A A A A A

ਮਾੜਾ ਚਰਿੱਤਰ: [ਸ਼ਿਕਾਇਤ]


ਜ਼ਬੂਰ 144:14
ਸਾਡੇ ਬਲਦ ਚੰਗੇ ਲੱਦੇ ਹੋਏ ਹੋਣ, ਅਤੇ ਕੋਈ ਸੰਨ੍ਹ ਨਾ ਹੋਵੇ, ਨਾ ਬਾਹਰ ਜਾਣਾ ਹੋਵੇ, ਨਾ ਸਾਡੇ ਚੌਕਾਂ ਵਿੱਚ ਡੰਡ ਦੁਹਾਈ ਹੋਵੇ, -

ਨਹਮਯਾਹ 8:1
ਫੇਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ ਫਾਟਕ ਦੇ ਸਾਹਮਣੇ ਚੌਂਕ ਵਿੱਚ ਇੱਕਠੀ ਹੋਈ ਤਾਂ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਆਖਿਆ ਕਿ ਮੂਸਾ ਦੀ ਬਿਵਸਥਾ ਦੀ ਪੋਥੀ ਨੂੰ ਲਿਆ ਜਿਹਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ

ਯਸਾਯਾਹ 24:11
ਚੌਂਕਾ ਵਿੱਚ ਮੱਧ ਲਈ ਰੌਲਾ ਹੈ, ਸਾਰਾ ਅਨੰਦ ਅਨ੍ਹੇਰ ਹੋ ਗਿਆ, ਧਰਤੀ ਦੀ ਖੁਸ਼ੀ ਬੰਦ ਹੋ ਗਈ।

ਯਿਰਮਿਯਾਹ 14:2
ਯਹੂਦਾਹ ਵਿਰਲਾਪ ਕਰਦਾ ਹੈ, ਉਸ ਦੇ ਫਾਟਕ ਝੌਰਾ ਕਰਦੇ ਹਨ, ਉਸ ਦੇ ਲੋਕ ਕਾਲਿਆਂ ਬਸਤ੍ਰਾਂ ਨਾਲ ਭੋਂ ਉੱਤੇ ਬਹਿੰਦੇ ਹਨ, ਯਰੂਸ਼ਲਮ ਦੀਆਂ ਧਾਹਾਂ ਉਤਾਹਾਂ ਪਹੁੰਚ ਗਈਆਂ ਹਨ।

ਕਹਾਉਤਾਂ 23:29
ਕੌਣ ਹਾਏ ਹਾਏ ਕਰਦਾ ਹੈॽ ਕੌਣ ਹਮਸੋਸ ਕਰਦਾ ਹੈॽ ਕੌਣ ਝਗੜਾਲੂ ਹੈॽ ਕੌਣ ਕੁੜਦਾ ਹੈॽ ਕੌਣ ਐਵੇਂ ਘਾਇਲ ਹੁੰਦਾ ਹੈॽ ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਰਹਿੰਦੀ ਹੈॽ

ਫ਼ਿਲਪੀਨ 4:6-7
[6] ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ[7] ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।

Punjabi Bible 2016
Copyright © 2016 by The Bible Society of India