A A A A A

ਚਰਚ: [ਯਿਸੂ ਦਾ ਜਨਮ]


ਮੈਥਿਊ 1:18-23
[18] ਯਿਸੂ ਮਸੀਹ ਦਾ ਜਨਮ ਇਉਂ ਹੋਇਆ ਕਿ ਜਾਂ ਉਹ ਦੀ ਮਾਤਾ ਮਰਿਯਮ ਦੀ ਯੂਸੁਫ਼ ਨਾਲ ਕੁੜਮਾਈ ਹੋਈ ਸੀ ਤਾਂ ਉਨ੍ਹਾਂ ਦੇ ਇੱਕਠੇ ਹੋਣ ਤੋਂ ਪਹਿਲਾਂ ਉਹ ਪਵਿੱਤ੍ਰ ਆਤਮਾ ਤੋਂ ਗਰਭਵੰਤੀ ਪਾਈ ਗਈ[19] ਤਦ ਉਹ ਦੇ ਪਤੀ ਯੂਸੁਫ਼ ਨੇ ਜਿਹੜਾ ਧਰਮੀ ਪੁਰਖ ਸੀ ਅਤੇ ਇਹ ਨਹੀਂ ਸੀ ਚਾਹੁੰਦਾ ਭਈ ਉਹ ਨੂੰ ਕਲੰਕਣ ਪਰਗਟ ਕਰੇ ਇਹ ਦਲੀਲ ਕੀਤੀ ਜੋ ਉਹ ਨੂੰ ਚੁੱਪ ਕੀਤਿਆਂ ਤਿਆਗ ਦੇਵੇ[20] ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ[21] ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ[22] ਇਹ ਸਭ ਕੁਝ ਇਸ ਲਈ ਹੋਇਆ ਭਈ ਜਿਹੜੀ ਗੱਲ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖੀ ਸੀ ਉਹ ਪੂਰੀ ਹੋਵੇ ਕਿ[23] ਵੇਖੋ ਕੁਆਰੀ ਗਰਭਣੀ ਹੋਵੇਗੀ ਅਤੇ ਪੁੱਤ੍ਰ ਜਣੇਗੀ, ਅਤੇ ਓਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ।। ਜਿਹ ਦਾ ਅਰਥ ਇਹ ਹੈ, \ਪਰਮੇਸ਼ੁਰ ਅਸਾਡੇ ਸੰਗ\

ਲੂਕਾ 2:7-21
[7] ਅਤੇ ਉਹ ਆਪਣਾ ਜੇਠਾ ਪੁੱਤ੍ਰ ਜਣੀ ਅਰ ਉਹ ਨੂੰ ਕੱਪੜੇ ਵਿੱਚ ਵਲ੍ਹੇਟ ਕੇ ਖੁਰਲੀ ਵਿੱਚ ਰੱਖਿਆ ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾਂ ਮਿਲਿਆ।।[8] ਉਸ ਦੇਸ ਵਿੱਚ ਅਯਾਲੀ ਸਨ ਜੋ ਰੜ ਵਿੱਚ ਰਹਿੰਦੇ ਅਤੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ[9] ਪ੍ਰਭੁ ਦਾ ਇੱਕ ਦੂਤ ਉਨ੍ਹਾਂ ਦੇ ਕੋਲ ਆ ਖਲੋਤਾ ਅਤੇ ਪ੍ਰਭੁ ਦਾ ਤੇਜ ਉਨ੍ਹਾਂ ਦੇ ਚੁਫੇਰੇ ਚਮਕਿਆ ਅਤੇ ਓਹ ਬਹੁਤ ਹੀ ਡਰ ਗਏ[10] ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਕਿਉਂਕਿ ਵੇਖੋ ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖਬਰ ਸੁਣਾਉਂਦਾ ਹਾਂ ਜੋ ਸਾਰੀ ਪਰਜਾ ਦੇ ਲਈ ਹੋਵੇਗਾ[11] ਭਈ ਦਾਊਦ ਦੇ ਨਗਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀ ਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੁ ਹੈ[12] ਅਤੇ ਤੁਹਾਡੇ ਲਈ ਇਹ ਪਤਾ ਹੈ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਵਲ੍ਹੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ[13] ਤਾਂ ਇੱਕ ਦਮ ਸੁਰਗ ਦੀ ਫ਼ੌਜ ਦਾ ਇੱਕ ਜੱਥਾ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਉਸਤਤ ਕਰਦਾ ਅਤੇ ਇਹ ਕਹਿੰਦਾ ਸੀ —[14] ਪਰਮਧਾਮ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਉੱਤੇ ਸ਼ਾਂਤੀ ਉਨ੍ਹਾਂ ਲੋਕਾਂ ਵਿੱਚ ਜਿਨ੍ਹਾਂ ਨਾਲ ਉਹ ਪਰਸਿੰਨ ਹੈ।।[15] ਤਾਂ ਐਉਂ ਹੋਇਆ ਕਿ ਜਦ ਦੂਤ ਉਨ੍ਹਾਂ ਜੇ ਕੋਲੋਂ ਚਲੇ ਗਏ ਤਦ ਅਯਾਲੀਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਤੀਕਰ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ ਵੇਖੀਏ ਜਿਹ ਦੀ ਪ੍ਰਭੁ ਨੇ ਸਾਨੂੰ ਖਬਰ ਦਿੱਤੀ ਹੈ[16] ਤਦ ਉਨ੍ਹਾਂ ਛੇਤੀ ਨਾਲ ਆਣ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਡਿੱਠਾ[17] ਅਤੇ ਵੇਖ ਕੇ ਉਨਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਹੱਕ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਸੀ ਸੁਣਾਇਆ[18] ਅਤੇ ਸਾਰੇ ਸੁਣਨ ਵਾਲੇ ਇਨ੍ਹਾਂ ਗੱਲਾਂ ਤੋਂ ਜੋ ਅਯਾਲੀਆਂ ਨੇ ਉਨ੍ਹਾਂ ਨੂੰ ਕਹੀਆਂ ਹੈਰਾਨ ਹੋਏ[19] ਪਰ ਮਰਿਯਮ ਨੇ ਇਨ੍ਹਾਂ ਸਭਨਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਧਿਆਨ ਨਾਲ ਰੱਖਿਆ[20] ਅਤੇ ਅਯਾਲੀ ਇਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜਿੱਕੁਰ ਉਨ੍ਹਾਂ ਨੂੰ ਕਹੀਆਂ ਗਈਆਂ ਸਨ ਤਿੱਕੁਰ ਸੁਣ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਮੁੜ ਗਏ।।[21] ਜਾਂ ਅੱਠ ਦਿਨ ਪੂਰੇ ਹੋਏ ਕਿ ਉਹ ਦੀਆਂ ਸੁੰਨਤਾਂ ਹੋਣ ਤਾਂ ਉਹ ਦਾ ਨਾਮ ਯਿਸੂ ਰੱਖਿਆ ਗਿਆ ਜੋ ਉਹ ਦੇ ਕੁਖ ਵਿੱਚ ਪੈਣ ਤੋਂ ਅੱਗੇ ਦੂਤ ਨੇ ਰੱਖਿਆ ਸੀ।।

