A A A A A

Sins: [Adultery]


1 ਕੁਰਿੰਥੀਆਂ 6:18
ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹਡ਼ਾ ਕੋਈ ਵੀ ਵਿਅਕਤੀ ਕਰਦਾ ਹੈ ਉਸਦੇ ਸ਼ਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸ਼ਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।

ਇਬਰਾਨੀ 13:4
ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰਖੇਗਾ ਜਿਹਡ਼ੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।

ਜੇਮਜ਼ 4:17
ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।

1 ਯੂਹੰਨਾ 1:9
ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਬਾਲ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।

ਲੂਕਾ 16:18
“ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”

ਮੈਥਿਊ 19:9
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਾਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਰਣ ਹੋ ਸਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”

ਰੋਮੀਆਂ 7:2-3
[2] ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਅਜ਼ਾਦ ਕਰ ਦਿੱਤੀ ਜਾਂਦੀ ਹੈ।[3] ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਅਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।

ਮਾਰਕ 10:11-12
[11] ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।[12] ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”

ਮੈਥਿਊ 5:27-32
[27] “ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ, ‘ਕਿ ਤੂੰ ਬਦਕਾਰੀ ਦਾ ਪਾਪ ਨਾ ਕਰ।’[28] ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਜੇਕਰ ਕੋਈ ਵਿਅਕਤੀ ਕਿਸੇ ਔਰਤ ਵੱਲ ਜਿਨਸੀ ਨਜ਼ਰ ਨਾਲ ਵੇਖਦਾ ਹੈ, ਤਾਂ ਉਹ ਪਹਿਲਾਂ ਹੀ ਆਪਣੇ ਦਿਲੋਂ ਉਸ ਔਰਤ ਨਾਲ ਬਦਕਾਰੀ ਦਾ ਪਾਪ ਕਰ ਚੁਕਿਆ ਹੈ।[29] ਜੋ ਤੇਰੀ ਸਜ੍ਜੀ ਅੱਖ ਪਾਪ ਕਰਾਵੇ ਤਾਂ ਉਸਨੂੰ ਆਪਣੇ ਸ਼ਰੀਰ ਵਿੱਚੋਂ ਕਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।[30] ਤੇਰਾ ਸਜ੍ਜਾ ਹੱਥ ਜਦੋਂ ਤੈਥੋਂ ਪਾਪ ਕਰਾਵੇ ਤਾਂ ਉਸਨੂੰ ਕਟ੍ਟ ਕੇ ਸੁੱਟ ਦੇ। ਕਿਉਂਕਿ ਤੇਰੇ ਲਈ ਇਹ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ਼ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ।[31] “ਇਹ ਵੀ ਆਖਿਆ ਗਿਆ ਹੈ, ‘ਜਿਹਡ਼ਾ ਵਿਅਕਤੀ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਉਹ ਉਸਨੂੰ ਤਲਾਕਨਾਮਾ ਲਿਖਕੇ ਦੇਵੇ।’[32] ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਕੋਈ ਵੀ ਵਿਅਕਤੀ ਜੋ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ, ਉਹ ਉਸਨੂੰ ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਬਣਾਉਂਦਾ ਹੈ। ਕਿਸੇ ਵਿਅਕਤੀ ਕੋਲ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਇੱਕ ਹੀ ਕਾਰਣ ਹੈ, ਕਿ ਜੇਕਰ ਉਸਦੀ ਪਤਨੀ ਨੇ ਦੂਸਰੇ ਆਦਮੀ ਨਾਲ ਜਿਨਸੀ ਸੰਬੰਧ ਬਣਾਏ ਹੋਣ। ਅਤੇ ਕੋਈ ਵੀ ਵਿਅਕਤੀ ਜੋ ਉਸ ਤਲਾਕਸ਼ੁਦਾ ਔਰਤ ਨਾਲ ਵਿਆਹ ਕਰਵਾਉਦਾ ਹੈ, ਬਦਕਾਰੀ ਦਾ ਪਾਪ ਕਰਨ ਦਾ ਦੋਸ਼ੀ ਹੈ।

