A A A A A

ਰਹੱਸ: [ਡਰੈਗਨ]


ਹਿਜ਼ਕੀਏਲ 29:3
ਬੋਲ ਅਤੇ ਤੂੰ ਆਖ, ਪ੍ਰਭੁ ਯਹੋਵਾਹ ਐਉਂ ਫਰਮਾਉਂਦਾ ਹੈ, - ਹੇ ਮਿਸਰ ਦੇ ਰਾਜਾ ਫ਼ਿਰਊਨ ਵੇਖ, ਮੈਂ ਤੇਰੇ ਵਿਰੁੱਧ ਹਾਂ! ਉਸ ਵੱਡੇ ਜਲ ਜੰਤੂ ਦਾ ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।

ਹਿਜ਼ਕੀਏਲ 32:2
ਹੇ ਆਦਮੀ ਦੇ ਪੁੱਤ੍ਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, - ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਙੁ ਸੈਂ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਅਤੇ ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ, ਅਤੇ ਉਨ੍ਹਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।

ਯਸਾਯਾਹ 27:1
ਓਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਸਰਾਲ ਨੂੰ ਜਿਹੜੀ ਸਮੁੰਦਰ ਵਿੱਚ ਹੈ ਕਤਲ ਕਰੇਗਾ।।

ਯਸਾਯਾਹ 51:9
ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀਏ ਭੁਜਾ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਪਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ! ਕੀ ਤੂੰ ਉਹ ਨਹੀਂ ਜਿਹ ਨੇ ਰਹਬ ਨੂੰ ਟੋਟੇ ਟੋਟੇ ਕਰ ਦਿੱਤਾ ਅਤੇ ਸਰਾਲ ਨੂੰ ਵਿੰਨ੍ਹਿਆ?

ਜੌਬ 7:12
ਕੀ ਮੈਂ ਸਮੁੰਦਰ ਹਾਂ ਜਾਂ ਜਲ ਜੰਤੂ, ਭਈ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈ?

ਜੌਬ 41:18-21
[18] ਉਹ ਦੀਆਂ ਛਿੱਕਾਂ ਤੋਂ ਚਾਨਣ ਲਸ਼ਕ ਉੱਠਦਾ ਹੈ। ਉਹ ਦੀਆਂ ਅੱਖਾਂ ਫ਼ਜਰ ਦੀਆਂ ਪਲਕਾਂ ਜਿਹੀਆਂ ਹਨ![19] ਉਹ ਦੇ ਮੂੰਹੋਂ ਬਲਦੀਆਂ ਹੋਈਆਂ ਮਸ਼ਾਲਾਂ ਨਿੱਕਲ- ਦੀਆਂ ਹਨ, ਅਤੇ ਅੱਗ ਦੀਆਂ ਚਿੰਗਿਆੜੀਆਂ ਉੱਡਦੀਆਂ ਹਨ![20] ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉਬਲਦੀ ਦੇਗ ਯਾ ਧੁਖਦਿਆਂ ਕਾਨਿਆਂ ਤੋਂ![21] ਉਹ ਦਾ ਸਾਹ ਕੋਲਿਆਂ ਨੂੰ ਸੁਲਗਾ ਦਿੰਦਾ ਹੈ, ਅਤੇ ਉਹ ਦੇ ਮੂੰਹੋਂ ਸ਼ੋਹਲੇ ਨਿੱਕਲਦੇ ਹਨ!

ਜ਼ਬੂਰ 18:8
ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ ਦਗ ਕਰਨ ਲੱਗੇ।

ਜ਼ਬੂਰ 44:19
ਭਾਵੇਂ ਤੈਂ ਗਿੱਦੜਾਂ ਦੇ ਥਾਂ ਵਿੱਚ ਸਾਨੂੰ ਕੁਚਲਿਆ ਹੈ, ਅਤੇ ਮੌਤ ਦੀ ਛਾਇਆ ਹੇਠ ਸਾਨੂੰ ਢੱਕ ਦਿੱਤਾ ਹੈ।

ਜ਼ਬੂਰ 74:13
ਤੈਂ ਆਪਣੀ ਸਮਰਥ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੈਂ ਭੰਨ ਸੁੱਟੇ।

