A A A A A

ਜਿੰਦਗੀ: [ਗੋਦ ਲੈਣਾ]


1 ਸਮੂਏਲ 1:27
ਮੈਂ ਏਸ ਮੁੰਡੇ ਦੇ ਲਈ ਬੇਨਤੀ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਅਰਜੋਈ ਜੋ ਮੈਂ ਉਸ ਕੋਲੋਂ ਮੰਗੀ ਸੀ ਪੂਰੀ ਕੀਤੀ

2 ਕੁਰਿੰਥੀਆਂ 6:18
ਅਰ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤ੍ਰ ਧੀਆਂ ਹੋਵੋਗੇ। ਇਹ ਬਚਨ ਸਰਬ ਸ਼ਕਤੀਮਾਨ ਪ੍ਰਭੁ ਦਾ ਹੈ।।

ਬਿਵਸਥਾ ਸਾਰ 10:18
ਉਹ ਯਤੀਮ ਅਤੇ ਵਿਧਵਾ ਦਾ ਨਿਆਉਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਹ ਨੂੰ ਰੋਟੀ ਕੱਪੜਾ ਦੇਵੇ

ਹੋਸ਼ੇਆ 14:3
ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ \ਸਾਡਾ ਪਰਮੇਸ਼ੁਰ\ ਨਹੀਂ ਕਹਾਂਗੇ ਤੇਰੇ ਵਿੱਚ ਯਤੀਮ ਰਹਮ ਪਾਉਂਦਾ ਹੈ।।

ਯਸਾਯਾਹ 40:31
ਪਰ ਯਹੋਵਾਹ ਦੇ ਉੱਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਓਹ ਉਕਾਬਾਂ ਵਾਂਙੁ ਖੰਭਾਂ ਉੱਤੇ ਉੱਡਣਗੇ, ਓਹ ਦੌੜਨਗੇ ਤੇ ਨਾ ਥੱਕਣਗੇ, ਓਹ ਫਿਰਨਗੇ ਅਰ ਹੁੱਸਣਗੇ ਨਹੀਂ।।

ਜੇਮਜ਼ 1:27
ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਭਈ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀ ਬਿਪਤਾ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਜਗਤ ਤੋਂ ਨਿਹਕਲੰਕ ਰੱਖਣਾ।।

ਯਿਰਮਿਯਾਹ 29:11
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਵਿਖੇ ਸੋਚਦਾ ਹਾਂ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ

ਮੈਥਿਊ 25:40
ਪਾਤਸ਼ਾਹ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਦ ਤੁਸਾਂ ਮੇਰੇ ਇਨ੍ਹਾਂ ਸਭਨਾਂ ਤੋਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ

ਕਹਾਉਤਾਂ 13:12
ਆਸ ਦੀ ਢਿੱਲ ਦਿਲ ਨੂੰ ਬਿਮਾਰ ਕਰਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਬਿਰਛ ਹੈ।

ਜ਼ਬੂਰ 82:3
ਨਿਤਾਣੇ ਅਤੇ ਯਤੀਮ ਦਾ ਨਿਆਉਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।

ਜ਼ਬੂਰ 146:9
ਯਹੋਵਾਹ ਪਰਦੇਸੀਆਂ ਦੀ ਪਾਲਨਾ ਕਰਦਾ ਹੈ, ਯਤੀਮਾਂ ਤੇ ਵਿਧਵਾਂ ਨੂੰ ਉਹ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।

ਜ਼ਬੂਰ 68:5-6
[5] ਯਤੀਮਾਂ ਦਾ ਪਿਤਾ ਅਤੇ ਵਿਧਵਾਂ ਦਾ ਨਿਆਉਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।[6] ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ, ਉਹ ਅਸੀਰਾਂ ਨੂੰ ਭਾਗਵਾਨੀ ਵਿੱਚ ਨਿਕਾਲਦਾ ਹੈ, ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।।

