A A A A A

ਰੱਬ: [ਸਰਾਪ]


ਲੇਵੀਆਂ ਦੀ ਪੋਥੀ 20:9
ਜਿਹੜਾ ਆਪਣੇ ਪਿਓ ਯਾ ਆਪਣੀ ਮਾਂ ਨੂੰ ਫਿਟਕਾਰੇ ਸੋ ਜਰੂਰ ਵੱਢਿਆ ਜਾਵੇ। ਉਸ ਨੇ ਆਪਣੇ ਪਿਓ ਯਾ ਆਪਣੀ ਮਾਂ ਨੂੰ ਫਿਟਕਾਰਿਆ, ਉਸ ਦਾ ਖੂਨ ਉਸ ਦੇ ਜੁੰਮੇ ਹੋਵੇ।।

ਬਿਵਸਥਾ ਸਾਰ 28:15
ਪਰ ਐਉਂ ਹੋਵੇਗਾ ਕਿ ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਭਈ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਏਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਜਾ ਫੜਨਗੇ

ਕੂਚ 21:17
ਜਿਹੜਾ ਆਪਣੇ ਪਿਤਾ ਯਾ ਆਪਣੀ ਮਾਤਾ ਨੂੰ ਫਿਟਕਾਰੇ ਉਹ ਜਰੂਰ ਮਾਰਿਆ ਜਾਵੇ

ਯਿਰਮਿਯਾਹ 15:10
ਹਾਇ ਮੇਰੇ ਉੱਤੇ! ਹੇ ਮੇਰੀ ਅੰਮਾ ਕਿ ਤੈਂ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਰ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਮੈਂ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ!

ਗਲਾਟੀਆਂ 3:13
ਮਸੀਹ ਨੇ ਸਾਨੂੰ ਮੁੱਲ ਲੈ ਕੇ ਸ਼ਰਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਭਈ ਸਰਾਪੀ ਹੈ ਹਰੇਕ ਜਿਹੜਾ ਰੁੱਖ ਉੱਤੇ ਟੰਗਿਆ ਹੋਇਆ ਹੈ

ਕੂਚ 34:7
ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਰ ਪਾਪ ਦਾ ਬਖ਼ਸ਼ਣ ਹਾਰ ਅਤੇ ਕੁਧਰਮੀ ਨੂੰ ਏਵੇਂ ਨਹੀਂ ਛੱਡਦਾ ਪਰ ਪੇਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤ੍ਰਾਂ ਉੱਤੇ ਅਤੇ ਪੁੱਤ੍ਰਾਂ ਦੇ ਪੁੱਤ੍ਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੀਕ ਬਦਲਾ ਲੈਣ ਹਾਰ ਹੈ

ਲੂਕਾ 6:28
ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਅਸੀਸ ਦਿਓ। ਜੋ ਤੁਹਾਡੀ ਪਤ ਲਾਹੁਣ ਉਨ੍ਹਾਂ ਲਈ ਪ੍ਰਾਰਥਨਾ ਕਰੋ

ਨੰਬਰ 14:18
ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਐਵੇਂ ਹੀ ਨਹੀਂ ਛੱਡ ਦਿੰਦਾ। ਓਹ ਪੇਵਾਂ ਦੇ ਕੁਧਰਮ ਦਾ ਉਨ੍ਹਾਂ ਦੇ ਪੁੱਤ੍ਰਾਂ ਉੱਤੋਂ ਤੀਜੀ ਚੌਥੀ ਪੀੜੀ ਤੀਕ ਬਦਲਾ ਲੈਣ ਹਾਰਾ ਹੈ

ਉਤਪਤ 3:17
ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ

ਕਹਾਉਤਾਂ 26:2
ਜਿਵੇਂ ਚਿੜੀ ਭੌਂਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ ਮਲੀ ਦਾ ਸਰਾਪ ਨਹੀਂ ਪੈਂਦਾ।

ਬਿਵਸਥਾ ਸਾਰ 5:9
ਨਾ ਤੂੰ ਓਹਨਾਂ ਦੇ ਅੱਗੇ ਮੱਥਾ ਟੇਕ, ਨਾ ਓਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਆਪਣੇ ਵੈਰੀਆਂ ਦੀ ਤੀਜੀ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ

ਗਲਾਟੀਆਂ 5:1
ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜੁੱਪੋ।।

ਕੂਚ 20:5
ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ

2 ਕੁਰਿੰਥੀਆਂ 5:17
ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ

1 ਯੂਹੰਨਾ 4:4
ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਓਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ

2 ਸਮੂਏਲ 16:5-8
[5] ਫੇਰ ਉੱਥੋਂ ਦਾਊਦ ਪਾਤਸ਼ਾਹ ਬਹੁਰੀਮ ਵਿੱਚ ਆਇਆ ਤਾਂ ਵੇਖੋ, ਉੱਥੋਂ ਸ਼ਾਊਲ ਦੇ ਘਰਾਣੇ ਦੀ ਕੁਲ ਵਿੱਚੋਂ ਇੱਕ ਜਣਾ ਗੇਰਾ ਦਾ ਪੁੱਤ੍ਰ ਸ਼ਿਮਈ ਨਾਮੇ ਨਿੱਕਲਿਆ ਅਤੇ ਸਰਾਪ ਦਿੰਦਾ ਤੁਰਿਆ ਜਾਂਦਾ ਸੀ[6] ਅਤੇ ਉਸ ਨੇ ਦਾਊਦ ਉੱਤੇ ਅਤੇ ਦਾਊਦ ਪਾਤਸ਼ਾਹ ਦੇ ਸਾਰਿਆਂ ਟਹਿਲੂਆਂ ਉੱਤੇ ਵੱਟੇ ਮਾਰੇ ਅਤੇ ਉਸ ਵੇਲੇ ਸਾਰੇ ਸੂਰਮੇ ਅਤੇ ਸਭ ਲੋਕ ਉਹ ਦੇ ਸੱਜੇ ਖੱਬੇ ਹੱਥ ਸਨ[7] ਅਤੇ ਸ਼ਿਮਈ ਸਰਾਪ ਦਿੰਦਾ ਹੋਇਆ ਇਹ ਆਖਦਾ ਸੀ, ਨਿੱਕਲ ਆ, ਤੂੰ ਨਿੱਕਲ ਆ, ਹੇ ਖ਼ੂਨੀ ਮਨੁੱਖ! ਹੇ ਸ਼ਤਾਨ ਦੇ ਮਨੁੱਖ![8] ਕਿਉਂ ਜੋ ਯਹੋਵਾਹ ਨੇ ਸ਼ਾਊਲ ਦੇ ਘਰਾਣੇ ਦੇ ਸਾਰੇ ਖ਼ੂਨ ਨੂੰ ਜਿਸ ਦੇ ਥਾਂ ਤੂੰ ਪਾਤਸ਼ਾਹ ਬਣਿਆ ਤੇਰੇ ਉੱਤੇ ਮੋੜ ਦਿੱਤਾ ਅਤੇ ਯਹੋਵਾਹ ਨੇ ਤੇਰਾ ਰਾਜ ਤੇਰੇ ਪੁੱਤ੍ਰ ਅਬਸ਼ਾਲੋਮ ਦੇ ਹੱਥ ਦਿੱਤਾ ਅਤੇ ਵੇਖ, ਤੂੰ ਆਪਣੀ ਬੁਰਿਆਈ ਵਿੱਚ ਫਸਿਆ ਹੋਇਆ ਹੈਂ ਕਿਉਂ ਜੋ ਤੂੰ ਖ਼ੂਨੀ ਮਨੁੱਖ ਹੈਂ!।।

ਬਿਵਸਥਾ ਸਾਰ 21:23
ਤਾਂ ਤੁਸੀਂ ਸਾਰੀ ਰਾਤ ਉਸ ਦੀ ਲੋਥ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ ਕਿਉਂ ਜੋ ਜਿਹੜਾ ਟੰਗਿਆ ਜਾਵੇ ਉਹ ਪਰਮੇਸ਼ੁਰ ਦਾ ਸਰਾਪੀ ਹੈ। ਤੁਸੀਂ ਆਪਣੀ ਜ਼ਮੀਨ ਨੂੰ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦੇਣ ਵਾਲਾ ਹੈ ਭ੍ਰਿਸ਼ਟ ਨਾ ਕਰੋ।।

ਕੂਚ 20:5-6
[5] ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ[6] ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।।

1 ਸਮੂਏਲ 17:43
ਸੋ ਫਲਿਸਤੀ ਨੇ ਦਾਊਦ ਨੂੰ ਆਖਿਆ, ਭਲਾ, ਮੈਂ ਕੋਈ ਕੁੱਤਾ ਹਾਂ ਜੋ ਤੂੰ ਡਾਂਗ ਲੈ ਕੇ ਮੇਰੇ ਕੋਲ ਆਇਆ ਹੈਂ? ਅਤੇ ਫਲਿਸਤੀ ਨੇ ਆਪਣੇ ਦੇਵਤਿਆਂ ਦੇ ਨਾਉਂ ਲੈ ਕੇ ਦਾਊਦ ਨੂੰ ਗਾਲਾਂ ਕੱਢੀਆਂ

ਹਿਜ਼ਕੀਏਲ 18:20
ਜਿਹੜੀ ਜਾਨ ਪਾਪ ਕਰਦੀ ਹੈ, ਉਹੀ ਮਰੇਗੀ। ਪੁੱਤ੍ਰ ਪਿਉ ਦੀ ਬਦੀ ਨਾ ਚੁੱਕੇਗਾ, ਨਾ ਪਿਉ ਪੁੱਤ੍ਰ ਦੀ ਬਦੀ ਚੁੱਕੇਗਾ। ਧਰਮੀ ਦਾ ਧਰਮ ਉਹ ਦੇ ਲਈ ਹੋਵੇਗਾ ਅਤੇ ਦੁਸ਼ਟੀ ਦਾ ਦੁਸ਼ਟ ਉਹ ਦੇ ਉੱਤੇ।।

ਯਿਰਮਿਯਾਹ 31:29-30
[29] ਓਹਨਾਂ ਦਿਨਾਂ ਵਿੱਚ ਓਹ ਨਾ ਆਖਣਗੇ, - ਪਿਉ ਦਾਦਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਦੁਖਣ ਲੱਗ ਪਏ।।[30] ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਆਏਗਾ ਉਹ ਦੇ ਦੰਦ ਦੁਖਣਗੇ

ਕੂਚ 20:6
ਪਰ ਹਜ਼ਾਰਾਂ ਉੱਤੇ ਜਿਹੜੇ ਮੇਰੇ ਨਾਲ ਪਰੀਤ ਪਾਲਦੇ ਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ ਦਯਾ ਕਰਦਾ ਹਾਂ।।

ਬਿਵਸਥਾ ਸਾਰ 18:10-12
[10] ਤੁਹਾਡੇ ਵਿੱਚ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤ੍ਰ ਯਾ ਆਪਣੀ ਧੀ ਨੂੰ ਅੱਗ ਦੇ ਵਿੱਚ ਦੀ ਲੰਘਾਵੇ ਯਾ ਕੋਈ ਫਾਲ ਪਾਉਣ ਵਾਲਾ, ਮਹੂਰਤ ਦੇਣ ਵਾਲਾ, ਮੰਤਰੀ ਯਾ ਜਾਦੂਗਰ[11] ਝਾੜਾ ਫੂਕੀ ਕਰਨ ਵਾਲਾ ਜਿੰਨ੍ਹਾਂ ਤੋਂ ਪੁੱਛਾਂ ਲੈਣ ਵਾਲਾ, ਦਿਓਆਂ ਦਾ ਯਾਰ ਯਾ ਭੂਤਣਿਆਂ ਦਾ ਕੱਢਣ ਵਾਲਾ[12] ਕਿਉਂ ਜੋ ਜਿਹੜਾ ਏਹ ਕੰਮ ਕਰੇ ਉਹ ਯਹੋਵਾਹ ਅੱਗੇ ਘਿਣਾਉਣਾ ਹੈ ਅਤੇ ਇਨ੍ਹਾਂ ਘਿਣਾਉਣੇ ਕੰਮਾਂ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਓਹਨਾਂ ਨੂੰ ਤੁਹਾਡੇ ਅੱਗੋਂ ਕੱਢਣ ਵਾਲਾ ਹੈ

ਰੋਮੀਆਂ 8:37-39
[37] ਸਗੋਂ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਸੀ ਅਸੀਂ ਹੱਦੋਂ ਵਧ ਫਤਹ ਪਾਉਂਦੇ ਹਾਂ[38] ਕਿਉਂ ਜੋ ਮੈਨੂੰ ਪਰਤੀਤ ਹੈ ਭਈ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ[39] ਨਾ ਉਚਿਆਈ, ਨਾ ਡੁੰਘਿਆਈ, ਨਾ ਕੋਈ ਹੋਰ ਸਰਿਸ਼ਟੀ ਪਰਮੇਸ਼ੁਰ ਦੇ ਓਸ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਹੈ ਸਾਨੂੰ ਅੱਡ ਕਰ ਸੱਕੇਗੀ।।

1 ਪਤਰਸ 5:8-9
[8] ਸੁਚੇਤ ਹੋਵੋ, ਜਾਗਦੇ ਰਹੋ! ਤੁਹਾਡਾ ਵਿਰੋਧੀ ਸ਼ਤਾਨ ਬੁਕਦੇ ਸ਼ੀਂਹ ਵਾਂਙੁ ਭਾਲਦਾ ਫਿਰਦਾ ਹੈ ਭਈ ਕਿਹ ਨੂੰ ਪਾੜ ਖਾਵਾਂ![9] ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਤੁਹਾਡੇ ਗੁਰਭਾਈ ਜਿਹੜੇ ਜਗਤ ਵਿੱਚ ਹਨ, ਓਹਨਾਂ ਨੂੰ ਵੀ ਏਹੋ ਦੁਖ ਸਹਿਣੇ ਪੈਂਦੇ ਹਨ

