A A A A A

ਰੱਬ: [ਹੁਕਮ]


ਮਾਰਕ 10:19
ਤੂੰ ਹੁਕਮਾਂ ਨੂੰ ਜਾਣਦਾ ਹੈਂ- ਤੂੰ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਠੱਗੀ ਨਾ ਕਰ, ਆਪਣੇ ਮਾਂ ਪਿਉ ਦਾ ਆਦਰ ਕਰ

ਲੂਕਾ 18:20
ਤੂੰ ਹੁਕਮਾਂ ਨੂੰ ਜਾਣਦਾ ਹੈਂ, ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ, ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ

ਮੈਥਿਊ 22:34-40
[34] ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਤਦ ਓਹ ਇੱਕ ਥਾਂ ਇਕੱਠੇ ਹੋਏ[35] ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਸ਼ਰਾ ਦਾ ਸਿਖਲਾਉਣ ਵਾਲਾ ਸੀ ਉਹ ਦੇ ਪਰਤਾਉਣ ਲਈ ਸਵਾਲ ਕੀਤਾ[36] ਜੋ ਗੁਰੂ ਜੀ ਤੁਰੇਤ ਵਿੱਚ ਵੱਡਾ ਹੁਕਮ ਕਿਹੜਾ ਹੈ?[37] ਅਤੇ ਉਹ ਨੇ ਉਸ ਨੂੰ ਕਿਹਾ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ[38] ਵੱਡਾ ਅਤੇ ਪਹਿਲਾ ਹੁਕਮ ਇਹੋ ਹੈ[39] ਅਤੇ ਦੂਆ ਇਹ ਦੇ ਵਾਂਙੁ ਹੈ ਕਿ ਤੂੰ ਆਪਣੇ ਗਆਂਢੀ ਨੂੰ ਆਪਣੇ ਜਿਹਾ ਪਿਆਰ ਕਰ[40] ਇਨ੍ਹਾਂ ਦੋਹਾਂ ਹੁਕਮਾਂ ਉੱਤੇ ਸਾਰੀ ਤੁਰੇਤ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।।

ਰੋਮੀਆਂ 13:9
ਏਹ, ਭਈ ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਭੀ ਹੋਵੇ ਤਾਂ ਸਭਨਾਂ ਦਾ ਤਾਤਪਰਜ ਐੱਨੀ ਗੱਲ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ

ਮੈਥਿਊ 19:16-19
[16] ਤਾਂ ਵੇਖੋ ਇੱਕ ਜਣੇ ਨੇ ਉਹ ਦੇ ਕੋਲ ਆਣ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਉਣ ਮਿਲੇ?[17] ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਵਿਖੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਜੀਉਣ ਵਿੱਚ ਵੜਨਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ[18] ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਏਹ ਜੋ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ[19] ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ

ਮੈਥਿਊ 22:36-40
[36] ਜੋ ਗੁਰੂ ਜੀ ਤੁਰੇਤ ਵਿੱਚ ਵੱਡਾ ਹੁਕਮ ਕਿਹੜਾ ਹੈ?[37] ਅਤੇ ਉਹ ਨੇ ਉਸ ਨੂੰ ਕਿਹਾ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ[38] ਵੱਡਾ ਅਤੇ ਪਹਿਲਾ ਹੁਕਮ ਇਹੋ ਹੈ[39] ਅਤੇ ਦੂਆ ਇਹ ਦੇ ਵਾਂਙੁ ਹੈ ਕਿ ਤੂੰ ਆਪਣੇ ਗਆਂਢੀ ਨੂੰ ਆਪਣੇ ਜਿਹਾ ਪਿਆਰ ਕਰ[40] ਇਨ੍ਹਾਂ ਦੋਹਾਂ ਹੁਕਮਾਂ ਉੱਤੇ ਸਾਰੀ ਤੁਰੇਤ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।।

ਮੈਥਿਊ 10:17-22
[17] ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਓਹ ਤੁਹਾਨੂੰ ਮਜਲਿਸਾਂ ਦੇ ਹਵਾਲੇ ਕਰਨਗੇ ਅਤੇ ਆਪਣੀਆਂ ਸਮਾਜਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ[18] ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਹਾਜਰ ਕੀਤੇ ਜਾਓਗੇ ਜੋ ਉਨ੍ਹਾਂ ਉੱਤੇ ਅਰ ਪਰਾਈਆਂ ਕੌਮਾਂ ਉੱਤੇ ਸਾਖੀ ਹੋਵੇ[19] ਪਰ ਜਦ ਓਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕਿੱਕੁਰ ਯਾ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸਾਂ ਬੋਲਣੀ ਹੈ ਉਹ ਤੁਹਾਨੂੰ ਉਸੇ ਘੜੀ ਬਖ਼ਸ਼ੀ ਜਾਵੇਗੀ[20] ਬੋਲਣ ਵਾਲੇ ਤੁਸੀਂ ਤਾਂ ਨਹੀਂ ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ[21] ਅਰ ਭਾਈ ਭਾਈ ਨੂੰ ਅਤੇ ਪਿਉ ਪੁੱਤ੍ਰ ਨੂੰ ਮੌਤ ਲਈ ਫੜਵਾਏਗਾ ਅਤੇ ਬਾਲਕ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ[22] ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ ਪਰ ਜਿਹੜਾ ਅੰਤ ਤੋੜੀ ਸਹੇਗਾ ਸੋਈ ਬਚਾਇਆ ਜਾਵੇਗਾ