ਕਹਾਉਤਾਂ 31:8-9
[8] ਗੁੰਗਿਆਂ ਦੇ ਨਮਿੱਤ ਆਪਣਾ ਮੂੰਹ ਖੋਲ੍ਹ, ਅਤੇ ਓਹਨਾਂ ਸਭਨਾਂ ਦੇ ਹੱਕ ਲਈ ਜਿਹੜੇ ਚਲਾਣੇ ਦੇਣ ਨੂੰ ਹਨ।[9] ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਉਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।।

ਜੌਹਨ 1:12-13
[12] ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ[13] ਓਹ ਨਾ ਲਹੂ ਤੋਂ, ਨਾ ਸਰੀਰ ਦੀ ਇੱਛਿਆ ਤੋਂ, ਨਾ ਪੁਰਖ ਦੀ ਇੱਛਿਆ ਤੋਂ, ਪਰ ਪਰਮੇਸ਼ੁਰ ਤੋਂ ਪੈਦਾ ਹੋਏ

ਗਲਾਟੀਆਂ 4:4-5
[4] ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ[5] ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ

ਰੋਮੀਆਂ 8:14-17
[14] ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ ਓਹੀ ਪਰਮੇਸ਼ੁਰ ਦੇ ਪੁੱਤ੍ਰ ਹਨ[15] ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤ੍ਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ \ਅੱਬਾ\, ਹੇ ਪਿਤਾ, ਪੁਕਾਰਦੇ ਹਾਂ[16] ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਸਾਖੀ ਦਿੰਦਾ ਹੈ ਭਈ ਅਸੀਂ ਪਰਮੇਸ਼ੁਰ ਦੇ ਬਾਲਕ ਹਾਂ[17] ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।।

ਜ਼ਬੂਰ 10:14-18
[14] ਤੈਂ ਤਾਂ ਵੇਖਿਆ ਹੈ ਕਿਉਂ ਜੋ ਤੂੰ ਸ਼ਰਾਰਤ ਅਰ ਡਾਹ ਉੱਤੇ ਨਿਗਾਹ ਰੱਖਦਾ ਹੈਂ, ਭਈ ਆਪਣੇ ਹੀ ਹੱਥ ਵਿੱਚ ਲੈ ਲਵੇਂ। ਅਨਾਥ ਆਪਣੇ ਆਪ ਨੂੰ ਤੇਰੇ ਉੱਤੇ ਛੱਡਦਾ ਹੈ, ਯਤੀਮ ਦਾ ਸਹਾਇਕ ਤੂੰ ਹੀ ਰਿਹਾ ਹੈਂ।[15] ਦੁਸ਼ਟ ਦੀ ਬਾਹ ਭੰਨ ਸੁੱਟ! ਦੁਸ਼ਟ ਦੀ ਬਦੀ ਨੂੰ ਭਾਲ ਜਦ ਤੀਕ ਕੁਝ ਹੋਰ ਨਾ ਲੱਭੇ।।[16] ਯਹੋਵਾਹ ਜੁੱਗੋ ਜੁਗ ਪਾਤਸ਼ਾਹ ਹੈ। ਪਰਾਈਆਂ ਕੌਮਾਂ ਉਹ ਦੇ ਦੇਸ ਵਿੱਚੋਂ ਨਸ਼ਟ ਹੋ ਗਈਆਂ।[17] ਹੇ ਯਹੋਵਾਹ, ਤੂੰ ਮਸਕੀਨਾਂ ਦੀ ਇੱਛਿਆ ਸੁਣੀ ਹੈ, ਤੂੰ ਉਨ੍ਹਾਂ ਦਿਆਂ ਮਨਾਂ ਨੂੰ ਦ੍ਰਿੜ੍ਹ ਕਰੇਂਗਾ, ਤੂੰ ਆਪਣਾ ਕੰਨ ਲਾਏਂਗਾ[18] ਤਾਂ ਜੋ ਤੂੰ ਯਤੀਮ ਅਰ ਸਤਾਏ ਹੋਏ ਦਾ ਨਿਆਉਂ ਕਰੇਂ, ਭਈ ਇਨਸਾਨ ਜਿਹੜਾ ਮਿੱਟੀ ਦਾ ਹੈ ਫੇਰ ਕਦੀ ਅਨ੍ਹੇਰ ਨਾ ਕਰੇ।।

Punjabi Bible 2016
Copyright © 2016 by The Bible Society of India