ਪਰਕਾਸ਼ ਦੀ ਪੋਥੀ 1:7
ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਨਾਲੇ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਓਹ ਵੀ ਵੇਖਣਗੇ, ਅਤੇ ਧਰਤੀ ਦੀਆ ਸਾਰੀਆਂ ਕੌਮਾਂ ਉਸ ਦੇ ਲਈ ਪਿੱਟਣਗੀਆਂ । ਹਾਂ!।। ਆਮੀਨ।।

ਪਰਕਾਸ਼ ਦੀ ਪੋਥੀ 11:7
ਜਦ ਓਹ ਆਪਣੀ ਸਾਖੀ ਭਰ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਚੜ੍ਹ ਆਉਂਦਾ ਹੈ ਓਹਨਾਂ ਨਾਲ ਜੁੱਧ ਕਰੇਗਾ ਅਤੇ ਓਹਨਾਂ ਨੂੰ ਜਿੱਤ ਲਵੇਗਾ ਅਤੇ ਓਹਨਾਂ ਨੂੰ ਮਾਰ ਸੁੱਟੇਗਾ

ਬਿਵਸਥਾ ਸਾਰ 32:33
ਓਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ, ਅਤੇ ਸੱਪਾਂ ਦੀ ਤਿੱਖੀ ਵਿਸ ।।

ਪਰਕਾਸ਼ ਦੀ ਪੋਥੀ 13:8
ਅਤੇ ਧਰਤੀ ਦੇ ਵਾਸੀ ਸੱਭੇ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਹ ਦਾ ਨਾਉਂ ਓਸ ਲੇਲੇ ਦੀ ਜਿਹੜਾ ਕੋਹਿਆ ਗਿਆ ਸੀ ਜੀਵਨ ਦੀ ਪੋਥੀ ਵਿੱਚ ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ

ਪਰਕਾਸ਼ ਦੀ ਪੋਥੀ 16:13
ਅਜਗਰ ਦੇ ਮੂੰਹ ਵਿਚੋਂ ਅਤੇ ਓਸ ਦਰਿੰਦੇ ਦੇ ਮੂੰਹ ਵਿੱਚੋਂ ਅਤੇ ਝੂਠੇ ਨਬੀ ਦੇ ਮੂੰਹ ਵਿੱਚੋਂ ਮੈਂ ਡੱਡੂਆਂ ਜੇਹੇ ਤਿੰਨ ਭ੍ਰਿਸ਼ਟ ਆਤਮੇ ਨਿੱਕਲਦੇ ਵੇਖੇ

ਕੂਚ 7:10-12
[10] ਸੋ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਗਏ ਅਰ ਓਵੇਂ ਕੀਤਾ ਜਿਵੇਂ ਯਹੋਵਾਹ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਆਪਣਾ ਢਾਂਗਾ ਫ਼ਿਰਊਨ ਦੇ ਅੱਗੇ ਅਰ ਉਸ ਦੇ ਟਹਿਲੂਆਂ ਦੇ ਅੱਗੇ ਸੁੱਟਿਆ ਤਾਂ ਉਹ ਸਰਾਲ ਹੋ ਗਿਆ[11] ਫੇਰ ਫ਼ਿਰਊਨ ਨੇ ਵੀ ਸਿਆਣਿਆਂ ਅਰ ਮੰਤ੍ਰੀਆਂ ਨੂੰ ਸੱਦਿਆ ਤਾਂ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਮੰਤ੍ਰਾਂ ਜੰਤ੍ਰਾਂ ਨਾਲ ਤਿਵੇਂ ਹੀ ਕੀਤਾ[12] ਉਨ੍ਹਾਂ ਸਭਨਾਂ ਨੇ ਆਪਣੇ ਆਪਣੇ ਢਾਂਗੇ ਸੁੱਟੇ ਅਰ ਓਹ ਸਰਾਲਾਂ ਹੋ ਗਏ ਪਰ ਹਾਰੂਨ ਦਾ ਢਾਂਗਾ ਉਨ੍ਹਾਂ ਦੇ ਢਾਂਗਿਆਂ ਨੂੰ ਨਿਗਲ ਗਿਆ