1 ਕੁਰਿੰਥੀਆਂ 6:9-16
[9] [This verse may not be a part of this translation][10] [This verse may not be a part of this translation][11] ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕੋਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮੇ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।[12] “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ। “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ।[13] “ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸ਼ਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸ਼ਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸ਼ੀਰ ਵਾਸਤੇ ਹੈ।[14] ਪਰਮੇਸ਼ੁਰ ਨੇ ਆਪਣੀ ਸ਼ਕਤੀ ਨਾਲ ਪ੍ਰਭੂ ਯਿਸੂ ਨੂੰ ਮੁਰਦੇ ਤੋਂ ਵਾਪਸ ਲਿਆਂਦਾ। ਪਰਮੇਸ਼ੁਰ ਸਾਨੂੰ ਵੀ ਮੌਤ ਤੋਂ ਵਾਪਸ ਉਭਾਰੇਗਾ।[15] ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸ਼ਰੀਰ ਖੁਦ ਮਸੀਹ ਦੇ ਸ਼ਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋਡ਼ਨਾ ਚਾਹੀਦਾ।[16] ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹਡ਼ਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸ਼ਰੀਰ ਪਖੋਂ ਉਸ ਨਾਲ ਇੱਕ ਮਿਕ੍ਕ ਹੋ ਜਾਂਦਾ ਹੈ।

ਲੂਕਾ 18:18-20
[18] ਇੱਕ ਯਹੂਦੀ ਆਗੂ ਨੇ ਯਿਸੂ ਨੂੰ ਪੁੱਛਿਆ, “ਚੰਗੇ ਗੁਰੂ ਜੀ, ਕਦੀ ਵੀ ਖਤਮ ਨਾ ਹੋਣ ਵਾਲਾ ਜੀਵਨ ਪਾਉਣ ਵਾਸਤੇ ਮੈਂ ਕੀ ਕਰਾਂ?”[19] ਯਿਸੂ ਨੇ ਉਸਨੂੰ ਆਖਿਆ, ‘ਤੂੰ ਮੈਨੂੰ ਚੰਗਾ ਕਿਉਂ ਆਖਦਾ ਹੈਂ। ਇਕੱਲਾ ਪਰਮੇਸ਼ੁਰ ਹੀ ਚੰਗਾ ਹੈ।[20] ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇਜ੍ਜਤ ਕਰਨੀ ਚਾਹੀਦੀ ਹੈ।”

1 ਥੱਸਲੁਨੀਕੀਆਂ 4:3-5
[3] ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪ ਤੋਂ ਦੂਰ ਰਹੋ।[4] ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸ਼ਰੀਰ ਉੱਤੇ ਕਾਬੂ ਰੱਖਣਾ ਸਿਖ ਲਵੇ। ਆਪਣੇ ਸ਼ਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹਡ਼ਾ ਪਵਿੱਤਰ ਅਤੇ ਸਤਿਕਾਰਯੋਗ ਹੈ।[5] ਆਪਣੇ ਸ਼ਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹਾਡ਼ੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ।

ਮਾਰਕ 7:20-23
[20] ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸਨੂੰ ਅਸ਼ੁਧ ਬਨਾਉਂਦਾ ਹੈ।[21] ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿਚਾਰ, ਜਿਨਸੀ ਪਾਪ, ਚੋਰੀਆਂ, ਕਤਲ।[22] ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰਖਤਾਈ।[23] ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸਨੂੰ ਅਸ਼ੁਧ ਬਣਾਉਂਦੀਆਂ ਹਨ।”

ਮੈਥਿਊ 15:17-20
[17] ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿਡ੍ਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪਖਾਨੇ ਵਿੱਚ ਜਾਂਦਾ ਹੈ?[18] ਪਰ ਜਿਹਡ਼ੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁਧ ਬਣਾ ਦਿੰਦੀਆਂ ਹਨ।[19] ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਥ ਬੋਲਣਾ ਅਤੇ ਭਂਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।[20] ਇਹੋ ਗੱਲਾਂ ਹਨ ਜਿਹਡ਼ੀਆਂ ਮਨੁੱਖ ਨੂੰ ਅਸ਼ੁਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁਧ ਨਹੀਂ ਬਣਾਉਂਦੀ।”

