A A A A A

ਅਤਿਰਿਕਤ: [ਬਹੁਤਾਤ]


1 ਤਿਮੋਥਿਉਸ 5:8
ਪਰ ਜੇ ਕੋਈ ਆਪਣਿਆਂ ਲਈ ਅਤੇ ਖਾਸ ਕਰਕੇ ਆਪਣੇ ਘਰਾਣੇ ਲਈ ਅੱਗੋਂ ਹੀ ਤਰੱਦਦ ਨਹੀਂ ਕਰਦਾ ਤਾਂ ਉਹ ਨਿਹਚਾ ਤੋਂ ਬੇਮੁਖ ਹੋਇਆ ਅਤੇ ਬੇਪਰਤੀਤੇ ਨਾਲੋਂ ਭੀ ਬੁਰਾ ਹੈ

2 ਕੁਰਿੰਥੀਆਂ 9:8
ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸੱਕਦਾ ਹੈ ਭਈ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਸ਼ੁਭ ਕਰਮ ਲਈ ਤੁਹਾਡੇ ਕੋਲ ਵਾਫ਼ਰ ਭੀ ਹੋਵੇ

ਬਿਵਸਥਾ ਸਾਰ 29:12
ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸੌਂਹ ਵਾਲੇ ਨੇਮ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਅੱਜ ਦੇ ਦਿਨ ਤੁਹਾਡੇ ਨਾਲ ਬੰਨਦਾ ਹੈ ਮਿਲ ਜਾਓ

ਅਫ਼ਸੀਆਂ 3:20
ਹੁਣ ਉਹ ਦੀ ਜਿਹੜਾ ਅਜਿਹਾ ਸਮਰਥ ਹੈ ਕਿ ਜੋ ਕੁਝ ਅਸੀਂ ਮੰਗਦੇ ਯਾ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਵਿੱਚ ਪੋਹੰਦੀ ਹੈ

ਕੂਚ 34:6
ਅਰ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਐਉਂ ਪਰਚਾਰ ਕੀਤਾ, ਯਹੋਵਾਹ,ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕਰੋਧ ਵਿੱਚ ਧੀਰਜੀ ਅਰ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ

ਜੇਮਜ਼ 1:17
ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ

ਜੌਹਨ 10:10
ਚੋਰ ਨਹੀਂ ਆਉਂਦਾ ਪਰ ਇਸ ਲਈ ਜੋ ਚੁਰਾਵੇ ਅਰ ਵੱਢੇ ਅਤੇ ਨਾਸ ਕਰੇ । ਮੈਂ ਇਸ ਲਈ ਆਇਆ ਭਈ ਉਨ੍ਹਾਂ ਨੂੰ ਜੀਉਣ ਮਿਲੇ ਸਗੋਂ ਚੋਖਾ ਮਿਲੇ

ਲੂਕਾ 6:38
ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮੇਪ ਦੱਬ ਦੱਬ ਕੇ ਹਿਲਾ ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ ।।

ਲੂਕਾ 6:45
ਚੰਗਾ ਆਦਮੀ ਆਪਣੇ ਮਨ ਦੇ ਚੰਗੇ ਖ਼ਜਾਨੇ ਵਿੱਚੋਂ ਚੰਗੀ ਗੱਲ ਕੱਢਦਾ ਹੈ ਅਤੇ ਬੁਰਾ ਆਦਮੀ ਬੁਰੇ ਖ਼ਜਾਨੇ ਵਿੱਚੋਂ ਬੁਰੀ ਗੱਲ ਕੱਢਦਾ ਹੈ ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹ ਦੇ ਮੂੰਹ ਉੱਤੇ ਉਹੋ ਆਉਂਦਾ ਹੈ।।

ਮੈਥਿਊ 6:33
ਪਰ ਤੁਸੀਂ ਪਹਿਲਾਂ ਉਹ ਦੇ ਰਾਜ ਅਤੇ ਉਹ ਦੇ ਧਰਮ ਨੂੰ ਭਾਲੋ ਤਾਂ ਤੁਹਾਨੂੰ ਏਹ ਸਾਰੀਆਂ ਵਸਤਾਂ ਵੀ ਦਿੱਤੀਆਂ ਜਾਣਗੀਆਂ