ਰੋਮੀਆਂ 13:8-14
[8] ਇੱਕ ਦੂਏ ਨਾਲ ਪਿਆਰ ਕਰਨ ਤੋਂ ਬਿਨਾ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜਿਹੜਾ ਦੂਏ ਦੇ ਨਾਲ ਪਿਆਰ ਕਰਦਾ ਹੈ ਉਹ ਨੇ ਸ਼ਰਾ ਨੂੰ ਪੂਰਿਆਂ ਕੀਤਾ ਹੈ[9] ਏਹ, ਭਈ ਜ਼ਨਾਹ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲੋਭ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਭੀ ਹੋਵੇ ਤਾਂ ਸਭਨਾਂ ਦਾ ਤਾਤਪਰਜ ਐੱਨੀ ਗੱਲ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ[10] ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਕਰਕੇ ਪਿਆਰ ਸ਼ਰਾ ਦਾ ਪੂਰਾ ਕਰਨਾ ਹੈ।।[11] ਅਤੇ ਤੁਸੀਂ ਸਮਾ ਜਾਣਦੇ ਹੋ ਜੋ ਹੁਣ ਨੀਂਦਰ ਤੋਂ ਤੁਹਾਡੇ ਜਾਗਣ ਦਾ ਵੇਲਾ ਆ ਪੁੱਜਿਆ ਹੈ ਕਿਉਂ ਜੋ ਜਿਸ ਵੇਲੇ ਅਸੀਂ ਨਿਹਚਾ ਕੀਤੀ ਓਸ ਵੇਲੇ ਨਾਲੋਂ ਸਾਡੀ ਮੁਕਤੀ ਹੁਣ ਨੇੜੇ ਹੈ[12] ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਅਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ[13] ਭਲਮਣਸਾਊ ਨਾਲ ਚੱਲੀਏ ਜਿੱਕੁਰ ਦਿਨੇ ਚੱਲੀਦਾ ਹੈ, ਨਾ ਬਦਮਸਤੀਆਂ ਅਤੇ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਹਸਦ ਵਿੱਚ[14] ਸਗੋਂ ਪ੍ਰਭੁ ਯਿਸੂ ਮਸੀਹ ਨੂੰ ਪਹਿਨ ਲਓ ਅਤੇ ਸਰੀਰ ਦੇ ਵਿਸ਼ਿਆਂ ਲਈ ਕੋਈ ਤਰੱਦਦ ਨਾ ਕਰੋ।।

ਮਾਰਕ 12:28-34
[28] ਗ੍ਰੰਥੀਆਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਦਾ ਸਵਾਲ ਜੁਵਾਬ ਸੁਣਿਆ ਅਤੇ ਇਹ ਸਮਝ ਕੇ ਭਈ ਉਸ ਨੇ ਉਨ੍ਹਾਂ ਨੂੰ ਚੰਗਾ ਜਵਾਬ ਦਿੱਤਾ ਓਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਕਿਹੜਾ ਹੈ?[29] ਯਿਸੂ ਨੇ ਜਵਾਬ ਦਿੱਤਾ ਭਈ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ। ਪ੍ਰਭੁ ਸਾਡਾ ਪਰਮੇਸ਼ੁਰ ਇੱਕੋ ਪ੍ਰਭੁ ਹੈ[30] ਅਰ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ[31] ਦੂਆ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ[32] ਤਦ ਉਸ ਗ੍ਰੰਥੀਂ ਨੇ ਉਹ ਨੂੰ ਕਿਹਾ, ਠੀਕ ਗੁਰੂ ਜੀ, ਤੈਂ ਸਤ ਆਖਿਆ ਭਈ ਉਹ ਇੱਕੋ ਹੈ ਅਤੇ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ[33] ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਰ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮਾਂ ਅਤੇ ਬਲੀਦਾਨਾਂ ਨਾਲੋਂ ਵੱਧ ਹੈ[34] ਜਾਂ ਯਿਸੂ ਨੇ ਡਿੱਠਾ ਕਿ ਉਹ ਨੇ ਅਕਲ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ ਅਤੇ ਏਦੋਂ ਅੱਗੇ ਕਿਸੇ ਦਾ ਹਿਆਉ ਨਾਂ ਪਿਆ ਜੋ ਉਸ ਕੋਲੋਂ ਕੁਝ ਸਵਾਲ ਕਰੇ।।

ਕੂਚ 34:28
ਉਹ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ

ਬਿਵਸਥਾ ਸਾਰ 4:13
ਉਸ ਨੇ ਆਪਣਾ ਨੇਮ ਤੁਹਾਡੇ ਉੱਤੇ ਪਰਗਟ ਕੀਤਾ ਜਿਹ ਦੇ ਪੂਰਾ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਅਰਥਾਤ ਦਸ ਹੁਕਮ ਅਤੇ ਉਨ੍ਹਾਂ ਨੂੰ ਪੱਥਰ ਦੀਆਂ ਦੋਹਾਂ ਫੱਟੀਆਂ ਉੱਤੇ ਲਿਖਿਆ

