A A A A A

ਰਹੱਸ: [ਕਿਸਮਤ]


ਉਪਦੇਸ਼ਕ ਦੀ ਪੋਥੀ 6:10
ਜਿਹੜਾ ਹੋਇਆ ਹੈ ਉਹ ਦਾ ਨਾਉਂ ਚਿਰੋਕਣਾ ਰੱਖਿਆ ਗਿਆ ਅਤੇ ਜਾਣਿਆ ਗਿਆ ਜੋ ਉਹ ਇਨਸਾਨ ਹੈ। ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸੱਕਦਾ

ਹਬੱਕੂਕ 2:3
ਏਹ ਰੋਇਆ ਤਾਂ ਇੱਕ ਠਹਿਰਾਏ ਹੋਏ ਸਮੇਂ ਲਈ ਅਜੇ ਪੂਰੀ ਹੋਣ ਵਾਲੀ ਹੈ, ਉਹ ਅੰਤ ਵੱਲ ਕਾਹਲੀ ਕਰਦੀ ਹੈ, ਓਹ ਝੂਠੀ ਨਹੀਂ, ਭਾਵੇਂ ਉਹ ਠਹਿਰਿਆ ਰਹੇ, ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।

ਯਸਾਯਾਹ 46:10
ਮੈਂ ਆਦ ਤੋਂ ਅੰਤ ਨੂੰ, ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ।

ਯਸਾਯਾਹ 55:11
ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ ਹੋਏਗਾ।।

ਯਿਰਮਿਯਾਹ 1:5
ਏਹ ਤੋਂ ਪਹਿਲਾਂ ਕਿ ਮੈਂ ਤੈਨੂੰ ਢਿੱਡ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸਾਂ, ਏਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਮਿਥਿਆ।

ਯਿਰਮਿਯਾਹ 17:10
ਮੈਂ ਯਹੋਵਾਹ ਦਿਲ ਨੂੰ ਜੋਹੰਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦਿਆਂ।

ਜੌਹਨ 16:33
ਮੈਂ ਏਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਜੋ ਤੁਹਾਨੂੰ ਮੇਰੇ ਵਿੱਚ ਸ਼ਾਂਤੀ ਹੋਵੇ। ਜਗਤ ਵਿੱਚ ਤੁਹਾਨੂੰ ਕਸ਼ਟ ਹੈ ਪਰ ਹੌਸਲਾਂ ਰੱਖੋਂ, ਮੈਂ ਜਗਤ ਨੂੰ ਜਿੱਤ ਲਿਆ ਹੈ।।

ਨੰਬਰ 23:19
ਪਰਮੇਸ਼ੁਰ ਇਨਸਾਨ ਨਹੀਂ ਕਿ ਉਹ ਝੂਠ ਬੋਲੇ, ਨਾ ਆਦਮ ਜਾਇਆ ਕਿ ਉਹ ਪਛਤਾਵੇ। ਕੀ ਉਸ ਆਖਿਆ ਹੋਵੇ ਅਤੇ ਨਾ ਕਰੇ? ਅਥਵਾ ਉਹ ਬੋਲਿਆ ਅਤੇ ਉਹ ਪੂਰਾ ਨਾ ਹੋਇਆ?

ਕਹਾਉਤਾਂ 16:3
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇਹ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।

ਕਹਾਉਤਾਂ 19:20-24
[20] ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਓੜਕ ਨੂੰ ਬੁੱਧਵਾਨ ਬਣੇਂ।[21] ਮਨੁੱਖ ਦੇ ਮਨ ਵਿੱਚ ਅਨੇਕ ਜੁਗਤਾਂ ਹੁੰਦੀਆਂ ਹਨ, ਪਰ ਯਹੋਵਾਹ ਦਾ ਮਤਾ ਕਾਇਮ ਰਹੇਗਾ।[22] ਆਦਮੀ ਦੀ ਦਯਾ ਦੇ ਕਾਰਨ ਉਹ ਦੀ ਮੰਨਤਾ ਹੁੰਦੀ ਹੈ, ਅਤੇ ਝੂਠੇ ਮਨੁੱਖ ਨਾਲੋਂ ਦੀਣ ਹੀ ਚੰਗਾ ਹੈ।[23] ਯਹੋਵਾਹ ਦਾ ਭੈ ਜੀਉਣ ਲਈ ਹੈ, - ਭੈ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।[24] ਆਲਸੀ ਕਟੋਰੇ ਵਿੱਚ ਹੱਥ ਡਬੋਂਦਾ ਹੈ, ਪਰ ਐੱਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ਮੂੰਹ ਤਾਈਂ ਲਿਆਵੇ।

ਜ਼ਬੂਰ 37:37
ਸੰਪੂਰਨ ਮਨੁੱਖ ਵੱਲ ਤੱਕ ਅਤੇ ਸਿੱਧੇ ਪੁਰਖ ਵੱਲ ਵੇਖ, ਕਿ ਸਲਾਮਤੀ ਦੇ ਮਨੁੱਖ ਦੀ ਅੰਸ ਰਹਿੰਦੀ ਹੈ।

ਜ਼ਬੂਰ 138:8
ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!