ਜੌਹਨ 8:4-11
[4] ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ਡ਼ੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?[5] ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”[6] ਯਹੂਦੀ ਉਸਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸਦੇ ਖਿਲਾਫ ਕੋਈ ਦੋਸ਼ ਮਢ਼ਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।[7] ਯਹੂਦੀਆਂ ਨੇ ਲਗਾਤਾਰ ਉਸਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿਧਾ ਹੋਇਆ ਅਤੇ ਆਖਿਆ, “ਕੀ ਇਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸਕਦਾ ਹੈ।”[8] ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।[9] ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇਕੱਲਾ ਉਸ ਔਰਤ ਨਾਲ ਬਚਿਆ ਜੋ ਕਿ ਉਸਦੇ ਸਾਮ੍ਹਣੇ ਖਡ਼ੀ ਸੀ।[10] ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”[11] ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਣਾ ਨਹੀਂ ਕਰਦਾ। ਹੁਣ ਤੂੰ ਜਾ ਸਕਦੀ ਹੈਂ ਪਰ ਭਵਿਖ ਵਿੱਚ ਹੋਰ ਵਧੇਰੇ ਪਾਪ ਨਾ ਕਰੀਂ।”

1 ਕੁਰਿੰਥੀਆਂ 7:1-40
[1] ਹੁਣ ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰਾਂਗਾ ਜਿਹਡ਼ੀਆਂ ਮੈਨੂੰ ਲਿਖੀਆਂ ਗਈਆਂ ਸਨ। ਇਹ ਕਿਸੇ ਵਿਅਕਤੀ ਲਈ ਚੰਗਾ ਹੋਵੇਗਾ ਜੇ ਉਹ ਵਿਆਹ ਨਾ ਕਰੇ।[2] ਪਰ ਉਥੇ ਜਿਨਸੀ ਪਾਪ ਕਰਨ ਦਾ ਖਤਰਾ ਹੈ। ਇਸ ਲਈ ਹਰ ਮਨੁੱਖ ਦੀ ਆਪਣੀ ਪਤਨੀ ਹੋਣੀ ਚਾਹੀਦੀ ਹੈ। ਅਤੇ ਹਰ ਔਰਤ ਦਾ ਆਪਣੇ ਪਤੀ ਹੋਣਾ ਚਾਹੀਦਾ ਹੈ।[3] ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤਨੀ ਨੂੰ ਆਪਣੇ ਪਤਨੀ ਨੂੰ ਉਹ ਦੇਣਾ ਚਾਹੀਦਾ ਹੈ ਜਿਸਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ।