A A A A A

ਰੱਬ: [ਆਸ਼ੀਰਵਾਦ]


ਲੂਕਾ 6:38
ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮੇਪ ਦੱਬ ਦੱਬ ਕੇ ਹਿਲਾ ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ ।।

ਮੈਥਿਊ 5:4
ਧੰਨ ਓਹ ਜਿਹੜੇ ਸੋਗ ਕਰਦੇ ਹਨ ਕਿਉਂ ਜੋ ਓਹ ਸ਼ਾਂਤ ਕੀਤੇ ਜਾਣਗੇ।

ਫ਼ਿਲਪੀਨ 4:19
ਅਤੇ ਮੇਰਾ ਪਰਮੇਸ਼ੁਰ ਤੇਜ ਵਿੱਚ ਆਪਣੇ ਧਨ ਦੇ ਅਨੁਸਾਰ ਤੁਹਾਡੀ ਹਰੇਕ ਥੁੜ ਨੂੰ ਮਸੀਹ ਯਿਸੂ ਵਿੱਚ ਸੰਪੂਰਨ ਕਰੇਗਾ

ਜ਼ਬੂਰ 67:7
ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈ ਮੰਨਣਗੀਆਂ!।।

ਨੰਬਰ 6:24-25
[24] “ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,[25] ਯਹੋਵਾਹ ਆਪਣੇ ਮੁਖੜੇ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,

ਫ਼ਿਲਪੀਨ 4:6-7
[6] ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ[7] ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।

ਜੇਮਜ਼ 1:17
ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ

ਯਿਰਮਿਯਾਹ 17:7-8
[7] ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ![8] ਉਹ ਉਸ ਬਿਰਛ ਵਾਂਙੁ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਹ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਵਰ੍ਹੇ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।

ਯਸਾਯਾਹ 41:10
ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਨਾ ਘਾਬਰ, ਮੈਂ ਤੇਰਾ ਪਰਮੇਸ਼ੁਰ ਜੋ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।

ਜੌਹਨ 1:16
ਉਸ ਦੀ ਭਰਪੂਰੀ ਵਿੱਚੋਂ ਅਸਾਂ ਸਭਨਾਂ ਨੇ ਪਾਇਆ, ਕਿਰਪਾ ਉੱਤੇ ਕਿਰਪਾ

ਉਤਪਤ 22:16-17
[16] ਅਤੇ ਆਖਿਆ, ਮੈਂ ਆਪ ਆਪਣੀ ਸੌਂਹ ਖਾਧੀ ਹੈ ਯਹੋਵਾਹ ਦਾ ਵਾਕ ਹੈ ਕਿਉਂਜੋ ਤੈਂ ਇਹ ਕੰਮ ਕੀਤਾ ਅਤੇ ਆਪਣੇ ਪੁੱਤ੍ਰ ਸਗੋਂ ਆਪਣੇ ਇਕਲੌਤੇ ਦਾ ਵੀ ਸਰਫਾ ਨਹੀਂ ਕੀਤਾ[17] ਸੋ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਜਿੰਨ੍ਹੀਂ ਅਰ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ ਅੱਤ ਵਧਾਂਵਾਗਾ ਅਰ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜਾ ਕਰੇਗੀ

