A A A A A

Sins: [Cursing]


ਕੁਲੁੱਸੀਆਂ 3:8
ਪਰ ਹੁਣ ਤੁਸੀਂ ਇਨ੍ਹਾਂ ਸਭ ਗੱਲਾਂ ਨੂੰ ਆਪਣੇ ਜੀਵਨ ਵਿੱਚੋਂ ਬਾਹਰ ਕਢ ਦਿਓ; ਨਰਾਜ਼ਗੀ, ਕ੍ਰੋਧ, ਦੁਰਭਾਵਨਾ, ਦੂਸਰਿਆਂ ਦੀ ਬੇਇੱਜ਼ਤੀ ਕਰਨਾ ਅਤੇ ਗੰਦੀ ਭਾਸ਼ਾ ਇਸਤੇਮਾਲ ਕਰਨੀ।

ਕੁਲੁੱਸੀਆਂ 4:6
ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।

ਅਫ਼ਸੀਆਂ 4:29
ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹਡ਼ੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।

ਅਫ਼ਸੀਆਂ 5:4
ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਹੀ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਸ਼ੁਕਰਾਨਾ ਦੇਣਾ ਹੀ ਤੁਹਾਡੇ ਲਈ ਸਹੀ ਹੈ।

ਜੇਮਜ਼ 1:26
ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸਦੇ ਧਰਮ ਦਾ ਕੀ ਅਰਥ ਨਹੀਂ ਹੈ।

ਜੇਮਜ਼ 3:10
ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।

ਜੇਮਜ਼ 3:5-12
[5] ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸ਼ਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿਕ੍ਕੀ ਜਿਹੀ ਚੰਗਿਆਰੀ ਨਾਲ ਭਡ਼ਕ ਸਕਦੀ ਹੈ।[6] ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸ਼ਰੀਰ ਦੇ ਅੰਗਾਂ ਵਿਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸ਼ਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹਡ਼ੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।[7] ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸਪਾਂ ਅਤੇ ਮਛੀਆਂ ਨੂੰ ਸਿਧਾ ਸਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿਧਾਇਆ ਹੋਇਆ ਹੈ।[8] ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹਡ਼ੀ ਲੋਕਾਂ ਨੂੰ ਮਾਰ ਸਕਦੀ ਹੈ।[9] ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।[10] ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।[11] ਕੀ ਮਿਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ।[12] ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇਡ਼ ਉੱਤੇ ਜੈਤੂਨ ਦੇ ਫ਼ਲ ਉਗ੍ਗ ਸਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉਗ੍ਗ ਸਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉਗ੍ਗ ਸਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿਠ੍ਠਾ ਪਾਣੀ ਨਹੀਂ ਦੇ ਸਕਦਾ। ਅਸਲੀ ਸਿਆਣਪ

ਲੂਕਾ 6:28
ਜੋ ਤੁਹਾਨੂੰ ਸ਼ਰਾਪ ਦਿੰਦੇ ਹਨ ਉਨ੍ਹਾਂ ਨੂੰ ਅਸੀਸਾਂ ਦਿਉ, ਜੋ ਤੁਹਾਡੇ ਨਾਲ ਚੰਗਾ ਵਿਹਾਰ ਨਹੀਂ ਕਰਦੇ ਉਨ੍ਹਾਂ ਲਈ ਵੀ ਪ੍ਰਾਰਥਨਾ ਕਰੋ।

ਮੈਥਿਊ 5:22
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਰਣਾ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕਢਦਾ ਹੈਂ, ਤਾਂ ਤੇਰਾ ਨਿਰਣਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਮ੍ਹਣਾ ਕਰਨਾ ਪਵੇਗਾ।

1 ਪਤਰਸ 3:10
ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹਡ਼ਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।

ਮੈਥਿਊ 15:11
11ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸਨੂੰ ਅਸ਼ੁਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸਨੂੰ ਅਸ਼ੁਧ ਬਣਾਉਂਦਾ ਹੈ।”

ਰੋਮੀਆਂ 12:14
ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾਡ਼ਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।

ਮੈਥਿਊ 15:10-11
[10] ਉਸਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ![11] 11ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸਨੂੰ ਅਸ਼ੁਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸਨੂੰ ਅਸ਼ੁਧ ਬਣਾਉਂਦਾ ਹੈ।”

ਜੇਮਜ਼ 3:8-10
[8] ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹਡ਼ੀ ਲੋਕਾਂ ਨੂੰ ਮਾਰ ਸਕਦੀ ਹੈ।[9] ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।[10] ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ।

ਮੈਥਿਊ 15:18-20
[18] ਪਰ ਜਿਹਡ਼ੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁਧ ਬਣਾ ਦਿੰਦੀਆਂ ਹਨ।[19] ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਥ ਬੋਲਣਾ ਅਤੇ ਭਂਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ।[20] ਇਹੋ ਗੱਲਾਂ ਹਨ ਜਿਹਡ਼ੀਆਂ ਮਨੁੱਖ ਨੂੰ ਅਸ਼ੁਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁਧ ਨਹੀਂ ਬਣਾਉਂਦੀ।”

Punjabi Bible 2000
NT: © 2000 Bible League International; OT: © 2002 Bible League International