ਉਤਪਤ 3:17-19
[17] ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ[18] ਉਹ ਕੰਡੇ ਅਰ ਕੰਡਿਆਲੇ ਤੇਰੇ ਲਈ ਉਗਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ[19] ਤੂੰ ਆਪਣੇ ਮੂੰਹ ਦੇ ਮੁੜ੍ਹਕੇ ਨਾਲ ਰੋਟੀ ਖਾਵੇਂਗਾ ਜਦ ਤੀਕ ਤੂੰ ਮਿੱਟੀ ਵਿੱਚ ਫੇਰ ਨਾ ਮੁੜੇਂ ਕਿਉਂਜੋ ਤੂੰ ਉਸ ਤੋਂ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਤੂੰ ਮੁੜ ਜਾਵੇਂਗਾ।

ਉਤਪਤ 4:10-12
[10] ਫੇਰ ਉਸ ਨੇ ਆਖਿਆ, ਕਿ ਤੈਂ ਕੀ ਕੀਤਾ? ਤੇਰੇ ਭਰਾ ਦੇ ਲਹੂ ਦੀ ਅਵਾਜ਼ ਜ਼ਮੀਨ ਵੱਲੋਂ ਮੇਰੇ ਅੱਗੇ ਦੁਹਾਈ ਦਿੰਦੀ ਹੈ[11] ਹੁਣ ਤੂੰ ਜ਼ਮੀਨ ਤੋਂ ਜਿਹ ਨੇ ਆਪਣਾ ਮੂੰਹ ਤੇਰੇ ਭਰਾ ਦੇ ਲਹੂ ਨੂੰ ਤੇਰੇ ਹੱਥੋਂ ਲੈਣ ਲਈ ਖੋਲ੍ਹਿਆ ਹੈ ਸਰਾਪੀ ਹੋਇਆ[12] ਜਾਂ ਤੂੰ ਜ਼ਮੀਨ ਦੀ ਵਾਹੀ ਕਰੇਂਗਾ ਤਾਂ ਉਹ ਤੇਰੇ ਲਈ ਆਪਣੀ ਪੂਰੀ ਫ਼ਸਲ ਨਹੀਂ ਦੇਵੇਗੀ। ਤੂੰ ਧਰਤੀ ਉੱਤੇ ਭਗੌੜਾ ਅਰ ਭੌਂਦੂ ਹੋਵੇਂਗਾ

ਉਤਪਤ 9:18-27
[18] ਨੂਹ ਦੇ ਪੁੱਤ੍ਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਸੋ ਸ਼ੇਮ ਅਰ ਹਾਮ ਅਰ ਯਾਫਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ[19] ਏਹ ਨੂਹ ਦੇ ਤਿੰਨ ਪੁੱਤ੍ਰ ਸਨ ਅਤੇ ਉਨ੍ਹਾਂ ਤੋਂ ਸਾਰੀ ਧਰਤੀ ਆਬਾਦ ਹੋਈ[20] ਨੂਹ ਜ਼ਿਮੀਂਦਾਰੀ ਕਰਨ ਲੱਗਾ ਅਤੇ ਅੰਗੂਰ ਦੀ ਬਾੜੀ ਲਾਈ[21] ਉਸ ਨੇ ਮਧ ਪੀਤੀ ਅਰ ਖੀਵਾ ਹੋਕੇ ਤੰਬੂ ਦੇ ਵਿੱਚ ਨੰਗਾ ਪੈ ਗਿਆ[22] ਤਾਂ ਕਨਾਨ ਦੇ ਪਿਤਾ ਹਾਮ ਨੇ ਆਪਣੇ ਪਿਤਾ ਦਾ ਨੰਗੇਜ ਡਿੱਠਾ ਅਤੇ ਉਸ ਨੇ ਆਪਣੇ ਦੋਹਾਂ ਭਰਾਵਾਂ ਨੂੰ ਜੋ ਬਾਹਰ ਸਨ ਦੱਸਿਆ[23] ਤਾਂ ਸ਼ੇਮ ਅਰ ਯਾਫਥ ਨੇ ਕੱਪੜਾ ਲੈਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਰ ਪਿੱਛਲਖੁਰੀ ਜਾਕੇ ਆਪਣੇ ਪਿਤਾ ਦਾ ਨੰਗੇਜ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ ਸੋ ਆਪਣੇ ਪਿਤਾ ਦਾ ਨੰਗੇਜ ਉਨ੍ਹਾਂ ਨੇ ਨਾ ਡਿੱਠਾ[24] ਜਦ ਨੂਹ ਆਪਣੇ ਖੀਵੇਪੁਣੇ ਤੋਂ ਜਾਗਿਆ ਤਾਂ ਉਸ ਨੇ ਜਾਣਿਆ ਭਈ ਉਸ ਦੇ ਛੋਟੇ ਪੁੱਤ੍ਰ ਨੇ ਉਸ ਦੇ ਨਾਲ ਕੀ ਕੀਤਾ ਸੀ[25] ਤਦ ਉਸ ਨੇ ਆਖਿਆ ਕਿ ਕਨਾਨ ਫਿਟਕਾਰੀ ਹੋਵੇ। ਉਹ ਆਪਣੇ ਭਰਾਵਾਂ ਦੇ ਟਹਿਲੂਆਂ ਦਾ ਟਹਿਲੀਆ ਹੋਵੇਗਾ[26] ਫੇਰ ਉਸ ਨੇ ਆਖਿਆ, ਧੰਨ ਹੋਵੇ ਯਹੋਵਾਹ ਸ਼ੇਮ ਦਾ ਪਰਮੇਸ਼ੁਰ ਅਤੇ ਕਨਾਨ ਉਸ ਦਾ ਦਾਸ ਹੋਊ[27] ਪਰਮੇਸ਼ੁਰ ਯਾਫਥ ਨੂੰ ਵਧਾਵੇ। ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ

1 ਰਾਜਿਆਂ 2:32-46
[32] ਯਹੋਵਾਹ ਉਸ ਦਾ ਖ਼ੂਨ ਉਸ ਦੇ ਸਿਰ ਉੱਤੇ ਰੱਖੇ ਕਿਉਂ ਜੋ ਉਹ ਦੋਂਹ ਮਨੁੱਖਾਂ ਉੱਤੇ ਜਾ ਪਿਆ ਜਿਹੜੇ ਉਸ ਨਾਲੋਂ ਵਧੀਕ ਸੱਚੇ ਅਤੇ ਅੱਛੇ ਸਨ ਅਤੇ ਉਨ੍ਹਾਂ ਨੂੰ ਤੇਗ ਨਾਲ ਵੱਢ ਸੁੱਟਿਆ ਸੀ ਅਤੇ ਮੇਰੇ ਪਿਤਾ ਦਾਊਦ ਨੂੰ ਨਾ ਦੱਸਿਆ ਗਿਆ ਅਰਥਾਤ ਨੇਰ ਦਾ ਪੁੱਤ੍ਰ ਅਬਨੇਰ ਜੋ ਇਸਰਾਏਲ ਦਾ ਸੈਨਾਪਤੀ ਸੀ ਅਤੇ ਯਬਰ ਦਾ ਪੁੱਤ੍ਰ ਅਮਾਸਾ ਜੋ ਯਹੂਦਾਹ ਦਾ ਸੈਨਾਪਤੀ ਸੀ[33] ਸੋ ਉਨ੍ਹਾਂ ਦਾ ਖ਼ੂਨ ਯੋਆਬ ਦੇ ਸਿਰ ਉੱਤੇ ਅਤੇ ਉਸ ਦੀ ਅੰਸ ਦੇ ਸਿਰ ਉੱਤੇ ਸਦਾ ਤੀਕ ਰਹੇ ਪਰ ਦਾਊਦ ਉੱਤੇ ਅਤੇ ਉਹ ਦੀ ਅੰਸ ਉੱਤੇ ਅਰ ਉਹ ਦੇ ਘਰ ਉੱਤੇ ਅਰ ਉਹ ਦੀ ਰਾਜ ਗੱਦੀ ਉੱਤੇ ਸਦਾ ਤੀਕ ਯਹੋਵਾਹ ਵੱਲੋਂ ਸੁਖ ਸਾਂਦ ਰਹੇਗੀ[34] ਤਾਂ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਉਤਾਹਾਂ ਚੜ੍ਹ ਗਿਆ ਅਤੇ ਉਸ ਦੇ ਉੱਤੇ ਜਾ ਪਿਆ ਅਰ ਉਸ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਉੱਸੇ ਦੇ ਘਰ ਉਜਾੜ ਵਿੱਚ ਦੱਬ ਦਿੱਤਾ[35] ਤਾਂ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਪਾਤਸ਼ਾਹ ਨੇ ਉਸ ਦੇ ਥਾਂ ਸੈਨਾਪਤੀ ਬਣਾਇਆ ਅਤੇ ਸਾਦੋਕ ਜਾਜਕ ਨੂੰ ਪਾਤਸ਼ਾਹ ਨੇ ਅਬਯਾਥਾਰ ਦਾ ਥਾਂ ਦਿੱਤਾ।।[36] ਫੇਰ ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਘਲਿਆ ਅਤੇ ਉਹ ਨੂੰ ਆਖਿਆ, ਤੂੰ ਯਰੂਸ਼ਲਮ ਵਿੱਚ ਇੱਕ ਘਰ ਬਣਾ ਕੇ ਓਥੇ ਟਿਕ ਅਤੇ ਓਥੋਂ ਕਿਤੇ ਬਾਹਰ ਨਾ ਜਾਈਂ[37] ਕਿਉਂ ਜੋ ਅਜੇਹਾ ਹੋਵੇਗਾ ਕਿ ਜਿਸ ਦਿਨ ਤੂੰ ਬਾਹਰ ਨਿੱਕਲ ਕੇ ਕਿਦਰੋਨ ਦੀ ਵਾਦੀ ਤੋਂ ਲੰਘੇਗਾ ਤਾਂ ਤੂੰ ਸੱਚ ਮੁੱਚ ਚੇਤੇ ਰੱਖੀਂ ਕਿ ਤੂੰ ਮਾਰਿਆ ਜਾਵੇਂਗਾ ਅਤੇ ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇਗਾ[38] ਤਾਂ ਸ਼ਿਮਈ ਨੇ ਪਾਤਸ਼ਾਹ ਨੂੰ ਆਖਿਆ, ਸਤ ਬਚਨ। ਜਿਵੇਂ ਮੇਰੇ ਮਾਲਕ ਪਾਤਸ਼ਾਹ ਨੇ ਆਖਿਆ, ਤਿਵੇਂ ਹੀ ਤੁਹਾਡਾ ਸੇਵਕ ਕਰੇਗਾ ਸੋ ਸ਼ਿਮਈ ਬਹੁਤ ਦਿਨਾਂ ਤੀਕ ਯਰੂਸ਼ਲਮ ਵਿੱਚ ਟਿਕਿਆ ਰਿਹਾ।।