ਮੈਥਿਊ 2:1-12
[1] ਜਾਂ ਯਿਸੂ ਰਾਜਾ ਹੇਰੋਦੇਸ ਦੇ ਦਿਨੀਂ ਯਹੂਦਿਯਾ ਦੇ ਬੈਤਲਹਮ ਵਿੱਚ ਜੰਮਿਆ ਤਾਂ ਵੇਖੋ, ਜੋਤਸ਼ੀਆਂ ਨੇ ਚੜ੍ਹਦੇ ਪਾਸਿਓਂ ਯਰੂਸ਼ਲਮ ਵਿੱਚ ਆਣ ਕੇ ਕਿਹਾ,[2] ਜਿਹੜਾ ਯਹੂਦੀਆਂ ਦਾ ਪਾਤਸ਼ਾਹ ਜੰਮਿਆ ਹੈ ਉਹ ਕਿੱਥੇ ਹੈ? ਕਿਉਂ ਜੋ ਅਸਾਂ ਚੜ੍ਹਦੇ ਪਾਸੇ ਉਹ ਦਾ ਤਾਰਾ ਡਿੱਠਾ ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ[3] ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਣੇ ਘਬਰਾਇਆ[4] ਅਤੇ ਉਸ ਨੇ ਸਾਰੇ ਪਰਧਾਨ ਜਾਜਕਾਂ ਅਤੇ ਕੌਮ ਦੇ ਗ੍ਰੰਥੀਆਂ ਨੂੰ ਇੱਕਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ ।[5] ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਐਉਂ ਲਿਖਿਆ ਹੋਇਆ ਹੈ ਕਿ[6] ਹੇ ਬੈਤਲਹਮ ਯਹੂਦਾਹ ਦੇਸ ਦੇ, ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਕਿਸੇ ਤਰਾਂ ਛੋਟਾ ਨਹੀਂ ਹੈਂ, ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ ਜਿਹੜਾ ਮੇਰੀ ਪਰਜਾ ਇਸਰਾਏਲ ਦੀ ਪਾਲਨਾ ਕਰੇਗਾ।।[7] ਤਦ ਹੇਰੋਦੇਸ ਨੇ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾ ਕੇ ਉਨ੍ਹਾਂ ਕੋਲੋਂ ਠੀਕ ਠੀਕ ਪਤਾ ਲਿਆ ਕਿ ਤਾਰਾ ਕਦੋਂ ਵਿਖਾਈ ਦਿੱਤਾ[8] ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਕਹਿ ਕੇ ਘੱਲਿਆ ਭਈ ਜਾਓ ਜਤਨ ਨਾਲ ਉਸ ਬਾਲਕ ਦੀ ਭਾਲ ਕਰੋ ਅਰ ਜਦ ਉਹ ਲੱਭ ਪਵੇ ਤਦ ਮੁੜ ਮੈਨੂੰ ਖ਼ਬਰ ਦਿਓ ਤਾਂ ਮੈਂ ਭੀ ਜਾ ਕੇ ਉਹ ਨੂੰ ਮੱਥਾਂ ਟੇਕਾਂ[9] ਉਹ ਰਾਜੇ ਦੀ ਸੁਣ ਕੇ ਤੁਰ ਪਏ ਅਤੇ ਵੇਖੋ ਉਹ ਤਾਰਾ ਜਿਹੜਾ ਉਨ੍ਹਾਂ ਨੇ ਚੜ੍ਹਦੇ ਪਾਸੇ ਡਿੱਠਾ ਸੀ ਉਨ੍ਹਾਂ ਦੇ ਅੱਗੇ ਅੱਗੇ ਚੱਲਿਆ ਇੱਥੋਂ ਤੀਕ ਜੋ ਉਸ ਥਾਂ ਦੇ ਉੱਤੇ ਜਾ ਟਿਕਿਆ ਜਿੱਥੇ ਉਹ ਬਾਲਕ ਸੀ[10] ਅਤੇ ਤਾਰੇ ਨੂੰ ਵੇਖ ਕੇ ਓਹ ਵੱਡੇ ਹੀ ਅਨੰਦ ਹੋਏ[11] ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਡਿੱਠਾ ਅਰ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ ਅਤੇ ਲੁਬਾਣ ਅਤੇ ਗੰਧਰਸ ਉਹ ਦੀ ਭੇਟ ਕੀਤੀ[12] ਅਰ ਸੁਫਨੇ ਵਿੱਚ ਖ਼ਬਰ ਪਾ ਕੇ ਜੋ ਹੇਰੋਦੇਸ ਦੇ ਕੋਲ ਫੇਰ ਨਾ ਜਾਣ ਓਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।।

