A A A A A

ਰਹੱਸ: [ਡਾਇਨੋਸੌਰਸ]


ਯਸਾਯਾਹ 27:1
ਓਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਸਰਾਲ ਨੂੰ ਜਿਹੜੀ ਸਮੁੰਦਰ ਵਿੱਚ ਹੈ ਕਤਲ ਕਰੇਗਾ।।

ਉਤਪਤ 1:21
ਪਰਮੇਸ਼ੁਰ ਨੇ ਵੱਡੇ ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਜਿਨ੍ਹਾਂ ਦੇ ਨਾਲ ਉਨ੍ਹਾਂ ਦੀ ਜਿਨਸ ਅਨੁਸਾਰ ਪਾਣੀ ਭਰ ਗਏ ਉਤਪਤ ਕੀਤਾ, ਨਾਲੇ ਸਾਰੇ ਪੰਖ ਪੰਛੀਆਂ ਨੂੰ ਵੀ ਉਨ੍ਹਾਂ ਦੀ ਜਿਨਸ ਅਨੁਸਾਰ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ

ਜ਼ਬੂਰ 104:26
ਉੱਥੇ ਜਹਾਜ਼ ਚੱਲਦੇ ਹਨ, ਅਤੇ ਤੈਂ ਲਿਵਯਾਥਾਨ ਨੂੰ ਉਹ ਦੇ ਵਿੱਚ ਖੇਡਣ ਲਈ ਰਚਿਆ।।

ਰੋਮੀਆਂ 1:18
ਜਿਹੜੇ ਮਨੁੱਖ ਸਚਿਆਈ ਨੂੰ ਕੁਧਰਮ ਨੂੰ ਨਾਲ ਦਬਾਈ ਰੱਖਦੇ ਹਨ ਉਨ੍ਹਾਂ ਦੀ ਸਾਰੀ ਬੇਦੀਨੀ ਅਤੇ ਕੁਧਰਮ ਉੱਤੇ ਪਰਮੇਸ਼ੁਰ ਦਾ ਕ੍ਰੋਧ ਤਾਂ ਅਕਾਸ਼ੋਂ ਪਰਗਟ ਹੋਇਆ