ਫ਼ਿਲਪੀਨ 4:19
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ

ਕਹਾਉਤਾਂ 3:5-10
[5] ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ, ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।[6] ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਪਛਾਣ, ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।[7] ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈ ਰੱਖ ਅਤੇ ਬੁਰਿਆਈ ਤੋਂ ਲਾਂਭੇ ਰਹੁ।[8] ਏਸ ਤੋਂ ਤੇਰੀ ਨਾਭੀ ਨਿਰੋਗ, ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।[9] ਆਪਣਾ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,[10] ਤਾਂ ਤੇਰੇ ਖਾਤੇ ਪੈਦਾਵਾਰ ਨਾਲ ਭਰੇ ਪੂਰੇ ਰਹਿਣਗੇ, ਅਤੇ ਤੇਰੇ ਦਾਖਾਂ ਦੇ ਵੇਲਣੇ ਨਵੇਂ ਰਸ ਨਾਲ ਛਲਕਣਗੇ।

ਜ਼ਬੂਰ 23:5
ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈਂ, ਤੈਂ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ।

ਜ਼ਬੂਰ 36:8
ਓਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੇ ਬਿਲਾਸਾਂ ਦੀ ਨਦੀ ਤੋਂ ਉਨ੍ਹਾਂ ਨੂੰ ਪਿਲਾਏਂਗਾ,

ਜ਼ਬੂਰ 37:11
ਪਰ ਅਧੀਨ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।

ਜ਼ਬੂਰ 65:11
ਤੂੰ ਆਪਣੀ ਨੇਕੀ ਦਾ ਮੁਕਟ ਸਾਲ ਦੇ ਉੱਤੇ ਧਰਦਾ ਹੈਂ, ਅਤੇ ਤੇਰੀਆਂ ਲੀਹਾਂ ਤੋਂ ਚਿਕਨਾਈ ਚੋਂਦੀ ਹੈ।

ਜ਼ਬੂਰ 72:16
ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਙੁ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਙੁ ਲਹਿ ਲਹਾਉਣ!

ਰੋਮੀਆਂ 15:13
ਹੁਣ ਆਸਾ ਦਾ ਪਰਮੇਸ਼ੁਰ ਤੁਹਾਨੂੰ ਨਿਹਚਾ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਭਈ ਤੁਸੀਂ ਪਵਿੱਤਰ ਆਤਮਾ ਦੀ ਸਮਰਥ ਨਾਲ ਆਸਾ ਵਿੱਚ ਵਧਦੇ ਜਾਵੋ।।

ਜ਼ਬੂਰ 66:8-12
[8] ਹੇ ਲੋਕੋ, ਸਾਡੇ ਪਰਮੇਸ਼ੁਰ ਨੂੰ ਮੁਬਾਰਕ ਆਖੋ, ਉਹ ਦੇ ਜਸ ਦੇ ਸ਼ਬਦ ਸੁਣਾਓ,[9] ਜਿਹ ਨੇ ਸਾਡੀ ਜਾਨ ਨੂੰ ਜੀਉਂਦਿਆਂ ਰੱਖਿਆ ਹੈ, ਅਤੇ ਸਾਡੇ ਪੈਰਾਂ ਨੂੰ ਡੋਲਣ ਨਹੀਂ ਦਿੱਤਾ।[10] ਹੇ ਪਰਮੇਸ਼ੁਰ, ਤੈਂ ਤਾਂ ਸਾਨੂੰ ਪਰਖਿਆ ਹੈ, ਤੈਂ ਚਾਂਦੀ ਦੇ ਤਾਉਣ ਵਾਂਙੁ ਸਾਨੂੰ ਤਾਇਆ ਹੈ।[11] ਤੂੰ ਸਾਨੂੰ ਜਾਲ ਵਿੱਚ ਲਿਆਇਆ, ਤੈਂ ਸਾਡੇ ਲੱਕਾ ਉੱਤੇ ਡਾਢਾ ਭਾਰ ਪਾ ਦਿੱਤਾ ਹੈ![12] ਤੈਂ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਰ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੈਂ ਸਾਨੂੰ ਭਰਿਆਂ ਥਾਵਾਂ ਵਿੱਚ ਪਹੁੰਚਾ ਦਿੱਤਾ।।

Punjabi Bible 2016
Copyright © 2016 by The Bible Society of India