[4] ਇੱਕ ਪਤਨੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸਦੇ ਪਤੀ ਨੂੰ ਉਸਦੇ ਸ਼ਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸਦੇ ਸ਼ਰੀਰ ਉੱਤੇ ਇਖਤਿਆਰ ਹੈ।[5] ਆਪੋ ਆਪਣੇ ਸ਼ਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸਕਦੇ ਹੋ। ਤੁਸੀਂ ਅਜਿਹਾ ਕਰ ਸਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸਕੋ, ਫ਼ੇਰ ਦੁਬਾਰਾ ਇਕਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ।[6] ਮੈਂ ਅਜਿਹਾ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਥੋਡ਼ੇ ਸਮੇਂ ਲਈ ਵੱਖ ਹੋਣ ਦੀ ਇਜਾਜ਼ਤ ਦੇ ਦਿਆਂ। ਇਹ ਕੋਈ ਹੁਕਮ ਨਹੀਂ ਹੈ।[7] ਮੈਂ ਚਾਹੁੰਦਾ ਹਾਂ ਕਿ ਸਭ ਲੋਕ ਮੇਰੇ ਜਿਹੇ ਹੋਣ। ਪਰ ਹਰ ਇੱਕ ਵਿਅਕਤੀ ਨੂੰ ਪਰਮੇਸ਼ੁਰ ਤੋਂ ਆਪਣੀ ਡਾਤ ਮਿਲੀ ਹੋਈ ਹੈ। ਕਿਸੇ ਵਿਅਕਤੀ ਨੂੰ ਇੱਕ ਦਾਤ ਮਿਲੀ ਹੋਈ ਹੈ ਕਿਸੇ ਨੂੰ ਦੂਸਰੀ।[8] ਹੁਣ ਇਹੀ ਹੈ, ਜੋ ਮੈਂ ਉਨ੍ਹਾਂ ਲੋਕਾਂ ਨੂੰ ਆਖਣਾ ਚਾਹੁੰਦਾ ਹਾਂ, ਜੋ ਕੁਆਰੇ ਹਨ ਅਤੇ ਵਿਧਵਾਵਾਂ ਲਈ ਵੀ; ਇਹ ਚੰਗਾ ਹੈ ਕਿ ਉਹ ਮੇਰੇ ਵਾਂਗ ਇਕੱਲੇ ਰਹਿਣ।[9] ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸਡ਼ਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ।[10] ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ।[11] ਪਰ ਜੋ ਪਤਨੀ ਆਪਣੇ ਪਤੀ ਨੂੰ ਛੱਡ ਦਿੰਦੀ ਹੈ ਤਾਂ ਉਸਨੂੰ ਦੋਬਾਰਾ ਵਿਆਹ ਨਹੀਂ ਕਰਵਾਉਣਾ ਚਾਹੀਦਾ। ਜਾਂ ਉਸਨੂੰ ਆਪਣੇ ਪਤੀ ਵੱਲ ਵਾਪਿਸ ਪਰਨ ਜਾਣਾ ਚਾਹੀਦਾ ਹੈ। ਇਹ ਵੀ ਹੈ ਕਿ ਪਤੀ ਨੂੰ ਆਪਣੀ ਪਤਨੀ ਨੂੰ ਤਲਾਕ ਨਹੀਂ ਦੇਣਾ ਚਾਹੀਦਾ।