ਉਤਪਤ 1:24-31
[24] ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਉੱਤੇ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਤੇ ਡੰਗਰਾਂ ਨੂੰ ਅਰ ਘਿੱਸਰਨ ਵਾਲਿਆਂ ਨੂੰ ਅਰ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਉਪਜਾਵੇ ਅਤੇ ਓਵੇਂ ਹੀ ਹੋ ਗਿਆ[25] ਸੋ ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਅਰ ਡੰਗਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਅਰ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ[26] ਤਾਂ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਅਰ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ ਅਤੇ ਅਕਾਸ਼ ਦਿਆਂ ਪੰਛੀਆਂ ਉੱਤੇ ਅਤੇ ਡੰਗਰਾਂ ਉੱਤੇ ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਪੁਰ ਸਾਰੇ ਘਿੱਸਰਨ ਵਾਲਿਆਂ ਉੱਤੇ ਰਾਜ ਕਰਨ[27] ਸੋ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਉਤਪਤ ਕੀਤਾ। ਪਰਮੇਸ਼ੁਰ ਦੇ ਸਰੂਪ ਉੱਤੇ ਉਹ ਨੂੰ ਉਤਪਤ ਕੀਤਾ। ਨਰ ਨਾਰੀ ਉਸ ਨੇ ਉਨ੍ਹਾਂ ਨੂੰ ਉਤਪਤ ਕੀਤਾ[28] ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਰ ਵੱਧੋ ਅਤੇ ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ ਉੱਤੇ ਅਰ ਅਕਾਸ਼ ਦਿਆਂ ਪੰਛੀਆਂ ਉੱਤੇ ਅਰ ਸਾਰੇ ਧਰਤੀ ਪੁਰ ਘਿੱਸਰਨ ਵਾਲਿਆਂ ਜੀਆਂ ਉੱਤੇ ਰਾਜ ਕਰੋ[29] ਅਤੇ ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰ ਬੀ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ ਤੇ ਹਰ ਬਿਰਛ ਜਿਹ ਦੇ ਵਿੱਚ ਉਸ ਦਾ ਬੀ ਵਾਲਾ ਫਲ ਹੈ ਦੇ ਦਿੱਤਾ। ਇਹ ਤੁਹਾਡੇ ਲਈ ਭੋਜਨ ਹੈ[30] ਅਤੇ ਮੈਂ ਧਰਤੀ ਦੇ ਹਰ ਜਾਨਵਰ ਨੂੰ ਅਰ ਅਕਾਸ਼ ਦੇ ਹਰ ਪੰਛੀ ਨੂੰ ਅਰ ਧਰਤੀ ਪੁਰ ਹਰ ਘਿੱਸਰਨ ਵਾਲੇ ਨੂੰ ਜਿਹ ਦੇ ਵਿੱਚ ਜੀਵਣ ਦਾ ਸਾਹ ਹੈ ਖਾਣ ਲਈ ਹਰ ਪਰਕਾਰ ਦਾ ਸਾਗ ਪੱਤ ਦੇ ਦਿੱਤਾ ਅਤੇ ਉਵੇਂ ਹੀ ਹੋ ਗਿਆ[31] ਉਪਰੰਤ ਪਰਮੇਸ਼ੁਰ ਨੇ ਸਰਬੱਤ ਨੂੰ ਜਿਹ ਨੂੰ ਉਸ ਨੇ ਬਣਾਇਆ ਸੀ ਡਿੱਠਾ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਸੋ ਸੰਝ ਤੇ ਸਵੇਰ ਛੇਵਾਂ ਦਿਨ ਹੋਇਆ।।

ਜੌਬ 40:15-24
[15] ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਹ ਨੂੰ ਮੈ ਤੇਰੇ ਨਾਲ ਬਣਾਇਆ ਹੈ, ਉਹ ਬਲਦ ਵਾਂਙੁ ਘਾਹ ਖਾਂਦਾ ਹੈ।[16] ਵੇਖ ਤਾਂ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ![17] ਉਹ ਆਪਣੀ ਪੂਛ ਦਿਆਰ ਵਾਂਙੁ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆ ਹਨ।[18] ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਙੁ ਹਨ।[19] ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਕਰਤਾਰ ਹੀ ਆਪਣਾ ਤਲਵਾਰ ਉਹ ਦੇ ਨੇੜੇ ਲਿਆ ਸੱਕਦਾ ਹੈ![20] ਪਹਾੜ ਤਾਂ ਉਹ ਦੇ ਲਈ ਖਾਜਾ ਚੁੱਕੀ ਬੈਠੇ ਹਨ, ਜਿੱਥੇ ਖੇਤ ਦੇ ਸਾਰੇ ਜਾਨਵਰ ਹੱਸਦੇ ਫਿਰਦੇ ਹਨ।[21] ਕੰਮੀਆਂ ਦੇ ਫੁੱਲਾਂ ਹੇਠ ਉਹ ਲੇਟਦਾ ਹੈ, ਕਾਨਿਆ ਤੇ ਖੋਭਿਆ ਦੀ ਓਟ ਵਿੱਚ।[22] ਕੰਮੀਆਂ ਦੇ ਬੂਟੇ ਉਹ ਨੂੰ ਆਪਣੇ ਸਾਯੇ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।[23] ਵੇਖ, ਜੇ ਦਰਿਆ ਧੱਕੇ ਧੋੜੇ ਵੀ ਮਾਰੇ, ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹੋਂ ਮੂੰਹ ਚੜ੍ਹ ਜਾਵੇ, ਉਹ ਬੇਖੌਫ਼ ਰਹਿੰਦਾ ਹੈ।[24] ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ ਸੱਕਦਾ ਹੈ, ਯਾ ਝਾਬੂ ਨਾਲ ਉਹ ਨੂੰ ਨੱਥ ਸੱਕਦਾ ਹੈ? ।।