[39] ਤਾਂ ਤੀਜੇ ਵਰਹੇ ਦੇ ਅੰਤ ਵਿੱਚ ਐਉਂ ਹੋਇਆ ਕਿ ਸ਼ਿਮਈ ਦੇ ਟਹਿਲੂਆਂ ਵਿੱਚੋਂ ਦੋ ਗਥ ਦੇ ਰਾਜਾ ਮਆਕਾਹ ਦੇ ਪੁੱਤ੍ਰ ਅਕੀਸ਼ ਦੇ ਕੋਲ ਨੱਠ ਗਏ ਤਾਂ ਸ਼ਿਮਈ ਨੂੰ ਦੱਸਿਆ ਗਿਆ ਕਿ ਵੇਖ ਤੇਰੇ ਟਹਿਲੂਏ ਗਥ ਵਿੱਚ ਹਨ[40] ਸੋ ਸ਼ਿਮਈ ਨੇ ਉੱਠ ਕੇ ਆਪਣੇ ਖੋਤੇ ਉੱਤੇ ਕਾਠੀ ਪਾਈ ਅਰ ਆਪਣੇ ਟਹਿਲੂਆਂ ਦੀ ਭਾਲ ਵਿੱਚ ਗਥ ਨੂੰ ਅਕੀਸ਼ ਕੋਲ ਗਿਆ। ਉਪਰੰਤ ਸ਼ਿਮਈ ਗਿਆ ਅਤੇ ਗਥ ਤੋਂ ਆਪਣੇ ਟਹਿਲੂਆਂ ਨੂੰ ਮੋੜ ਲਿਆਇਆ।।[41] ਤਾਂ ਸੁਲੇਮਾਨ ਨੂੰ ਦੱਸਿਆ ਗਿਆ ਕਿ ਸ਼ਿਮਈ ਯਰੂਸ਼ਲਮ ਵਿੱਚੋਂ ਗਥ ਨੂੰ ਗਿਆ ਅਰ ਮੁੜ ਆਇਆ[42] ਤਾਂ ਪਾਤਸ਼ਾਹ ਨੇ ਸ਼ਿਮਈ ਨੂੰ ਸੱਦ ਘੱਲਿਆ ਅਤੇ ਉਹ ਨੂੰ ਆਖਿਆ, ਕੀ ਮੈਂ ਤੈਨੂੰ ਯਹੋਵਾਹ ਦੀ ਸੌਂਹ ਨਹੀਂ ਖੁਵਾਈ ਸੀ ਅਤੇ ਤੈਨੂੰ ਤਕੀਦ ਨਾਲ ਨਹੀਂ ਸੀ ਆਖਿਆ ਭਈ ਤੂੰ ਪੱਕ ਜਾਣੀ ਕਿ ਜਿਸ ਦਿਨ ਤੂੰ ਬਾਹਰ ਹੋਰ ਕਿਤੇ ਜਾਵੇਂਗਾ ਉਸ ਦਿਨ ਤੂੰ ਸੱਚ ਮੁੱਚ ਮਾਰਿਆ ਜਾਵੇਂਗਾ? ਅਤੇ ਤੈਂ ਮੈਨੂੰ ਆਖਿਆ, ਸਤ ਬਚਨ। ਮੈਂ ਗੱਲ ਸੁਣ ਲਈ ਹੈ[43] ਫੇਰ ਤੈਂ ਕਿਉਂ ਯਹੋਵਾਹ ਦੀ ਸੌਂਹ ਦੀ ਪਾਲਨਾ ਨਾ ਕੀਤੀ ਅਤੇ ਉਸ ਹੁਕਮ ਉੱਤੇ ਜਿਹੜਾ ਮੈਂ ਤੈਨੂੰ ਦਿੱਤਾ ਸੀ ਨਾ ਚੱਲਿਆ?[44] ਤਾਂ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, ਤੂੰ ਉਸ ਸਾਰੀ ਬੁਰਿਆਈ ਨੂੰ ਜਾਣਦਾ ਹੈਂ ਜਿਹੜੀ ਤੇਰੇ ਮਨ ਵਿੱਚ ਹੈ ਅਤੇ ਜਿਹੜੀ ਤੈਂ ਮੇਰੇ ਪਿਤਾ ਦਾਊਦ ਨਾਲ ਕੀਤੀ ਸੋ ਯਹੋਵਾਹ ਉਸ ਬੁਰਿਆਈ ਨੂੰ ਤੇਰੇ ਸਿਰ ਉੱਤੇ ਮੋੜ ਲਿਆਵੇਗਾ[45] ਪਰ ਸੁਲੇਮਾਨ ਪਾਤਸ਼ਾਹ ਮੁਬਾਰਕ ਹੋਵੇਗਾ ਅਤੇ ਦਾਊਦ ਦੀ ਰਾਜ ਗੱਦੀ ਯਹੋਵਾਹ ਅੱਗੇ ਸਦਾ ਤੀਕ ਕਾਇਮ ਰਹੇਗੀ[46] ਤਾਂ ਪਾਤਸ਼ਾਹ ਨੇ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਹੁਕਮ ਦਿੱਤਾ ਤਾਂ ਉਹ ਬਾਹਰ ਗਿਆ ਅਤੇ ਉਸ ਉੱਤੇ ਅਜੇਹਾ ਆਣ ਪਿਆ ਸੋ ਉਹ ਮਰ ਗਿਆ ਸੋ ਰਾਜ ਸੁਲੇਮਾਨ ਦੇ ਹੱਥ ਵਿੱਚ ਪੱਕਾ ਹੋ ਗਿਆ।।

