A A A A A

ਗਣਿਤ ਦੇ ਚਿੰਨ੍ਹ: [ਗਿਣਤੀ 3]


1 ਤਿਮੋਥਿਉਸ 2:5
ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਰ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ

2 ਤਿਮੋਥਿਉਸ 3:16
ਸਾਡੀ ਲਿਖਤ ਪਰਮੇਸ਼ੁਰ ਦੇ ਆਤਮਾ ਤੋਂ ਹੈ ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਰਮ ਦੇ ਗਿਝਾਉਣ ਲਈ ਗੁਣਕਾਰ ਹੈ

ਰਸੂਲਾਂ ਦੇ ਕਰਤੱਬ 17:28
ਕਿਉਂਕਿ ਓਸੇ ਵਿੱਚ ਅਸੀਂ ਜੀਉਂਦੇ ਅਰ ਤੁਰਦੇ ਫਿਰਦੇ ਅਤੇ ਮਜੂਦ ਹਾਂ ਜਿਵੇਂ ਤੁਹਾਡੇ ਕਵੀਸ਼ਰਾਂ ਵਿੱਚੋਂ ਭੀ ਕਿੰਨਿਆਂ ਨੇ ਆਖਿਆ ਹੈ ਭਈ ਅਸੀਂ ਤਾਂ ਉਹ ਦੀ ਅੰਸ ਭੀ ਹਾਂ

ਕੁਲੁੱਸੀਆਂ 2:9
ਕਿਉਂ ਜੋ ਪਰਮੇਸ਼ੁਰਤਾਈ ਦੀ ਸਾਰੀ ਭਰਪੂਰੀ ਉਸੇ ਵਿੱਚ ਦੇਹਧਾਰੀ ਹੋ ਕੇ ਵੱਸਦੀ ਹੈ

ਕੂਚ 3:14
ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਮੈਂ ਹਾਂ ਜੋ ਮੈਂ ਹਾਂ” ਅਤੇ ਤੂੰ ਇਸਰਾਏਲੀਆਂ ਨੂੰ ਐਉਂ ਆਖੀਂ ਕਿ “ਮੈਂ ਹਾਂ” ਨਾਮੀ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ

ਉਤਪਤ 1:26
ਤਾਂ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ ਅਤੇ ਅਕਾਸ਼ ਦਿਆਂ ਪੰਛੀਆਂ ਉੱਤੇ ਅਤੇ ਡੰਗਰਾਂ ਉੱਤੇ ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਪੁਰ ਸਾਰੇ ਘਿੱਸਰਨ ਵਾਲਿਆਂ ਉੱਤੇ ਰਾਜ ਕਰਨ

ਇਬਰਾਨੀ 4:12
ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ

ਜੌਹਨ 4:24
ਪਰਮੇਸ਼ੁਰ ਆਤਮਾ ਹੈ ਅਤੇ ਜੋ ਉਹ ਦੀ ਭਗਤੀ ਕਰਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਭਈ ਓਹ ਆਤਮਾ ਅਤੇ ਸਚਿਆਈ ਨਾਲ ਭਗਤੀ ਕਰਨ

ਲੇਵੀਆਂ ਦੀ ਪੋਥੀ 19:28
ਤੁਸਾਂ ਕਿਸੇ ਦੇ ਮਰਨ ਉੱਤੇ ਆਪਣਿਆਂ ਸਰੀਰਾਂ ਨੂੰ ਨਾ ਚੀਰਨਾ, ਮੈਂ ਯਹੋਵਾਹ ਹਾਂ।।

ਮੈਥਿਊ 12:40
ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਸੀ ਉਸੇ ਤਰ੍ਹਾਂ ਮਨੁੱਖ ਦਾ ਪੁੱਤ੍ਰ ਤਿੰਨ ਦਿਨ ਅਤੇ ਤਿੰਨ ਰਾਤ ਧਰਤੀ ਦੇ ਅੰਦਰ ਹੋਵੇਗਾ

ਪਰਕਾਸ਼ ਦੀ ਪੋਥੀ 1:4
ਲਿਖਤੁਮ ਯੂਹੰਨਾ, ਅੱਗੇ ਜੋਗ ਉਨ੍ਹਾਂ ਸੱਤਾਂ ਕਲੀਸਿਯਾਂ ਨੂੰ ਜਿਹੜੀਆਂ ਅਸਿਯਾ ਵਿੱਚ ਹਨ ਉਹ ਦੀ ਵੱਲੋਂ ਜਿਹੜਾ ਹੈ ਅਤੇ ਜਿਹੜਾ ਹੈਸੀ ਅਤੇ ਜਿਹੜਾ ਆਉਣ ਵਾਲਾ ਹੈ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਹੋਵੇ । ਨਾਲੇ ਓਹਨਾਂ ਸੱਤਾਂ ਆਤਮਿਆਂ ਦੀ ਵੱਲੋਂ ਜਿਹੜੇ ਉਹ ਦੇ ਸਿੰਘਾਸਣ ਦੇ ਅੱਗੇ ਹਨ