ਜੌਬ 40:15-20
[15] ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਹ ਨੂੰ ਮੈ ਤੇਰੇ ਨਾਲ ਬਣਾਇਆ ਹੈ, ਉਹ ਬਲਦ ਵਾਂਙੁ ਘਾਹ ਖਾਂਦਾ ਹੈ।[16] ਵੇਖ ਤਾਂ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ![17] ਉਹ ਆਪਣੀ ਪੂਛ ਦਿਆਰ ਵਾਂਙੁ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆ ਹਨ।[18] ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਙੁ ਹਨ।[19] ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਕਰਤਾਰ ਹੀ ਆਪਣਾ ਤਲਵਾਰ ਉਹ ਦੇ ਨੇੜੇ ਲਿਆ ਸੱਕਦਾ ਹੈ![20] ਪਹਾੜ ਤਾਂ ਉਹ ਦੇ ਲਈ ਖਾਜਾ ਚੁੱਕੀ ਬੈਠੇ ਹਨ, ਜਿੱਥੇ ਖੇਤ ਦੇ ਸਾਰੇ ਜਾਨਵਰ ਹੱਸਦੇ ਫਿਰਦੇ ਹਨ।

ਪਰਕਾਸ਼ ਦੀ ਪੋਥੀ 12:1-17
[1] ਅਕਾਸ਼ ਉੱਤੇ ਇੱਕ ਵੱਡਾ ਨਿਸ਼ਾਨ ਦਿੱਸਿਆ ਅਰਥਾਤ ਇੱਕ ਇਸਤ੍ਰੀ ਜਿਹੜੀ ਸੂਰਜ ਪਹਿਨੀ ਹੋਈ ਸੀ ਅਤੇ ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ[2] ਉਹ ਗਰਭਵੰਤੀ ਸੀ ਅਤੇ ਜਣਨ ਦੇ ਦੁਖ ਅਤੇ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ[3] ਅਤੇ ਅਕਾਸ਼ ਉੱਤੋਂ ਇੱਕ ਹੋਰ ਨਿਸ਼ਾਨ ਦਿੱਸਿਆ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਹ ਦੇ ਸੱਤ ਸਿਰ ਅਤੇ ਦਸ ਸਿੰਙ ਸਨ ਅਤੇ ਉਹ ਦਿਆਂ ਸਿਰਾਂ ਉੱਤੇ ਸੱਤ ਮੁਕਟ[4] ਅਤੇ ਉਹ ਦੀ ਪੂਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਵਲ੍ਹੇਟ ਕੇ ਖਿੱਚਿਆ ਅਤੇ ਓਹਨਾਂ ਨੂੰ ਧਰਤੀ ਉੱਤੇ ਦੇ ਮਾਰਿਆ, ਅਤੇ ਉਹ ਅਜਗਰ ਓਸ ਇਸਤ੍ਰੀ ਦੇ ਅੱਗੇ ਜਿਹੜੀ ਜਣਨ ਲੱਗੀ ਸੀ ਜਾ ਖਲੋਤਾ ਭਈ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਭੱਛ ਲਵੇ[5] ਉਹ ਇੱਕ ਪੁੱਤ੍ਰ ਇਕ ਨਰ ਬਾਲ ਜਣੀ ਜਿਹ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ[6] ਅਤੇ ਉਹ ਇਸਤ੍ਰੀ ਉਜਾੜ ਵਿੱਚ ਨੱਸ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਭਈ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਪਿਰਤਪਾਲ ਹੋਵੇ ।।[7] ਫੇਰ ਸੁਰਗ ਵਿੱਚ ਜੁੱਧ ਹੋਇਆ । ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ ਅਤੇ ਅਜਗਰ ਲੜਿਆ ਨਾਲੇ ਉਹ ਦੇ ਦੂਤ[8] ਪਰ ਏਹ ਪਰਬਲ ਨਾ ਹੋਏ ਅਤੇ ਨਾ ਸੁਰਗ ਵਿੱਚ ਏਹਨਾਂ ਨੂੰ ਥਾਂ ਫੇਰ ਮਿਲਿਆ[9] ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਹੜਾ ਇਬਲੀਸ ਅਤੇ ਸ਼ਤਾਨ ਕਰਕੇ ਸਦਾਉਂਦਾ ਹੈ ਜੋ ਸਾਰੇ ਜਗਤ ਨੂੰ ਭਰਮਾਉਂਦਾ ਹੈ ਧਰਤੀ ਉੱਤੇ ਸੁੱਟਿਆ ਗਿਆ ਅਤੇ ਉਹ ਦੇ ਦੂਤ ਉਹ ਦੇ ਨਾਲ ਸੁੱਟੇ ਗਏ[10] ਅਤੇ ਮੈਂ ਇੱਕ ਵੱਡੀ ਅਵਾਜ਼ ਸੁਰਗ ਵਿੱਚ ਇਹ ਆਖਦੇ ਸੁਣੀ ਭਈ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ ਅਤੇ ਸਮਰੱਥਾ ਅਤੇ ਰਾਜ ਅਤੇ ਉਹ ਦੇ ਮਸੀਹ ਦਾ ਇੱਖ਼ਤਿਆਰ ਹੋ ਗਿਆ ਕਿਉਂ ਜੋ ਸਾਡੇ ਭਰਾਵਾਂ ਨੂੰ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਓਹਨਾਂ ਉੱਤੇ ਰਾਤ ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ![11] ਅਤੇ ਓਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਸਾਖੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੀਕ ਆਪਣੀ ਜਾਨ ਨੂੰ ਪਿਆਰਾ ਨਾ ਜਾਤਾ[12] ਇਸ ਕਰਕੇ ਹੇ ਅਕਾਸ਼ੋ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਇ! ਹਾਇ! ਇਸ ਲਈ ਜੋ ਸ਼ਤਾਨ ਤੁਹਾਡੇ ਕੋਲ ਉਤਰ ਆਇਆ ਅਤੇ ਉਹ ਨੂੰ ਵੱਡਾ ਕ੍ਰੋਧ ਹੈ ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾ ਥੋੜਾ ਹੀ ਰਹਿੰਦਾ ਹੈ।।[13] ਜਾਂ ਓਸ ਅਜਗਰ ਨੇ ਡਿੱਠਾ ਭਈ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਓਸ ਇਸਤ੍ਰੀ ਦੇ ਮਗਰ ਪਿਆ ਜਿਹੜੀ ਉਹ ਮੁੰਡਾ ਜਣੀ ਸੀ[14] ਅਤੇ ਇਸਤ੍ਰੀ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਭਈ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ ਜਿੱਥੇ ਸੱਪ ਦੇ ਮੂੰਹੋਂ ਬਚ ਕੇ ਸਮੇ ਅਤੇ ਦੋਂਹ ਸਮਿਆਂ ਅਤੇ ਅੱਧ ਸਮੇਂ ਤੀਕ ਉਹ ਦੀ ਪਿਰਤਪਾਲ ਹੁੰਦੀ ਹੈ[15] ਅਤੇ ਸੱਪ ਨੇ ਇਸਤ੍ਰੀ ਦੇ ਪਿੱਛੇ ਦਰਿਆ ਵਾਂਙੁ ਆਪਣੇ ਮੂੰਹੋਂ ਪਾਣੀ ਵਗਾਇਆ ਭਈ ਉਹ ਨੂੰ ਰੁੜ੍ਹਾ ਦੇਵੇ[16] ਤਾਂ ਧਰਤੀ ਨੇ ਇਸਤ੍ਰੀ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਅੱਡ ਕੇ ਓਸ ਦਰਿਆ ਨੂੰ ਪੀ ਲਿਆ ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ[17] ਅਤੇ ਅਜਗਰ ਨੂੰ ਇਸਤ੍ਰੀ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ ਵਿੱਚੋਂ ਜਿਹੜੇ ਰਹਿੰਦੇ ਅਤੇ ਜਿਹੜੇ ਪਰਮੇਸ਼ੁਰ ਦੀਆਂ ਆਗਿਆਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਸਾਖੀ ਭਰਦੇ ਹਨ ਓਹਨਾਂ ਨਾਲ ਜੁੱਧ ਕਰਨ ਨੂੰ ਚਲਿਆ ਗਿਆ, ਅਤੇ ਉਹ ਸਮੁੰਦਰ ਦੇ ਬਰੇਤੇ ਉੱਤੇ ਜਾ ਖਲੋਤਾ।।