ਜੌਬ 2:9
ਉਸ ਦੀ ਤੀਵੀਂ ਨੇ ਉਸਨੂੰ ਆਖਿਆ, ਕੀ ਤੈਂ ਅਜੇ ਵੀ ਆਪਣੀ ਖਰਿਆਈ ਨੂੰ ਤਕੜੀ ਕਰ ਕੇ ਫੜਿਆ ਹੋਇਆ ਹੈ? ਪਰਮੇਸ਼ੁਰ ਨੂੰ ਫਿਟਕਾਰ ਤੇ ਮਰ ਜਾਹ!

ਜੌਬ 19:17
ਮੇਰਾ ਸਾਹ ਮੇਰੀ ਤੀਵੀਂ ਲਈ ਘਿਣਾਉਣਾ ਹੈ, ਅਤੇ ਮੇਰੀ ਅਰਜੋਈ ਮੇਰੀ ਮਾਂ ਦੇ ਬੱਚਿਆਂ ਲਈ!

ਜੌਬ 1:10
ਕੀ ਤੈਂ ਉਸ ਦੇ ਅਤੇ ਉਸ ਦੇ ਘਰ ਦੇ ਅਤੇ ਉਸ ਦੇ ਸਭ ਕਾਸੇ ਦੇ ਦੁਆਲੇ ਵਾੜ ਨਹੀਂ ਲਾ ਛੱਡੀ? ਤੈਂ ਉਸ ਦੇ ਹੱਥ ਦੇ ਕੰਮ ਵਿੱਚ ਬਰਕਤ ਦੇ ਛੱਡੀ ਹੈ ਸੋ ਉਸ ਦਾ ਮਾਲ ਧਰਤੀ ਵਿੱਚ ਵੱਧ ਗਿਆ ਹੈ

ਅਫ਼ਸੀਆਂ ୬:୧୦-୧୭
[୧୦] ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ![୧୧] ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸਤ੍ਰ ਧਾਰੋ ਤਾਂ ਜੋ ਤੁਸੀਂ ਸ਼ਤਾਨ ਦੇ ਛਲ ਛਿੱਦ੍ਰਾਂ ਦੇ ਸਾਹਮਣੇ ਖਲੋ ਸੱਕੋ[୧୨] ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ ਸਗੋਂ ਹਕੂਮਤਾਂ ਇਖ਼ਤਿਆਰਾਂ, ਅਤੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸੁਰਗੀ ਥਾਵਾਂ ਵਿੱਚ ਹਨ[୧୩] ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸ਼ਤ੍ਰ ਲੈ ਲਵੋ ਭਈ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸੱਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ[୧୪] ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ[୧୫] ਅਤੇ ਮਿਲਾਪ ਦੀ ਖੁਸ਼ ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖਲੋ ਜਾਓ![୧୬] ਓਹਨਾਂ ਸਭਨਾਂ ਸਣੇ ਨਿਹਚਾ ਦੀ ਢਾਲ ਲਾਓ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਣ ਬਾਣਾਂ ਨੂੰ ਬੁਝਾ ਸੱਕੋਗੋ[୧୭] ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦੀ ਬਾਣੀ ਹੈ ਲੈ ਲਵੋ

