A A A A A

Mysteries: [Destiny]


ਜੌਹਨ 16:33
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”

ਪਰਕਾਸ਼ ਦੀ ਪੋਥੀ 20:12
ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹਡ਼ੇ ਮਰ ਚੁੱਕੇ ਸਨ, ਦੋਹਾਂ ਵਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉਥੇ ਹੋਰ ਪੁਸਤਕਾਂ ਵੀ ਖੁਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਰਣਾ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।

ਰੋਮੀਆਂ 12:2
ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹਡ਼ੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹਡ਼ੀਆਂ ਗੱਲਾਂ ਸਹੀ ਹਨ।

ਰੋਮੀਆਂ 8:28-29
[28] ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।[29] ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਸਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ।

ਅਫ਼ਸੀਆਂ 2:8-9
[8] ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ।[9] ਨਹੀਂ। ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹਡ਼ੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸਕਦਾ ਕਿ ਉਸਨੇ ਖੁਦ ਨੂੰ ਬਚਾਇਆ।

1 ਪਤਰਸ 2:8-9
[8] ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ; “ਇੱਕ ਪਥ੍ਥਰ ਜਿਹਡ਼ਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪਥ੍ਥਰ ਜਿਹਡ਼ਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਯਸਾਯਾਹ 8:14 ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂਕਿ ਉਹ ਉਸਦੀ ਅਵਗਿਆ ਕ੍ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।[9] ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨ੍ਨੁਕ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸਨੇ ਤੁਹਾਨੂੰ ਹਨੇਰੇ ਵਿੱਚੋਂ ਕਢਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।

1 ਕੁਰਿੰਥੀਆਂ 2:7-9
[7] ਪਰ ਅਸੀਂ ਪਰਮੇਸ਼ੁਰ ਦੀ ਗੁਪਤ ਸਿਆਣਪ ਬਾਰੇ ਗੱਲ ਕਰ ਰਹੇ ਹਾਂ। ਇਹ ਸਿਆਣਪ ਲੋਕਾਂ ਤੋਂ ਲਕੋਈ ਗਈ ਹੈ। ਪਰਮੇਸ਼ੁਰ ਨੇ ਇਹ ਸਿਆਣਪ ਸਾਡੀ ਮਹਿਮਾਂ ਲਈ ਵਿਉਂਤੀ ਹੈ। ਉਸਨੇ ਇਸਦੀ ਯੋਜਨਾ ਦੁਨੀਆਂ ਦੀ ਰਚਨਾ ਤੋਂ ਪਹਿਲਾਂ ਦੀ ਬਣਾ ਲਈ ਸੀ।[8] ਇਸ ਦੁਨੀਆਂ ਦੇ ਹਾਕਮਾਂ ਵਿੱਚੋਂ ਕਿਸੇ ਨੇ ਵੀ ਇਸ ਸਿਆਣਪ ਨੂੰ ਨਹੀਂ ਸਮਝਿਆ। ਜੇ ਉਹ ਸਮਝ ਗਏ ਹੁੰਦੇ ਉਨ੍ਹਾਂ ਨੇ ਗੌਰਵਸ਼ਾਲੀ ਪ੍ਰਭੂ ਨੂੰ ਸਲੀਬ ਉੱਪਰ ਨਹੀਂ ਸੀ ਲਟਕਾਉਣਾ।[9] ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸਨੂੰ ਪਿਆਰ ਕਰਦੇ ਹਨ।” ।,’ ਯਸਾਯਾਹ 64:4

Punjabi Bible 2000
NT: © 2000 Bible League International; OT: © 2002 Bible League International