ਬਿਵਸਥਾ ਸਾਰ 10:4
ਤਾਂ ਉਸ ਨੇ ਉਨ੍ਹਾਂ ਪੱਟੀਆ ਉੱਤੇ ਲਿਖਿਆ ਜਿਵੇਂ ਪਹਿਲੇਂ ਲਿਖਿਆ ਸੀ ਅਰਥਾਤ ਦਸ ਹੁਕਮ ਜਿਹੜੇ ਯਹੋਵਾਹ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚ ਦੀ ਸਭਾ ਵਾਲੇ ਦਿਨ ਬੋਲਿਆ ਸੀ। ਫੇਰ ਯਹੋਵਾਹ ਨੇ ਉਹ ਮੈਨੂੰ ਦੇ ਦਿੱਤੀਆਂ

ਬਿਵਸਥਾ ਸਾਰ 5:7-22
[7] ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।[8] ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਰ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ[9] ਨਾ ਤੂੰ ਓਹਨਾਂ ਦੇ ਅੱਗੇ ਮੱਥਾ ਟੇਕ, ਨਾ ਓਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਆਪਣੇ ਵੈਰੀਆਂ ਦੀ ਤੀਜੀ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ[10] ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪ੍ਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।।[11] ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜਿਹੜਾ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।[12] ਤੂੰ ਸਬਤ ਦੇ ਦਿਨ ਨੂੰ ਪਵਿੱਤ੍ਰ ਜਾਣ ਤੇ ਚੇਤੇ ਰੱਖ ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ[13] ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ ਧੰਦਾ ਕਰ[14] ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ, ਨਾ ਤੇਰੀ ਧੀ, ਨਾ ਤੇਰਾ ਗੋੱਲਾ, ਨਾ ਤੇਰੀ ਗੋੱਲੀ, ਨਾ ਤੇਰਾ ਬਲਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਡੰਗਰ, ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ ਤਾਂ ਜੋ ਤੇਰਾ ਗੋੱਲਾ ਅਤੇ ਤੇਰੀ ਗੋੱਲੀ ਤੇਰੇ ਵਾਂਙੁ ਅਰਾਮ ਕਰਨ[15] ਯਾਦ ਰੱਖ ਕਿ ਤੂੰ ਮਿਸਰ ਦੇਸ ਵਿੱਚ ਗੁਲਾਮ ਸੈਂ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਨਾਲ ਅਤੇ ਬਾਂਹ ਲੰਮੀ ਕਰ ਕੇ ਤੈਨੂੰ ਕੱਢ ਲਿਆ। ਏਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ।।[16] ਤੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ ਤਾਂ ਜੋ ਤੇਰੇ ਦਿਨ ਲੰਮੇ ਹੋਣ ਅਤੇ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਤੇਰਾ ਭਲਾ ਹੋਵੇ।।[17] ਤੂੰ ਖੂਨ ਨਾ ਕਰ।।[18] ਤੂੰ ਜ਼ਨਾਹ ਨਾ ਕਰ।।[19] ਤੂੰ ਚੋਰੀ ਨਾ ਕਰ।।[20] ਤੂੰ ਆਪਣੇ ਗੁਆਂਢੀ ਉੱਤੇ ਝੂਠੀ ਗਵਾਹੀ ਨਾ ਦੇਹ।।[21] ਤੂੰ ਆਪਣੇ ਗੁਆਂਢੀ ਦੀ ਤੀਵੀਂ ਦੀ ਲਾਲਸਾ ਨਾ ਕਰ। ਤੂੰ ਆਪਣੇ ਗੁਆਂਢੀ ਦੇ ਘਰ ਦੀ ਹਿਰਸ ਨਾ ਕਰ, ਨਾ ਉਹ ਦੇ ਖੇਤ, ਨਾ ਉਹ ਦੇ ਗੋੱਲੇ, ਨਾ ਉਹ ਦੀ ਗੋੱਲੀ, ਨਾ ਉਹ ਦੇ ਬਲਦ, ਨਾ ਉਹ ਦੇ ਖੋਤੇ ਅਤੇ ਨਾ ਆਪਣੇ ਗੁਆਂਢੀ ਦੀ ਕਿਸੇ ਚੀਜ਼ ਦੀ।।[22] ਏਹ ਸਾਰੀਆਂ ਗੱਲਾਂ ਯਹੋਵਾਹ ਨੇ ਤੁਹਾਡੀ ਸਾਰੀ ਸਭਾ ਨਾਲ ਪਹਾੜ ਉੱਤੇ ਅੱਗ ਵਿੱਚ ਦੀ ਬੱਦਲ ਤੋਂ ਅਤੇ ਕਾਲੀਆਂ ਘਟਾਂ ਤੋਂ ਵੱਡੀ ਅਵਾਜ਼ ਨਾਲ ਕੀਤੀਆਂ ਅਤੇ ਹੋਰ ਨਾ ਬੋਲਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋਹੁੰ ਪੱਟੀਆਂ ਉੱਤੇ ਲਿਖ ਕੇ ਮੈਨੂੰ ਦਿੱਤਾ

ਬਿਵਸਥਾ ਸਾਰ 6:21
ਤਾਂ ਤੁਸੀਂ ਆਪਣੇ ਪੁੱਤ੍ਰਾਂ ਨੂੰ ਆਖੋ ਭਈ ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸਾਂ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ

ਬਿਵਸਥਾ ਸਾਰ 10:1-5
[1] ਤਾਂ ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ ਕਿ ਅੱਗੇ ਵਾਂਙੁ ਪੱਥਰ ਦੀਆਂ ਦੋ ਪੱਟੀਆਂ ਆਪਣੇ ਲਈ ਤੱਛ ਕੇ ਬਣਾ ਅਤੇ ਮੇਰੇ ਕੋਲ ਪਹਾੜ ਉੱਤੇ ਚੜ੍ਹ ਆ ਨਾਲੇ ਲੱਕੜੀ ਦਾ ਇੱਕ ਸੰਦੂਕ ਬਣਾ[2] ਮੈਂ ਪੱਟੀਆਂ ਉੱਤੇ ਉਹ ਗੱਲਾਂ ਲਿਖਾਗਾਂ ਜਿਹੜੀਆਂ ਪਹਿਲੀਆਂ ਪੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੈਂ ਭੰਨ ਸੁੱਟਿਆ। ਫੇਰ ਉਨ੍ਹਾਂ ਨੂੰ ਤੂੰ ਸੰਦੂਕ ਵਿੱਚ ਰੱਖ ਲਈ।[3] ਤਾਂ ਮੈਂ ਸ਼ਿੱਟੀਮ ਦੀ ਲੱਕੜੀ ਦਾ ਇੱਕ ਸੰਦੂਕ ਬਣਾਇਆ ਅਤੇ ਮੈਂ ਪੱਥਰ ਦੀਆਂ ਦੋ ਪੱਟੀਆਂ ਅੱਗੇ ਵਾਂਙੁ ਤੱਛੀਆਂ ਅਤੇ ਇਹ ਦੋਨੋਂ ਪੱਟੀਆਂ ਆਪਣੇ ਹੱਥਾਂ ਵਿੱਚ ਲੈ ਕੇ ਮੈਂ ਪਹਾੜ ਮੈਂ ਉੱਤੇ ਚੜ੍ਹ ਗਿਆ[4] ਤਾਂ ਉਸ ਨੇ ਉਨ੍ਹਾਂ ਪੱਟੀਆ ਉੱਤੇ ਲਿਖਿਆ ਜਿਵੇਂ ਪਹਿਲੇਂ ਲਿਖਿਆ ਸੀ ਅਰਥਾਤ ਦਸ ਹੁਕਮ ਜਿਹੜੇ ਯਹੋਵਾਹ ਤੁਹਾਡੇ ਨਾਲ ਪਹਾੜ ਉੱਤੇ ਅੱਗ ਦੇ ਵਿੱਚ ਦੀ ਸਭਾ ਵਾਲੇ ਦਿਨ ਬੋਲਿਆ ਸੀ। ਫੇਰ ਯਹੋਵਾਹ ਨੇ ਉਹ ਮੈਨੂੰ ਦੇ ਦਿੱਤੀਆਂ[5] ਜਦ ਮੈਂ ਪਹਾੜ ਤੋਂ ਮੁੜ ਉੱਤਰਿਆ ਤਾਂ ਮੈਂ ਉਨ੍ਹਾਂ ਪੱਟੀਆਂ ਨੂੰ ਉਸ ਸੰਦੂਕ ਵਿੱਚ ਜਿਹੜਾ ਮੈਂ ਬਣਾਇਆ ਸੀ ਰੱਖ ਦਿੱਤਾ ਅਤੇ ਓਹ ਉੱਥੇ ਹਨ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ।।

ਕੂਚ 20:1-17
[1] ਫੇਰ ਪਰਮੇਸ਼ੁਰ ਏਹ ਸਾਰੀਆਂ ਗੱਲਾਂ ਬੋਲਿਆ ਕਿ[2] ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।।[3] ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।[4] ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ[5] ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ[6] ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।।[7] ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂ ਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।[8] ਤੂੰ ਸਬਤ ਦੇ ਦਿਨ ਨੂੰ ਪਵਿੱਤ੍ਰ ਜਾਣ ਕੇ ਚੇਤੇ ਰੱਖ[9] ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ ਧੰਦਾ ਕਰ[10] ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ ਨਾ ਤੇਰੀ ਧੀ ਨਾ ਤੇਰਾ ਗੋੱਲਾ ਨਾ ਤੇਰੀ ਗੋੱਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ[11] ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸਰਾਮ ਕੀਤਾ। ਏਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਵਿੱਤ੍ਰ ਠਹਿਰਾਇਆ।।[12] ਤੂੰ ਆਪਣੇ ਪਿਤਾ ਅਰ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ।।[13] ਤੂੰ ਖ਼ੂਨ ਨਾ ਕਰ ।।[14] ਤੂੰ ਜ਼ਨਾਹ ਨਾ ਕਰ।।[15] ਤੂੰ ਚੋਰੀ ਨਾ ਕਰ ।।[16] ਤੂੰ ਆਪਣੇ ਗਵਾਂਢੀ ਉੱਤੇ ਝੂਠੀ ਗਵਾਹੀ ਨਾ ਦੇਹ।।[17] ਤੂੰ ਆਪਣੇ ਗਵਾਂਢੀ ਦੇ ਘਰ ਦਾ ਲਾਲਸਾ ਨਾ ਕਰ। ਤੂੰ ਆਪਣੇ ਗਵਾਂਢੀ ਦੀ ਤੀਵੀਂ ਦਾ ਲਾਲਸਾ ਨਾ ਕਰ, ਨਾ ਉਸ ਦੇ ਗੋੱਲੇ ਦਾ, ਨਾ ਉਸਦੀ ਗੋੱਲੀ ਦਾ, ਨਾ ਉਸ ਦੇ ਬਲਦ ਦਾ, ਨਾ ਉਸ ਦੇ ਗਧੇ ਦਾ, ਨਾ ਕਿਸੇ ਚੀਜ ਦਾ ਜਿਹੜੀ ਤੇਰੇ ਗਵਾਂਢੀ ਦੀ ਹੈ।।