ਜੌਬ 41:1-10
[1] ਕੀ ਤੂੰ ਮਗਰ ਮੱਛ ਨੂੰ ਕੁੰਡੀ ਨਾਲ ਬਾਹਰ ਖਿੱਚ ਸੱਕਦਾ ਹੈ, ਯਾ ਖੱਬੀ ਨਾਲ ਉਹ ਦੀ ਜੀਭ ਨੂੰ ਦਬਾ ਸੱਕਦਾ ਹੈ?[2] ਭਲਾ, ਤੂੰ ਉਹ ਦੇ ਨੱਕ ਵਿੱਚ ਰੱਸਾ ਪਾ ਸੱਕਦਾ ਹੈ, ਯਾ ਉਹ ਦੇ ਜਬਾੜੇ ਨੂੰ ਮੇਖ ਨਾਲ ਵਿੰਨ੍ਹ ਸੱਕਦਾ ਹੈ?[3] ਕੀ ਉਹ ਤੇਰੇ ਅੱਗੇ ਬਹੁਤੀਆਂ ਅਰਜੋਈਆਂ ਕਰੇਗਾ, ਯਾ ਉਹ ਤੇਰੇ ਨਾਲ ਮਿੱਠੀਆਂ ਮਿੱਠੀਆਂ ਗੱਲਾਂ ਕਰੇਗਾ?[4] ਕੀ ਉਹ ਤੇਰੇ ਨਾਲ ਨੇਮ ਬੰਨ੍ਹੇਗਾ, ਭਈ ਤੂੰ ਉਹ ਨੂੰ ਆਪਣਾ ਗੁਲਾਮ ਸਦਾ ਤੀਕ ਰੱਖੇ?[5] ਕੀ ਤੂੰ ਉਹ ਦੇ ਨਾਲ ਓਵੇਂ ਖੇਡੇਂਗਾ ਜਿਵੇਂ ਪੰਛੀ ਨਾਲ, ਯਾ ਆਪਣੀਆਂ ਕੁੜੀਆਂ ਲਈ ਉਹ ਨੂੰ ਬੰਨ੍ਹ ਰੱਖੇਂਗਾ?[6] ਭਲਾ, ਸ਼ਿਕਾਰੀ ਉਹ ਦੀ ਸੁਦਾਗਰੀ ਕਰਨਗੇ, ਕੀ ਓਹ ਬੁਪਾਰੀਆਂ ਵਿੱਚ ਉਹ ਨੂੰ ਵੰਡਣਗੇ?[7] ਕੀ ਤੂੰ ਉਹ ਦੀ ਖੱਲ ਨੂੰ ਬਰਛਿਆਂ ਨਾਲ ਭਰ ਸੱਕਦਾ ਹੈ, ਯਾ ਉਹ ਦੇ ਸਿਰ ਨੂੰ ਮੱਛੀ ਤ੍ਰਿਸੂਲਾਂ ਨਾਲ?[8] ਆਪਣਾ ਹੱਥ ਉਸ ਉੱਤੇ ਧਰ, ਉਸ ਲੜਾਈ ਨੂੰ ਯਾਦ ਕਰ, - ਤੂੰ ਫੇਰ ਇਉਂ ਨਾ ਕਰੇਂਗਾ![9] ਵੇਖ ਉਹ ਦੀ ਆਸਾ ਰੱਖਣੀ ਵਿਅਰਥ ਹੈ, ਭਲਾ, ਕੋਈ ਉਹ ਨੂੰ ਵੇਖਦੇ ਹੀ ਡਿੱਗ ਨਾ ਪਵੇਗਾ?[10] ਕੋਈ ਇੰਨੀ ਤੱਤੀ ਤਬੀਅਤ ਦਾ ਨਹੀਂ ਜੋ ਉਹ ਦੇ ਛੇੜਨ ਦਾ ਹਿਆਉਂ ਕਰੇ, ਫੇਰ ਕੌਣ ਹੈ ਜੋ ਮੇਰੇ ਸਨਮੁਖ ਖੋਲ ਸੱਕੇ?