[12] ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸਕਦਾ ਹੈ ਜੋ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸਦੇ ਨਾਲ ਰਹਿਣ ਦੀ ਇਛੁਕ ਹੈ, ਤਾਂ ਆਦਮੀ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।[13] ਅਤੇ ਕੋਈ ਔਰਤ ਕਿਸੇ ਅਜਿਹੇ ਪਤੀ ਨਾਲ ਵਿਆਹ ਅਰ ਸਕਦੀ ਹੈ ਜਿਹਡ਼ਾ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸ ਨਾਲ ਰਹਿਣ ਦਾ ਇਛੁਕ ਹੈ, ਤਾਂ ਔਰਤ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।[14] ਇੱਕ ਪਤੀ, ਜੋ ਕਿ ਆਸਥਾਵਾਨ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਆਸਥਾਵਾਨ ਨਹੀਂ ਹੈ ਆਪਣੀ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁਧ ਹਨ।[15] ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਆਸਥਾਵਾਨ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸਦਿਆ।[16] ਪ੍ਪਤਨੀਉ, ਸ਼ਾਇਦ ਤੁਸੀਂ ਆਪਣੇ ਪਤੀਆਂ ਨੂੰ ਬਚਾ ਲਵੋ, ਅਤੇ ਪਤੀਓ ਸ਼ਾਇਦ ਤੁਸੀਂ ਆਪਣੀਆਂ ਪਤਨੀਆਂ ਨੂੰ ਬਚਾ ਲਵੋ। ਇਸ ਦਾ ਹੁਣ ਭਾਵੇ ਤੁਹਾਨੂੰ ਪਤਾ ਨਾ ਹੋਵੇ ਕਿ ਬਾਦ ਵਿੱਚ ਕੀ ਵਾਪਰੇਗਾ।[17] ਪਰ ਹਰ ਮਨੁੱਖ ਨੂੰ ਉਸੇ ਦਸ਼ਾ ਅਨੁਸਾਰ ਰਹਿਣਾ ਚਾਹੀਦਾ ਹੈ ਜਿਸ ਉੱਤੇ ਪਰਮੇਸ਼ੁਰ ਨੇ ਉਸਨੂੰ ਜਿਉਣ ਲਈ ਨਿਯੁਕਤ ਕੀਤਾ ਹੈ। ਇਸਦਾ ਭਾਵ ਇਹ ਹੈ ਕਿ ਉਸਨੂੰ ਉਸੇ ਦਸ਼ਾ ਵਿੱਚ ਜਿਉਣਾ ਚਾਹੀਦਾ ਹੈ ਜਿਸ ਦਸ਼ਾ ਵਿੱਚ, ਪਰਮੇਸ਼ੁਰ ਨੇ ਉਸਨੂੰ ਬੁਲਾਇਆ ਸੀ। ਇਹੀ ਉਹ ਅਸੂਲ ਹੈ ਜਿਹਡ਼ਾ ਮੈਂ ਸਾਰੀਆਂ ਕਲੀਸਿਯਾਵਾਂ ਵਿੱਚ ਬਣਾਇਆ ਹੈ।[18] ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ।[19] ਇਸ ਗੱਲ ਦਾ ਕੋਈ ਮਹੱਤਵ ਨਹੀਂ ਕਿ ਕਿਸੇ ਬੰਦੇ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਤਾਂ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਣਾ ਹੈ।