A A A A A

Math Signs: [Number 5]


ਪਰਕਾਸ਼ ਦੀ ਪੋਥੀ 13:5-18
[5] ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨ੍ਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।[6] ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿਥੇ ਪਰਮੇਸ਼ੁਰ ਵਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵਸਦੇ ਹਨ ਬੇਇੱਜ਼ਤੀ ਕੀਤੀ।[7] ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲਡ਼ਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ।[8] ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨ੍ਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹਡ਼ਾ ਮਾਰਿਆ ਗਿਆ ਸੀ।[9] ਜਿਹਡ਼ਾ ਵਿਅਕਤੀ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਤਾਂ ਉਸਨੂੰ ਇਸ ਗੱਲ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।[10] ਜੇ ਕਿਸੇ ਨੇ ਕੈਦ ਹੋਣਾ ਹੈ, ਤਾਂ ਉਹ ਕੈਦ ਹੋਵੇਗਾ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਅਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ। ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ।[11] ਫ਼ਿਰ ਮੈਂ ਧਰਤੀ ਤੋਂ ਨਿਕ੍ਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ।[12] ਇਹ ਜਾਨਵਰ ਵੀ ਪਹਿਲੇ ਜਾਨਵਰ ਦੇ ਸਾਮ੍ਹਣੇ ਖਲੋਂਦਾ ਅਤੇ ਉਸੇ ਸ਼ਕਤੀ ਦੀ ਵਰਤੋਂ ਕਰਦਾ ਹੈ ਜਿਹਡ਼ੀ ਪਹਿਲੇ ਜਾਨਵਰ ਕੋਲ ਸੀ। ਉਹ ਇਸ ਸ਼ਕਤੀ ਦੀ ਵਰਤੋਂ ਦੁਨੀਆਂ ਦੇ ਸਾਰੇ ਲੋਕਾਂ ਤੋਂ ਪਹਿਲੇ ਜਾਨਵਰ ਦੀ ਪੂਜਾ ਕਰਾਉਣ ਲਈ ਕਰਦਾ ਹੈ। ਪਹਿਲਾ ਜਾਨਵਰ ਹੀ ਹੈ ਉਹ ਜਿਸਨੂੰ ਮੌਤ ਦਾ ਜ਼ਖਮ ਸੀ ਜਿਹਡ਼ਾ ਭਰ ਚੁਕਿਆ ਸੀ।[13] ਇਹ ਦੂਜਾ ਜਾਨਵਰ ਵੱਡੇ ਕਰਿਸ਼ਮੇ ਕਰਦਾ ਹੈ। ਉਹ ਲੋਕਾਂ ਦੇ ਵਡਿਆਂ ਆਗ੍ਗੂਆਂ ਨੂੰ ਸਵਰਗ ਤੋਂ ਧਰਤੀ ਤੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ। ਉਹ ਅੱਗ ਨੂੰ ਅਕਾਸ਼ੋਂ ਥੱਲੇ ਲਿਆਉਂਦਾ ਜਦੋਂ ਕਿ ਲੋਕ ਵੇਖ ਰਹੇ ਹੁੰਦੇ ਹਨ।[14] ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ।[15] ਦੂਸਰੇ ਜਾਨਵਰ ਨੂੰ ਇਹ ਸ਼ਕਤੀ ਦਿੱਤੀ ਗਈ ਸੀ ਕਿ ਉਹ ਪਹਿਲੇ ਜਾਨਵਰ ਦੀ ਮੂਰਤ ਵਿੱਚ ਜਾਨ ਪਾ ਸਕੇ। ਫ਼ਿਰ ਉਹ ਮੂਰਤ ਬੋਲ ਸਕਦੀ ਸੀ ਅਤੇ ਉਨ੍ਹਾਂ ਲੋਕਾਂ ਨੂੰ ਮਾਰਨ ਦਾ ਆਦੇਸ਼ ਦੇ ਸਕਦੀ ਸੀ ਜਿਨ੍ਹਾਂ ਨੇ ਇਸ ਦੀ ਪੂਜਾ ਨਹੀਂ ਕੀਤੀ ਸੀ।[16] ਦੂਸਰੇ ਜਾਨਵਰ ਦਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮਥ੍ਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ।[17] ਕੋਈ ਵੀ ਵਿਅਕਤੀ ਇਸ ਨਿਸ਼ਾਨ ਤੋਂ ਬਿਨਾ ਖਰੀਦੋ ਫ਼ਰੋਖਤ ਨਹੀਂ ਕਰ ਸਕਦਾ ਸੀ। ਇਹ ਨਿਸ਼ਾਨ ਉਸ ਜਾਨਵਰ ਦਾ ਨਾਂ ਜਾਂ ਉਸਦੇ ਨਾਂ ਦੀ ਸੰਖਿਆ ਹੈ।[18] ਇਹ ਸਮਝਣ ਲਈ ਤੁਹਾਨੂੰ ਸਿਆਣਪ ਦੀ ਲੋਡ਼ ਹੈ। ਕੋਈ ਵੀ ਵਿਅਕਤੀ ਜੋ ਸਿਆਣਾ ਹੈ ਇਸ ਜਾਨਵਰ ਦੀ ਸੰਖਿਆ ਨੂੰ ਕਢ੍ਢ ਸਕਦਾ ਹੈ। ਸੰਖਿਆ ਇੱਕ ਆਦਮੀ ਦੀ ਸੰਖਿਆ ਹੈ। ਸੰਖਿਆ 666 ਹੈ।