ਯਹੋਸ਼ੁਆ 10:1-10
[1] ਐਉਂ ਹੋਇਆ ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਲੈ ਲਿਆ ਅਤੇ ਉਹ ਦਾ ਸੱਤਿਆ ਨਾਸ ਕਰ ਸੁੱਟਿਆ ਹੈ ਅਤੇ ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਓਵੇਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ ਅਤੇ ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਸੁਲਾਹ ਕਰ ਲਈ ਅਤੇ ਉਨ੍ਹਾਂ ਦੇ ਵਿੱਚ ਰਹਿੰਦੇ ਸਨ[2] ਤਾਂ ਓਹ ਬਹੁਤ ਡਰੇ ਕਿਉਂ ਜੋ ਗਿਬਓਨ ਇੱਕ ਵੱਡਾ ਸ਼ਹਿਰ ਸੀ ਅਤੇ ਪਾਤਸ਼ਾਹੀ ਸ਼ਹਿਰਾਂ ਵਿੱਚੋਂ ਉਹ ਇੱਕ ਵਰਗਾ ਸੀ ਸਗੋਂ ਉਹ ਅਈ ਨਾਲੋਂ ਵੱਡਾ ਸੀ ਅਤੇ ਉਹ ਦੇ ਸਾਰੇ ਮਨੁੱਖ ਸੂਰਮੇ ਸਨ[3] ਤਾਂ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹਾਰਾਮ ਨੂੰ ਅਤੇ ਯਰਮੂਥ ਦੇ ਰਾਜੇ ਫਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੱਦ ਘੱਲਿਆ ਕਿ[4] ਮੇਰੇ ਕੋਲ ਚੜ੍ਹ ਆਓ ਅਤੇ ਮੇਰੀ ਸਹਾਇਤਾ ਕਰੋ ਤਾਂ ਜੋ ਅਸੀਂ ਗਿਬਓਨ ਨੂੰ ਮਾਰ ਦੇਈਏ ਕਿਉਂ ਜੋ ਉਹਨੇ ਯਹੋਸ਼ੁਆ ਅਤੇ ਇਸਰਾਏਲੀਆਂ ਨਾਲ ਸੁਲਾਹ ਕਰ ਲਈ ਹੈ[5] ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਓਹ ਅਤੇ ਓਹਨਾਂ ਦੇ ਸਾਰੇ ਦਲ ਚੜ੍ਹੇ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਜੁੱਧ ਕੀਤਾ।।[6] ਤਾਂ ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਕਹਾ ਘੱਲਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਢਿੱਲਾ ਨਾ ਕਰਨਾ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਹਾੜ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ[7] ਤਾਂ ਯਹੋਸ਼ੁਆ ਨਾਲੇ ਸਾਰੇ ਜੋਧੇ ਅਤੇ ਸਾਰੇ ਸੂਰ ਬੀਰ ਗਿਲਗਾਲ ਤੋਂ ਚੜ੍ਹੇ[8] ਤਾਂ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਓਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਓਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਓਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖਲੋ ਨਾ ਸੱਕੇਗਾ[9] ਤਾਂ ਯਹੋਸ਼ੁਆ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਓਹਨਾਂ ਉੱਤੇ ਅਚਾਣਕ ਆ ਪਿਆ[10] ਯਹੋਵਾਹ ਨੇ ਇਸਰਾਏਲ ਦੇ ਅੱਗੇ ਓਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਓਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਓਹਨਾਂ ਦਾ ਪਿੱਛਾ ਕੀਤਾ ਅਤੇ ਓਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੀਕ ਮਾਰਦਾ ਗਿਆ

Punjabi Bible 2016
Copyright © 2016 by The Bible Society of India