ਪਰਕਾਸ਼ ਦੀ ਪੋਥੀ 13:1-18
[1] ਮੈਂ ਇੱਕ ਦਰਿੰਦੇ ਨੂੰ ਸਮੁੰਦਰ ਵਿੱਚੋਂ ਨਿੱਕਲਦਿਆਂ ਡਿੱਠਾ ਜਿਹ ਦੇ ਦਸ ਸਿੰਙ ਅਤੇ ਸੱਤ ਸਿਰ ਸਨ । ਉਹ ਦਿਆਂ ਸਿੰਙਾਂ ਉੱਤੇ ਦਸ ਮੁਕਟ ਅਤੇ ਉਹ ਦਿਆਂ ਸਿਰਾਂ ਉੱਤੇ ਕੁਫ਼ਰ ਦੇ ਨਾਉਂ ਸਨ[2] ਅਤੇ ਜਿਹੜਾ ਦਰਿੰਦਾ ਮੈਂ ਡਿੱਠਾ ਉਹ ਚਿੱਤੇ ਵਰਗਾ ਸੀ ਅਤੇ ਉਹ ਦੇ ਪੈਰ ਰਿੱਛ ਦਿਆਂ ਪੈਰਾਂ ਜਿਹੇ ਸਨ ਅਤੇ ਉਹ ਦਾ ਮੂੰਹ ਬਬਰ ਸ਼ੇਰ ਦੇ ਮੂੰਹ ਜਿਹਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ ਅਤੇ ਆਪਣੀ ਗੱਦੀ ਅਤੇ ਵੱਡਾ ਇਖ਼ਤਿਆਰ ਉਹ ਨੂੰ ਦੇ ਦਿੱਤਾ[3] ਮੈਂ ਉਹ ਦਿਆਂ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਘਾਉ ਲੱਗਾ ਹੋਇਆ ਵੇਖਿਆ ਅਤੇ ਉਹ ਦੀ ਉਹ ਕਾਰੀ ਸੱਟ ਚੰਗੀ ਹੋ ਗਈ ਅਤੇ ਸਾਰਾ ਸੰਸਾਰ ਓਸ ਦਰਿੰਦੇ ਦੇ ਪਿੱਛੇ ਹੱਕਾ ਬੱਕਾ ਹੋ ਕੇ ਤੁਰ ਪਿਆ[4] ਅਤੇ ਓਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਇਸ ਲਈ ਜੋ ਉਸ ਨੇ ਓਸ ਦਰਿੰਦੇ ਨੂੰ ਆਪਣਾ ਇਖ਼ਤਿਆਰ ਦਿੱਤਾ ਸੀ ਨਾਲੇ ਓਹਨਾਂ ਨੇ ਓਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਭਈ ਇਸ ਦਰਿੰਦੇ ਦੇ ਤੁੱਲ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸੱਕਦਾ ਹੈॽ[5] ਵੱਡਾ ਬੋਲ ਬੋਲਣ ਵਾਲਾ ਅਤੇ ਕੁਫ਼ਰ ਬਕਣ ਵਾਲਾ ਮੂੰਹ ਉਹ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਇਖ਼ਤਿਆਰ ਦਿੱਤਾ ਗਿਆ ਭਈ ਬਤਾਲੀਆਂ ਮਹੀਨਿਆਂ ਤੀਕੁਰ ਆਪਣਾ ਕੰਮ ਕਰੀ ਜਾਵੇ[6] ਉਹ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੱਕਣ ਨੂੰ ਆਪਣਾ ਮੂੰਹ ਅੱਡਿਆ ਭਈ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸੁਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ[7] ਅਤੇ ਉਹ ਨੂੰ ਇਹ ਦਿੱਤਾ ਗਿਆ ਭਈ ਸੰਤਾਂ ਨਾਲ ਜੁੱਧ ਕਰੇ ਅਤੇ ਓਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਖਿਆ ਅਤੇ ਕੌਮ ਉੱਤੇ ਉਹ ਨੂੰ ਇਖ਼ਤਿਆਰ ਦਿੱਤਾ ਗਿਆ[8] ਅਤੇ ਧਰਤੀ ਦੇ ਵਾਸੀ ਸੱਭੇ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਹ ਦਾ ਨਾਉਂ ਓਸ ਲੇਲੇ ਦੀ ਜਿਹੜਾ ਕੋਹਿਆ ਗਿਆ ਸੀ ਜੀਵਨ ਦੀ ਪੋਥੀ ਵਿੱਚ ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ[9] ਜੇ ਕਿਸੇ ਦੇ ਕੰਨ ਹੋਣ ਤਾਂ ਸੁਣੇ[10] ਜੇ ਕਿਸੇ ਨੇ ਅਸੀਰੀ ਵਿੱਚ ਜਾਣਾ ਹੋਵੇ, ਤਾਂ ਉਹ ਅਸੀਰੀ ਵਿੱਚ ਜਾਵੇਗਾ । ਜੇ ਕਿਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਭਈ ਉਹ ਤਲਵਾਰ ਨਾਲ ਵੱਢਿਆ ਜਾਵੇ।। ਏਹ ਸੰਤਾ ਦੇ ਸਬਰ ਅਤੇ ਨਿਹਚਾ ਦਾ ਮੌਕਾ ਹੈ।।[11] ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਡਿੱਠਾ ਤੇ ਇੱਕ ਲੇਲੇ ਜਿਹੇ ਉਹ ਦੇ ਦੋ ਸਿੰਙ ਸਨ ਅਤੇ ਅਜਗਰ ਵਾਂਗਰ ਉਹ ਬੋਲਦਾ ਸੀ[12] ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਇਖ਼ਤਿਆਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਹ ਦੀ ਕਾਰੀ ਸੱਟ ਚੰਗੀ ਹੋ ਗਈ ਸੀ[13] ਅਤੇ ਉਹ ਵੱਡੀਆਂ ਨਿਸ਼ਾਨੀਆਂ ਭੀ ਵਿਖਾਉਂਦਾ ਹੈ ਐਥੋਂ ਤੋੜੀ ਭਈ ਮਨੁੱਖਾਂ ਦੇ ਸਾਹਮਣੇ ਅਕਾਸ਼ੋਂ ਧਰਤੀ ਉੱਤੇ ਅੱਗ ਭੀ ਵਰਸਾਉਂਦਾ ਹੈ[14] ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਓਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਇਖ਼ਤਿਆਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਭਈ ਓਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜੀਉਂਦਾ ਰਿਹਾ[15] ਉਹ ਨੂੰ ਇਹ ਵੀ ਦਿੱਤਾ ਗਿਆ ਭਈ ਓਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਜੋ ਓਸ ਦਰਿੰਦੇ ਦੀ ਮੂਰਤੀ ਬੋਲੇ ਨਾਲੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਓਹ ਵੱਢੇ ਜਾਣ[16] ਉਹ ਸਭਨਾਂ ਛੋਟਿਆਂ, ਵੱਡਿਆਂ, ਧਨੀਆਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਓਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਓਹਨਾਂ ਦੇ ਮੱਥੇ ਉੱਤੇ ਦਾਗ ਦੁਆ ਦਿੰਦਾ ਹੈ[17] ਅਤੇ ਕਿਸੇ ਨੂੰ ਲੈਣ ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਉਂ ਯਾ ਉਹ ਦੇ ਨਾਉਂ ਦਾ ਅੰਗ ਲੱਗਾ ਹੋਵੇ[18] ਏਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਗ ਗਿਣ ਲਵੇ । ਉਹ ਮਨੁੱਖਾ ਦਾ ਅੰਗ ਹੈ ਅਤੇ ਉਹ ਦਾ ਅੰਗ 666 ਹੈ।।