ਗਲਾਟੀਆਂ 4:4
ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ

ਲੂਕਾ 2:1-4
[1] ਉੱਨ੍ਹੀਂ ਦਿਨੀਂ ਐਉਂ ਹੋਇਆ ਕਿ ਕੈਸਰ ਔਗੂਸਤੁਸ ਦੇ ਕੋਲੋਂ ਹੁਕਮ ਨਿੱਕਲਿਆ ਜੋ ਸਾਰੀ ਦੁਨਿਆ ਦੀ ਮਰਦੁਮਸ਼ੁਮਾਰੀ ਹੋਵੇ[2] ਇਹ ਪਹਿਲੀ ਮਰਦੁਮਸ਼ੁਮਾਰੀ ਸੀ ਜੋ ਸੂਰੀਆ ਦੇ ਹਾਕਿਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ[3] ਤਦੋਂ ਸਭ ਆਪੋ ਆਪਣੇ ਨਗਰ ਨੂੰ ਨਾਂਉ ਲਿਖਾਉਣ ਚੱਲੇ[4] ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਉਲਾਦ ਵਿੱਚੋਂ ਸੀ, ਗਲੀਲ ਦੇ ਨਾਸਰਤ ਨਗਰੋਂ ਯਹੂਦਿਯਾ ਵਿੱਚ ਦਾਊਦ ਦੇ ਨਗਰ ਨੂੰ ਜੋ ਬੈਤਲਹਮ ਕਹਾਉਂਦਾ ਹੈ ਗਿਆ

ਪਰਕਾਸ਼ ਦੀ ਪੋਥੀ 12:1-5
[1] ਅਕਾਸ਼ ਉੱਤੇ ਇੱਕ ਵੱਡਾ ਨਿਸ਼ਾਨ ਦਿੱਸਿਆ ਅਰਥਾਤ ਇੱਕ ਇਸਤ੍ਰੀ ਜਿਹੜੀ ਸੂਰਜ ਪਹਿਨੀ ਹੋਈ ਸੀ ਅਤੇ ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ[2] ਉਹ ਗਰਭਵੰਤੀ ਸੀ ਅਤੇ ਜਣਨ ਦੇ ਦੁਖ ਅਤੇ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ[3] ਅਤੇ ਅਕਾਸ਼ ਉੱਤੋਂ ਇੱਕ ਹੋਰ ਨਿਸ਼ਾਨ ਦਿੱਸਿਆ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਅਤੇ ਉਹ ਦਿਆਂ ਸਿਰਾਂ ਉੱਤੇ ਸੱਤ ਮੁਕਟ[4] ਅਤੇ ਉਹ ਦੀ ਪੂਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਵਲ੍ਹੇਟ ਕੇ ਖਿੱਚਿਆ ਅਤੇ ਓਹਨਾਂ ਨੂੰ ਧਰਤੀ ਉੱਤੇ ਦੇ ਮਾਰਿਆ, ਅਤੇ ਉਹ ਅਜਗਰ ਓਸ ਇਸਤ੍ਰੀ ਦੇ ਅੱਗੇ ਜਿਹੜੀ ਜਣਨ ਲੱਗੀ ਸੀ ਜਾ ਖਲੋਤਾ ਭਈ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਭੱਛ ਲਵੇ[5] ਉਹ ਇੱਕ ਪੁੱਤ੍ਰ ਇਕ ਨਰ ਬਾਲ ਜਣੀ ਜਿਹ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ

Punjabi Bible 2016
Copyright © 2016 by The Bible Society of India