[20] ਹਰ ਬੰਦੇ ਨੂੰ ਉਵੇਂ ਹੀ ਰਹਿਣਾ ਚਾਹੀਦਾ ਹੈ ਜਿਵੇਂ ਉਸਨੂੰ ਪਰਮੇਸ਼ੁਰ ਦਾ ਬੁਲਾਵਾ ਮਿਲਿਆ ਹੈ।[21] ਜੇ ਤੁਸੀਂ ਪ੍ਰਭੂ ਦੇ ਬੁਲਾਵੇ ਸਮੇਂ ਗੁਲਾਮ ਸੀ ਤਾਂ ਇਸ ਗੱਲ ਦੀ ਚਿੰਤਾ ਨਾ ਕਰੋ, ਪਰ ਜੇ ਤੁਸੀਂ ਸੁਤੰਤਰ ਹੋ ਸਕਦੇ ਹੋ, ਤਾਂ ਸੁਤੰਤਰ ਰਹੋ।[22] ਜਿਹਡ਼ਾ ਬੰਦਾ ਉਦੋਂ ਗੁਲਾਮ ਸੀ ਜਦੋਂ ਪ੍ਰਭੂ ਨੇ ਉਸ ਨੂੰ ਬੁਲਾਇਆ ਸੀ ਉਹ ਹੁਣ ਪ੍ਰਭੀ ਵਿੱਚ ਆਜ਼ਾਦ ਹੈ। ਇਸੇ ਢੰਗ ਨਾਲ ਹੀ, ਜਿਹਡ਼ਾ ਬੰਦਾ ਉਦੋਂ ਆਜ਼ਾਦ ਸੀ ਜਦੋਂ ਪਰਮੇਸ਼ੁਰ ਨੇ ਉਸਨੂੰ ਬੁਲਾਇਆ ਸੀ, ਹੁਣ ਮਸੀਹ ਦਾ ਇੱਕ ਗੁਲਾਮ ਹੈ।[23] ਤੁਸਾਂ ਲੋਕਾਂ ਨੂੰ ਇੱਕ ਵੱਡਾ ਮੁਲ੍ਲ ਤਾਰਕੇ ਖਰੀਦਿਆ ਗਿਆ ਸੀ। ਇਸ ਲਈ ਮਨੁੱਖਾਂ ਦੇ ਗੁਲਾਮ ਨਾ ਬਣੋ।[24] ਭਰਾਵੋ ਅਤੇ ਭੈਣੋ, ਪਰਮੇਸ਼ੁਰ ਨਾਲ ਆਪਣੀ ਨਵੀਂ ਜ਼ਿੰਦਗੀ, ਜਿਸ ਢੰਗ ਵਿੱਚ ਵੀ ਤੁਸੀਂ ਉਦੋਂ ਰਹਿ ਰਹੇ ਸੀ, ਜਦੋਂ ਪਰਮੇਸ਼ੁਰ ਨੇ ਤੁਹਾਨੂੰ ਸਦਿਆ ਸੀ, ਉਸੇ ਢੰਗ ਵਿੱਚ ਜੀਵੋ।[25] ਹੁਣ ਮੈਂ ਉਨ੍ਹਾਂ ਲੋਕਾਂ ਬਾਰੇ ਲਿਖਦਾ ਹਾਂ ਜਿਹਡ਼ੇ ਵਿਆਹੇ ਹੋਏ ਨਹੀਂ ਹਨ। ਇਸ ਬਾਰੇ ਮੇਰੇ ਕੋਲ ਪ੍ਰਭੂ ਵੱਲੋਂ ਹੁਕਮ ਨਹੀਂ ਹੈ। ਪਰ ਮੈਂ ਆਪਣੀ ਰਾਇ ਦਿੰਦਾ ਹਾਂ। ਤੁਸੀਂ ਮੇਰੇ ਵਿੱਚ ਭਰੋਸਾ ਰੱਖ ਸਕਦੇ ਹੋ ਕਿਉਂਕਿ ਪ੍ਰਭੂ ਮੇਰੇ ਉੱਤੇ ਮਿਹਰਬਾਨ ਸੀ।[26] ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ।[27] ਪਰ ਜੇਕਰ ਤੁਹਾਡੀ ਪਤਨੀ ਹੈ, ਤਾਂ ਉਸ ਕੋਲੋਂ ਆਪਣੇ ਆਪ ਨੂੰ ਆਜ਼ਾਦ ਕਰਨ ਦੀ ਕੋਸ਼ਿਸ਼ ਨਾ ਕਰੋ। ਜੇ ਤੁਸੀਂ ਆਪਣੇ ਆਪ ਨੂੰ ਪਤਨੀ ਤੋਂ ਆਜ਼ਾਦ ਕਰ ਲਿਆ ਹੈ, ਤਾਂ ਫ਼ੇਰ ਪਤਨੀ ਤਲਾਸ਼ ਕਰਨ ਦੀ ਕੋਸ਼ਿਸ਼ ਨਾ ਕਰੋ।[28] ਪਰ ਜੇ ਤੁਸੀਂ ਵਿਆਹ ਕਰਵਾਉਣ ਦਾ ਫ਼ੈਸਲਾ ਕਰ ਲਿਆ ਹੈ, ਤਾਂ ਇਹ ਕੋਈ ਪਾਪ ਨਹੀਂ। ਅਤੇ ਜੇਕਰ ਇੱਕ ਅਣਵਿਆਹੀ ਕੁਡ਼ੀ ਵਿਆਹ ਕਰਾਉਂਦੀ ਹੈ, ਉਹ ਵੀ ਕੋਈ ਪਾਪ ਨਹੀਂ। ਪਰ ਜਿਹਡ਼ੇ ਮਨੁੱਖ ਵਿਆਹ ਕਰਵਾਉਂਦੇ ਹਨ ਉਨ੍ਹਾਂ ਨੂੰ ਇਸ ਜੀਵਨ ਵਿੱਚ ਮੁਸ਼ਕਿਲਾਂ ਪੇਸ਼ ਆਉਣਗੀਆਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਇਨ੍ਹਾਂ ਮੁਸ਼ਕਿਲਾਂ ਤੋਂ ਆਜ਼ਾਦ ਰਹੋ।