1 ਰਾਜਿਆਂ 7:23 |
ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੀਕ ਦਸ ਹੱਥ ਸੀ। ਉਹ ਆਲਿਓਂ ਦੁਆਲਿਓਂ ਗੋਲ ਸੀ ਅਤੇ ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦਾ ਰੱਸੀ ਨਾਲ ਮਿਣਿਆ ਹੋਇਆ ਸੀ |
|
ਨੰਬਰ 11:11 |
ਉਪਰੰਤ ਮੂਸਾ ਨੇ ਯਹੋਵਾਹ ਨੂੰ ਆਖਿਆ, ਤੈਂ ਕਿਉਂ ਆਪਣੇ ਦਾਸ ਨਾਲ ਬੁਰਿਆਈ ਕੀਤੀ? ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਕਿਉਂ ਨਹੀਂ ਰਹੀ ਜੋ ਏਸ ਸਾਰੀ ਪਰਜਾ ਦਾ ਭਾਰ ਮੇਰੇ ਉੱਤੇ ਪਾਉਂਦਾ ਹੈਂ? |
|
ਬਿਵਸਥਾ ਸਾਰ 1:11 |
ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ ਜਿਵੇਂ ਉਸ ਤੁਹਾਨੂੰ ਬਚਨ ਦਿੱਤਾ ਹੈ |
|
ਲੇਵੀਆਂ ਦੀ ਪੋਥੀ 20:13 |
ਨਾਲੇ ਜੇ ਕੋਈ ਮਨੁੱਖ ਜਿਸ ਤਰਾਂ ਤੀਵੀਂ ਨਾਲ ਸੰਗ ਕਰਦਾ ਹੈ ਉਸ ਤਰਾਂ ਮਨੁੱਖ ਨਾਲ ਸੰਗ ਕਰੇ ਤਾਂ ਉਨ੍ਹਾਂ ਦੋਹਾਂ ਨੇ ਮਾੜੀ ਗੱਲ ਕੀਤੀ। ਓਹ ਜਰੂਰ ਵੱਢੇ ਜਾਣ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ |
|
1 ਕੁਰਿੰਥੀਆਂ 6:9-11 |
[9] ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ? ਧੋਖਾ ਨਾ ਖਾਉ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ,[10] ਨਾ ਚੋਰ, ਨਾ ਲੋਭੀ, ਨਾ ਸ਼ਰਾਬੀ, ਨਾ ਗਾਲ੍ਹਾਂ ਕੱਢਣ ਵਾਲੇ, ਨਾ ਲੁਟੇਰੇ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਹੋਣਗੇ[11] ਅਤੇ ਤੁਹਾਡੇ ਵਿੱਚੋਂ ਕਈਕੁ ਏਹੋ ਜੇਹੇ ਸਨ ਪਰ ਪ੍ਰਭੁ ਯਿਸੂ ਮਸੀਹ ਦੇ ਨਾਮ ਤੋਂ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਤੋਂ ਤੁਸੀਂ ਧੋਤੇ ਗਏ ਅਰ ਤੁਸੀਂ ਪਵਿੱਤਰ ਕੀਤੇ ਗਏ ਅਰ ਤੁਸੀਂ ਧਰਮੀ ਠਹਿਰਾਏ ਗਏ।। |
|
1 ਕੁਰਿੰਥੀਆਂ 10:13 |
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਉਪਾਓ ਵੀ ਕੱਢ ਦੇਵੇਗਾ ਭਈ ਤੁਸੀਂ ਝੱਲ ਸੱਕੋ।। |
|
ਰੋਮੀਆਂ 1:20 |
ਕਿਉਂਕਿ ਜਗਤ ਦੇ ਉਤਪਤ ਹੋਣ ਤੋਂ ਉਹ ਦਾ ਅਣਡਿੱਠ ਸੁਭਾਓ ਅਰਥਾਤ ਉਹ ਦੀ ਅਨਾਦੀ ਸਮਰੱਥਾ ਅਤੇ ਈਸ਼ੁਰਤਾਈ ਉਹ ਦੀ ਰਚਨਾ ਤੋਂ ਚੰਗੀ ਤਰਾਂ ਦਿੱਸ ਪੈਂਦੀ ਹੈ । ਇਸ ਕਰਕੇ ਉਨ੍ਹਾਂ ਦੇ ਲਈ ਕੋਈ ਉਜ਼ਰ ਨਹੀਂ |
