A A A A A

ਗਣਿਤ ਦੇ ਚਿੰਨ੍ਹ: [ਗਿਣਤੀ 5]


ਪਰਕਾਸ਼ ਦੀ ਪੋਥੀ 13:5-18
[5] ਵੱਡਾ ਬੋਲ ਬੋਲਣ ਵਾਲਾ ਅਤੇ ਕੁਫ਼ਰ ਬਕਣ ਵਾਲਾ ਮੂੰਹ ਉਹ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਇਖ਼ਤਿਆਰ ਦਿੱਤਾ ਗਿਆ ਭਈ ਬਤਾਲੀਆਂ ਮਹੀਨਿਆਂ ਤੀਕੁਰ ਆਪਣਾ ਕੰਮ ਕਰੀ ਜਾਵੇ[6] ਉਹ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੱਕਣ ਨੂੰ ਆਪਣਾ ਮੂੰਹ ਅੱਡਿਆ ਭਈ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸੁਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ[7] ਅਤੇ ਉਹ ਨੂੰ ਇਹ ਦਿੱਤਾ ਗਿਆ ਭਈ ਸੰਤਾਂ ਨਾਲ ਜੁੱਧ ਕਰੇ ਅਤੇ ਓਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਖਿਆ ਅਤੇ ਕੌਮ ਉੱਤੇ ਉਹ ਨੂੰ ਇਖ਼ਤਿਆਰ ਦਿੱਤਾ ਗਿਆ[8] ਅਤੇ ਧਰਤੀ ਦੇ ਵਾਸੀ ਸੱਭੇ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਹ ਦਾ ਨਾਉਂ ਓਸ ਲੇਲੇ ਦੀ ਜਿਹੜਾ ਕੋਹਿਆ ਗਿਆ ਸੀ ਜੀਵਨ ਦੀ ਪੋਥੀ ਵਿੱਚ ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ[9] ਜੇ ਕਿਸੇ ਦੇ ਕੰਨ ਹੋਣ ਤਾਂ ਸੁਣੇ[10] ਜੇ ਕਿਸੇ ਨੇ ਅਸੀਰੀ ਵਿੱਚ ਜਾਣਾ ਹੋਵੇ, ਤਾਂ ਉਹ ਅਸੀਰੀ ਵਿੱਚ ਜਾਵੇਗਾ । ਜੇ ਕਿਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਭਈ ਉਹ ਤਲਵਾਰ ਨਾਲ ਵੱਢਿਆ ਜਾਵੇ।। ਏਹ ਸੰਤਾ ਦੇ ਸਬਰ ਅਤੇ ਨਿਹਚਾ ਦਾ ਮੌਕਾ ਹੈ।।[11] ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਡਿੱਠਾ ਤੇ ਇੱਕ ਲੇਲੇ ਜਿਹੇ ਉਹ ਦੇ ਦੋ ਸਿੰਙ ਸਨ ਅਤੇ ਅਜਗਰ ਵਾਂਗਰ ਉਹ ਬੋਲਦਾ ਸੀ[12] ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਇਖ਼ਤਿਆਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਹ ਦੀ ਕਾਰੀ ਸੱਟ ਚੰਗੀ ਹੋ ਗਈ ਸੀ[13] ਅਤੇ ਉਹ ਵੱਡੀਆਂ ਨਿਸ਼ਾਨੀਆਂ ਭੀ ਵਿਖਾਉਂਦਾ ਹੈ ਐਥੋਂ ਤੋੜੀ ਭਈ ਮਨੁੱਖਾਂ ਦੇ ਸਾਹਮਣੇ ਅਕਾਸ਼ੋਂ ਧਰਤੀ ਉੱਤੇ ਅੱਗ ਭੀ ਵਰਸਾਉਂਦਾ ਹੈ[14] ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਓਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਇਖ਼ਤਿਆਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਭਈ ਓਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜੀਉਂਦਾ ਰਿਹਾ[15] ਉਹ ਨੂੰ ਇਹ ਵੀ ਦਿੱਤਾ ਗਿਆ ਭਈ ਓਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਜੋ ਓਸ ਦਰਿੰਦੇ ਦੀ ਮੂਰਤੀ ਬੋਲੇ ਨਾਲੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਓਹ ਵੱਢੇ ਜਾਣ[16] ਉਹ ਸਭਨਾਂ ਛੋਟਿਆਂ, ਵੱਡਿਆਂ, ਧਨੀਆਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਓਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਓਹਨਾਂ ਦੇ ਮੱਥੇ ਉੱਤੇ ਦਾਗ ਦੁਆ ਦਿੰਦਾ ਹੈ[17] ਅਤੇ ਕਿਸੇ ਨੂੰ ਲੈਣ ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਉਂ ਯਾ ਉਹ ਦੇ ਨਾਉਂ ਦਾ ਅੰਗ ਲੱਗਾ ਹੋਵੇ[18] ਏਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਗ ਗਿਣ ਲਵੇ । ਉਹ ਮਨੁੱਖਾ ਦਾ ਅੰਗ ਹੈ ਅਤੇ ਉਹ ਦਾ ਅੰਗ 666 ਹੈ।।