ਕੂਚ 24:12
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਹਾੜ ਉੱਤੇ ਆ ਅਤੇ ਉੱਥੇ ਰਹੁ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਪੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿਖ਼ਸ਼ਾ ਲਈ ਲਿਖੇ ਹਨ ਦੇਵਾਂ

ਕੂਚ 34:10-29
[10] ਉਸ ਆਖਿਆ, ਵੇਖ ਮੈਂ ਇੱਕ ਨੇਮ ਬੰਨ੍ਹਦਾ ਹਾਂ। ਤੇਰੇ ਸਾਰੇ ਲੋਕਾਂ ਦੇ ਸਾਹਮਣੇ ਮੈਂ ਅਜੇਹੇ ਅਚਰਜ ਕਰਾਂਗਾ ਜਿਹੜੇ ਨਾ ਸਾਰੀ ਧਰਤੀ ਉੱਤੇ ਨਾ ਕਿਸੇ ਕੌਮ ਵਿੱਚ ਕੀਤੇ ਗਏ ਹੋਣ ਅਤੇ ਸਾਰੇ ਲੋਕ ਜਿੰਨ੍ਹਾਂ ਦੇ ਵਿੱਚ ਤੂੰ ਹੈਂ ਯਹੋਵਾਹ ਦਾ ਕੰਮ ਵੇਖਣਗੇ ਕਿਉਂ ਜੋ ਉਹ ਇੱਕ ਡਰਾਉਣੀ ਗੱਲ ਹੈ ਜਿਹੜੀ ਮੈਂ ਤੇਰੇ ਨਾਲ ਕਰਦਾ ਹਾਂ[11] ਜੋ ਮੈਂ ਤੈਨੂੰ ਅੱਜ ਦੇ ਦਿਨ ਹੁਕਮ ਦਿੰਦਾ ਹਾਂ ਉਸ ਨੂੰ ਮੰਨੋ ਅਤੇ ਵੇਖ ਮੈਂ ਤੇਰੇ ਅੱਗੋਂ ਅਮੋਰੀ, ਕਨਾਨੀ, ਹਿੱਤੀ, ਫਰਿੱਜੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਰਿਹਾ ਹਾਂ[12] ਸੁਚੇਤ ਰਹੁ ਮਤੇ ਤੂੰ ਉਸ ਧਰਤੀ ਦੇ ਵਸਨੀਕਾਂ ਨਾਲ ਨੇਮ ਬੰਨ੍ਹੇ ਜਿੱਥੇ ਤੂੰ ਜਾਂਦਾ ਹੈ ਅਜੇਹਾ ਨਾ ਹੋਵੇ ਜੋ ਉਹ ਤੇਰੇ ਵਿਚਕਾਰ ਇੱਕ ਫਾਹੀ ਹੋਵੇ[13] ਕਿਉਂ ਜੋ ਤੁਸਾਂ ਉਨ੍ਹਾਂ ਦੀਆਂ ਜਗਵੇਦੀਆਂ ਨੂੰ ਢਾਉਣਾ ਅਰ ਉਨ੍ਹਾਂ ਦੇ ਥੰਮ੍ਹਾ ਨੂੰ ਚੂਰ ਚੂਰ ਕਰਨਾ ਹੈ ਅਤੇ ਉਨ੍ਹਾਂ ਦੇ ਟੁੰਡਾਂ ਨੂੰ ਵੱਢ ਸੁੱਟਣਾ[14] ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ[15] ਮਤੇ ਤੂੰ ਉਸ ਦੇਸ ਦੇ ਵਸਨੀਕਾਂ ਨਾਲ ਨੇਮ ਬੰਨ੍ਹੇ ਅਤੇ ਜਦ ਓਹ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤਾਂ ਕੋਈ ਤੈਨੂੰ ਸੱਦੇ ਅਰ ਤੂੰ ਉਸ ਦੀ ਬਲੀ ਤੋਂ ਖਾਵੇਂ[16] ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤ੍ਰਾਂ ਲਈ ਲਵੇਂ ਅਰ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਤੇਰੇ ਪੁੱਤ੍ਰਾਂ ਤੋਂ ਵੀ ਆਪਣਿਆਂ ਦੇਵਤਿਆਂ ਦੇ ਮੱਗਰ ਜਨਾਂਕਾਰੀ ਕਰਾਉਣ।।