A A A A A

Good Character: [Caring]


1 ਤਿਮੋਥਿਉਸ 5:4
ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹਡ਼ੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।

1 ਤਿਮੋਥਿਉਸ 3:15
ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹਡ਼ਿਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।

ਜੌਹਨ 8:32
ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”

ਪਰਕਾਸ਼ ਦੀ ਪੋਥੀ 17:5
ਉਸਦੇ ਮਥ੍ਥੇ ਉੱਤੇ ਸਿਰਲੇਖ ਲਿਖਿਆ ਹੋਇਆ ਸੀ। ਇਸ ਸਿਰਲੇਖ ਦਾ ਲੁਕਵਾਂ ਅਰਥ ਇਹੀ ਲਿਖਿਆ ਹੋਇਆ ਸੀ;

ਜੇਮਜ਼ 1:27
ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋਡ਼ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸਨੂੰ ਪਰਮੇਸ਼ੁਰ ਸ਼ੁਧ ਅਤੇ ਪਵਿੱਤਰ ਕਬੂਲਦਾ ਹੈ।

ਜੌਹਨ 6:54
ਉਹ ਮਨੁੱਖ ਜਿਹਡ਼ਾ ਮੇਰਾ ਮਾਸ ਖਾਂਦਾ ਹੈ ਅਤੇ ਲਹੂ ਪੀਂਦਾ ਹੈ ਸਦੀਵੀ ਜੀਵਨ ਉਸੇ ਦਾ ਹੈ ਅਤੇ ਮੈਂ ਉਸਨੂੰ ਅਖੀਰਲੇ ਦਿਨ ਉਭਾਰਾਂਗਾ।

ਮਾਰਕ 6:3
ਉਹ ਤਾਂ ਕੇਵਲ ਤਰਖਾਨ ਹੈ ਅਤੇ ਉਸਦੀ ਮਾਂ ਮਰਿਯਮ ਹੈ ਅਤੇ ਉਹ ਯਾਕੂਬ ਅਤੇ ਯੋਸੇਸ, ਯਹੂਦਾਹ, ਸ਼ਮਊਨ ਦਾ ਭਰਾ ਹੈ ਅਤੇ ਉਸ ਦੀਆਂ ਭੈਣਾਂ ਇਥੇ ਸਾਡੇ ਵਿਚਕਾਰ ਰਹਿੰਦੀਆਂ ਹਨ।” ਇਸੇ ਕਾਰਣ ਲੋਕਾਂ ਨੇ ਉਸਨੂੰ ਸਵੀਕਾਰ ਨਾ ਕੀਤਾ।

ਜੌਹਨ 14:6
ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸਕਦਾ।

1 ਤਿਮੋਥਿਉਸ 5:8
ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸਕਰ, ਉਸਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਨਾਸਥਾਵਾਨ ਨਾਲੋਂ ਵੀ ਭੈਡ਼ਾ ਹੈ।

ਗਲਾਟੀਆਂ 1:19
ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ।

ਜੌਹਨ 3:3-5
[3] ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇੱਕ ਆਦਮੀ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਿੰਨਾ ਚਿਰ ਉਹ ਨਵੇਂ ਸਿਰਿਉਂ ਨਹੀਂ ਜਨਮਦਾ।”[4] ਨਿਕੋਦੇਮੁਸ ਨੇ ਆਖਿਆ, “ਜੇਕਰ ਕੋਈ ਵਿਅਕਤੀ ਪਹਿਲਾਂ ਹੀ ਬੁਢਾ ਹੈ ਤਾਂ ਉਹ ਕਿਵੇਂ ਜੰਮ ਸਕਦਾ ਹੈ? ਨਿਸ਼ਚਿਤ ਹੀ ਉਹ ਜਨਮ ਲੈਣ ਲਈ ਆਪਣੀ ਮਾਂ ਦੀ ਕੁਖ ਵਿੱਚ ਦੂਸਰੀ ਵਾਰ ਨਹੀਂ ਵਡ਼ ਸਕਦਾ!”[5] ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਜੇਕਰ ਕੋਈ ਵਿਅਕਤੀ ਪਾਣੀ ਅਤੇ ਆਤਮਾ ਤੋਂ ਨਹੀਂ ਜਨਮਿਆਂ ਤਾਂ ਉਹ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕ੍ਕਦਾ।

