A A A A A

ਮਾੜਾ ਚਰਿੱਤਰ: [ਧੋਖਾ]


ਮੈਥਿਊ 27:3-4
[3] ਤਦ ਯਹੂਦਾ ਜਿਹ ਨੇ ਉਸ ਨੂੰ ਫੜਵਾਇਆ ਸੀ ਇਹ ਵੇਖ ਕੇ ਜੋ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ ਪਛਤਾਇਆ ਅਤੇ ਓਹ ਤੀਹ ਰੁਪਏ ਪਰਧਾਨ ਜਾਜਕਾਂ ਅਤੇ ਬਜੁਰਗਾਂ ਕੋਲ ਮੋੜ ਲਿਆਇਆ[4] ਅਤੇ ਬੋਲਿਆ, ਮੈਂ ਪਾਪ ਕੀਤਾ ਜੋ ਨਿਰਦੋਸ਼ ਜਿੰਦ ਨੂੰ ਫੜਵਾ ਦਿੱਤਾ। ਪਰ ਉਹੋ ਬੋਲੇ, ਸਾਨੂੰ ਕੀ? ਤੂੰ ਹੀ ਜਾਣ

ਮੈਥਿਊ 6:14-15
[14] ਕਿਉਂਕਿ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਤੁਹਾਡਾ ਸੁਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ[15] ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।।

ਮਾਰਕ 11:25
ਜਦ ਕਦੇ ਤੁਸੀਂ ਖਲੋ ਕੇ ਪ੍ਰਾਰਥਨਾ ਕਰਦੇ ਹੋ,ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜੋ ਸੁਰਗ ਵਿੱਚ ਹੈ ਤੁਹਾਡੇ ਅਪਰਾਧਾਂ ਨੂੰ ਮਾਫ ਕਰੇ

ਮੈਥਿਊ 7:12
ਸੋ ਜੋ ਕੁਝ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਓਵੇਂ ਹੀ ਕਰੋ ਕਿਉਂ ਜੋ ਤੁਰੇਤ ਅਤੇ ਨਬੀਆਂ ਦਾ ਇਹੋ ਮਤਲਬ ਹੈ।।

ਇਬਰਾਨੀ 4:15
ਕਿਉਂ ਜੋ ਸਾਡਾ ਪਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਦੁਰਬਲਤਾਈਆਂ ਵਿੱਚ ਸਾਡਾ ਦਰਦੀ ਨਾ ਹੋ ਸੱਕੇ ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਙੁ ਪਰਤਾਇਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ

ਉਤਪਤ 12:3
ਜੋ ਤੈਨੂੰ ਅਸੀਸ ਦਿੰਦੇ ਹਨ ਮੈਂ ਉਨ੍ਹਾਂ ਨੂੰ ਅਸੀਸ ਦਿਆਂਗਾ ਅਤੇ ਜੋ ਤੈਨੂੰ ਤੁੱਛ ਜਾਣਦਾ ਹੈ ਮੈਂ ਉਹ ਨੂੰ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਸਰਿਸ਼ਟੀ ਦੇ ਸਾਰੇ ਘਰਾਣੇ ਮੁਬਾਰਕ ਹੋਣਗੇ

ਰੋਮੀਆਂ 3:23
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੇ ਪਰਤਾਪ ਤੋਂ ਰਹਿ ਗਏ ਹਨ

Punjabi Bible 2016
Copyright © 2016 by The Bible Society of India