A A A A A

Math Signs: [Number 3]


1 ਤਿਮੋਥਿਉਸ 2:5
ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।

2 ਤਿਮੋਥਿਉਸ 3:16
ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿਖਾਉਣ ਲਈ ਫ਼ਾਇਦੇਮੰਦ ਹੈ।

ਰਸੂਲਾਂ ਦੇ ਕਰਤੱਬ 17:28
‘ਅਸੀਂ ਉਸ ਨਾਲ ਰਹਿੰਦੇ ਹਾਂ, ਉਸਦੇ ਨਾਲ ਤੁਰਦੇ ਹਾਂ, ਅਸੀਂ ਉਸਦੇ ਨਾਲ ਮੌਜੂਦ ਹਾਂ।’ ਤੁਹਾਡੇ ਆਪਣੇ ਕਵੀਆਂ ਨੇ ਆਖਿਆ ਹੈ, “ਅਸੀਂ ਉਸਦੇ ਬੱਚੇ ਹਾਂ।”

ਕੁਲੁੱਸੀਆਂ 2:9
ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸ਼ਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿਤ੍ਤ ਤੁਸੀਂ ਭਰਪੂਰ ਹੋ।

ਇਬਰਾਨੀ 4:12
ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਦੂਂਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿਥੇ ਰੂਹ ਅਤੇ ਆਤਮਾ ਜੁਡ਼ਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋਡ਼ਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਦਾ ਨਿਰਣਾ ਕਰਦਾ ਹੈ।

ਜੌਹਨ 4:24
ਪਰਮੇਸ਼ੁਰ ਆਤਮਾ ਹੈ। ਇਸ ਲਈ ਜੋ ਲੋਕ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਨ ਉਨ੍ਹਾਂ ਨੂੰ ਉਸਦੀ ਆਤਮਾ ਅਤੇ ਸਚਿਆਈ ਨਾਲ ਉਪਾਸਨਾ ਕਰਨੀ ਚਾਹੀਦੀ ਹੈ।”

ਮੈਥਿਊ 12:40
ਜਿਵੇਂ ਕਿ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਵੱਡੀ ਮਛੀ ਦੇ ਢਿਡ੍ਡ ਵਿੱਚ ਰਿਹਾ, ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਰਹੇਗਾ।

ਪਰਕਾਸ਼ ਦੀ ਪੋਥੀ 1:4
ਯੂਹੰਨਾ ਵੱਲੋਂ, ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ; ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ।

ਟਾਈਟਸ 1:12
ਉਨ੍ਹਾਂ ਦੇ ਇੱਕ ਆਪਣੇ ਨਬੀ ਕਰੇਤੀ ਨੇ ਆਖਿਆ ਹੈ, “ਕਰੇਤੀ ਦੇ ਨਿਵਾਸੀ ਹਮੇਸ਼ਾ ਝੂਠੇ ਹਨ। ਉਹ ਭੈਡ਼ੇ ਪਸ਼ੂ ਅਤੇ ਨਿਕੰਮੇ ਹਨ ਜਿਹਡ਼ੇ ਖਾਣ ਤੋਂ ਸਿਵਾ ਕੁਝ ਵੀ ਨਹੀਂ ਕਰਦੇ।”

1 ਕੁਰਿੰਥੀਆਂ 15:33
ਮੂਰਖ ਨਾ ਬਣੋ, “ਬੁਰੀ ਸੰਗਤ ਚੰਗੀਆਂ ਆਦਤਾਂ ਨੂੰ ਤਬਾਹ ਕਰ ਦਿੰਦੀ ਹੈ।”

1 ਯੂਹੰਨਾ 5:7-9
[7] ਇਹ ਤਿੰਨ ਪ੍ਰਮਾਣ ਹਨ ਜਿਹਡ਼ੇ ਸਾਨੂੰ ਯਿਸੂ ਬਾਰੇ ਦੱਸਦੇ ਹਨ।[8] ਆਤਮਾ, ਪਾਣੀ ਅਤੇ ਖੂਨ ਇਹ ਤਿੰਨ ਪ੍ਰਮਾਣ ਇੱਕ ਦੂਸਰੇ ਨਾਲ ਮਿਲਦੇ ਹਨ।[9] [This verse may not be a part of this translation]

ਜੌਹਨ 3:16-18
[16] ਪਰਮੇਸ਼ੁਰ ਨੇ ਦੁਨੀਆਂ ਦੇ ਲੋਕਾਂ ਨੂੰ ਇੰਨਾ ਪਿਆਰ ਕੀਤਾ ਅਤੇ ਉਸਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰਖਦਾ ਹੈ ਗਵਾਚੇਗਾ ਨਹੀਂ ਸਗੋਂ ਸਦੀਵੀ ਜੀਵਨ ਪ੍ਰਾਪਤ ਕਰ ਲਵੇਗਾ।[17] ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਪਰੱਖਣ ਲਈ ਨਹੀਂ ਭੇਜਿਆ ਸਗੋਂ ਉਸਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।[18] ਜਿਹਡ਼ਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸਨੂੰ ਪਰਮੇਸ਼ੁਰ ਦੇ ਇਕੱਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।

Punjabi Bible 2000
NT: © 2000 Bible League International; OT: © 2002 Bible League International