ਇਬਰਾਨੀ 12:14
ਸਮੂਹ ਲੋਕਾਂ ਨਾਲ ਸ਼ਾਂਤੀ ਨਾਲ ਰਹਿਣ ਦੀ ਕੋਸ਼ਿਸ਼ ਕਰੋ। ਅਤੇ ਪਾਪ ਤੋਂ ਮੁਕਤ ਜੀਵਨ ਜਿਉਣ ਦੀ ਕੋਸ਼ਿਸ਼ ਕਰੋ। ਜੇ ਕਿਸੇ ਵਿਅਕਤੀ ਦਾ ਜੀਵਨ ਪਵਿੱਤਰ ਨਹੀਂ ਹੈ, ਉਹ ਕਦੀ ਵੀ ਪ੍ਰਭੂ ਨੂੰ ਨਹੀਂ ਵੇਖੇਗਾ।

ਪਰਕਾਸ਼ ਦੀ ਪੋਥੀ 17:18
ਉਹ ਔਰਤ ਜਿਹਾਡ਼ੀ ਤੁਸੀਂ ਦੇਖੀ ਇੱਕ ਮਹਾ ਨਗਰ ਹੈ ਜਿਹਡ਼ਾ ਧਰਤੀ ਦੇ ਰਾਜਿਆਂ ਉੱਤੇ ਹਕੂਮਤ ਕਰਦਾ ਹੈ।"

ਮੈਥਿਊ 16:18
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।

ਪਰਕਾਸ਼ ਦੀ ਪੋਥੀ 17:9
"ਇਸ ਨੂੰ ਸਮਝਣ ਲਈ ਤੁਹਾਨੂੰ ਬੁਧ੍ਧੀਮਾਨ ਦਿਮਾਗ ਦੀ ਲੋਡ਼ ਹੈ। ਜਾਨਵਰ ਦੇ ਸੱਤ ਸਿੰਗ, ਉਹ ਸੱਤ ਪਹਾਡ਼ੀਆਂ ਹਨ ਜਿਥੇ ਔਰਤ ਬੈਠੀ ਹੈ। ਉਹ ਸੱਤ ਰਾਜੇ ਵੀ ਹਨ।

ਫ਼ਿਲਪੀਨ 4:6-7
[6] ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋਡ਼ੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਸ਼ੁਕਰਾਨਾ ਕਰੋ।[7] ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰਖਵਾਲੀ ਕਰੇਗੀ।

ਗਲਾਟੀਆਂ 4:19
ਮੇਰੇ ਬਚਿਓ, ਇੱਕ ਵਾਰੀ ਫ਼ੇਰ ਮੈਂ ਤੁਹਾਡੇ ਲਈ ਉਸੇ ਤਰ੍ਹਾਂ ਦਾ ਦੁਖ ਮਹਿਸੂਸ ਕਰ ਰਿਹਾ ਹਾਂ ਜਿਸ ਤਰ੍ਹਾਂ ਦਾ ਕੋਈ ਜਨਣੀ ਬੱਚੇ ਦੇ ਜਨਮ ਸਮੇਂ ਅਨੁਭਵ ਕਰਦੀ ਹੈ। ਅਜਿਹਾ ਮੈਂ ਉਦੋਂ ਤੱਕ ਮਹਿਸੂਸ ਕਰਦਾ ਰਹਾਂਗਾ ਜਦੋਂ ਤੱਕ ਕਿ ਤੁਸੀਂ ਸੱਚਮੁਚ ਮਸੀਹ ਵਾਂਗ ਨਹੀਂ ਬਾਣ ਜਾਂਦੇ।

1 ਪਤਰਸ 3:15
ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹਡ਼ਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹਡ਼ੀ ਤੁਹਾਨੂੰ ਹੈ।

ਪਰਕਾਸ਼ ਦੀ ਪੋਥੀ 17:1
ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, "ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹਡ਼ੀ ਪ੍ਰਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹਡ਼ੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।