ਮੈਥਿਊ 5:22
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਦੇਵੇ ਉਹ ਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਪਰ ਜਿਹੜਾ ਕਹੇ \ਮੂਰਖਾ\ ਉਹ ਅਗਨ ਦੇ ਨਰਕ ਦੀ ਸਜ਼ਾ ਦੇ ਲਾਇਕ ਹੋਵੇਗਾ

ਰੋਮੀਆਂ 3:23
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੇ ਪਰਤਾਪ ਤੋਂ ਰਹਿ ਗਏ ਹਨ

ਰੋਮੀਆਂ 6:23
ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।।

ਉਤਪਤ 9:25
ਤਦ ਉਸ ਨੇ ਆਖਿਆ ਕਿ ਕਨਾਨ ਫਿਟਕਾਰੀ ਹੋਵੇ। ਉਹ ਆਪਣੇ ਭਰਾਵਾਂ ਦੇ ਟਹਿਲੂਆਂ ਦਾ ਟਹਿਲੀਆ ਹੋਵੇਗਾ

ਜ਼ਬੂਰ 104:9
ਤੈਂ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਭਈ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।

ਉਤਪਤ 6:12
ਤਾਂ ਪਰਮੇਸ਼ੁਰ ਨੇ ਧਰਤੀ ਨੂੰ ਡਿੱਠਾ ਅਤੇ ਵੇਖੋ ਉਹ ਬਿਗੜੀ ਹੋਈ ਸੀ ਕਿਉਂਜੋ ਸਾਰੇ ਸਰੀਰਾਂ ਨੇ ਆਪਣੇ ਮਾਰਗ ਨੂੰ ਧਰਤੀ ਉੱਤੇ ਬਿਗਾੜ ਲਿਆ ਸੀ ।।

ਉਤਪਤ 7:20
ਉਨ੍ਹਾਂ ਤੋਂ ਪੰਦਰਾਂ ਹੱਥ ਉੱਚਾ ਪਾਣੀ ਹੀ ਪਾਣੀ ਹੋ ਗਿਆ ਅਤੇ ਪਹਾੜ ਢਕੇ ਗਏ

ਉਤਪਤ 8:5-9
[5] ਅਤੇ ਪਾਣੀ ਦਸਵੇਂ ਮਹੀਨੇ ਤੀਕਰ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿਸ ਪਈਆਂ।।[6] ਤਾਂ ਐਉਂ ਹੋਇਆ ਕਿ ਚਾਲੀਆਂ ਦਿਨਾਂ ਦੇ ਅੰਤ ਵਿੱਚ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਖੋਲ੍ਹ ਦਿੱਤਾ[7] ਅਤੇ ਉਸ ਨੇ ਇੱਕ ਪਹਾੜੀ ਕਾਉਂ ਛੱਡਿਆ ਅਰ ਜਦ ਤਾਈ ਪਾਣੀ ਧਰਤੀ ਤੋਂ ਨਾ ਸੁੱਕ ਗਏ ਉਹ ਆਉਂਦਾ ਜਾਂਦਾ ਰਿਹਾ[8] ਫੇਰ ਉਸ ਨੇ ਘੁੱਗੀ ਭੀ ਆਪਣੇ ਵੱਲੋਂ ਛੱਡੀ ਤਾਂਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘਟ ਗਿਆ ਹੈ ਕਿ ਨਹੀਂ[9] ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਕੋਈ ਟਿਕਾਣਾ ਨਾ ਲੱਭਾ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ ਕਿਉਂਜੋ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾਕੇ ਉਹ ਨੂੰ ਫੜ ਲਿਆ ਅਰ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ

ਉਤਪਤ 9:11
ਸੋ ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨਾਂਗਾ ਅਤੇ ਸਾਰੇ ਸਰੀਰਾਂ ਦਾ ਨਾਸ ਫੇਰ ਪਰਲੋ ਦੇ ਪਾਣੀਆਂ ਦੇ ਰਾਹੀਂ ਨਾ ਕੀਤਾ ਜਾਵੇਗਾ ਅਰ ਨਾ ਪਰਲੋ ਧਰਤੀ ਦੇ ਨਾਸ ਕਰਨ ਲਈ ਫੇਰ ਆਵੇਗੀ

ਰੋਮੀਆਂ 12:14
ਆਪਣੇ ਦੁਖਦਾਈਆਂ ਨੂੰ ਅਸੀਸ ਦਿਓ, ਅਸੀਸ ਦਿਓ, ਫਿਟਕਾਰੋ ਨਾ!

Punjabi Bible 2016
Copyright © 2016 by The Bible Society of India