A A A A A

ਚਰਚ: [ਚਰਚ ਵਿਚ ਜਾਣਾ]


ਇਬਰਾਨੀ 10:24-25
[24] ਅਤੇ ਪ੍ਰੇਮ ਅਰ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਏ ਦਾ ਧਿਆਨ ਰੱਖੀਏ[25] ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦਾ ਦਸਤੂਰ ਹੈ ਸਗੋਂ ਇੱਕ ਦੂਏ ਨੁੰ ਉਪਦੇਸ਼ ਕਰੀਏ ਅਤੇ ਇਹ ਉੱਨਾ ਹੀ ਵਧੀਕ ਹੋਵੇ ਜਿੰਨਾ ਤੁਸੀਂ ਵੇਖਦੇ ਹੋ ਭਈ ਉਹ ਦਿਨ ਨੇੜੇ ਆਉਂਦਾ ਹੈ।।

ਮੈਥਿਊ 18:20
ਕਿਉਂਕਿ ਜਿੱਥੇ ਦੋ ਯਾ ਤਿੰਨ ਮੇਰੇ ਨਾਮ ਉੱਤੇ ਇੱਕਠੇ ਹੋਣ ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ।।

ਕੁਲੁੱਸੀਆਂ 3:16
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵੱਸੇ ਅਤੇ ਤੁਸੀਂ ਜ਼ਬੂਰਾਂ ਅਤੇ ਭਜਨਾਂ ਅਤੇ ਆਤਮਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਚਿਤਾਰਿਆ ਕਰੋ ਅਤੇ ਕਿਰਪਾ ਨਾਲ ਪਰਮੇਸ਼ੁਰ ਨੂੰ ਆਪਣਿਆਂ ਮਨਾਂ ਵਿੱਚ ਗਾਇਆ ਕਰੋ

ਅਫ਼ਸੀਆਂ 4:11-13
[11] ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ[12] ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਉਸਰਦੀ ਜਾਵੇ[13] ਜਦੋਂ ਤੀਕ ਅਸੀਂ ਸੱਭੇ ਨਿਹਚਾ ਦੀ ਅਤੇ ਪਰਮੇਸ਼ੁਰ ਦੇ ਪੁੱਤ੍ਰ ਦੀ ਪਛਾਣ ਦੀ ਏਕਤਾ ਅਤੇ ਪੂਰੇ ਮਰਦਾਊਪਣੇ ਤੀਕ ਅਰਥਾਤ ਮਸੀਹ ਦੀ ਪੂਰੀ ਡੀਲ ਦੇ ਅੰਦਾਜ਼ੇ ਤੀਕ ਨਾ ਪਹੁੰਚੀਏ

ਰਸੂਲਾਂ ਦੇ ਕਰਤੱਬ 2:42
ਅਤੇ ਓਹ ਲਗਾਤਾਰ ਰਸੂਲਾਂ ਦੀ ਸਿੱਖਿਆ ਅਤੇ ਸੰਗਤ ਵਿੱਚ ਅਤੇ ਰੋਟੀ ਤੋਂੜਨ ਅਰ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।।

ਰੋਮੀਆਂ 10:17
ਸੋ ਪਰਤੀਤ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ

ਮੈਥਿਊ 16:18
ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ

ਰਸੂਲਾਂ ਦੇ ਕਰਤੱਬ 9:31-32
[31] ਸੋ ਸਾਰੇ ਯਹੂਦਿਯਾ ਅਤੇ ਗਲੀਲ ਅਤੇ ਸਾਮਰਿਯਾ ਵਿੱਚ ਕਲੀਸਿਯਾ ਨੇ ਸੁੱਖ ਪਾਇਆ ਅਤੇ ਬਣਦੀ ਗਈ ਅਤੇ ਪ੍ਰਭੁ ਦੇ ਭੌ ਅਤੇ ਪਵਿੱਤ੍ਰ ਆਤਮਾ ਦੀ ਤਸੱਲੀ ਵਿੱਚ ਚੱਲਦਿਆਂ ਹੋਇਆਂ ਵਧਦੀ ਜਾਂਦੀ ਸੀ।।[32] ਤਾਂ ਐਉਂ ਹੋਇਆ ਕਿ ਪਤਰਸ ਸਭਨਾਂ ਪਾਸੀਂ ਫਿਰਦਾ ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ

ਮੈਥਿਊ 6:33
ਪਰ ਤੁਸੀਂ ਪਹਿਲਾਂ ਉਹ ਦੇ ਰਾਜ ਅਤੇ ਉਹ ਦੇ ਧਰਮ ਨੂੰ ਭਾਲੋ ਤਾਂ ਤੁਹਾਨੂੰ ਏਹ ਸਾਰੀਆਂ ਵਸਤਾਂ ਵੀ ਦਿੱਤੀਆਂ ਜਾਣਗੀਆਂ

ਜੇਮਜ਼ 1:22
ਪਰ ਬਚਨ ਉੱਤੇ ਅਮਲ ਕਰਨ ਵਾਲੇ ਹੋਵੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਨਿਰੇ ਸੁਣਨ ਵਾਲੇ ਹੀ ਨਾ ਹੋਵੋ

2 ਤਿਮੋਥਿਉਸ 4:2
ਭਈ ਤੂੰ ਬਚਨ ਦਾ ਪਰਚਾਰ ਕਰ । ਵੇਲੇ ਕੁਵੇਲੇ ਉਸ ਵਿੱਚ ਲੱਗਿਆ ਰਹੁ । ਪੂਰੀ ਧੀਰਜ ਅਤੇ ਸਿੱਖਿਆ ਨਾਲ ਝਿੜਕ ਦਿਹ, ਤਾੜਨਾ ਅਤੇ ਤਗੀਦ ਕਰ

ਮੈਥਿਊ 28:19-20
[19] ਇਸ ਲਈ ਤੁਸਾਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤ੍ਰ ਅਤੇ ਪਵਿੱਤ੍ਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ[20] ਅਰ ਉਨ੍ਹਾਂ ਨੂੰ ਸਿਖਾਓ ਭਈ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁਗ ਦੇ ਅੰਤ ਤੀਕਰ ਹਰ ਵੇਲੇ ਤੁਹਾਡੇ ਨਾਲ ਹਾਂ।।

Punjabi Bible 2016
Copyright © 2016 by The Bible Society of India