A A A A A

Life: [Adoption]


2 ਕੁਰਿੰਥੀਆਂ 6:18
“ਮੈਂ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।” 2 ਸਮੂਏਲ 7:14, 7:8

ਜੇਮਜ਼ 1:27
ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋਡ਼ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸਨੂੰ ਪਰਮੇਸ਼ੁਰ ਸ਼ੁਧ ਅਤੇ ਪਵਿੱਤਰ ਕਬੂਲਦਾ ਹੈ।

ਮੈਥਿਊ 25:40
“ਤਦ ਪਾਤਸ਼ਾਹ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੋ ਕੁਝ ਵੀ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੀਤਾ ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕੀਤਾ।’

ਜੌਹਨ 1:12-13
[12] ਕੁਝ ਲੋਕਾਂ ਨੇ ਉਸਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।[13] ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ।

ਗਲਾਟੀਆਂ 4:4-5
[4] ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਨੂੰ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯਂਤ੍ਰਣ ਹੇਠ ਜਿਉਂਇਆ।[5] ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਨੇਮ ਦੇ ਅਦੀਨ ਰਹਿ ਰਹੇ ਲੋਕਾਂ ਲਈ ਅਜ਼ਾਦੀ ਲਿਆ ਸਕੇ ਪਰਮੇਸ਼ੁਰ ਦਾ ਮੰਤਵ ਸਾਨੂੰ ਆਪਣੇ ਬੱਚੇ ਬਨਾਉਣਾ ਸੀ।

ਰੋਮੀਆਂ 8:14-17
[14] ਪਰਮੇਸ਼ੁਰ ਦੀ ਸੱਚੀ ਔਲਾਦ ਉਹੀ ਹਨ ਜੋ ਪਰਮੇਸ਼ੁਰ ਦੇ ਆਤਮੇ ਦੇ ਮਗਰ ਚੱਲਦੇ ਹਨ।[15] ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹਡ਼ਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਪਿਤਾ। ਪਿਆਰੇ ਪਿਤਾ।”[16] ਅਤੇ ਉਹ ਆਤਮਾ ਆਪੇ ਹੀ ਸਾਡੇ ਆਤਮੇ ਨਾਲ ਜੁਡ਼ ਜਾਂਦਾ ਹੈ ਅਤੇ ਤਸਦੀਕ ਕਰਦਾ ਹੈ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ।[17] ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸਨੇ ਆਪਣੇ ਬਚਿਆਂ ਲਈ ਰਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।

Punjabi Bible 2000
NT: © 2000 Bible League International; OT: © 2002 Bible League International