ਪਰਕਾਸ਼ ਦੀ ਪੋਥੀ 20:12
ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖਲੋਤਿਆਂ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਉਂ ਪੋਥੀਆਂ ਵਿੱਚ ਲਿਖਿਆ ਹੋਈਆਂ ਗੱਲਾਂ ਤੋਂ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਕੀਤਾ ਗਿਆ

ਰੋਮੀਆਂ 12:2
ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।।

ਰੋਮੀਆਂ 8:28-29
[28] ਅਸੀਂ ਜਾਣਦੇ ਹਾਂ ਭਈ ਜਿਹੜੇ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਹਨ ਸਾਰੀਆਂ ਵਸਤਾਂ ਰਲ ਕੇ ਓਹਨਾਂ ਦਾ ਭਲਾ ਕਰਦੀਆਂ ਹਨ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਮਨਸ਼ਾ ਦੇ ਅਨੁਸਾਰ ਸੱਦੇ ਹੋਏ ਹਨ[29] ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਉਸ ਨੇ ਓਹਨਾਂ ਨੂੰ ਸੱਦਿਆ ਭੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਭੀ ਠਹਿਰਾਇਆ ਭਈ ਉਹ ਦੇ ਪੁੱਤ੍ਰ ਦੇ ਸਰੂਪ ਉੱਤੇ ਬਣਨ ਭਈ ਉਹ ਬਹੁਤੇ ਭਰਾਵਾਂ ਵਿੱਚੋਂ ਜੇਠਾ ਹੋਵੇ

ਅਫ਼ਸੀਆਂ 2:8-9
[8] ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ[9] ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ

1 ਪਤਰਸ 2:8-9
[8] ਅਤੇ, - ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ।। ਓਹ ਅਣਆਗਿਆਕਾਰ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ ਜਿਹ ਦੇ ਲਈ ਓਹ ਠਹਿਰਾਏ ਵੀ ਗਏ ਸਨ[9] ਪਰ ਤੁਸੀਂ ਚੁਣਿਆ ਹੋਇਆ ਵੰਸ, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖਾਸ ਪਰਜਾ ਹੋ ਭਈ ਤੁਸੀਂ ਉਹ ਦਿਆਂ ਗੁਣਾਂ ਦਾ ਪਰਚਾਰ ਕਰੋ ਜਿਹ ਨੇ ਤੁਹਾਨੂੰ ਅਨ੍ਹੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ

1 ਕੁਰਿੰਥੀਆਂ 2:7-9
[7] ਸਗੋਂ ਪਰਮੇਸ਼ੁਰ ਦਾ ਗੁਪਤ ਗਿਆਨ ਭੇਤ ਨਾਲ ਸੁਣਾਉਂਦੇ ਹਾਂ ਜਿਹ ਨੂੰ ਪਰਮੇਸ਼ੁਰ ਨੇ ਜੁੱਗਾਂ ਤੋਂ ਪਹਿਲਾਂ ਸਾਡੇ ਪਰਤਾਪ ਲਈ ਠਹਿਰਾਇਆ[8] ਜਿਹ ਨੂੰ ਇਸ ਜੁੱਗ ਦੇ ਹਾਕਮਾਂ ਵਿੱਚੋਂ ਕਿਸੇ ਨੇ ਨਾ ਜਾਣਿਆ ਕਿਉਂਕਿ ਜੇਕਰ ਉਹ ਜਾਣਦੇ ਤਾਂ ਤੇਜਵਾਨ ਪ੍ਰਭੁ ਨੂੰ ਸਲੀਬ ਉੱਤੇ ਨਾ ਚਾੜ੍ਹਦੇ[9] ਪਰੰਤੂ ਜਿਵੇਂ ਲਿਖਿਆ ਹੋਇਆ ਹੈ - ਜਿਹੜੀਆਂ ਵਸਤਾਂ ਅੱਖੀਂ ਨਾ ਵੇਖੀਆਂ, ਨਾ ਕੰਨ੍ਹੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪ੍ਰੇਮੀਆਂ ਲਈ ਤਿਆਰ ਕੀਤੀਆਂ, -

ਯਿਰਮਿਯਾਹ 29:11-14
[11] ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਵਿਖੇ ਸੋਚਦਾ ਹਾਂ ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ[12] ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ[13] ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ[14] ਮੈਂ ਤੁਹਾਨੂੰ ਲੱਭਾਂਗਾ, ਯਹੋਵਾਹ ਦਾ ਵਾਕ ਹੈ। ਮੈਂ ਤੁਹਾਡੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਸਾਰਿਆਂ ਥਾਵਾਂ ਵਿੱਚੋਂ ਜਿੱਥੇ ਮੈਂ ਤੁਹਾਨੂੰ ਹੱਕ ਦਿੱਤਾ ਸੀ ਇਕੱਠਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਏਸ ਥਾਂ ਨੂੰ ਮੋੜ ਲਿਆਵਾਂਗਾ ਜਿੱਥੇ ਮੈਂ ਤੁਹਾਨੂੰ ਅਸੀਰ ਕਰਵਾਇਆ ਸੀ।।

Punjabi Bible 2016
Copyright © 2016 by The Bible Society of India