A A A A A

Good Character: [Acceptance]


1 ਕੁਰਿੰਥੀਆਂ 5:11-13
[11] ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਤਈ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਸਨੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।[12] [This verse may not be a part of this translation][13] [This verse may not be a part of this translation]

1 ਯੂਹੰਨਾ 1:9
ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਬਾਲ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।

1 ਪਤਰਸ 3:8-9
[8] ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ।[9] ਜਿਹਡ਼ਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸਦੇ ਨਾਲ ਬੁਰਾ ਨਾ ਕਰੋ। ਜਾਂ ਜਿਹਡ਼ਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।

ਜੌਹਨ 3:16
ਪਰਮੇਸ਼ੁਰ ਨੇ ਦੁਨੀਆਂ ਦੇ ਲੋਕਾਂ ਨੂੰ ਇੰਨਾ ਪਿਆਰ ਕੀਤਾ ਅਤੇ ਉਸਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰਖਦਾ ਹੈ ਗਵਾਚੇਗਾ ਨਹੀਂ ਸਗੋਂ ਸਦੀਵੀ ਜੀਵਨ ਪ੍ਰਾਪਤ ਕਰ ਲਵੇਗਾ।

ਰੋਮੀਆਂ 2:11
ਪਰਮੇਸ਼ੁਰ ਸਭ ਲੋਕਾਂ ਦਾ ਨਿਰਣਾ ਬਿਨਾ ਪਖਪਾਤ ਤੋਂ ਕਰਦਾ ਹੈ।

ਰੋਮੀਆਂ 5:8
ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸ਼ੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹਾਯ।

ਰੋਮੀਆਂ 8:31
ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸਕਦਾ ਹੈ।

ਰੋਮੀਆਂ 14:1-2
[1] ਉਹ ਮਨੁੱਖ ਜਿਹਡ਼ਾ ਨਿਹਚਾ ਵਿੱਚ ਕਮਜ਼ੋਰ ਹੋਵੇ ਉਸਨੂੰ ਆਪਣੀ ਸੰਗਤ ਵਿੱਚ ਰਲਾਉਣ ਤੋਂ ਮਨਾ ਨਾ ਕਰੋ ਤੇ ਨਾ ਹੀ ਉਸ ਨਾਲ ਉਸਦੇ ਅਲੱਗ ਵਿਚਾਰਾਂ ਬਾਰੇ ਬਹਿਸ ਕਰੋ।[2] ਕੋਈ ਇੱਕ ਮਨੁੱਖ ਸੋਚਦਾ ਹੈ ਕਿ ਉਹ ਜਿਹੋ ਜਿਹਾ ਚਾਹੇ ਭੋਜਨ ਖਾ ਸਕਦਾ ਹੈ। ਪਰ ਦੂਜਾ ਵਿਅਕਤੀ ਜੋ ਆਪਣੇ ਵਿਸ਼ਵਾਸ ਵਿੱਚ ਕਮਜ਼ੋਰ ਹੈ ਉਹ ਇਹ ਸੋਚਦਾ ਹੈ ਕਿ ਉਸਨੂੰ ਸਿਰਫ਼ ਸਬਜ਼ੀਆਂ ਹੀ ਖਾਣੀਆਂ ਚਾਹੀਦੀਆਂ ਹਨ।

ਇਬਰਾਨੀ 10:24-25
[24] ਸਾਨੂੰ ਇੱਕ ਦੂਸਰੇ ਬਾਰੇ ਸੋਚਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਨੂੰ ਪ੍ਰੇਮ ਦਰਸ਼ਾਉਣ ਅਤੇ ਚੰਗੇ ਕੰਮ ਕਰਨ ਲਈ ਉਤਸਾਹਤ ਕਰਨਾ ਚਾਹੀਦਾ ਹੈ।[25] ਸਾਨੂੰ ਇੱਕ ਦੂਸਰੇ ਨਾਲ ਮਿਲਣਾ ਨਹੀਂ ਛੱਡਣਾ ਚਾਹੀਦਾ। ਇਹੀ ਗੱਲ ਹੈ ਜਿਹਡ਼ੀ ਕੁਝ ਲੋਕ ਕਰ ਰਹੇ ਹਨ। ਪਰ ਸਾਨੂੰ ਇੱਕ ਦੂਸਰੇ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ ਅਤੇ ਇਸਨੂੰ ਹੋਰ ਵਧੇਰੇ ਕਰੋ ਕਿਉਂਕਿ ਦਿਹਾਡ਼ਾ ਨੇਡ਼ੇ ਆ ਰਿਹਾ ਹੈ।

