 Bible League International; OT: © 2002 Bible League International