ਮੈਥਿਊ 19:9
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਆਪਣੀ ਤੀਵੀਂ ਨੂੰ ਬਿਨਾ ਹਰਾਮਕਾਰੀ ਦੇ ਕਿਸੇ ਹੋਰ ਕਾਰਨ ਤੋਂ ਤਿਆਗ ਦੇਵੇ ਅਤੇ ਦੂਈ ਨਾਲ ਵਿਆਹ ਕਰੇ ਸੋ ਜਨਾਹ ਕਰਦਾ ਹੈ

ਪਰਕਾਸ਼ ਦੀ ਪੋਥੀ 11:2-3
[2] ਅਤੇ ਓਸ ਵਿਹੜੇ ਨੂੰ ਜਿਹੜਾ ਹੈਕਲੋਂ ਬਾਹਰ ਹੈ ਛੱਡ ਲੈ ਅਤੇ ਉਹ ਨੂੰ ਨਾ ਮਿਣ ਇਸ ਲਈ ਜੋ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਓਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੀਕ ਲਤਾੜਨਗੀਆਂ[3] ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਦਾਨ ਕਰਾਂਗਾ ਭਈ ਓਹ ਤਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ

ਮੈਥਿਊ 5:32
ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜਿਹੜਾ ਆਪਣੀ ਤੀਵੀਂ ਨੂੰ ਹਰਾਮਕਾਰੀ ਤੋਂ ਛੁੱਟ ਕਿਸੇ ਹੋਰ ਸਬੱਬ ਨਾਲ ਤਿਆਗੇ ਉਹ ਉਸ ਕੋਲੋਂ ਜ਼ਨਾਹ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਜ਼ਨਾਹ ਕਰਦਾ ਹੈ।।

2 ਤਿਮੋਥਿਉਸ 3:16
ਸਾਡੀ ਲਿਖਤ ਪਰਮੇਸ਼ੁਰ ਦੇ ਆਤਮਾ ਤੋਂ ਹੈ ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਰਮ ਦੇ ਗਿਝਾਉਣ ਲਈ ਗੁਣਕਾਰ ਹੈ