|
ਫ਼ਿਲਪੀਨ 4:19 |
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ |
|
ਜ਼ਬੂਰ 55:22 |
ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਡੋਲਣ ਨਾ ਦੇਵੇਗਾ।। |
|
2 ਤਿਮੋਥਿਉਸ 3:16 |
ਸਾਡੀ ਲਿਖਤ ਪਰਮੇਸ਼ੁਰ ਦੇ ਆਤਮਾ ਤੋਂ ਹੈ ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਰਮ ਦੇ ਗਿਝਾਉਣ ਲਈ ਗੁਣਕਾਰ ਹੈ |
|
ਲੂਕਾ 23:34 |
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ |
|
ਉਤਪਤ 1:31 |
ਉਪਰੰਤ ਪਰਮੇਸ਼ੁਰ ਨੇ ਸਰਬੱਤ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਡਿੱਠਾ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਸੋ ਸੰਝ ਤੇ ਸਵੇਰ ਛੇਵਾਂ ਦਿਨ ਹੋਇਆ।। |
|
ਜ਼ਬੂਰ 104:9 |
ਤੈਂ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਭਈ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ। |
|
ਉਤਪਤ 6:12 |
ਤਾਂ ਪਰਮੇਸ਼ੁਰ ਨੇ ਧਰਤੀ ਨੂੰ ਡਿੱਠਾ ਅਤੇ ਵੇਖੋ ਉਹ ਬਿਗੜੀ ਹੋਈ ਸੀ ਕਿਉਂਜੋ ਸਾਰੇ ਸਰੀਰਾਂ ਨੇ ਆਪਣੇ ਮਾਰਗ ਨੂੰ ਧਰਤੀ ਉੱਤੇ ਬਿਗਾੜ ਲਿਆ ਸੀ ।। |
|
ਉਤਪਤ 7:20 |
ਉਨ੍ਹਾਂ ਤੋਂ ਪੰਦਰਾਂ ਹੱਥ ਉੱਚਾ ਪਾਣੀ ਹੀ ਪਾਣੀ ਹੋ ਗਿਆ ਅਤੇ ਪਹਾੜ ਢਕੇ ਗਏ |
|
ਉਤਪਤ 8:5-9 |
[5] ਅਤੇ ਪਾਣੀ ਦਸਵੇਂ ਮਹੀਨੇ ਤੀਕਰ ਘਟਦੇ ਗਏ। ਦਸਵੇਂ ਮਹੀਨੇ ਦੇ ਪਹਿਲੇ ਦਿਨ ਪਹਾੜਾਂ ਦੀਆਂ ਟੀਸੀਆਂ ਦਿਸ ਪਈਆਂ।।[6] ਤਾਂ ਐਉਂ ਹੋਇਆ ਕਿ ਚਾਲੀਆਂ ਦਿਨਾਂ ਦੇ ਅੰਤ ਵਿੱਚ ਨੂਹ ਨੇ ਕਿਸ਼ਤੀ ਦੀ ਖਿੜਕੀ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਖੋਲ੍ਹ ਦਿੱਤਾ[7] ਅਤੇ ਉਸ ਨੇ ਇੱਕ ਪਹਾੜੀ ਕਾਉਂ ਛੱਡਿਆ ਅਰ ਜਦ ਤਾਈ ਪਾਣੀ ਧਰਤੀ ਤੋਂ ਨਾ ਸੁੱਕ ਗਏ ਉਹ ਆਉਂਦਾ ਜਾਂਦਾ ਰਿਹਾ[8] ਫੇਰ ਉਸ ਨੇ ਘੁੱਗੀ ਭੀ ਆਪਣੇ ਵੱਲੋਂ ਛੱਡੀ ਤਾਂਜੋ ਉਹ ਵੇਖੇ ਕਿ ਪਾਣੀ ਜ਼ਮੀਨ ਦੇ ਉੱਤੋਂ ਘਟ ਗਿਆ ਹੈ ਕਿ ਨਹੀਂ[9] ਪਰ ਉਸ ਘੁੱਗੀ ਨੂੰ ਆਪਣੇ ਪੈਰ ਦੇ ਪੰਜੇ ਲਈ ਕੋਈ ਟਿਕਾਣਾ ਨਾ ਲੱਭਾ ਸੋ ਉਹ ਕਿਸ਼ਤੀ ਵਿੱਚ ਉਹ ਦੇ ਕੋਲ ਮੁੜ ਆਈ ਕਿਉਂਜੋ ਜੋ ਪਾਣੀ ਸਾਰੀ ਧਰਤੀ ਉੱਤੇ ਸੀ ਤਾਂ ਉਸ ਨੇ ਆਪਣਾ ਹੱਥ ਵਧਾਕੇ ਉਹ ਨੂੰ ਫੜ ਲਿਆ ਅਰ ਆਪਣੇ ਕੋਲ ਕਿਸ਼ਤੀ ਵਿੱਚ ਰੱਖ ਲਿਆ |