[17] ਤੂੰ ਆਪਣੇ ਲਈ ਢਾਲੇ ਹੋਏ ਦੇਵਤੇ ਨਾ ਬਣਾਈਂ[18] ਪਤੀਰੀ ਰੋਟੀ ਦਾ ਪਰਬ ਤੂੰ ਮਨਾਈਂ। ਤੂੰ ਸੱਤ ਦਿਨ ਪਤੀਰੀ ਰੋਟੀ ਖਾਵੀਂ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਹੈ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇ ਉੱਤੇ ਕਿਉਂ ਜੋ ਤੂੰ ਅਬੀਬ ਦੇ ਮਹੀਨੇ ਮਿਸਰ ਤੋਂ ਬਾਹਰ ਆਇਆ[19] ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਅਤੇ ਤੇਰੇ ਸਾਰੇ ਪਸੂਆਂ ਵਿੱਚੋਂ ਗਾਈਆਂ ਅਤੇ ਭੇਡਾਂ ਦੇ ਪਲੋਠੇ ਨਰ ਮੇਰੇ ਹਨ[20] ਪਰ ਖੋਤੀ ਦੇ ਪਲੋਠੇ ਤੂੰ ਇੱਕ ਲੇਲੇ ਦੇ ਵੱਟੇ ਛੁਡਾ ਲਵੀਂ ਅਤੇ ਜੇ ਤੂੰ ਉਸ ਨੂੰ ਨਾ ਛੁਡਾਵੇ ਤਾਂ ਤੂੰ ਉਸ ਦੀ ਧੌਣ ਭੰਨ ਸੱਟੀਂ। ਆਪਣੇ ਪੁੱਤ੍ਰਾਂ ਵਿੱਚੋਂ ਹਰ ਇੱਕ ਪਲੋਠੇ ਨੂੰ ਤੂੰ ਛੁਡਾਵੀਂ ਅਤੇ ਓਹ ਮੇਰੇ ਸਨਮੁਖ ਸੱਖਣੇ ਹੱਥ ਨਾ ਦਿੱਸਣ[21] ਛੇ ਦਿਨ ਤੂੰ ਕੰਮ ਕਰੀਂ ਪਰ ਸੱਤਵੇਂ ਦਿਨ ਤੂੰ ਵਿਸਰਾਮ ਕਰੀਂ। ਵਾਹੁਣ ਦੇ ਵੇਲੇ ਅਤੇ ਵੱਢਣ ਦੇ ਵੇਲੇ ਤੂੰ ਵਿਸਰਾਮ ਕਰੀਂ[22] ਅਤੇ ਤੂੰ ਅਠਵਾਰੇ ਦਾ ਪਰਬ ਅਤੇ ਕਣਕ ਦੀ ਫ਼ਸਲ ਦੇ ਪਹਿਲੇ ਫਲ ਅਤੇ ਸਾਲ ਦੇ ਅੰਤ ਵਿੱਚ ਫ਼ਸਲ ਦੇ ਸਾਂਭਣ ਦਾ ਪਰਬ ਮਨਾਈਂ[23] ਵਰਹੇ ਵਿੱਚ ਤਿੰਨ ਵਾਰੀ ਤੇਰੇ ਸਾਰੇ ਨਰ ਪ੍ਰਭੁ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਵਿਖਲਾਈ ਦੇਣ[24] ਕਿਉਂ ਜੋ ਮੈਂ ਤੇਰੇ ਅੱਗੋਂ ਕੌਮਾਂ ਨੂੰ ਕੱਢਾਂਗਾ ਅਤੇ ਤੇਰੀਆਂ ਹੱਦਾਂ ਨੂੰ ਵਧਾਵਾਂਗਾ ਅਤੇ ਕੋਈ ਮਨੁੱਖ ਤੇਰੀ ਧਰਤੀ ਦਾ ਲੋਭ ਨਾ ਕਰੇਗਾ ਜਦ ਤੂੰ ਸਾਲ ਵਿੱਚ ਤਿੰਨ ਵਾਰੀ ਆਪਣੇ ਯਹੋਵਾਹ ਪਰਮੇਸ਼ੁਰ ਦੇ ਸਨਮੁਖ ਵਿਖਲਾਈ ਦੇਵੇਂ[25] ਤੂੰ ਮੇਰੀ ਬਲੀ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾਵੀਂ ਅਤੇ ਨਾ ਪਸਾਹ ਦੇ ਪਰਬ ਦੀ ਬਲੀ ਤੋਂ ਸਵੇਰ ਤੀਕ ਰੱਖ ਛੱਡੀਂ[26] ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਵਿੱਚ ਲਿਆਵੀਂ। ਤੂੰ ਪਠੋਰੇ ਨੂੰ ਉਸਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।।[27] ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ[28] ਉਹ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ[29] ਤਾਂ ਐਉਂ ਹੋਇਆ ਕਿ ਜਾਂ ਮੂਸਾ ਸੀਨਈ ਪਹਾੜ ਤੋਂ ਉੱਤਰਿਆ ਤਾਂ ਮੂਸਾ ਦੇ ਹੱਥ ਵਿੱਚ ਪਹਾੜ ਤੋਂ ਉਤਰਨ ਦੇ ਸਮੇ ਸਾਖੀ ਦੀਆਂ ਦੋ ਫੱਟੀਆਂ ਸਨ ਅਤੇ ਮੂਸਾ ਨੂੰ ਮਾਲੂਮ ਨਾ ਹੋਇਆ ਭਈ ਉਸਦੇ ਮੂੰਹ ਦੀ ਖੱਲ ਉਸ ਦੇ ਨਾਲ ਬੋਲਣ ਦੇ ਕਾਰਨ ਚਮਕਦੀ ਹੈ