ਪਰਕਾਸ਼ ਦੀ ਪੋਥੀ 4:6-8
[6] ਅਤੇ ਸਿੰਘਾਸਣ ਦੇ ਅੱਗੇ ਬਲੋਰ ਵਰਗਾ ਕੱਚ ਦਾ ਇੱਕ ਸਮੁੰਦਰ ਜਿਹਾ ਹੈ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਦੁਆਲੇ ਚਾਰ ਜੰਤੂ ਹਨ ਜਿਹੜੇ ਅੱਗਿਓਂ ਪਿੱਛਿਓਂ ਅੱਖੀਆਂ ਨਾਲ ਭਰੇ ਹੋਏ ਹਨ[7] ਅਤੇ ਪਹਿਲਾ ਜੰਤੂ ਬਬਰ ਸ਼ੇਰ ਵਰਗਾ ਹੈ ਅਤੇ ਦੂਜਾ ਜੰਤੂ ਵਹਿੜਕੇ ਵਰਗਾ ਅਤੇ ਤੀਜੇ ਜੰਤੂ ਦਾ ਮੂੰਹ ਮਨੁੱਖ ਦੇ ਮੂੰਹ ਜਿਹਾ ਅਤੇ ਚੌਥਾ ਜੰਤੂ ਉਡੱਦੇ ਹੋਏ ਉਕਾਬ ਵਰਗਾ ਹੈ[8] ਅਤੇ ਓਹ ਚਾਰੇ ਜੰਤੂ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ ਛੇ ਖੰਭ ਹਨ ਦੁਆਲਿਓਂ ਅਤੇ ਅੰਦਰੋਂ ਅੱਖੀਆਂ ਨਾਲ ਭਰੇ ਹੋਏ ਹਨ ਅਤੇ ਓਹ ਰਾਤ ਦਿਨ ਇਹ ਕਹਿਣ ਤੋਂ ਸਾਹ ਨਹੀਂ ਲੈਂਦੇ, - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੁ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈਸੀ ਅਤੇ ਹੈ ਅਤੇ ਆਉਣ ਵਾਲਾ ਹੈ!।।