ਪਰਕਾਸ਼ ਦੀ ਪੋਥੀ 20:1-15
[1] ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਅਕਾਸ਼ੋਂ ਉਤਰਦੇ ਵੇਖਿਆ[2] ਅਤੇ ਉਹ ਨੇ ਅਜਗਰ ਨੂੰ ਅਰਥਾਤ ਓਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ਤਾਨ ਹੈ ਫੜਿਆ ਅਤੇ ਹਜ਼ਾਰ ਵਰ੍ਹੇ ਤੀਕ ਉਹ ਨੂੰ ਜਕੜ ਰੱਖਿਆ[3] ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਮੁੰਦ ਕੇ ਉਹ ਦੇ ਉੱਤੇ ਮੋਹਰ ਲਾਈ ਭਈ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ ਜਿੰਨਾ ਚਿਰ ਹਜ਼ਾਰ ਵਰ੍ਹਾ ਪੂਰਾ ਨਾ ਹੋ ਲਵੇ । ਇਹ ਦੇ ਮਗਰੋਂ ਜ਼ਰੂਰ ਹੈ ਭਈ ਉਹ ਥੋੜੇ ਚਿਰ ਲਈ ਛੱਡਿਆ ਜਾਵੇ।।[4] ਮੈਂ ਗੱਦੀਆਂ ਵੇਖੀਆਂ ਅਤੇ ਓਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਉਂ ਕਰਨ ਦਾ ਓਹਨਾਂ ਨੂੰ ਇਖ਼ਤਿਆਰ ਦਿੱਤਾ ਗਿਆ ਅਤੇ ਮੈਂ ਓਹਨਾਂ ਦੇ ਜੀਵਾਂ ਨੂੰ ਵੇਖਿਆ ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਓਸ ਦਰਿੰਦੇ ਦੀ ਯਾ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ । ਓਹ ਜੀ ਉੱਠੇ ਅਤੇ ਹਜ਼ਾਰ ਵਰ੍ਹੇ ਮਸੀਹ ਦੇ ਨਾਲ ਰਾਜ ਕਰਦੇ ਰਹੇ[5] ਬਾਕੀ ਦੇ ਮੁਰਦੇ ਹਜ਼ਾਰ ਵਰ੍ਹੇ ਦੇ ਪੂਰੇ ਹੋਣ ਤੀਕ ਜੀ ਨਾ ਉੱਠੇ। ਇਹ ਪਹਿਲੀ ਕਿਆਮਤ ਹੈ[6] ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲੀ ਕਿਆਮਤ ਵਿੱਚ ਸ਼ਾਮਿਲ ਹੈ! ਏਹਨਾਂ ਉੱਤੇ ਦੂਈ ਮੌਤ ਦਾ ਕੁਝ ਵੱਸ ਨਹੀਂ ਸਗੋਂ ਓਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਵਰ੍ਹੇ ਰਾਜ ਕਰਨਗੇ।।[7] ਜਦ ਉਹ ਹਜ਼ਾਰ ਵਰ੍ਹਾ ਪੂਰਾ ਹੋ ਗਿਆ ਤਾਂ ਸ਼ਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ[8] ਅਤੇ ਓਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੀਆਂ ਚੌਹਾਂ ਕੂੰਟਾਂ ਵਿੱਚ ਹਨ ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਓਹਨਾਂ ਨੂੰ ਜੁੱਧ ਲਈ ਇਕੱਠਿਆਂ ਕਰੇ । ਓਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ[9] ਓਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਅਕਾਸ਼ ਉੱਤੋਂ ਅੱਗ ਉੱਤਰੀ ਅਤੇ ਓਹਨਾਂ ਨੂੰ ਚੱਟ ਕਰ ਗਈ![10] ਅਤੇ ਸ਼ਤਾਨ ਜਿਹ ਨੇ ਓਹਨਾਂ ਨੂੰ ਭਰਮਾਇਆ ਸੀ ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਰਾਤ ਦਿਨ ਓਹ ਜੁੱਗੋ ਜੁਗ ਕਸ਼ਟ ਭੋਗਣਗੇ।।[11] ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਓਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਹ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਨੱਸ ਗਏ ਅਤੇ ਓਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ[12] ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖਲੋਤਿਆਂ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਉਂ ਪੋਥੀਆਂ ਵਿੱਚ ਲਿਖਿਆ ਹੋਈਆਂ ਗੱਲਾਂ ਤੋਂ ਉਨ੍ਹਾਂ ਦੀਆਂ ਕਰਨੀਆਂ ਦੇ ਅਨੁਸਾਰ ਕੀਤਾ ਗਿਆ[13] ਅਤੇ ਸਮੁੰਦਰ ਨੇ ਓਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਅਤੇ ਕਾਲ ਅਤੇ ਪਤਾਲ ਨੇ ਓਹ ਮੁਰਦੇ ਜਿਹੜੇ ਓਹਨਾਂ ਵਿੱਚ ਸਨ ਮੋੜ ਦਿੱਤੇ, ਅਤੇ ਹਰੇਕ ਦਾ ਨਿਆਉਂ ਉਹ ਦੀਆਂ ਦੇ ਕਰਨੀਆਂ ਅਨੁਸਾਰ ਕੀਤਾ ਗਿਆ[14] ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਈ ਮੌਤ ਹੈ ਅਰਥਾਤ ਅੱਗ ਦੀ ਝੀਲ[15] ਅਤੇ ਜੇ ਕੋਈ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਲੱਭਾ ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।

Punjabi Bible 2016
Copyright © 2016 by The Bible Society of India