ਟਾਈਟਸ 1:12
ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਨਬੀ ਸੀ ਆਖਿਆ ਭਈ ਕਰੇਤੀ ਸਦਾ ਝੂਠ ਮਾਰਨ ਵਾਲੇ ਅਤੇ ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ

1 ਕੁਰਿੰਥੀਆਂ 15:33
ਧੋਖਾ ਨਾ ਖਾਓ, ਬੁਰੀਆਂ ਸੰਗਤਾਂ ਚੰਗਿਆਂ ਚਲਣਾਂ ਨੂੰ ਵਿਗਾੜ ਦਿੰਦੀਆਂ ਹਨ

1 ਯੂਹੰਨਾ 5:7-9
[7] ਅਤੇ ਆਤਮਾ ਉਹ ਹੈ ਜਿਹੜਾ ਸਾਖੀ ਦਿੰਦਾ ਹੈ ਕਿਉਂ ਜੋ ਆਤਮਾ ਸਚਿਆਈ ਹੈ[8] ਕਿਉਂ ਜੋ ਤਿੰਨ ਹਨ ਜਿਹੜੇ ਸਾਖੀ ਦਿੰਦੇ ਹਨ ਅਰਥਾਤ ਆਤਮਾ ਅਤੇ ਪਾਣੀ ਅਤੇ ਲਹੂ, ਅਤੇ ਏਹ ਤਿੰਨ ਸਹਿਮਤ ਹਨ[9] ਜਦੋਂ ਅਸੀਂ ਮਨੁੱਖ ਦੀ ਸਾਖੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਸਾਖੀ ਓਸ ਨਾਲੋਂ ਵੱਡੀ ਹੈ ਕਿਉਂ ਜੋ ਪਰਮੇਸ਼ੁਰ ਦੀ ਸਾਖੀ ਇਹ ਹੈ ਭਈ ਉਹ ਨੇ ਆਪਣੇ ਪੁੱਤ੍ਰ ਦੇ ਵਿਖੇ ਸਾਖੀ ਦਿੱਤੀ ਹੈ

ਜੌਹਨ 3:16-18
[16] ਕਿਉਂਕਿ ਪਰਮੇਸ਼ੁਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਜੋ ਉਹ ਨੇ ਆਪਣੇ ਇਕਲੌਤਾ ਪੁੱਤ੍ਰ ਬਖ਼ਸ਼ ਦਿੱਤਾ ਤਾਂ ਜੋ ਹਰੇਕ ਜੋ ਉਸ ਉੱਤੇ ਨਿਹਚਾ ਕਰੇ ਨਾਸ ਨਾ ਹੋਵੇ ਪਰ ਸਦੀਪਕ ਜੀਉਣ ਪਾਵੇ[17] ਪਰਮੇਸ਼ੁਰ ਨੇ ਪੁੱਤ੍ਰ ਨੂੰ ਜਗਤ ਵਿੱਚ ਇਸ ਲਈ ਨਹੀਂ ਘੱਲਿਆ ਜੋ ਉਹ ਜਗਤ ਨੂੰ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਜਗਤ ਉਹ ਦੇ ਰਾਹੀਂ ਬਚਾਇਆ ਜਾਵੇ[18] ਜਿਹੜਾ ਉਸ ਉੱਤੇ ਨਿਹਚਾ ਕਰਦਾ ਹੈ ਉਹ ਦੋਸ਼ੀ ਨਹੀਂ ਠਹਿਰਦਾ ਪਰ ਜਿਹੜਾ ਨਿਹਚਾ ਨਹੀਂ ਕਰਦਾ ਉਹ ਦੋਸ਼ੀ ਠਹਿਰ ਚੁੱਕਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਇਕਲੌਤੇ ਪੁੱਤ੍ਰ ਦੇ ਨਾਮ ਉੱਤੇ ਨਿਹਚਾ ਨਹੀਂ ਕੀਤੀ ਹੈ

Punjabi Bible 2016
Copyright © 2016 by The Bible Society of India