ਨੰਬਰ 5:11-31
[11] ਯਹੋਵਾਹ ਮੂਸਾ ਨੂੰ ਬੋਲਿਆ,[12] ਇਸਰਾਏਲੀਆਂ ਨਾਲ ਗੱਲ ਕਰ ਅਰ ਉਨ੍ਹਾਂ ਨੂੰ ਆਖ ਭਈ ਜਦ ਕਿਸੇ ਮਨੁੱਖ ਦੀ ਤੀਵੀ ਕੁਰਾਹੀ ਹੋ ਜਾਵੇ ਅਤੇ ਉਸ ਨਾਲ ਬੇਈਮਾਨੀ ਕਰੇ[13] ਅਤੇ ਕੋਈ ਮਨੁੱਖ ਉਸ ਨਾਲ ਲੇਟੇ ਅਰ ਬਦਕਾਰੀ ਕਰੇ ਪਰ ਏਹ ਉਸ ਦੇ ਮਨੁੱਖ ਦੀਆਂ ਅੱਖਾਂ ਤੋਂ ਅਪਰੋਖੇ ਰਹੇ ਅਤੇ ਉਹ ਗੱਲ ਲੁਕੀ ਰਹੇ ਅਤੇ ਉਹ ਭਿੱਟੀ ਗਈ ਹੋਵੇ ਪਰ ਨਾ ਕੋਈ ਉਸ ਦੇ ਵਿਰੁੱਧ ਗਵਾਹ ਹੋਵੇ ਅਰ ਓਹ ਫੜਿਆ ਨਾ ਗਿਆ ਹੋਵੇ[14] ਪਰ ਉਸ ਮਨੁੱਖ ਦਾ ਜਲਨ ਦਾ ਮਜਾਜ ਹੋ ਜਾਵੇ ਕਿ ਉਹ ਆਪਣੀ ਤੀਵੀਂ ਨਾਲ ਜਲਨ ਕਰੇ ਅਰ ਉਹ ਭਿੱਟੀ ਗਈ ਹੋਵੇ ਅਥਵਾ ਉਸ ਦਾ ਜਲਨ ਦਾ ਮਜ਼ਾਜ ਹੋ ਜਾਵੇ ਕਿ ਉਹ ਆਪਣੀ ਤੀਵੀਂ ਨਾਲ ਜਲਨ ਕਰੇ ਪਰ ਉਹ ਭਿਟੀ ਗਈ ਹੋਵੇ[15] ਤਾਂ ਉਹ ਮਨੁੱਖ ਆਪਣੀ ਤੀਵੀਂ ਨੂੰ ਜਾਜਕ ਕੋਲ ਲਿਆਵੇ ਨਾਲੇ ਉਹ ਉਸ ਦੇ ਲਈ ਏਫਾ ਦਾ ਦਸਵਾਂ ਹਿੱਸਾ ਜੌਂ ਦੇ ਮੈਦੇ ਦਾ ਚੜ੍ਹਾਵਾ ਲਿਆਵੇ ਪਰ ਉਹ ਉਸ ਉੱਤੇ ਤੇਲ ਨਾ ਡੋਹਲੇ ਨਾ ਉਸ ਉੱਤੇ ਲੁਬਾਨ ਪਾਵੇ ਕਿਉਂ ਜੋ ਉਹ ਜਲਨ ਦੀ ਭੇਟ ਹੈ, ਉਹ ਯਾਦਗਰੀ ਦੀ ਭੇਟ ਹੈ ਜਿਹੜੀ ਬੁਰਿਆਈ ਨੂੰ ਚੇਤੇ ਕਰਾਉਂਦੀ ਹੈ[16] ਤਾਂ ਜਾਜਕ ਉਹ ਨੂੰ ਨੇੜੇ ਲਿਆ ਕੇ ਯਹੋਵਾਹ ਅੱਗੇ ਖੜੀ ਕਰੇ[17] ਫੇਰ ਜਾਜਕ ਪਵਿੱਤ੍ਰ ਜਲ ਮਿੱਟੀ ਦੇ ਭਾਂਡੇ ਵਿੱਚ ਲਵੇ ਅਤੇ ਡੇਹਰੇ ਦੇ ਫਰਸ਼ ਦੀ ਧੂੜ ਲੈਕੇ ਉਸ ਜਲ ਵਿੱਚ ਪਾਵੇ[18] ਫੇਰ ਜਾਜਕ ਉਸ ਤੀਵੀਂ ਨੂੰ ਯਹੋਵਾਹ ਦੇ ਅੱਗੇ ਖੜੀ ਕਰੇ ਅਤੇ ਉਸ ਦੇ ਸਿਰ ਦੇ ਬਾਲ ਖੁੱਲ੍ਹੇ ਰਹਿਣ ਦੇਵੇ ਅਤੇ ਉਸ ਦੇ ਹੱਥਾਂ ਉੱਤੇ ਯਾਦਗਰੀ ਦੀ ਭੇਟ ਰੱਖੇ ਜਿਹੜੀ ਜਲਨ ਦੀ ਭੇਟ ਵੀ ਹੈ ਅਤੇ ਜਾਜਕ ਦੇ ਹੱਥ ਵਿੱਚ ਕੁੱੜਤਣ ਦਾ ਜਲ ਹੋਵੇ ਜਿਹੜਾ ਸਰਾਪ ਲਿਆਉਂਦਾ ਹੈ[19] ਤਾਂ ਜਾਜਕ ਉਸ ਨੂੰ ਸੌਂਹ ਦੇਵੇ ਅਤੇ ਤੀਵੀਂ ਨੂੰ ਆਖੇ, ਜੇਕਰ ਕੋਈ ਮਨੁੱਖ ਤੇਰੇ ਸੰਗ ਨਹੀਂ ਲੇਟਿਆ ਅਤੇ ਜੇ ਤੂੰ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਭਿੱਟੀ ਨਹੀਂ ਗਈ ਤਾਂ ਤੂੰ ਏਸ ਜਲ ਤੋਂ ਜਿਹੜਾ ਸਰਾਪ ਲਿਆਉਂਦਾ ਹੈ ਬਚੀ ਰਹੁ[20] ਪਰੰਤੂ ਜੇ ਤੂੰ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋਈ ਅਤੇ ਜੇ ਕਿਸੇ ਹੋਰ ਮਨੁੱਖ ਦੇ ਸੰਗ ਬਿਨਾ ਤੇਰੇ ਆਪਣੇ ਮਨੁੱਖ ਦੇ ਲੇਟਕੇ ਭਿੱਟੀ ਗਈ ਹੈਂ-[21] ਤਾਂ ਜਾਜਕ ਉਸ ਤੀਵੀਂ ਨੂੰ ਸਰਾਪ ਦੀ ਸੌਂਹ ਦੇਵੇ ਅਤੇ ਜਾਜਕ ਉਸ ਤੀਵੀਂ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸੌਂਹ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੀ ਜਾਂਘ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ[22] ਐਉਂ ਏਹ ਜਲ ਜਿਹੜਾ ਸਰਾਪ ਲਿਆਉਂਦਾ ਹੈ ਤੇਰੇ ਸਰੀਰ ਵਿੱਚ ਜਾ ਕੇ ਤੇਰੇ ਢਿੱਡ ਨੂੰ ਸੁਜਾਵੇ ਅਤੇ ਤੇਰੀ ਜਾਂਘ ਨੂੰ ਸਾੜੇ ਤਾਂ ਤੀਵੀਂ ਆਖੇ, “ਆਮੀਨ,ਆਮੀਨ”[23] ਤਾਂ ਜਾਜਕ ਉਸ ਸਰਾਪ ਨੂੰ ਪੋਥੀ ਵਿੱਚ ਲਿਖ ਲਵੇ ਅਤੇ ਉਸ ਨੂੰ ਕੁੜੱਤਣ ਵਾਲੇ ਜਲ ਵਿੱਚ ਮੇਸੇ[24] ਅਤੇ ਉਹ ਕੁੜੱਤਣ ਵਾਲਾ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਤੀਵੀਂ ਨੂੰ ਪਿਲਾਵੇ ਅਤੇ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਤੀਵੀਂ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ[25] ਫੇਰ ਜਾਜਕ ਉਸ ਤੀਵੀਂ ਦੇ ਹੱਥੋਂ ਜਲਨ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ[26] ਤਾਂ ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਤੀਵੀਂ ਨੂੰ ਪਿਲਾਵੇ[27] ਜਦ ਉਹ ਜਲ ਤੀਵੀਂ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਤੀਵੀਂ ਭਿੱਟੀ ਗਈ ਹੈ ਅਤੇ ਉਸ ਆਪਣੇ ਮਨੁੱਖ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾਕੇ ਕੌੜਾ ਹੋ ਜਾਵੇਗਾ ਅਰ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ[28] ਪਰ ਜੇ ਤੀਵੀਂ ਭਿੱਟੀ ਨਹੀਂ ਗਈ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ।।[29] ਏਹ ਬਿਵਸਥਾ ਉਸ ਜਲਨ ਦੀ ਹੈ ਜਦ ਤੀਵੀਂ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਭਿੱਟੀ ਜਾਵੇ[30] ਯਾ ਜਦ ਕਿਸੇ ਮਨੁੱਖ ਦਾ ਜਲਨ ਦਾ ਮਜਾਜ ਹੋ ਜਾਵੇ ਅਤੇ ਉਸ ਨੂੰ ਆਪਣੀ ਤੀਵੀਂ ਦੀ ਜਲਨ ਹੋਵੇ ਤਾਂ ਉਹ ਉਸ ਤੀਵੀਂ ਨੂੰ ਯਹੋਵਾਹ ਅੱਗੇ ਖੜੀ ਕਰੇ ਅਤੇ ਜਾਜਕ ਉਸ ਉੱਤੇ ਏਹ ਸਾਰੀ ਬਿਵਸਥਾ ਵਰਤੇ[31] ਇਉਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਤੀਵੀਂ ਆਪਣੀ ਬਦੀ ਨੂੰ ਆਪ ਚੁੱਕੇਗੀ।।