ਮੈਥਿਊ 19:9
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਾਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਰਣ ਹੋ ਸਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”

ਪਰਕਾਸ਼ ਦੀ ਪੋਥੀ 11:2-3
[2] ਪਰ ਮੰਦਰ ਦੇ ਬਾਹਰਲੇ ਵਿਹਡ਼ੇ ਨੂੰ ਨਾ ਮਾਪੀਂ, ਇਸਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿਧਣਗੇ।[3] ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪਡ਼ ਪਹਿਨੇ ਹੋਏ ਹੋਣਗੇ।"

ਮੈਥਿਊ 5:32
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।

2 ਤਿਮੋਥਿਉਸ 3:16
ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿਖਾਉਣ ਲਈ ਫ਼ਾਇਦੇਮੰਦ ਹੈ।

ਪਰਕਾਸ਼ ਦੀ ਪੋਥੀ 4:6-8
[6] ਅਤੇ ਤਖਤ ਦੇ ਅੱਗੇ ਸ਼ੀਸ਼ੇ ਦੇ ਸਮੁੰਦਰ ਵਰਗੀ ਕੋਈ ਸ਼ੈਅ ਦਿਖਾਈ ਦਿੰਦੀ ਸੀ। ਇਹ ਬਲੌਰ ਵਰਗੀ ਸਾਫ਼ ਸੀ। ਤਖਤ ਦੇ ਸਾਮ੍ਹਣੇ ਅਤੇ ਉਸਦੇ ਚੌਹੀਂ ਪਾਸੀਂ ਚਾਰ ਸਜੀਵ ਚੀਜ਼ਾਂ ਸਨ। ਇਨ੍ਹਾਂ ਸਜੀਵ ਚੀਜ਼ਾਂ ਤੇ, ਪੂਰੇ ਜਿਸਮ ਤੇ, ਅੱਗੇ ਪਿਛੇ ਅੱਖਾਂ ਹੀ ਅੱਖਾਂ ਸਨ।[7] ਪਹਿਲੀ ਸਈਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ।[8] ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅਖਾਂ ਨਾਲ ਢਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ; "ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਸ਼ਾਲੀ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।"

1 ਕੁਰਿੰਥੀਆਂ 10:13
ਜਿਹਡ਼ੀਆਂ ਉਕਸਾਹਟਾਂ ਤੁਹਾਨੂੰ ਹਨ ਹਰ ਮਨੁੱਖ ਨੂੰ ਬਿਲਕੁਲ ਉਹੀ ਉਕਸਾਹਟਾਂ ਹਨ। ਪਰ ਤੁਸੀਂ ਅਰਮੇਸ਼ੁਰ ਉੱਤੇ ਵਿਸ਼ਵਾਸ ਕਰ ਸਕਦੇ ਹੋ। ਉਹ ਤੁਹਾਨੂੰ ਇਸ ਤੋਂ ਵਧ ਪਰੱਖਣ ਨਹੀਂ ਦੇਵੇਗਾ ਜਿੰਨਾ ਤੁਸੀਂ ਬਰਦਾਸ਼ਤ ਕਰ ਸਕਦੇ ਹੋ। ਪਰ ਜਦੋਂ ਤੁਸੀਂ ਉਕਸਾਏ ਜਾਵੋਂਗੇ ਪਰਮੇਸ਼ੁਰ ਤੁਹਾਨੂੰ ਇਸ ਉਕਸਾਹਟ ਤੋਂ ਬਚ ਨਿਕਲਣ ਦਾ ਰਾਹ ਵੀ ਦੇਵੇਗਾ। ਫ਼ੇਰ ਤੁਸੀਂ ਇਸਨੂੰ ਬਰਦਾਸ਼ਤ ਕਰਨ ਦੇ ਯੋਗ ਹੋ ਜਾਵੋਂਗੇ।

Punjabi Bible 2000
NT: © 2000 Bible League International; OT: © 2002 Bible League International