[29] ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ।[30] ਜਿਹਡ਼ੇ ਲੋਕ ਉਦਾਸ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਉਦਾਸ ਨਹੀਂ ਹਨ। ਜਿਹਡ਼ੇ ਵਿਅਕਤੀ ਖੁਸ਼ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਖੁਸ਼ ਨਹੀਂ ਹਨ। ਜਿਹਡ਼ੇ ਲੋਕ ਚੀਜ਼ਾਂ ਖਰੀਦਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਕੋਲ ਕੁਝ ਵੀ ਨਹੀਂ।[31] ਜਿਹਡ਼ੇ ਵਿਅਕਤੀ ਦੁਨਿਆਵੀ ਚੀਜ਼ਾਂ ਇਸਤੇਮਾਲ ਕਰਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ, ਜਿਵੇਂ ਇਨ੍ਹਾਂ ਚੀਜ਼ਾਂ ਦਾ ਉਨ੍ਹਾਂ ਲਈ ਕੋਈ ਮਹੱਤਵ ਨਹੀਂ। ਤੁਹਾਨੂੰ ਇਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਕਿਉਂ ਜੁ ਇਹ ਦੁਨੀਆਂ ਵਿੱਚ ਹੁਣ ਹੈ ਛੇਤੀ ਹੀ ਅਲੋਪ ਹੋ ਜਾਵੇਗਾ।[32] ਮੈਂ ਆਸ਼ਾ ਕਰਦਾ ਹਾਂ ਕਿ ਤੁਸੀਂ ਚਿੰਤਾ ਤੋਂ ਮੁਕਤ ਹੋਵੋ। ਇੱਕ ਅਣਵਿਆਹਿਆ ਵਿਅਕਤੀ ਪ੍ਰਭੂ ਦੇ ਕੰਮ ਵਿੱਚ ਰੁਝਿਆ ਰਹਿੰਦਾ ਹੈ। ਉਸਦਾ ਉਦੇਸ਼ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ।[33] ਪਰ ਜਿਹਡ਼ਾ ਵਿਅਕਤੀ ਵਿਆਹਿਆ ਹੋਇਆ ਹੈ ਉਹ ਦੁਨਿਆਵੀ ਗੱਲਾਂ ਵਿੱਚ ਰੁਝਿਆ ਰਹਿੰਦਾ ਹੈ। ਉਹ ਆਪਣੀ ਪਤਨੀ ਨੂੰ ਖੁਸ਼ ਕਰਨ ਵਿੱਚ ਲਗਿਆ ਰਹਿੰਦਾ ਹੈ।[34] ਉਸਨੂੰ ਦੋ ਗੱਲਾਂ ਬਾਰੇ ਸੋਚਣਾ ਚਾਹੀਦਾ ਹੈ: ਆਪਣੀ ਪਤਨੀ ਨੂੰ ਪ੍ਰਸੰਨ ਕਰਨਾ ਅਤੇ ਪ੍ਰਭੂ ਨੂੰ ਵੀ। ਇੱਕ ਅਣਵਿਆਹੀ ਔਰਤ ਜਾਂ ਇੱਕ ਕੁਆਰੀ ਕੁਡ਼ੀ, ਪ੍ਰਭੂ ਦੇ ਕੰਮ ਵਿੱਚ ਰੁਝ ਜਾਂਦੀ ਹੈ। ਉਹ ਆਪਣਾ ਸ਼ਰੀਰ ਅਤੇ ਆਤਮਾ ਸੰਪੂਰਣ ਤੌਰ ਤੇ ਪ੍ਰਭੂ ਉੱਤੇ ਅਰਪਨ ਕਰਨਾ ਚਾਹੁੰਦੀ ਹੈ। ਪਰ ਇੱਕ ਵਿਆਹੀ ਹੋਈ ਔਰਤ ਦੁਨਿਆਵੀ ਗੱਲਾਂ ਵਿੱਚ ਰੁਝੀ ਰਹਿੰਦੀ ਹੈ ਉਹ ਆਪਣੇ ਪਤੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ।[35] ਮੈਂ ਇਹ ਗੱਲਾਂ ਤੁਹਾਡੀ ਸਹਾਇਤਾ ਕਰਨ ਲਈ ਆਖ ਰਿਹਾ ਹਾਂ। ਮੈਂ ਤੁਹਾਨੂੰ ਕਿਸੇ ਸੀਮਾ ਵਿੱਚ ਬੰਨ੍ਹਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਠੀਕ ਢੰਗ ਨਾਲ ਜੀਓ। ਮੈਂ ਆਸ਼ਾ ਕਰਦਾ ਹਾਂ ਤੁਸੀਂ ਆਪਣਾ ਸੰਪੂਰਣ ਆਪਾ, ਹੋਰਨਾਂ ਗੱਲਾਂ ਵਿੱਚ ਬਤੀਤ ਕੀਤੇ ਬਿਨਾ, ਪ੍ਰਭੂ ਨੂੰ ਅਰਪਨ ਕਰ ਦਿਉ।[36] ਕੋਈ ਵਿਅਕਤੀ ਭਾਵੇਂ ਇਹ ਸੋਚ ਸਕਦਾ ਹੈ ਕਿ ਉਹ ਠੀਕ ਨਹੀਂ ਕਰ ਰਿਹਾ, ਜਦੋਂ ਕਿ ਉਸਦੀ ਕੁਆਰੀ ਕੁਡ਼ੀ ਦੀ ਵਿਆਹ ਦੀ ਉਮਰ ਲਗਭਗ ਲੰਘ ਚੁੱਕੀ ਹੋਵੇ। ਇਸ ਲਈ ਉਹ ਸੋਚ ਸਕਦਾ ਹੈ ਕਿ ਵਿਆਹ ਜ਼ਰੂਰੀ ਹੈ। ਉਸਨੂੰ ਉਸੇ ਤਰ੍ਹਾਂ ਕਰਨਾ ਚਾਹੀਦਾ ਹੈ ਜਿਵੇਂ ਉਹ ਚਾਹੁੰਦਾ ਹੈ। ਉਸਨੂੰ ਉਸਦਾ ਵਿਆਹ ਕਰਵਾ ਦੇਣਾ ਚਾਹੀਦਾ ਹੈ। ਉਹ ਗੁਨਾਹ ਨਹੀਂ ਹੈ।[37] ਪਰ ਜੇਕਰ ਕਿਸੇ ਦੂਸਰੇ ਵਿਅਕਤੀ ਨੇ ਆਪਣੇ ਮਨ ਵਿੱਚ ਦ੍ਰਿਢ਼ਤਾ ਨਾਲ ਨਿਸ਼ਚਾ ਕੀਤਾ ਹੈ ਕਿ ਵਿਆਹ ਦੀ ਕੋਈ ਜ਼ਰੂਰਤ ਨਹੀਂ ਹੈ, ਤਾਂ ਉਹ, ਜੋ ਵੀ ਚਾਹੁੰਦਾ ਹੈ, ਕਰਨ ਵਾਸਤੇ ਸੁਤੰਤਰ ਹੈ। ਜੇਕਰ ਉਹ ਵਿਅਕਤੀ ਆਪਣੇ ਮਨ ਵਿੱਚ ਨਿਸ਼ਚਾ ਕਰਦਾ ਹੈ ਕਿ ਉਹ ਆਪਣੀ ਧੀ ਦਾ ਵਿਆਹ ਨਹੀਂ ਕਰੇਗਾ, ਤਾਂ ਉਹ ਇੱਕ ਸਹੀ ਗੱਲ ਕਰ ਰਿਹਾ ਹੈ।[38] ਇਸ ਲਈ ਉਹ ਵਿਅਕਤੀ ਜਿਹਡ਼ਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹਡ਼ਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ।[39] ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸਕਦੀ ਹੈ। ਪਰ ਉਸਨੂੰ ਪ੍ਰਭੂ ਦੇ ਨਮਿਤ੍ਤ ਵਿਆਹ ਅਵਸ਼ ਕਰਵਾਉਣਾ ਚਾਹੀਦਾ ਹੈ।[40] ਜੋ ਉਹ ਔਰਤ ਦੋਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।

Punjabi Bible 2000
NT: © 2000 Bible League International; OT: © 2002 Bible League International