1 ਰਾਜਿਆਂ 7:23
ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੀਕ ਦਸ ਹੱਥ ਸੀ। ਉਹ ਆਲਿਓਂ ਦੁਆਲਿਓਂ ਗੋਲ ਸੀ ਅਤੇ ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦਾ ਰੱਸੀ ਨਾਲ ਮਿਣਿਆ ਹੋਇਆ ਸੀ

ਬਿਵਸਥਾ ਸਾਰ 6:4
ਹੇ ਇਸਰਾਏਲ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ

ਮਲਾਕੀ 3:10
ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਤਾਓ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ ਭਈ ਤੁਹਾਡੇ ਲਈ ਬਰਕਤ ਵਰ੍ਹਾਵਾਂ ਏਥੋਂ ਤੀਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!

ਜ਼ਬੂਰ 104:9
ਤੈਂ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਭਈ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।

ਉਤਪਤ 6:12
ਤਾਂ ਪਰਮੇਸ਼ੁਰ ਨੇ ਧਰਤੀ ਨੂੰ ਡਿੱਠਾ ਅਤੇ ਵੇਖੋ ਉਹ ਬਿਗੜੀ ਹੋਈ ਸੀ ਕਿਉਂਜੋ ਸਾਰੇ ਸਰੀਰਾਂ ਨੇ ਆਪਣੇ ਮਾਰਗ ਨੂੰ ਧਰਤੀ ਉੱਤੇ ਬਿਗਾੜ ਲਿਆ ਸੀ ।।

ਉਤਪਤ 7:20
ਉਨ੍ਹਾਂ ਤੋਂ ਪੰਦਰਾਂ ਹੱਥ ਉੱਚਾ ਪਾਣੀ ਹੀ ਪਾਣੀ ਹੋ ਗਿਆ ਅਤੇ ਪਹਾੜ ਢਕੇ ਗਏ

ਉਤਪਤ 8:5-9
[5] ਅਤੇ ਪਾਣੀ ਦਸਵੇਂ ਮਹੀਨੇ ਤੀਕਰ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿਸ ਪਈਆਂ।।[6] ਤਾਂ ਐਉਂ ਹੋਇਆ ਕਿ ਚਾਲੀਆਂ ਦਿਨਾਂ ਦੇ ਅੰਤ ਵਿੱਚ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਖੋਲ੍ਹ ਦਿੱਤਾ[7] ਅਤੇ ਉਸ ਨੇ ਇੱਕ ਪਹਾੜੀ ਕਾਉਂ ਛੱਡਿਆ ਅਰ ਜਦ ਤਾਈ ਪਾਣੀ ਧਰਤੀ ਤੋਂ ਨਾ ਸੁੱਕ ਗਏ ਉਹ ਆਉਂਦਾ ਜਾਂਦਾ ਰਿਹਾ[8] ਫੇਰ ਉਸ ਨੇ ਘੁੱਗੀ ਭੀ ਆਪਣੇ ਵੱਲੋਂ ਛੱਡੀ ਤਾਂਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘਟ ਗਿਆ ਹੈ ਕਿ ਨਹੀਂ[9] ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਕੋਈ ਟਿਕਾਣਾ ਨਾ ਲੱਭਾ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ ਕਿਉਂਜੋ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾਕੇ ਉਹ ਨੂੰ ਫੜ ਲਿਆ ਅਰ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ

ਉਤਪਤ 9:11
ਸੋ ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨਾਂਗਾ ਅਤੇ ਸਾਰੇ ਸਰੀਰਾਂ ਦਾ ਨਾਸ ਫੇਰ ਪਰਲੋ ਦੇ ਪਾਣੀਆਂ ਦੇ ਰਾਹੀਂ ਨਾ ਕੀਤਾ ਜਾਵੇਗਾ ਅਰ ਨਾ ਪਰਲੋ ਧਰਤੀ ਦੇ ਨਾਸ ਕਰਨ ਲਈ ਫੇਰ ਆਵੇਗੀ

ਉਤਪਤ 1:31
ਉਪਰੰਤ ਪਰਮੇਸ਼ੁਰ ਨੇ ਸਰਬੱਤ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਡਿੱਠਾ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਸੋ ਸੰਝ ਤੇ ਸਵੇਰ ਛੇਵਾਂ ਦਿਨ ਹੋਇਆ।।

ਉਤਪਤ 3:15
ਅਤੇ ਤੇਰੇ ਤੇ ਤੀਵੀਂ ਵਿੱਚ ਅਤੇ ਤੇਰੀ ਸੰਤਾਨ ਤੇ ਤੀਵੀਂ ਦੀ ਸੰਤਾਨ ਵਿੱਚ ਮੈਂ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਗਾ ਅਤੇ ਤੂੰ ਉਹ ਦੀ ਅੱਡੀ ਨੂੰ ਡੰਗ ਮਾਰੇਂਗਾ।।

1 ਕੁਰਿੰਥੀਆਂ 10:13
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।।

ਕੂਚ 20:13
ਤੂੰ ਖ਼ੂਨ ਨਾ ਕਰ ।।

Punjabi Bible 2016
Copyright © 2016 by The Bible Society of India