ਉਤਪਤ 27:28-29
[28] ਪਰਮੇਸ਼ੁਰ ਤੈਨੂੰ ਅਕਾਸ਼ ਦੀ ਤਰੇਲ ਤੋਂ ਤੇ ਧਰਤੀ ਦੀ ਚਿਕਨਾਈ ਤੋਂ ਅਤੇ ਅਨਾਜ ਅਰ ਦਾਖਰਸ ਦੀ ਬਹੁਤਾਇਤ ਤੋਂ ਦੇਵੇ।[29] ਕੌਮਾਂ ਤੇਰੀ ਟਹਿਲ ਕਰਨ ਅਤੇ ਉੱਮਤਾਂ ਤੇਰੇ ਅੱਗੇ ਝੁਕਣ। ਤੂੰ ਆਪਣੇ ਭਰਾਵਾਂ ਦਾ ਸਰਦਾਰ ਹੋ ਅਤੇ ਤੇਰੀ ਮਾਤਾ ਦੇ ਪੁੱਤ੍ਰ ਤੇਰੇ ਅੱਗੇ ਝੁਕਣ। ਜਿਹੜਾ ਤੈਨੂੰ ਸਰਾਪ ਦੇਵੇ ਉਹ ਆਪ ਸਰਾਪਿਆ ਜਾਵੇ ਅਤੇ ਜਿਹੜਾ ਤੈਨੂੰ ਬਰਕਤ ਦੇਵੇ ਉਹ ਮੁਬਾਰਕ ਹੋਵੇ।।

ਜ਼ਬੂਰ 1:1-3
[1] ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਮੱਤ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜਾ ਰਹਿੰਦਾ, ਅਤੇ ਨਾ ਮਖ਼ੋਲੀਆਂ ਦੀ ਜੁੰਡੀ ਵਿੱਚ ਬਹਿੰਦਾ ਹੈ।[2] ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ, ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।[3] ਉਹ ਤਾਂ ਉਸ ਬਿਰਛ ਵਰਗਾ ਹੋਵੇਗਾ, ਜੋ ਪਾਣੀ ਦੀਆਂ ਨਦੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁਤ ਸਿਰ ਆਪਣਾ ਫਲ ਦਿੰਦਾ ਹੈ, ਜਿਹ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਸੋ ਸਫ਼ਲ ਹੁੰਦਾ ਹੈ।।

ਜ਼ਬੂਰ 23:1-4
[1] ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।[2] ਉਹ ਮੈਨੂੰ ਹਰੇ ਹਰੇ ਘਾਰ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।[3] ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।[4] ਭਾਵੇਂ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤਸੱਲੀ ਦਿੰਦੀਆਂ ਹਨ।

2 ਸਮੂਏਲ 22:3-4
[3] ਪਰਮੇਸ਼ੁਰ ਮੇਰਾ ਟਿੱਲਾ ਜਿਹ ਦੀ ਸ਼ਰਨੀ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਙ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ। ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅਨ੍ਹੇਰੇ ਤੋਂ ਬਚਾਉਂਦਾ ਹੈਂ।[4] ਮੈਂ ਯਹੋਵਾਹ ਨੂੰ ਜਿਹੜਾ ਉਸਤਤ ਜੋਗ ਹੈ ਪੁਕਾਰਾਂਗਾ, ਸੋ ਮੈਂ ਆਪਣੇ ਵੈਰੀਆਂ ਤੋਂ ਬਚ ਜਾਵਾਂਗਾ।

1 ਯੂਹੰਨਾ 5:18
ਅਸੀਂ ਜਾਣਦੇ ਹਾਂ ਭਈ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਸੋ ਪਾਪ ਨਹੀਂ ਕਰਦਾ ਹੈ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਸੀ ਉਹ ਉਸ ਦੀ ਰੱਛਿਆ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ

ਜ਼ਬੂਰ 138:7
ਭਾਵੇਂ ਮੈਂ ਦੁਖਾਂ ਵਿੱਚ ਚੱਲਾਂ, ਤੂੰ ਮੈਨੂੰ ਜੀਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।

2 ਕੁਰਿੰਥੀਆਂ 9:8
ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸੱਕਦਾ ਹੈ ਭਈ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਸ਼ੁਭ ਕਰਮ ਲਈ ਤੁਹਾਡੇ ਕੋਲ ਵਾਫ਼ਰ ਭੀ ਹੋਵੇ

ਫ਼ਿਲਪੀਨ 4:7
ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡਿਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।।

Punjabi Bible 2016
Copyright © 2016 by The Bible Society of India