ਬਿਵਸਥਾ ਸਾਰ 6:4-9
[4] ਹੇ ਇਸਰਾਏਲ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ[5] ਤੁਸੀਂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ[6] ਅਤੇ ਇਹ ਗੱਲਾਂ ਜਿਨ੍ਹਾ ਦਾ ਮੈਂ ਤੁਹਾਨੂੰ ਅੱਜ ਹੁਕਮ ਦਿੰਦਾ ਹਾਂ ਤੁਹਾਡੇ ਹਿਰਦੇ ਉੱਤੇ ਹੋਣ[7] ਤੁਸੀਂ ਓਹਨਾਂ ਨੂੰ ਆਪਣੇ ਬੱਚਿਆ ਨੂੰ ਸਿਖਲਾਓ ਤੁਸੀਂ ਆਪਣੇ ਘਰ ਬੈਠਿਆ, ਰਾਹ ਤੁਰਦਿਆਂ, ਲੇਟਦਿਆਂ ਅਰ ਉੱਠਦਿਆਂ ਓਹਨਾਂ ਦਾ ਚਰਚਾ ਕਰੋ[8] ਤੁਸੀਂ ਓਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹੋ ਅਤੇ ਓਹ ਤੁਹਾਡਿਆਂ ਨੇਤ੍ਰਾਂ ਦੇ ਵਿਚਕਾਰ ਤਵੀਤ ਜਿਹੀਆਂ ਹੋਣ[9] ਤੁਸੀਂ ਓਹਨਾਂ ਨੂੰ ਆਪਣੇ ਘਰ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖੋ।।

ਕੂਚ 20:2-17
[2] ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।।[3] ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।।[4] ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ[5] ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ[6] ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।।[7] ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂ ਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।[8] ਤੂੰ ਸਬਤ ਦੇ ਦਿਨ ਨੂੰ ਪਵਿੱਤ੍ਰ ਜਾਣ ਕੇ ਚੇਤੇ ਰੱਖ[9] ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ ਧੰਦਾ ਕਰ[10] ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ ਨਾ ਤੇਰੀ ਧੀ ਨਾ ਤੇਰਾ ਗੋੱਲਾ ਨਾ ਤੇਰੀ ਗੋੱਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ[11] ਕਿਉਂ ਜੋ ਛੇਆਂ ਦਿਨਾਂ ਵਿੱਚ ਯਹੋਵਾਹ ਨੇ ਅਕਾਸ਼ ਅਤੇ ਧਰਤੀ ਨੂੰ, ਸਮੁੰਦਰ ਨੂੰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ ਪਰ ਸੱਤਵੇਂ ਦਿਨ ਵਿਸਰਾਮ ਕੀਤਾ। ਏਸ ਲਈ ਯਹੋਵਾਹ ਨੇ ਸਬਤ ਦੇ ਦਿਨ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਵਿੱਤ੍ਰ ਠਹਿਰਾਇਆ।।[12] ਤੂੰ ਆਪਣੇ ਪਿਤਾ ਅਰ ਮਾਤਾ ਦਾ ਆਦਰ ਕਰ ਤਾਂ ਜੋ ਤੇਰੇ ਦਿਨ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਲੰਮੇ ਹੋਣ।।[13] ਤੂੰ ਖ਼ੂਨ ਨਾ ਕਰ ।।[14] ਤੂੰ ਜ਼ਨਾਹ ਨਾ ਕਰ।।[15] ਤੂੰ ਚੋਰੀ ਨਾ ਕਰ ।।[16] ਤੂੰ ਆਪਣੇ ਗਵਾਂਢੀ ਉੱਤੇ ਝੂਠੀ ਗਵਾਹੀ ਨਾ ਦੇਹ।।[17] ਤੂੰ ਆਪਣੇ ਗਵਾਂਢੀ ਦੇ ਘਰ ਦਾ ਲਾਲਸਾ ਨਾ ਕਰ। ਤੂੰ ਆਪਣੇ ਗਵਾਂਢੀ ਦੀ ਤੀਵੀਂ ਦਾ ਲਾਲਸਾ ਨਾ ਕਰ, ਨਾ ਉਸ ਦੇ ਗੋੱਲੇ ਦਾ, ਨਾ ਉਸਦੀ ਗੋੱਲੀ ਦਾ, ਨਾ ਉਸ ਦੇ ਬਲਦ ਦਾ, ਨਾ ਉਸ ਦੇ ਗਧੇ ਦਾ, ਨਾ ਕਿਸੇ ਚੀਜ ਦਾ ਜਿਹੜੀ ਤੇਰੇ ਗਵਾਂਢੀ ਦੀ ਹੈ।।

ਕੂਚ 31:18
ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਹਾੜ ਉੱਤੇ ਸਾਖੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ।।

ਜੌਹਨ 14:15
ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ

ਮੈਥਿਊ 19:18
ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਏਹ ਜੋ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ

ਜੌਹਨ 15:10
ਜੇਕਰ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ ਤਾਂ ਮੇਰੇ ਪ੍ਰੇਮ ਵਿੱਚ ਰਹੋਗੇ ਜਿਵੇਂ ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਨਾ ਕੀਤੀ ਹੈ ਅਤੇ ਉਹ ਦੇ ਪ੍ਰੇਮ ਵਿੱਚ ਰਹਿੰਦਾ ਹਾਂ

ਮੈਥਿਊ 5:17
ਇਹ ਨਾ ਸਮਝੋ ਭਈ ਮੈਂ ਤੁਰੇਤ ਯਾ ਨਬੀਆਂ ਨੂੰ ਖੰਡਣ ਆਇਆ ਹਾਂ। ਮੈਂ ਖੰਡਣ ਨਹੀਂ ਸਗੋਂ ਪੂਰਿਆਂ ਕਰਨ ਨੂੰ ਆਇਆ ਹਾਂ