ਮੈਥਿਊ 18:15-18
[15] “ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸਨੂੰ ਇੱਕਲਾ ਜਾਕੇ ਸਮਝਾਓ ਕਿ ਉਸਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਨਦਾ ਹੈ ਤਾਂ ਤੁਸੀਂ ਉਸਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।[16] ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸਕਣ।[17] ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ। ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ।[18] ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਵੀ ਨਿਰਣਾ ਤੁਸੀ ਇਥੇ ਧਰਤੀ ਤੇ ਕਰੋਂਗੇ ਉਹ ਪਰਮੇਸ਼ੁਰ ਦੁਆਰਾ ਕੀਤਾ ਨਿਰਣਾ ਹੋਵੇਗਾ। ਜੋ ਕੁਝ ਵੀ ਤੁਸੀਂ ਧਰਤੀ ਤੇ ਮਾਫ਼ ਕਰੋਂਗੇ ਉਹ ਮਾਫ਼ੀ ਪਰਮੇਸ਼ੁਰ ਦੀ ਦਿਤ੍ਤੋ ਹੋਈ ਮਾਫ਼ੀ ਹੋਵੇਗੀ।

ਅਫ਼ਸੀਆਂ 1:22-23
[22] ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।[23] ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ।

ਅਫ਼ਸੀਆਂ 5:23
ਪਤੀ ਪਤਨੀ ਦਾ ਮੁਖੀਆ ਹੈ, ਜਿਵੇਂ ਕਿ ਮਸੀਹ ਕਲੀਸਿਯਾ ਦਾ ਮੁਖੀਆ ਹੈ। ਕਲੀਸਿਯਾ ਮਸੀਹ ਦਾ ਸ਼ਰੀਰ ਹੈ। ਮਸੀਹ ਸ਼ਰੀਰ ਦਾ ਰਖਿਅਕ ਹੈ।

ਰਸੂਲਾਂ ਦੇ ਕਰਤੱਬ 4:32
ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਸਾਂਝਾ ਆਤਮਾ ਸਨ। ਕਿਸੇ ਨੇ ਵੀ ਜਿਹਡ਼ੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।

1 ਕੁਰਿੰਥੀਆਂ 1:10
ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।

ਜੌਹਨ 12:48
ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹਡ਼ਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਰਣਾ ਕਰੇਗਾ।

ਜੌਹਨ 14:28
ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।

ਇਬਰਾਨੀ 1:14
ਸਾਰੇ ਦੂਤ, ਜਿਹਡ਼ੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮੇ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ।

ਮੈਥਿਊ 18:10
“ਸਾਵਧਾਨ ਰਹੋ! ਇਨ੍ਹਾਂ ਛੋਟੇ ਬਚਿਆਂ ਨੂੰ ਨਫ਼ਰਤ ਨਾਲ ਨਾ ਵੇਖੋ! ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਇਨ੍ਹਾਂ ਬਚਿਆਂ ਦੇ ਦੂਤ ਸਵਰਗਾਂ ਵਿੱਚ ਹਨ ਅਤੇ ਉਹ ਦੂਤ ਹਮੇਸ਼ਾ ਉੱਤੇ ਮੇਰੇ ਸੁਰਗੀ ਪਿਤਾ ਨਾਲ ਹੁੰਦੇ ਹਨ।

ਅਫ਼ਸੀਆਂ 6:12
ਸਾਡੀ ਲਡ਼ਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲਡ਼ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹਡ਼ੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲਡ਼ ਰਹੇ ਹਾਂ।

ਜੌਹਨ 3:16
ਪਰਮੇਸ਼ੁਰ ਨੇ ਦੁਨੀਆਂ ਦੇ ਲੋਕਾਂ ਨੂੰ ਇੰਨਾ ਪਿਆਰ ਕੀਤਾ ਅਤੇ ਉਸਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰਖਦਾ ਹੈ ਗਵਾਚੇਗਾ ਨਹੀਂ ਸਗੋਂ ਸਦੀਵੀ ਜੀਵਨ ਪ੍ਰਾਪਤ ਕਰ ਲਵੇਗਾ।

ਜੌਹਨ 17:17
ਉਨ੍ਹਾਂ ਨੂੰ ਸੱਚ ਦੁਆਰਾ ਆਪਣੀ ਸੇਵਾ ਲਈ ਤਿਆਰ ਕਰ। ਤੇਰੀਆਂ ਸਿਖਿਆਵਾਂ ਸੱਚ ਹਨ।

ਪਰਕਾਸ਼ ਦੀ ਪੋਥੀ 2:9
ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹਡ਼ਿਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹਡ਼ੇ ਸ਼ੈਤਾਨ ਨਾਲ ਸੰਬੰਧਿਤ ਹਨ।

ਗਲਾਟੀਆਂ 2:10
ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।

ਰੋਮੀਆਂ 3:23
ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ।

Punjabi Bible 2000
NT: © 2000 Bible League International; OT: © 2002 Bible League International