ਜੌਹਨ 6:35-37
[35] ਯਿਸੂ ਨੇ ਉਨ੍ਹਾਂ ਨੂੰ ਕਿਹਾ “ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹਡ਼ਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁਖਾ ਨਹੀਂ ਰਹੇਗਾ ਅਤੇ ਜਿਹਡ਼ਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।[36] ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਨਿਹਚਾ ਨਹੀਂ ਕਰਦੇ।[37] ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦਿੰਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸਨੂੰ ਕਢਾਂਗਾ ਨਹੀਂ।

ਕੁਲੁੱਸੀਆਂ 3:12-14
[12] ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸਜ੍ਜਨਤਾ ਅਤੇ ਸਬਰ ਨਾਲ ਭਰਪੂਰ ਰਹੋ।[13] ਇੱਕ ਦੂਸਰੇ ਨਾਲ ਨਾਰਾਜ਼ ਨਾ ਹੋਵੋ, ਸਗੋਂ ਇੱਕ ਦੂਸਰੇ ਨੂੰ ਮਾਫ਼ ਕਰ ਦਿਉ। ਜੇ ਕੋਈ ਵਿਅਕਤੀ ਤੁਹਾਡੇ ਨਾਲ ਕੁਝ ਗਲਤ ਕਰਦਾ ਹੈ, ਉਸਨੂੰ ਮਾਫ਼ ਕਰ ਦਿਉ। ਤੁਹਾਨੂੰ ਹੋਰਨਾਂ ਨੂੰ ਉਵੇਂ ਮੁਆਫ਼ ਕਰ ਦੇਣਾ ਚਾਹੀਦਾ ਹੈ ਜਿਵੇਂ ਪ੍ਰਭੂ ਨੇ ਤੁਹਾਨੂੰ ਮੁਆਫ਼ ਕਰ ਦਿੱਤਾ।[14] ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ।

ਮੈਥਿਊ 5:38-42
[38] “ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ, ‘ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।’[39] ਮੈਂ ਤੁਹਾਨੂੰ ਆਖਦਾ ਹਾਂ ਕਿ, ਦੁਸ਼ਟ ਆਦਮੀ ਦੇ ਵਿਰੁੱਧ ਖਢ਼ੇ ਨਾ ਹੋਵੋ। ਸਗੋਂ ਜੇ ਕੋਈ ਤੁਹਾਡੀ ਸਜ੍ਜੀ ਗਲ੍ਹ ਉੱਤੇ ਚਪੇਡ਼ ਮਾਰੇ, ਤਾਂ ਤੁਸੀਂ ਦੂਜੀ ਵੀ ਉਸ ਵੱਲ ਘੁਮਾ ਦਿਓ।[40] ਅਤੇ ਜਿਹਡ਼ਾ ਤੁਹਾਡੇ ਉੱਤੇ ਮੁਕੱਦਮਾ ਕਰੇ ਤੇ ਤੁਹਾਡਾ ਕੁਡ਼ਤਾ ਲੈਣਾ ਚਾਹੇ ਤਾਂ ਉਸਨੂੰ ਆਪਣਾ ਚੋਗ਼ਾ ਵੀ ਲੈ ਲੈਣ ਦਿਓ।[41] ਅਤੇ ਜੇ ਕੋਈ ਤੁਹਾਨੂੰ ਇੱਕ ਮੀਲ ਆਪਣੇ ਨਾਲ ਤੁਰਣ ਲਈ ਮਜਬੂਰ ਕਰੇ ਤਾਂ ਤੁਸੀਂ ਉਸ ਨਾਲ ਦੋ ਮੀਲ ਚੱਲੋ।[42] ਜੇਕਰ ਕੋਈ ਤੁਹਾਥੋਂ ਕੁਝ ਮੰਗਦਾ ਹੈ, ਉਹ ਉਸਨੂੰ ਦਿਓ ਅਤੇ ਜੇਕਰ ਕੋਈ ਤੁਹਾਥੋਂ ਉਧਾਰ ਚਾਹੁੰਦਾ ਹੈ ਤਾਂ, ਦੇਣ ਤੋਂ ਮਨ੍ਹਾ ਨਾ ਕਰੋ।