ਕੂਚ 32:15
ਤਾਂ ਮੂਸਾ ਮੁੜ ਕੇ ਪਹਾੜ ਤੋਂ ਹਠਾੜ ਨੂੰ ਆਇਆ ਅਤੇ ਸਾਖੀ ਦੀਆਂ ਦੋ ਫੱਟੀਆਂ ਉਸ ਦੇ ਹੱਥ ਵਿੱਚ ਸਨ। ਓਹ ਫੱਟੀਆਂ ਦੋਹਾਂ ਪਾਸਿਆਂ ਤੋਂ ਲਿਖੀਆਂ ਹੋਈਆਂ ਸਨ ਇੱਕ ਪਾਸਿਓਂ ਅਤੇ ਦੂਜੇ ਪਾਸਿਓਂ ਵੀ ਲਿਖੀਆਂ ਹੋਈਆਂ ਸਨ

ਜੌਹਨ 15:12-17
[12] ਮੇਰਾ ਹੁਕਮ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ ਜਿਵੇਂ ਮੈਂ ਤੁਹਾਡੇ ਨਾਲ ਪਿਆਰ ਕੀਤਾ[13] ਏਦੋਂ ਵੱਧ ਪਿਆਰ ਕਿਸੇ ਦਾ ਨਹੀਂ ਹੁੰਦਾ ਜੋ ਆਪਣੀ ਜਾਨ ਆਪਣੇ ਮਿੱਤ੍ਰਾਂ ਦੇ ਬਦਲੇ ਦੇ ਦੇਵੇ[14] ਜੇ ਤੁਸੀਂ ਓਹ ਕੰਮ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤਾਂ ਤੁਸੀਂ ਮੇਰੇ ਮਿੱਤ੍ਰ ਹੋ[15] ਹੁਣ ਤੋਂ ਅੱਗੇ ਮੈਂ ਤੁਹਾਨੂੰ ਦਾਸ ਨਹੀਂ ਆਖਾਂਗਾ ਕਿਉਂ ਜੋ ਦਾਸ ਨਹੀਂ ਜਾਣਦਾ ਭਈ ਉਹ ਦਾ ਮਾਲਕ ਕੀ ਕਰਦਾ ਹੈ, ਪਰ ਮੈਂ ਤੁਹਾਨੂੰ ਮਿੱਤ੍ਰ ਕਰਕੇ ਆਖਿਆ ਹੈ ਕਿਉਂਕਿ ਮੈਂ ਜੋ ਕੁਝ ਆਪਣੇ ਪਿਤਾ ਕੋਲੋਂ ਸੁਣਿਆ ਸੋ ਸਭ ਤੁਹਾਨੂੰ ਦੱਸ ਦਿੱਤਾ[16] ਤੁਸਾਂ ਮੈਨੂੰ ਨਹੀਂ ਚੁਣਿਆ ਪਰ ਮੈਂ ਤੁਹਾਨੂੰ ਚੁਣਿਆ ਅਤੇ ਤੁਹਾਨੂੰ ਠਹਿਰਾਇਆ ਸੀ ਜੋ ਤੁਸੀਂ ਜਾ ਕੇ ਫਲਦਾਰ ਹੋਵੋ ਅਤੇ ਤੁਹਾਡਾ ਫਲ ਕਾਇਮ ਰਹੇ ਤਾਂ ਜੋ ਤੁਸੀਂ ਮੇਰਾ ਨਾਮ ਲੈ ਕੇ ਜੋ ਕੁਝ ਪਿਤਾ ਤੋਂ ਮੰਗੋ ਸੋ ਉਹ ਤੁਹਾਨੂੰ ਦੇਵੇ।[17] ਮੈਂ ਤੁਹਾਨੂੰ ਇੰਨ੍ਹਾਂ ਗੱਲਾਂ ਦਾ ਇਸ ਲਈ ਹੁਕਮ ਕਰਦਾ ਹਾਂ ਜੋ ਤੁਸੀਂ ਇੱਕ ਦੂਏ ਨਾਲ ਪਿਆਰ ਕਰੋ।।

ਕੂਚ 32:16
ਅਤੇ ਫੱਟੀਆਂ ਪਰਮੇਸ਼ੁਰ ਦਾ ਕੰਮ ਸੀ ਅਤੇ ਉਨ੍ਹਾਂ ਦੀ ਲਿਖਤ ਪਰਮੇਸ਼ੁਰ ਦੀ ਲਿਖਤ ਸੀ ਜਿਹੜੀ ਫੱਟੀਆਂ ਉੱਤੇ ਉੱਕਰੀ ਹੋਈ ਸੀ

ਕੂਚ 34:27
ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ, ਤੂੰ ਇਨ੍ਹਾਂ ਗੱਲਾਂ ਨੂੰ ਲਿਖ ਕਿਉਂ ਜੋ ਇਨ੍ਹਾਂ ਗੱਲਾਂ ਦੇ ਅਨੁਸਾਰ ਮੈਂ ਤੇਰੇ ਅਤੇ ਇਸਰਾਏਲ ਦੇ ਨਾਲ ਨੇਮ ਕੀਤਾ ਹੈ

Punjabi Bible 2016
Copyright © 2016 by The Bible Society of India