A A A A A

Math Signs: [Number 8]


ਪਰਕਾਸ਼ ਦੀ ਪੋਥੀ 13:18
ਇਹ ਸਮਝਣ ਲਈ ਤੁਹਾਨੂੰ ਸਿਆਣਪ ਦੀ ਲੋਡ਼ ਹੈ। ਕੋਈ ਵੀ ਵਿਅਕਤੀ ਜੋ ਸਿਆਣਾ ਹੈ ਇਸ ਜਾਨਵਰ ਦੀ ਸੰਖਿਆ ਨੂੰ ਕਢ੍ਢ ਸਕਦਾ ਹੈ। ਸੰਖਿਆ ਇੱਕ ਆਦਮੀ ਦੀ ਸੰਖਿਆ ਹੈ। ਸੰਖਿਆ 666 ਹੈ।

1 ਕੁਰਿੰਥੀਆਂ 6:9-11
[9] [This verse may not be a part of this translation][10] [This verse may not be a part of this translation][11] ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕੋਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮੇ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।

ਪਰਕਾਸ਼ ਦੀ ਪੋਥੀ 11:2-3
[2] ਪਰ ਮੰਦਰ ਦੇ ਬਾਹਰਲੇ ਵਿਹਡ਼ੇ ਨੂੰ ਨਾ ਮਾਪੀਂ, ਇਸਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿਧਣਗੇ।[3] ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪਡ਼ ਪਹਿਨੇ ਹੋਏ ਹੋਣਗੇ।"

ਰਸੂਲਾਂ ਦੇ ਕਰਤੱਬ 8:11-24
[11] ਕਿਉਂਕਿ ਲੋਕ ਉਸਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ।[12] ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦ੍ਦਮੀਆਂ ਅਤੇ ਆਵ੍ਰਤਾਂ ਨੇ ਉਸਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।[13] ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।[14] ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।[15] ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ।[16] ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ।[17] ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।[18] ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤੱਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰਖੇ।[19] ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰਖਾਂ ਉਸਨੂੰ ਪਵਿੱਤਰ ਆਤਮਾ ਮਿਲ ਜਾਵੇ।”[20] ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ।[21] ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ।[22] ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ।[23] ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।”[24] ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”

1 ਕੁਰਿੰਥੀਆਂ 6:9
[This verse may not be a part of this translation]

ਜੌਹਨ 1:8
ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।

ਪਰਕਾਸ਼ ਦੀ ਪੋਥੀ 4:6-8
[6] ਅਤੇ ਤਖਤ ਦੇ ਅੱਗੇ ਸ਼ੀਸ਼ੇ ਦੇ ਸਮੁੰਦਰ ਵਰਗੀ ਕੋਈ ਸ਼ੈਅ ਦਿਖਾਈ ਦਿੰਦੀ ਸੀ। ਇਹ ਬਲੌਰ ਵਰਗੀ ਸਾਫ਼ ਸੀ। ਤਖਤ ਦੇ ਸਾਮ੍ਹਣੇ ਅਤੇ ਉਸਦੇ ਚੌਹੀਂ ਪਾਸੀਂ ਚਾਰ ਸਜੀਵ ਚੀਜ਼ਾਂ ਸਨ। ਇਨ੍ਹਾਂ ਸਜੀਵ ਚੀਜ਼ਾਂ ਤੇ, ਪੂਰੇ ਜਿਸਮ ਤੇ, ਅੱਗੇ ਪਿਛੇ ਅੱਖਾਂ ਹੀ ਅੱਖਾਂ ਸਨ।[7] ਪਹਿਲੀ ਸਈਵ ਚੀਜ਼ ਸ਼ੇਰ ਵਰਗੀ ਸੀ। ਦੂਸਰੀ ਵੱਛੇ ਵਰਗੀ ਸੀ। ਤੀਸਰੀ ਦਾ ਮੂੰਹ ਇੱਕ ਆਦਮੀ ਵਰਗਾ ਸੀ। ਚੌਥੀ ਉਡਦੇ ਹੋਏ ਬਾਜ਼ ਵਰਗੀ ਸੀ।[8] ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅਖਾਂ ਨਾਲ ਢਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ; "ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਸ਼ਾਲੀ। ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।"

ਪਰਕਾਸ਼ ਦੀ ਪੋਥੀ 13:5
ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨ੍ਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।

Punjabi Bible 2000
NT: © 2000 Bible League International; OT: © 2002 Bible League International