A A A A A

Mysteries: [Aliens]


ਕੁਲੁੱਸੀਆਂ 1:16
ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ, ਪ੍ਰਤਖ ਚੀਜ਼ਾਂ ਜਾਂ ਅਪ੍ਰਤਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ, ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ ਅਤੇ ਉਸੇ ਲਈ ਸਾਜੀਆਂ ਗਈਆਂ ਹਨ।

ਅਫ਼ਸੀਆਂ 2:19
ਹੁਣ ਤੁਸੀਂ ਗੈਰ ਯਹੂਦੀਓ ਓਪਰੇ ਜਾਂ ਯਾਤਰੀ ਨਹੀਂ ਹੋ। ਹੁਣ ਤੁਸੀਂ, ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਨਾਲ ਦੇ ਨਾਗਰਿਕ ਹੋ ਤੁਸੀਂ ਪਰਮੇਸ਼ੁਰ ਦੇ ਪਰਿਵਾਰ ਦੇ ਹੋਂ।

ਅਫ਼ਸੀਆਂ 6:12
ਸਾਡੀ ਲਡ਼ਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲਡ਼ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹਡ਼ੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲਡ਼ ਰਹੇ ਹਾਂ।

ਇਬਰਾਨੀ 11:13
ਉਹ ਸਾਰੇ ਮਹਾਨ ਲੋਕ ਮੌਤ ਤੱਕ ਨਿਹਚਾ ਨਾਲ ਜਿਉਂਦੇ ਰਹੇ। ਉਨ੍ਹਾਂ ਲੋਕਾਂ ਨੇ ਉਹ ਚੀਜ਼ਾਂ ਪਾਈਆਂ ਜਿਨ੍ਹਾਂ ਦਾ ਪਰਮੇਸ਼ੁਰ ਨੇ ਉਨ੍ਹਾਂ ਲਈ ਵਾਦਾ ਕੀਤਾ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਚੀਜ਼ਾਂ ਨੂੰ ਦੂਰ ਭਵਿਖ ਵਿੱਚ ਦੇਖਿਆ ਅਤੇ ਉਹ ਖੁਸ਼ ਸਨ। ਉਨ੍ਹਾਂ ਲੋਕਾਂ ਨੇ ਕਬੂਲਿਆ ਕਿ ਉਹ ਧਰਤੀ ਉੱਤੇ ਅਜਨਬੀ ਅਤੇ ਯਾਤਰੀ ਸਨ।

ਇਬਰਾਨੀ 13:2
ਹਮੇਸ਼ਾ ਅਜਨਬੀਆਂ ਨੂੰ ਆਪਣੇ ਘਰ ਬੁਲਾਉਣਾ ਅਤੇ ਉਨ੍ਹਾਂ ਦੀ ਮਦਦ ਕਰਨੀ ਚੇਤੇ ਰਖੋ। ਅਜਿਹਾ ਕਰਕੇ, ਕੁਝ ਲੋਕਾਂ ਨੇ ਆਪਣੇ ਗਿਆਨ ਦੇ ਬਿਨਾ ਹੀ ਦੂਤਾਂ ਦੀ ਮਹਿਮਾਨ ਨਵਾਜ਼ੀ ਕੀਤੀ ਹੈ।

1 ਪਤਰਸ 2:11
ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤੁਹਆਨੂੰ ਆਪਣੇ ਸ਼ਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲਡ਼ਦੀਆਂ ਹਨ।

ਰਸੂਲਾਂ ਦੇ ਕਰਤੱਬ 19:35
ਫ਼ੇਰ ਸ਼ਹਿਰ ਦੇ ਮੁਹਰਰ੍ਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?”

ਪਰਕਾਸ਼ ਦੀ ਪੋਥੀ 12:12
ਇਸ ਲਈ, ਸਵਰਗਾਂ ਨੂੰ ਜਾਓ ਅਤੇ ਤੁਸੀਂ ਸਾਰੇ ਸਵਰਗ ਵਾਸੀਓ, ਆਨੰਦ ਮਾਣੋ। ਪਰ ਇਹ ਜ਼ਮੀਨ ਅਤੇ ਸਮੁੰਦਰ ਲਈ ਭਿਆਨਕ ਹੋਵੇਗਾ ਕਿਉਂਕਿ ਸ਼ੈਤਾਨ ਹੇਠਾਂ ਤੁਹਾਡੇ ਕੋਲ ਆ ਗਿਆ ਹੈ। ਸ਼ੈਤਾਨ ਗੁੱਸੇ ਨਾਲ ਭਰਿਆ ਹੋਇਆ ਹੈ। ਉਹ ਜਾਣਦਾ ਹੈ ਕਿ ਉਸਦੇ ਪਾਸ ਬਹੁਤਾ ਸਮਾਂ ਨਹੀਂ ਹੈ।"

ਪਰਕਾਸ਼ ਦੀ ਪੋਥੀ 13:1
ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ।

ਪਰਕਾਸ਼ ਦੀ ਪੋਥੀ 9:7-11
[7] ਟਿੱਡੀਆਂ ਉਨ੍ਹਾਂ ਘੋਡ਼ਿਆਂ ਵਾਂਗ ਦਿਖਾਈ ਦੇ ਰਹੇ ਸਨ ਜੋ ਯੁਧ ਲਈ ਤਿਆਰ ਸਨ। ਉਨ੍ਹਾਂ ਨੇ ਆਪਣੇ ਸਿਰਾਂ ਉੱਤੇ ਸੋਨੇ ਦੇ ਤਾਜ ਵਾਂਗ ਲਗਦੀਆਂ ਚੀਜ਼ਾਂ ਪਹਿਨੀਆਂ ਹੋਈਆਂ ਸਨ। ਉਨ੍ਹਾਂ ਦੇ ਚਿਹਰੇ ਇਨਸਾਨੀ ਚਿਹਰਿਆਂ ਵਰਗੇ ਦਿਖਾਈ ਦਿੰਦੇ ਸਨ।[8] ਉਨ੍ਹਾਂ ਦੇ ਵਾਲ ਔਰਤ ਦੇ ਵਾਲਾਂ ਵਰਗੇ ਸਨ। ਉਨ੍ਹਾਂ ਦੇ ਦੰਦ ਸ਼ੇਰਾਂ ਦੇ ਦੰਦਾਂ ਵਰਗੇ ਸਨ।[9] [This verse may not be a part of this translation][10] ਟਿੱਡੀਆਂ ਦੀਆਂ ਪੂਛਾਂ ਬਿਛੂਆਂ ਵਾਂਗ ਡੰਗ ਵਾਲੀਆਂ ਸਨ। ਲੋਕਾਂ ਉੱਤੇ ਪੰਜਾਂ ਮਹੀਨਿਆਂ ਲਈ ਦਰਦ ਪਾਉਣ ਵਾਲੀ ਸ਼ਕਤੀ ਉਨ੍ਹਾਂ ਦੀਆਂ ਪੂਛਾਂ ਵਿੱਚ ਸੀ।[11] ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬਾਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੋਲਾਇਉਨ (ਵਿਨਾਸ਼ਕ) ਹੈ।

Punjabi Bible 2000
NT: © 2000 Bible League International; OT: © 2002 Bible League International