ਮੈਥਿਊ 25:34-40
[34] “ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹਡ਼ੇ ਉਸਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।[35] ਤੁਸੀਂ ਇਹ ਰਾਜ ਪਾ ਸਕਦੇ ਹੋ ਕਿਉਂਕਿ ਜਦੋਂ ਮੈਂ ਭੁਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇਕੱਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।[36] ਜਦੋਂ ਮੈਂ ਵਸਤਰ-ਹੀਣ ਸਾਂ, ਤੁਸੀਂ ਮੈਨੂੰ ਪਹਿਨਣ ਲਈ ਕੱਪਡ਼ੇ ਦਿੱਤੇ। ਮੈਂ ਬਿਮਾਰ ਸੀ ਤਾਂ ਤੁਸੀਂ ਮੇਰੀ ਖਬਰ ਲਿਤ੍ਤੀ ਅਤੇ ਜਦੋਂ ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੇਰੇ ਕੋਲ ਆਏ।’[37] “ਤਦ ਚੰਗੇ ਲੋਕ ਉਸਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?’[38] ਕਦੋਂ ਅਸੀਂ ਤੁਹਾਨੂੰ ਬਗਾਨਿਆਂ ਵਾਂਗ ਵੇਖਿਆ ਅਤੇ ਤੁਹਾਨੂੰ ਆਪਣੇ ਘਰ ਨਿਉਤਾ ਦਿੱਤਾ, ਜਾਂ ਕਦੋਂ ਅਸੀਂ ਤੁਹਾਨੂੰ ਬਿਨ ਕੱਪਡ਼ਿਉਂ ਵੇਖਿਆ ਅਤੇ ਤੁਹਾਨੂੰ ਕੱਪਡ਼ੇ ਦਿੱਤੇ?[39] ਕਦੋਂ ਅਸੀਂ ਤੁਹਾਨੂੰ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਦੇਖ-ਭਾਲ ਕਰਨ ਲਈ ਆਏ?’[40] “ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’

ਰੋਮੀਆਂ 15:1-7
[1] ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕਡ਼ੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।[2] ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ।[3] ਇਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।”[4] ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰਖ ਸਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।[5] ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ।[6] ਫ਼ਿਰ ਤੁਸੀਂ ਸਭ ਇਕਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ।[7] ਮਸੀਹ ਨੇ ਤੁਹਾਨੂੰ ਸਵਿਕਾਰਿਆ, ਤਾਂ ਤੁਹਾਨੂੰ ਵੀ ਇੱਕ ਦੂਜੇ ਨੂੰ ਕਬੂਲਣਾ ਚਾਹੀਦਾ ਹੈ। ਇਸ ਨਾਲ ਪਰਮੇਸ਼ੁਰ ਦੀ ਮਹਿਮਾ ਹੋਵੇਗੀ।

ਰੋਮੀਆਂ 14:10-19
[10] ਤੂੰ ਆਪਣੇ ਭਰਾ ਬਾਰੇ ਕਿਉਂ ਨਿਰਣਾ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖਢ਼ੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।[11] ਪੋਥੀਆਂ ਵਿੱਚ ਵੀ ਇਹ ਆਖਿਆ ਗਿਆ ਹੈ ਕਿ; “ਹਰ ਮਨੁੱਖ ਮੇਰੇ ਅੱਗੇ ਨਿਵੇਗਾ ਹਰ ਮਨੁੱਖ ਇਹ ਆਖੇਗਾ; ਕਿ ਮੈਂ ਪਰਮੇਸ਼ੁਰ ਹਾਂ, ਮੈਂ ਜਿਉਂਦਾ ਪ੍ਰਭੂ ਹਾਂ ਅਤੇ ਮੈਂ ਆਖਦਾ ਹਾਂ ਕਿ ਇਹ ਇਵੇਂ ਹੀ ਵਾਪਰੇਗਾ। ਯਾਸਾਯਾਹ 45:23[12] ਇਸ ਕਰਕੇ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।[13] ਇਸ ਲਈ ਸਾਨੂੰ ਇੱਕ ਦੂਜੇ ਦਾ ਨਿਰਣਾ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵਧਣ ਤੋਂ ਰੋਕੇ।[14] ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।[15] ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਆਸਥਾ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹਡ਼ਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ।[16] ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ।[17] ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉਥੇ ਇਹ ਚੀਜ਼ਾਂ ਮਹੱਤਵਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।[18] ਜਿਹਡ਼ਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।[19] ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹਡ਼ੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ।

Punjabi Bible 2000
NT: © 2000 Bible League International; OT: © 2002 Bible League International