|
ਉਤਪਤ 9:11 |
ਸੋ ਮੈਂ ਆਪਣਾ ਨੇਮ ਤੁਹਾਡੇ ਨਾਲ ਬੰਨਾਂਗਾ ਅਤੇ ਸਾਰੇ ਸਰੀਰਾਂ ਦਾ ਨਾਸ ਫੇਰ ਪਰਲੋ ਦੇ ਪਾਣੀਆਂ ਦੇ ਰਾਹੀਂ ਨਾ ਕੀਤਾ ਜਾਵੇਗਾ ਅਰ ਨਾ ਪਰਲੋ ਧਰਤੀ ਦੇ ਨਾਸ ਕਰਨ ਲਈ ਫੇਰ ਆਵੇਗੀ |
|
ਬਿਵਸਥਾ ਸਾਰ 11:11 |
ਜਿਹੜੀ ਧਰਤੀ ਉੱਤੇ ਕਬਜ਼ਾ ਕਰਨ ਨੂੰ ਤੁਸੀਂ ਪਾਰ ਲੰਘਦੇ ਹੋ ਪਹਾੜਾਂ ਅਤੇ ਦੂਣਾ ਦਾ ਦੇਸ ਹੈ ਅਤੇ ਉਹ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀ ਹੈ |
|
ਲੂਕਾ 11:11 |
ਪਰ ਤੁਹਾਡੇਵਿੱਚੋਂ ਉਹ ਕਿਹੜਾ ਪਿਉ ਹੈ ਕਿ ਜੇ ਉਹ ਦਾ ਪੁੱਤ੍ਰ ਮੱਛੀ ਮੰਗੇ ਤਾਂ ਉਹ ਨੂੰ ਮੱਛੀ ਦੇ ਥਾਂ ਸੱਪ ਦੇਵੇਗਾ? |
|
ਨੰਬਰ 1:11 |
ਬਿਨਯਾਮੀਨ ਲਈ ਗਿਦਓਨੀ ਦਾ ਪੁੱਤ੍ਰ ਅਬੀਦਾਨ |
|
ਯਹੋਸ਼ੁਆ 1:11 |
ਕਿ ਡੇਰਿਆਂ ਦੇ ਵਿੱਚੋਂ ਦੀ ਲੰਘੋ ਅਤੇ ਲੋਕਾਂ ਨੂੰ ਇਹ ਹੁਕਮ ਦਿਓ ਭਈ ਤੁਸੀਂ ਆਪਣੇ ਤਾਈਂ ਰਸਤ ਤਿਆਰ ਕਰੋ ਕਿਉਂ ਜੋ ਤਿੰਨਾਂ ਦਿਨਾਂ ਦੇ ਪਿੱਛੋਂ ਤੁਸੀਂ ਏਸ ਯਰਦਨ ਤੋਂ ਪਾਰ ਲੰਘੋਗੇ ਤਾਂ ਜੋ ਜਾ ਕੇ ਉਸ ਦੇਸ ਉੱਤੇ ਕਬਜ਼ਾ ਕਰੋ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਕਬਜ਼ਾ ਕਰਨ ਲਈ ਦੇਣ ਵਾਲਾ ਹੈ |
|
1 ਕੁਰਿੰਥੀਆਂ 6:9 |
ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਕਾਰੀ ਨਹੀਂ ਹੋਣਗੇ? ਧੋਖਾ ਨਾ ਖਾਉ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਜ਼ਨਾਹਕਾਰ, ਨਾ ਜਨਾਨੜੇ, ਨਾ ਮੁੰਡੇਬਾਜ, |
|
ਜੌਹਨ 1:8 |
ਉਹ ਆਪ ਚਾਨਣ ਤਾਂ ਨਹੀਂ ਸੀ ਪਰ ਉਹ ਚਾਨਣ ਉੱਤੇ ਸਾਖੀ ਦੇਣ ਆਇਆ ਸੀ |
|
ਨੰਬਰ 10:29 |
ਮੂਸਾ ਨੇ ਆਪਣੇ ਸਹੁਰੇ ਰਾਊਏਲ ਮਿਦਯਾਨੀ ਦੇ ਪੁੱਤ੍ਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲੀਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ |
|
Punjabi Bible 2016 |
Copyright © 2016 by The Bible Society of India |